Posts

Sangrand Hukamnama Sahib

  ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ ॥ ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ ॥ ਸੇਜ ਸੁਹਾਵੀ ਸਰਬ ਸੁਖ ਹੁਣਿ ਦੁਖਾ ਨਾਹੀ ਜਾਇ ॥ ਇਛ ਪੁਨੀ ਵਡਭਾਗਣੀ ਵਰੁ ਪਾਇਆ ਹਰਿ ਰਾਇ ॥ ਮਿਲਿ ਸਹੀਆ ਮੰਗਲੁ ਗਾਵਹੀ ਗੀਤ ਗੋਵਿੰਦ ਅਲਾਇ ॥ ਹਰਿ ਜੇਹਾ ਅਵਰੁ ਨ ਦਿਸਈ ਕੋਈ ਦੂਜਾ ਲਵੈ ਨ ਲਾਇ ॥ ਹਲਤੁ ਪਲਤੁ ਸਵਾਰਿਓਨੁ ਨਿਹਚਲ ਦਿਤੀਅਨੁ ਜਾਇ ॥ ਸੰਸਾਰ ਸਾਗਰ ਤੇ ਰਖਿਅਨੁ ਬਹੁੜਿ ਨ ਜਨਮੈ ਧਾਇ ॥ ਜਿਹਵਾ ਏਕ ਅਨੇਕ ਗੁਣ ਤਰੇ ਨਾਨਕ ਚਰਣੀ ਪਾਇ ॥ ਫਲਗੁਣਿ ਨਿਤ ਸਲਾਹੀਐ ਜਿਸ ਨੋ ਤਿਲੁ ਨ ਤਮਾਇ ॥੧੩॥ ਅਰਥ:  (ਸਿਆਲੀ ਰੁੱਤ ਦੀ ਕਰੜੀ ਸਰਦੀ ਪਿੱਛੋਂ ਬਹਾਰ ਫਿਰਨ ਤੇ ਫੱਗਣ ਦੇ ਮਹੀਨੇ ਵਿਚ ਲੋਕ ਹੋਲੀਆਂ ਦੇ ਰੰਗ-ਤਮਾਸ਼ਿਆਂ ਦੀ ਰਾਹੀਂ ਖ਼ੁਸ਼ੀਆਂ ਮਨਾਂਦੇ ਹਨ, ਪਰ) ਫੱਗਣ ਵਿਚ (ਉਹਨਾਂ ਜੀਵ-ਇਸਤ੍ਰੀਆਂ ਦੇ ਅੰਦਰ) ਆਤਮਕ ਆਨੰਦ ਪੈਦਾ ਹੁੰਦਾ ਹੈ, ਜਿਨ੍ਹਾਂ ਦੇ ਹਿਰਦੇ ਵਿਚ ਸੱਜਣ-ਹਰੀ ਪਰਤੱਖ ਆ ਵੱਸਦਾ ਹੈ, ਪਰਮਾਤਮਾ ਨਾਲ ਮਿਲਣ ਵਿਚ ਸਹਾਇਤਾ ਕਰਨ ਵਾਲੇ ਸੰਤ ਜਨ ਮਿਹਰ ਕਰ ਕੇ ਉਹਨਾਂ ਨੂੰ ਪ੍ਰਭੂ ਨਾਲ ਜੋੜ ਦੇਂਦੇ ਹਨ, ਉਹਨਾਂ ਦੀ ਹਿਰਦਾ-ਸੇਜ ਸੁੰਦਰ ਬਣ ਜਾਂਦੀ ਹੈ, ਉਹਨਾਂ ਨੂੰ ਸਾਰੇ ਹੀ ਸੁੱਖ ਪ੍ਰਾਪਤ ਹੋ ਜਾਂਦੇ ਹਨ, ਫਿਰ ਦੁੱਖਾਂ ਲਈ (ਉਹਨਾਂ ਦੇ ਹਿਰਦੇ ਵਿਚ) ਕਿਤੇ ਰਤਾ ਥਾਂ ਨਹੀਂ ਰਹਿ ਜਾਂਦੀ। ਉਹਨਾਂ ਵਡ-ਭਾਗਣ ਜੀਵ-ਇਸਤ੍ਰੀਆਂ ਦੀ ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ, ਉਹਨਾਂ ਨੂੰ ਹਰੀ-ਪ੍ਰਭੂ ਖਸਮ ਮਿਲ ਪੈਂਦਾ ਹੈ, ਉਹ ਸਤ-ਸੰਗੀ ਸਹੇਲੀਆਂ ਨਾਲ ਰਲ...

Hukamnama Sahib Feb 12,2021

RAAG SORAT’H, THE WORD OF DEVOTEE KABEER JEE, FIRST HOUSE: ONE UNIVERSAL CREATOR GOD. BY THE GRACE OF THE TRUE GURU: ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ ਅਰਥ:  ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ )  ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ।ਰਹਾਉ। ( ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ ; ( ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ :  ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ।੧। ( ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਹੇ ਦਾਸ ਕਬੀਰ! ਹੁਣ) ਆਖ-ਮੈਂ (ਪ੍ਰਭੂ ਨਾਲ )  ਜਾਣ-...

Hukamnama Sahib Feb 11,2021

  ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥   ਅਰਥ:  ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ।  ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ !)  ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ। ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ ,  ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧। ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ )  ।  ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭। DHANAASAREE, FIFTH MEHL: One who for...

Hukamnama Sahib Feb 10,2021

ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥  ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥   ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥  ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨ...

Hukamnama Sahib Feb 9,2021

  ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥ ਅਰਥ:  ਮੇਰੇ ਮਿੱਤਰ (ਮਨ ) ! ( ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ )  ।  ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ। ( ਹੇ ਮੇਰੀ ਜਿੰਦੇ !)  ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ ,  ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ ,  ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧। ( ਹੇ ਮੇਰੀ ਜਿੰਦੇ !)  ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍...

Hukamnama Sahib Feb 8,2021

ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪ ॥ ਅਰਥ:  ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂ ?  ਪਰਮਾਤਮਾ ਤੇਰੇ ਆਪਣੇ ਹੀ ਹਿਰਦੇ-ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣ...

HUKAMNAMA SAHIB FEB 7,2021

  ਸੋਰਠਿ ਮਹਲਾ ੫ ਘਰੁ ੩ ਚਉਪਦੇ      ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥ ਅਰਥ:  ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ )  । ੧। ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹ...