Posts

Hukamnama Sahib July 18,2021

ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥   ਅਰਥ:  ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ )  ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ )  । ੧।ਰਹਾਉ। ਹੇ ਪ੍ਰਭੂ! ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ )  ਬਚਾ ਲੈ।੧। ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ। ਹੇ ਦਾਸ ਨਾਨਕ! ਤੂੰ ਭੀ ਅਰਜ਼ੋਈ ਕਰ ਤੇ ਆਖ -)  ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ।੨।੪।੯। TODEE, FIFTH MEHL: O True Guru, I have ...

Hukamnama Sahib July 17,2021

  ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧      ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥ ਅਰਥ:  ( ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ ,)  ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ )  । ੧। ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ?  ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ...

Sangrand Hukamnama Sahib

  ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥ ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥ ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ ॥ ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥ ਜਿਨੀ ਸਖੀਏ ਪ੍ਰਭੁ ਪਾਇਆ ਹੰਉ ਤਿਨ ਕੈ ਸਦ ਬਲਿਹਾਰ ॥ ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ ॥ ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥੬॥ ਅਰਥ:  ਜਿਵੇਂ ਸਾਵਣ ਵਿਚ (ਵਰਖਾ ਨਾਲ ਬਨਸਪਤੀ ਹਰਿਆਵਲੀ ਹੋ ਜਾਂਦੀ ਹੈ, ਤਿਵੇਂ ਉਹ) ਜੀਵ-ਇਸਤ੍ਰੀ ਹਰਿਆਵਲੀ ਹੋ ਜਾਂਦੀ ਹੈ (ਭਾਵ, ਉਸ ਜੀਵ ਦਾ ਹਿਰਦਾ ਖਿੜ ਪੈਂਦਾ ਹੈ) ਜਿਸ ਦਾ ਪਿਆਰ ਪ੍ਰਭੂ ਦੇ ਸੁਹਣੇ ਚਰਨਾਂ ਨਾਲ ਬਣ ਜਾਂਦਾ ਹੈ। ਉਸ ਦਾ ਮਨ ਉਸ ਦਾ ਤਨ ਪਰਮਾਤਮਾ ਦੇ ਪਿਆਰ ਵਿਚ ਰੰਗਿਆ ਜਾਂਦਾ ਹੈ, ਪਰਮਾਤਮਾ ਦਾ ਨਾਮ ਹੀ (ਉਸ ਦੀ ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ, ਮਾਇਆ ਦੇ ਨਾਸਵੰਤ ਕੌਤਕ ਉਸ ਨੂੰ ਸਾਰੇ ਸੁਆਹ (ਨਿਕੰਮੇ) ਦਿਸਦੇ ਹਨ। (ਸਾਵਣ ਵਿਚ ਜਿਵੇਂ ਵਰਖਾ ਦੀ ਬੂੰਦ ਸੋਹਣੀ ਲੱਗਦੀ ਹੈ, ਤਿਵੇਂ ਪ੍ਰਭੂ-ਚਰਨਾਂ ਦੇ ਪਿਆਰ ਵਾਲੇ ਬੰਦੇ ਨੂੰ) ਹਰੀ ਦੇ ਨਾਮ ਦੀ ਆਤਮਕ ਜੀਵਨ ਦੇਣ ਵਾਲੀ ਬੂੰਦ ਪਿਆਰੀ ਲੱਗਦੀ ਹੈ, ਗੁਰੂ ਨੂੰ ਮਿਲ ਕੇ ਉਹ ਮਨੁੱਖ ਉਸ ਬੂੰਦ ਨੂੰ ਪੀਣ ਜੋਗਾ ਹੋ ਪੈਂਦਾ ਹੈ (ਪ੍ਰਭੂ ਦੀ ਵਡਿਆਈ ਦੀਆਂ ਨਿੱਕੀਆਂ ਨਿੱਕੀਆਂ ਗੱਲਾਂ ਭੀ ਉਸ ਨੂੰ ਮਿੱਠੀਆਂ ਲੱਗਦੀਆਂ ਹਨ, ...

Hukamnama Sahib July 16,2021

  ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥   ਅਰਥ:  ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ।  ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ !)  ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ। ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ ,  ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧। ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ )  ।  ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭। DHANAASAREE, FIFTH MEHL: One who for...

Hukamnama Sahib July 15,2021

  ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥   ਅਰਥ:  ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ।  ਹੇ ਪ੍ਰਭੂ! ਅਸਾਂ ਜੀਵਾਂ ਨੂੰ )  ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ )  ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ,...

Hukamnama Sahib July 14,2021

ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥  ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is ...

Hukamnama Sahib July 13,2021

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥   ਅਰਥ:  ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ।  ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ ,  ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ !  ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ ) ,  ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ -)  ਬੂੰਦ ਬਣ ਜਾਏ। ਹੇ ਹਰੀ !  ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾ...