ਬਿਲਾਵਲੁ ਮਹਲਾ ੫ ॥ ਸਾਧਸੰਗਤਿ ਕੈ ਬਾਸਬੈ ਕਲਮਲ ਸਭਿ ਨਸਨਾ ॥ ਪ੍ਰਭ ਸੇਤੀ ਰੰਗਿ ਰਾਤਿਆ ਤਾ ਤੇ ਗਰਭਿ ਨ ਗ੍ਰਸਨਾ ॥੧॥ ਨਾਮੁ ਕਹਤ ਗੋਵਿੰਦ ਕਾ ਸੂਚੀ ਭਈ ਰਸਨਾ ॥ ਮਨ ਤਨ ਨਿਰਮਲ ਹੋਈ ਹੈ ਗੁਰ ਕਾ ਜਪੁ ਜਪਨਾ ॥੧॥ ਰਹਾਉ ॥ ਹਰਿ ਰਸੁ ਚਾਖਤ ਧ੍ਰਾਪਿਆ ਮਨਿ ਰਸੁ ਲੈ ਹਸਨਾ ॥ ਬੁਧਿ ਪ੍ਰਗਾਸ ਪ੍ਰਗਟ ਭਈ ਉਲਟਿ ਕਮਲੁ ਬਿਗਸਨਾ ॥੨॥ ਸੀਤਲ ਸਾਂਤਿ ਸੰਤੋਖੁ ਹੋਇ ਸਭ ਬੂਝੀ ਤ੍ਰਿਸਨਾ ॥ ਦਹ ਦਿਸ ਧਾਵਤ ਮਿਟਿ ਗਏ ਨਿਰਮਲ ਥਾਨਿ ਬਸਨਾ ॥੩॥ ਰਾਖਨਹਾਰੈ ਰਾਖਿਆ ਭਏ ਭ੍ਰਮ ਭਸਨਾ ॥ ਨਾਮੁ ਨਿਧਾਨ ਨਾਨਕ ਸੁਖੀ ਪੇਖਿ ਸਾਧ ਦਰਸਨਾ ॥੪॥੧੩॥੪੩॥ ਬਿਲਾਵਲੁ ਮਹਲਾ ੫ ॥ ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕੇ ਰਹਿਣ ਨਾਲ ਸਾਰੇ ਪਾਪ ਦੂਰ ਹੋ ਜਾਂਦੇ ਹਨ । (ਸਾਧ ਸੰਗਤਿ ਦੀ ਬਰਕਤਿ ਨਾਲ) ਪਰਮਾਤਮਾ ਨਾਲ (ਸਾਂਝ ਬਣਿਆਂ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੇ ਜਾਈਦਾ ਹੈ, ਜਿਸ ਕਰਕੇ ਜਨਮ ਮਰਨ ਦੇ ਗੇੜ ਵਿਚ ਨਹੀਂ ਫਸੀਦਾ ।੧। ਹੇ ਭਾਈ! ਪਰਮਾਤਮਾ ਦਾ ਨਾਮ ਜਪਿਆਂ (ਮਨੁੱਖ ਦੀ) ਜੀਭ ਪਵਿੱਤਰ ਹੋ ਜਾਂਦੀ ਹੈ । ਗੁਰੂ ਦਾ (ਦੱਸਿਆ ਹੋਇਆ ਹਰਿ-ਨਾਮ ਦਾ) ਜਾਪ ਜਪਿਆਂ ਮਨ ਪਵਿੱਤਰ ਹੋ ਜਾਂਦਾ ਹੈ, ਸਰੀਰ ਪਵਿੱਤਰ ਹੋ ਜਾਂਦਾ ਹੈ ।੧।ਰਹਾਉ। (ਹੇ ਭਾਈ! ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੇ ਨਾਮ ਦਾ ਰਸ ਚੱਖਿਆਂ (ਮਾਇਆ ਦੇ ਲਾਲਚ ਵਲੋਂ) ਰੱਜ ਜਾਈਦਾ ਹੈ, ਪਰਮਾਤਮਾ ਦਾ ਨਾਮ-ਰਸ ਮਨ ਵਿਚ ਵਸਾ ਕੇ ਸਦਾ ਖਿੜੇ ਰਹੀਦਾ ਹੈ । ਬੁੱਧੀ ਵਿਚ (ਸਹੀ ਜੀਵਨ ਦਾ) ਚਾਨਣ ਹੋ ਜਾਂਦਾ ਹੈ, ਬੁੱਧੀ ਉੱਜਲ ਹੋ ਜਾਂ...
Posts
- Get link
- X
- Other Apps
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ। ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ...
- Get link
- X
- Other Apps
ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭ ॥ ਅਰਥ: ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ ) ਦਰਗਾਹੀ ਪਰਵਾਨਾ ਹੈ । ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ , ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ ) । ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ ...
- Get link
- X
- Other Apps
ਆਸਾ ਬਾਣੀ ਭਗਤ ਧੰਨੇ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਭ੍ਰਮਤ ਫਿਰਤ ਬਹੁ ਜਨਮ ਬਿਲਾਨੇ ਤਨੁ ਮਨੁ ਧਨੁ ਨਹੀ ਧੀਰੇ ॥ ਲਾਲਚ ਬਿਖੁ ਕਾਮ ਲੁਬਧ ਰਾਤਾ ਮਨਿ ਬਿਸਰੇ ਪ੍ਰਭ ਹੀਰੇ ॥੧॥ ਰਹਾਉ ॥ ਬਿਖੁ ਫਲ ਮੀਠ ਲਗੇ ਮਨ ਬਉਰੇ ਚਾਰ ਬਿਚਾਰ ਨ ਜਾਨਿਆ ॥ ਗੁਨ ਤੇ ਪ੍ਰੀਤਿ ਬਢੀ ਅਨ ਭਾਂਤੀ ਜਨਮ ਮਰਨ ਫਿਰਿ ਤਾਨਿਆ ॥੧॥ ਜੁਗਤਿ ਜਾਨਿ ਨਹੀ ਰਿਦੈ ਨਿਵਾਸੀ ਜਲਤ ਜਾਲ ਜਮ ਫੰਧ ਪਰੇ ॥ ਬਿਖੁ ਫਲ ਸੰਚਿ ਭਰੇ ਮਨ ਐਸੇ ਪਰਮ ਪੁਰਖ ਪ੍ਰਭ ਮਨ ਬਿਸਰੇ ॥੨॥ ਗਿਆਨ ਪ੍ਰਵੇਸੁ ਗੁਰਹਿ ਧਨੁ ਦੀਆ ਧਿਆਨੁ ਮਾਨੁ ਮਨ ਏਕ ਮਏ ॥ ਪ੍ਰੇਮ ਭਗਤਿ ਮਾਨੀ ਸੁਖੁ ਜਾਨਿਆ ਤ੍ਰਿਪਤਿ ਅਘਾਨੇ ਮੁਕਤਿ ਭਏ ॥੩॥ ਜੋਤਿ ਸਮਾਇ ਸਮਾਨੀ ਜਾ ਕੈ ਅਛਲੀ ਪ੍ਰਭੁ ਪਹਿਚਾਨਿਆ ॥ ਧੰਨੈ ਧਨੁ ਪਾਇਆ ਧਰਣੀਧਰੁ ਮਿਲਿ ਜਨ ਸੰਤ ਸਮਾਨਿਆ ॥੪॥੧॥ ਆਸਾ ਬਾਣੀ ਭਗਤ ਧੰਨੇ ਜੀ ਕੀ ੴ ਸਤਿਗੁਰ ਪ੍ਰਸਾਦਿ ॥ (ਮਾਇਆ ਦੇ ਮੋਹ ਵਿਚ) ਭਟਕਦਿਆਂ ਕਈ ਜਨਮ ਗੁਜ਼ਰ ਜਾਂਦੇ ਹਨ, ਇਹ ਸਰੀਰ ਨਾਸ ਹੋ ਜਾਂਦਾ ਹੈ, ਮਨ ਭਟਕਦਾ ਰਹਿੰਦਾ ਹੈ ਤੇ ਧਨ ਭੀ ਟਿਕਿਆ ਨਹੀਂ ਰਹਿੰਦਾ । ਲੋਭੀ ਜੀਵ ਜ਼ਹਿਰ-ਰੂਪ ਪਦਾਰਥਾਂ ਦੇ ਲਾਲਚ ਵਿਚ, ਕਾਮ-ਵਾਸ਼ਨਾਂ ਵਿਚ, ਰੰਗਿਆ ਰਹਿੰਦਾ ਹੈ, ਇਸ ਦੇ ਮਨ ਵਿਚੋਂ ਅਮੋਲਕ ਪ੍ਰਭੂ ਵਿਸਰ ਜਾਂਦਾ ਹੈ ।੧।ਰਹਾਉ।ਹੇ ਕਮਲੇ ਮਨ! ਇਹ ਜ਼ਹਿਰ-ਰੂਪ ਫਲ ਤੈਨੂੰ ਮਿੱਠੇ ਲੱਗਦੇ ਹਨ, ਤੈਨੂੰ ਸੋਹਣੀ ਵਿਚਾਰ ਨਹੀਂ ਫੁਰਦੀ; ਗੁਣਾਂ ਵਲੋਂ ਹੱਟ ਕੇ ਹੋਰ ਹੋਰ ਕਿਸਮ ਦੀ ਪ੍ਰੀਤ ਤੇਰੇ ਅੰਦਰ ਵਧ ਰਹੀ ਹੈ, ਤੇ ਤੇਰਾ ਜਨਮ ਮਰਨ ਦਾ ਤਾਣਾ ਤਣਿਆ ...
- Get link
- X
- Other Apps
The daily Hukamnama Sahib and Sangrand Hukamnama Sahib from Sri Darbar Sahib Amritsar including translation in English and Punjabi audio ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥ ਅਰਥ: ਹੇ ਮੇਰੇ ਮਨ! ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ। ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ। ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ। (ਹੇ ਭਾਈ !) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ...
- Get link
- X
- Other Apps
ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤ...
ਗੂਜਰੀ ਮਹਲਾ ੫ ॥ ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥
- Get link
- X
- Other Apps
ਗੂਜਰੀ ਮਹਲਾ ੫ ॥ ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥ ਅਰਥ: ( ਹੇ ਭਾਈ! ਮਾਇਆ-ਮੋਹਿਆ ਜੀਵ) ਕਦੇ ਆਪਣਾ ਮਨ ਪਰਮਾਤਮਾ (ਦੇ ਚਰਨਾਂ) ਨਾਲ ਨਹੀਂ ਜੋੜਦਾ। (ਮਾਇਆ ਦੀ ਖ਼ਾਤਰ) ਦੌੜ-ਭੱਜ ਕਰਦਿਆਂ (ਇਸ ਦੀ ) ਉਮਰ ਗੁਜ਼ਰ ਜਾਂਦੀ ਹੈ ਸਾਰੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਨਹੀਂ ਜਪਦਾ।੧।ਰਹਾਉ। ਠੱਗੀ ਨਾਲ ਇਕ ਇਕ ਕੌਡੀ ਕਰ ਕੇ ਮਾਇਆ ਇਕੱਠੀ ਕਰਦਾ ਰਹਿੰਦਾ ਹੈ ਅਨੇਕਾਂ ਢੰਗ ਵਰਤ ਕੇ ਮਾਇਆ ਦੀ ਖ਼ਾਤਰ ਦੌੜਿਆ ਫਿਰਦਾ ਹੈ। ਪਰਮਾਤਮਾ ਦਾ ਨਾਮ ਭੁਲਾਣ ਦੇ ਕਾਰਨ ਇਸ ਨੂੰ ਅਨੇਕਾਂ ਹੀ ਦੁੱਖ ਆ ਵਾਪਰਦੇ ਹਨ। ਮਨ ਨੂੰ ਮੋਹ ਲੈਣ ਵਾਲੀ ਪ੍ਰਬਲ ਮਾਇਆ ਇਸ ਦੇ ਆਤਮਕ ਜੀਵਨ ਨੂੰ ਖਾ ਜਾਂਦੀ ਹੈ।੧। ਹੇ ਨਾਨਕ! ਆਖ -) ਹੇ ਗੋਬਿੰਦ! ਹੇ ਦਇਆਲ! ਹੇ ਕ੍ਰਿਪਾਲ! ਹੇ ਸੁਖਾਂ ਦੇ ਸਮੁੰਦਰ! ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ। ਹੇ ਮੇਰੇ ਮਾਲਕ! ਮੇਰੇ ਉਤੇ ਮੇਹਰ ਕਰ , ਮੇਰੇ ਕੀਤੇ ਕਰਮਾਂ ਵਲ ਧਿਆਨ ਨਾਹ ਕਰੀਂ।੨।੧੬।੨੫। Meaning: (O brother! Maya-Mohya Jiva) never attaches his mind to God (the ...