Posts

HUKAMNAMA SAHIB

  ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥   ਅਰਥ:  ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ। ( ਹੇ ਪ੍ਰਭੂ! ਮੇਹਰ ਕਰ )  ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ।  ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ )  ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ...

HUKAMNAMA SAHIB

  ਸਲੋਕੁ ਮਃ ੩ ॥ ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥   ਅਰਥ:  ਜਿਤਨਾ ਇਹ ਸਾਰਾ ਸੰਸਾਰ ਹੈ (ਇਸ ਵਿਚ) ਹਰੇਕ ਜੀਵ ਸਤਿਗੁਰੂ ਦੇ ਦਰਸਨ ਕਰਦਾ ਹੈ (ਪਰ) ਨਿਰਾ ਦਰਸ਼ਨ ਕੀਤਿਆਂ ਮੁਕਤੀ ਨਹੀਂ ਮਿਲਦੀ, ਜਦ ਤਾਈਂ ਜੀਵ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦਾ, (ਕਿਉਂਕਿ ਵਿਚਾਰ ਕਰਨ ਤੋਂ ਬਿਨਾ) ਅਹੰਕਾਰ  (- ਰੂਪ ਮਨ ਦੀ) ਮੈਲ ਨਹੀਂ ਉਤਰਦੀ ਤੇ ਨਾਮ ਵਿਚ ਪਿਆਰ ਨਹੀਂ ਬਣਦਾ। ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥ ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥੧॥ ਅਰਥ:  ਕਈ ਮਨੁੱਖਾਂ ਨੂੰ ਪ੍ਰਭੂ ਨੇ ਆਪ ਹੀ ਮੇਹਰ ਕਰ ਕੇ ਮਿਲਾ ਲਿਆ ਹੈ ਜਿਨ੍ਹਾਂ ਨੇ ਮੇਰ-ਤੇਰ ਤੇ ਵਿਕਾਰ ਛੱਡੇ ਹਨ। ਹੇ ਨਾਨਕ! ਕਈ ਮਨੁੱਖ (ਸਤਿਗੁਰੂ ਦਾ) ਦਰਸ਼ਨ ਕਰ ਕੇ ਸਤਿਗੁਰੂ ਦੇ ਪਿਆਰ ਵਿਚ ਬਿਰਤੀ ਜੋੜ ਕੇ ਮਰ ਕੇ (ਭਾਵ, ਆਪਾ ਗਵਾ ਕੇ) ਹਰੀ ਵਿਚ ਮਿਲ ਗਏ ਹਨ।੧। ਮਃ ੩ ॥ ਸਤਿਗੁਰੂ ਨ ਸੇਵਿਓ ਮੂਰਖ ਅੰਧ ਗਵਾਰਿ ॥ ਦੂਜੈ ਭਾਇ ਬਹੁਤੁ ਦੁਖੁ ਲਾਗਾ ਜਲਤਾ ਕਰੇ ਪੁਕਾਰ ॥ ਜਿਨ ਕਾਰਣਿ ਗੁਰੂ ਵਿਸਾਰਿਆ ਸੇ ਨ ਉਪਕਰੇ ਅੰਤੀ ਵਾਰ ॥   ਅਰਥ:  ਅੰਨ੍ਹੇ ਮੂਰਖ ਗਵਾਰ ਨੇ ਆਪਣੇ ਸਤਿਗੁਰੂ ਦੀ ਸੇਵਾ ਨਹੀਂ ਕੀਤੀ, ਮਾਇਆ ਦੇ ਪਿਆਰ ਵਿਚ ਜਦੋਂ ਬਹੁਤ ਦੁਖੀ ਹੋਇਆ ਤਦੋਂ ਸੜਦਾ ਹੋਇਆ ਹਾੜੇ ਘੱਤਦਾ ਹੈ ;  ਤੇ ਜ...

HUKAMNAMA SAHIB

  ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥   ਅਰਥ:  ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ।  ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ ,  ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ ? ( ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ।੨। ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ...

Hukamnama Sahib

  ਸੂਹੀ ਮਹਲਾ ੪ ਘਰੁ ੭      ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥ ਅਰਥ:  ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ।੧।ਰਹਾਉ। ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਮਾਲਕ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ ?  ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ।੧। ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ...

HUKAMNAMA SAHIB

  ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥  ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥   ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥  ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤ...

Hukamnama Sahib

  ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥ ਗਰਬਿ ਗਹੇਲੀ ਮਹਲੁ ਨ ਪਾਵੈ ॥ ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥ ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥ ਬਿਨਉ ਕਰੀ ਜੇ ਜਾਣਾ ਦੂਰਿ ॥ ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥ ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥ ਅਰਥ:  ਹੇ ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ। (ਉਹ ਨਿਸ਼ਾਨੀ ਉਹ ਤਰੀਕਾ ਇਹ ਹੈ ਕਿ) ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ਛੱਡ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਹ।੧।ਰਹਾਉ। ਹੇ ਸਹੇਲੀਏ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ ਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ ਬਣਾਂਦੀ ਹੈ, ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਪਭੂ-ਪਤੀ (ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ।੧। ( ਇਕ ਸਤਸੰਗੀ) ਸਹੇਲੀ (ਦੂਜੇ ਸਤਸੰਗੀ) ਸਹੇਲੀ ਨੂੰ (ਪ੍ਰਭੂ-ਪਤੀ ਦੇ ਮਿਲਾਪ ਦੇ ਤਰੀਕੇ ਬਾਰੇ) ਸਮਝਾਂਦੀ ਹੈ (ਤੇ ਆਖਦੀ ਹੈ ਕਿ) ਜੇਹੜੀ ਜੀਵ-ਇਸਤ੍ਰੀ ਉਹੀ ਕੁਝ ਕਰਦੀ ਹੈ ਜੋ ਪ੍ਰਭੂ-ਪਤੀ ਨੂੰ ਪਸੰਦ ਆ ਜਾਂ...

HUKAMNAMA SAHIB

  ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬ ॥ ਅਰਥ:  ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ )  । ੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ )  । ੩। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ...