Posts

Hukamnama Sahib March 7,2021

  ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥  ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥   ਅਰਥ:  ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ ;  ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ । ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ:  ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ ;  ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ ;  ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ । ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥   ਅਰਥ:  ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ )  ਪਹਿਨਣਾ ਫਿਟਕਾਰ-ਜੋਗ ਹੈ । ੧ । ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥  { ਪੰਨਾ  646} ਅਰਥ:  ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ ; ( ਪਰ ,)  ਹ...

Hukamnama Sahib March 6,2021

ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥   ਅਰਥ:  ( ਜਗਤ ਦੁੱਖਾਂ ਦਾ ਸਮੁੰਦਰ ਹੈ ,  ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ )  ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। ( ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ...

Hukamnama Sahib March 5,2021

  ਧਨਾਸਰੀ ਮਹਲਾ ੫ ਘਰੁ ੬      ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥   ਅਰਥ:  ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ।ਰਹਾਉ। ਹੇ ਮਨ! ਜੀਵਨ ਨੂੰ )  ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ )  ਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ। ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ )  ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ।੧। ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ...

Hukamnama Sahib March 4,2021

ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥  ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥   ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥  ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨ...

Hukamnama Sahib March 3,2021

  ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥  ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥   ਅਰਥ:  ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ ;  ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ । ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ:  ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ ;  ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ ;  ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ । ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥   ਅਰਥ:  ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ )  ਪਹਿਨਣਾ ਫਿਟਕਾਰ-ਜੋਗ ਹੈ । ੧ । ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥  { ਪੰਨਾ  646} ਅਰਥ:  ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ ; ( ਪਰ ,)  ਹ...

Hukamnama Sahib March 2,2021

ਸੋ ਰਠਿ ਮਹਲਾ ੫ ਘਰੁ ੧ ਅਸਟਪਦੀਆ      ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾunkਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥   ਅਰਥ:  ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ ,  ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ )  ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ।  ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ ?  ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰ...

Hukamnama Sahib March 1,2021

ਜੈਤਸਰੀ ਮਹਲਾ ੪ ਘਰੁ ੨      ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥ ਅਰਥ:  ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧। ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ ) ,  ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜ...