ਸੋਰਠਿ ਮਃ ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥ ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥ ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥੨॥ ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥ ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥੩॥ ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥ ਨਾਨਕ ਨਾਮੁ ਹਰਿ ਪਾਈਐ ਭਾਈ ਗੁਰ ਸਬਦੀ ਮੇਲਾਇ ॥੪॥੮॥ਅਰਥ: ਹੇ ਮਨ! ਸਦਾ ਪਰਮਾਤਮਾ ਨਾਲ ਸੁਰਤਿ ਜੋੜੀ ਰੱਖ। ਹੇ ਮਨ! ਮੁੜ ਮੁੜ ਜਪ ਜਪ ਕੇ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ (ਥਾਂ) ਲੱਭ ਲੈਂਦਾ ਹੈ।ਰਹਾਉ।ਹੇ ਭਾਈ! ਜੇ ਗੁਰੂ ਮਿਲ ਪਏ, ਤਾਂ ਮਨੁੱਖ ਆਤਮਕ ਜੀਵਨ ਦੀ ਸਮਝ ਹਾਸਲ ਕਰ ਲੈਂਦਾ ਹੈ, ਮਨੁੱਖ ਦੀ ਸੁਰਤਿ ਵਿਕਾਰਾਂ ਵਲੋਂ ਪਰਤ ਪੈਂਦੀ ਹੈ, ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ ਮਨੁੱਖ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਦੀ ਆਤਮਾ ਨੂੰ ਗੁਰੂ ਪਰਮਾਤਮਾ ਵਿਚ ਮਿਲਾ ਦੇਂਦਾ ਹੈ, ਉਹ (ਅਸਲ) ਸਿੱਖ ਬਣ ਜਾਂਦਾ ਹੈ।੧।ਹੇ ਭਾਈ! ਗੁਰੂ ਤੋਂ ਬਿਨਾ (ਮਨੁੱਖ ਦਾ ਪ੍ਰਭੂ ਵਿਚ) ਪਿਆਰ ਪੈਦਾ ਨਹੀਂ ਹੁੰਦ...
Posts
ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥
- Get link
- X
- Other Apps
ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ...
ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥
- Get link
- X
- Other Apps
BAARAH MAAHAA ~ THE TWELVE MONTHS: MAAJH, FIFTH MEHL, FOURTH HOUSE: ONE UNIVERSAL CREATOR GOD. BY THE GRACE OF THE TRUE GURU: ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥ ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥ ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥ ਅਰਥ: ਮੱਘਰ (ਦੇ ਠੰਢੇ-ਮਿੱਠੇ) ਮਹੀਨੇ ਵਿਚ ਉਹ ਜੀਵ-ਇਸਤ੍ਰੀਆਂ ਸੋਹਣੀਆਂ ਲੱਗਦੀਆਂ ਹਨ ਜੋ ਹਰੀ-ਪਤੀ ਦੇ ਨਾਲ ਬੈਠੀਆਂ ਹੁੰਦੀਆਂ ਹਨ। ਜਿਨ੍ਹਾਂ ਨੂੰ ਮਾਲਕ-ਪ੍ਰਭੂ ਨੇ ਆਪਣੇ ਨਾਲ ਮਿਲਾ ਲਿਆ, ਉਹਨਾਂ ਦੀ ਸੋਭਾ ਬਿਆਨ ਨਹੀਂ ਹੋ ਸਕਦੀ। ਸਤ-ਸੰਗੀ ਸਹੇਲੀਆਂ ਦੀ ਸੰਗਤਿ ਵਿਚ ਪ੍ਰਭੂ ਦੇ ਨਾਲ (ਚਿੱਤ ਜੋੜ ਕੇ) ਉਹਨਾਂ ਦਾ ਸਰੀਰ ਉਹਨਾਂ ਦਾ ਮਨ ਸਦਾ ਖਿੜਿਆ ਰਹਿੰਦਾ ਹੈ। ਪਰ ਜੇਹੜੀਆਂ ਜੀਵ-ਇਸਤ੍ਰੀਆਂ ਸਤਸੰਗੀਆਂ (ਦੀ ਸੰਗਤਿ) ਤੋਂ ਵਾਂਜੀਆਂ ਰਹਿੰਦੀਆਂ ਹਨ, ਉਹ ਇਕੱਲੀਆਂ (ਛੁੱਟੜ) ਹੀ ਰਹਿੰਦੀਆਂ ਹਨ (ਜਿਵੇਂ ਸੜੇ ਹੋਏ ਤਿਲਾਂ ਦਾ ਬੂਟਾ ਪੈਲੀ ਵਿਚ ਨਿਖਸਮਾ ਰਹਿੰਦਾ ਹੈ। ਇਕੱਲੀ ਨਿਖਸਮੀ ਜਿੰਦ ਨੂੰ ਵੇਖ ਕੇ ਕਾਮਾਦਿਕ ਕਈ ਵੈਰੀ ਆ ਕੇ ...
- Get link
- X
- Other Apps
The daily Hukamnama Sahib from Sri Darbar Sahib Amritsar including English and Punjabi translation audio ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ। ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧। ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ...
ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥
- Get link
- X
- Other Apps
ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥ ਅਰਥ: ਹੇ ਮਿੱਤਰ! ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ। ਹੇ ਮਿੱਤਰ! ਜਦੋਂ ਮਨੁੱਖ) ! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨...
ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥
- Get link
- X
- Other Apps
ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ ਅਰਥ: ਜਿਨ੍ਹਾਂ ਨੂੰ ਸਤਿਗੁਰੂ ਮਿਲਿਆ ਹੈ, ਉਹ ਸਦਾ ਹਰੀ ਦੀ ਸਿਫ਼ਤਿ-ਸਾਲਾਹ ਕਰਦੇ ਹਨ; ਚਿੰਤਾ ਤੋਂ ਰਹਿਤ (ਕਰਨ ਵਾਲੇ) ਹਰੀ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ ਤੇ ਉਹ ਸਤਿਗੁਰੂ ਦੇ ਸੱਚੇ ਸ਼ਬਦ ਵਿਚ ਲੀਨ ਰਹਿੰਦੇ ਹਨ। ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥ ਅਰਥ: ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਭੀ ਮੁਕਤੀ ਦਾ ਦਰਜਾ ਹਾਸਲ ਕਰ ਲੈਂਦੇ ਹਨ। ਜੋ ਮਨੁੱਖ ਸਤਿਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਤੇ ਪਰਮਾਤਮਾ ਪ੍ਰਸੰਨ ਹੋ ਜਾਂਦਾ ਹੈ। ਜਨੁ ਨਾਨਕੁ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥੧॥ ਅਰਥ: ਦਾਸ ਨਾਨਕ (ਭੀ) ਉਸ ਹਰੀ ਦਾ ਦਾਸ ਹੈ, ਹਰੀ ਮੇਹਰ ਕਰ ਕੇ (ਆਪਣੇ ਦਾਸ ਦੀ) ਲਾਜ ਰੱਖਦਾ ਹੈ।੧। ਮਃ ੩ ॥ ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥ ਹੰਉਮੈ ਵਡਾ ਰੋਗੁ ਹੈ ਮਰਿ ਜੰਮੈ ਆਵੈ ਜਾਇ ॥ ਅਰਥ: ਅਹੰਕਾਰ ਵਿਚ ਰਿਹਾਂ ਮਨੁੱਖ ਦੇ ਮਨ ਵਿਚ ਅਸ਼ਾਂਤੀ ਬਣੀ ਰਹਿੰਦੀ ਹੈ ਤੇ ਉਸ ਦੀ ਉਮਰ ਇਸ ਅਸ਼ਾਂਤੀ ਵਿਚ ਹੀ ਗੁਜ਼ਰ ਜਾਂਦੀ ਹੈ; ਅਹੰਕਾਰ (ਮਨੁੱਖ ਲਈ) ਇਕ ਤਗੜਾ ਰੋਗ ਹੈ (ਇਸ ਰੋਗ ਵਿਚ ਹੀ) ਮਨੁੱਖ ਮਰਦਾ ਹੈ, ਜੰਮਦਾ ਹੈ,...
Hukamnama Sahib
- Get link
- X
- Other Apps
ੴ ਸਤਿਗੁਰ ਪ੍ਰਸਾਦਿ ॥ ਗੂਜਰੀ ਮਹਲਾ ੪ ਘਰੁ ੩ ॥ ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥ ਸਭਨਾ ਕਉ ਸਨਬੰਧੁ ਹਰਿ ਕਰਿ ਦੀਏ ॥੧॥ ਹਮਰਾ ਜੋਰੁ ਸਭੁ ਰਹਿਓ ਮੇਰੇ ਬੀਰ ॥ ਹਰਿ ਕਾ ਤਨੁ ਮਨੁ ਸਭੁ ਹਰਿ ਕੈ ਵਸਿ ਹੈ ਸਰੀਰ ॥੧॥ ਰਹਾਉ ॥ ਭਗਤ ਜਨਾ ਕਉ ਸਰਧਾ ਆਪਿ ਹਰਿ ਲਾਈ ॥ ਵਿਚੇ ਗ੍ਰਿਸਤ ਉਦਾਸ ਰਹਾਈ ॥੨॥ ਜਬ ਅੰਤਰਿ ਪ੍ਰੀਤਿ ਹਰਿ ਸਿਉ ਬਨਿ ਆਈ ॥ ਤਬ ਜੋ ਕਿਛੁ ਕਰੇ ਸੁ ਮੇਰੇ ਹਰਿ ਪ੍ਰਭ ਭਾਈ ॥੩॥ ਜਿਤੁ ਕਾਰੈ ਕੰਮਿ ਹਮ ਹਰਿ ਲਾਏ ॥ ਸੋ ਹਮ ਕਰਹ ਜੁ ਆਪਿ ਕਰਾਏ ॥੪॥ ਜਿਨ ਕੀ ਭਗਤਿ ਮੇਰੇ ਪ੍ਰਭ ਭਾਈ ॥ ਤੇ ਜਨ ਨਾਨਕ ਰਾਮ ਨਾਮ ਲਿਵ ਲਾਈ ॥੫॥੧॥੭॥੧੬॥ ਸੋਮਵਾਰ, ੨੫ ਕੱਤਕ (ਸੰਮਤ ੫੫੭ ਨਾਨਕਸ਼ਾਹੀ) (ਅੰਗ: ੪੯੪) ਪੰਜਾਬੀ ਵਿਆਖਿਆ ਹੇ ਭਾਈ! ਮਾਂ, ਪਿਉ, ਪੁੱਤਰ—ਇਹ ਸਾਰੇ ਪਰਮਾਤਮਾ ਦੇ ਬਣਾਏ ਹੋਏ ਹਨ । ਇਹਨਾਂ ਸਭਨਾਂ ਵਾਸਤੇ ਆਪੋ ਵਿਚ ਦਾ ਰਿਸ਼ਤਾ ਪਰਮਾਤਮਾ ਨੇ ਆਪ ਹੀ ਬਣਾਇਆ ਹੋਇਆ ਹੈ (ਸੋ, ਇਹ ਸਹੀ ਜੀਵਨ-ਰਾਹ ਵਿਚ ਰੁਕਾਵਟ ਨਹੀਂ ਹਨ) ।੧। ਹੇ ਮੇਰੇ ਵੀਰ! (ਪਰਮਾਤਮਾ ਦੇ ਟਾਕਰੇ ਤੇ) ਸਾਡਾ ਕੋਈ ਜ਼ੋਰ ਚੱਲ ਨਹੀਂ ਸਕਦਾ । ਸਾਡਾ ਇਹ ਸਰੀਰ ਸਾਡਾ ਇਹ ਮਨ ਸਭ ਕੁਝ ਪਰਮਾਤਮਾ ਦਾ ਬਣਾਇਆ ਹੋਇਆ ਹੈ, ਸਾਡਾ ਸਰੀਰ ਪਰਮਾਤਮਾ ਦੇ ਵੱਸ ਵਿਚ ਹੈ ।੧।ਰਹਾਉ। ਹੇ ਭਾਈ! ਪਰਮਾਤਮਾ ਆਪ ਹੀ ਆਪਣੇ ਭਗਤਾਂ ਨੂੰ ਆਪਣੇ ਚਰਨਾਂ ਦੀ ਪ੍ਰੀਤਿ ਬਖ਼ਸ਼ਦਾ ਹੈ, ਉਹਨਾਂ ਭਗਤ ਜਨਾਂ ਨੂੰ ਗ੍ਰਿਹਸਤ ਵਿਚ ਹੀ (ਮਾਂ ਪਿਉ ਪੁੱਤਰ ਇਸਤ੍ਰੀ ਆਦਿਕ ਸਨਬੰਧੀਆਂ ਦੇ ਵਿਚ ਹੀ ਰਹਿੰਦਿਆਂ ਨੂੰ ਹੀ) ਮਾਇਆ ਵਿਚ...