Posts

ਹੁਕਮਨਾਮਾ ਸਾਹਿਬ | ਜੂਨ ੧੩ | ੨੦੨੪ | ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰ...

Image
ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥   ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥   ਅਰਥ:  ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ।  ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੨। ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ ?  ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨। ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ )   ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ ?   ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾ...

ਹੁਕਮਨਾਮਾ ਸਾਹਿਬ | ਜੂਨ ੧੨ | ੨੦੨੪

Image
  ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥  ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: Th...

June 11 | 2024 | Hukamnama Sahib #sriharmandersahib #hukamnamasahib

Image
ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥ ਅਰਥ:  ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ। ( ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ।  ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੧। ( ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ , ( ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੨। ( ਹੇ ਭਾਈ! ਗੁਰੂ ਦੇ )  ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈ...

June 10 | 2024 | Hukamnama Sahib

Image
  ਸੂਹੀ ਮਹਲਾ ੧ ਘਰੁ ੬      ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥   ਅਰਥ:  ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ )  ।  ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ )  ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ...

Hukamnama sahib | June 09 | 2024

Image
  ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥  ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥   ਅਰਥ:  ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ ;  ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ । ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ:  ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ ;  ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ ;  ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ । ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥   ਅਰਥ:  ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ )  ਪਹਿਨਣਾ ਫਿਟਕਾਰ-ਜੋਗ ਹੈ । ੧ । ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥  { ਪੰਨਾ  646} ਅਰਥ:  ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ ; ( ਪਰ ,)  ਹ...

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ . ੴ ਸਤਿਗੁਰ ਪ੍ਰ...

Image
ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ    .  ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥ ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥   ਇਹ ਜਗਤ (ਭਾਵ, ਹਰੇਕ ਜੀਵ ) ( ਇਹ ਚੀਜ਼ 'ਮੇਰੀ '   ਬਣ ਜਾਏ, ਇਹ ਚੀਜ਼ 'ਮੇਰੀ '   ਹੋ ਜਾਏ-ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁ...