Posts

Hukamnama Sahib April 17,2022

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ      ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥   ਅਰਥ:  ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ !)  ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ )  । ੧। ਹੇ ਭਾਈ! ਆਪਣੇ ਹੀ )  ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ )  ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ। ਬੇ-ਸਮ...

Hukamnama Sahib April 16,2022

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ ਅਰਥ:  ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ। ( ਹੇ ਪ੍ਰਭੂ! ਮੇਹਰ ਕਰ )  ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ।  ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ )  ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾ...

Hukamnama Sahib April 15,2022

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ      ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥   ਅਰਥ:  ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ !)  ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ )  । ੧। ਹੇ ਭਾਈ! ਆਪਣੇ ਹੀ )  ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ )  ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ। ਬੇ-ਸਮ...

Sangrand Hukamnama Sahib

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥ ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥ ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥ ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥ ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ ॥ ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥ ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥ ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥੩॥  ਅਰਥ:  (ਵੈਸਾਖੀ ਵਾਲਾ ਦਿਨ ਹਰੇਕ ਇਸਤ੍ਰੀ ਮਰਦ ਵਾਸਤੇ ਰੀਝਾਂ ਵਾਲਾ ਦਿਨ ਹੁੰਦਾ ਹੈ, ਪਰ) ਵੈਸਾਖ ਵਿਚ ਉਹਨਾਂ ਇਸਤ੍ਰੀਆਂ ਦਾ ਦਿਲ ਕਿਵੇਂ ਖਲੋਵੇ ਜੋ ਪਤੀ ਤੋਂ ਵਿੱਛੁੜੀਆਂ ਪਈਆਂ ਹਨ, ਜਿਨ੍ਹਾਂ ਦੇ ਅੰਦਰ ਪਿਆਰ (ਦੇ ਪ੍ਰਗਟਾਵੇ) ਦੀ ਅਣਹੋਂਦ ਹੈ, (ਇਸ ਤਰ੍ਹਾਂ ਉਸ ਜੀਵ ਨੂੰ ਧੀਰਜ ਕਿਵੇਂ ਆਵੇ ਜਿਸ ਨੂੰ) ਸੱਜਣ-ਪ੍ਰਭੂ ਵਿਸਾਰ ਕੇ ਮਨ-ਮੋਹਣੀ ਮਾਇਆ ਚੰਬੜੀ ਹੋਈ ਹੈ? ਨਾਹ ਪੁਤ੍ਰ, ਨਾਹ ਇਸਤ੍ਰੀ, ਨਾਹ ਧਨ, ਕੋਈ ਭੀ ਮਨੁੱਖ ਦੇ ਨਾਲ ਨਹੀਂ ਨਿਭਦਾ ਇਕ ਅਬਿਨਾਸੀ ਪਰਮਾਤਮਾ ਹੀ ਅਸਲ ਸਾਥੀ ਹੈ। ਨਾਸਵੰਤ ਧੰਧੇ ਦਾ ਮੋਹ (ਸਾਰੀ ਲੁਕਾਈ ਨੂੰ ਹੀ) ਵਿਆਪ ਰਿਹਾ ਹੈ, (ਮਾਇਆ ਦੇ ਮੋਹ ਵਿਚ) ਮੁੜ ਮੁੜ ਫਸ ਕੇ ਸਾਰੀ ਲੁਕਾਈ ਹੀ (ਆਤਮਕ ਮੌਤੇ) ਮਰ ਰਹੀ ਹੈ। ਇਕ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਹੋਰ ਜਿਤਨੇ ਭੀ ਕਰਮ ਇਥੇ ਕਰੀਦੇ ਹਨ,...

Hukamnama Sahib April 14,2022

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ ਅਰਥ:  ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ।  ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ )  ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ। ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ ,  ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ...

Hukamnama Sahib April 13,2022

ਵਡਹੰਸੁ ਮਹਲਾ ੫ ॥ ਪ੍ਰਭ ਕਰਣ ਕਾਰਣ ਸਮਰਥਾ ਰਾਮ ॥ ਰਖੁ ਜਗਤੁ ਸਗਲ ਦੇ ਹਥਾ ਰਾਮ ॥ ਸਮਰਥ ਸਰਣਾ ਜੋਗੁ ਸੁਆਮੀ ਕ੍ਰਿਪਾ ਨਿਧਿ ਸੁਖਦਾਤਾ ॥ ਹੰਉ ਕੁਰਬਾਣੀ ਦਾਸ ਤੇਰੇ ਜਿਨੀ ਏਕੁ ਪਛਾਤਾ ॥ ਵਰਨੁ ਚਿਹਨੁ ਨ ਜਾਇ ਲਖਿਆ ਕਥਨ ਤੇ ਅਕਥਾ ॥ ਬਿਨਵੰਤਿ ਨਾਨਕ ਸੁਣਹੁ ਬਿਨਤੀ ਪ੍ਰਭ ਕਰਣ ਕਾਰਣ ਸਮਰਥਾ ॥੧॥ ਅਰਥ:  ਹੇ ਜਗਤ ਦੇ ਮੂਲ ਪ੍ਰਭੂ! ਹੇ ਸਭ ਤਾਕਤਾਂ ਦੇ ਮਾਲਕ! ਆਪਣਾ) ਹੱਥ ਦੇ ਕੇ ਸਾਰੇ ਜਗਤ ਦੀ ਰੱਖਿਆ ਕਰ। ਹੇ ਸਭ-ਤਾਕਤਾਂ ਦੇ ਮਾਲਕ! ਹੇ ਸਰਨ ਪਏ ਦੀ ਸਹਾਇਤਾ ਕਰ ਸਕਣ ਵਾਲੇ ਮਾਲਕ! ਹੇ ਕਿਰਪਾ ਦੇ ਖ਼ਜ਼ਾਨੇ !  ਹੇ ਸੁਖਦਾਤੇ! ਮੈਂ ਤੇਰੇ ਉਹਨਾਂ ਸੇਵਕਾਂ ਤੋਂ ਸਦਕੇ ਜਾਂਦਾ ਹਾਂ ਜਿਨ੍ਹਾਂ ਨੇ ਤੇਰੇ ਨਾਲ ਸਾਂਝ ਪਾਈ ਹੈ। ਹੇ ਪ੍ਰਭੂ! ਤੇਰਾ ਕੋਈ ਰੰਗ ਤੇਰਾ ਕੋਈ ਨਿਸ਼ਾਨ ਦੱਸਿਆ ਨਹੀਂ ਜਾ ਸਕਦਾ, ਤੇਰਾ ਸਰੂਪ ਬਿਆਨ ਤੋਂ ਬਾਹਰ ਹੈ।  ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ !  ਹੇ ਜਗਤ ਦੇ ਮੂਲ! ਹੇ ਸਭ ਤਾਕਤਾਂ ਦੇ ਮਾਲਕ !  ਮੇਰੀ ਬੇਨਤੀ ਸੁਣ।੧। ਏਹਿ ਜੀਅ ਤੇਰੇ ਤੂ ਕਰਤਾ ਰਾਮ ॥ ਪ੍ਰਭ ਦੂਖ ਦਰਦ ਭ੍ਰਮ ਹਰਤਾ ਰਾਮ ॥ ਭ੍ਰਮ ਦੂਖ ਦਰਦ ਨਿਵਾਰਿ ਖਿਨ ਮਹਿ ਰਖਿ ਲੇਹੁ ਦੀਨ ਦੈਆਲਾ ॥ ਮਾਤ ਪਿਤਾ ਸੁਆਮਿ ਸਜਣੁ ਸਭੁ ਜਗਤੁ ਬਾਲ ਗੋਪਾਲਾ ॥ ਜੋ ਸਰਣਿ ਆਵੈ ਗੁਣ ਨਿਧਾਨ ਪਾਵੈ ਸੋ ਬਹੁੜਿ ਜਨਮਿ ਨ ਮਰਤਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਸਭਿ ਜੀਅ ਤੇਰੇ ਤੂ ਕਰਤਾ ॥੨॥ ਅਰਥ:  ਹੇ ਪ੍ਰਭੂ! ਸੰਸਾਰ ਦੇ) ਇਹ ਸਾਰੇ ਜੀਵ ਤੇਰੇ ਹਨ, ਤੂੰ ਇਹਨਾਂ ਦਾ ...

Hukamnma Sahib April 12, 2022

ਸੂਹੀ ਮਹਲਾ ੧ ਘਰੁ ੬      ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥   ਅਰਥ:  ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ )  ।  ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ )  ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ...