Posts

Hukamnama Sahib Sep 14,2021

  ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥ ਅਰਥ:  ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ ) ,  ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।੧।ਰਹਾਉ। ( ਸੋ, ਹੇ ਮਾਧੋ !)  ਜੇ ਅਸੀ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ ? । ( ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ )  ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕ...

Hukamnama Sahib Sep 13,2021

ਸੂਹੀ ਮਹਲਾ ੧ ॥ ਜਿਨ ਕਉ ਭਾਂਡੈ ਭਾਉ ਤਿਨਾ ਸਵਾਰਸੀ ॥ ਸੂਖੀ ਕਰੈ ਪਸਾਉ ਦੂਖ ਵਿਸਾਰਸੀ ॥ ਸਹਸਾ ਮੂਲੇ ਨਾਹਿ ਸਰਪਰ ਤਾਰਸੀ ॥੧॥ ਤਿਨ੍ਹ੍ਹਾ ਮਿਲਿਆ ਗੁਰੁ ਆਇ ਜਿਨ ਕਉ ਲੀਖਿਆ ॥ ਅੰਮ੍ਰਿਤੁ ਹਰਿ ਕਾ ਨਾਉ ਦੇਵੈ ਦੀਖਿਆ ॥ ਚਾਲਹਿ ਸਤਿਗੁਰ ਭਾਇ ਭਵਹਿ ਨ ਭੀਖਿਆ ॥੨॥ ਜਾ ਕਉ ਮਹਲੁ ਹਜੂਰਿ ਦੂਜੇ ਨਿਵੈ ਕਿਸੁ ॥ ਦਰਿ ਦਰਵਾਣੀ ਨਾਹਿ ਮੂਲੇ ਪੁਛ ਤਿਸੁ ॥ ਛੁਟੈ ਤਾ ਕੈ ਬੋਲਿ ਸਾਹਿਬ ਨਦਰਿ ਜਿਸੁ ॥੩॥ ਘਲੇ ਆਣੇ ਆਪਿ ਜਿਸੁ ਨਾਹੀ ਦੂਜਾ ਮਤੈ ਕੋਇ ॥ ਢਾਹਿ ਉਸਾਰੇ ਸਾਜਿ ਜਾਣੈ ਸਭ ਸੋਇ ॥ ਨਾਉ ਨਾਨਕ ਬਖਸੀਸ ਨਦਰੀ ਕਰਮੁ ਹੋਇ ॥੪॥੩॥੫॥   ਅਰਥ:  ( ਪ੍ਰਭੂ) ਜਿਨ੍ਹਾਂ (ਜੀਵਾਂ) ਨੂੰ (ਹਿਰਦੇ-ਰੂਪ) ਭਾਂਡੇ ਵਿਚ ਪ੍ਰੇਮ (ਦੀ ਭਿੱਛਿਆ ਦੇਂਦਾ ਹੈ ) , ( ਉਸ ਪ੍ਰੇਮ ਦੀ ਬਰਕਤਿ ਨਾਲ ਪ੍ਰਭੂ) ਉਹਨਾਂ ਦਾ ਜੀਵਨ ਸੋਹਣਾ ਬਣਾ ਦੇਂਦਾ ਹੈ। ਉਹਨਾਂ ਉਤੇ ਸੁਖਾਂ ਦੀ ਬਖ਼ਸ਼ਸ਼ ਕਰਦਾ ਹੈ, ਉਹਨਾਂ ਦੇ ਦੁੱਖ ਭੁਲਾ ਦੇਂਦਾ ਹੈ।  ਇਸ ਗੱਲ ਵਿਚ ਰਤਾ ਭੀ ਸ਼ੱਕ ਨਹੀਂ ਕਿ ਅਜੇਹੇ ਜੀਵਾਂ ਨੂੰ ਪ੍ਰਭੂ ਜ਼ਰੂਰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧। ਜਿਨ੍ਹਾਂ ਬੰਦਿਆਂ ਨੂੰ (ਧੁਰੋਂ ਲਿਖਿਆ ਬਖ਼ਸ਼ਸ਼ ਦਾ) ਲੇਖ ਮਿਲ ਜਾਂਦਾ ਹੈ, ਉਹਨਾਂ ਨੂੰ ਗੁਰੂ ਆ ਕੇ ਮਿਲ ਪੈਂਦਾ ਹੈ। ਗੁਰੂ ਉਹਨਾਂ ਨੂੰ ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਿੱਖਿਆ ਵਜੋਂ ਦੇਂਦਾ ਹੈ, ਉਹ ਬੰਦੇ (ਜੀਵਨ-ਸਫ਼ਰ ਵਿਚ )  ਗੁਰੂ ਦੇ ਦੱਸੇ ਅਨੁਸਾਰ ਤੁਰਦੇ ਹਨ, ਤੇ (ਹੋਰ ਹੋਰ ਪਾਸੇ) ਭਟਕਦੇ ਨ...

HUKAMNAMA SAHIB Sep 12,2021

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥ ਅਰਥ:  ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।੧। ਹੇ ਸੰਤ ਜਨੋ! ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ )  । (ਪਰ ,)  ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ ?  ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ ? । ੧।ਰਹਾਉ। ( ਪਰ) ਕਬੀਰ ਆਖਦਾ ਹੈ-ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (...

Hukamnama Sahib Sep 11,2021

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥ ਅਰਥ:  ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।੧। ਹੇ ਸੰਤ ਜਨੋ! ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ )  । (ਪਰ ,)  ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ ?  ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ ? । ੧।ਰਹਾਉ। ( ਪਰ) ਕਬੀਰ ਆਖਦਾ ਹੈ-ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (...

Hukamnama Sahib Seo 10,2021

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬ ॥ ਅਰਥ:  ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ )  । ੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ )  । ੩। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ...

Hukamnama Sahib Sep 9,2021

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥   ਅਰਥ:  ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ।  ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ !)  ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ। ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ ,  ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧। ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ )  ।  ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭। DHANAASAREE, FIFTH MEHL: One who forgets th...

Hukamnama Sahib Sep 8,2021

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥ ਅਰਥ:  ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ। ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ। ਰਹਾਉ। ( ਹੇ ਭਾਈ! ਦੁਨੀਆ ਵਿਚ )  ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ।੧। ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾ...