ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ...
Posts
- Get link
- X
- Other Apps
ਰਾਮਕਲੀ ਮਹਲਾ ੫ ॥ ਦਰਸਨ ਕਉ ਜਾਈਐ ਕੁਰਬਾਨੁ ॥ ਚਰਨ ਕਮਲ ਹਿਰਦੈ ਧਰਿ ਧਿਆਨੁ ॥ ਧੂਰਿ ਸੰਤਨ ਕੀ ਮਸਤਕਿ ਲਾਇ ॥ ਜਨਮ ਜਨਮ ਕੀ ਦੁਰਮਤਿ ਮਲੁ ਜਾਇ ॥੧॥ ਜਿਸੁ ਭੇਟਤ ਮਿਟੈ ਅਭਿਮਾਨੁ ॥ ਪਾਰਬ੍ਰਹਮੁ ਸਭੁ ਨਦਰੀ ਆਵੈ ਕਰਿ ਕਿਰਪਾ ਪੂਰਨ ਭਗਵਾਨ ॥੧॥ ਰਹਾਉ ॥ਗੁਰ ਕੀ ਕੀਰਤਿ ਜਪੀਐ ਹਰਿ ਨਾਉ ॥ ਗੁਰ ਕੀ ਭਗਤਿ ਸਦਾ ਗੁਣ ਗਾਉ ॥ ਗੁਰ ਕੀ ਸੁਰਤਿ ਨਿਕਟਿ ਕਰਿ ਜਾਨੁ ॥ ਗੁਰ ਕਾ ਸਬਦੁ ਸਤਿ ਕਰਿ ਮਾਨੁ ॥੨॥ ਗੁਰ ਬਚਨੀ ਸਮਸਰਿ ਸੁਖ ਦੂਖ ॥ ਕਦੇ ਨ ਬਿਆਪੈ ਤ੍ਰਿਸਨਾ ਭੂਖ ॥ ਮਨਿ ਸੰਤੋਖੁ ਸਬਦਿ ਗੁਰ ਰਾਜੇ ॥ ਜਪਿ ਗੋਬਿੰਦੁ ਪੜਦੇ ਸਭਿ ਕਾਜੇ ॥੩॥ ਗੁਰੁ ਪਰਮੇਸਰੁ ਗੁਰੁ ਗੋਵਿੰਦੁ ॥ ਗੁਰੁ ਦਾਤਾ ਦਇਆਲ ਬਖਸਿੰਦੁ ॥ ਗੁਰ ਚਰਨੀ ਜਾ ਕਾ ਮਨੁ ਲਾਗਾ ॥ ਨਾਨਕ ਦਾਸ ਤਿਸੁ ਪੂਰਨ ਭਾਗਾ ॥੪॥੩੬॥੪੭॥ ਅਰਥ: ਹੇ ਸਭ ਗੁਣਾਂ ਵਾਲੇ ਭਗਵਾਨ! ਮੇਰੇ ਉਤੇ) ਕਿਰਪਾ ਕਰ (ਮੈਨੂੰ ਉਹ ਗੁਰੂ ਮਿਲਾ) ਜਿਸ ਗੁਰੂ ਨੂੰ ਮਿਲਿਆਂ (ਮਨ ਵਿਚੋਂ) ਅਹੰਕਾਰ ਦੂਰ ਹੋ ਜਾਂਦਾ ਹੈ, ਅਤੇ ਪਾਰਬ੍ਰਹਮ ਪ੍ਰਭੂ ਹਰ ਥਾਂ ਦਿੱਸ ਪੈਂਦਾ ਹੈ।੧। ਰਹਾਉ। ( ਹੇ ਭਾਈ! ਗੁਰੂ ਦੇ ) ਸੋਹਣੇ ਚਰਨਾਂ ਦਾ ਧਿਆਨ ਹਿਰਦੇ ਵਿਚ ਧਰ ਕੇ (ਗੁਰੂ ਦੇ) ਦਰਸ਼ਨ ਤੋਂ ਸਦਕੇ ਜਾਣਾ ਚਾਹੀਦਾ ਹੈ (ਦਰਸ਼ਨ ਦੀ ਖ਼ਾਤਰ ਆਪਾ-ਭਾਵ ਕੁਰਬਾਨ ਕਰ ਦੇਣਾ ਚਾਹੀਦਾ ਹੈ ) । (ਹੇ ਭਾਈ! ਗੁਰੂ ਦੇ ਦਰ ਤੇ ਰਹਿਣ ਵਾਲੇ) ਸੰਤ ਜਨਾਂ ਦੀ ਚਰਨ-ਧੂੜ ਮੱਥੇ ਉਤੇ ਲਾਇਆ ਕਰ, (ਇਸ ਤਰ੍ਹਾਂ) ਅਨੇਕਾਂ ਜਨਮਾਂ ਦੀ ਖੋਟੀ ਮਤਿ ਦੀ ਮੈ...
- Get link
- X
- Other Apps
ਰਾਮਕਲੀ ਮਹਲਾ ੫ ॥ ਭੇਟਤ ਸੰਗਿ ਪਾਰਬ੍ਰਹਮੁ ਚਿਤਿ ਆਇਆ ॥ ਸੰਗਤਿ ਕਰਤ ਸੰਤੋਖੁ ਮਨਿ ਪਾਇਆ ॥ ਸੰਤਹ ਚਰਨ ਮਾਥਾ ਮੇਰੋ ਪਉਤ ॥ ਅਨਿਕ ਬਾਰ ਸੰਤਹ ਡੰਡਉਤ ॥੧॥ ਇਹੁ ਮਨੁ ਸੰਤਨ ਕੈ ਬਲਿਹਾਰੀ ॥ ਜਾ ਕੀ ਓਟ ਗਹੀ ਸੁਖੁ ਪਾਇਆ ਰਾਖੇ ਕਿਰਪਾ ਧਾਰੀ ॥੧॥ ਰਹਾਉ ॥ਸੰਤਹ ਚਰਣ ਧੋਇ ਧੋਇ ਪੀਵਾ ॥ ਸੰਤਹ ਦਰਸੁ ਪੇਖਿ ਪੇਖਿ ਜੀਵਾ ॥ ਸੰਤਹ ਕੀ ਮੇਰੈ ਮਨਿ ਆਸ ॥ ਸੰਤ ਹਮਾਰੀ ਨਿਰਮਲ ਰਾਸਿ ॥੨॥ ਸੰਤ ਹਮਾਰਾ ਰਾਖਿਆ ਪੜਦਾ ॥ ਸੰਤ ਪ੍ਰਸਾਦਿ ਮੋਹਿ ਕਬਹੂ ਨ ਕੜਦਾ ॥ ਸੰਤਹ ਸੰਗੁ ਦੀਆ ਕਿਰਪਾਲ ॥ ਸੰਤ ਸਹਾਈ ਭਏ ਦਇਆਲ ॥੩॥ ਸੁਰਤਿ ਮਤਿ ਬੁਧਿ ਪਰਗਾਸੁ ॥ ਗਹਿਰ ਗੰਭੀਰ ਅਪਾਰ ਗੁਣਤਾਸੁ ॥ ਜੀਅ ਜੰਤ ਸਗਲੇ ਪ੍ਰਤਿਪਾਲ ॥ ਨਾਨਕ ਸੰਤਹ ਦੇਖਿ ਨਿਹਾਲ ॥੪॥੧੦॥੨੧॥ ਹੇ ਭਾਈ! ਮੇਰਾ ਇਹ ਮਨ ਸੰਤ-ਜਨਾਂ ਤੋਂ ਸਦਕੇ ਜਾਂਦਾ ਹੈ, ਜਿਨ੍ਹਾਂ ਦਾ ਆਸਰਾ ਲੈ ਕੇ ਮੈਂ (ਆਤਮਕ) ਆਨੰਦ ਹਾਸਲ ਕੀਤਾ ਹੈ। ਸੰਤ ਜਨ ਕਿਰਪਾ ਕਰ ਕੇ (ਵਿਕਾਰ ਆਦਿਕਾਂ ਤੋਂ) ਰੱਖਿਆ ਕਰਦੇ ਹਨ।੧। ਰਹਾਉ। ਹੇ ਭਾਈ! ਸੰਤ ਜਨਾਂ ਨਾਲ ਮਿਲਦਿਆਂ ਪਰਮਾਤਮਾ (ਮੇਰੇ) ਚਿਤ ਵਿਚ ਆ ਵੱਸਿਆ ਹੈ, ਸੰਤ ਜਨਾਂ ਦੀ ਸੰਗਤਿ ਕਰਦਿਆਂ ਮੈਂ ਮਨ ਵਿਚ ਸੰਤੋਖ ਪ੍ਰਾਪਤ ਕਰ ਲਿਆ ਹੈ। (ਪ੍ਰਭੂ ਮੇਹਰ ਕਰੇ) ਮੇਰਾ ਮੱਥਾ ਸੰਤ ਜਨਾਂ ਦੇ ਚਰਨਾਂ ਤੇ ਪਿਆ ਰਹੇ, ਮੈਂ ਅਨੇਕਾਂ ਵਾਰੀ ਸੰਤ ਜਨਾਂ ਨੂੰ ਨਮਸਕਾਰ ਕਰਦਾ ਹਾਂ।੧। ਹੇ ਭਾਈ! ਜੇ ਪ੍ਰਭੂ ਕਿਰਪਾ ਕਰੇ, ਤਾਂ) ਮੈਂ ਸੰਤ ਜਨਾਂ ਦੇ ਚਰਨ ਧੋ ਧੋ ਕੇ ਪੀਂਦਾ ਰਹਾਂ, ਸੰਤ ਜਨਾਂ ਦਾ ਦਰਸਨ ਕਰ ਕਰ ਕੇ ਮੈਨੂੰ...
- Get link
- X
- Other Apps
[August 31, 2023, Thursday 05:00 AM. IST] ਧਨਾਸਰੀ ਮਹਲਾ ੫॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮੑ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ Ang (673) ਧਨਾਸਰੀ ਮਹਲਾ ੫॥ (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ । ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ।੧। ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ । ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ।੧।ਰਹਾਉ। ਹੇ ਪ੍...
- Get link
- X
- Other Apps
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥ ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥ ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥ ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥ ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥ ਇਨ੍ਹ੍ਹ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨ੍ਹ੍ਹ ਕਾ ਵਾਹਿਆ ਕਛੁ ਨ ਵਸਾਈ ॥ ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥੨॥ ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥ ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥ ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥ ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥ ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੈ ਸਤਿਗੁਰਿ ਬੂਝ ਬੁਝਾਈ ॥ ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤ੍ਰਿਪਤਾਈ ॥੪॥੧॥ ਹੇ ਮੇਰੇ ਮਨ! ਜਗਤ ਦੇ ਮਾਲਕ ਧਰਤੀ ਦੇ ਸਾਈ...
- Get link
- X
- Other Apps
[August 29, 2023, Tuesday 05:00 AM. IST] ਧਨਾਸਰੀ ਮਹਲਾ ੫॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮੑ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ 673) ਧਨਾਸਰੀ ਮਹਲਾ ੫॥ (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ । ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ।੧। ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ । ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ।੧।ਰਹਾਉ। ਹੇ ਪ੍ਰਭੂ! ਤੇਰੀ ਕਿਰਪਾ ਨਾਲ...
- Get link
- X
- Other Apps
[August 28, 2023, Monday 05:00 AM. IST] ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥ Monday, 12th Bhaadon (Samvat 555 Nanakshahi) (Page: 702 ਜੈਤਸਰੀ ਮਹਲਾ ੫ ॥ ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ । ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ । ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ ।੧। ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ । ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ...