Aug 23 | 2024 | Hukamnama Sahib | ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ...
ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥ ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥ ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥ ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ। ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ।1। ਰਹਾਉ। (ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ।1। ਉਹ ਪ੍ਰਭੂ ਇਤਨਾ ਵ...