Posts

  ਜੈਤਸਰੀ ਮਹਲਾ ੫ ॥ ਜਾ ਕਉ ਭਏ ਗੋਵਿੰਦ ਸਹਾਈ ॥ ਸੂਖ ਸਹਜ ਆਨੰਦ ਸਗਲ ਸਿਉ ਵਾ ਕਉ ਬਿਆਧਿ ਨ ਕਾਈ ॥੧॥ ਰਹਾਉ ॥ ਦੀਸਹਿ ਸਭ ਸੰਗਿ ਰਹਹਿ ਅਲੇਪਾ ਨਹ ਵਿਆਪੈ ਉਨ ਮਾਈ ॥ ਏਕੈ ਰੰਗਿ ਤਤ ਕੇ ਬੇਤੇ ਸਤਿਗੁਰ ਤੇ ਬੁਧਿ ਪਾਈ ॥੧॥ ਦਇਆ ਮਇਆ ਕਿਰਪਾ ਠਾਕੁਰ ਕੀ ਸੇਈ ਸੰਤ ਸੁਭਾਈ ॥ ਤਿਨ ਕੈ ਸੰਗਿ ਨਾਨਕ ਨਿਸਤਰੀਐ ਜਿਨ ਰਸਿ ਰਸਿ ਹਰਿ ਗੁਨ ਗਾਈ ॥੨॥੩॥੭॥ ਜੈਤਸਰੀ ਮਹਲਾ ੫ ॥ ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਵਾਸਤੇ ਪਰਮਾਤਮਾ ਮਦਦਗਾਰ ਬਣ ਜਾਂਦਾ ਹੈ (ਉਹਨਾਂ ਦੀ ਉਮਰ) ਆਤਮਕ ਅਡੋਲਤਾ ਦੇ ਸਾਰੇ ਸੁਖਾਂ ਆਨੰਦਾਂ ਨਾਲ (ਬੀਤਦੀ ਹੈ) ਉਹਨਾਂ ਨੂੰ ਕੋਈ ਰੋਗ ਨਹੀਂ ਪੋਂਹਦਾ।੧।ਰਹਾਉ। ਹੇ ਭਾਈ! ਉਹ ਮਨੁੱਖ ਸਭਨਾਂ ਨਾਲ (ਵਰਤਦੇ) ਦਿੱਸਦੇ ਹਨ, ਪਰ ਉਹ (ਮਾਇਆ ਤੋਂ) ਨਿਰਲੇਪ ਰਹਿੰਦੇ ਹਨ, ਮਾਇਆ ਉਹਨਾਂ ਉਤੇ ਆਪਣਾ ਜ਼ੋਰ ਨਹੀਂ ਪਾ ਸਕਦੀ। ਉਹ ਇਕ ਪਰਮਾਤਮਾ ਦੇ ਪ੍ਰੇਮ ਵਿਚ ਟਿਕੇ ਰਹਿੰਦੇ ਹਨ, ਉਹ ਜੀਵਨ ਦੀ ਅਸਲੀਅਤ ਦੇ ਜਾਣਨ ਵਾਲੇ ਬਣ ਜਾਂਦੇ ਹਨ-ਇਹ ਅਕਲ ਉਹਨਾਂ ਗੁਰੂ ਪਾਸੋਂ ਪ੍ਰਾਪਤ ਕਰ ਲਈ ਹੁੰਦੀ ਹੈ।੧। ਹੇ ਨਾਨਕ! ਉਹੀ ਮਨੁੱਖ ਪ੍ਰੇਮ-ਭਰੇ ਹਿਰਦੇ ਵਾਲੇ ਸੰਤ ਬਣ ਜਾਂਦੇ ਹਨ, ਜਿਨ੍ਹਾਂ ਉਤੇ ਮਾਲਕ-ਪ੍ਰਭੂ ਦੀ ਕਿਰਪਾ ਮੇਹਰ ਦਇਆ ਹੁੰਦੀ ਹੈ ਜੇਹੜੇ ਮਨੁੱਖ ਸਦਾ ਪ੍ਰੇਮ ਨਾਲ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਉਹਨਾਂ ਦੀ ਸੰਗਤਿ ਵਿਚ ਰਹਿ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੨।੩।੭। Jaitasari Mahla 5 || Meaning: O brother! Those people for...
   ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥  ਅਰਥ: ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ। (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ।ਰਹਾਉ। ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹ ੈ। ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-...
Image
  ਬਿਲਾਵਲੁ ਮਹਲਾ ੩ ॥ ਆਦਿ ਪੁਰਖੁ ਆਪੇ ਸ੍ਰਿਸਟਿ ਸਾਜੇ ॥ ਜੀਅ ਜੰਤ ਮਾਇਆ ਮੋਹਿ ਪਾਜੇ ॥ ਦੂਜੈ ਭਾਇ ਪਰਪੰਚਿ ਲਾਗੇ ॥ ਆਵਹਿ ਜਾਵਹਿ ਮਰਹਿ ਅਭਾਗੇ ॥ ਸਤਿਗੁਰਿ ਭੇਟਿਐ ਸੋਝੀ ਪਾਇ ॥ ਪਰਪੰਚੁ ਚੂਕੈ ਸਚਿ ਸਮਾਇ ॥੧॥ ਜਾ ਕੈ ਮਸਤਕਿ ਲਿਖਿਆ ਲੇਖੁ ॥ ਤਾ ਕੈ ਮਨਿ ਵਸਿਆ ਪ੍ਰਭੁ ਏਕੁ ॥੧॥ ਰਹਾਉ ॥ ਸ੍ਰਿਸਟਿ ਉਪਾਇ ਆਪੇ ਸਭੁ ਵੇਖੈ ॥ ਕੋਇ ਨ ਮੇਟੈ ਤੇਰੈ ਲੇਖੈ ॥ ਸਿਧ ਸਾਧਿਕ ਜੇ ਕੋ ਕਹੈ ਕਹਾਏ ॥ ਭਰਮੇ ਭੂਲਾ ਆਵੈ ਜਾਏ ॥ ਸਤਿਗੁਰੁ ਸੇਵੈ ਸੋ ਜਨੁ ਬੂਝੈ ॥ ਹਉਮੈ ਮਾਰੇ ਤਾ ਦਰੁ ਸੂਝੈ ॥੨॥   ਏਕਸੁ ਤੇ ਸਭੁ ਦੂਜਾ ਹੂਆ ॥ ਏਕੋ ਵਰਤੈ ਅਵਰੁ ਨ ਬੀਆ ॥ ਦੂਜੇ ਤੇ ਜੇ ਏਕੋ ਜਾਣੈ ॥ ਗੁਰ ਕੈ ਸਬਦਿ ਹਰਿ ਦਰਿ ਨੀਸਾਣੈ ॥ ਸਤਿਗੁਰੁ ਭੇਟੇ ਤਾ ਏਕੋ ਪਾਏ ॥ ਵਿਚਹੁ ਦੂਜਾ ਠਾਕਿ ਰਹਾਏ ॥੩॥ { ਜਿਸ ਦਾ ਸਾਹਿਬੁ ਡਾਢਾ ਹੋਇ ॥ ਤਿਸ ਨੋ ਮਾਰਿ ਨ ਸਾਕੈ ਕੋਇ ॥ ਸਾਹਿਬ ਕੀ ਸੇਵਕੁ ਰਹੈ ਸਰਣਾਈ ॥ ਆਪੇ ਬਖਸੇ ਦੇ ਵਡਿਆਈ ॥ ਤਿਸ ਤੇ ਊਪਰਿ ਨਾਹੀ ਕੋਇ ॥ ਕਉਣੁ ਡਰੈ ਡਰੁ ਕਿਸ ਕਾ ਹੋਇ ॥੪॥ ਗੁਰਮਤੀ ਸਾਂਤਿ ਵਸੈ ਸਰੀਰ ॥ ਸਬਦੁ ਚੀਨ੍ਹ੍ਹਿ ਫਿਰਿ ਲਗੈ ਨ ਪੀਰ ॥ ਆਵੈ ਨ ਜਾਇ ਨਾ ਦੁਖੁ ਪਾਏ ॥ ਨਾਮੇ ਰਾਤੇ ਸਹਜਿ ਸਮਾਏ ॥ ਨਾਨਕ ਗੁਰਮੁਖਿ ਵੇਖੈ ਹਦੂਰਿ ॥ ਮੇਰਾ ਪ੍ਰਭੁ ਸਦ ਰਹਿਆ ਭਰਪੂਰਿ ॥੫॥   ਇਕਿ ਸੇਵਕ ਇਕਿ ਭਰਮਿ ਭੁਲਾਏ ॥ ਆਪੇ ਕਰੇ ਹਰਿ ਆਪਿ ਕਰਾਏ ॥ ਏਕੋ ਵਰਤੈ ਅਵਰੁ ਨ ਕੋਇ ॥ ਮਨਿ ਰੋਸੁ ਕੀਜੈ ਜੇ ਦੂਜਾ ਹੋਇ ॥ ਸਤਿਗੁਰੁ ਸੇਵੇ ਕਰਣੀ ਸਾਰੀ ॥ ਦਰਿ ਸਾਚੈ ਸਾਚੇ ਵੀਚਾਰੀ ॥...
  ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ਅਰਥ: ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈ; ਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈ; ਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ।ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ਅਰਥ: ਜੇ ਗੁਰੂ ਮਿਲ ਪਏ ਤਾਂ ਨਾਮ (ਹਿਰਦੇ ਵਿਚ) ਪੁੰਗਰਦਾ ਹੈ, ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ। ਹੇ ਨਾਨਕ! ਨਾਮ ਵਿਚ ਰੰਗੇ ਜਾਣ ਕਰਕੇ ਨਾਮ ਹੀ (ਹਿਰਦੇ-ਰੂਪ) ਪੱਲੇ ਵਿਚ ਉੱਕਰਿਆ ਜਾਂਦਾ ਹੈ।੧।ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥ਅਰਥ: ਜੋ ਮਨੁੱਖ ਗੁਰੂ ਪਰਮੇਸਰ ਵਲੋਂ ਮਾਰਿਆ ਹੋਇਆ ਹੈ (ਭਾਵ, ਜਿਸਨੂੰ ਰੱਬ ਵਾਲੇ ਪਾਸੇ ਤੋਂ ਉੱਕਾ ਹੀ ਨਫ਼ਰਤ ਹੈ) ਉਹ ਭਰਮ ਵਿਚ ਭਟਕਦਾ ਹੋਇਆ ਆਪਣੇ ਟਿਕਾਣੇ ਤੋਂ ਹਿੱਲ ਜਾਂਦਾ ਹੈ। ਉਸ ਦੇ ਪਿੱਛੇ ਲੋਕ ਫੱਕੜੀ ਵਜਾਂਦੇ ਹਨ, ਤੇ ਅੱਗੇ (ਜਿਥੇ ਜਾਂਦਾ ਹੈ) ਮੁਕਾਲਖ ਖੱਟਦਾ ਹੈ।ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥ ਕਿਆ ਹੋਵੈ ਕਿਸੈ ਹੀ ਦੈ ...
Image
  ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥ ਅਰਥ:  ਹੇ ਪ੍ਰਭੂ! ਵਿਕਾਰਾਂ ਵਿਚ) ਸੜ ਰਹੇ ਸੰਸਾਰ ਨੂੰ ਆਪਣੀ ਮਿਹਰ ਕਰ ਕੇ ਬਚਾ ਲੈ, ਜਿਸ ਭੀ ਤਰੀਕੇ ਨਾਲ ਇਹ ਬਚ ਸਕਦਾ ਹੋਵੇ ਉਸੇ ਤਰ੍ਹਾਂ ਬਚਾ ਲੈ। ਹੇ ਨਾਨਕ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਮਨ ਵਿਚ ਵਸਾ ਕੇ (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਸਿਮਰਨ ਦਾ) ਆਤਮਕ ਆਨੰਦ ਵਿਖਾਲ ਦਿੱਤਾ, ਉਸ ਨੂੰ ਇਹ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਤੋਂ ਬਿਨਾ ਕੋਈ ਹੋਰ ਇਹ ਬਖ਼ਸ਼ਸ਼ ਕਰਨ ਵਾਲਾ ਨਹੀਂ ਹੈ।੧। ਮਃ ੩ ॥ ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥ ਨਾ ਇਹ ਮਾਰੀ ਨ ਮਰੈ ਨਾ ਇਹ ਹਟਿ ਵਿਕਾਇ ॥ ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥ ਅਰਥ:  ਹੇ ਭਾਈ! ਮਾਇਆ ਦੀ ਹਉਮੈ (ਸਾਰੇ ਸੰਸਾਰ ਨੂੰ) ਆਪਣੇ ਵੱਸ ਵਿਚ ਕਰਨ ਦੀ ਸਮਰਥਾ ਵਾਲੀ ਹੈ, (ਇਸ ਦੇ ਅਸਰ ਹੇਠ ਜੀਵ ਪਰਮਾਤਮਾ ਨੂੰ ਵਿਸਾਰ ਕੇ) ਹੋਰ (ਦੇ ਮੋਹ) ਵਿਚ ਜਾ ਫਸਦਾ ਹੈ। ਇਹ ਹਉਮੈ ਨਾਹ (ਕਿਸੇ ਪਾਸੋਂ) ਮਾਰੀ ਜਾ ਸਕਦੀ ਹੈ ,  ਨਾਹ ਹੀ ਇਹ ਆਪ ਮਰਦੀ ਹੈ, ਨਾਹ ਹੀ ਇਹ ਕਿਸੇ ਹੱਟੀ ਤੇ ਵੇਚੀ ਜਾ ਸਕਦੀ ਹੈ। ਜਦੋਂ ਇਸ ਨੂੰ ਗੁਰੂ ਦੇ ਸ਼ਬਦ ਦੀ ਰਾਹੀਂ ਚੰਗੀ ਤਰ...
Meditate on the Lord of the Universe, the Beloved Lord of the World. Meditating in remembrance on the Lords Name, you shall live, and the Great Death shall not consume you ever again. || 1 || Pause || Through millions of incarnations, you have come, wandering, wandering, wandering. By the highest destiny, you found the Saadh Sangat, the Company of the Holy. Without the Perfect Guru, no one is saved. This is what Baba Nanak says, after deep reflection. || 2 || 11 ||
   GUJREE, FIFTH MEHL: Serve your Guru forever, and chant the Glorious Praises of the Lord of the Universe. With each and every breath, worship the Lord, Har, Har, in adoration, and the anxiety of your mind will be dispelled. || 1 || O my mind, chant the Name of God. You shall be blessed with peace, poise and pleasure, and you shall find the immaculate place. || 1 || Pause || In the Saadh Sangat, the Company of the Holy, redeem your mind, and and adore the Lord, twenty-four hours a day. Sexual desire, anger and egotism will be dispelled, and all troubles shall end. || 2 || The Lord Master is immovable, immortal and inscrutable; seek His Sanctuary. Worship in adoration the lotus feet of the Lord in your heart, and center your consciousness lovingly on Him alone. || 3 || The Supreme Lord God has shown mercy to me, and He Himself has forgiven me. The Lord has given me His Name, the treasure of peace; O Nanak, meditate on that God. || 4 || 2 || 28 ||  ਗੂਜਰੀ ਮਹਲਾ ੫ ॥ ਆਪਨਾ ਗੁਰੁ...