Posts

   ਸਲੋਕੁ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥  ਅਰਥ: ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ (ਭਾਵ, ਉਹ ਕਰਮ ਹੋਰ ਵਧੀਕ ਮਾਇਆ ਦੇ ਮੋਹ ਵਿਚ ਫਸਾਉਂਦੇ ਹਨ) ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ (ਤੇ ਇਸ ਕਰ ਕੇ) ਮਰਦੇ ਤੇ ਜੰਮਦੇ ਰਹਿੰਦੇ ਹਨ। ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ, ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ; (ਇਸ ਦਾ ਨਤੀਜਾ ਇਹ ਨਿਕਲਦਾ ਹੈ ਕਿ) ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ (ਮਾਨੋ) ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ (ਤੁਰਨ ਵੇਲੇ) ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ।੧। ਮਃ ੩ ॥ ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥ ਅਰਥ: ਕਈ ਮਨੁੱਖ ਸਤਿਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਕਰਦੇ ਹਨ ਤੇ ਉਹਨਾਂ ਦਾ ਪ੍ਰਭੂ ਦੇ ਨਾਮ ਵਿਚ ਪਿਆਰ ਬਣ ਜਾਂਦਾ ਹੈ, ਹੇ ਨਾਨਕ! ਉਹ ਆਪਣਾ ਮਨੁੱਖਾ ਜਨਮ ਸਵਾਰ ਲੈਂਦੇ ਹਨ ਤੇ...
ਸੋਰਠਿ ਮਹਲਾ ੫ ਘਰੁ ੧ ਤਿਤੁਕੇ    ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥ਅਰਥ: ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ?।ਰਹਾਉ।ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱ...
    ਜੈਤਸਰੀ ਮਹਲਾ ੫ ਘਰੁ ੨ ਛੰਤ      ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥   ਅਰਥ:  ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ )  ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ ! ( ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। : ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲ...
  ਸੋਰਠਿ ਮਹਲਾ ੫ ਘਰੁ ੧ ਤਿਤੁਕੇ      ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥ ਅਰਥ:  ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ ?  ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ ? । ਰਹਾਉ। ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ ?  ਮ...

 ਸੋਰਠਿ ਮਹਲਾ ੪ ॥ ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥ ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥ ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥੧॥ ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥ ਸਤਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥ ਰਹਾਉ ॥

   ਸੋਰਠਿ ਮਹਲਾ ੪ ॥ ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥ ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥ ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥੧॥ ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥ ਸਤਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥ ਰਹਾਉ ॥ ਆਪੇ ਹੀ ਗੁਣ ਵਰਤਦਾ ਪਿਆਰਾ ਆਪੇ ਹੀ ਪਰਵਾਣੁ ॥ ਆਪੇ ਬਖਸ ਕਰਾਇਦਾ ਪਿਆਰਾ ਆਪੇ ਸਚੁ ਨੀਸਾਣੁ ॥ ਆਪੇ ਹੁਕਮਿ ਵਰਤਦਾ ਪਿਆਰਾ ਆਪੇ ਹੀ ਫੁਰਮਾਣੁ ॥੨॥ ਆਪੇ ਭਗਤਿ ਭੰਡਾਰ ਹੈ ਪਿਆਰਾ ਆਪੇ ਦੇਵੈ ਦਾਣੁ ॥ ਆਪੇ ਸੇਵ ਕਰਾਇਦਾ ਪਿਆਰਾ ਆਪਿ ਦਿਵਾਵੈ ਮਾਣੁ ॥ ਆਪੇ ਤਾੜੀ ਲਾਇਦਾ ਪਿਆਰਾ ਆਪੇ ਗੁਣੀ ਨਿਧਾਨੁ ॥੩॥ ਆਪੇ ਵਡਾ ਆਪਿ ਹੈ ਪਿਆਰਾ ਆਪੇ ਹੀ ਪਰਧਾਣੁ ॥ ਆਪੇ ਕੀਮਤਿ ਪਾਇਦਾ ਪਿਆਰਾ ਆਪੇ ਤੁਲੁ ਪਰਵਾਣੁ ॥ ਆਪੇ ਅਤੁਲੁ ਤੁਲਾਇਦਾ ਪਿਆਰਾ ਜਨ ਨਾਨਕ ਸਦ ਕੁਰਬਾਣੁ ॥੪॥੫॥ ਅਰਥ: ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਿਮਰਿਆ ਕਰ। (ਨਾਮ ਹੀ ਜੀਵਨ-ਸਫ਼ਰ ਵਾਸਤੇ) ਰਾਹਦਾਰੀ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਤੂੰ ਪਰਮਾਤਮਾ ਦਾ ਧਿਆਨ ਧਰਿਆ ਕਰ, (ਧਿਆਨ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦਾ ਗੇੜ ਨਹੀਂ ਰਹੇਗਾ।ਰਹਾਉ। ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ ਸ੍ਰਿਸ਼ਟੀ ਪੈਦਾ ਕਰਦਾ ਹੈ, ਤੇ (ਸ੍ਰਿਸ਼ਟੀ ਨੂੰ) ਸੂਰਜ ਚੰਦ ਚਾਨਣ ਕਰਨ ਲਈ ਬਣਾਂਦਾ ਹੈ। ਪ੍ਰਭੂ ਆਪ ਹੀ ਨਿਆਸਰਿਆਂ ਦਾ ਆਸਰਾ ਹੈ, ਜਿਨ੍ਹਾਂ ਨੂੰ ਕੋਈ ਆਦਰ-ਮਾਣ ਨਹੀਂ ਦੇਂਦਾ ਉਹਨਾਂ ਨੂੰ ਆਦ...
  Dec 16 | 2025 | Hukamnama Sahib |  ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥ ਅਰਥ: ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ।ਰਹਾਉ।ਹੇ ਭਾਈ! ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ। ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ।੧।(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅ...
  Dec 15 | 2025 | Hukamnama Sahib |     ਵਡਹੰਸੁ ਮਹਲਾ ੪ ਘਰੁ ੨      ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥ ਅਰਥ:  ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਹੇ ਹਰੀ! ਤੇਰਾ ਦਰਸਨ ਕਰ ਸਕਾਂ। (ਇਸ ਵਾਸਤੇ) ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ, ਤੇ, ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ, ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ।੧। ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥ ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥ ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥ ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥   ਅਰਥ:  ਮੈਂ ਪ੍ਰਭੂ-ਪਤੀ ਮਿਲਣ ਦੀ ਖ਼ਾਤਰ ਸ...