Posts

Sep 25 | 2024 | Hukamnama Sahib | ਟੋਡੀ ਮਹਲਾ ੫ ਘਰੁ ੨ ਦੁਪਦੇ   ੴ ਸਤਿਗੁਰ ਪ੍ਰ...

Image
  ਟੋਡੀ   ਮਹਲਾ   ੫   ਘਰੁ   ੨   ਦੁਪਦੇ      ੴ   ਸਤਿਗੁਰ   ਪ੍ਰਸਾਦਿ   ॥   ਮਾਗਉ   ਦਾਨੁ   ਠਾਕੁਰ   ਨਾਮ   ॥   ਅਵਰੁ   ਕਛੂ   ਮੇਰੈ   ਸੰਗਿ   ਨ   ਚਾਲੈ   ਮਿਲੈ ਕ੍ਰਿਪਾ   ਗੁਣ   ਗਾਮ   ॥ ੧॥   ਰਹਾਉ   ॥   ਰਾਜੁ   ਮਾਲੁ   ਅਨੇਕ   ਭੋਗ   ਰਸ   ਸਗਲ   ਤਰਵਰ   ਕੀ   ਛਾਮ   ॥   ਧਾਇ   ਧਾਇ   ਬਹੁ   ਬਿਧਿ   ਕਉ   ਧਾਵੈ ਸਗਲ   ਨਿਰਾਰਥ   ਕਾਮ   ॥ ੧॥   ਬਿਨੁ   ਗੋਵਿੰਦ   ਅਵਰੁ   ਜੇ   ਚਾਹਉ   ਦੀਸੈ   ਸਗਲ   ਬਾਤ   ਹੈ   ਖਾਮ   ॥   ਕਹੁ   ਨਾਨਕ   ਸੰਤ   ਰੇਨ   ਮਾਗਉ   ਮੇਰੋ   ਮਨੁ ਪਾਵੈ   ਬਿਸ੍ਰਾਮ   ॥ ੨॥੧॥੬॥ ਅਰਥ :  ਹੇ   ਮਾਲਕ   ਪ੍ਰਭੂ !  ਮੈਂ  ( ਤੇਰੇ   ਪਾਸੋਂ   ਤੇਰੇ )  ਨਾਮ   ਦਾ   ਦਾਨ   ਮੰਗਦਾ   ਹਾਂ।   ਕੋਈ   ਭੀ   ਹੋਰ   ਚੀਜ਼   ਮੇਰੇ   ਨਾ...

Sep 24 | 2024 | Hukamnama | ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ  ੴ ਸਤਿਗੁਰ ਪ੍ਰਸਾਦ...

Image

Sep 23 | 2024 | Hukamnama Sahib | ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨ...

Image
 ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥ ਅਰਥ :  ਹੇ   ਸੰਤ   ਜਨੋ !  ਉਸ   ਪਰਮਾਤਮਾ   ਤੋਂ   ਬਿਨਾ  ( ਜੀਵਾਂ   ਦਾ )  ਕੋਈ   ਹੋਰ  ( ਰਾਖਾ )  ਨਹੀਂ।   ਉਹੀ   ਪਰਮਾਤਮਾ   ਜਗਤ   ਦਾ   ਮੂਲ   ਹੈ।ਰਹਾਉ। ਹੇ   ਸੰਤ   ਜਨੋ !  ਮੈਂ   ਆਪਣੇ   ਗੁਰੂ   ਤੋਂ   ਕੁਰਬਾਨ   ਜਾਂਦਾ   ਹਾਂ ,  ਜਿਸ   ਨੇ  ( ਪ੍ਰਭੂ   ਦੇ   ਨਾਮ   ਦੀ   ਦਾਤਿ   ਦੇ   ਕੇ )  ਪੂਰੀ   ਤਰ੍ਹਾਂ  ( ਮੇਰੀ )  ਇੱਜ਼ਤ   ਰੱਖ   ਲਈ   ਹੈ।   ਹੇ   ਭਾਈ !l  ਜੇਹੜਾ   ਭੀ   ਮਨੁੱਖ   ਸਦਾ   ਆਪਣੇ   ਪ੍ਰਭੂ   ਦਾ   ਧਿਆਨ   ਧਰਦਾ   ਹੈ   ਉਹ   ਮਨ - ਮੰਗੀਆਂ   ਮੁਰਾਦਾਂ   ਪ੍ਰਾਪਤ   ਕਰ   ਲੈ...

Sep 22 | 2024 | Hukamnama Sahib | ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂ...

Image
  ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥ (ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ।ਰਹਾਉ। ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਸਾਰੇ ਜਗਤ ਵਿਚ ਹਰ ਥਾਂ ਉਸ ਦੀ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ।੧। ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈ, ਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ।੨।੧੨।੩੦। BILAAVAL, FIFTH MEHL: The Perfect Guru has blessed me with celestial Samaadhi, bliss and peace. God is always my He...

Sep 21 | 2024 | ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵ...

Image
  BILAAVAL, FOURTH MEHL: Meditate on the cool water of the Name of the Lord, Har, Har. Perfume yourself with the fragrant scent of the Lord, the sandalwood tree. Joining the Society of the Saints, I have obtained the supreme status. I am just a castor-oil tree, made fragrant by their association. || 1 || Meditate on the Lord of the Universe, the Master of the world, the Lord of creation. Those humble beings who seek the Lord’s Sanctuary are saved, like Prahlaad; they are emancipated and merge with the Lord. || 1 || Pause || Of all plants, the sandalwood tree is the most sublime. Everything near the sandalwood tree becomes fragrant like sandalwood. The stubborn, false faithless cynics are dried up; their egotistical pride separates them far from the Lord. || 2 || Only the Creator Lord Himself knows the state and condition of everyone; the Lord Himself makes all the arrangements. One who meets the True Guru is transformed into gold. Whatever is pre-ordained, is not erased by erasing....

ਬਿਲਾਵਲੁ ਮਹਲਾ ੫ ॥ ਮੋਰੀ ਅਹੰ ਜਾਇ ਦਰਸਨ ਪਾਵਤ ਹੇ ॥ ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅ...

Image
  ਬਿਲਾਵਲੁ ਮਹਲਾ ੫ ॥ ਮੋਰੀ ਅਹੰ ਜਾਇ ਦਰਸਨ ਪਾਵਤ ਹੇ ॥ ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅਬ ਚਰਨ ਗਹੇ ॥੧॥ ਰਹਾਉ ॥ ਆਹੇ ਮਨ ਅਵਰੁ ਨ ਭਾਵੈ ਚਰਨਾਵੈ ਚਰਨਾਵੈ ਉਲਝਿਓ ਅਲਿ ਮਕਰੰਦ ਕਮਲ ਜਿਉ ॥ ਅਨ ਰਸ ਨਹੀ ਚਾਹੈ ਏਕੈ ਹਰਿ ਲਾਹੈ ॥੧॥ ਅਨ ਤੇ ਟੂਟੀਐ ਰਿਖ ਤੇ ਛੂਟੀਐ ॥ ਮਨ ਹਰਿ ਰਸ ਘੂਟੀਐ ਸੰਗਿ ਸਾਧੂ ਉਲਟੀਐ ॥ ਅਨ ਨਾਹੀ ਨਾਹੀ ਰੇ ॥ ਨਾਨਕ ਪ੍ਰੀਤਿ ਚਰਨ ਚਰਨ ਹੇ ॥੨॥੨॥੧੨੯॥ ਬਿਲਾਵਲੁ ਮਹਲਾ ੫ ॥ ਹੇ ਭਾਈ! ਸੰਤਾਂ ਦੇ ਸਹਾਈ ਖਸਮ-ਪ੍ਰਭੂ ਦੇ ਚਰਨਾਂ ਵਿਚ ਸਦਾ ਜੁੜੇ ਰਹੋ। ਮੈਂ ਤਾਂ ਹੁਣ ਉਸੇ ਦੇ ਹੀ ਚਰਨ ਫੜ ਲਏ ਹਨ। ਖਸਮ-ਪ੍ਰਭੂ ਦਾ ਦਰਸਨ ਕਰਨ ਨਾਲ ਮੇਰੀ ਹਉਮੈ ਦੂਰ ਹੋ ਗਈ ਹੈ।੧।ਰਹਾਉ। (ਹੇ ਭਾਈ! ਪ੍ਰਭੂ ਦੇ ਦਰਸਨ ਦੀ ਬਰਕਤ ਨਾਲ) ਮੇਰੇ ਮਨ ਨੂੰ ਹੋਰ ਕੁਝ ਭੀ ਚੰਗਾ ਨਹੀਂ ਲੱਗਦਾ, (ਪ੍ਰਭੂ ਦੇ ਦਰਸਨ ਨੂੰ ਹੀ) ਤਾਂਘਦਾ ਰਹਿੰਦਾ ਹੈ। ਜਿਵੇਂ ਭੌਰਾ ਕੌਲ-ਫੁੱਲ ਦੀ ਧੂੜੀ ਵਿਚ ਲਪਟਿਆ ਰਹਿੰਦਾ ਹੈ, ਤਿਵੇਂ ਮੇਰਾ ਮਨ ਪ੍ਰਭੂ ਦੇ ਚਰਨਾਂ ਵਲ ਹੀ ਮੁੜ ਮੁੜ ਪਰਤਦਾ ਹੈ। ਮੇਰਾ ਮਨ ਹੋਰ (ਪਦਾਰਥਾਂ ਦੇ) ਸੁਆਦਾਂ ਨੂੰ ਨਹੀਂ ਲੋੜਦਾ, ਇਕ ਪਰਮਾਤਮਾ ਨੂੰ ਲੱਭਦਾ ਹੈ।੧। (ਹੇ ਭਾਈ! ਪ੍ਰਭੂ ਦੇ ਦਰਸਨ ਦੀ ਬਰਕਤ ਨਾਲ) ਹੋਰ (ਪਦਾਰਥਾਂ ਦੇ ਮੋਹ) ਤੋਂ ਸੰਬੰਧ ਤੋੜ ਲਈਦਾ ਹੈ, ਇੰਦ੍ਰੀਆਂ ਦੇ ਪਕੜ ਤੋਂ ਖ਼ਲਾਸੀ ਪਾ ਲਈਦੀ ਹੈ। ਹੇ ਮਨ! ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦਾ ਨਾਮ-ਰਸ ਚੁੰਘੀਦਾ ਹੈ, ਤੇ (ਮਾਇਆ ਦੇ ਮੋਹ ਵਲੋਂ ਬ੍ਰਿਤੀ) ਪਰਤ ਜਾਂਦੀ ਹੈ। ਹੇ ਨਾਨ...