Posts

July 20,2023 Hukamnama Sahib

  ਧਨਾਸਰੀ ਮਹਲਾ ੫ ਘਰੁ ੬      ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥   ਅਰਥ:  ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ।ਰਹਾਉ। ਹੇ ਮਨ! ਜੀਵਨ ਨੂੰ )  ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ )  ਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ। ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ )  ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ।੧। ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ...

July 18,2023 Hukamnama Sahib

 Welcome to Audio Gurbani. This is your host Gurjit Singh Jhampur fom whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। The daily Hukamnama sahib from Sri Darbar Sahib Amritsar including Punjabi and English translation audio ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ...
   ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥ ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥ ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ ॥ ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥ ਜਿਨੀ ਸਖੀਏ ਪ੍ਰਭੁ ਪਾਇਆ ਹੰਉ ਤਿਨ ਕੈ ਸਦ ਬਲਿਹਾਰ ॥ ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ ॥ ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥੬॥ ਅਰਥ:  ਜਿਵੇਂ ਸਾਵਣ ਵਿਚ (ਵਰਖਾ ਨਾਲ ਬਨਸਪਤੀ ਹਰਿਆਵਲੀ ਹੋ ਜਾਂਦੀ ਹੈ, ਤਿਵੇਂ ਉਹ) ਜੀਵ-ਇਸਤ੍ਰੀ ਹਰਿਆਵਲੀ ਹੋ ਜਾਂਦੀ ਹੈ (ਭਾਵ, ਉਸ ਜੀਵ ਦਾ ਹਿਰਦਾ ਖਿੜ ਪੈਂਦਾ ਹੈ) ਜਿਸ ਦਾ ਪਿਆਰ ਪ੍ਰਭੂ ਦੇ ਸੁਹਣੇ ਚਰਨਾਂ ਨਾਲ ਬਣ ਜਾਂਦਾ ਹੈ। ਉਸ ਦਾ ਮਨ ਉਸ ਦਾ ਤਨ ਪਰਮਾਤਮਾ ਦੇ ਪਿਆਰ ਵਿਚ ਰੰਗਿਆ ਜਾਂਦਾ ਹੈ, ਪਰਮਾਤਮਾ ਦਾ ਨਾਮ ਹੀ (ਉਸ ਦੀ ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ, ਮਾਇਆ ਦੇ ਨਾਸਵੰਤ ਕੌਤਕ ਉਸ ਨੂੰ ਸਾਰੇ ਸੁਆਹ (ਨਿਕੰਮੇ) ਦਿਸਦੇ ਹਨ। (ਸਾਵਣ ਵਿਚ ਜਿਵੇਂ ਵਰਖਾ ਦੀ ਬੂੰਦ ਸੋਹਣੀ ਲੱਗਦੀ ਹੈ, ਤਿਵੇਂ ਪ੍ਰਭੂ-ਚਰਨਾਂ ਦੇ ਪਿਆਰ ਵਾਲੇ ਬੰਦੇ ਨੂੰ) ਹਰੀ ਦੇ ਨਾਮ ਦੀ ਆਤਮਕ ਜੀਵਨ ਦੇਣ ਵਾਲੀ ਬੂੰਦ ਪਿਆਰੀ ਲੱਗਦੀ ਹੈ, ਗੁਰੂ ਨੂੰ ਮਿਲ ਕੇ ਉਹ ਮਨੁੱਖ ਉਸ ਬੂੰਦ ਨੂੰ ਪੀਣ ਜੋਗਾ ਹੋ ਪੈਂਦਾ ਹੈ (ਪ੍ਰਭੂ ਦੀ ਵਡਿਆਈ ਦੀਆਂ ਨਿੱਕੀਆਂ ਨਿੱਕੀਆਂ ਗੱਲਾਂ ਭੀ ਉਸ ਨੂੰ ਮਿੱਠੀਆਂ ਲੱਗਦੀਆ...

July 17,2023 Hukamnama Sahib

   ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥   ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ ,   ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ। ( ਹੇ ਭਾਈ! ਜਿਵੇਂ )  ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧। ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ...

July 16,2023 Hukamnama Sahib

  ਜੈਤਸਰੀ ਮਹਲਾ ੫ ਘਰੁ ੨ ਛੰਤ      ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥   ਅਰਥ:  ਸਲੋਕੁ।  ਹੇ ਨਾਨਕ! ਆਖ -)  ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ ?  ਮੇਰੇ ਅੰਦਰ ਅਣਗਿਣਤ ਔਗੁਣ ਹਨ।  ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕ...

July 15,2023 Hukamnama Sahib

  ਆਸਾ ॥ ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥ ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥ ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥ ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥ ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥ ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥ ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥੪॥੯॥h ਅਰਥ:   (ਜਿਵੇਂ) ਜਦ ਤਕ ਦੀਵੇ ਵਿਚ ਤੇਲ ਹੈ, ਤੇ ਦੀਵੇ ਦੇ ਮੂੰਹ ਵਿਚ ਵੱਟੀ ਹੈ, ਤਦ ਤਕ (ਘਰ ਵਿਚ) ਹਰੇਕ ਚੀਜ਼ ਨਜ਼ਰੀਂ ਆਉਂਦੀ ਹੈ। ਤੇਲ ਸੜ ਜਾਏ, ਵੱਟੀ ਬੁੱਝ ਜਾਏ, ਤਾਂ ਘਰ ਸੁੰਞਾ ਹੋ ਜਾਂਦਾ ਹੈ (ਤਿਵੇਂ, ਸਰੀਰ ਵਿਚ ਜਦ ਤਕ ਸੁਆਸ ਹਨ ਤੇ ਜ਼ਿੰਦਗੀ ਕਾਇਮ ਹੈ, ਤਦ ਤਕ ਹਰੇਕ ਚੀਜ਼ 'ਆਪਣੀ' ਜਾਪਦੀ ਹੈ, ਪਰ ਸੁਆਸ ਮੁੱਕ ਜਾਣ ਅਤੇ ਜ਼ਿੰਦਗੀ ਦੀ ਜੋਤ ਬੁੱਝ ਜਾਣ ਤੇ ਇਹ ਸਰੀਰ ਇਕੱਲਾ ਰਹਿ ਜਾਂਦਾ ਹੈ)।1।  (ਉਸ ਵੇਲੇ) ਹੇ ਕਮਲੇ! ਤੈਨੂੰ ਕਿਸੇ ਨੇ ਇਕ ਘੜੀ ਭੀ ਘਰ ਵਿਚ ਰਹਿਣ ਨਹੀਂ ਦੇਣਾ। ਸੋ, ਰੱਬ ਦਾ ਨਾਮ ਜਪ, ਉਹੀ ਸਾਥ ਨਿਭਾਉਣ ਵਾਲਾ ਹੈ।1। ਰਹਾਉ।  ਇੱਥੇ ਦੱਸੋ, ਕਿਸ ਦੀ ਮਾਂ? ਕਿਸ ਦਾ ਪਿਉ? ਤੇ ਕਿਸ ਦੀ ਵਹੁਟੀ? ਜਦੋਂ ਸਰੀਰ-ਰੂਪ ਭਾਂਡਾ ਭੱਜਦਾ ਹੈ, ਕੋਈ (ਇਸ ਦੀ) ਵਾਤ ਨਹੀਂ ਪੁੱਛਦਾ, (ਤਦੋਂ) ਇਹ...

July 14,2023 Hukamnama Sahib

ਗੂਜਰੀ ਮਹਲਾ ੫ ॥ ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥ ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥੧॥ ਗੋਵਿੰਦ ਤੁਝ ਬਿਨੁ ਅਵਰੁ ਨ ਠਾਉ ॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ ਜਪੀ ਤੁਮਾਰਾ ਨਾਉ ॥ ਰਹਾਉ ॥ ਸਤਿਗੁਰ ਸੇਵਿ ਲਗੇ ਹਰਿ ਚਰਨੀ ਵਡੈ ਭਾਗਿ ਲਿਵ ਲਾਗੀ ॥ ਕਵਲ ਪ੍ਰਗਾਸ ਭਏ ਸਾਧਸੰਗੇ ਦੁਰਮਤਿ ਬੁਧਿ ਤਿਆਗੀ ॥੨॥ ਆਠ ਪਹਰ ਹਰਿ ਕੇ ਗੁਣ ਗਾਵੈ ਸਿਮਰੈ ਦੀਨ ਦੈਆਲਾ ॥ ਆਪਿ ਤਰੈ ਸੰਗਤਿ ਸਭ ਉਧਰੈ ਬਿਨਸੇ ਸਗਲ ਜੰਜਾਲਾ ॥੩॥ ਚਰਣ ਅਧਾਰੁ ਤੇਰਾ ਪ੍ਰਭ ਸੁਆਮੀ ਓਤਿ ਪੋਤਿ ਪ੍ਰਭੁ ਸਾਥਿ ॥ ਸਰਨਿ ਪਰਿਓ ਨਾਨਕ ਪ੍ਰਭ ਤੁਮਰੀ ਦੇ ਰਾਖਿਓ ਹਰਿ ਹਾਥ ॥੪॥੨॥੩੨॥  ਹੇ ਮੇਰੇ ਗੋਵਿੰਦ! ਤੈਥੋਂ ਬਿਨਾ ਮੇਰਾ ਹੋਰ ਕੋਈ ਆਸਰਾ ਨਹੀਂ। ਹੇ ਪਾਰਬ੍ਰਹਮ! ਹੇ ਸੁਆਮੀ! ਮੇਰੇ ਉਤੇ) ਮੇਹਰ ਕਰ, ਮੈਂ (ਸਦਾ) ਤੇਰਾ ਨਾਮ ਜਪਦਾ ਰਹਾਂ।੧।ਰਹਾਉ। ਹੇ ਪ੍ਰਭੂ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਹੈਂ, ਤੂੰ ਸਰਨ ਆਏ ਨੂੰ ਸਹਾਰਾ ਦੇਣ ਵਾਲਾ ਹੈਂ ,  ਤੂੰ (ਜੀਵਾਂ ਦੇ) ਦੁੱਖ ਦੂਰ ਕਰਨ ਵਾਲਾ ਹੈਂ, ਤੇ ਸੁਖ ਦੇਣ ਵਾਲਾ ਹੈਂ।  ਤੇਰੇ ਪਵਿਤ੍ਰ ਗੁਣ ਗਾ ਗਾ ਕੇ ਜੀਵਾਂ ਦੇ ਦੁੱਖ ਦੂਰ ਹੋ ਜਾਂਦੇ ਹਨ, ਸਾਰੇ ਡਰ ਭਰਮ ਮਿਟ ਜਾਂਦੇ ਹਨ।੧। ਹੇ ਭਾਈ! ਜੇਹੜੇ ਮਨੁੱਖ ਵੱਡੀ ਕਿਸਮਤਿ ਨਾਲ ਗੁਰੂ ਦੀ ਸਰਨ ਪੈ ਕੇ ਪ੍ਰਭੂ-ਚਰਨਾਂ ਵਿਚ ਜੁੜਦੇ ਹਨ, ਉਹਨਾਂ ਦੀ ਲਗਨ (ਪਰਮਾਤਮਾ ਨਾਲ )  ਲੱਗ ਜਾਂਦੀ ਹੈ, ਗੁਰੂ ਦੀ ਸੰਗਤਿ ਵਿਚ ਰਹਿ ਕੇ ਉਹਨਾਂ ਦੇ ਹਿਰਦੇ-ਕੌਲ ਖਿੜ ਜਾ...