Posts

  ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥   ਅਰਥ:  ( ਜਗਤ ਦੁੱਖਾਂ ਦਾ ਸਮੁੰਦਰ ਹੈ ,  ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ )  ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। ( ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤ...
  ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥ ਅਰਥ:  ( ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ )  ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪਰਮਾਤਮਾ ਦੇ ਗੁਣ ਗਾਵਣੇ, ਮਾਨੋ ,  ਇਕ ਪੌੜੀ ਹੈ ਜੋ ਗੁਰੂ ਨੇ ਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ, (ਇਸ ਪੌੜੀ ਤੇ ਚੜ੍ਹਨ ਦੀ ਬਰਕਤਿ ਨਾਲ ਮੇਰੇ ਅੰਦਰ) ਸਦਾ-ਥਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ। ਜੇਹੜਾ ਮਨੁੱਖ (ਇਸ ਪੌੜੀ ਦੀ ਬਰਕਤਿ ਨਾਲ) ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ। ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮਤਿ ਅਟੱਲ ਹੋ ਜਾਂਦੀ ਹੈ। ਪਰਮਾਤਮਾ ਅਟੱਲ ਹੈ। (ਜੇ ਗੁਣ ਗਾਵਣ ਵਾਲੀ ਮਤਿ ਨਹੀਂ ਬਣੀ, ਤਾਂ) ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ-ਗਿਆਨਤਾ, ਤੇ ਕੋਈ ਤੀਰਥ-ਇਸ਼ਨਾਨ ਪਰਮਾਤਮਾ ਨੂੰ ਖ਼ੁਸ਼ ਨਹੀਂ ਕਰ ਸਕਦਾ। (ਗੁਣ ਗਾਵਣ ਵਾਲੇ ਮਨੁੱਖ ਦੇ ਮਨ ਵਿਚੋਂ) ਧੋਖੇ-ਫ਼ਰੇਬ, ਮੋਹ ਦੇ ਚਮਤ...
ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥ ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥   ਅਰਥ:  ਹੇ ਸੰਤ ਜਨੋ! ਸਾਧ ਸੰਗਤਿ (ਇਕ) ਸੁੰਦਰ (ਅਸਥਾਨ) ਹੈ। ਜੇਹੜਾ ਮਨੁੱਖ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ (ਮਨ ਨੂੰ ਨਾਮ-ਜਲ ਨਾਲ ਪਵਿਤ੍ਰ ਕਰਦਾ ਹੈ ) ,  ਉਸ ਦੀ ਜਿੰਦ ਦਾ (ਵਿਕਾਰਾਂ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ, ਉਹ ਆਪਣੀ ਸਾਰੀ ਕੁਲ ਨੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧।ਰਹਾਉ। ( ਹੇ ਭਾਈ! ਸਾਧ ਸੰਗਤਿ ਵਿਚ ਜਿਸ ਮਨੁੱਖ ਦਾ) ਆਤਮਕ ਇਸ਼ਨਾਨ ਗੁਰੂ ਨੇ ਸਫਲ ਕਰ ਦਿੱਤਾ, ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪ ਜਪ ਕੇ (ਆਪਣੇ ਸਾਰੇ) ਪਾਪ ਨਾਸ ਕਰ ਲੈਂਦਾ ਹੈ।  ਸਰਬ-ਵਿਆਪਕ ਕਰਤਾਰ ਆਪ ਉਸ ਦੀ ਸਹੈਤਾ ਕਰਦਾ ਹੈ, (ਉਸ ਦੀ ਆਤਮਕ ਰਾਸਿ-ਪੂੰਜੀ ਦਾ )  ਰਤਾ ਭਰ ਭੀ ਨੁਕਸਾਨ ਨਹੀਂ ਹੁੰਦਾ।੧। ਹੇ ਭਾਈ! ਜੇਹੜਾ ਮਨੁੱਖ ਰਾਮ ਦ...
ਬਿਲਾਵਲੁ ਮਹਲਾ ੪ ॥ ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥ ਮਨ ਕੀ ਬਿਰਥਾ ਮਨ ਹੀ ਜਾਣੈ ਅਵਰੁ ਕਿ ਜਾਣੈ ਕੋ ਪੀਰ ਪਰਈਆ ॥੧॥ ਰਾਮ ਗੁਰਿ ਮੋਹਨਿ ਮੋਹਿ ਮਨੁ ਲਈਆ ॥ ਹਉ ਆਕਲ ਬਿਕਲ ਭਈ ਗੁਰ ਦੇਖੇ ਹਉ ਲੋਟ ਪੋਟ ਹੋਇ ਪਈਆ ॥੧॥ ਰਹਾਉ ॥ ਹਉ ਨਿਰਖਤ ਫਿਰਉ ਸਭਿ ਦੇਸ ਦਿਸੰਤਰ ਮੈ ਪ੍ਰਭ ਦੇਖਨ ਕੋ ਬਹੁਤੁ ਮਨਿ ਚਈਆ ॥ ਮਨੁ ਤਨੁ ਕਾਟਿ ਦੇਉ ਗੁਰ ਆਗੈ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਈਆ ॥੨॥ ਕੋਈ ਆਣਿ ਸਦੇਸਾ ਦੇਇ ਪ੍ਰਭ ਕੇਰਾ ਰਿਦ ਅੰਤਰਿ ਮਨਿ ਤਨਿ ਮੀਠ ਲਗਈਆ ॥ ਮਸਤਕੁ ਕਾਟਿ ਦੇਉ ਚਰਣਾ ਤਲਿ ਜੋ ਹਰਿ ਪ੍ਰਭੁ ਮੇਲੇ ਮੇਲਿ ਮਿਲਈਆ ॥੩॥ ਚਲੁ ਚਲੁ ਸਖੀ ਹਮ ਪ੍ਰਭੁ ਪਰਬੋਧਹ ਗੁਣ ਕਾਮਣ ਕਰਿ ਹਰਿ ਪ੍ਰਭੁ ਲਹੀਆ ॥ ਭਗਤਿ ਵਛਲੁ ਉਆ ਕੋ ਨਾਮੁ ਕਹੀਅਤੁ ਹੈ ਸਰਣਿ ਪ੍ਰਭੂ ਤਿਸੁ ਪਾਛੈ ਪਈਆ ॥੪॥ ਖਿਮਾ ਸੀਗਾਰ ਕਰੇ ਪ੍ਰਭ ਖੁਸੀਆ ਮਨਿ ਦੀਪਕ ਗੁਰ ਗਿਆਨੁ ਬਲਈਆ ॥ ਰਸਿ ਰਸਿ ਭੋਗ ਕਰੇ ਪ੍ਰਭੁ ਮੇਰਾ ਹਮ ਤਿਸੁ ਆਗੈ ਜੀਉ ਕਟਿ ਕਟਿ ਪਈਆ ॥੫॥ ਹਰਿ ਹਰਿ ਹਾਰੁ ਕੰਠਿ ਹੈ ਬਨਿਆ ਮਨੁ ਮੋਤੀਚੂਰੁ ਵਡ ਗਹਨ ਗਹਨਈਆ ॥ ਹਰਿ ਹਰਿ ਸਰਧਾ ਸੇਜ ਵਿਛਾਈ ਪ੍ਰਭੁ ਛੋਡਿ ਨ ਸਕੈ ਬਹੁਤੁ ਮਨਿ ਭਈਆ ॥੬॥ਕਹੈ ਪ੍ਰਭੁ ਅਵਰੁ ਅਵਰੁ ਕਿਛੁ ਕੀਜੈ ਸਭੁ ਬਾਦਿ ਸੀਗਾਰੁ ਫੋਕਟ ਫੋਕਟਈਆ ॥ ਕੀਓ ਸੀਗਾਰੁ ਮਿਲਣ ਕੈ ਤਾਈ ਪ੍ਰਭੁ ਲੀਓ ਸੁਹਾਗਨਿ ਥੂਕ ਮੁਖਿ ਪਈਆ ॥੭॥ ਹਮ ਚੇਰੀ ਤੂ ਅਗਮ ਗੁਸਾਈ ਕਿਆ ਹਮ ਕਰਹ ਤੇਰੈ ਵਸਿ ਪਈਆ ॥ ਦਇਆ ਦੀਨ ਕਰਹੁ ਰਖਿ ਲੇਵਹੁ ਨਾਨਕ ਹਰਿ ਗੁਰ ਸਰਣਿ ਸਮਈਆ ॥੮॥੫॥੮॥ ...
ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥ ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ ਬਾਵਲਿ ਹੋਈ ਸੋ ਸਹੁ ਲੋਰਉ ॥ ਤੈ ਸਹਿ ਮਨ ਮਹਿ ਕੀਆ ਰੋਸੁ ॥ ਮੁਝੁ ਅਵਗਨ ਸਹ ਨਾਹੀ ਦੋਸੁ ॥੧॥ ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥ ਜੋਬਨੁ ਖੋਇ ਪਾਛੈ ਪਛੁਤਾਨੀ ॥੧॥ ਰਹਾਉ ॥ ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥ ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥ ਪਿਰਹਿ ਬਿਹੂਨ ਕਤਹਿ ਸੁਖੁ ਪਾਏ ॥ ਜਾ ਹੋਇ ਕ੍ਰਿਪਾਲੁ ਤਾ ਪ੍ਰਭੂ ਮਿਲਾਏ ॥੨॥ ਵਿਧਣ ਖੂਹੀ ਮੁੰਧ ਇਕੇਲੀ ॥ ਨਾ ਕੋ ਸਾਥੀ ਨਾ ਕੋ ਬੇਲੀ ॥ ਕਰਿ ਕਿਰਪਾ ਪ੍ਰਭਿ ਸਾਧਸੰਗਿ ਮੇਲੀ ॥ ਜਾ ਫਿਰਿ ਦੇਖਾ ਤਾ ਮੇਰਾ ਅਲਹੁ ਬੇਲੀ ॥੩॥ ਵਾਟ ਹਮਾਰੀ ਖਰੀ ਉਡੀਣੀ ॥ ਖੰਨਿਅਹੁ ਤਿਖੀ ਬਹੁਤੁ ਪਿਈਣੀ ॥ ਉਸੁ ਊਪਰਿ ਹੈ ਮਾਰਗੁ ਮੇਰਾ ॥ ਸੇਖ ਫਰੀਦਾ ਪੰਥੁ ਸਮ੍ਹ੍ਹਾਰਿ ਸਵੇਰਾ ॥੪॥੧॥ ਹੇ ਮੇਰੇ ਮਾਲਿਕ! ਮੈਂ ਤੇਰੀ ਕਦਰ ਨਾ ਜਾਤੀ, ਜੁਆਨੀ ਦਾ ਵੇਲਾ ਗਵਾ ਕੇ ਹੁਣ ਪਿਛੋਂ ਮੈਂ ਝੁਰ ਰਹੀ ਹਾਂ।ਰਹਾਉ। ਬੜੀ ਦੁਖੀ ਹੋ ਕੇ, ਬੜੀ ਤੜਫ ਕੇ ਮੈਂ ਹੁਣ ਹੱਥ ਮਲ ਰਹੀ ਹਾਂ, ਤੇ ਝੱਲੀ ਹੋ ਕੇ ਹੁਣ ਮੈਂ ਉਸ ਖਸਮ ਨੂੰ ਲੱਭਦੀ ਫਿਰਦੀ ਹਾਂ। ਹੇ ਖਸਮ-ਪ੍ਰਭੂ! ਤੇਰਾ ਕੋਈ ਦੋਸ (ਮੇਰੀ ਇਸ ਭੈੜੀ ਹਾਲਤ ਬਾਰੇ) ਨਹੀਂ ਹੈ, ਮੇਰੇ ਵਿਚ ਹੀ ਔਗੁਣ ਸਨ, ਤਾਹੀਏਂ ਤੂੰ ਆਪਣੇ ਮਨ ਵਿਚ ਮੇਰੇ ਨਾਲ ਰੋਸਾ ਕੀਤਾ।੧। ( ਹੁਣ ਮੈਂ ਕੋਇਲ ਨੂੰ ਪੁੱਛਦੀ ਫਿਰਦੀ ਹਾਂ -)  ਹੇ ਕਾਲੀ ਕੋਇਲ! ਭਲਾ, ਮੈਂ ਤਾਂ ਆਪਣੇ ਕਰਮਾਂ ਦੀ ਮਾਰੀ ਦੁਖੀ ਹਾਂ ਹੀ) ਤੂੰ ਭੀ ਕਿਉਂ ਕਾ...
  ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥   ਅਰਥ:  ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ )  । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ( ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ !  ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ...
ਸੋਰਠਿ ਮਹਲਾ ੩ ਘਰੁ ੧ ਤਿਤੁਕੀ      ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤ...