ਬਿਲਾਵਲੁ ਮਹਲਾ ੧ ॥ ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥ ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥ ਅਵਿਗਤੋ ਹਰਿ ਨਾਥੁ ਨਾਥਹ ਤਿਸੈ ਭਾਵੈ ਸੋ ਥੀਐ ॥ ਕਿਰਪਾਲੁ ਸਦਾ ਦਇਆਲੁ ਦਾਤਾ ਜੀਆ ਅੰਦਰਿ ਤੂੰ ਜੀਐ ॥ ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ ॥ ਭੇਖੁ ਭਵਨੀ ਹਠੁ ਨ ਜਾਨਾ ਨਾਨਕਾ ਸਚੁ ਗਹਿ ਰਹੇ ॥੧॥ ਭਿੰਨੜੀ ਰੈਣਿ ਭਲੀ ਦਿਨਸ ਸੁਹਾਏ ਰਾਮ ॥ ਨਿਜ ਘਰਿ ਸੂਤੜੀਏ ਪਿਰਮੁ ਜਗਾਏ ਰਾਮ ॥ ਨਵ ਹਾਣਿ ਨਵ ਧਨ ਸਬਦਿ ਜਾਗੀ ਆਪਣੇ ਪਿਰ ਭਾਣੀਆ ॥ ਤਜਿ ਕੂੜੁ ਕਪਟੁ ਸੁਭਾਉ ਦੂਜਾ ਚਾਕਰੀ ਲੋਕਾਣੀਆ ॥ ਮੈ ਨਾਮੁ ਹਰਿ ਕਾ ਹਾਰੁ ਕੰਠੇ ਸਾਚ ਸਬਦੁ ਨੀਸਾਣਿਆ ॥ ਕਰ ਜੋੜਿ ਨਾਨਕੁ ਸਾਚੁ ਮਾਗੈ ਨਦਰਿ ਕਰਿ ਤੁਧੁ ਭਾਣਿਆ ॥੨॥ ਜਾਗੁ ਸਲੋਨੜੀਏ ਬੋਲੈ ਗੁਰਬਾਣੀ ਰਾਮ ॥ ਜਿਨਿ ਸੁਣਿ ਮੰਨਿਅੜੀ ਅਕਥ ਕਹਾਣੀ ਰਾਮ ॥ ਅਕਥ ਕਹਾਣੀ ਪਦੁ ਨਿਰਬਾਣੀ ਕੋ ਵਿਰਲਾ ਗੁਰਮੁਖਿ ਬੂਝਏ ॥ ਓਹੁ ਸਬਦਿ ਸਮਾਏ ਆਪੁ ਗਵਾਏ ਤ੍ਰਿਭਵਣ ਸੋਝੀ ਸੂਝਏ ॥ ਰਹੈ ਅਤੀਤੁ ਅਪਰੰਪਰਿ ਰਾਤਾ ਸਾਚੁ ਮਨਿ ਗੁਣ ਸਾਰਿਆ ॥ ਓਹੁ ਪੂਰਿ ਰਹਿਆ ਸਰਬ ਠਾਈ ਨਾਨਕਾ ਉਰਿ ਧਾਰਿਆ ॥੩॥ ਮਹਲਿ ਬੁਲਾਇੜੀਏ ਭਗਤਿ ਸਨੇਹੀ ਰਾਮ ॥ ਗੁਰਮਤਿ ਮਨਿ ਰਹਸੀ ਸੀਝਸਿ ਦੇਹੀ ਰਾਮ ॥ ਮਨੁ ਮਾਰਿ ਰੀਝੈ ਸਬਦਿ ਸੀਝੈ ਤ੍ਰੈ ਲੋਕ ਨਾਥੁ ਪਛਾਣਏ ॥ ਮਨੁ ਡੀਗਿ ਡੋਲਿ ਨ ਜਾਇ ਕਤ ਹੀ ਆਪਣਾ ਪਿਰੁ ਜਾਣਏ ॥ ਮੈ ਆਧਾਰੁ ਤੇਰਾ ਤੂ ਖਸਮੁ ਮੇਰਾ ਮੈ ਤਾਣੁ ਤਕੀਆ ਤੇਰਓ ॥ ਸਾਚਿ ਸੂਚਾ ਸਦਾ ਨਾਨਕ ਗੁਰ ਸਬਦਿ ਝਗਰੁ ਨਿਬੇ...
Posts
ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥
- Get link
- X
- Other Apps
ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥ ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ ਕਾਰਜ ਸਵਾਰੇ ॥ ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ ॥ ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥੨॥ ਸੋਈ ਸੇਵਕੁ ਜੇ ਸਤਿਗੁਰ ਸੇਵੇ ਚਾਲੈ ਸਤਿਗੁਰ ਭਾਏ ॥ ਸਾਚਾ ਸਬਦੁ ਸਿਫਤਿ ਹੈ ਸਾਚੀ ਸਾਚਾ ਮੰਨਿ ਵਸਾਏ ॥ ਸਚੀ ਬਾਣੀ ਗੁਰਮੁਖਿ ਆਖੈ ਹਉਮੈ ਵਿਚਹੁ ਜਾਏ ॥ ਆਪੇ ਦਾਤਾ ਕਰਮੁ ਹੈ ਸਾਚਾ ਸਾਚਾ ਸਬਦੁ ਸੁਣਾਏ ॥੩॥ ਗੁਰਮੁਖਿ ਘਾਲੇ ਗੁਰਮੁਖਿ ਖਟੇ ਗੁਰਮੁਖਿ ਨਾਮੁ ਜਪਾਏ ॥ ਸਦਾ ਅਲਿਪਤੁ ਸਾਚੈ ਰੰਗਿ ਰਾਤਾ ਗੁਰ ਕੈ ਸਹਜਿ ਸੁਭਾਏ ॥ ਮਨਮੁਖੁ ਸਦ ਹੀ ਕੂੜੋ ਬੋਲੈ ਬਿਖੁ ਬੀਜੈ ਬਿਖੁ ਖਾਏ ॥ ਜਮਕਾਲਿ ਬਾਧਾ ਤ੍ਰਿਸਨਾ ਦਾਧਾ ਬਿਨੁ ਗੁਰ ਕਵਣੁ ਛਡਾਏ ॥੪॥ ਸਚਾ ਤੀਰਥੁ ਜਿਤੁ ਸਤ ਸਰਿ ਨਾਵਣੁ ਗੁਰਮੁਖਿ ਆਪਿ ਬੁਝਾਏ ॥ ਅਠਸਠਿ ਤੀਰਥ ਗੁਰ ਸਬਦਿ ਦਿਖਾਏ ਤਿਤੁ ਨਾਤੈ ਮਲੁ ਜਾਏ ॥ ਸਚਾ ਸਬਦੁ ਸਚਾ ਹੈ ਨਿਰ...
Dec 04 2023 Hukamnama Sahib
- Get link
- X
- Other Apps
ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥ ਅਰਥ: ( ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ। ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ। (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ , ( ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ ) । ਰਹਾਉ। ( ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ। (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ , ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ...
- Get link
- X
- Other Apps
The daily Hukamnama Sahib from Sri Darbar Sahib Amritsar including English and Punjabi translation audio ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥ ਅਰਥ: ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ। ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧। ਪਰ, ਹੇ ਭਾਈ! ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵ...
ਦੇਵਗੰਧਾਰੀ ਮਹਲਾ ੫ ॥ ਉਲਟੀ ਰੇ ਮਨ ਉਲਟੀ ਰੇ ॥ ਸਾਕਤ ਸਿਉ ਕਰਿ ਉਲਟੀ ਰੇ ॥
- Get link
- X
- Other Apps
ਦੇਵਗੰਧਾਰੀ ਮਹਲਾ ੫ ॥ ਉਲਟੀ ਰੇ ਮਨ ਉਲਟੀ ਰੇ ॥ ਸਾਕਤ ਸਿਉ ਕਰਿ ਉਲਟੀ ਰੇ ॥ ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥ ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ ॥ ਦੂਰਹੁ ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਲਿ ਛੁਟਕੀ ਤ੍ਰਿਕੁਟੀ ਰੇ ॥੧॥ ਮਾਗਉ ਦਾਨੁ ਕ੍ਰਿਪਾਲ ਕ੍ਰਿਪਾ ਨਿਧਿ ਮੇਰਾ ਮੁਖੁ ਸਾਕਤ ਸੰਗਿ ਨ ਜੁਟਸੀ ਰੇ ॥ ਜਨ ਨਾਨਕ ਦਾਸ ਦਾਸ ਕੋ ਕਰੀਅਹੁ ਮੇਰਾ ਮੂੰਡੁ ਸਾਧ ਪਗਾ ਹੇਠਿ ਰੁਲਸੀ ਰੇ ॥੨॥੪॥੩੭॥ ਦੇਵਗੰਧਾਰੀ ਮਹਲਾ ੫ ॥ ਹੇ ਮੇਰੇ ਮਨ! ਜੇਹੜੇ ਮਨੁੱਖ ਪਰਮਾਤਮਾ ਨਾਲੋਂ ਸਦਾ ਟੁੱਟੇ ਰਹਿੰਦੇ ਹਨ, ਉਹਨਾਂ ਨਾਲੋਂ ਆਪਣੇ ਆਪ ਨੂੰ ਸਦਾ ਪਰੇ ਰੱਖ, ਪਰੇ ਰੱਖ । ਹੇ ਮਨ! ਸਾਕਤ ਝੂਠੇ ਮਨੁੱਖ ਦੀ ਪ੍ਰੀਤ ਨੂੰ ਭੀ ਝੂਠ ਹੀ ਸਮਝ, ਇਹ ਕਦੇ ਤੋੜ ਨਹੀਂ ਨਿਭਦੀ, ਇਹ ਜ਼ਰੂਰ ਟੁੱਟ ਜਾਂਦੀ ਹੈ । ਫਿਰ, ਸਾਕਤ ਦੀ ਸੰਗਤਿ ਵਿਚ ਰਿਹਾਂ ਵਿਕਾਰਾਂ ਤੋਂ ਕਦੇ ਖ਼ਲਾਸੀ ਨਹੀਂ ਹੋ ਸਕਦੀ ।੧।ਰਹਾਉ।ਹੇ ਮਨ! ਜਿਵੇਂ ਕੋਈ ਘਰ ਕੱਜਲ ਨਾਲ ਭਰ ਲਿਆ ਜਾਏ, ਉਸ ਵਿਚ ਜੇਹੜਾ ਭੀ ਮਨੁੱਖ ਵੜੇਗਾ ਉਹ ਕਾਲਖ ਨਾਲ ਭਰ ਜਾਏਗਾ (ਤਿਵੇਂ ਪਰਮਾਤਮਾ ਨਾਲੋਂ ਟੁੱਟੇ ਮਨੁੱਖ ਨਾਲ ਮੂੰਹ ਜੋੜਿਆਂ ਵਿਕਾਰਾਂ ਦੀ ਕਾਲਖ ਹੀ ਮਿਲੇਗੀ) । ਗੁਰੂ ਨੂੰ ਮਿਲ ਕੇ ਜਿਸ ਮਨੁੱਖ ਦੀ ਮੱਥੇ ਦੀ ਤਿ੍ਰਊੜੀ ਮਿਟ ਜਾਂਦੀ ਹੈ (ਜਿਸ ਦੇ ਅੰਦਰੋਂ ਵਿਕਾਰਾਂ ਦੀ ਖਿੱਚ ਦੂਰ ਹੋ ਜਾਂਦੀ ਹੈ) ਉਹ ਦੂਰ ਤੋਂ ਹੀ ਸਾਕਤ ਮਨੁੱਖ ਕੋਲੋਂ ਪਰੇ ਪਰੇ ...
ਸਲੋਕ ਮਃ ੩ ॥ ਸਭਨਾ ਕਾ ਸਹੁ ਏਕੁ ਹੈ ਸਦ ਹੀ ਰਹੈ ਹਜੂਰਿ ॥ ਨਾਨਕ ਹੁਕਮੁ ਨ ਮੰਨਈ ਤਾ ਘਰ ਹੀ ਅੰਦਰਿ ਦੂਰਿ ॥
- Get link
- X
- Other Apps
ਸਲੋਕ ਮਃ ੩ ॥ ਸਭਨਾ ਕਾ ਸਹੁ ਏਕੁ ਹੈ ਸਦ ਹੀ ਰਹੈ ਹਜੂਰਿ ॥ ਨਾਨਕ ਹੁਕਮੁ ਨ ਮੰਨਈ ਤਾ ਘਰ ਹੀ ਅੰਦਰਿ ਦੂਰਿ ॥ ਹੁਕਮੁ ਭੀ ਤਿਨ੍ਹ੍ਹਾ ਮਨਾਇਸੀ ਜਿਨ੍ਹ੍ਹ ਕਉ ਨਦਰਿ ਕਰੇਇ ॥ ਹੁਕਮੁ ਮੰਨਿ ਸੁਖੁ ਪਾਇਆ ਪ੍ਰੇਮ ਸੁਹਾਗਣਿ ਹੋਇ ॥੧॥ ਮਃ ੩ ॥ ਰੈਣਿ ਸਬਾਈ ਜਲਿ ਮੁਈ ਕੰਤ ਨ ਲਾਇਓ ਭਾਉ ॥ ਨਾਨਕ ਸੁਖਿ ਵਸਨਿ ਸ ਹਾਗਣੀ ਜਿਨ੍ਹ੍ਹ ਪਿਆਰਾ ਪੁਰਖੁ ਹਰਿ ਰਾਉ ॥੨॥ ਪਉੜੀ ॥ ਸਭੁ ਜਗੁ ਫਿਰਿ ਮੈ ਦੇਖਿਆ ਹਰਿ ਇਕੋ ਦਾਤਾ ॥ ਉਪਾਇ ਕਿਤੈ ਨ ਪਾਈਐ ਹਰਿ ਕਰਮ ਬਿਧਾਤਾ ॥ ਗੁਰ ਸਬਦੀ ਹਰਿ ਮਨਿ ਵਸੈ ਹਰਿ ਸਹਜੇ ਜਾਤਾ ॥ ਅੰਦਰਹੁ ਤ੍ਰਿਸਨਾ ਅਗਨਿ ਬੁਝੀ ਹਰਿ ਅੰਮ੍ਰਿਤ ਸਰਿ ਨਾਤਾ ॥ ਵਡੀ ਵਡਿਆਈ ਵਡੇ ਕੀ ਗੁਰਮੁਖਿ ਬੋਲਾਤਾ ॥੬॥ ਸਲੋਕ ਮਃ ੩ ॥ ਸਭ (ਜੀਵ-ਇਸਤ੍ਰੀਆਂ) ਦਾ ਖਸਮ ਇਕ ਪਰਮਾਤਮਾ ਹੈ ਜੋ ਸਦਾ ਹੀ ਇਹਨਾਂ ਦੇ ਅੰਗ-ਸੰਗ ਰਹਿੰਦਾ ਹੈ, ਪਰ, ਹੇ ਨਾਨਕ! ਜੋ (ਜੀਵ-ਇਸਤ੍ਰੀ) ਉਸ ਦਾ ਹੁਕਮ ਨਹੀਂ ਮੰਨਦੀ (ਉਸ ਦੀ ਰਜ਼ਾ ਵਿਚ ਨਹੀਂ ਤੁਰਦੀ) ਉਸ ਨੂੰ ਉਹ ਖਸਮ ਹਿਰਦੇ-ਘਰ ਵਿਚ ਵੱਸਦਾ ਹੋਇਆ ਭੀ ਕਿਤੇ ਦੂਰ ਵੱਸਦਾ ਜਾਪਦਾ ਹੈ ।ਹੁਕਮ ਭੀ ਉਹਨਾਂ ਹੀ (ਜੀਵ-ਇਸਤ੍ਰੀਆਂ) ਤੋਂ ਮਨਾਂਦਾ ਹੈ ਜਿਨ੍ਹਾਂ ਉੱਤੇ ਮਿਹਰ ਦੀ ਨਜ਼ਰ ਕਰਦਾ ਹੈ; ਜਿਸ ਨੇ ਹੁਕਮ ਮੰਨ ਕੇ ਸੁਖ ਹਾਸਲ ਕੀਤਾ ਹੈ, ਉਹ ਪ੍ਰੇਮ ਵਾਲੀ ਚੰਗੇ ਭਾਗਾਂ ਵਾਲੀ ਹੋ ਜਾਂਦੀ ਹੈ ।੧। ਜਿਸ ਜੀਵ-ਇਸਤ੍ਰੀ ਨੇ ਕੰਤ ਪ੍ਰਭੂ ਨਾਲ ਪਿਆਰ ਨਾਹ ਕੀਤਾ, ਉਹ (ਜ਼ਿੰਦਗੀ ਰੂਪ) ਸਾਰੀ ਰਾਤ ਸੜ ਮੁਈ (ਉਸ ਦੀ ਸਾਰੀ ਉਮਰ ਦੁੱਖ...
- Get link
- X
- Other Apps
The daily Hukamnama Sahib from Sri Darbar Sahib Amritsar including English and Punjabi translation audio ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ...