Posts

Farm in village Jhampur

Image
 

Nov 15,2023 Hukamnama Sahib

Image
  The daily Hukamnama sahib from Sri Darbar Sahib Amritsar including Punjabi and English translation audio ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਅਰਥ: ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨। ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ...
  ਰਾਗੁ ਸੂਹੀ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥ ਅਰਥ:  ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ )  । ੧।ਰਹਾਉ। ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹ ;  ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ।੧। ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ )  । ੨। ਹੇ ਜ਼ਿੰਦਗੀ ਦੇ ਸੋਮੇ! ਹੇ ਅਦ...
 Sep 30 | 2024 | Hukamnama Sahib |  ਰਾਮਕਲੀ ਮਹਲਾ ੪ ॥  ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥ ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ ॥੧॥ ਰਾਮ ਜਨ ਗੁਰਮਤਿ ਰਾਮੁ ਬੋਲਾਇ ॥ ਜੋ ਜੋ ਸੁਣੈ ਕਹੈ ਸੋ ਮੁਕਤਾ ਰਾਮ ਜਪਤ ਸੋਹਾਇ ॥੧॥ ਰਹਾਉ ॥ ਜੇ ਵਡ ਭਾਗ ਹੋਵਹਿ ਮੁਖਿ ਮਸਤਕਿ ਹਰਿ ਰਾਮ ਜਨਾ ਭੇਟਾਇ ॥ ਦਰਸਨੁ ਸੰਤ ਦੇਹੁ ਕਰਿ ਕਿਰਪਾ ਸਭੁ ਦਾਲਦੁ ਦੁਖੁ ਲਹਿ ਜਾਇ ॥੨॥ ਹਰਿ ਕੇ ਲੋਗ ਰਾਮ ਜਨ ਨੀਕੇ ਭਾਗਹੀਣ ਨ ਸੁਖਾਇ ॥ ਜਿਉ ਜਿਉ ਰਾਮ ਕਹਹਿ ਜਨ ਊਚੇ ਨਰ ਨਿੰਦਕ ਡੰਸੁ ਲਗਾਇ ॥੩॥ ਧ੍ਰਿਗੁ ਧ੍ਰਿਗੁ ਨਰ ਨਿੰਦਕ ਜਿਨ ਜਨ ਨਹੀ ਭਾਏ ਹਰਿ ਕੇ ਸਖਾ ਸਖਾਇ ॥ ਸੇ ਹਰਿ ਕੇ ਚੋਰ ਵੇਮੁਖ ਮੁਖ ਕਾਲੇ ਜਿਨ ਗੁਰ ਕੀ ਪੈਜ ਨ ਭਾਇ ॥੪॥ ਦਇਆ ਦਇਆ ਕਰਿ ਰਾਖਹੁ ਹਰਿ ਜੀਉ ਹਮ ਦੀਨ ਤੇਰੀ ਸਰਣਾਇ ॥ ਹਮ ਬਾਰਿਕ ਤੁਮ ਪਿਤਾ ਪ੍ਰਭ ਮੇਰੇ ਜਨ ਨਾਨਕ ਬਖਸਿ ਮਿਲਾਇ ॥੫॥੨॥ ਰਾਮਕਲੀ ਮਹਲਾ ੪ ॥ ਹੇ ਭਾਈ! ਪ੍ਰਭੂ ਦੇ ਸੇਵਕਾਂ ਨੂੰ ਮਿਲ ਕੇ (ਮਨ ਵਿਚ) ਆਨੰਦ ਪੈਦਾ ਹੁੰਦਾ ਹੈ । (ਪ੍ਰਭੂ ਦਾ ਸੇਵਕ) ਪ੍ਰਭੂ ਦੀ ਸੋਹਣੀ ਸਿਫ਼ਤਿ-ਸਾਲਾਹ ਸੁਣਾ ਕੇ (ਸੁਣਨ ਵਾਲੇ ਦੇ ਹਿਰਦੇ ਵਿਚ ਆਨੰਦ ਪੈਦਾ ਕਰ ਦੇਂਦਾ ਹੈ) । ਸਾਧ ਸੰਗਤਿ ਵਿਚ ਮਿਲ ਕੇ ਮਨੁੱਖ (ਸ੍ਰੇਸ਼ਟ) ਅਕਲ ਸਿੱਖ ਲੈਂਦਾ ਹੈ, (ਉਸ ਦੇ ਅੰਦਰੋਂ) ਭੈੜੀ ਮਤਿ ਵਾਲੀ ਸਾਰੀ ਮੈਲ ਦੂਰ ਹੋ ਜਾਂਦੀ ਹੈ ।੧।ਹੇ ਪ੍ਰਭੂ ਦੇ ਭਗਤ-ਜਨੋ! (ਮੈਨੂੰ) ਗੁਰੂ ਦੀ ਸਿਖਿਆ ਦੇ ਕੇ ਪ੍ਰਭੂ ਦਾ ਨਾਮ ਸਿਮਰਨ ਲਈ ਮਦਦ ...
Ragu Gond Astpadiya Mahla 5 House 2 ।God is one obtained only by grace of Guru Hey brother! Guru Gobind is (the form of), Guru Gopal is (the form of), who is able to save his servant (from condemnation etc.). 1. Stay. Hey brother! By always bowing your head before the whole Satguru, his darshan fulfills your life-desire, your life becomes successful. Hey brother! Guru remains colored in the color of the name of the Lord who is the knower of everyone's heart, who is universal in all and who is the creator of all. 1. Hey brother! The Guru instills the love of God in the human beings, they become kings, kings and rich people in the spiritual world. He makes the wicked go astray by wrongdoing the proud. In the mouth of a man who condemns (a servant), the disease (of condemnation) becomes itself, the whole world always praises (that man) (who lies under the shelter of the Guru). 2. Hey brother! Those people who remain under the shelter of the Guru, the saints have great spiritual joy in...
  GUJRI, FIFTH MEHL: Serve your Guru forever, and chant the Glorious Praises of the Lord of the Universe. With each and every breath, worship the Lord, Har, Har, in adoration, and the anxiety of your mind will be dispelled. || 1 || O my mind, chant the Name of God. You shall be blessed with peace, poise and pleasure, and you shall find the immaculate place. || 1 || Pause || In the Saadh Sangat, the Company of the Holy, redeem your mind, and and adore the Lord, twenty-four hours a day. Sexual desire, anger and egotism will be dispelled, and all troubles shall end. || 2 || The Lord Master is immovable, immortal and inscrutable; seek His Sanctuary. Worship in adoration the lotus feet of the Lord in your heart, and center your consciousness lovingly on Him alone. || 3 || The Supreme Lord God has shown mercy to me, and He Himself has forgiven me. The Lord has given me His Name, the treasure of peace; O Nanak, meditate on that God. || 4 || 2 || 28 ||   ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ...
  ਗੂਜਰੀ ਮਹਲਾ ੫ ॥ ਮਤਾ ਕਰੈ ਪਛਮ ਕੈ ਤਾਈ ਪੂਰਬ ਹੀ ਲੈ ਜਾਤ ॥ ਖਿਨ ਮਹਿ ਥਾਪਿ ਉਥਾਪਨਹਾਰਾ ਆਪਨ ਹਾਥਿ ਮਤਾਤ ॥੧॥ ਸਿਆਨਪ ਕਾਹੂ ਕਾਮਿ ਨ ਆਤ ॥ ਜੋ ਅਨਰੂਪਿਓ ਠਾਕੁਰਿ ਮੇਰੈ ਹੋਇ ਰਹੀ ਉਹ ਬਾਤ ॥੧॥ ਰਹਾਉ ॥ ਦੇਸੁ ਕਮਾਵਨ ਧਨ ਜੋਰਨ ਕੀ ਮਨਸਾ ਬੀਚੇ ਨਿਕਸੇ ਸਾਸ ॥ ਲਸਕਰ ਨੇਬ ਖਵਾਸ ਸਭ ਤਿਆਗੇ ਜਮ ਪੁਰਿ ਊਠਿ ਸਿਧਾਸ ॥੨॥ ਹੋਇ ਅਨੰਨਿ ਮਨਹਠ ਕੀ ਦ੍ਰਿੜਤਾ ਆਪਸ ਕਉ ਜਾਨਾਤ ॥ ਜੋ ਅਨਿੰਦੁ ਨਿੰਦੁ ਕਰਿ ਛੋਡਿਓ ਸੋਈ ਫਿਰਿ ਫਿਰਿ ਖਾਤ ॥੩॥ ਸਹਜ ਸੁਭਾਇ ਭਏ ਕਿਰਪਾਲਾ ਤਿਸੁ ਜਨ ਕੀ ਕਾਟੀ ਫਾਸ ॥ ਕਹੁ ਨਾਨਕ ਗੁਰੁ ਪੂਰਾ ਭੇਟਿਆ ਪਰਵਾਣੁ ਗਿਰਸਤ ਉਦਾਸ ॥੪॥੪॥੫॥ ਅਰਥ:  (ਹੇ ਭਾਈ! ਮਨੁੱਖ ਦੀ ਆਪਣੀ) ਚਤੁਰਾਈ ਕਿਸੇ ਕੰਮ ਨਹੀਂ ਆਉਂਦੀ। ਜੋ ਗੱਲ ਮੇਰੇ ਠਾਕੁਰ ਨੇ ਮਿਥੀ ਹੁੰਦੀ ਹੈ ਉਹੀ ਹੋ ਕੇ ਰਹਿੰਦੀ ਹੈ।1। ਰਹਾਉ। ਹੇ ਭਾਈ! ਮਨੁੱਖ ਪੱਛਮ ਵਲ ਜਾਣ ਦੀ ਸਲਾਹ ਬਣਾਂਦਾ ਹੈ, ਪਰਮਾਤਮਾ ਉਸ ਨੂੰ ਚੜ੍ਹਦੇ ਪਾਸੇ ਲੈ ਤੁਰਦਾ ਹੈ। ਹੇ ਭਾਈ! ਪਰਮਾਤਮਾ ਇਕ ਖਿਨ ਵਿਚ ਪੈਦਾ ਕਰ ਕੇ ਨਾਸ ਕਰਨ ਦੀ ਤਾਕਤ ਰੱਖਣ ਵਾਲਾ ਹੈ। ਹਰੇਕ ਫ਼ੈਸਲਾ ਉਸ ਨੇ ਆਪਣੇ ਹੱਥ ਵਿਚ ਰੱਖਿਆ ਹੁੰਦਾ ਹੈ।1। (ਵੇਖ, ਹੇ ਭਾਈ!) ਹੋਰ ਦੇਸ ਮੱਲਣ ਤੇ ਧਨ ਇਕੱਠਾ ਕਰਨ ਦੀ ਲਾਲਸਾ ਦੇ ਵਿੱਚ ਹੀ ਮਨੁੱਖ ਦੇ ਪ੍ਰਾਣ ਨਿਕਲ ਜਾਂਦੇ ਹਨ, ਫ਼ੌਜਾਂ ਅਹਿਲਕਾਰ ਚੋਬਦਾਰ ਆਦਿਕ ਸਭ ਨੂੰ ਛੱਡ ਕੇ ਉਹ ਪਰਲੋਕ ਵਲ ਤੁਰ ਪੈਂਦਾ ਹੈ। (ਉਸ ਦੀ ਆਪਣੀ ਸਿਆਣਪ ਧਰੀ ਦੀ ਧਰੀ ਰਹਿ ਜਾਂਦੀ ਹੈ)।2। (ਦੂਜੇ ਪਾਸੇ ਵੇਖੋ ਉਸ ਦਾ ...