ਬਿਲਾਵਲ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੪ ॥ ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥ ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥ ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥ ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥ ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥ਮਃ ੩ ॥ ਬਿਲਾਵਲੁ ਤਬ ਹੀ ਕੀਜੀਐ ਜਬ ਮੁਖਿ ਹੋਵੈ ਨਾਮੁ ॥ ਰਾਗ ਨਾਦ ਸਬਦਿ ਸੋਹਣੇ ਜਾ ਲਾਗੈ ਸਹਜਿ ਧਿਆਨੁ ॥ ਰਾਗ ਨਾਦ ਛੋਡਿ ਹਰਿ ਸੇਵੀਐ ਤਾ ਦਰਗਹ ਪਾਈਐ ਮਾਨੁ ॥ ਨਾਨਕ ਗੁਰਮੁਖਿ ਬ੍ਰਹਮੁ ਬੀਚਾਰੀਐ ਚੂਕੈ ਮਨਿ ਅਭਿਮਾਨੁ ॥੨॥ਪਉੜੀ ॥ ਤੂ ਹਰਿ ਪ੍ਰਭੁ ਆਪਿ ਅਗੰਮੁ ਹੈ ਸਭਿ ਤੁਧੁ ਉਪਾਇਆ ॥ ਤੂ ਆਪੇ ਆਪਿ ਵਰਤਦਾ ਸਭੁ ਜਗਤੁ ਸਬਾਇਆ ॥ ਤੁਧੁ ਆਪੇ ਤਾੜੀ ਲਾਈਐ ਆਪੇ ਗੁਣ ਗਾਇਆ ॥ ਹਰਿ ਧਿਆਵਹੁ ਭਗਤਹੁ ਦਿਨਸੁ ਰਾਤਿ ਅੰਤਿ ਲਏ ਛਡਾਇਆ ॥ ਜਿਨਿ ਸੇਵਿਆ ਤਿਨਿ ਸੁਖੁ ਪਾਇਆ ਹਰਿ ਨਾਮਿ ਸਮਾਇਆ ॥੧॥ ਅਰਥ: ਹੇ ਭਾਈ! ਪਿਛਲੇ ਕੀਤੇ ਕਰਮਾਂ ਅਨੁਸਾਰ) ਜਿਸ ਮਨੁੱਖ ਦੇ ਮੱਥੇ ਉਤੇ ਧੁਰ ਤੋਂ ਹੀ ਪੂਰਨ ਭਾਗ ਹੈ, (ਜਿਸ ਦੇ ਹਿਰਦੇ ਵਿਚ ਪੂਰਨ ਭਲੇ ਸੰਸਕਾਰਾਂ ਦਾ ਲੇਖ ਉੱਘੜਦਾ ਹੈ) ਉਸ ਨੇ ਗੁਰੂ ਦਾ ਸ਼ਬਦ-ਰੂਪ ਬਿਲਾਵਲ ਰਾਗ ਉਚਾਰ ਕੇ ਸਭ ਤੋਂ ਸ੍ਰੇਸ਼ਟ ਪਰਮਾਤਮਾ ਦੇ ਗੁਣ ਗਾਏ ਹਨ, ਉਸ ਨੇ ਸਤਿਗ...
Posts
- Get link
- X
- Other Apps
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾਚਰਣੀ ਲਾਗੀ ਗੁਰ ...