ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥ ਅਰਥ: ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ। ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧। ਅਜਾਮਲ, ਗਜ, ਗਨਿਕਾ-ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ।੨। ( ਹੇ ਸੱਜਣ !) ਤੂੰ ਸੂਰ , ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾ...
Posts
Jan 30 | 2026 | Hukamnama Sahib | ਰਾਗੁ ਗੋਂਡ ਅਸਟਪਦੀਆ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕਰਿ ਨਮਸਕਾਰ ਪੂਰੇ ਗੁਰਦੇਵ ॥
- Get link
- X
- Other Apps
Ragu Gond Astpadiya Mahla 5 House 2 ।God is one obtained only by grace of Guru Hey brother! Guru Gobind is (the form of), Guru Gopal is (the form of), who is able to save his servant (from condemnation etc.). 1. Stay. Hey brother! By always bowing your head before the whole Satguru, his darshan fulfills your life-desire, your life becomes successful. Hey brother! Guru remains colored in the color of the name of the Lord who is the knower of everyone's heart, who is universal in all and who is the creator of all. 1. Hey brother! The Guru instills the love of God in the human beings, they become kings, kings and rich people in the spiritual world. He makes the wicked go astray by wrongdoing the proud. In the mouth of a man who condemns (a servant), the disease (of condemnation) becomes itself, the whole world always praises (that man) (who lies under the shelter of the Guru). 2. Hey brother! Those people who remain under the shelter of the Guru, the saints have great spiritual joy in...
- Get link
- X
- Other Apps
Jan 29| 2026 | Hukamnama Sahib | ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ ॥੨॥ ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ ਨਾਮੁ ॥ ਸਾਗਰ ਤਰਿ ਬੋਹਿਥ ਪ੍ਰਭ ਚਰਣ ॥ ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥ ਰਾਖਿ ਲੀਏ ਅਪਨੀ ਕਿਰਪਾ ਧਾਰਿ ॥ ਪੰਚ ਦੂਤ ਭਾਗੇ ਬਿਕਰਾਲ ॥ ਜੂਐ ਜਨਮੁ ਨ ਕਬਹੂ ਹਾਰਿ ॥ ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥ ਅਰਥ: ਹੇ ਭਾਈ! ਜਿਸ ਪਰਮਾਤਮਾ ਦਾ ਦਿੱਤਾ ਹੋਇਆ ਸਾਡਾ ਇਹ ਸਰੀਰ ਹੈ, ਇਹ ਜਿੰਦ ਹੈ ਅਤੇ ਧਨ ਹੈ, ਉਸ ਦੀ ਸਿਫ਼ਤਿ-ਸਾਲਾਹ ਅੱਠੇ ਪਹਿਰ (ਹਰ ਵੇਲੇ) ਕਰਨੀ ਚਾਹੀਦੀ ਹੈ।੧।ਰਹਾਉ। (ਹੇ ਭਾਈ! ਕਰਮ ਕਾਂਡੀ ਲੋਕ ਦੇਵੀ ਦੇਵਤਿਆਂ ਦੀ ਪੂਜਾ ਕਰਦੇ ਹਨ, ਉਹਨਾਂ ਦੇ ਅੱਗੇ ਧੂਪ ਧੁਖਾਂਦੇ ਹਨ ਅਤੇ ਦੀਵੇ ਬਾਲਦੇ ਹਨ, ਪਰ) ਜਿਸ ਮਨੁੱਖ ਉਤੇ ਵੱਡੀ ਕਿਸਮਤ ਨਾਲ ਗੁਰੂ ਮੇਹਰਬਾਨ ਹੋ ਪਏ, ਉਹ (ਧੂਪ ਦੀਪ ਆਦਿਕ ਵਾਲੀ) ਸਾਰੀ ਕ੍ਰਿਆ ਛੱਡ ਕੇ ਪ੍ਰਭੂ ਦਾ ਆਸਰਾ ਲੈਂਦਾ ਹੈ, ਪਰਮਾਤਮਾ ਦੇ ਦਰ ਤੇ ਹਰ ਵੇਲੇ ਸਿਰ ਨਿਵਾਣਾ, ਪਰਮਾਤਮਾ ਦੀ ਭਗਤੀ ਕਰਨੀ ਹੀ ਉਸ ਮਨੁੱਖ ਵਾਸਤੇ 'ਧੂਪ ਦੀਪ' ਦੀ ਕ੍ਰਿਆ ਹੈ।੧। ਹੇ ਭਾਈ! ਪਰਮਾਤਮਾ...
- Get link
- X
- Other Apps
ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥ ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥ ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥ ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥ ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥ ਆਨੰਦ ਅਨਦ...
- Get link
- X
- Other Apps
ਸੂਹੀ ਮਹਲਾ ੫ ॥ ਤਉ ਮੈ ਆਇਆ ਸਰਨੀ ਆਇਆ ॥ ਭਰੋਸੈ ਆਇਆ ਕਿਰਪਾ ਆਇਆ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥ ਮਹਾ ਦੁਤਰੁ ਮਾਇਆ ॥ ਜੈਸੇ ਪਵਨੁ ਝੁਲਾਇਆ ॥੧॥ ਸੁਨਿ ਸੁਨਿ ਹੀ ਡਰਾਇਆ ॥ ਕਰਰੋ ਧ੍ਰਮਰਾਇਆ ॥੨॥ ਗ੍ਰਿਹ ਅੰਧ ਕੂਪਾਇਆ ॥ ਪਾਵਕੁ ਸਗਰਾਇਆ ॥੩॥ ਗਹੀ ਓਟ ਸਾਧਾਇਆ ॥ ਨਾਨਕ ਹਰਿ ਧਿਆਇਆ ॥ ਅਬ ਮੈ ਪੂਰਾ ਪਾਇਆ ॥੪॥੩॥੪੬॥ ਅਰਥ: ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਇਸ ਭਰੋਸੇ ਨਾਲ ਆਇਆ ਹਾਂ ਕਿ ਤੂੰ ਕਿਰਪਾ ਕਰੇਂਗਾ। ਸੋ, ਹੇ ਮਾਲਕ ਪ੍ਰਭੂ! ਜਿਵੇਂ ਤੈਨੂੰ ਚੰਗੇ ਲੱਗੇ, ਮੇਰੀ ਰੱਖਿਆ ਕਰ। (ਮੈਨੂੰ ਤੇਰੇ ਦਰ ਤੇ) ਗੁਰੂ ਨੇ ਭੇਜਿਆ ਹੈ, (ਮੈਨੂੰ ਤੇਰੇ ਦਰ ਦਾ) ਰਸਤਾ ਗੁਰੂ ਨੇ (ਵਿਖਾਇਆ ਹੈ ) । ੧।ਰਹਾਉ। ਹੇ ਪ੍ਰਭੂ! ਜਿਵੇਂ (ਤੇਜ਼) ਹਵਾ ਧੱਕੇ ਮਾਰਦੀ ਹੈ, ਤਿਵੇਂ ਮਾਇਆ (ਦੀਆਂ ਲਹਿਰਾਂ ਧੱਕੇ ਮਾਰਦੀਆਂ ਹਨ ) ( ਤੇਰੀ ਰਚੀ) ਮਾਇਆ (ਇਕ ਵੱਡਾ ਸਮੁੰਦਰ ਹੈ ਜਿਸ ਤੋਂ) ਪਾਰ ਲੰਘਣਾ ਬਹੁਤ ਔਖਾ ਹੈ।੧। ਹੇ ਪ੍ਰਭੂ! ਮੈਂ ਤਾਂ ਇਹ ਸੁਣ ਸੁਣ ਕੇ ਹੀ ਡਰ ਰਿਹਾ ਹਾਂ ਕਿ ਧਰਮਰਾਜ ਬੜਾ ਕਰੜਾ (ਹਾਕਮ ) ਹੈ।੨। ਹੇ ਪ੍ਰਭੂ! ਇਹ ਸੰਸਾਰ ਇਕ ਅੰਨ੍ਹਾ ਖੂਹ ਹੈ, ਇਸ ਵਿਚ ਸਾਰੀ (ਤ੍ਰਿਸ਼ਨਾ ਦੀ) ਅੱਗ ਹੀ ਅੱਗ ਹੈ। ਹੇ ਨਾਨਕ (ਆਖ-ਹੇ ਪ੍ਰਭੂ! ਜਦੋਂ ਤੋਂ) ਮੈਂ ਗੁਰੂ ਦਾ ਆਸਰਾ ਲਿਆ ਹੈ, ਮੈਂ ਪਰਮਾਤਮਾ ਦਾ ਨਾਮ ਸਿਮਰ ਰਿਹਾ ਹਾਂ , ਤੇ, ਮੈਨੂੰ ਪੂਰਨ ਪ੍ਰਭੂ ਲੱਭ ਪਿਆ ਹੈ।੪।੩।੪੬। SOOHEE, FIFTH ME...
- Get link
- X
- Other Apps
ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥ ਅਰਥ: ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ।੧।ਰਹਾਉ। ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਮਾਲਕ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ? ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ।੧। ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹ...
- Get link
- X
- Other Apps
ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ...