Today’s Hukamnama Sachkhand Sri Harmandir Sahib Sri Amritsar Sahib Ang-585 08/06/23 ਬਿਹਾਗੜਾ ਮਹਲਾ ੫ ॥ ਬਿਹਾਗੜਾ ਪੰਜਵੀਂ ਪਾਤਸ਼ਾਹੀ। ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ ॥ ਵਾਹਿਗੁਰੂ ਦੇ ਚਰਨ ਅੰਮ੍ਰਿਤ ਦਾ ਤਾਲਾਬ ਹਨ। ਓਥੇ ਤੂੰ ਆਪਣਾ ਵਸੇਬਾ ਕਰ, ਹੇ ਮੇਰੀ ਜਿੰਦੜੀਏ! ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ ॥ ਵਾਹਿਗੁਰੂ ਦੇ ਨਾਮ ਤਾਲਾਬ ਵਿੱਚ ਤੂੰ ਇਸ਼ਨਾਨ ਕਰ ਅਤੇ ਤੇਰੇ ਸਾਰੇ ਪਾਪ ਧੋਤੇ ਜਾਣਗੇ ਹੇ ਮੇਰੀ ਜਿੰਦੜੀਏ! ਕਰਿ ਸਦਾ ਮਜਨੁ ਗੋਬਿੰਦ ਸਜਨੁ ਦੁਖ ਅੰਧੇਰਾ ਨਾਸੇ ॥ ਸਾਹਿਬ, ਮਿੱਤ੍ਰ ਦੇ ਨਾਮ ਅੰਦਰ ਤੂੰ ਹਮੇਸ਼ਾਂ ਇਸ਼ਨਾਨ ਕਰ, ਤੇਰੀ ਤਕਲੀਫ ਦਾ ਅੰਨ੍ਹੇਰਾ ਦੂਰ ਹੋ ਜਾਵੇਗਾ। ਜਨਮ ਮਰਣੁ ਨ ਹੋਇ ਤਿਸ ਕਉ ਕਟੈ ਜਮ ਕੇ ਫਾਸੇ ॥ ਉਹ ਜਨਮ ਮਰਨ ਦੇ ਚੱਕਰ ਤੋਂ ਮੁਕਤ ਹੋ ਜਾਂਦਾ ਹੈ ਕਿਉਂਕਿ ਉਸ ਦੀ ਮੌਤ ਦੀ ਫਾਹੀ ਕੱਟੀ ਜਾਂਦੀ ਹੈ। ਮਿਲੁ ਸਾਧਸੰਗੇ ਨਾਮ ਰੰਗੇ ਤਹਾ ਪੂਰਨ ਆਸੋ ॥ ਸਤਿ ਸੰਗਤ ਨਾਲ ਜੁੜ ਤਾਂ ਜੋ ਤੂੰ ਨਾਮ ਨਾਲ ਰੰਗਿਆ ਜਾਵੇਂ। ਉਥੇ ਤੇਰੀ ਮਨਸ਼ਾਂ ਪੂਰੀ ਹੋ ਜਾਵੇਗੀ। ਬਿਨਵੰਤਿ ਨਾਨਕ ਧਾਰਿ ਕਿਰਪਾ ਹਰਿ ਚਰਣ ਕਮਲ ਨਿਵਾਸੋ ॥੧॥ ਨਾਨਕ ਬਿਨੇ ਕਰਦਾ ਹੈ, ਹੇ ਵਾਹਿਗੁਰੂ! ਮੇਰੇ ਉੱਤੇ ਤਰਸ ਕਰ ਤਾਂ ਜੋ ਮੇਰਾ ਤੇਰੇ ਕੰਵਲ ਰੂਪੀ ਚਰਨਾਂ ਵਿੱਚ ਵਾਸਾ ਹੋ ਜਾਵੇ। ਤਹ ਅਨਦ ਬਿਨੋਦ ਸਦਾ ਅਨਹਦ ਝੁਣਕਾਰੋ ਰਾਮ ॥ ਉੱਥੇ ਹਮੇਸ਼ਾਂ ਖੁਸ਼ੀ ਤੇ ਮੌਜ ਬਹਾਰਾ ਹਨ ਅਤੇ ਬੈਕੁੰਠੀ ਕੀਰਤਨ ਓਥੇ ਗੂੰਜਦਾ ਹੈ। ਮਿਲਿ ਗਾਵਹਿ ਸੰਤ ਜਨਾ ...
Posts
June 07,2023 Hukamnama Sahib
- Get link
- X
- Other Apps
The daily Hukamnama Sahib from Sri Darbar Sahib Amritsar including English and Punjabi translation audio ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ। (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ...
June 06,2023 Hukamnama Sahib
- Get link
- X
- Other Apps
The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ ) ਪਹਿਨਣਾ ਫਿਟਕਾਰ-ਜੋਗ ਹੈ।੧। ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ { ਪੰਨਾ 646} ...
June 05,2023 Hukamnama Sahib
- Get link
- X
- Other Apps
The daily Hukamnama Sahib from Sri Darbar Sahib Amritsar including English and Punjabi translation audio ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹ...
June 04,2023 Hukamnama Sahib
- Get link
- X
- Other Apps
ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ( ਪਿਛਲੇ ਕੀਤੇ ਕਰਮਾਂ ਅਨੁਸਾਰ ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ ; ( ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ( ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ ; ਮਨਮੁਖਾ...
May 27 2023 Hukamnama Sahib
- Get link
- X
- Other Apps
The daily Hukamnama Sahib from Sri Darbar Sahib Amritsar including Translation in Punjabi and English audio ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTE...
May 21,2023 Hukamnama Sahib
- Get link
- X
- Other Apps
ਬਿਲਾਵਲੁ ਮਹਲਾ ੫ ॥ ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥ ਅੰਧੁਲੇ ਤ੍ਰਿਭਵਣ ਸੂਝਿਆ ਗੁਰ ਭੇਟਿ ਪੁਨੀਤਾ ॥੧॥ ਮਹਿਮਾ ਸਾਧੂ ਸੰਗ ਕੀ ਸੁਨਹੁ ਮੇਰੇ ਮੀਤਾ ॥ ਮੈਲੁ ਖੋਈ ਕੋਟਿ ਅਘ ਹਰੇ ਨਿਰਮਲ ਭਏ ਚੀਤਾ ॥੧॥ ਰਹਾਉ ॥ ਐਸੀ ਭਗਤਿ ਗੋਵਿੰਦ ਕੀ ਕੀਟਿ ਹਸਤੀ ਜੀਤਾ ॥ ਜੋ ਜੋ ਕੀਨੋ ਆਪਨੋ ਤਿਸੁ ਅਭੈ ਦਾਨੁ ਦੀਤਾ ॥੨॥ ਸਿੰਘੁ ਬਿਲਾਈ ਹੋਇ ਗਇਓ ਤ੍ਰਿਣੁ ਮੇਰੁ ਦਿਖੀਤਾ ॥ ਸ੍ਰਮੁ ਕਰਤੇ ਦਮ ਆਢ ਕਉ ਤੇ ਗਨੀ ਧਨੀਤਾ ॥੩॥ ਕਵਨ ਵਡਾਈ ਕਹਿ ਸਕਉ ਬੇਅੰਤ ਗੁਨੀਤਾ ॥ ਕਰਿ ਕਿਰਪਾ ਮੋਹਿ ਨਾਮੁ ਦੇਹੁ ਨਾਨਕ ਦਰ ਸਰੀਤਾ ॥੪॥੭॥੩੭॥ ਅਰਥ: ਹੇ ਮੇਰੇ ਮਿੱਤਰ! ਗੁਰੂ ਦੀ ਸੰਗਤਿ ਦੀ ਵਡਿਆਈ (ਧਿਆਨ ਨਾਲ) ਸੁਣ। (ਜੇਹੜਾ ਭੀ ਮਨੁੱਖ ਨਿੱਤ ਗੁਰੂ ਦੀ ਸੰਗਤਿ ਵਿਚ ਬੈਠਦਾ ਹੈ, ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, (ਉਸ ਦੇ ਅੰਦਰੋਂ ਵਿਕਾਰਾਂ ਦੀ) ਮੈਲ ਦੂਰ ਹੋ ਜਾਂਦੀ ਹੈ, ਉਸ ਦੇ ਕ੍ਰੋੜਾਂ ਪਾਪ ਨਾਸ ਹੋ ਜਾਂਦੇ ਹਨ।੧। ਰਹਾਉ। ਹੇ ਮਿੱਤਰ! ਗੁਰੂ ਨੂੰ ਮਿਲ ਕੇ (ਮਨੁੱਖ) ਪਵਿੱਤਰ ਜੀਵਨ ਵਾਲੇ ਹੋ ਜਾਂਦੇ ਹਨ, (ਮਾਨੋ ,) ਲੂਲ੍ਹੇ ਮਨੁੱਖ ਪਹਾੜਾਂ ਤੋਂ ਪਾਰ ਲੰਘ ਜਾਂਦੇ ਹਨ, ਮਹਾ ਮੂਰਖ ਮਨੁੱਖ ਸਿਆਣੇ ਵਖਿਆਨ-ਕਰਤਾ ਬਣ ਜਾਂਦੇ ਹਨ, ਅੰਨ੍ਹੇ ਨੂੰ ਤਿੰਨਾ ਭਵਨਾਂ ਦੀ ਸੋਝੀ ਪੈ ਜਾਂਦੀ ਹੈ।੧। ( ਹੇ ਮਿੱਤਰ! ਸਾਧ ਸੰਗਤਿ ਵਿਚ ਆ ਕੇ ਕੀਤੀ ਹੋਈ) ਪਰਮਾਤਮਾ ਦੀ ਭਗਤੀ ਅਚਰਜ (ਤਾਕਤ ਰੱਖਦੀ ਹੈ, ਇਸ ਦੀ ਬਰਕਤਿ ਨਾਲ) ਕੀੜੀ (ਨਿਮ੍ਰਤਾ) ਨੇ ਹਾਥੀ (ਅਹੰਕਾਰ) ਨੂੰ ਜਿੱਤ ਲਿਆ ਹੈ। (...