Posts

  ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ...
  ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥ ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ। ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈ...
  ਸੋਰਠਿ ਮਹਲਾ ੫ ਘਰੁ ੧ ਤਿਤੁਕੇ      ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥ ਅਰਥ:  ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ ?  ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ ? । ਰਹਾਉ। ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ ?  ਮ...
  ਜੈਤਸਰੀ ਮਹਲਾ ੫ ॥ ਜਾ ਕਉ ਭਏ ਗੋਵਿੰਦ ਸਹਾਈ ॥ ਸੂਖ ਸਹਜ ਆਨੰਦ ਸਗਲ ਸਿਉ ਵਾ ਕਉ ਬਿਆਧਿ ਨ ਕਾਈ ॥੧॥ ਰਹਾਉ ॥ ਦੀਸਹਿ ਸਭ ਸੰਗਿ ਰਹਹਿ ਅਲੇਪਾ ਨਹ ਵਿਆਪੈ ਉਨ ਮਾਈ ॥ ਏਕੈ ਰੰਗਿ ਤਤ ਕੇ ਬੇਤੇ ਸਤਿਗੁਰ ਤੇ ਬੁਧਿ ਪਾਈ ॥੧॥ ਦਇਆ ਮਇਆ ਕਿਰਪਾ ਠਾਕੁਰ ਕੀ ਸੇਈ ਸੰਤ ਸੁਭਾਈ ॥ ਤਿਨ ਕੈ ਸੰਗਿ ਨਾਨਕ ਨਿਸਤਰੀਐ ਜਿਨ ਰਸਿ ਰਸਿ ਹਰਿ ਗੁਨ ਗਾਈ ॥੨॥੩॥੭॥ ਜੈਤਸਰੀ ਮਹਲਾ ੫ ॥ ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਵਾਸਤੇ ਪਰਮਾਤਮਾ ਮਦਦਗਾਰ ਬਣ ਜਾਂਦਾ ਹੈ (ਉਹਨਾਂ ਦੀ ਉਮਰ) ਆਤਮਕ ਅਡੋਲਤਾ ਦੇ ਸਾਰੇ ਸੁਖਾਂ ਆਨੰਦਾਂ ਨਾਲ (ਬੀਤਦੀ ਹੈ) ਉਹਨਾਂ ਨੂੰ ਕੋਈ ਰੋਗ ਨਹੀਂ ਪੋਂਹਦਾ।੧।ਰਹਾਉ। ਹੇ ਭਾਈ! ਉਹ ਮਨੁੱਖ ਸਭਨਾਂ ਨਾਲ (ਵਰਤਦੇ) ਦਿੱਸਦੇ ਹਨ, ਪਰ ਉਹ (ਮਾਇਆ ਤੋਂ) ਨਿਰਲੇਪ ਰਹਿੰਦੇ ਹਨ, ਮਾਇਆ ਉਹਨਾਂ ਉਤੇ ਆਪਣਾ ਜ਼ੋਰ ਨਹੀਂ ਪਾ ਸਕਦੀ। ਉਹ ਇਕ ਪਰਮਾਤਮਾ ਦੇ ਪ੍ਰੇਮ ਵਿਚ ਟਿਕੇ ਰਹਿੰਦੇ ਹਨ, ਉਹ ਜੀਵਨ ਦੀ ਅਸਲੀਅਤ ਦੇ ਜਾਣਨ ਵਾਲੇ ਬਣ ਜਾਂਦੇ ਹਨ-ਇਹ ਅਕਲ ਉਹਨਾਂ ਗੁਰੂ ਪਾਸੋਂ ਪ੍ਰਾਪਤ ਕਰ ਲਈ ਹੁੰਦੀ ਹੈ।੧। ਹੇ ਨਾਨਕ! ਉਹੀ ਮਨੁੱਖ ਪ੍ਰੇਮ-ਭਰੇ ਹਿਰਦੇ ਵਾਲੇ ਸੰਤ ਬਣ ਜਾਂਦੇ ਹਨ, ਜਿਨ੍ਹਾਂ ਉਤੇ ਮਾਲਕ-ਪ੍ਰਭੂ ਦੀ ਕਿਰਪਾ ਮੇਹਰ ਦਇਆ ਹੁੰਦੀ ਹੈ ਜੇਹੜੇ ਮਨੁੱਖ ਸਦਾ ਪ੍ਰੇਮ ਨਾਲ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਉਹਨਾਂ ਦੀ ਸੰਗਤਿ ਵਿਚ ਰਹਿ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੨।੩।੭। Jaitasari Mahla 5 || Meaning: O brother! Those people for...
   ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥  ਅਰਥ: ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ। (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ।ਰਹਾਉ। ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹ ੈ। ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-...
Image
  ਬਿਲਾਵਲੁ ਮਹਲਾ ੩ ॥ ਆਦਿ ਪੁਰਖੁ ਆਪੇ ਸ੍ਰਿਸਟਿ ਸਾਜੇ ॥ ਜੀਅ ਜੰਤ ਮਾਇਆ ਮੋਹਿ ਪਾਜੇ ॥ ਦੂਜੈ ਭਾਇ ਪਰਪੰਚਿ ਲਾਗੇ ॥ ਆਵਹਿ ਜਾਵਹਿ ਮਰਹਿ ਅਭਾਗੇ ॥ ਸਤਿਗੁਰਿ ਭੇਟਿਐ ਸੋਝੀ ਪਾਇ ॥ ਪਰਪੰਚੁ ਚੂਕੈ ਸਚਿ ਸਮਾਇ ॥੧॥ ਜਾ ਕੈ ਮਸਤਕਿ ਲਿਖਿਆ ਲੇਖੁ ॥ ਤਾ ਕੈ ਮਨਿ ਵਸਿਆ ਪ੍ਰਭੁ ਏਕੁ ॥੧॥ ਰਹਾਉ ॥ ਸ੍ਰਿਸਟਿ ਉਪਾਇ ਆਪੇ ਸਭੁ ਵੇਖੈ ॥ ਕੋਇ ਨ ਮੇਟੈ ਤੇਰੈ ਲੇਖੈ ॥ ਸਿਧ ਸਾਧਿਕ ਜੇ ਕੋ ਕਹੈ ਕਹਾਏ ॥ ਭਰਮੇ ਭੂਲਾ ਆਵੈ ਜਾਏ ॥ ਸਤਿਗੁਰੁ ਸੇਵੈ ਸੋ ਜਨੁ ਬੂਝੈ ॥ ਹਉਮੈ ਮਾਰੇ ਤਾ ਦਰੁ ਸੂਝੈ ॥੨॥   ਏਕਸੁ ਤੇ ਸਭੁ ਦੂਜਾ ਹੂਆ ॥ ਏਕੋ ਵਰਤੈ ਅਵਰੁ ਨ ਬੀਆ ॥ ਦੂਜੇ ਤੇ ਜੇ ਏਕੋ ਜਾਣੈ ॥ ਗੁਰ ਕੈ ਸਬਦਿ ਹਰਿ ਦਰਿ ਨੀਸਾਣੈ ॥ ਸਤਿਗੁਰੁ ਭੇਟੇ ਤਾ ਏਕੋ ਪਾਏ ॥ ਵਿਚਹੁ ਦੂਜਾ ਠਾਕਿ ਰਹਾਏ ॥੩॥ { ਜਿਸ ਦਾ ਸਾਹਿਬੁ ਡਾਢਾ ਹੋਇ ॥ ਤਿਸ ਨੋ ਮਾਰਿ ਨ ਸਾਕੈ ਕੋਇ ॥ ਸਾਹਿਬ ਕੀ ਸੇਵਕੁ ਰਹੈ ਸਰਣਾਈ ॥ ਆਪੇ ਬਖਸੇ ਦੇ ਵਡਿਆਈ ॥ ਤਿਸ ਤੇ ਊਪਰਿ ਨਾਹੀ ਕੋਇ ॥ ਕਉਣੁ ਡਰੈ ਡਰੁ ਕਿਸ ਕਾ ਹੋਇ ॥੪॥ ਗੁਰਮਤੀ ਸਾਂਤਿ ਵਸੈ ਸਰੀਰ ॥ ਸਬਦੁ ਚੀਨ੍ਹ੍ਹਿ ਫਿਰਿ ਲਗੈ ਨ ਪੀਰ ॥ ਆਵੈ ਨ ਜਾਇ ਨਾ ਦੁਖੁ ਪਾਏ ॥ ਨਾਮੇ ਰਾਤੇ ਸਹਜਿ ਸਮਾਏ ॥ ਨਾਨਕ ਗੁਰਮੁਖਿ ਵੇਖੈ ਹਦੂਰਿ ॥ ਮੇਰਾ ਪ੍ਰਭੁ ਸਦ ਰਹਿਆ ਭਰਪੂਰਿ ॥੫॥   ਇਕਿ ਸੇਵਕ ਇਕਿ ਭਰਮਿ ਭੁਲਾਏ ॥ ਆਪੇ ਕਰੇ ਹਰਿ ਆਪਿ ਕਰਾਏ ॥ ਏਕੋ ਵਰਤੈ ਅਵਰੁ ਨ ਕੋਇ ॥ ਮਨਿ ਰੋਸੁ ਕੀਜੈ ਜੇ ਦੂਜਾ ਹੋਇ ॥ ਸਤਿਗੁਰੁ ਸੇਵੇ ਕਰਣੀ ਸਾਰੀ ॥ ਦਰਿ ਸਾਚੈ ਸਾਚੇ ਵੀਚਾਰੀ ॥...
  ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ਅਰਥ: ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈ; ਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈ; ਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ।ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ਅਰਥ: ਜੇ ਗੁਰੂ ਮਿਲ ਪਏ ਤਾਂ ਨਾਮ (ਹਿਰਦੇ ਵਿਚ) ਪੁੰਗਰਦਾ ਹੈ, ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ। ਹੇ ਨਾਨਕ! ਨਾਮ ਵਿਚ ਰੰਗੇ ਜਾਣ ਕਰਕੇ ਨਾਮ ਹੀ (ਹਿਰਦੇ-ਰੂਪ) ਪੱਲੇ ਵਿਚ ਉੱਕਰਿਆ ਜਾਂਦਾ ਹੈ।੧।ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥ਅਰਥ: ਜੋ ਮਨੁੱਖ ਗੁਰੂ ਪਰਮੇਸਰ ਵਲੋਂ ਮਾਰਿਆ ਹੋਇਆ ਹੈ (ਭਾਵ, ਜਿਸਨੂੰ ਰੱਬ ਵਾਲੇ ਪਾਸੇ ਤੋਂ ਉੱਕਾ ਹੀ ਨਫ਼ਰਤ ਹੈ) ਉਹ ਭਰਮ ਵਿਚ ਭਟਕਦਾ ਹੋਇਆ ਆਪਣੇ ਟਿਕਾਣੇ ਤੋਂ ਹਿੱਲ ਜਾਂਦਾ ਹੈ। ਉਸ ਦੇ ਪਿੱਛੇ ਲੋਕ ਫੱਕੜੀ ਵਜਾਂਦੇ ਹਨ, ਤੇ ਅੱਗੇ (ਜਿਥੇ ਜਾਂਦਾ ਹੈ) ਮੁਕਾਲਖ ਖੱਟਦਾ ਹੈ।ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥ ਕਿਆ ਹੋਵੈ ਕਿਸੈ ਹੀ ਦੈ ...