Posts

Hukamnama Sahib Jan 17,2022

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ ਅਰਥ:  ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ ,  ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ )  । ਰਹਾਉ। ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ )  ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ -( ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬...

HUKAMNAMA SAHIB Jan 16,2022

ਧਨਾਸਰੀ  ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥  { ਪੰਨਾ  672} ਅਰਥ:  ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ। ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ। ਰਹਾਉ। ( ਹੇ ਭਾਈ! ਦੁਨੀਆ ਵਿਚ )  ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ।੧। ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁ...

Hukamnama Sahib Jan 15,2022

  ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥  ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: Th...

Sangrand Hukamnama Sahib

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪  ੴ ਸਤਿਗੁਰ ਪ੍ਰਸਾਦਿ ॥ ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥ ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥ ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ ॥ ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥ ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥ ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥ ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥ ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥ ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥  ਅਰਥ:  ਮਾਘ ਵਿਚ (ਮਾਘੀ ਵਾਲੇ ਦਿਨ ਲੋਕ ਪ੍ਰਯਾਗ ਆਦਿਕ ਤੀਰਥਾਂ ਤੇ ਇਸ਼ਨਾਨ ਕਰਨਾ ਬੜਾ ਪੁੰਨ ਸਮਝਦੇ ਹਨ, ਪਰ ਤੂੰ ਹੇ ਭਾਈ!) ਗੁਰਮੁਖਾਂ ਦੀ ਸੰਗਤਿ ਵਿਚ (ਬੈਠ, ਇਹੀ ਹੈ ਤੀਰਥਾਂ ਦਾ) ਇਸ਼ਨਾਨ, ਉਹਨਾਂ ਦੀ ਚਰਨ ਧੂੜ ਵਿਚ ਇਸ਼ਨਾਨ ਕਰ (ਨਿਮ੍ਰਤਾ-ਭਾਵ ਨਾਲ ਗੁਰਮੁਖਾਂ ਦੀ ਸੰਗਤਿ ਕਰ, ਉਥੇ) ਪਰਮਾਤਮਾ ਦਾ ਨਾਮ ਜਪ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ, ਹੋਰ ਸਭਨਾਂ ਨੂੰ ਇਹ ਨਾਮ ਦੀ ਦਾਤਿ ਵੰਡ, (ਇਸ ਤਰ੍ਹਾਂ) ਕਈ ਜਨਮਾਂ ਦੇ ਕੀਤੇ ਕਰਮਾਂ ਤੋਂ ਪੈਦਾ ਹੋਈ ਵਿਕਾਰਾਂ ਦੀ ਮੈਲ (ਤੇਰੇ ਮਨ ਤੋਂ) ਲਹਿ ਜਾਇਗੀ, ਤੇਰੇ ਮਨ ਵਿਚੋਂ ਅਹੰਕਾਰ ਦੂਰ ਹੋ ਜਾਇਗਾ। (ਸਿਮਰਨ ਦੀ ਬਰਕਤਿ ਨਾਲ) ਕਾਮ ਵਿਚ ਕ੍ਰੋਧ ਵਿਚ ਨਹੀਂ ਫਸੀਦਾ, ਲੋਭ-ਕੁੱਤਾ ਭੀ ਮੁੱਕ ਜਾਂਦਾ ਹੈ (ਲੋਭ, ਜਿਸ ਦੇ ਅਸਰ ਹੇਠ ਮਨੁੱਖ ਕੁੱਤੇ ਵਾਂਗ ਦਰ ਦਰ ਤੇ ਭਟਕਦਾ ਹੈ) । ਇਸ ਸੱਚੇ ਰ...

HUKAMNAMA Sahib Jan 14,2022

ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥ ਅਰਥ:  ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ )  । ਰਹਾਉ। ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ )  ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ ?  ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧। ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਆਖ -)  ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯। TODEE, FIFTH MEHL: My foolish heart is in th...

Hukamnama Sahib Jan 13,2022

ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥ ਅਰਥ:  ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ )  । ਰਹਾਉ। ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ )  ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ ?  ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧। ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਆਖ -)  ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯। TODEE, FIFTH MEHL: My foolish heart is in th...

HUKAMNAMA Sahib Jan 12,2022

  ਰਾਮਕਲੀ ਮਹਲਾ ੫ ॥ ਤਨ ਤੇ ਛੁਟਕੀ ਅਪਨੀ ਧਾਰੀ ॥ ਪ੍ਰਭ ਕੀ ਆਗਿਆ ਲਗੀ ਪਿਆਰੀ ॥ ਜੋ ਕਿਛੁ ਕਰੈ ਸੁ ਮਨਿ ਮੇਰੈ ਮੀਠਾ ॥ ਤਾ ਇਹੁ ਅਚਰਜੁ ਨੈਨਹੁ ਡੀਠਾ ॥੧॥ ਅਬ ਮੋਹਿ ਜਾਨੀ ਰੇ ਮੇਰੀ ਗਈ ਬਲਾਇ ॥ ਬੁਝਿ ਗਈ ਤ੍ਰਿਸਨ ਨਿਵਾਰੀ ਮਮਤਾ ਗੁਰਿ ਪੂਰੈ ਲੀਓ ਸਮਝਾਇ ॥੧॥ ਰਹਾਉ ॥ਕਰਿ ਕਿਰਪਾ ਰਾਖਿਓ ਗੁਰਿ ਸਰਨਾ ॥ ਗੁਰਿ ਪਕਰਾਏ ਹਰਿ ਕੇ ਚਰਨਾ ॥ ਬੀਸ ਬਿਸੁਏ ਜਾ ਮਨ ਠਹਰਾਨੇ ॥ ਗੁਰ ਪਾਰਬ੍ਰਹਮ ਏਕੈ ਹੀ ਜਾਨੇ ॥੨॥ ਜੋ ਜੋ ਕੀਨੋ ਹਮ ਤਿਸ ਕੇ ਦਾਸ ॥ ਪ੍ਰਭ ਮੇਰੇ ਕੋ ਸਗਲ ਨਿਵਾਸ ॥ ਨਾ ਕੋ ਦੂਤੁ ਨਹੀ ਬੈਰਾਈ ॥ ਗਲਿ ਮਿਲਿ ਚਾਲੇ ਏਕੈ ਭਾਈ ॥੩॥ ਜਾ ਕਉ ਗੁਰਿ ਹਰਿ ਦੀਏ ਸੂਖਾ ॥ ਤਾ ਕਉ ਬਹੁਰਿ ਨ ਲਾਗਹਿ ਦੂਖਾ ॥ ਆਪੇ ਆਪਿ ਸਰਬ ਪ੍ਰਤਿਪਾਲ ॥ ਨਾਨਕ ਰਾਤਉ ਰੰਗਿ ਗੋਪਾਲ ॥੪॥੫॥੧੬॥ ਅਰਥ:  ਹੇ ਭਾਈ! ਹੁਣ ਮੈਂ (ਆਤਮਕ ਜੀਵਨ ਦੀ ਮਰਯਾਦਾ) ਸਮਝ ਲਈ ਹੈ, ਮੇਰੇ ਅੰਦਰੋਂ (ਚਿਰਾਂ ਦੀ ਚੰਬੜੀ ਹੋਈ ਮਮਤਾ ਦੀ) ਡੈਣ ਨਿਕਲ ਗਈ ਹੈ। ਪੂਰੇ ਗੁਰੂ ਨੇ ਮੈਨੂੰ (ਜੀਵਨ ਦੀ) ਸੂਝ ਬਖ਼ਸ਼ ਦਿੱਤੀ ਹੈ। (ਮੇਰੇ ਅੰਦਰੋਂ) ਮਾਇਆ ਦੇ ਲਾਲਚ ਦੀ ਅੱਗ ਬੁੱਝ ਗਈ ਹੈ, ਗੁਰੂ ਨੇ ਮੇਰਾ ਮਾਇਆ ਦਾ ਮੋਹ ਦੂਰ ਕਰ ਦਿੱਤਾ ਹੈ।੧। ਰਹਾਉ। ( ਹੇ ਭਾਈ! ਗੁਰੂ ਦੀ ਕਿਰਪਾ ਨਾਲ) ਮੇਰੇ ਸਰੀਰ ਵਿਚੋਂ ਇਹ ਮਿੱਥ ਮੁੱਕ ਗਈ ਹੈ ਕਿ ਇਹ ਸਰੀਰ ਮੇਰਾ ਹੈ, ਇਹ ਸਰੀਰ ਮੇਰਾ ਹੈ। ਹੁਣ ਮੈਨੂੰ ਪਰਮਾਤਮਾ ਦੀ ਰਜ਼ਾ ਮਿੱਠੀ ਲੱਗਣ ਲੱਗ ਪਈ ਹੈ। ਜੋ ਕੁਝ ਪਰਮਾਤਮਾ ਕਰਦਾ ਹੈ, ਉਹ (ਹੁਣ) ਮੇਰੇ ਮਨ ਵਿਚ ਮਿੱਠਾ ਲੱਗ ਰਿ...