GUJREE, FIFTH MEHL: Serve your Guru forever, and chant the Glorious Praises of the Lord of the Universe. With each and every breath, worship the Lord, Har, Har, in adoration, and the anxiety of your mind will be dispelled. || 1 || O my mind, chant the Name of God. You shall be blessed with peace, poise and pleasure, and you shall find the immaculate place. || 1 || Pause || In the Saadh Sangat, the Company of the Holy, redeem your mind, and and adore the Lord, twenty-four hours a day. Sexual desire, anger and egotism will be dispelled, and all troubles shall end. || 2 || The Lord Master is immovable, immortal and inscrutable; seek His Sanctuary. Worship in adoration the lotus feet of the Lord in your heart, and center your consciousness lovingly on Him alone. || 3 || The Supreme Lord God has shown mercy to me, and He Himself has forgiven me. The Lord has given me His Name, the treasure of peace; O Nanak, meditate on that God. || 4 || 2 || 28 || ਗੂਜਰੀ ਮਹਲਾ ੫ ॥ ਆਪਨਾ ਗੁਰੁ...
Posts
- Get link
- X
- Other Apps
ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥ ਅਰਥ: ਹੇ ਮਿੱਤਰ! ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ। ਹੇ ਮਿੱਤਰ! ਜਦੋਂ ਮਨੁੱਖ) ! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕ...
- Get link
- X
- Other Apps
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ...
- Get link
- X
- Other Apps
ਸਲੋਕ ਮਃ ੫ ॥ ਲਧਮੁ ਲਭਣਹਾਰੁ ਕਰਮੁ ਕਰੰਦੋ ਮਾ ਪਿਰੀ ॥ ਇਕੋ ਸਿਰਜਣਹਾਰੁ ਨਾਨਕ ਬਿਆ ਨ ਪਸੀਐ ॥੧॥ ਅਰਥ: ਜਦੋਂ ਮੇਰੇ ਪਿਆਰੇ ਖਸਮ ਨੇ (ਮੇਰੇ ਉੱਤੇ) ਬਖ਼ਸ਼ਸ਼ ਕੀਤੀ ਤਾਂ ਮੈਂ ਲੱਭਣ-ਜੋਗ ਪ੍ਰਭੂ ਨੂੰ ਲੱਭ ਲਿਆ, (ਹੁਣ) ਹੇ ਨਾਨਕ! ਇਕ ਕਰਤਾਰ ਹੀ (ਹਰ ਥਾਂ) ਦਿੱਸ ਰਿਹਾ ਹੈ, ਕੋਈ ਹੋਰ ਨਹੀਂ ਦਿੱਸਦਾ।੧। ਮਃ ੫ ॥ ਪਾਪੜਿਆ ਪਛਾੜਿ ਬਾਣੁ ਸਚਾਵਾ ਸੰਨ੍ਹ੍ਹਿ ਕੈ ॥ ਗੁਰ ਮੰਤ੍ਰੜਾ ਚਿਤਾਰਿ ਨਾਨਕ ਦੁਖੁ ਨ ਥੀਵਈ ॥੨॥ ਅਰਥ: ਹੇ ਨਾਨਕ! ਸੱਚ (ਭਾਵ, ਸਿਮਰਨ) ਦਾ ਤੀਰ ਤਾਣ ਕੇ ਚੰਦਰੇ ਪਾਪਾਂ ਨੂੰ ਨਸਾ ਦੇ, ਸਤਿਗੁਰੂ ਦਾ ਸੋਹਣਾ ਮੰਤ੍ਰ ਚੇਤੇ ਕਰ, (ਇਸ ਤਰ੍ਹਾਂ) ਦੁੱਖ ਨਹੀਂ ਵਿਆਪਦਾ।੨। ਪਉੜੀ ॥ ਵਾਹੁ ਵਾਹੁ ਸਿਰਜਣਹਾਰ ਪਾਈਅਨੁ ਠਾਢਿ ਆਪਿ ॥ ਜੀਅ ਜੰਤ ਮਿਹਰਵਾਨੁ ਤਿਸ ਨੋ ਸਦਾ ਜਾਪਿ ॥ ਦਇਆ ਧਾਰੀ ਸਮਰਥਿ ਚੁਕੇ ਬਿਲ ਬਿਲਾਪ ॥ ਨਠੇ ਤਾਪ ਦੁਖ ਰੋਗ ਪੂਰੇ ਗੁਰ ਪ੍ਰਤਾਪਿ ॥ ਕੀਤੀਅਨੁ ਆਪਣੀ ਰਖ ਗਰੀਬ ਨਿਵਾਜਿ ਥਾਪਿ ॥ ਆਪੇ ਲਇਅਨੁ ਛਡਾਇ ਬੰਧਨ ਸਗਲ ਕਾਪਿ ॥ ਤਿਸਨ ਬੁਝੀ ਆਸ ਪੁੰਨੀ ਮਨ ਸੰਤੋਖਿ ਧ੍ਰਾਪਿ ॥ ਵਡੀ ਹੂੰ ਵਡਾ ਅਪਾਰ ਖਸਮੁ ਜਿਸੁ ਲੇਪੁ ਨ ਪੁੰਨਿ ਪਾਪਿ ॥੧੩॥ ਅਰਥ: ( ਹੇ ਭਾਈ !) ਉਸ ਕਰਤਾਰ ਨੂੰ 'ਧੰਨ ਧੰਨ ' ਆਖ ਜਿਸ ਨੇ (ਤੇਰੇ ਅੰਦਰ) ਆਪ ਠੰਢ ਪਾਈ ਹੈ , ਉਸ ਪ੍ਰਭੂ ਨੂੰ ਯਾਦ ਕਰ ਜੋ ਸਭ ਜੀਵਾਂ ਉੱਤੇ ਮਿਹਰਬਾਨ ਹੈ। ਸਮਰੱਥ ਪ੍ਰਭੂ ਨੇ (ਜਿਸ ਮਨੁੱਖ ਉੱਤੇ) ਮੇਹਰ ਕੀਤੀ ਹੈ ਉਸ ਦੇ ਸਾਰੇ ਰੋਣੇ ਮੁ...
- Get link
- X
- Other Apps
ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥ ਅਰਥ: ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ।ਰਹਾਉ। ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ।੧। ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! ਆਖ-ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ।੨।੫।੬੯। SORAT’H, FIFTH MEHL: I am a sacrifice to my Guru. He has totally preserved my honor. I have obtained the fruits of my mind’s desires. I meditate forever on my God. || 1 || O Saints, without Him, there is n...
- Get link
- X
- Other Apps
ਸਲੋਕੁ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥ ਅਰਥ: ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ (ਭਾਵ, ਉਹ ਕਰਮ ਹੋਰ ਵਧੀਕ ਮਾਇਆ ਦੇ ਮੋਹ ਵਿਚ ਫਸਾਉਂਦੇ ਹਨ) ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ (ਤੇ ਇਸ ਕਰ ਕੇ) ਮਰਦੇ ਤੇ ਜੰਮਦੇ ਰਹਿੰਦੇ ਹਨ। ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ, ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ; (ਇਸ ਦਾ ਨਤੀਜਾ ਇਹ ਨਿਕਲਦਾ ਹੈ ਕਿ) ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ (ਮਾਨੋ) ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ (ਤੁਰਨ ਵੇਲੇ) ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ।੧। ਮਃ ੩ ॥ ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥ ਅਰਥ: ਕਈ ਮਨੁੱਖ ਸਤਿਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਕਰਦੇ ਹਨ ਤੇ ਉਹਨਾਂ ਦਾ ਪ੍ਰਭੂ ਦੇ ਨਾਮ ਵਿਚ ਪਿਆਰ ਬਣ ਜਾਂਦਾ ਹੈ, ਹੇ ਨਾਨਕ! ਉਹ ਆਪਣਾ ਮਨੁੱਖਾ ਜਨਮ ਸਵਾਰ ਲੈਂਦੇ ਹਨ ਤੇ...
- Get link
- X
- Other Apps
ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥ਅਰਥ: ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ?।ਰਹਾਉ।ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱ...