Hukamnama Sahib July 17,2022@GS JHAMPUR
The daily Hukamnama sahib from Sri Darbar Sahib Amritsar including Punjabi and English translation audio ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਅਰਥ: ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨। ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜ...