ਗੂਜਰੀ ਅਸਟਪਦੀਆ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥ ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥੧॥ ਚੇਤਹੁ ਬਾਸੁਦੇਉ ਬਨਵਾਲੀ ॥ ਰਾਮੁ ਰਿਦੈ ਜਪਮਾਲੀ ॥੧॥ ਰਹਾਉ ॥ ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ ॥ ਸਹਜ ਭਾਇ ਜਾਇ ਤੇ ਨਾਨਕ ਪਾਰਬ੍ਰਹਮ ਲਿਵ ਜਾਗੇ ॥੨॥ ਪਾਰਜਾਤੁ ਘਰਿ ਆਗਨਿ ਮੇਰੈ ਪੁਹਪ ਪਤ੍ਰ ਤਤੁ ਡਾਲਾ ॥ ਸਰਬ ਜੋਤਿ ਨਿਰੰਜਨ ਸੰਭੂ ਛੋਡਹੁ ਬਹੁਤੁ ਜੰਜਾਲਾ ॥੩॥ ਸੁਣਿ ਸਿਖਵੰਤੇ ਨਾਨਕੁ ਬਿਨਵੈ ਛੋਡਹੁ ਮਾਇਆ ਜਾਲਾ ॥ ਮਨਿ ਬੀਚਾਰਿ ਏਕ ਲਿਵ ਲਾਗੀ ਪੁਨਰਪਿ ਜਨਮੁ ਨ ਕਾਲਾ ॥੪॥ ਸੋ ਗੁਰੂ ਸੋ ਸਿਖੁ ਕਥੀਅਲੇ ਸੋ ਵੈਦੁ ਜਿ ਜਾਣੈ ਰੋਗੀ ॥ ਤਿਸੁ ਕਾਰਣਿ ਕੰਮੁ ਨ ਧੰਧਾ ਨਾਹੀ ਧੰਧੈ ਗਿਰਹੀ ਜੋਗੀ ॥੫॥ ਕਾਮੁ ਕ੍ਰੋਧੁ ਅਹੰਕਾਰੁ ਤਜੀਅਲੇ ਲੋਭੁ ਮੋਹੁ ਤਿਸ ਮਾਇਆ ॥ ਮਨਿ ਤਤੁ ਅਵਿਗਤੁ ਧਿਆਇਆ ਗੁਰ ਪਰਸਾਦੀ ਪਾਇਆ ॥੬॥ ਗਿਆਨੁ ਧਿਆਨੁ ਸਭ ਦਾਤਿ ਕਥੀਅਲੇ ਸੇਤ ਬਰਨ ਸਭਿ ਦੂਤਾ ॥ ਬ੍ਰਹਮ ਕਮਲ ਮਧੁ ਤਾਸੁ ਰਸਾਦੰ ਜਾਗਤ ਨਾਹੀ ਸੂਤਾ ॥੭॥ ਮਹਾ ਗੰਭੀਰ ਪਤ੍ਰ ਪਾਤਾਲਾ ਨਾਨਕ ਸਰਬ ਜੁਆਇਆ ॥ ਉਪਦੇਸ ਗੁਰੂ ਮਮ ਪੁਨਹਿ ਨ ਗਰਭੰ ਬਿਖੁ ਤਜਿ ਅੰਮ੍ਰਿਤੁ ਪੀਆਇਆ ॥੮॥੧॥ ਹੇ ਭਾਈ। ਸਰਬ-ਵਿਆਪਕ ਜਗਤ-ਮਾਲਕ ਪਰਮਾਤਮਾ ਨੂੰ ਸਦਾ ਚੇਤੇ ਰੱਖੋ। ਪ੍ਰਭੂ ਨੂੰ ਆਪਣੇ ਹਿਰਦੇ ਵਿਚ ਟਿਕਾਓ -( ਇਸ ਨੂੰ ਆਪਣੀ ) ਮਾਲਾ (ਬਣਾਉ )। ੧।ਰਹਾਉ। ਇਸ ਇਕੋ ਹੀ (ਸਰ...
Posts
- Get link
- X
- Other Apps
ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ ॥ ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ ॥ ਸੇਜ ਸੁਹਾਵੀ ਸਰਬ ਸੁਖ ਹੁਣਿ ਦੁਖਾ ਨਾਹੀ ਜਾਇ ॥ ਇਛ ਪੁਨੀ ਵਡਭਾਗਣੀ ਵਰੁ ਪਾਇਆ ਹਰਿ ਰਾਇ ॥ ਮਿਲਿ ਸਹੀਆ ਮੰਗਲੁ ਗਾਵਹੀ ਗੀਤ ਗੋਵਿੰਦ ਅਲਾਇ ॥ ਹਰਿ ਜੇਹਾ ਅਵਰੁ ਨ ਦਿਸਈ ਕੋਈ ਦੂਜਾ ਲਵੈ ਨ ਲਾਇ ॥ ਹਲਤੁ ਪਲਤੁ ਸਵਾਰਿਓਨੁ ਨਿਹਚਲ ਦਿਤੀਅਨੁ ਜਾਇ ॥ ਸੰਸਾਰ ਸਾਗਰ ਤੇ ਰਖਿਅਨੁ ਬਹੁੜਿ ਨ ਜਨਮੈ ਧਾਇ ॥ ਜਿਹਵਾ ਏਕ ਅਨੇਕ ਗੁਣ ਤਰੇ ਨਾਨਕ ਚਰਣੀ ਪਾਇ ॥ ਫਲਗੁਣਿ ਨਿਤ ਸਲਾਹੀਐ ਜਿਸ ਨੋ ਤਿਲੁ ਨ ਤਮਾਇ ॥੧੩॥ ਅਰਥ: (ਸਿਆਲੀ ਰੁੱਤ ਦੀ ਕਰੜੀ ਸਰਦੀ ਪਿੱਛੋਂ ਬਹਾਰ ਫਿਰਨ ਤੇ ਫੱਗਣ ਦੇ ਮਹੀਨੇ ਵਿਚ ਲੋਕ ਹੋਲੀਆਂ ਦੇ ਰੰਗ-ਤਮਾਸ਼ਿਆਂ ਦੀ ਰਾਹੀਂ ਖ਼ੁਸ਼ੀਆਂ ਮਨਾਂਦੇ ਹਨ, ਪਰ) ਫੱਗਣ ਵਿਚ (ਉਹਨਾਂ ਜੀਵ-ਇਸਤ੍ਰੀਆਂ ਦੇ ਅੰਦਰ) ਆਤਮਕ ਆਨੰਦ ਪੈਦਾ ਹੁੰਦਾ ਹੈ, ਜਿਨ੍ਹਾਂ ਦੇ ਹਿਰਦੇ ਵਿਚ ਸੱਜਣ-ਹਰੀ ਪਰਤੱਖ ਆ ਵੱਸਦਾ ਹੈ, ਪਰਮਾਤਮਾ ਨਾਲ ਮਿਲਣ ਵਿਚ ਸਹਾਇਤਾ ਕਰਨ ਵਾਲੇ ਸੰਤ ਜਨ ਮਿਹਰ ਕਰ ਕੇ ਉਹਨਾਂ ਨੂੰ ਪ੍ਰਭੂ ਨਾਲ ਜੋੜ ਦੇਂਦੇ ਹਨ, ਉਹਨਾਂ ਦੀ ਹਿਰਦਾ-ਸੇਜ ਸੁੰਦਰ ਬਣ ਜਾਂਦੀ ਹੈ, ਉਹਨਾਂ ਨੂੰ ਸਾਰੇ ਹੀ ਸੁੱਖ ਪ੍ਰਾਪਤ ਹੋ ਜਾਂਦੇ ਹਨ, ਫਿਰ ਦੁੱਖਾਂ ਲਈ (ਉਹਨਾਂ ਦੇ ਹਿਰਦੇ ਵਿਚ) ਕਿਤੇ ਰਤਾ ਥਾਂ ਨਹੀਂ ਰਹਿ ਜਾਂਦੀ। ਉਹਨਾਂ ਵਡ-ਭਾਗਣ ਜੀਵ-ਇਸਤ੍ਰੀਆਂ ਦੀ ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ, ਉਹਨਾਂ ਨੂੰ ਹਰੀ-ਪ੍ਰਭੂ ਖਸਮ ਮਿਲ ਪੈਂਦਾ ਹੈ, ਉਹ ਸਤ-ਸੰਗੀ ਸਹੇਲੀਆਂ ...
- Get link
- X
- Other Apps
ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ...
- Get link
- X
- Other Apps
ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥ ਅਰਥ: ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ ) । ਰਹਾਉ। ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ ? ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧। ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਆਖ -) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯।
ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ #today #huka...
- Get link
- X
- Other Apps
ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ। ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧। ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭। DHANAASAREE, FIFTH MEHL: One who forgets the Lord of life, the Great Giver — know t...
- Get link
- X
- Other Apps
ਸਲੋਕ ਮਃ ੩ ॥ ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥ ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥ ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥ ਮਃ ੩ ॥ ਧੁਰਿ ਖਸਮੈ ਕਾ ਹੁਕਮੁ ਪਇਆ ਵਿਣੁ ਸਤਿਗੁਰ ਚੇਤਿਆ ਨ ਜਾਇ ॥ ਸਤਿਗੁਰਿ ਮਿਲਿਐ ਅੰਤਰਿ ਰਵਿ ਰਹਿਆ ਸਦਾ ਰਹਿਆ ਲਿਵ ਲਾਇ ॥ ਦਮਿ ਦਮਿ ਸਦਾ ਸਮਾਲਦਾ ਦੰਮੁ ਨ ਬਿਰਥਾ ਜਾਇ ॥ ਜਨਮ ਮਰਨ ਕਾ ਭਉ ਗਇਆ ਜੀਵਨ ਪਦਵੀ ਪਾਇ ॥ ਨਾਨਕ ਇਹੁ ਮਰਤਬਾ ਤਿਸ ਨੋ ਦੇਇ ਜਿਸ ਨੋ ਕਿਰਪਾ ਕਰੇ ਰਜਾਇ ॥੨॥ ਪਉੜੀ ॥ ਆਪੇ ਦਾਨਾਂ ਬੀਨਿਆ ਆਪੇ ਪਰਧਾਨਾਂ ॥ ਆਪੇ ਰੂਪ ਦਿਖਾਲਦਾ ਆਪੇ ਲਾਇ ਧਿਆਨਾਂ ॥ ਆਪੇ ਮੋਨੀ ਵਰਤਦਾ ਆਪੇ ਕਥੈ ਗਿਆਨਾਂ ॥ ਕਉੜਾ ਕਿਸੈ ਨ ਲਗਈ ਸਭਨਾ ਹੀ ਭਾਨਾ ॥ ਉਸਤਤਿ ਬਰਨਿ ਨ ਸਕੀਐ ਸਦ ਸਦ ਕੁਰਬਾਨਾ ॥੧੯॥ ਸਲੋਕ ਮਃ ੩ ॥ ਸੰਸਾਰ ਹਉਮੈ ਵਿਚ ਮੁਇਆ ਪਿਆ ਹੈ, ਨਿੱਤ (ਹਿਠਾਂ ਹਿਠਾਂ) ਪਿਆ ਗਰਕਦਾ ਹੀ ਹੈ; ਜਦ ਤਾਈਂ ਸਰੀਰ ਵਿਚ ਦਮ ਹੈ, ਪ੍ਰਭੂ ਨੂੰ ਯਾਦ ਨਹੀਂ ਕਰਦਾ; (ਸੰਸਾਰੀ ਜੀਵ ਹਉਮੈ ਵਿਚ ਰਹਿ ਕੇ ਕਦੇ ਨਹੀਂ ਸੋਚਦਾ ਕਿ) ਅਗਾਂਹ ਦਰਗਾਹ ਵਿਚ ਜਾ ਕੇ ਕੀਹ ਹਾਲ ਹੋਵੇਗਾ । ਜੋ ਮਨੁੱਖ ਗਿਆਨਵਾਨ ਹੁੰਦਾ ਹੈ, ਉਹ ਸੁਚੇਤ ਰਹਿੰਦਾ ਹੈ ਤੇ ਅਗਿਆਨੀ ਮਨੁੱਖ ਅਗਿਆਨਤਾ ਦਾ ਕੰਮ ਹੀ ਕਰਦਾ ਹੈ; ਹੇ ਨਾਨਕ! ਮਨੁੱਖਾ ਜਨਮ ਵਿਚ ਜੋ ਕੁਝ ਮਨੁੱਖ ਕਮਾਈ ਕਰਦਾ ਹੈ, ਉਹੋ ਮਿਲਦੀ ਹੈ, ਪਰਲੋਕ ਵਿਚ ਭੀ ਜਾ ਕੇ ਉਹੋ ਮਿਲਦੀ ਹੈ ।੧। ਧੁਰੋਂ ਹੀ ਪ੍ਰਭੂ ਦਾ ਹੁਕ...