Posts

  ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥   ਅਰਥ:  ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ ;  ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ ;  ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ। ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥   ਅਰਥ:  ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ ;  ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ ;  ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ ;  ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ !  ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ )  । ੨। ਪਉੜੀ ॥ ਜੋ ਹਰਿ ਨਾਮੁ ਧ...
  ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ...
ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ ਅਰਥ:  ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ !)  ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ ,  ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ।੧। ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ ?  ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ।੨। ਹੇ ਭਾਈ! ਸਾ...
  RAAG SORAT’H, THE WORD OF DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥  { ਪੰਨਾ  658} ਅਰਥ:  ( ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ।੧।ਰਹਾਉ। ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ , ( ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ ; ( ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ।੧। ( ਹੇ ਪ੍ਰਭੂ !)  ਜਾਣਦੇ ਬੁੱਝਦੇ ਹੋਏ ਭੀ ਅਸੀ ਕਮਲੇ ਤੇ ਮੂਰਖ ਬਣੇ ਹੋਏ ਹਾਂ...
  ਰਾਗੁ ਧਨਾਸਿਰੀ ਮਹਲਾ ੩ ਘਰੁ ੪      ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥   ਅਰਥ:  ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ।  ਤੂੰ ਸਾਰੇ ਜਗਤ ਦਾ ਮੂਲ ਹੈਂ ;  ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ। ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ।  ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ )  ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ...
  ਵਡਹੰਸੁ ਮਹਲਾ ੪ ਘੋੜੀਆ      ੴ ਸਤਿਗੁਰ ਪ੍ਰਸਾਦਿ ॥ ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥ ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥ ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ ॥ ਬਿਖਮੁ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲੰਘਾਏ ॥ ਹਰਿ ਬੋਹਿਥਿ ਚੜਿ ਵਡਭਾਗੀ ਲੰਘੈ ਗੁਰੁ ਖੇਵਟੁ ਸਬਦਿ ਤਰਾਏ ॥ ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ ॥ ਜਨ ਨਾਨਕ ਨਿਰਬਾਣ ਪਦੁ ਪਾਇਆ ਹਰਿ ਉਤਮੁ ਹਰਿ ਪਦੁ ਚੰਗਾ ॥੨॥ ਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ ॥ ਤਨਿ ਪ੍ਰੇਮੁ ਹਰਿ ਚਾਬਕੁ ਲਾਇਆ ਰਾਮ ॥ ਤਨਿ ਪ੍ਰੇਮੁ ਹਰਿ ਹਰਿ ਲਾਇ ਚਾਬਕੁ ਮਨੁ ਜਿਣੈ ਗੁਰਮੁਖਿ ਜੀਤਿਆ ॥ ਅਘੜੋ ਘੜਾਵੈ ਸਬਦੁ ਪਾਵੈ ਅਪਿਉ ਹਰਿ ਰਸੁ ਪੀਤਿਆ ॥ ਸੁਣਿ ਸ੍ਰਵਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ ॥ ਮਹਾ ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲੰਘਾਇਆ ॥੩॥   ਘੋੜੀ ਤੇਜਣਿ ਦੇਹ ਰਾਮਿ ਉਪਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧਨੁ ਧੰਨੁ ਤੁਖਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧੰਨੁ ਸਾਬਾਸੈ ਧੁਰਿ ਪਾਇਆ ਕਿਰਤੁ ਜੁੜੰਦਾ ॥ ਚੜਿ ਦੇਹੜਿ ਘੋੜੀ ਬਿਖ...
ਸਲੋਕੁ ਮਃ ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ ਅਰਥ:  ਪਿਆਰਾ ਪ੍ਰਭੂ ਆਪਣੇ ਭਗਤਾਂ ਤੇ ਆਪ ਪ੍ਰਸੰਨ ਹੁੰਦਾ ਹੈ ਤੇ ਆਪ ਹੀ ਉਸ ਨੇ ਉਹਨਾਂ ਨੂੰ ਆਪਣੇ ਨਾਲ ਜੋੜ ਲਿਆ ਹੈ, ਭਗਤਾਂ ਦੇ ਸਿਰ ਤੇ ਸੱਚਾ ਛੱਤ੍ਰ ਝੁਲਾ ਕੇ ਉਸ ਨੇ ਭਗਤਾਂ ਨੂੰ ਪਾਤਸ਼ਾਹੀ ਬਖ਼ਸ਼ੀ ਹੈ ;   ਸਤਿਗੁਰੂ ਦੀ ਦੱਸੀ ਕਾਰ ਕਮਾ ਕੇ ਉਹ ਸਦਾ ਸੁਖੀਏ ਤੇ ਪਵਿਤ੍ਰ ਰਹਿੰਦੇ ਹਨ। ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥ ਨਾਨਕ ਵਿਣੁ ਨਾਵੈ ਨਕੀ ਵਢੀ ਫਿਰਹਿ ਸੋਭਾ ਮੂਲਿ ਨ ਪਾਹਿ ॥੧॥   ਅਰਥ:  ਰਾਜੇ ਉਹਨਾਂ ਨੂੰ ਨਹੀਂ ਆਖੀਦਾ ਜੋ ਆਪੋ ਵਿਚ ਲੜ ਮਰਦੇ ਹਨ ਤੇ ਫਿਰ ਜੂਨਾਂ ਵਿਚ ਪੈ ਜਾਂਦੇ ਹਨ, (ਕਿਉਂਕਿ )  ਹੇ ਨਾਨਕ! ਨਾਮ ਤੋਂ ਸੱਖਣੇ ਰਾਜੇ ਭੀ ਨਕ-ਵੱਢੇ ਫਿਰਦੇ ਹਨ ਤੇ ਕਦੇ ਸੋਭਾ ਨਹੀਂ ਪਾਂਦੇ।੧। ਮਃ ੩ ॥ ਸੁਣਿ ਸਿਖਿਐ ਸਾਦੁ ਨ ਆਇਓ ਜਿਚਰੁ ਗੁਰਮੁਖਿ ਸਬਦਿ ਨ ਲਾਗੈ ॥ ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ ॥   ਅਰਥ:  ਜਦ ਤਾਈਂ ਸਤਿਗੁਰੂ ਦੇ ਸਨਮੁਖ ਹੋ ਕੇ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਨਹੀਂ ਜੁੜਦਾ ਤਦ ਤਾਈਂ ਸਤਿਗੁਰੂ ਦੀ ਸਿੱਖਿਆ ਨਿਰੀ ਸੁਣ ਕੇ ਸੁਆਦ ਨਹੀਂ ਆਉਂਦਾ, ਸਤਿਗੁਰੂ ਦੀ ਦੱਸੀ ਸੇਵਾ ਕੀਤਿਆਂ ਹੀ ਨਾਮ ਮਨ ਵਿਚ ਵੱਸਦਾ ਹੈ ਤੇ ਅੰਦਰੋਂ ਭਰਮ ਤੇ ਡਰ ਦੂਰ ਹ...