ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥ ਅਰਥ: ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ ) । ੧।ਰਹਾਉ। ਹੇ ਪ੍ਰਭੂ! ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ ) ਬਚਾ ਲੈ।੧। ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ। ਹੇ ਦਾਸ ਨਾਨਕ! ਤੂੰ ਭੀ ਅਰਜ਼ੋਈ ਕਰ ਤੇ ਆਖ -) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ।੨।੪।੯। TODEE, FIFTH MEHL: O True Guru, ...
Posts
- Get link
- X
- Other Apps
ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ...
- Get link
- X
- Other Apps
The daily Hukamnama sahib from Sri Darbar Sahib Amritsar including Punjabi and English translation audio ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥ ਅਰਥ: ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ⁷ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ।੧।ਰਹਾਉ। ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ...
- Get link
- X
- Other Apps
ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨ...
- Get link
- X
- Other Apps
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ ! ( ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। : ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿ...
- Get link
- X
- Other Apps
ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ...
- Get link
- X
- Other Apps
ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ ਅਰਥ: ਦੁਨੀਆ ਤ੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ ; ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫਿਰ ਦੂਜੀ ਵਾਰੀ ਨਾਹ ਸੜੇ ; ( ਕਿਉਂਕਿ) ਹੇ ਨਾਨਕ! ਜਦ ਤਕ ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ ਪ੍ਰਭੂ ਦੀ ਵਿਚਾਰ ਨਾਹ ਕਰੇ ਤਦ ਤਕ (ਨਾਮ ਨਹੀਂ ਮਿਲਦਾ, ਤੇ) ਨਾਮ ਤੋਂ ਬਿਨਾ ਕਿਸੇ ਦਾ ਭੀ ਡਰ ਨਹੀਂ ਮੁੱਕਦਾ (ਇਹ ਡਰ ਤੇ ਸਹਿਮ ਹੀ ਮੁੜ ਮੁੜ ਤ੍ਰਿਸ਼ਨਾ ਦੇ ਅਧੀਨ ਕਰਦਾ ਹੈ ) । ੧। ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥ ਅਰਥ: ਭੇਖ ਧਾਰਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ, ਮਨ ਵਿਚ ਚਿੰਤਾ ਟਿਕੀ ਰਹਿੰਦੀ ਹੈ ; ਜਿਵੇਂ ਸੱਪ ਦੀ ਰੁੱਡ ਬੰਦ ਕੀਤਿਆਂ ਸੱਪ ਨਹੀਂ ਮਰਦਾ, ਤਿਵੇਂ ਹ...