Posts

Hukamnama Sahib March 20,2022

ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥ ਅਰਥ:  ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ ) ,  ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ (ਤੇ, ਉਸ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ। ( ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ )  ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ )  ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧। ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ ,  ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ...

Hukamnama Sahib March 19,2022

  ਸੋਰਠਿ ਮਹਲਾ ੫ ਘਰੁ ੧ ਤਿਤੁਕੇ      ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥ ਅਰਥ:  ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ ?  ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ ? । ਰਹਾਉ। ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ ?  ਮ...

Hukamnama Sahib March 18,2022

ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥   ਅਰਥ:  ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ।ਰਹਾਉ। ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ ,  ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ।੧। ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ। ਪਰਮ...

Hukamnama Sahib March 17,2022

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥   ਅਰਥ:  ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ।  ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ ,  ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ ? ( ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ।੨। ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ...

Hukamnama Sahib March 16,2022

ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥   ਅਰਥ:  ( ਜਗਤ ਦੁੱਖਾਂ ਦਾ ਸਮੁੰਦਰ ਹੈ ,  ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ )  ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। ( ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ...

Hukamnama Sahib March 15,2022

ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥ ਅਰਥ:  ( ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ )  ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪਰਮਾਤਮਾ ਦੇ ਗੁਣ ਗਾਵਣੇ, ਮਾਨੋ ,  ਇਕ ਪੌੜੀ ਹੈ ਜੋ ਗੁਰੂ ਨੇ ਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ, (ਇਸ ਪੌੜੀ ਤੇ ਚੜ੍ਹਨ ਦੀ ਬਰਕਤਿ ਨਾਲ ਮੇਰੇ ਅੰਦਰ) ਸਦਾ-ਥਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ। ਜੇਹੜਾ ਮਨੁੱਖ (ਇਸ ਪੌੜੀ ਦੀ ਬਰਕਤਿ ਨਾਲ) ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ। ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮਤਿ ਅਟੱਲ ਹੋ ਜਾਂਦੀ ਹੈ। ਪਰਮਾਤਮਾ ਅਟੱਲ ਹੈ। (ਜੇ ਗੁਣ ਗਾਵਣ ਵਾਲੀ ਮਤਿ ਨਹੀਂ ਬਣੀ, ਤਾਂ) ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ-ਗਿਆਨਤਾ, ਤੇ ਕੋਈ ਤੀਰਥ-ਇਸ਼ਨਾਨ ਪਰਮਾਤਮਾ ਨੂੰ ਖ਼ੁਸ਼ ਨਹੀਂ ਕਰ ਸਕਦਾ। (ਗੁਣ ਗਾਵਣ ਵਾਲੇ ਮਨੁੱਖ ਦੇ ਮਨ ਵਿਚੋਂ) ਧੋਖੇ-ਫ਼ਰੇਬ, ਮੋਹ ਦੇ ਚਮਤ-ਕਾਰੇ ,...

Hukamnama Sahib March 14,2022

  ਬਿਲਾਵਲੁ ਮਹਲਾ ੧ ਛੰਤ ਦਖਣੀ    ੴ ਸਤਿਗੁਰ ਪ੍ਰਸਾਦਿ ॥ ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥ ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥ ਲਿਵ ਲਾਇ ਹਰਿ ਸਿਉ ਰਹੀ ਗੋਇਲਿ ਸਹਜਿ ਸਬਦਿ ਸੀਗਾਰੀਆ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਮਿਲਹੁ ਸਾਚਿ ਪਿਆਰੀਆ ॥ ਧਨ ਭਾਇ ਭਗਤੀ ਦੇਖਿ ਪ੍ਰੀਤਮ ਕਾਮ ਕ੍ਰੋਧੁ ਨਿਵਾਰਿਆ ॥ ਨਾਨਕ ਮੁੰਧ ਨਵੇਲ ਸੁੰਦਰਿ ਦੇਖਿ ਪਿਰੁ ਸਾਧਾਰਿਆ ॥੧॥ ਸਚਿ ਨਵੇਲੜੀਏ ਜੋਬਨਿ ਬਾਲੀ ਰਾਮ ॥ ਆਉ ਨ ਜਾਉ ਕਹੀ ਅਪਨੇ ਸਹ ਨਾਲੀ ਰਾਮ ॥ ਨਾਹ ਅਪਨੇ ਸੰਗਿ ਦਾਸੀ ਮੈ ਭਗਤਿ ਹਰਿ ਕੀ ਭਾਵਏ ॥ ਅਗਾਧਿ ਬੋਧਿ ਅਕਥੁ ਕਥੀਐ ਸਹਜਿ ਪ੍ਰਭ ਗੁਣ ਗਾਵਏ ॥ ਰਾਮ ਨਾਮ ਰਸਾਲ ਰਸੀਆ ਰਵੈ ਸਾਚਿ ਪਿਆਰੀਆ ॥ ਗੁਰਿ ਸਬਦੁ ਦੀਆ ਦਾਨੁ ਕੀਆ ਨਾਨਕਾ ਵੀਚਾਰੀਆ ॥੨॥ ਸ੍ਰੀਧਰ ਮੋਹਿਅੜੀ ਪਿਰ ਸੰਗਿ ਸੂਤੀ ਰਾਮ ॥ ਗੁਰ ਕੈ ਭਾਇ ਚਲੋ ਸਾਚਿ ਸੰਗੂਤੀ ਰਾਮ ॥ ਧਨ ਸਾਚਿ ਸੰਗੂਤੀ ਹਰਿ ਸੰਗਿ ਸੂਤੀ ਸੰਗਿ ਸਖੀ ਸਹੇਲੀਆ ॥ ਇਕ ਭਾਇ ਇਕ ਮਨਿ ਨਾਮੁ ਵਸਿਆ ਸਤਿਗੁਰੂ ਹਮ ਮੇਲੀਆ ॥ ਦਿਨੁ ਰੈਣਿ ਘੜੀ ਨ ਚਸਾ ਵਿਸਰੈ ਸਾਸਿ ਸਾਸਿ ਨਿਰੰਜਨੋ ॥ ਸਬਦਿ ਜੋਤਿ ਜਗਾਇ ਦੀਪਕੁ ਨਾਨਕਾ ਭਉ ਭੰਜਨੋ ॥੩॥ ਜੋਤਿ ਸਬਾਇੜੀਏ ਤ੍ਰਿਭਵਣ ਸਾਰੇ ਰਾਮ ॥ ਘਟਿ ਘਟਿ ਰਵਿ ਰਹਿਆ ਅਲਖ ਅਪਾਰੇ ਰਾਮ ॥ ਅਲਖ ਅਪਾਰ ਅਪਾਰੁ ਸਾਚਾ ਆਪੁ ਮਾਰਿ ਮਿਲਾਈਐ ॥ ਹਉਮੈ ਮਮਤਾ ਲੋਭੁ ਜਾਲਹੁ ਸਬਦਿ ਮੈਲੁ ਚੁਕਾਈਐ ॥ ਦਰਿ ਜਾਇ ਦਰਸਨੁ ਕਰੀ ਭਾਣੈ ਤਾਰਿ ਤਾਰਣਹਾਰਿਆ ॥ ਹਰਿ ਨਾਮੁ ਅੰਮ੍ਰਿਤੁ ਚਾਖਿ ਤ੍ਰਿਪਤੀ ਨਾਨਕਾ ਉਰ ਧਾ...