Posts

Hukamnama Sahib September 01,2022@GS JHAMPUR

Image
  ਸਲੋਕੁ ਮਃ ੩ ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥ ਮਃ ੩ ॥ ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥ ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥ ਪਉੜੀ ॥ ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥ ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥ ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥ ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥ ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥੧੫॥ ਅਰਥ: ਹੇ ਨਾਨਕ ਜੀ! ਅੰਨ੍ਹੇ ਅਗਿਆਨੀ ਨਾਮ ਨਹੀਂ ਸਿਮਰਦੇ ਤੇ ਹੋਰ ਹੋਰ ਕੰਮ ਕਰਦੇ ਹਨ। (ਸਿੱਟਾ ਇਹ ਨਿਕਲਦਾ ਹੈ, ਕਿ) ਜਮ ਦੇ ਦਰ ਤੇ ਬੱਧੇ ਮਾਰ ਖਾਂਦੇ ਹਨ ਤੇ ਫਿਰ (ਵਿਕਾਰ-ਰੂਪ) ਵਿਸ਼ਟੇ ਵਿਚ ਸੜਦੇ ਹਨ ॥੧॥ ਹੇ ਨਾਨਕ ਜੀ! ਜੋ ਮ niਨੁੱਖ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ਉਹ ਮਨੁੱਖ ਸੱਚੇ ਤੇ ਕਬੂਲ ਹਨ; ਉਹ ਹਰੀ ਦੇ ਨਾਮ ਵਿਚ ਲੀਨ ਰਹਿੰਦੇ ਹਨ ਤੇ ਉਹਨਾਂ ਦਾ ਜੰਮਣਾ ਮਰਣਾ ਮੁੱਕ ਜਾਂਦਾ ਹੈ ॥੨॥ ਧਨ, ਦੌਲਤ ਤੇ ਮਾਇਆ ਇਕੱਠੀ ਕਰੀਦੀ ਹੈ, ਪਰ ਅਖ਼ੀਰ ਨੂੰ ਦੁਖਦਾਈ ਹੁੰਦੀ ਹੈ; ਘਰ, ਮੰਦਰ ਤੇ ਮਹਿਲ ਬਣਾਈਦੇ ਹਨ, ਪਰ ਕੁਝ ਨਾਲ ਨਹੀਂ ਜਾਂਦਾ; ਕਈ ਰੰਗਾਂ ਦੇ ਘੋੜੇ ਸਦਾ ਪਾਲੀਦੇ ਹਨ, ਪਰ ਕਿਸੇ ਕੰਮ ਨਹੀਂ ਆਉਂਦੇ। ਹੇ ਭਾਈ ਸੱਜਣੋ! ਹਰੀ ਦੇ ਨਾਮ ਨਾਲ ਚਿੱਤ ਜੋੜੋ, ਜੋ ਅਖ਼ੀਰ ਨੂੰ ਸਾਥੀ ਬਣੇ। ਹੇ ਦਾਸ ਨਾਨਕ ਜੀ! ਜੋ ਮਨੁੱਖ ਨਾਮ ਸਿਮਰਦਾ ...

Hukamnama Sahib September 01,2022

  ਸਲੋਕੁ ਮਃ ੩ ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥ ਮਃ ੩ ॥ ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥ ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥ ਪਉੜੀ ॥ ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥ ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥ ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥ ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥ ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥੧੫॥ ਅਰਥ: ਹੇ ਨਾਨਕ ਜੀ! ਅੰਨ੍ਹੇ ਅਗਿਆਨੀ ਨਾਮ ਨਹੀਂ ਸਿਮਰਦੇ ਤੇ ਹੋਰ ਹੋਰ ਕੰਮ ਕਰਦੇ ਹਨ। (ਸਿੱਟਾ ਇਹ ਨਿਕਲਦਾ ਹੈ, ਕਿ) ਜਮ ਦੇ ਦਰ ਤੇ ਬੱਧੇ ਮਾਰ ਖਾਂਦੇ ਹਨ ਤੇ ਫਿਰ (ਵਿਕਾਰ-ਰੂਪ) ਵਿਸ਼ਟੇ ਵਿਚ ਸੜਦੇ ਹਨ ॥੧॥ ਹੇ ਨਾਨਕ ਜੀ! ਜੋ ਮ niਨੁੱਖ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ਉਹ ਮਨੁੱਖ ਸੱਚੇ ਤੇ ਕਬੂਲ ਹਨ; ਉਹ ਹਰੀ ਦੇ ਨਾਮ ਵਿਚ ਲੀਨ ਰਹਿੰਦੇ ਹਨ ਤੇ ਉਹਨਾਂ ਦਾ ਜੰਮਣਾ ਮਰਣਾ ਮੁੱਕ ਜਾਂਦਾ ਹੈ ॥੨॥ ਧਨ, ਦੌਲਤ ਤੇ ਮਾਇਆ ਇਕੱਠੀ ਕਰੀਦੀ ਹੈ, ਪਰ ਅਖ਼ੀਰ ਨੂੰ ਦੁਖਦਾਈ ਹੁੰਦੀ ਹੈ; ਘਰ, ਮੰਦਰ ਤੇ ਮਹਿਲ ਬਣਾਈਦੇ ਹਨ, ਪਰ ਕੁਝ ਨਾਲ ਨਹੀਂ ਜਾਂਦਾ; ਕਈ ਰੰਗਾਂ ਦੇ ਘੋੜੇ ਸਦਾ ਪਾਲੀਦੇ ਹਨ, ਪਰ ਕਿਸੇ ਕੰਮ ਨਹੀਂ ਆਉਂਦੇ। ਹੇ ਭਾਈ ਸੱਜਣੋ! ਹਰੀ ਦੇ ਨਾਮ ਨਾਲ ਚਿੱਤ ਜੋੜੋ, ਜੋ ਅਖ਼ੀਰ ਨੂੰ ਸਾਥੀ ਬਣੇ। ਹੇ ਦਾਸ ਨਾਨਕ ਜੀ! ਜੋ ਮਨੁੱਖ ਨਾਮ ਸਿਮਰਦਾ ...

ਹੁਕਮਨਾਮਾ ਸਾਹਿਬ 28 ਅਗਸਤ 2022@GS JHAMPUR

Image
  ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥   ਅਰਥ:  ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ।੧।ਰਹਾਉ। ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ ,  ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ।  ਮੈਨੂੰ ਮਰਨ ਦਾ ਡਰ (ਕਿਸੇ ਵੇਲੇ )  ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ।੧। ਹੇ ਭਾਈ! ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ ,  ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ।੨। ਹੇ ਨਾਨਕ! ਆਖ-ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜ...

Hukamnama Sahib Aug 27,2022@GS JHAMPUR

Image
ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥   ਅਰਥ:  ( ਜਗਤ ਦੁੱਖਾਂ ਦਾ ਸਮੁੰਦਰ ਹੈ ,  ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ )  ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। ( ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ...

Hukamnama Sahib August 24,2022@GS JHAMPUR

Image
ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥ ਅਰਥ:  ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ, ਤੇਰਾ ਹੀ ਆਸਰਾ ਹੈ। ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ...

Hukamnama Sahib August 22,2022 @GS JHAMPUR

Image
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥   ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥   ਅਰਥ:  ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨।   ( ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ।  ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ...

ਭਾਦੋਂ ਦੀ ਸੰਗਰਾਂਦ ਦਾ ਹੁਕਮਨਾਮਾ ਸਾਹਿਬ@ gs jhampur

Image
ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥ ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥ ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥ ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥ ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ ॥ ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ ॥ ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥੭॥  ਅਰਥ:  (ਜਿਵੇਂ) ਭਾਦਰੋਂ (ਦੇ ਤ੍ਰਾਟਕੇ ਤੇ ਘੁੰਮੇ) ਵਿਚ (ਮਨੁੱਖ ਬਹੁਤ ਘਬਰਾਂਦਾ ਹੈ, ਤਿਵੇਂ) ਜਿਸ ਜੀਵ-ਇਸਤ੍ਰੀ ਦਾ ਪਿਆਰ ਪ੍ਰਭੂ-ਪਤੀ ਤੋਂ ਬਿਨਾ ਕਿਸੇ ਹੋਰ ਨਾਲ ਲੱਗਦਾ ਹੈ ਉਹ ਭਟਕਣਾ ਦੇ ਕਾਰਨ ਜੀਵਨ ਦੇ ਸਹੀ ਰਸਤੇ ਤੋਂ ਖੁੰਝ ਜਾਂਦੀ ਹੈ, ਉਹ ਭਾਵੇਂ ਲੱਖਾਂ ਹਾਰ ਸਿੰਗਾਰ ਕਰੇ, (ਉਸ ਦੇ) ਕਿਸੇ ਕੰਮ ਨਹੀਂ ਆਉਂਦੇ। ਜਿਸ ਦਿਨ ਮਨੁੱਖ ਦਾ ਸਰੀਰ ਨਾਸ ਹੋਵੇਗਾ (ਜਦੋਂ ਮਨੁੱਖ ਮਰ ਜਾਇਗਾ) ਉਸ ਵੇਲੇ (ਸਾਰੇ ਸਾਕ-ਅੰਗ) ਆਖਣਗੇ ਕਿ ਇਹ ਹੁਣ ਗੁਜ਼ਰ ਗਿਆ ਹੈ। (ਲੋਥ ਅਪਵਿਤ੍ਰ ਪਈ ਹੈ, ਇਸ ਨੂੰ ਛੇਤੀ ਬਾਹਰ ਲੈ ਚੱਲੋ) । ਜਮਦੂਤ (ਜਿੰਦ ਨੂੰ) ਫੜ ਕੇ ਅੱਗੇ ਲਾ ਲੈਂਦੇ ਹਨ, ਕਿਸੇ ਨੂੰ (ਇਹ) ਭੇਤ ਨਹੀਂ ਦੱਸਦੇ (ਕਿ ਕਿੱਥੇ ਲੈ ਚੱਲੇ ਹਾਂ) । (ਜਿਨ੍ਹਾਂ ਸੰਬੰਧੀਆਂ ਨਾਲ (ਸਾਰੀ ਉਮਰ ਬੜਾ) ਪਿਆਰ ਬਣਿਆ ਰਹਿੰਦਾ ਹੈ ਉਹ ਪਲ ਵਿਚ ਹੀ ਸਾਥ ਛੱਡ ਬੈਠਦੇ ਹਨ। (ਮੌਤ ਆਈ ਵੇਖ ਕੇ ਮਨੁੱਖ) ਬੜਾ ਪਛੁਤਾਂਦਾ ਹੈ, ਉਸ ਦਾ ਸਰੀ...