ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।:ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।SHALOK:The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||
Gurjit Singh Jhampur is a podcaster primarily known for his podcast, "AUDIO GURBANI." Here's an overview of his work and background: * Focus of his podcast: "AUDIO GURBANI" is dedicated to the recitation of Gurbani (Sikh scriptures) and Hukamnama from Sri Darbar Sahib Amritsar. The podcast provides audio content in both English and Punjabi. * Service to the community: Gurjit Singh Jhampur sees his work as a "pure service" (nishkam seva) to Waheguru (God) by making these sacred texts
Thursday, March 19, 2026
Wednesday, March 18, 2026
ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ |
ੴ ਸਤਿਗੁਰ ਪ੍ਰਸਾਦਿ ॥ |
ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥ ਸਗਲ ਜੋਤਿ ਇਨਿ ਹੀਰੈ ਬੇਧੀ ਸਤਿਗੁਰ ਬਚਨੀ ਮੈ ਪਾਈ ॥੧॥ ਹਰਿ ਕੀ ਕਥਾ ਅਨਾਹਦਬਾਨੀ ॥ ਹੰਸੁ ਹੁਇ ਹੀਰਾ ਲੇਇ ਪਛਾਨੀ ॥੧॥ ਰਹਾਉ ॥ ਕਹਿ ਕਬੀਰ ਹੀਰਾ ਅਸ ਦੇਖਿਓ ਜਗ ਮਹ ਰਹਾ ਸਮਾਈ ॥ ਗੁਪਤਾ ਹੀਰਾ ਪ੍ਰਗਟ ਭਇਓ ਜਬਗੁਰ ਗਮ ਦੀਆ ਦਿਖਾਈ ॥੨॥੧॥੩੧॥ |
ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ |
ੴ ਸਤਿਗੁਰ ਪ੍ਰਸਾਦਿ ॥ |
ਜਦੋਂ (ਜੀਵ-) ਹੀਰਾ (ਪ੍ਰਭੂ-) ਹੀਰੇ ਨੂੰ ਵਿੰਨ੍ਹ ਲੈਂਦਾ ਹੈ (ਭਾਵ, ਜਦੋਂ ਜੀਵ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜ ਲੈਂਦਾ ਹੈ) ਤਾਂ ਇਸ ਦਾ ਚੰਚਲ ਮਨ ਅਡੋਲਅਵਸਥਾ ਵਿਚ ਸਦਾ ਟਿਕਿਆ ਰਹਿੰਦਾ ਹੈ । ਇਹ ਪ੍ਰਭੂ-ਹੀਰਾ ਐਸਾ ਹੈ ਜੋ ਸਾਰੇ ਜੀਆ-ਜੰਤਾਂ ਵਿਚ ਮੌਜੂਦ ਹੈ�ਇਹ ਗੱਲ ਮੈਂ ਸਤਿਗੁਰੂ ਦੇ ਉਪਦੇਸ਼ ਦੀਬਰਕਤ ਨਾਲ ਸਮਝੀ ਹੈ ।੧।ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਤੇ ਇੱਕ-ਰਸ ਗੁਰੂ ਦੀ ਬਾਣੀ ਵਿਚ ਜੁੜ ਕੇ ਜੋ ਜੀਵ ਹੰਸ ਬਣ ਜਾਂਦਾ ਹੈ ਉਹ (ਪ੍ਰਭੂ-) ਹੀਰੇ ਨੂੰਪਛਾਣ ਲੈਂਦਾ ਹੈ (ਜਿਵੇਂ ਹੰਸ ਮੋਤੀ ਪਛਾਣ ਲੈਂਦਾ ਹੈ) ।੧।ਰਹਾਉ।ਕਬੀਰ ਆਖਦਾ ਹੈ�ਜੋ ਪ੍ਰਭੂ-ਹੀਰਾ ਸਾਰੇ ਜਗਤ ਵਿਚ ਵਿਆਪਕ ਹੈ, ਜਦੋਂ ਉਸ ਤਕ ਪਹੁੰਚਵਾਲੇ ਸਤਿਗੁਰੂ ਨੇ ਮੈਨੂੰ ਉਸ ਦਾ ਦੀਦਾਰ ਕਰਾਇਆ, ਤਾਂ ਮੈਂ ਉਹ ਹੀਰਾ (ਆਪਣੇ ਅੰਦਰ ਹੀ) ਵੇਖ ਲਿਆ, ਉਹ ਲੁਕਿਆ ਹੋਇਆ ਹੀਰਾ (ਮੇਰੇ ਅੰਦਰ ਹੀ) ਪ੍ਰਤੱਖਹੋ ਗਿਆ ।੨।੧।੩੧। |
AASAA OF KABEER JEE, DU-PADAS: |
ONE UNIVERSAL CREATOR GOD. BY THE GRACE OF THE TRUE GURU: |
When the Diamond of the Lord pierces the diamond of my mind, the fickle mind waving in the wind is easily absorbed into Him. This Diamond fills all with Divine Light; through the True Guru�s Teachings, I have found Him. || 1 || The sermon of the Lord is the unstruck, endless song. Becoming a swan, one recognizes the Diamond of the Lord. || 1 || Pause || Says Kabeer, I have seen such a Diamond, permeating and pervading the world. The hidden diamond became visible, when the Guru revealed it to me. || 2 || 1 || 31 || |
Tuesday, March 17, 2026
ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧।SHALOK, THIRD MEHL:ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ।ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ।ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।Great men speak the teachings by relating them to individual situations, but the whole world shares in them. One who becomes Gurmukh knows the Fear of God, and realizes his own self. If, by Guru’s Grace, one remains dead while yet alive, the mind becomes content in itself. Those who have no faith in their own minds, O Nanak — how can they speak of spiritual wisdom? || 1 || THIRD MEHL: Those who do not focus their consciousness on the Lord, as Gurmukh, suffer pain and grief in the end. They are blind, inwardly and outwardly, and they do not understand anything. O Pandit, O religious scholar, the whole world is fed for the sake of those who are attuned to the Lord’s Name. Those who praise the Word of the Guru’s Shabad, remain blended with the Lord. O Pandit, O religious scholar, no one is satisfied, and no one finds true wealth through the love of duality. They have grown weary of reading scriptures, but still, they do not find contentment, and they pass their lives burning, night and day. Their cries and complaints never end, and doubt does not depart from within them. O Nanak, without the Naam, the Name of the Lord, they rise up and depart with blackened faces. || 2 || PAUREE: O Beloved, lead me to meet my True Friend; meeting with Him, I shall ask Him to show me the Path. I am a sacrifice to that Friend, who shows it to me. I share His Virtues with Him, and meditate on the Lord’s Name. I serve my Beloved Lord forever; serving the Lord, I have found peace. I am a sacrifice to the True Guru, who has imparted this understanding to me. || 12 ||
Sunday, March 15, 2026
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥SORAT’H, FIFTH MEHL:
ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।
ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।
ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।
He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||
Friday, March 13, 2026
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਕਿਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇਲਹੁ ਰਾਮ ॥ ਚਾਰਿ ਕੁੰਟ ਦਹ ਦਿਸ ਭ੍ਰਮੇ ਥਕਿ ਆਏ ਪ੍ਰਭ ਕੀ ਸਾਮ ॥ ਧੇਨੁ ਦੁਧੈ ਤੇ ਬਾਹਰੀ ਕਿਤੈ ਨ ਆਵੈ ਕਾਮ ॥ ਜਲ ਬਿਨੁ ਸਾਖ ਕੁਮਲਾਵਤੀ ਉਪਜਹਿ ਨਾਹੀ ਦਾਮ ॥ ਹਰਿ ਨਾਹ ਨ ਮਿਲੀਐ ਸਾਜਨੈ ਕਤ ਪਾਈਐ ਬਿਸਰਾਮ ॥ ਜਿਤੁ ਘਰਿ ਹਰਿ ਕੰਤੁ ਨ ਪ੍ਰਗਟਈ ਭਠਿ ਨਗਰ ਸੇ ਗ੍ਰਾਮ ॥ ਸ੍ਰਬ ਸੀਗਾਰ ਤੰਬੋਲ ਰਸ ਸਣੁ ਦੇਹੀ ਸਭ ਖਾਮ ॥ ਪ੍ਰਭ ਸੁਆਮੀ ਕੰਤ ਵਿਹੂਣੀਆ ਮੀਤ ਸਜਣ ਸਭਿ ਜਾਮ ॥ ਨਾਨਕ ਕੀ ਬੇਨੰਤੀਆ ਕਰਿ ਕਿਰਪਾ ਦੀਜੈ ਨਾਮੁ ॥ ਹਰਿ ਮੇਲਹੁ ਸੁਆਮੀ ਸੰਗਿ ਪ੍ਰਭ ਜਿਸ ਕਾ ਨਿਹਚਲ ਧਾਮ ॥੧॥
ਅਰਥ: ਹੇ ਪ੍ਰਭੂ! ਅਸੀਂ ਆਪਣੇ ਕਰਮਾਂ ਦੀ ਕਮਾਈ ਅਨੁਸਾਰ (ਤੈਥੋਂ) ਵਿੱਛੁੜੇ ਹੋਏ ਹਾਂ (ਤੈਨੂੰ ਵਿਸਾਰੀ ਬੈਠੇ ਹਾਂ) , ਮਿਹਰ ਕਰ ਕੇ ਸਾਨੂੰ ਆਪਣੇ ਨਾਲ ਮਿਲਾਵੋ। (ਮਾਇਆ ਦੇ ਮੋਹ ਵਿਚ ਫਸ ਕੇ) ਚੁਫੇਰੇ ਹਰ ਪਾਸੇ (ਸੁਖਾਂ ਦੀ ਖ਼ਾਤਰ) ਭਟਕਦੇ ਰਹੇ ਹਾਂ, ਹੁਣ, ਹੇ ਪ੍ਰਭੂ! ਥੱਕ ਕੇ ਤੇਰੀ ਸਰਨ ਆਏ ਹਾਂ।
(ਜਿਵੇਂ) ਦੁੱਧ ਤੋਂ ਸੱਖਣੀ ਗਾਂ ਕਿਸੇ ਕੰਮ ਨਹੀਂ ਆਉਂਦੀ, (ਜਿਵੇਂ) ਪਾਣੀ ਤੋਂ ਬਿਨਾ ਖੇਤੀ ਸੁੱਕ ਜਾਂਦੀ ਹੈ (ਫ਼ਸਲ ਨਹੀਂ ਪੱਕਦੀ, ਤੇ ਉਸ ਖੇਤੀ ਵਿਚੋਂ) ਧਨ ਦੀ ਕਮਾਈ ਨਹੀਂ ਹੋ ਸਕਦੀ (ਤਿਵੇਂ ਪ੍ਰਭੂ ਦੇ ਨਾਮ ਤੋਂ ਬਿਨਾ ਸਾਡਾ ਜੀਵਨ ਵਿਅਰਥ ਚਲਾ ਜਾਂਦਾ ਹੈ) । ਸੱਜਣ ਖਸਮ-ਪ੍ਰਭੂ ਨੂੰ ਮਿਲਣ ਤੋਂ ਬਿਨਾ ਕਿਸੇ ਹੋਰ ਥਾਂ ਸੁਖ ਭੀ ਨਹੀਂ ਮਿਲਦਾ। (ਸੁਖ ਮਿਲੇ ਭੀ ਕਿਵੇਂ?) ਜਿਸ ਹਿਰਦੇ-ਘਰ ਵਿਚ ਪਤੀ ਪ੍ਰਭੂ ਆ ਵੱਸੇ, ਉਸ ਦੇ ਭਾ ਦੇ (ਵੱਸਦੇ) ਪਿੰਡ ਤੇ ਸ਼ਹਰ ਤੱਪਦੀ ਭੱਠੀ ਵਰਗੇ ਹੁੰਦੇ ਹਨ। (ਇਸਤ੍ਰੀ ਨੂੰ ਪਤੀ ਤੋਂ ਬਿਨਾ) ਸਰੀਰ ਦੇ ਸਾਰੇ ਸ਼ਿੰਗਾਰ ਪਾਨਾਂ ਦੇ ਬੀੜੇ ਤੇ ਹੋਰ ਰਸ (ਆਪਣੇ) ਸਰੀਰ ਸਮੇਤ ਹੀ ਵਿਅਰਥ ਦਿੱਸਦੇ ਹਨ, (ਤਿਵੇਂ) ਮਾਲਕ ਖਸਮ-ਪ੍ਰਭੂ (ਦੀ ਯਾਦ) ਤੋਂ ਬਿਨਾ ਸਾਰੇ ਸੱਜਣ ਮਿਤ੍ਰ ਜਿੰਦ ਦੇ ਵੈਰੀ ਹੋ ਢੁਕਦੇ ਹਨ।
(ਤਾਹੀਏਂ) ਨਾਨਕ ਦੀ ਬੇਨਤੀ ਹੈ ਕਿ (ਹੇ ਪ੍ਰਭੂ!) ਕਿਰਪਾ ਕਰ ਕੇ ਆਪਣੇ ਨਾਮ ਦੀ ਦਾਤਿ ਬਖ਼ਸ਼। ਹੇ ਹਰੀ! ਆਪਣੇ ਚਰਨਾਂ ਵਿਚ (ਮੈਨੂੰ) ਜੋੜੀ ਰੱਖ, (ਹੋਰ ਸਾਰੇ ਆਸਰੇ-ਪਰਨੇ ਨਾਸਵੰਤ ਹਨ) ਇਕ ਤੇਰਾ ਘਰ ਸਦਾ ਅਟੱਲ ਰਹਿਣ ਵਾਲਾ ਹੈ।1।
ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥ ਜਿਨਿ ਪਾਇਆ ਪ੍ਰਭੁ ਆਪਣਾ ਆਏ ਤਿਸਹਿ ਗਣਾ ॥ ਇਕੁ ਖਿਨੁ ਤਿਸੁ ਬਿਨੁ ਜੀਵਣਾ ਬਿਰਥਾ ਜਨਮੁ ਜਣਾ ॥ ਜਲਿ ਥਲਿ ਮਹੀਅਲਿ ਪੂਰਿਆ ਰਵਿਆ ਵਿਚਿ ਵਣਾ ॥ ਸੋ ਪ੍ਰਭੁ ਚਿਤਿ ਨ ਆਵਈ ਕਿਤੜਾ ਦੁਖੁ ਗਣਾ ॥ ਜਿਨੀ ਰਾਵਿਆ ਸੋ ਪ੍ਰਭੂ ਤਿੰਨਾ ਭਾਗੁ ਮਣਾ ॥ ਹਰਿ ਦਰਸਨ ਕੰਉ ਮਨੁ ਲੋਚਦਾ ਨਾਨਕ ਪਿਆਸ ਮਨਾ ॥ ਚੇਤਿ ਮਿਲਾਏ ਸੋ ਪ੍ਰਭੂ ਤਿਸ ਕੈ ਪਾਇ ਲਗਾ ॥੨॥
ਅਰਥ: ਚੇਤ ਵਿਚ (ਬਸੰਤ ਰੁੱਤ ਆਉਂਦੀ ਹੈ, ਹਰ ਪਾਸੇ ਖਿੜੀ ਫੁਲਵਾੜੀ ਮਨ ਨੂੰ ਆਨੰਦ ਦੇਂਦੀ ਹੈ, ਜੇ) ਪਰਮਾਤਮਾ ਨੂੰ ਸਿਮਰੀਏ (ਤਾਂ ਸਿਮਰਨ ਦੀ ਬਰਕਤਿ ਨਾਲ) ਬਹੁਤ ਆਤਮਕ ਆਨੰਦ ਹੋ ਸਕਦਾ ਹੈ। ਪਰ ਜੀਭ ਨਾਲ ਪ੍ਰਭੂ ਦਾ ਨਾਮ ਜਪਣ ਦੀ ਦਾਤਿ ਸੰਤ ਜਨਾਂ ਨੂੰ ਮਿਲ ਕੇ ਹੀ ਪ੍ਰਾਪਤ ਹੁੰਦੀ ਹੈ। ਉਸੇ ਬੰਦੇ ਨੂੰ ਜਗਤ ਵਿਚ ਜੰਮਿਆ ਜਾਣੋ (ਉਸੇ ਦਾ ਜਨਮ ਸਫਲਾ ਸਮਝੋ) ਜਿਸ ਨੇ (ਸਿਮਰਨ ਦੀ ਸਹਾਇਤਾ ਨਾਲ) ਆਪਣੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ (ਕਿਉਂਕਿ) ਪਰਮਾਤਮਾ ਦੀ ਯਾਦ ਤੋਂ ਬਿਨਾ ਇਕ ਖਿਨ ਮਾਤ੍ਰ ਸਮਾ ਗੁਜ਼ਾਰਿਆਂ ਭੀ ਜ਼ਿੰਦਗੀ ਵਿਅਰਥ ਬੀਤਦੀ ਜਾਣੋ।
ਜੇਹੜਾ ਪ੍ਰਭੂ ਪਾਣੀ ਵਿਚ ਧਰਤੀ ਵਿਚ ਅਕਾਸ਼ ਵਿਚ ਜੰਗਲਾਂ ਵਿਚ ਹਰ ਥਾਂ ਵਿਅਪਕ ਹੈ, ਜੇ ਐਸਾ ਪ੍ਰਭੂ ਕਿਸੇ ਮਨੁੱਖ ਦੇ ਹਿਰਦੇ ਵਿਚ ਨਾਹ ਵੱਸੇ, ਤਾਂ ਉਸ ਮਨੁੱਖ ਦਾ (ਮਾਨਸਕ) ਦੁੱਖ ਬਿਆਨ ਨਹੀਂ ਹੋ ਸਕਦਾ। (ਪਰ) ਜਿਨ੍ਹਾਂ ਬੰਦਿਆਂ ਨੇ ਉਸ (ਸਰਬ ਵਿਆਪਕ) ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ, ਉਹਨਾਂ ਦਾ ਬੜਾ ਭਾਗ ਜਾਗ ਪੈਂਦਾ ਹੈ।
ਨਾਨਕ ਦਾ ਮਨ (ਭੀ ਹਰੀ ਦੇ ਦੀਦਾਰ ਨੂੰ ਤਾਂਘਦਾ ਹੈ, ਨਾਨਕ ਦੇ ਮਨ ਵਿਚ ਹਰੀ-ਦਰਸਨ ਦੀ ਪਿਆਸ ਹੈ। ਜੇਹੜਾ ਮਨੁੱਖ ਮੈਨੂੰ ਹਰੀ ਦਾ ਮਿਲਾਪ ਕਰਾ ਦੇਵੇ ਮੈਂ ਉਸ ਦੀ ਚਰਨੀਂ ਲੱਗਾਂਗਾ।2।
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||
Thursday, March 12, 2026
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||
ਸਲੋਕ ਮਃ ੨ ॥ ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥ ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ ॥ ਅੰਧੇ ਸੇਈ ਨਾਨਕਾ ਖਸਮ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ...
-
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ...