Posts

Feb 01,2023 Hukamnama Sahib

  ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥   ਅਰਥ:  ਹੇ ਭਾਈ! ਅਸੀ ਜੀਵ ਗੁਣਾਂ ਤੋਂ ਸੱਖਣੇ ਹਾਂ, ਵਿਕਾਰੀ ਹਾਂ।  ਪੂਰੇ ਗੁਰੂ ਨੇ (ਜਿਨ੍ਹਾਂ ਨੂੰ ਆਪਣੀ ਸੰਗਤਿ ਵਿਚ) ਰਲਾ ਲਿਆ ਹੈ, ਉਹਨਾਂ ਨੂੰ ਪਰਮਾਤਮਾ ਆਪ ਹੀ ਮੇਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ।ਰਹਾਉ। ਹੇ ਭਾਈ! ਗੁਣਾਂ ਤੋਂ ਸੱਖਣੇ ਜੀਵਾਂ ਨੂੰ ਸਤਿਗੁਰੂ ਦੀ ਸੇਵਾ ਵਿਚ ਲਾ ਕੇ ਪਰਮਾਤਮਾ ਆਪ ਹੀ ਬਖ਼ਸ਼ ਲੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ-ਸੇਵਾ ਬੜੀ ਸ੍ਰੇਸ਼ਟ ਹੈ, ਗੁਰੂ (ਸ਼ਰਨ ਪਏ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੋੜ ਦੇਂਦਾ ਹੈ।੧। ਹੇ ਪਿਆਰੇ! ਪਰਮਾਤਮਾ ਨੇ ਅਨੇਕਾਂ ਹੀ ਅਪਰਾਧੀਆਂ ਨੂੰ ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਵਿਚਾਰ ਵਿਚ (ਜੋੜ ਕੇ) ਬਖ਼ਸ਼ਿਆ ਹੈ। ਹੇ ਭਾਈ! ਗੁਰੂ...

Jan 31,2023 Hukamnama Sahib

The daily Hukamnama Sahib from Sri Darbar Sahib Amritsar including English and Punjabi translation audio ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥   ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇ...

Jan 20,2023 Hukamnama Sahib

  ਬਿਲਾਵਲੁ ਮਹਲਾ ੧ ॥ ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥ ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥ ਅਵਿਗਤੋ ਹਰਿ ਨਾਥੁ ਨਾਥਹ ਤਿਸੈ ਭਾਵੈ ਸੋ ਥੀਐ ॥ ਕਿਰਪਾਲੁ ਸਦਾ ਦਇਆਲੁ ਦਾਤਾ ਜੀਆ ਅੰਦਰਿ ਤੂੰ ਜੀਐ ॥ ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ ॥ ਭੇਖੁ ਭਵਨੀ ਹਠੁ ਨ ਜਾਨਾ ਨਾਨਕਾ ਸਚੁ ਗਹਿ ਰਹੇ ॥੧॥ ਭਿੰਨੜੀ ਰੈਣਿ ਭਲੀ ਦਿਨਸ ਸੁਹਾਏ ਰਾਮ ॥ ਨਿਜ ਘਰਿ ਸੂਤੜੀਏ ਪਿਰਮੁ ਜਗਾਏ ਰਾਮ ॥ ਨਵ ਹਾਣਿ ਨਵ ਧਨ ਸਬਦਿ ਜਾਗੀ ਆਪਣੇ ਪਿਰ ਭਾਣੀਆ ॥ ਤਜਿ ਕੂੜੁ ਕਪਟੁ ਸੁਭਾਉ ਦੂਜਾ ਚਾਕਰੀ ਲੋਕਾਣੀਆ ॥ ਮੈ ਨਾਮੁ ਹਰਿ ਕਾ ਹਾਰੁ ਕੰਠੇ ਸਾਚ ਸਬਦੁ ਨੀਸਾਣਿਆ ॥ ਕਰ ਜੋੜਿ ਨਾਨਕੁ ਸਾਚੁ ਮਾਗੈ ਨਦਰਿ ਕਰਿ ਤੁਧੁ ਭਾਣਿਆ ॥੨॥   ਜਾਗੁ ਸਲੋਨੜੀਏ ਬੋਲੈ ਗੁਰਬਾਣੀ ਰਾਮ ॥ ਜਿਨਿ ਸੁਣਿ ਮੰਨਿਅੜੀ ਅਕਥ ਕਹਾਣੀ ਰਾਮ ॥ ਅਕਥ ਕਹਾਣੀ ਪਦੁ ਨਿਰਬਾਣੀ ਕੋ ਵਿਰਲਾ ਗੁਰਮੁਖਿ ਬੂਝਏ ॥ ਓਹੁ ਸਬਦਿ ਸਮਾਏ ਆਪੁ ਗਵਾਏ ਤ੍ਰਿਭਵਣ ਸੋਝੀ ਸੂਝਏ ॥ ਰਹੈ ਅਤੀਤੁ ਅਪਰੰਪਰਿ ਰਾਤਾ ਸਾਚੁ ਮਨਿ ਗੁਣ ਸਾਰਿਆ ॥ ਓਹੁ ਪੂਰਿ ਰਹਿਆ ਸਰਬ ਠਾਈ ਨਾਨਕਾ ਉਰਿ ਧਾਰਿਆ ॥੩॥ ਮਹਲਿ ਬੁਲਾਇੜੀਏ ਭਗਤਿ ਸਨੇਹੀ ਰਾਮ ॥ ਗੁਰਮਤਿ ਮਨਿ ਰਹਸੀ ਸੀਝਸਿ ਦੇਹੀ ਰਾਮ ॥ ਮਨੁ ਮਾਰਿ ਰੀਝੈ ਸਬਦਿ ਸੀਝੈ ਤ੍ਰੈ ਲੋਕ ਨਾਥੁ ਪਛਾਣਏ ॥ ਮਨੁ ਡੀਗਿ ਡੋਲਿ ਨ ਜਾਇ ਕਤ ਹੀ ਆਪਣਾ ਪਿਰੁ ਜਾਣਏ ॥ ਮੈ ਆਧਾਰੁ ਤੇਰਾ ਤੂ ਖਸਮੁ ਮੇਰਾ ਮੈ ਤਾਣੁ ਤਕੀਆ ਤੇਰਓ ॥ ਸਾਚਿ ਸੂਚਾ ਸਦਾ ਨਾਨਕ ਗੁਰ ਸਬਦਿ ਝਗਰੁ ਨਿਬੇਰਓ ॥੪॥...

Jan 21,2023 Hukamnama Sahib

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ। ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ...

Jan 19,2023 Hukamnama

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥   ਅਰਥ:  ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ।  ਹੇ ਪ੍ਰਭੂ! ਅਸਾਂ ਜੀਵਾਂ ਨੂੰ )  ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ )  ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ...

Jan 14,2023 Hukamnama Sahib

  The daily Hukamnama Sahib from Sri Darbar Sahib Amritsar including Translation in Punjabi and English audio ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥  ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ।  DHANAASAREE, DEVOTEE RAVI...

Jan 10, 2023 Hukamnama Sahib

   ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ...