ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥ ਅਰਥ: ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ ) , ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।੧।ਰਹਾਉ। ( ਸੋ, ਹੇ ਮਾਧੋ !) ਜੇ ਅਸੀ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ ? । ( ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇ...
Posts
- Get link
- X
- Other Apps
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ...
80 ਸਾਲ ਦੀ ਉਮਰ ਵਿਚ ਲਿਆ ਇੱਕਲੇ ਰਹਿਣ ਦਾ ਫੈਸਲਾ | RD Productions | Self Love |
- Get link
- X
- Other Apps
- Get link
- X
- Other Apps
ਰਾਮਕਲੀ ਮਹਲਾ ੧ ਦਖਣੀ ਓਅੰਕਾਰੁ ੴ ਸਤਿਗੁਰ ਪ੍ਰਸਾਦਿ ॥ ਰੋਸੁ ਨ ਕੀਜੈ ਅੰਮ੍ਰਿਤੁ ਪੀਜੈ ਰਹਣੁ ਨਹੀ ਸੰਸਾਰੇ ॥ ਰਾਜੇ ਰਾਇ ਰੰਕ ਨਹੀ ਰਹਣਾ ਆਇ ਜਾਇ ਜੁਗ ਚਾਰੇ ॥ ਰਹਣ ਕਹਣ ਤੇ ਰਹੈ ਨ ਕੋਈ ਕਿਸੁ ਪਹਿ ਕਰਉ ਬਿਨੰਤੀ ॥ ਏਕੁ ਸਬਦੁ ਰਾਮ ਨਾਮ ਨਿਰੋਧਰੁ ਗੁਰੁ ਦੇਵੈ ਪਤਿ ਮਤੀ ॥੧੧॥ ਲਾਜ ਮਰੰਤੀ ਮਰਿ ਗਈ ਘੂਘਟੁ ਖੋਲਿ ਚਲੀ ॥ ਸਾਸੁ ਦਿਵਾਨੀ ਬਾਵਰੀ ਸਿਰ ਤੇ ਸੰਕ ਟਲੀ ॥ ਪ੍ਰੇਮਿ ਬੁਲਾਈ ਰਲੀ ਸਿਉ ਮਨ ਮਹਿ ਸਬਦੁ ਅਨੰਦੁ ॥ ਲਾਲਿ ਰਤੀ ਲਾਲੀ ਭਈ ਗੁਰਮੁਖਿ ਭਈ ਨਿਚਿੰਦੁ ॥੧੨॥ ਲਾਹਾ ਨਾਮੁ ਰਤਨੁ ਜਪਿ ਸਾਰੁ ॥ ਲਬੁ ਲੋਭੁ ਬੁਰਾ ਅਹੰਕਾਰੁ ॥ ਲਾੜੀ ਚਾੜੀ ਲਾਇਤਬਾਰੁ ॥ ਮਨਮੁਖੁ ਅੰਧਾ ਮੁਗਧੁ ਗਵਾਰੁ ॥ ਲਾਹੇ ਕਾਰਣਿ ਆਇਆ ਜਗਿ ॥ ਹੋਇ ਮਜੂਰੁ ਗਇਆ ਠਗਾਇ ਠਗਿ ॥ ਲਾਹਾ ਨਾਮੁ ਪੂੰਜੀ ਵੇਸਾਹੁ ॥ ਨਾਨਕ ਸਚੀ ਪਤਿ ਸਚਾ ਪਾਤਿਸਾਹੁ ॥੧੩॥ ਆਇ ਵਿਗੂਤਾ ਜਗੁ ਜਮ ਪੰਥੁ ॥ ਆਈ ਨ ਮੇਟਣ ਕੋ ਸਮਰਥੁ ॥ ਆਥਿ ਸੈਲ ਨੀਚ ਘਰਿ ਹੋਇ ॥ ਆਥਿ ਦੇਖਿ ਨਿਵੈ ਜਿਸੁ ਦੋਇ ॥ ਆਥਿ ਹੋਇ ਤਾ ਮੁਗਧੁ ਸਿਆਨਾ ॥ ਭਗਤਿ ਬਿਹੂਨਾ ਜਗੁ ਬਉਰਾਨਾ ॥ ਸਭ ਮਹਿ ਵਰਤੈ ਏਕੋ ਸੋਇ ॥ ਜਿਸ ਨੋ ਕਿਰਪਾ ਕਰੇ ਤਿਸੁ ਪਰਗਟੁ ਹੋਇ ॥੧੪॥ ਜੁਗਿ ਜੁਗਿ ਥਾਪਿ ਸਦਾ ਨਿਰਵੈਰੁ ॥ ਜਨਮਿ ਮਰਣਿ ਨਹੀ ਧੰਧਾ ਧੈਰੁ ॥ ਜੋ ਦੀਸੈ ਸੋ ਆਪੇ ਆਪਿ ॥ ਆਪਿ ਉਪਾਇ ਆਪੇ ਘਟ ਥਾਪਿ ॥ ਆਪਿ ਅਗੋਚਰੁ ਧੰਧੈ ਲੋਈ ॥ ਜੋਗ ਜੁਗਤਿ ਜਗਜੀਵਨੁ ਸੋਈ ॥ ਕਰਿ ਆਚਾਰੁ ਸਚੁ ਸੁਖੁ ਹੋਈ ॥ ਨਾਮ ਵਿਹੂਣਾ ਮੁਕਤਿ ਕਿਵ ਹੋਈ ॥੧੫॥ ਵੀਰਵਾਰ, ੩੦ ਸਾਵਣ (ਸੰਮਤ ...
- Get link
- X
- Other Apps
ਬਿਲਾਵਲੁ ਮਹਲਾ ੧ ॥ ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥ ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥ ਅਵਿਗਤੋ ਹਰਿ ਨਾਥੁ ਨਾਥਹ ਤਿਸੈ ਭਾਵੈ ਸੋ ਥੀਐ ॥ ਕਿਰਪਾਲੁ ਸਦਾ ਦਇਆਲੁ ਦਾਤਾ ਜੀਆ ਅੰਦਰਿ ਤੂੰ ਜੀਐ ॥ ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ ॥ ਭੇਖੁ ਭਵਨੀ ਹਠੁ ਨ ਜਾਨਾ ਨਾਨਕਾ ਸਚੁ ਗਹਿ ਰਹੇ ॥੧॥ ਭਿੰਨੜੀ ਰੈਣਿ ਭਲੀ ਦਿਨਸ ਸੁਹਾਏ ਰਾਮ ॥ ਨਿਜ ਘਰਿ ਸੂਤੜੀਏ ਪਿਰਮੁ ਜਗਾਏ ਰਾਮ ॥ ਨਵ ਹਾਣਿ ਨਵ ਧਨ ਸਬਦਿ ਜਾਗੀ ਆਪਣੇ ਪਿਰ ਭਾਣੀਆ ॥ ਤਜਿ ਕੂੜੁ ਕਪਟੁ ਸੁਭਾਉ ਦੂਜਾ ਚਾਕਰੀ ਲੋਕਾਣੀਆ ॥ ਮੈ ਨਾਮੁ ਹਰਿ ਕਾ ਹਾਰੁ ਕੰਠੇ ਸਾਚ ਸਬਦੁ ਨੀਸਾਣਿਆ ॥ ਕਰ ਜੋੜਿ ਨਾਨਕੁ ਸਾਚੁ ਮਾਗੈ ਨਦਰਿ ਕਰਿ ਤੁਧੁ ਭਾਣਿਆ ॥੨॥ ਜਾਗੁ ਸਲੋਨੜੀਏ ਬੋਲੈ ਗੁਰਬਾਣੀ ਰਾਮ ॥ ਜਿਨਿ ਸੁਣਿ ਮੰਨਿਅੜੀ ਅਕਥ ਕਹਾਣੀ ਰਾਮ ॥ ਅਕਥ ਕਹਾਣੀ ਪਦੁ ਨਿਰਬਾਣੀ ਕੋ ਵਿਰਲਾ ਗੁਰਮੁਖਿ ਬੂਝਏ ॥ ਓਹੁ ਸਬਦਿ ਸਮਾਏ ਆਪੁ ਗਵਾਏ ਤ੍ਰਿਭਵਣ ਸੋਝੀ ਸੂਝਏ ॥ ਰਹੈ ਅਤੀਤੁ ਅਪਰੰਪਰਿ ਰਾਤਾ ਸਾਚੁ ਮਨਿ ਗੁਣ ਸਾਰਿਆ ॥ ਓਹੁ ਪੂਰਿ ਰਹਿਆ ਸਰਬ ਠਾਈ ਨਾਨਕਾ ਉਰਿ ਧਾਰਿਆ ॥੩॥ ਮਹਲਿ ਬੁਲਾਇੜੀਏ ਭਗਤਿ ਸਨੇਹੀ ਰਾਮ ॥ ਗੁਰਮਤਿ ਮਨਿ ਰਹਸੀ ਸੀਝਸਿ ਦੇਹੀ ਰਾਮ ॥ ਮਨੁ ਮਾਰਿ ਰੀਝੈ ਸਬਦਿ ਸੀਝੈ ਤ੍ਰੈ ਲੋਕ ਨਾਥੁ ਪਛਾਣਏ ॥ ਮਨੁ ਡੀਗਿ ਡੋਲਿ ਨ ਜਾਇ ਕਤ ਹੀ ਆਪਣਾ ਪਿਰੁ ਜਾਣਏ ॥ ਮੈ ਆਧਾਰੁ ਤੇਰਾ ਤੂ ਖਸਮੁ ਮੇਰਾ ਮੈ ਤਾਣੁ ਤਕੀਆ ਤੇਰਓ ॥ ਸਾਚਿ ਸੂਚਾ ਸਦਾ ਨਾਨਕ ਗੁਰ ਸਬਦਿ ਝਗਰੁ ਨਿਬੇ...
ੴ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੧ ਛੰਤ ਘਰੁ ੩ ॥ ਤੂੰ ਸੁਣਿ ਹਰਣਾ ਕਾਲਿਆ ਕੀ ਵਾੜੀਐ ਰਾਤਾ ਰਾਮ ॥
- Get link
- X
- Other Apps
ੴ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੧ ਛੰਤ ਘਰੁ ੩ ॥ ਤੂੰ ਸੁਣਿ ਹਰਣਾ ਕਾਲਿਆ ਕੀ ਵਾੜੀਐ ਰਾਤਾ ਰਾਮ ॥ ਬਿਖੁ ਫਲੁ ਮੀਠਾ ਚਾਰਿ ਦਿਨ ਫਿਰਿ ਹੋਵੈ ਤਾਤਾ ਰਾਮ ॥ ਫਿਰਿ ਹੋਇ ਤਾਤਾ ਖਰਾ ਮਾਤਾ ਨਾਮ ਬਿਨੁ ਪਰਤਾਪਏ ॥ ਓਹੁ ਜੇਵ ਸਾਇਰ ਦੇਇ ਲਹਰੀ ਬਿਜੁਲ ਜਿਵੈ ਚਮਕਏ ॥ ਹਰਿ ਬਾਝੁ ਰਾਖਾ ਕੋਇ ਨਾਹੀ ਸੋਇ ਤੁਝਹਿ ਬਿਸਾਰਿਆ ॥ ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਹਰਣਾ ਕਾਲਿਆ ॥੧॥ ਭਵਰਾ ਫੂਲਿ ਭਵੰਤਿਆ ਦੁਖੁ ਅਤਿ ਭਾਰੀ ਰਾਮ ॥ ਮੈ ਗੁਰੁ ਪੂਛਿਆ ਆਪਣਾ ਸਾਚਾ ਬੀਚਾਰੀ ਰਾਮ ॥ ਬੀਚਾਰਿ ਸਤਿਗੁਰੁ ਮੁਝੈ ਪੂਛਿਆ ਭਵਰੁ ਬੇਲੀ ਰਾਤਓ ॥ ਸੂਰਜੁ ਚੜਿਆ ਪਿੰਡੁ ਪੜਿਆ ਤੇਲੁ ਤਾਵਣਿ ਤਾਤਓ ॥ ਜਮ ਮਗਿ ਬਾਧਾ ਖਾਹਿ ਚੋਟਾ ਸਬਦ ਬਿਨੁ ਬੇਤਾਲਿਆ ॥ ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਭਵਰਾ ਕਾਲਿਆ ॥੨॥ ਅਰਥ: ਹੇ ਕਾਲੇ ਹਰਣ! (ਹੇ ਕਾਲੇ ਹਰਣ ਵਾਂਗ ਸੰਸਾਰ-ਬਨ ਵਿਚ ਬੇ-ਪਰਵਾਹ ਹੋ ਕੇ ਚੁੰਗੀਆਂ ਮਾਰਨ ਵਾਲੇ ਮਨ!) ਤੂੰ (ਮੇਰੀ ਗੱਲ) ਸੁਣ! ਤੂੰ ਇਸ (ਜਗਤ-) ਫੁਲਵਾੜੀ ਵਿਚ ਕਿਉਂ ਮਸਤ ਹੋ ਰਿਹਾ ਹੈਂ? (ਇਸ ਫੁਲਵਾੜੀ ਦਾ) ਫਲ ਜ਼ਹਰ ਹੈ, (ਭਾਵ, ਆਤਮਕ ਮੌਤ ਪੈਦਾ ਕਰਦਾ ਹੈ) ਇਹ ਥੋੜੇ ਦਿਨ ਹੀ ਸੁਆਦਲਾ ਲੱਗਦਾ ਹੈ, ਫਿਰ ਇਹ ਦੁਖਦਾਈ ਬਣ ਜਾਂਦਾ ਹੈ। ਜਿਸ ਵਿਚ ਤੂੰ ਇਤਨਾ ਮਸਤ ਹੈਂ ਇਹ ਆਖ਼ਰ ਦੁੱਖਦਾਈ ਹੋ ਜਾਂਦਾ ਹੈ। ਪਰਮਾਤਮਾ ਦੇ ਨਾਮ ਤੋਂ ਬਿਨਾ ਇਹ ਬਹੁਤ ਦੁੱਖ ਦੇਂਦਾ ਹੈ। (ਉਂਝ ਹੈ ਭੀ ਇਹ ਥੋੜਾ ਸਮਾ ਰਹਿਣ ਵਾਲਾ) ਜਿਵੇਂ ਸਮੁੰਦਰ ਲਹਿਰਾਂ ਮਾਰਦਾ ਹੈ ਜਾਂ ਜਿਵੇ...