About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Tuesday, March 15, 2022

Hukamnama Sahib March 16,2022

ਧਨਾਸਰੀ ਮਹਲਾ ੧ ਘਰੁ ੧ ਚਉਪਦੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ 


ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।

(ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।


ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨।

ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।


ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩।

ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।


(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪।

ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।l

DHANAASAREE, FIRST MEHL, FIRST HOUSE, CHAU-PADAS:
ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:

My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 ||

Monday, March 14, 2022

Hukamnama Sahib March 15,2022

ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥

ਅਰਥ: (ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪਰਮਾਤਮਾ ਦੇ ਗੁਣ ਗਾਵਣੇ, ਮਾਨੋਇਕ ਪੌੜੀ ਹੈ ਜੋ ਗੁਰੂ ਨੇ ਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ, (ਇਸ ਪੌੜੀ ਤੇ ਚੜ੍ਹਨ ਦੀ ਬਰਕਤਿ ਨਾਲ ਮੇਰੇ ਅੰਦਰ) ਸਦਾ-ਥਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ।

ਜੇਹੜਾ ਮਨੁੱਖ (ਇਸ ਪੌੜੀ ਦੀ ਬਰਕਤਿ ਨਾਲ) ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ। ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮਤਿ ਅਟੱਲ ਹੋ ਜਾਂਦੀ ਹੈ। ਪਰਮਾਤਮਾ ਅਟੱਲ ਹੈ। (ਜੇ ਗੁਣ ਗਾਵਣ ਵਾਲੀ ਮਤਿ ਨਹੀਂ ਬਣੀ, ਤਾਂ) ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ-ਗਿਆਨਤਾ, ਤੇ ਕੋਈ ਤੀਰਥ-ਇਸ਼ਨਾਨ ਪਰਮਾਤਮਾ ਨੂੰ ਖ਼ੁਸ਼ ਨਹੀਂ ਕਰ ਸਕਦਾ। (ਗੁਣ ਗਾਵਣ ਵਾਲੇ ਮਨੁੱਖ ਦੇ ਮਨ ਵਿਚੋਂ) ਧੋਖੇ-ਫ਼ਰੇਬ, ਮੋਹ ਦੇ ਚਮਤ-ਕਾਰੇਵਿਕਾਰ ਆਦਿਕ ਸਭ ਮੁੱਕ ਜਾਂਦੇ ਹਨ। ਉਸ ਦੇ ਅੰਦਰ ਨਾਹ ਝੂਠ ਰਹਿ ਜਾਂਦਾ ਹੈ, ਨਾਹ ਠੱਗੀ ਰਹਿੰਦੀ ਹੈ, ਨਾਹ ਮੇਰ-ਤੇਰ ਰਹਿੰਦੀ ਹੈ।

(ਪ੍ਰਭੂ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪ੍ਰਭੂ ਦੇ) ਗੁਣ ਗਾਂਵਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪ੍ਰਭੂ ਹੀ ਪਿਆਰਾ ਲੱਗਦਾ ਜਾ ਰਿਹਾ ਹੈ।੧।

ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥ ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥ ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥ ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ ॥ ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥ 

ਅਰਥ: ਉਸ ਮਾਲਕ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ ਜਗਤ ਪੈਦਾ ਕੀਤਾ ਹੈ। (ਸਿਫ਼ਤਿ-ਸਾਲਾਹ ਕਰਨ ਤੋਂ ਬਿਨਾ ਮਨੁੱਖ ਦੇ ਮਨ ਵਿਚ ਵਿਕਾਰਾਂ ਦੀ) ਮੈਲ ਲੱਗੀ ਰਹਿੰਦੀ ਹੈ, ਤੇ, ਜੇ ਮਨ (ਵਿਕਾਰਾਂ ਨਾਲ) ਮੈਲਾ ਟਿਕਿਆ ਰਹੇ ਤਾਂ ਕੋਈ ਭੀ ਨਾਮ-ਅੰਮ੍ਰਿਤ ਪੀ ਨਹੀਂ ਸਕਦਾ। (ਪਰ ਇਸ ਨਾਮ-ਅੰਮ੍ਰਿਤ ਦੀ ਪ੍ਰਾਪਤੀ ਵਾਸਤੇ ਭੀ ਮੁੱਲ ਦੇਣਾ ਪੈਂਦਾ ਹੈ) ਮੈਂ ਗੁਰੂ ਪਾਸੋਂ ਮੁੱਲ ਪੁਆਇਆ (ਤਾਂ ਉਸਨੇ ਦੱਸਿਆ ਕਿ) ਜਿਸ ਨੇ ਆਪਣਾ ਇਹ ਮਨ (ਗੁਰੂ ਦੇ) ਹਵਾਲੇ ਕੀਤਾ ਉਸ ਨੇ ਮੁੜ ਮੁੜ ਸਿਮਰ ਕੇ ਨਾਮ-ਅੰਮ੍ਰਿਤ ਪੀ ਲਿਆ। (ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਜਦੋਂ ਕਿਸੇ ਮਨੁੱਖ ਨੇ ਆਪਣਾ ਮਨ (ਮੈਲੇ ਪਾਸੇ ਵਲੋਂ ਹਟਾ ਕੇ) ਸਦਾ-ਥਿਰ ਪ੍ਰਭੂ ਵਿਚ ਜੋੜਿਆ ਤਾਂ ਉਸ ਨੇ ਆਤਮਕ ਅਡੋਲਤਾ ਵਿਚ ਟਿਕ ਕੇ ਆਪਣੇ ਪ੍ਰੀਤਮ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ।

(ਪਰ) ਮੈਂ ਤਦੋਂ ਹੀ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਪ੍ਰਭੂ ਦੇ ਗੁਣ ਗਾ ਸਕਦਾ ਹਾਂ ਜੇ ਪ੍ਰਭੂ ਦੀ ਰਜ਼ਾ ਹੀ ਹੋਵੇ (ਜੇ ਉਸ ਨੂੰ ਮੈਂ ਚੰਗਾ ਲੱਗ ਪਵਾਂ। ਪ੍ਰਭੂ ਤੋਂ ਓਪਰੇ ਓਪਰੇ ਰਿਹਾਂ ਪ੍ਰਭੂ ਨਾਲ ਮਿਲਾਪ ਨਹੀਂ ਹੋ ਸਕਦਾ।

(ਸੋ, ਹੇ ਭਾਈ!) ਉਸ ਮਾਲਕ-ਪ੍ਰਭੂ ਦੀ (ਸਦਾਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ (ਇਹ) ਜਗਤ ਪੈਦਾ ਕੀਤਾ ਹੈ।੨।

ਆਇ ਗਇਆ ਕੀ ਨ ਆਇਓ ਕਿਉ ਆਵੈ ਜਾਤਾ ॥ ਪ੍ਰੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ ॥ ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ ॥ ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ ॥ ਹਮ ਅਵਗਣਿਆਰੇ ਤੂ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ ॥ ਆਵਣ ਜਾਣਾ ਨਾ ਥੀਐ ਸਾਚੀ ਮਤਿ ਹੋਈ ॥੩॥

ਅਰਥ: ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਆ ਵੱਸੇ, ਉਸ ਨੂੰ ਹੋਰ ਕਿਸੇ ਪਦਾਰਥ ਦੀ ਲਾਲਸਾ ਨਹੀਂ ਰਹਿ ਜਾਂਦੀਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ। ਉਸ ਦਾ ਮਨ ਪ੍ਰੀਤਮ ਪ੍ਰਭੂ ਨਾਲ ਗਿੱਝ ਜਾਂਦਾ ਹੈ, ਪ੍ਰਭੂ ਦੇ ਪ੍ਰੇਮ ਨਾਲ ਰੰਗਿਆ ਜਾਂਦਾ ਹੈ। ਉਸ ਦਾ ਮਨ ਉਸ ਮਾਲਕ ਦੇ ਰੰਗ ਵਿਚ ਰੰਗਿਆ ਜਾਂਦਾ ਹੈ, ਉਹ ਉਸ ਸਦਾ-ਥਿਰ ਮਾਲਕ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰਦਾ ਰਹਿੰਦਾ ਹੈ ਜਿਸ ਨੇ ਪਾਣੀ ਦੀ ਬੂੰਦ ਤੋਂ ਸਰੀਰ-ਕਿਲ੍ਹਾ ਉਸਾਰ ਦਿੱਤਾ ਹੈਜੋ ਪੰਜਾਂ ਤੱਤਾਂ ਦਾ ਮਾਲਕ ਹੈ, ਜੋ ਆਪ ਹੀ (ਸਰੀਰ ਜਗਤ ਦਾ) ਪੈਦਾ ਕਰਨ ਵਾਲਾ ਹੈਜਿਸ ਨੇ ਆਪਣੇ ਰਹਿਣ ਲਈ ਮਨੁੱਖ ਦਾ ਸਰੀਰ ਸਜਾਇਆ ਹੈ।

ਹੇ ਪਿਆਰੇ ਪ੍ਰਭੂ! ਤੂੰ (ਮੇਰੀ ਬੇਨਤੀ) ਸੁਣ। ਅਸੀ ਜੀਵ ਔਗੁਣਾਂ ਨਾਲ ਭਰੇ ਹੋਏ ਹਾਂ (ਤੂੰ ਆਪ ਹੀ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇ ਕੇ ਸਾਨੂੰ ਪਵਿਤ੍ਰ ਕਰਨ ਵਾਲਾ ਹੈਂ) ਜੇਹੜਾ ਜੀਵ (ਤੇਰੀ ਮੇਹਰ ਨਾਲਤੈਨੂੰ ਪਸੰਦ ਆ ਜਾਂਦਾ ਹੈ ਉਹ ਤੇਰਾ ਹੀ ਰੂਪ ਹੋ ਜਾਂਦਾ ਹੈ। ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ, ਉਸ ਦੀ ਮਤਿ ਅਭੁੱਲ ਹੋ ਜਾਂਦੀ ਹੈ।੩।

ਅੰਜਨੁ ਤੈਸਾ ਅੰਜੀਐ ਜੈਸਾ ਪਿਰ ਭਾਵੈ ॥ ਸਮਝੈ ਸੂਝੈ ਜਾਣੀਐ ਜੇ ਆਪਿ ਜਾਣਾਵੈ ॥ ਆਪਿ ਜਾਣਾਵੈ ਮਾਰਗਿ ਪਾਵੈ ਆਪੇ ਮਨੂਆ ਲੇਵਏ ॥ ਕਰਮ ਸੁਕਰਮ ਕਰਾਏ ਆਪੇ ਕੀਮਤਿ ਕਉਣ ਅਭੇਵਏ ॥ ਤੰਤੁ ਮੰਤੁ ਪਾਖੰਡੁ ਨ ਜਾਣਾ ਰਾਮੁ ਰਿਦੈ ਮਨੁ ਮਾਨਿਆ ॥ ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰ ਸਬਦੀ ਸਚੁ ਜਾਨਿਆ ॥੪॥

ਅਰਥ: ਇਸਤ੍ਰੀ ਨੂੰ ਉਹੋ ਜਿਹਾ ਸੁਰਮਾ ਪਾਣਾ ਚਾਹੀਦਾ ਹੈ ਜਿਹੋ ਜਿਹਾ ਉਸ ਦੇ ਪਤੀ ਨੂੰ ਚੰਗਾ ਲੱਗੇ (ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦੇ ਮਿਲਾਪ ਵਾਸਤੇ ਉਹੋ ਜਿਹਾ ਉੱਦਮ ਕਰਨਾ ਚਾਹੀਦਾ ਹੈ ਜੇਹੜਾ ਪ੍ਰਭੂ-ਪਤੀ ਨੂੰ ਪਸੰਦ ਆਵੇ। (ਪਰ ਜੀਵ ਦੇ ਕੀਹ ਵੱਸ ਹੈ?) ਜਦੋਂ ਪਰਮਾਤਮਾ ਆਪ ਸਮਝ ਬਖ਼ਸ਼ੇ, ਤਦੋਂ ਹੀ ਜੀਵ (ਸਹੀ ਰਸਤਾ) ਸਮਝ ਸਕਦਾ ਹੈ, ਤਦੋਂ ਹੀ ਜੀਵ ਨੂੰ ਸੂਝ ਆ ਸਕਦੀ ਹੈ, ਤਦੋਂ ਹੀ ਕੁਝ ਜਾਣਿਆ ਜਾ ਸਕਦਾ ਹੈ। ਪਰਮਾਤਮਾ ਆਪ ਹੀ ਸਮਝ ਦੇਂਦਾ ਹੈ, ਆਪ ਹੀ ਸਹੀ ਰਸਤੇ ਉਤੇ ਪਾਂਦਾ ਹੈ ਆਪ ਹੀ ਜੀਵ ਦੇ ਮਨ ਨੂੰ ਆਪਣੇ ਵਲ ਪ੍ਰੇਰਦਾ ਹੈ। ਸਾਧਾਰਨ ਕੰਮ ਤੇ ਚੰਗੇ ਕੰਮ ਪਰਮਾਤਮਾ ਆਪ ਹੀ ਜੀਵ ਪਾਸੋਂ ਕਰਾਂਦਾ ਹੈਪਰ ਉਸ ਪ੍ਰਭੂ ਦਾ ਭੇਤ ਨਹੀਂ ਪਾਇਆ ਜਾ ਸਕਦਾ, ਕੋਈ ਉਸ ਦੀ ਕੀਮਤ ਨਹੀਂ ਜਾਣ ਸਕਦਾ।

(ਪਰਮਾਤਮਾ ਦਾ ਪਿਆਰ ਪ੍ਰਾਪਤ ਕਰਨ ਲਈ) ਮੈਂ ਕੋਈ ਜਾਦੂ-ਟੂਣਾ ਕੋਈ ਮੰਤ੍ਰ ਆਦਿਕ ਪਖੰਡ ਕਰਨਾ ਨਹੀਂ ਜਾਣਦੀ। ਮੈਂ ਤਾਂ ਕੇਵਲ ਉਸ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ, ਮੇਰਾ ਮਨ ਉਸ ਦੀ ਯਾਦ ਵਿਚ ਗਿੱਝ ਗਿਆ ਹੈ। ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਵਾਸਤੇ ਉਸ ਦਾ ਨਾਮ ਹੀ ਸੁਰਮਾ ਹੈ, ਇਸ ਸੁਰਮੇ ਦੀ ਸੂਝ ਭੀ ਉਸੇ ਪਾਸੋਂ ਮਿਲਦੀ ਹੈ। (ਜਿਸ ਜੀਵ ਨੂੰ ਇਹ ਸੂਝ ਪੈ ਜਾਂਦੀ ਹੈ ਉਹ) ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਸਦਾ-ਥਿਰ ਪ੍ਰਭੂ ਨਾਲ ਡੂੰਘੀ ਸਾਂਝ ਪਾ ਲੈਂਦੀ ਹੈ।੪।

ਸਾਜਨ ਹੋਵਨਿ ਆਪਣੇ ਕਿਉ ਪਰ ਘਰ ਜਾਹੀ ॥ ਸਾਜਨ ਰਾਤੇ ਸਚ ਕੇ ਸੰਗੇ ਮਨ ਮਾਹੀ ॥ ਮਨ ਮਾਹਿ ਸਾਜਨ ਕਰਹਿ ਰਲੀਆ ਕਰਮ ਧਰਮ ਸਬਾਇਆ ॥ ਅਠਸਠਿ ਤੀਰਥ ਪੁੰਨ ਪੂਜਾ ਨਾਮੁ ਸਾਚਾ ਭਾਇਆ ॥ ਆਪਿ ਸਾਜੇ ਥਾਪਿ ਵੇਖੈ ਤਿਸੈ ਭਾਣਾ ਭਾਇਆ ॥ ਸਾਜਨ ਰਾਂਗਿ ਰੰਗੀਲੜੇ ਰੰਗੁ ਲਾਲੁ ਬਣਾਇਆ ॥੫॥

ਅਰਥ: ਸੱਜਣ-ਪ੍ਰਭੂ ਜੀ (ਜਿਨ੍ਹਾਂ ਸੁਭਾਗ ਬੰਦਿਆਂ ਦੇ) ਆਪਣੇ ਬਣ ਜਾਂਦੇ ਹਨ, ਉਹ ਬੰਦੇ ਪਰਾਏ ਘਰਾਂ ਵਿਚ ਨਹੀਂ ਜਾਂਦੇ (ਭਾਵ, ਪ੍ਰਭੂ ਦਾ ਸਿਮਰਨ ਛੱਡ ਕੇ ਹੋਰ ਹੋਰ ਅਖਾਉਤੀ ਧਰਮ-ਕਰਮ ਨਹੀਂ ਕਰਦੇ ਫਿਰਦੇ। ਉਹ ਆਦਮੀ ਅੰਤਰ ਆਤਮੇ ਸਦਾ-ਥਿਰ ਸੱਜਣ-ਪ੍ਰਭੂ ਦੇ ਨਾਲ ਰੱਤੇ ਰਹਿੰਦੇ ਹਨ। ਉਹ ਆਪਣੇ ਮਨ ਵਿਚ ਸੱਜਣ-ਪ੍ਰਭੂ ਜੀ ਦੇ ਮਿਲਾਪ ਦਾ ਆਨੰਦ ਹੀ ਮਾਣਦੇ ਹਨ, ਇਹੀ ਉਹਨਾਂ ਵਾਸਤੇ ਸਾਰੇ ਧਾਰਮਿਕ ਕੰਮ ਹਨ। ਉਹਨਾਂ ਨੂੰ ਸਦਾ-ਥਿਰ ਪ੍ਰਭੂ ਦਾ ਨਾਮ ਪਿਆਰਾ ਲੱਗਦਾ ਹੈ-ਇਹੀ ਉਹਨਾਂ ਵਾਸਤੇ ਅਠਾਹਠ ਤੀਰਥਾਂ ਦਾ ਇਸ਼ਨਾਨ ਹੈ, ਇਹੀ ਉਹਨਾਂ ਵਾਸਤੇ ਪੁੰਨ-ਦਾਨ ਹੈ ਤੇ ਇਹੀ ਉਹਨਾਂ ਦੀ ਦੇਵ-ਪੂਜਾ ਹੈ। ਉਹਨਾਂ ਬੰਦਿਆਂ ਨੂੰ ਉਸੇ ਪ੍ਰਭੂ ਦੀ ਰਜ਼ਾ ਮਿੱਠੀ ਲੱਗਦੀ ਹੈ ਜੋ ਆਪ (ਜਗਤ ਨੂੰ) ਪੈਦਾ ਕਰਦਾ ਹੈ ਤੇ ਪੈਦਾ ਕਰ ਕੇ ਸੰਭਾਲ ਕਰਦਾ ਹੈ। ਸੱਜਣ-ਪ੍ਰਭੂ ਦੇ ਰੰਗ ਵਿਚ ਰੰਗੇ ਹੋਏ ਉਹਨਾਂ ਬੰਦਿਆਂ ਨੇ ਆਪਣੇ ਅੰਦਰ ਪ੍ਰਭੂ-ਪ੍ਰੇਮ ਦਾ ਲਾਲ ਰੰਗ ਬਣਾ ਰੱਖਿਆ ਹੈ।੫।

ਅੰਧਾ ਆਗੂ ਜੇ ਥੀਐ ਕਿਉ ਪਾਧਰੁ ਜਾਣੈ ॥ ਆਪਿ ਮੁਸੈ ਮਤਿ ਹੋਛੀਐ ਕਿਉ ਰਾਹੁ ਪਛਾਣੈ ॥ ਕਿਉ ਰਾਹਿ ਜਾਵੈ ਮਹਲੁ ਪਾਵੈ ਅੰਧ ਕੀ ਮਤਿ ਅੰਧਲੀ ॥ ਵਿਣੁ ਨਾਮ ਹਰਿ ਕੇ ਕਛੁ ਨ ਸੂਝੈ ਅੰਧੁ ਬੂਡੌ ਧੰਧਲੀ ॥ ਦਿਨੁ ਰਾਤਿ ਚਾਨਣੁ ਚਾਉ ਉਪਜੈ ਸਬਦੁ ਗੁਰ ਕਾ ਮਨਿ ਵਸੈ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਰਾਹੁ ਪਾਧਰੁ ਗੁਰੁ ਦਸੈ ॥੬॥

ਅਰਥ: ਜੇ ਕਿਸੇ ਮਨੁੱਖ ਦਾ ਆਗੂ ਉਹ ਮਨੁੱਖ ਬਣ ਜਾਏ ਜੋ ਆਪ ਹੀ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ, ਤਾਂ ਉਹ ਜੀਵਨ-ਸਫ਼ਰ ਦਾ ਸਿੱਧਾ ਰਸਤਾ ਨਹੀਂ ਸਮਝ ਸਕਦਾ, ਕਿਉਂਕਿ ਉਹ ਆਗੂ ਅਪ ਹੀ ਹੋਛੀ ਅਕਲ ਦੇ ਕਾਰਨ (ਕਾਮਾਦਿਕ ਵਿਕਾਰਾਂ ਦੇ ਹੱਥੋਂ) ਲੁਟਿਆ ਜਾ ਰਿਹਾ ਹੈ (ਉਸ ਦੀ ਅਗਵਾਈ ਵਿਚ ਤੁਰਨ ਵਾਲਾ ਵੀ) ਕਿਵੇਂ ਰਾਹ ਲੱਭ ਸਕਦਾ ਹੈਮਾਇਆ-ਮੋਹ ਵਿਚ ਅੰਨ੍ਹੇ ਹੋਏ ਮਨੁੱਖ ਦੀ ਆਪਣੀ ਹੀ ਅਕਲ ਡੌਰੀ-ਭੌਰੀ ਹੋਈ ਹੁੰਦੀ ਹੈ, ਉਹ ਆਪ ਹੀ ਸਹੀ ਰਸਤੇ ਉਤੇ ਤੁਰ ਨਹੀਂ ਸਕਦਾ, ਤੇ ਪਰਮਾਤਮਾ ਦਾ ਦਰ ਲੱਭ ਨਹੀਂ ਸਕਦਾਪਰਮਾਤਮਾ ਦੇ ਨਾਮ ਤੋਂ ਵਾਂਜੇ ਹੋਣ ਕਰਕੇ ਉਸ ਨੂੰ (ਸਹੀ ਜੀਵਨ ਬਾਰੇ) ਕੁਝ ਨਹੀਂ ਸੁੱਝਦਾ, ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨੁੱਖ ਮਾਇਆ ਦੀ ਦੌੜ-ਭੱਜ ਵਿਚ ਡੁੱਬਾ ਰਹਿੰਦਾ ਹੈ

ਪਰ ਜਿਸ ਮਨੁੱਖ ਦੇ ਮਨ ਵਿਚ ਗੁਰੂ ਦਾ ਸ਼ਬਦ ਵੱਸਦਾ ਹੈ, ਉਸ ਦੇ ਹਿਰਦੇ ਵਿਚ ਦਿਨ ਰਾਤ ਨਾਮ ਦਾ ਚਾਨਣ ਹੋਇਆ ਰਹਿੰਦਾ ਹੈ, ਉਸ ਦੇ ਅੰਦਰ (ਸੇਵਾ-ਸਿਮਰਨ ਦਾ) ਉਤਸ਼ਾਹ ਪੈਦਾ ਹੋਇਆ ਰਹਿੰਦਾ ਹੈ। ਉਹ ਆਪਣੇ ਦੋਵੇਂ ਹੱਥ ਜੋੜ ਕੇ ਗੁਰੂ ਦੇ ਪਾਸ ਬੇਨਤੀ ਕਰਦਾ ਰਹਿੰਦਾ ਹੈ ਕਿਉਂਕਿ ਗੁਰੂ ਉਸ ਨੂੰ ਜੀਵਨ ਦਾ ਸਿੱਧਾ ਰਸਤਾ ਦੱਸਦਾ ਹੈ

ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥ ਕਿਸੁ ਪਹਿ ਖੋਲ੍ਹ੍ਹਉ ਗੰਠੜੀ ਦੂਖੀ ਭਰਿ ਆਇਆ ॥ ਦੂਖੀ ਭਰਿ ਆਇਆ ਜਗਤੁ ਸਬਾਇਆ ਕਉਣੁ ਜਾਣੈ ਬਿਧਿ ਮੇਰੀਆ ॥ ਆਵਣੇ ਜਾਵਣੇ ਖਰੇ ਡਰਾਵਣੇ ਤੋਟਿ ਨ ਆਵੈ ਫੇਰੀਆ ॥ ਨਾਮ ਵਿਹੂਣੇ ਊਣੇ ਝੂਣੇ ਨਾ ਗੁਰਿ ਸਬਦੁ ਸੁਣਾਇਆ ॥ ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥੭॥

ਅਰਥ: ਜੇ ਮਨੁੱਖ ਦਾ ਮਨ ਪ੍ਰਭੂ-ਚਰਨਾਂ ਤੋਂ ਵਿਛੁੜਿਆ ਰਹੇ ਤਾਂ ਉਸ ਨੂੰ ਸਾਰਾ ਜਗਤ ਬਿਗਾਨਾ ਜਾਪਦਾ ਹੈ (ਭਾਵ, ਉਸ ਦੇ ਅੰਦਰ ਵਿਤਕਰਾ ਬਣਿਆ ਰਹਿੰਦਾ ਹੈ। (ਪ੍ਰਭੂ-ਚਰਨਾਂ ਤੋਂ ਵਿਛੁੜ ਕੇ) ਸਾਰਾ ਜਗਤ ਹੀ (ਭਾਵ, ਹਰੇਕ ਜੀਵ) ਦੁੱਖਾਂ ਨਾਲ (ਨਕਾ-ਨਕ) ਭਰਿਆ ਰਹਿੰਦਾ ਹੈ (ਉਹਨਾਂ ਵਿਚ ਮੈਨੂੰ ਕੋਈ ਐਸਾ ਨਹੀਂ ਦਿੱਸਦਾ ਜੋ ਨਾਮ ਤੋਂ ਵਾਂਜਿਆ ਰਹਿ ਕੇ ਸੁਖੀ ਦਿੱਸਦਾ ਹੋਵੇ, ਤੇ) ਜਿਸ ਅੱਗੇ ਮੈਂ ਆਪਣੇ ਦੁੱਖਾਂ ਦੀ ਗੰਢ ਖੋਹਲ ਸਕਾਂ (ਹਰੇਕ ਨੂੰ ਆਪੋ-ਧਾਪ ਪਈ ਰਹਿੰਦੀ ਹੈ

(ਪ੍ਰਭੂ-ਚਰਨਾਂ ਤੋਂ ਵਿਛੁੜਿਆ ਹੋਇਆ) ਸਾਰਾ ਹੀ ਜਗਤ (ਹਰੇਕ ਜੀਵਦੁੱਖਾਂ ਨਾਲ ਭਰਿਆ ਰਹਿੰਦਾ ਹੈ (ਹਰੇਕ ਦੇ ਅੰਦਰ ਇਤਨਾ ਸੁਆਰਥ ਹੁੰਦਾ ਹੈ ਕਿ ਕੋਈ ਕਿਸੇ ਦਾ ਦਰਦੀ ਨਹੀਂ ਬਣਦਾ) , ਮੇਰੀ ਦੁੱਖੀ ਦਸ਼ਾ ਨੂੰ ਜਾਣਨ ਦੀ ਕੋਈ ਵੀ ਪਰਵਾਹ ਨਹੀਂ ਕਰਦਾ। (ਨਾਮ ਤੋਂ ਖੁੰਝੇ ਹੋਏ ਜੀਵਾਂ ਦੇ ਸਿਰ ਉਤੇ) ਬਹੁਤ ਭਿਆਨਕ ਜਨਮ ਮਰਨ (ਦੇ ਗੇੜ) ਬਣੇ ਰਹਿੰਦੇ ਹਨਉਹਨਾਂ ਦੀਆਂ ਜਨਮ ਮਰਨ ਦੀਆਂ ਜਗਤ-ਫੇਰੀਆਂ ਮੁੱਕਦੀਆਂ ਨਹੀਂ

ਜਿਨ੍ਹਾਂ (ਭਾਗ-ਹੀਣ ਬੰਦਿਆਂ) ਨੂੰ ਗੁਰੂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਨਹੀਂ ਸੁਣਾਇਆ, ਜੋ ਨਾਮ ਤੋਂ ਸੱਖਣੇ ਰਹੇ ਹਨ ਉਹ ਦੁੱਖੀ ਜੀਵਨ ਹੀ ਬਿਤਾਂਦੇ ਗਏ (ਕਿਉਂਕਿ) ਜੇ ਮਨੁੱਖ ਦਾ ਮਨ ਪ੍ਰਭੂ-ਚਰਨਾਂ ਤੋਂ ਵਿਛੁੜਿਆ ਰਹੇ ਤਾਂ ਉਸ ਨੂੰ ਸਾਰਾ ਜਗਤ ਬਿਗਾਨਾ ਜਾਪਦਾ ਹੈ (ਉਸ ਦੇ ਅੰਦਰ ਮੇਰ-ਤੇਰ ਬਣੀ ਰਹਿੰਦੀ ਹੈ

ਗੁਰ ਮਹਲੀ ਘਰਿ ਆਪਣੈ ਸੋ ਭਰਪੁਰਿ ਲੀਣਾ ॥ ਸੇਵਕੁ ਸੇਵਾ ਤਾਂ ਕਰੇ ਸਚ ਸਬਦਿ ਪਤੀਣਾ ॥ ਸਬਦੇ ਪਤੀਜੈ ਅੰਕੁ ਭੀਜੈ ਸੁ ਮਹਲੁ ਮਹਲਾ ਅੰਤਰੇ ॥ ਆਪਿ ਕਰਤਾ ਕਰੇ ਸੋਈ ਪ੍ਰਭੁ ਆਪਿ ਅੰਤਿ ਨਿਰੰਤਰੇ ॥ ਗੁਰ ਸਬਦਿ ਮੇਲਾ ਤਾਂ ਸੁਹੇਲਾ ਬਾਜੰਤ ਅਨਹਦ ਬੀਣਾ ॥ ਗੁਰ ਮਹਲੀ ਘਰਿ ਆਪਣੈ ਸੋ ਭਰਿਪੁਰਿ ਲੀਣਾ ॥੮॥ 

ਅਰਥ: ਉੱਚੇ ਟਿਕਾਣੇ ਦਾ ਮਾਲਕ ਪ੍ਰਭੂ ਜਿਸ ਮਨੁੱਖ ਦੇ ਆਪਣੇ ਹਿਰਦੇ-ਘਰ ਵਿਚ ਆ ਵੱਸਦਾ ਹੈ ਉਹ ਮਨੁੱਖ ਉਸ ਸਰਬ-ਵਿਆਪਕ ਪ੍ਰਭੂ (ਦੀ ਯਾਦ) ਵਿਚ ਮਸਤ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦਾ ਸੇਵਕ ਬਣ ਜਾਂਦਾ ਹੈ ਪ੍ਰਭੂ ਦੀ ਸੇਵਾ-ਭਗਤੀ ਕਰਦਾ ਹੈ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ (ਉਸ ਦਾ ਮਨ) ਮਗਨ ਰਹਿੰਦਾ ਹੈ। ਉਹ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਗਿੱਝ ਜਾਂਦਾ ਹੈ, ਉਸ ਦਾ ਹਿਰਦਾ ਨਾਮ-ਰਸ ਨਾਲ ਭਿੱਜਿਆ ਰਹਿੰਦਾ ਹੈ, ਉਸ ਨੂੰ ਹਰੇਕ ਸਰੀਰ ਦੇ ਅੰਦਰ ਪ੍ਰਭੂ ਦਾ ਨਿਵਾਸ ਦਿੱਸਦਾ ਹੈ, (ਉਸ ਨੂੰ ਯਕੀਨ ਬਣਿਆ ਰਹਿੰਦਾ ਹੈ ਕਿ) ਪ੍ਰਭੂ ਆਪ ਹੀ ਸਭ ਕੁਝ ਕਰ ਰਿਹਾ ਹੈ, ਆਪ ਹੀ ਹਰੇਕ ਦੇ ਅੰਦਰ ਇਕ-ਰਸ ਵਿਆਪਕ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਜਦੋਂ ਉਸ ਮਨੁੱਖ ਦਾ ਪਰਮਾਤਮਾ ਨਾਲ ਮਿਲਾਪ ਹੋ ਜਾਂਦਾ ਹੈ ਤਦੋਂ ਉਸ ਦਾ ਜੀਵਨ ਸੌਖਾ ਹੋ ਜਾਂਦਾ ਹੈ (ਉਸ ਦੇ ਅੰਦਰ, ਮਾਨੋ,) ਇਕ-ਰਸ ਬੰਸਰੀ ਵੱਜਦੀ ਰਹਿੰਦੀ ਹੈ

ਉੱਚੇ ਟਿਕਾਣੇ ਦਾ ਮਾਲਕ-ਪ੍ਰਭੂ ਜਿਸ ਮਨੁੱਖ ਦੇ ਆਪਣੇ ਹਿਰਦੇ-ਘਰ ਵਿਚ ਪਰਗਟ ਹੋ ਜਾਂਦਾ ਹੈ ਉਹ ਮਨੁੱਖ ਉਸ ਸਰਬ-ਵਿਆਪਕ ਪ੍ਰਭੂ (ਦੀ ਯਾਦ) ਵਿਚ ਜੁੜਿਆ ਰਹਿੰਦਾ ਹੈ


ਕੀਤਾ ਕਿਆ ਸਾਲਾਹੀਐ ਕਰਿ ਵੇਖੈ ਸੋਈ ॥ ਤਾ ਕੀ ਕੀਮਤਿ ਨਾ ਪਵੈ ਜੇ ਲੋਚੈ ਕੋਈ ॥ ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਨ ਭੁਲਏ ॥ ਜੈ ਜੈ ਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਅਮੁਲਏ ॥ ਹੀਣਉ ਨੀਚੁ ਕਰਉ ਬੇਨੰਤੀ ਸਾਚੁ ਨ ਛੋਡਉ ਭਾਈ ॥ ਨਾਨਕ ਜਿਨਿ ਕਰਿ ਦੇਖਿਆ ਦੇਵੈ ਮਤਿ ਸਾਈ ॥੯॥੨॥੫ 

ਅਰਥ: ਪਰਮਾਤਮਾ ਦੇ ਪੈਦਾ ਕੀਤੇ ਹੋਏ ਜੀਵ ਦੀਆਂ ਸਿਫ਼ਤਾਂ ਕਰਨ ਦਾ ਕੀਹ ਲਾਭ? (ਸਿਫ਼ਤਿ-ਸਾਲਾਹ ਉਸ ਪਰਮਾਤਮਾ ਦੀ ਕਰਨੀ ਚਾਹੀਦੀ ਹੈ) ਜੋ ਜਗਤ ਪੈਦਾ ਕਰ ਕੇ ਆਪ ਹੀ ਸੰਭਾਲ ਭੀ ਕਰਦਾ ਹੈ। (ਪਰ ਉਸ ਪ੍ਰਭੂ ਦਾ ਮੁੱਲ ਨਹੀਂ ਪੈ ਸਕਦਾ, ਉਸ ਵਰਗਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ। ਜੇ ਕੋਈ ਮਨੁੱਖ ਇਹ ਚਾਹੇ (ਕਿ ਪਰਮਾਤਮਾ ਦੇ ਗੁਣ ਬਿਆਨ ਕਰ ਕੇ ਮੈਂ ਉਸ ਦਾ ਮੁੱਲ ਪਾ ਸਕਾਂ ਤਾਂ ਇਹ ਨਹੀਂ ਹੋ ਸਕਦਾਉਸ ਪ੍ਰਭੂ ਦਾ ਮੁੱਲ ਨਹੀਂ ਪੈ ਸਕਦਾ

ਜਿਸ ਮਨੁੱਖ ਨੂੰ ਪ੍ਰਭੂ ਆਪ ਸੂਝ ਬਖ਼ਸ਼ਦਾ ਹੈਉਹ ਪ੍ਰਭੂ ਦੀ ਕਦਰ ਸਮਝ ਲੈਂਦਾ ਹੈ (ਤੇ ਦੱਸਦਾ ਹੈ ਕਿ) ਪ੍ਰਭੂ ਅਭੁੱਲ ਹੈ ਕਦੇ ਭੁੱਲ ਨਹੀਂ ਕਰਦਾ। (ਉਹ ਬੰਦਾ ਇਉਂ ਬੇਨਤੀ ਕਰਦਾ ਹੈ-) ਹੇ ਪ੍ਰਭੂ! ਜੇਹੜੇ ਬੰਦੇ ਤੈਨੂੰ ਪਿਆਰੇ ਲੱਗਦੇ ਹਨ ਉਹ ਗੁਰੂ ਦੇ ਅਮੋਲਕ ਸ਼ਬਦ ਵਿਚ ਜੁੜ ਕੇ ਤੇਰੀ ਸਿਫ਼ਤਿ-ਸਾਲਾਹ ਕਰਦੇ ਹਨ

ਹੇ ਨਾਨਕ! ਆਖ-) ਹੇ ਭਾਈ! ਮੈਂ ਤੁੱਛ ਹਾਂ, ਮੈਂ ਨੀਵਾਂ ਹਾਂ, ਪਰ ਮੈਂ (ਪ੍ਰਭੂ-ਦਰ ਤੇ ਹੀ) ਬੇਨਤੀ ਕਰਦਾ ਹਾਂ, ਮੈਂ ਉਸ ਸਦਾ-ਥਿਰ ਪ੍ਰਭੂ (ਦੇ ਪੱਲੇਨੂੰ ਨਹੀਂ ਛੱਡਦਾ। (ਮੇਰੀ ਕੋਈ ਪਾਂਇਆਂ ਨਹੀਂ ਕਿ ਮੈਂ ਸਿਫ਼ਤਿ-ਸਾਲਾਹ ਕਰਨ ਦਾ ਦਮ ਭਰ ਸਕਾਂ) , ਜੇਹੜਾ ਪ੍ਰਭੂ ਪੈਦਾ ਕਰ ਕੇ ਸੰਭਾਲ ਕਰਦਾ ਹੈ ਉਹੀ (ਸਿਫ਼ਤਿ-ਸਾਲਾਹ ਕਰਨ ਦੀ) ਅਕਲ ਬਖ਼ਸ਼ਦਾ ਹੈ

SOOHEE, FIRST MEHL:

My mind is imbued with His Glorious Praises; I chant them, and He is pleasing to my mind. Truth is the ladder to the Guru; climbing up to the True Lord, peace is obtained. Celestial peace comes; the Truth pleases me. How could these True Teachings ever be erased? He Himself is Undeceivable; how could He ever be deceived by cleansing baths, charity, spiritual wisdom or ritual bathings? Fraud, attachment and corruption are taken away, as are falsehood, hypocrisy and duality. My mind is imbued with His Glorious Praises; I chant them, and He is pleasing to my mind. || 1 || So praise your Lord and Master, who created the creation. Filth sticks to the polluted mind; how rare are those who drink in the Ambrosial Nectar. Churn this Ambrosial Nectar, and drink it in; dedicate this mind to the Guru, and He will value it highly. I intuitively realized my God, when I linked my mind to the True Lord. I will sing the Lord’s Glorious Praises with Him, if it pleases Him; how could I meet Him by being a stranger to Him? So praise your Lord and Master, who created the creation. || 2 || When He comes, what else remains behind? How can there be any coming or going then? When the mind is reconciled with its Beloved Lord, it is blended with Him. True is the speech of one who is imbued with the Love of his Lord and Master, who fashioned the body fortress from a mere bubble. He is the Master of the five elements; He Himself is the Creator Lord. He embellished the body with Truth. I am worthless; please hear me, O my Beloved! Whatever pleases You is True. One who is blessed with true understanding, does not come and go. || 3 || Apply such an ointment to your eyes, which is pleasing to your Beloved. I realize, understand and know Him, only if He Himself causes me to know Him. He Himself shows me the Way, and He Himself leads me to it, attracting my mind. He Himself causes us to do good and bad deeds; who can know the value of the Mysterious Lord? I know nothing of Tantric spells, magical mantras and hypocritical rituals; enshrining the Lord within my heart, my mind is satisfied. The ointment of the Naam, the Name of the Lord, is only understood by one who realizes the Lord, through the Word of the Guru’s Shabad. || 4 || I have my own friends; why should I go to the home of a stranger? My friends are imbued with the True Lord; He is with them, in their minds. In their minds, these friends celebrate in happiness; all good karma, righteousness and Dharma, the sixty-eight holy places of pilgrimage, charity and worship, are found in the love of the True Name. He Himself creates, establishes and beholds all, by the Pleasure of His Will. My friends are happy in the Love of the Lord; they nurture love for their Beloved. || 5 || If a blind man is made the leader, how will he know the way? He is impaired, and his understanding is inadequate; how will he know the way? How can he follow the path and reach the Mansion of the Lord’s Presence? Blind is the understanding of the blind. Without the Lord’s Name, they cannot see anything; the blind are drowned in worldly entanglements. Day and night, the Divine Light shines forth and joy wells up, when the Word of the Guru’s Shabad abides in the mind. With your palms pressed together, pray to the Guru to show you the way. || 6 || If the man becomes a stranger to God, then all the world becomes a stranger to him. Unto whom should I tie up and give the bundle of my pains? The whole world is overflowing with pain and suffering; who can know the state of my inner self? Comings and goings are terrible and dreadful; there is no end to the rounds of reincarnation. Without the Naam, he is vacant and sad; he does not listen to the Word of the Guru’s Shabad. If the mind becomes a stranger to God, then all the world becomes a stranger to him. || 7 || One who finds the Guru’s Mansion within the home of his own being, merges in the All-pervading Lord. The sevadar performs selfless service when he is pleased, and confirmed in the True Word of the Shabad. Confirmed in the Shabad, with her being softened by devotion, the bride dwells in the Mansion of the Lord’s Presence, deep within her being. The Creator Himself creates; God Himself, in the end, is endless. Through the Word of the Guru’s Shabad, the mortal is united, and then embellished; the unstruck melody of the sound current resounds. One who finds the Guru’s Mansion within the home of his own being, merges in the All-pervading Lord. || 8 || Why praise that which is created? Praise instead the One who created it and watches over it. His value cannot be estimated, no matter how much one may wish. He alone can estimate the Lord’s value, whom the Lord Himself causes to know. He is not mistaken; He does not make mistakes. He alone celebrates victory, who is pleasing to You, through the Invaluable Word of the Guru’s Shabad. I am lowly and abject — I offer my prayer; may I never forsake the True Name, O Sibling of Destiny. O Nanak, the One who created the creation, watches over it; He alone bestows understanding. || 9 || 2 || 5 ||

Sunday, March 13, 2022

Hukamnama Sahib March 14,2022

 ਬਿਲਾਵਲੁ ਮਹਲਾ ੧ ਛੰਤ ਦਖਣੀ    ੴ ਸਤਿਗੁਰ ਪ੍ਰਸਾਦਿ ॥ ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥ ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥ ਲਿਵ ਲਾਇ ਹਰਿ ਸਿਉ ਰਹੀ ਗੋਇਲਿ ਸਹਜਿ ਸਬਦਿ ਸੀਗਾਰੀਆ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਮਿਲਹੁ ਸਾਚਿ ਪਿਆਰੀਆ ॥ ਧਨ ਭਾਇ ਭਗਤੀ ਦੇਖਿ ਪ੍ਰੀਤਮ ਕਾਮ ਕ੍ਰੋਧੁ ਨਿਵਾਰਿਆ ॥ ਨਾਨਕ ਮੁੰਧ ਨਵੇਲ ਸੁੰਦਰਿ ਦੇਖਿ ਪਿਰੁ ਸਾਧਾਰਿਆ ॥੧॥

ਸਚਿ ਨਵੇਲੜੀਏ ਜੋਬਨਿ ਬਾਲੀ ਰਾਮ ॥ ਆਉ ਨ ਜਾਉ ਕਹੀ ਅਪਨੇ ਸਹ ਨਾਲੀ ਰਾਮ ॥ ਨਾਹ ਅਪਨੇ ਸੰਗਿ ਦਾਸੀ ਮੈ ਭਗਤਿ ਹਰਿ ਕੀ ਭਾਵਏ ॥ ਅਗਾਧਿ ਬੋਧਿ ਅਕਥੁ ਕਥੀਐ ਸਹਜਿ ਪ੍ਰਭ ਗੁਣ ਗਾਵਏ ॥ ਰਾਮ ਨਾਮ ਰਸਾਲ ਰਸੀਆ ਰਵੈ ਸਾਚਿ ਪਿਆਰੀਆ ॥ ਗੁਰਿ ਸਬਦੁ ਦੀਆ ਦਾਨੁ ਕੀਆ ਨਾਨਕਾ ਵੀਚਾਰੀਆ ॥੨॥

ਸ੍ਰੀਧਰ ਮੋਹਿਅੜੀ ਪਿਰ ਸੰਗਿ ਸੂਤੀ ਰਾਮ ॥ ਗੁਰ ਕੈ ਭਾਇ ਚਲੋ ਸਾਚਿ ਸੰਗੂਤੀ ਰਾਮ ॥ ਧਨ ਸਾਚਿ ਸੰਗੂਤੀ ਹਰਿ ਸੰਗਿ ਸੂਤੀ ਸੰਗਿ ਸਖੀ ਸਹੇਲੀਆ ॥ ਇਕ ਭਾਇ ਇਕ ਮਨਿ ਨਾਮੁ ਵਸਿਆ ਸਤਿਗੁਰੂ ਹਮ ਮੇਲੀਆ ॥ ਦਿਨੁ ਰੈਣਿ ਘੜੀ ਨ ਚਸਾ ਵਿਸਰੈ ਸਾਸਿ ਸਾਸਿ ਨਿਰੰਜਨੋ ॥ ਸਬਦਿ ਜੋਤਿ ਜਗਾਇ ਦੀਪਕੁ ਨਾਨਕਾ ਭਉ ਭੰਜਨੋ ॥੩॥

ਜੋਤਿ ਸਬਾਇੜੀਏ ਤ੍ਰਿਭਵਣ ਸਾਰੇ ਰਾਮ ॥ ਘਟਿ ਘਟਿ ਰਵਿ ਰਹਿਆ ਅਲਖ ਅਪਾਰੇ ਰਾਮ ॥ ਅਲਖ ਅਪਾਰ ਅਪਾਰੁ ਸਾਚਾ ਆਪੁ ਮਾਰਿ ਮਿਲਾਈਐ ॥ ਹਉਮੈ ਮਮਤਾ ਲੋਭੁ ਜਾਲਹੁ ਸਬਦਿ ਮੈਲੁ ਚੁਕਾਈਐ ॥ ਦਰਿ ਜਾਇ ਦਰਸਨੁ ਕਰੀ ਭਾਣੈ ਤਾਰਿ ਤਾਰਣਹਾਰਿਆ ॥ ਹਰਿ ਨਾਮੁ ਅੰਮ੍ਰਿਤੁ ਚਾਖਿ ਤ੍ਰਿਪਤੀ ਨਾਨਕਾ ਉਰ ਧਾਰਿਆ ॥੪॥੧॥ 

ਅਰਥ: ਥੋੜ੍ਹੇ ਦਿਨਾਂ ਦੇ ਵਸੇਬੇ ਵਾਲੇ ਇਸ ਜਗਤ ਵਿਚ ਆ ਕੇ ਜਿਹੜੀ ਜੀਵ-ਇਸਤ੍ਰੀ ਵਿਕਾਰਾਂ ਤੋਂ ਬਚੀ ਰਹਿੰਦੀ ਹੈਜਿਸ ਨੇ ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜੀ ਹੋਈ ਹੈ ਤੇ ਸਰੀਰ ਦਾ ਮੋਹ ਤਿਆਗ ਦਿੱਤਾ ਹੈ, ਜਿਹੜੀ ਪ੍ਰਭੂ-ਚਰਨਾਂ ਵਿਚ ਪ੍ਰੀਤਿ ਜੋੜ ਕੇ ਇਸ ਜਗਤ ਵਿਚ ਜੀਵਨ ਬਿਤਾਂਦੀ ਹੈ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਆਪਣਾ ਜੀਵਨ ਸੋਹਣਾ ਬਣਾ ਲੈਂਦੀ ਹੈ। ਉਹ (ਸਦਾ ਦੋਵੇਂ) ਹੱਥ ਜੋੜ ਕੇ ਗੁਰੂ ਦੇ ਪਾਸ ਬੇਨਤੀ ਕਰਦੀ ਰਹਿੰਦੀ ਹੈ (ਕਿ, ਹੇ ਗੁਰੂ! ਮੈਨੂੰ) ਮਿਲ (ਤਾ ਕਿ ਮੈਂ ਤੇਰੀ ਕਿਰਪਾ ਨਾਲ) ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜ ਕੇ ਉਸ ਨੂੰ ਪਿਆਰ ਕਰ ਸਕਾਂ।

ਅਜਿਹੀ ਜੀਵ-ਇਸਤ੍ਰੀ ਪ੍ਰੀਤਮ-ਪ੍ਰਭੂ ਦੀ ਭਗਤੀ ਦੀ ਰਾਹੀਂ ਪ੍ਰੀਤਮ-ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ ਉਸ ਦਾ ਦਰਸਨ ਕਰ ਕੇ ਕਾਮ ਕ੍ਰੋਧ (ਆਦਿਕ ਵਿਕਾਰਾਂ ਨੂੰ ਆਪਣੇ ਅੰਦਰੋਂ) ਦੂਰ ਕਰ ਲੈਂਦੀ ਹੈ। ਹੇ ਨਾਨਕ! ਪਵਿਤ੍ਰ ਤੇ ਸੋਹਣੇ ਜੀਵਨ ਵਾਲੀ ਉਹ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਦੀਦਾਰ ਕਰ ਕੇ (ਉਸ ਦੀ ਯਾਦ ਨੂੰ) ਆਪਣੇ ਹਿਰਦੇ ਦਾ ਆਸਰਾ ਬਣਾ ਲੈਂਦੀ ਹੈ।੧।

ਹੇ ਸਦਾ-ਥਿਰ ਪ੍ਰਭੂ ਵਿਚ ਜੁੜ ਕੇ ਵਿਕਾਰਾਂ ਤੋਂ ਬਚੀ ਜੀਵ-ਇਸਤ੍ਰੀਏ! ਜਵਾਨੀ ਵਿਚ ਭੀ ਭੋਲੇ ਸੁਭਾਉ ਵਾਲੀ (ਬਣੀ ਰਹੁ; ਅਹੰਕਾਰ ਛੱਡ ਕੇ) ਆਪਣੇ ਖਸਮ-ਪ੍ਰਭੂ (ਦੇ ਚਰਨਾਂ) ਵਿਚ ਟਿਕੀ ਰਹੁ (ਵੇਖੀਂ, ਉਸ ਦਾ ਪੱਲਾ ਛੱਡ ਕੇ) ਕਿਸੇ ਹੋਰ ਥਾਂ ਨਾਹ ਭਟਕਦੀ ਫਿਰੀਂ।

ਉਹੀ ਦਾਸੀ (ਸੁਭਾਗ ਹੈ ਜੋ) ਆਪਣੇ ਖਸਮ ਦੀ ਸੰਗਤਿ ਵਿਚ ਰਹਿੰਦੀ ਹੈ। (ਹੇ ਸਹੇਲੀਏ!) ਮੈਨੂੰ ਭੀ ਪ੍ਰਭੂ-ਪਤੀ ਦੀ ਭਗਤੀ ਹੀ ਪਿਆਰੀ ਲਗਦੀ ਹੈ, (ਜੇਹੜੀ ਜੀਵ-ਇਸਤ੍ਰੀ) ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰਭੂ ਦੇ ਗੁਣ ਗਾਂਦੀ ਹੈ (ਉਹ ਦਾਸੀ ਆਪਣੇ ਖਸਮ-ਪ੍ਰਭੂ ਦੀ ਸੰਗਤਿ ਵਿਚ ਸੋਭਦੀ ਹੈ। (ਸੋ, ਸਹੇਲੀਏ! ਗੁਰੂ ਦੇ ਬਖ਼ਸ਼ੇ) ਗਿਆਨ ਦੀ ਰਾਹੀਂ (ਗੁਣਾਂ ਦੇ) ਅਥਾਹ (ਸਮੁੰਦਰ-) ਪ੍ਰਭੂ ਵਿਚ (ਚੁੱਭੀ ਲਾ ਕੇ) ਉਸ ਪ੍ਰਭੂ ਦਾ ਗੁਣਾਨੁਵਾਦ ਕਰਨਾ ਚਾਹੀਦਾ ਹੈ। ਉਹ ਪ੍ਰਭੂ ਐਸੇ ਸਰੂਪ ਵਾਲਾ ਹੈ ਜਿਸ ਦਾ ਬਿਆਨ ਨਹੀਂ ਹੋ ਸਕਦਾ।

ਰਸਾਂ ਦਾ ਸੋਮਾ ਰਸਾਂ ਦਾ ਮਾਲਕ ਪ੍ਰਭੂ ਉਸ ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਦਾ ਹੈ ਜੋ ਉਸ ਦੇ ਸਦਾ-ਥਿਰ ਨਾਮ ਵਿਚ ਪਿਆਰ ਪਾਂਦੀ ਹੈ। ਹੇ ਨਾਨਕ! ਜਿਸ ਸੁਭਾਗ ਜੀਵ-ਇਸਤ੍ਰੀ ਨੂੰ ਗੁਰੂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਦਿੱਤਾ, ਜਿਸ ਨੂੰ ਇਹ ਉੱਚੀ ਦਾਤਿ ਬਖ਼ਸ਼ੀ, ਉਹ ਉੱਚੀ ਵਿਚਾਰ ਦੀ ਮਾਲਕ ਬਣ ਜਾਂਦੀ ਹੈ।੨।

 (ਹੇ ਭਾਈ! ਜਿਹੜੀ ਜੀਵ-ਇਸਤ੍ਰੀ ਦੀ) ਜੀਵਨ-ਚਾਲ ਗੁਰੂ ਦੇ ਅਨੁਸਾਰ ਰਹਿੰਦੀ ਹੈ ਜਿਹੜੀ ਜੀਵ-ਇਸਤ੍ਰੀ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦੀ ਹੈ, (ਉਹ ਜੀਵ-ਇਸਤ੍ਰੀਮਾਇਆ ਦੇ ਪਤੀ-ਪ੍ਰਭੂ ਦੇ ਪਿਆਰ-ਵੱਸ ਹੋ ਜਾਂਦੀ ਹੈ ਉਹ ਜੀਵ-ਇਸਤ੍ਰੀ ਪਤੀ-ਪ੍ਰਭੂ ਦੇ ਚਰਨਾਂ ਵਿੱਚ ਜੁੜੀ ਰਹਿੰਦੀ ਹੈ। ਹੇ ਭਾਈ! ਸਤ-ਸੰਗਣ ਸਹੇਲੀਆਂ ਨਾਲ ਮਿਲ ਕੇ ਜਿਹੜੀ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਲੀਨ ਹੁੰਦੀ ਹੈਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜਦੀ ਹੈ, ਪਰਮਾਤਮਾ ਦੇ ਪਿਆਰ ਵਿਚ ਇਕਾਗਰ-ਮਨ ਟਿਕਣ ਦੇ ਕਾਰਨ (ਉਸ ਦੇ ਅੰਦਰ ਪਰਮਾਤਮਾ ਦਾ) ਨਾਮ ਆ ਵੱਸਦਾ ਹੈ (ਉਸ ਦੇ ਅੰਦਰ ਇਹ ਸਰਧਾ ਬਣ ਜਾਂਦੀ ਹੈ ਕਿ) ਗੁਰੂ ਨੇ (ਮੈਨੂੰ) ਪ੍ਰਭੂ ਦੇ ਚਰਨਾਂ ਵਿਚ ਮਿਲਾਇਆ ਹੈ। (ਉਸ ਜੀਵ-ਇਸਤ੍ਰੀ ਨੂੰ) ਦਿਨ ਰਾਤ ਘੜੀ ਪਲ (ਕਿਸੇ ਵੇਲੇ ਭੀ ਪਰਮਾਤਮਾ ਦੀ ਯਾਦ) ਨਹੀਂ ਭੁੱਲਦੀ, (ਉਹ ਜੀਵ-ਇਸਤ੍ਰੀ) ਹਰੇਕ ਸਾਹ ਦੇ ਨਾਲ ਨਿਰੰਜਨ-ਪ੍ਰਭੂ (ਨੂੰ ਚੇਤੇ ਰੱਖਦੀ ਹੈ। ਹੇ ਨਾਨਕ! ਆਖ-ਹੇ ਭਾਈ!) ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰ ਰੱਬੀ) ਜੋਤਿ ਜਗਾ ਕੇ ਦੀਵਾ ਜਗਾ ਕੇ (ਉਹ ਜੀਵ-ਇਸਤ੍ਰੀ ਆਪਣੇ ਅੰਦਰੋਂ ਹਰੇਕ) ਡਰ-ਸਹਿਮ ਨਾਸ ਕਰ ਲੈਂਦੀ ਹੈ।੩।

ਹੇ ਸਹੇਲੀਏ! ਪਰਮਾਤਮਾ ਦੀ) ਜੋਤਿ ਹਰ ਥਾਂ (ਪਸਰੀ ਹੋਈ) ਹੈ, ਉਹ ਪ੍ਰਭੂ ਸਾਰੇ ਜਗਤ ਦੀ ਸੰਭਾਲ ਕਰਦਾ ਹੈ। ਉਹ ਅਦ੍ਰਿਸ਼ਟ ਤੇ ਬੇਅੰਤ ਪ੍ਰਭੂ ਹਰੇਕ ਸਰੀਰ ਵਿਚ ਮੌਜੂਦ ਹੈ।

ਹੇ ਸਹੇਲੀਏ! ਉਹ ਪਰਮਾਤਮਾ ਅਦ੍ਰਿਸ਼ਟ ਹੈ, ਬੇਅੰਤ ਹੈ, ਬੇਅੰਤ ਹੈਉਹ ਸਦਾ ਕਾਇਮ ਰਹਿਣ ਵਾਲਾ ਹੈ। ਆਪਾ-ਭਾਵ ਮਾਰ ਕੇ (ਹੀ ਉਸ ਨੂੰ) ਮਿਲ ਸਕੀਦਾ ਹੈ। ਹੇ ਸਹੇਲੀਏ! ਅਪਣੇ ਅੰਦਰੋਂ) ਹਉਮੈ, ਮਾਇਆ ਜੋੜਨ ਦੀ ਖਿੱਚ ਤੇ ਲਾਲਚ ਸਾੜ ਦੇਹ (ਸਹੇਲੀਏ! ਹਉਮੈ ਮਮਤਾ ਲੋਭ ਆਦਿਕ ਦੀਮੈਲ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮੁਕਾਈ ਜਾ ਸਕਦੀ ਹੈ।

(ਸੋ, ਹੇ ਸਹੇਲੀਏਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਦੀ) ਰਜ਼ਾ ਵਿਚ (ਤੁਰ ਕੇ ਜੀਵਨ ਬਿਤੀਤ ਕਰ, ਤੇ ਅਰਦਾਸ ਕਰਿਆ ਕਰ-) ਹੇ ਤਾਰਨਹਾਰ ਪ੍ਰਭੂ! ਮੈਨੂੰ ਵਿਕਾਰਾਂ ਦੇ ਸਮੁੰਦਰ ਤੋਂ) ਪਾਰ ਲੰਘਾ ਲੈ (ਇਸ ਤਰ੍ਹਾਂ, ਹੇ ਸਹੇਲੀਏ! ਗੁਰੂ ਦੇਦਰ ਤੇ ਜਾ ਕੇ (ਪਰਮਾਤਮਾ ਦਾ) ਦਰਸਨ ਕਰ ਲਏਂਗੀ।

ਹੇ ਨਾਨਕ! ਆਖ-ਹੇ ਸਹੇਲੀਏ! ਜਿਹੜੀ ਜੀਵ-ਇਸਤ੍ਰੀ ਪ੍ਰਭੂ ਦਾ ਨਾਮ ਆਪਣੇ) ਹਿਰਦੇ ਵਿਚ ਵਸਾਂਦੀ ਹੈ ਉਹ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਚੱਖ ਕੇ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦੀ ਹੈ।੪।੧।

BILAAVAL, FIRST MEHL, CHHANT, DAKHNEE:
ONE UNIVERSAL CREATOR GOD. BY THE GRACE OF THE TRUE GURU:

The young, innocent soul-bride has come to the pasture lands of the world. Laying aside her pitcher of worldly concern, she lovingly attunes herself to her Lord. She remains lovingly absorbed in the pasture of the Lord, automatically embellished with the Word of the Shabad. With her palms pressed together, she prays to the Guru, to unite her with her True Beloved Lord. Seeing His bride’s loving devotion, the Beloved Lord eradicates unfulfilled sexual desire and unresolved anger. O Nanak, the young, innocent bride is so beautiful; seeing her Husband Lord, she is comforted. || 1 || Truthfully, O young soul-bride, your youth keeps you innocent. Do not come and go anywhere; stay with your Husband Lord. I will stay with my Husband Lord; I am His hand-maiden. Devotional worship to the Lord is pleasing to me. I know the unknowable, and speak the unspoken; I sing the Glorious Praises of the Celestial Lord God. She who chants and savors the taste of the Lord’s Name is loved by the True Lord. The Guru grants her the gift of the Shabad; O Nanak, she contemplates and reflects upon it. || 2 || She who is fascinated by the Supreme Lord, sleeps with her Husband Lord. She walks in harmony with the Guru’s Will, attuned to the Lord. The soul-bride is attuned to the Truth, and sleeps with the Lord, along with her companions and sister soul-brides. Loving the One Lord, with one-pointed mind, the Naam dwells within; I am united with the True Guru. Day and night, with each and every breath, I do not forget the Immaculate Lord, for a moment, even for an instant. So light the lamp of the Shabad, O Nanak, and burn away your fear. || 3 || O soul-bride, the Lord’s Light pervades all the three worlds. He is pervading each and every heart, the Invisible and Infinite Lord. He is Invisible and Infinite, Infinite and True; subduing his self-conceit, one meets Him. So burn away your egotistical pride, attachment and greed, with the Word of the Shabad; wash away your filth. When you go to the Lord’s Door, you shall receive the Blessed Vision of His Darshan; by His Will, the Savior will carry you across and save you. Tasting the Ambrosial Nectar of the Lord’s Name, the soul-bride is satisfied; O Nanak, she enshrines Him in her heart. || 4 || 1 ||

Saturday, March 12, 2022

Hukamnama Sahib March 13,2022

ਬਿਲਾਵਲੁ ਮਹਲਾ ੫ ॥ ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥ ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊਪਰਿ ਕਰਤੇ ਮਾਣੁ ॥੧॥ ਭਈ ਮਿਤ੍ਰਾਈ ਮਿਟੀ ਬੁਰਾਈ ਦ੍ਰੁਸਟ ਦੂਤ ਹਰਿ ਕਾਢੇ ਛਾਣਿ ॥ ਸੂਖ ਸਹਜ ਆਨੰਦ ਘਨੇਰੇ ਨਾਨਕ ਜੀਵੈ ਹਰਿ ਗੁਣਹ ਵਖਾਣਿ ॥੨॥੨੬॥੧੧੨॥
: ਹੇ ਭਾਈ! ਜਿਸ ਭੀ ਮਨੁੱਖ ਨੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਸੁਜਾਨ ਪ੍ਰਭੂ ਦਾ ਨਾਮ ਸਿਮਰਿਆ, ਉਸ ਉਤੇ ਕਿਸੇ ਦੀ ਚੋਟ ਕਾਰਗਰ ਨਾਹ ਹੋ ਸਕੀ, ਉਸ ਦੇ ਅੰਦਰ ਸਦਾ ਕਾਇਮ ਰਹਿਣ ਵਾਲਾ ਸੁਖ ਪੈਦਾ ਹੋ ਗਿਆ। ਗੋਬਿੰਦ ਦਾ ਨਾਮ ਸਿਮਰ ਕੇ (ਉਸ ਦੇ ਅੰਦਰ) ਸੁਖ ਹੀ ਸੁਖ ਬਣ ਗਿਆ।੧।ਰਹਾਉ।

ਹੇ ਭਾਈ! ਜਿਸ ਪ੍ਰਭੂ ਦੇ ਇਹ ਸਾਰੇ ਜੀਅ ਜੰਤ ਹਨ (ਇਹਨਾਂ ਨੂੰ) ਸੁਖੀ ਭੀ ਉਸ ਨੇ ਆਪ ਹੀ ਕੀਤਾ ਹੈ (ਸੁਖੀ ਕਰਨ ਵਾਲਾ ਭੀ ਆਪ ਹੀ ਹੈ) । ਪ੍ਰਭੂ ਦੀ ਭਗਤੀ ਕਰਨ ਵਾਲਿਆਂ ਨੂੰ ਇਹੀ ਸਦਾ ਕਾਇਮ ਰਹਿਣ ਵਾਲਾ ਸਹਾਰਾ ਹੈ। ਹੇ ਭਾਈ! ਪ੍ਰਭੂ ਆਪਣੇ ਸੇਵਕਾਂ ਦੀ ਇੱਜ਼ਤ ਆਪ ਹੀ ਰੱਖਦਾ ਹੈ। ਭਗਤ ਉਸ ਪ੍ਰਭੂ ਉਤੇ ਹੀ ਭਰੋਸਾ ਰੱਖਦੇ ਹਨ, ਜੋ ਸਾਰੇ ਡਰਾਂ ਦਾ ਨਾਸ ਕਰਨ ਵਾਲਾ ਹੈ।੧।

(ਹੇ ਭਾਈ! ਜੇਹੜਾ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਪ੍ਰਭੂ ਉਸ ਦਾ) ਬੁਰਾ ਚਿਤਵਨ ਵਾਲੇ ਵੈਰੀਆਂ ਨੂੰ ਚੁਣ ਕੇ ਕੱਢ ਦੇਂਦਾ ਹੈ (ਉਹਨਾਂ ਦੀ ਸਗੋਂ ਸੇਵਕ ਨਾਲ) ਪਿਆਰ ਦੀ ਸਾਂਝ ਬਣ ਜਾਂਦੀ ਹੈ (ਉਹਨਾਂ ਦੇ ਅੰਦਰੋਂ ਉਸ ਸੇਵਕ ਵਾਸਤੇ) ਵੈਰ ਭਾਵ ਮਿਟ ਜਾਂਦਾ ਹੈ। ਹੇ ਨਾਨਕ! ਸੇਵਕ ਦੇ ਹਿਰਦੇ ਵਿਚ ਸੁਖ ਆਤਮਕ ਅਡੋਲਤਾ ਅਤੇ ਬਹੁਤ ਆਨੰਦ ਬਣੇ ਰਹਿੰਦੇ ਹਨ। ਸੇਵਕ ਪਰਮਾਤਮਾ ਦੇ ਗੁਣ ਉਚਾਰ ਉਚਾਰ ਕੇ ਆਤਮਕ ਜੀਵਨ ਪ੍ਰਾਪਤ ਕਰਦਾ ਰਹਿੰਦਾ ਹੈ।੨।੨੬।੧੧੨।

BILAAVAL, FIFTH MEHL:

Meditating in remembrance on the Lord of the Universe, I am emancipated. Suffering is eradicated, and true peace has come, meditating on the Inner-knower, the Searcher of hearts. || 1 || Pause || All beings belong to Him — He makes them happy. He is the true power of His humble devotees. He Himself saves and protects His slaves, who believe in their Creator, the Destroyer of fear. || 1 || I have found friendship, and hatred has been eradicated; the Lord has rooted out the enemies and villains. Nanak has been blessed with celestial peace and poise and total bliss; chanting the Glorious Praises of the Lord, he lives. || 2 || 26 || 112 ||b

Friday, March 11, 2022

Hukamnama Sahib March 12,2022

ਸਲੋਕ ਮਃ ੧ ॥ ਵੇਲਿ ਪਿੰਞਾਇਆ ਕਤਿ ਵੁਣਾਇਆ ॥ ਕਟਿ ਕੁਟਿ ਕਰਿ ਖੁੰਬਿ ਚੜਾਇਆ ॥ ਲੋਹਾ ਵਢੇ ਦਰਜੀ ਪਾੜੇ ਸੂਈ ਧਾਗਾ ਸੀਵੈ ॥ ਇਉ ਪਤਿ ਪਾਟੀ ਸਿਫਤੀ ਸੀਪੈ ਨਾਨਕ ਜੀਵਤ ਜੀਵੈ ॥ ਹੋਇ ਪੁਰਾਣਾ ਕਪੜੁ ਪਾਟੈ ਸੂਈ ਧਾਗਾ ਗੰਢੈ ॥ ਮਾਹੁ ਪਖੁ ਕਿਹੁ ਚਲੈ ਨਾਹੀ ਘੜੀ ਮੁਹਤੁ ਕਿਛੁ ਹੰਢੈ ॥ ਸਚੁ ਪੁਰਾਣਾ ਹੋਵੈ ਨਾਹੀ ਸੀਤਾ ਕਦੇ ਨ ਪਾਟੈ ॥ ਨਾਨਕ ਸਾਹਿਬੁ ਸਚੋ ਸਚਾ ਤਿਚਰੁ ਜਾਪੀ ਜਾਪੈ ॥੧॥

 (ਰੂੰ ਵੇਲਣੇ ਵਿਚ) ਵੇਲ ਕੇ ਪਿੰਞਾਈਦਾ ਹੈ, ਕੱਤ ਕੇ (ਕੱਪੜਾ) ਉਣਾਈਦਾ ਹੈ, ਇਸ ਦੇ ਟੋਟੇ ਕਰ ਕੇ (ਧੁਆਣ ਲਈ) ਖੁੰਬ ਤੇ ਚੜ੍ਹਾਈਦਾ ਹੈ। (ਇਸ ਕੱਪੜੇ ਨੂੰ) ਕੈਂਚੀ ਕਤਰਦੀ ਹੈ, ਦਰਜ਼ੀ ਇਸ ਨੂੰ ਪਾੜਦਾ ਹੈ, ਤੇ ਸੂਈ ਧਾਗਾ ਸਿਊਂਦਾ ਹੈ। (ਜਿਵੇਂ ਇਹ ਕੱਟਿਆ ਪਾੜਿਆ ਹੋਇਆ ਕੱਪੜਾ ਸੂਈ ਧਾਗੇ ਨਾਲ ਸੀਪ ਜਾਂਦਾ ਹੈ) ਤਿਵੇਂ ਹੀ, ਹੇ ਨਾਨਕ! ਮਨੁੱਖ ਦੀ ਗੁਆਚੀ ਹੋਈ ਇੱਜ਼ਤ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਨਾਲ ਫਿਰ ਬਣ ਆਉਂਦੀ ਹੈ ਤੇ ਮਨੁੱਖ ਸੁਚੱਜਾ ਜੀਵਨ ਗੁਜ਼ਾਰਨ ਲੱਗ ਪੈਂਦਾ ਹੈ।

ਕੱਪੜਾ ਪੁਰਾਣਾ ਹੋ ਕੇ ਪਾਟ ਜਾਂਦਾ ਹੈ, ਸੂਈ ਧਾਗਾ ਇਸ ਨੂੰ ਗੰਢ ਦੇਂਦਾ ਹੈ, (ਪਰ ਇਹ ਗੰਢਿਆ ਹੋਇਆ ਪੁਰਾਣਾ ਕੱਪੜਾ) ਕੋਈ ਮਹੀਨਾ ਅੱਧਾ ਮਹੀਨਾ ਤੱਗਦਾ ਨਹੀਂ, ਸਿਰਫ਼ ਘੜੀ ਦੋ ਘੜੀ (ਥੋੜਾ ਚਿਰ) ਹੀ ਹੰਢਦਾ ਹੈ; (ਪਰ) ਪ੍ਰਭੂ ਦਾ ਨਾਮ (-ਰੂਪ ਪਟੋਲਾ) ਕਦੇ ਪੁਰਾਣਾ ਨਹੀਂ ਹੁੰਦਾ, ਸੀਤਾ ਹੋਇਆ ਕਦੇ ਪਾਟਦਾ ਨਹੀਂ (ਉਸ ਪ੍ਰਭੂ ਨਾਲ ਜੁੜਿਆ ਹੋਇਆ ਮਨ ਉਸ ਤੋਂ ਟੁੱਟਦਾ ਨਹੀਂ) । ਹੇ ਨਾਨਕ! ਪ੍ਰਭੂ-ਖਸਮ ਸਦਾ ਕਾਇਮ ਰਹਿਣ ਵਾਲਾ ਹੈ, ਪਰ ਇਸ ਗੱਲ ਦੀ ਤਾਂ ਹੀ ਸਮਝ ਪੈਂਦੀ ਹੈ ਜੇ ਉਸ ਨੂੰ ਸਿਮਰੀਏ।1।

ਮਃ ੧ ॥ ਸਚ ਕੀ ਕਾਤੀ ਸਚੁ ਸਭੁ ਸਾਰੁ ॥ ਘਾੜਤ ਤਿਸ ਕੀ ਅਪਰ ਅਪਾਰ ॥ ਸਬਦੇ ਸਾਣ ਰਖਾਈ ਲਾਇ ॥ ਗੁਣ ਕੀ ਥੇਕੈ ਵਿਚਿ ਸਮਾਇ ॥ ਤਿਸ ਦਾ ਕੁਠਾ ਹੋਵੈ ਸੇਖੁ ॥ ਲੋਹੂ ਲਬੁ ਨਿਕਥਾ ਵੇਖੁ ॥ ਹੋਇ ਹਲਾਲੁ ਲਗੈ ਹਕਿ ਜਾਇ ॥ ਨਾਨਕ ਦਰਿ ਦੀਦਾਰਿ ਸਮਾਇ ॥੨॥ 

 ਜੇ ਪ੍ਰਭੂ ਦੇ ਨਾਮ ਦੀ ਛੁਰੀ ਹੋਵੇ, ਪ੍ਰਭੂ ਦਾ ਨਾਮ ਹੀ (ਉਸ ਛੁਰੀ ਦਾ) ਸਾਰਾ ਲੋਹਾ ਹੋਵੇ, ਉਸ ਛੁਰੀ ਦੀ ਘਾੜਤ ਬਹੁਤ ਸੁੰਦਰ ਹੁੰਦੀ ਹੈ; ਇਹ ਛੁਰੀ ਸਤਿਗੁਰੂ ਦੇ ਸ਼ਬਦ ਦੀ ਸਾਣ ਤੇ ਰੱਖ ਕੇ ਤੇਜ਼ ਕੀਤੀ ਜਾਂਦੀ ਹੈ, ਤੇ ਇਹ ਪ੍ਰਭੂ ਦੇ ਗੁਣਾਂ ਦੀ ਮਿਆਨ ਵਿਚ ਟਿਕੀ ਰਹਿੰਦੀ ਹੈ।

ਜੇ ਸ਼ੇਖ਼ ਇਸ ਛੁਰੀ ਦਾ ਕੁੱਠਾ ਹੋਇਆ ਹੋਵੇ (ਭਾਵ, ਜੇ 'ਸ਼ੇਖ਼' ਦਾ ਜੀਵਨ ਪ੍ਰਭੂ ਦੇ ਨਾਮ, ਸਤਿਗੁਰੂ ਦੇ ਸ਼ਬਦ ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਘੜਿਆ ਹੋਇਆ ਹੋਵੇ) ਤਾਂ ਉਸ ਦੇ ਅੰਦਰੋਂ ਲੱਬ-ਰੂਪ ਲਹੂ ਜ਼ਰੂਰ ਨਿਕਲ ਜਾਂਦਾ ਹੈ, ਇਸ ਤਰ੍ਹਾਂ ਹਲਾਲ ਹੋ ਕੇ (ਕੁੱਠਾ ਜਾ ਕੇ) ਉਹ ਪ੍ਰਭੂ ਵਿਚ ਜੁੜਦਾ ਹੈ, ਤੇ, ਹੇ ਨਾਨਕ! ਪ੍ਰਭੂ ਦੇ ਦਰ ਤੇ (ਅੱਪੜ ਕੇ) ਉਸ ਦੇ ਦਰਸ਼ਨ ਵਿਚ ਲੀਨ ਹੋ ਜਾਂਦਾ ਹੈ।2।

ਮਃ ੧ ॥ ਕਮਰਿ ਕਟਾਰਾ ਬੰਕੁੜਾ ਬੰਕੇ ਕਾ ਅਸਵਾਰੁ ॥ ਗਰਬੁ ਨ ਕੀਜੈ ਨਾਨਕਾ ਮਤੁ ਸਿਰਿ ਆਵੈ ਭਾਰੁ ॥੩॥ 

ਲੱਕ ਦੁਆਲੇ ਸੋਹਣੀ ਜਿਹੀ ਕਟਾਰ ਹੋਵੇ ਤੇ ਸੋਹਣੇ ਘੋੜੇ ਦਾ ਸੁਆਰ ਹੋਵੇ, (ਫਿਰ ਭੀ) ਹੇ ਨਾਨਕ! ਮਾਣ ਨਾਹ ਕ ਰੀਏ, (ਕੀਹ ਪਤਾ ਹੈ) ਮਤਾਂ ਸਿਰ-ਭਾਰ ਡਿੱਗ ਪਏ।3।

ਪਉੜੀ ॥ ਸੋ ਸਤਸੰਗਤਿ ਸਬਦਿ ਮਿਲੈ ਜੋ ਗੁਰਮੁਖਿ ਚਲੈ ॥ ਸਚੁ ਧਿਆਇਨਿ ਸੇ ਸਚੇ ਜਿਨ ਹਰਿ ਖਰਚੁ ਧਨੁ ਪਲੈ ॥ ਭਗਤ ਸੋਹਨਿ ਗੁਣ ਗਾਵਦੇ ਗੁਰਮਤਿ ਅਚਲੈ ॥ ਰਤਨ ਬੀਚਾਰੁ ਮਨਿ ਵਸਿਆ ਗੁਰ ਕੈ ਸਬਦਿ ਭਲੈ ॥ ਆਪੇ ਮੇਲਿ ਮਿਲਾਇਦਾ ਆਪੇ ਦੇਇ ਵਡਿਆਈ ॥੧੯ll

ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਹ ਸਾਧ ਸੰਗਤਿ ਵਿਚ (ਆ ਕੇ) ਗੁਰੂ ਦੇ ਸ਼ਬਦ ਵਿਚ ਜੁੜਦਾ ਹੈ। ਜਿਨ੍ਹਾਂ ਮਨੁੱਖਾਂ ਦੇ ਪੱਲੇ ਪ੍ਰਭੂ ਦਾ ਨਾਮ-ਰੂਪ ਧਨ ਹੈ (ਜ਼ਿੰਦਗੀ ਦੇ ਸਫ਼ਰ ਲਈ) ਖ਼ਰਚ ਹੈ ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਸਿਮਰਦੇ ਹਨ ਤੇ ਉਸੇ ਦਾ ਰੂਪ ਹੋ ਜਾਂਦੇ ਹਨ। ਬੰਦਗੀ ਕਰਨ ਵਾਲੇ ਬੰਦੇ ਪ੍ਰਭੂ ਦੇ ਗੁਣ ਗਾਂਦੇ ਹਨ ਤੇ ਸੋਹਣੇ ਲੱਗਦੇ ਹਨ, ਸਤਿਗੁਰੂ ਦੀ ਮੱਤ ਲੈ ਕੇ ਉਹ ਅਡੋਲ ਹੋ ਜਾਂਦੇ ਹਨ, ਸਤਿਗੁਰੂ ਦੇ ਸੋਹਣੇ ਸ਼ਬਦ ਦੀ ਰਾਹੀਂ ਉਹਨਾਂ ਦੇ ਮਨ ਵਿਚ ਪ੍ਰਭੂ ਦੇ ਸ੍ਰੇਸ਼ਟ ਨਾਮ ਦੀ ਵਿਚਾਰ ਆ ਵੱਸਦੀ ਹੈ।

(ਭਗਤ ਜਨਾਂ ਨੂੰ) ਪ੍ਰਭੂ ਆਪ ਹੀ ਆਪਣੇ ਵਿਚ ਮਿਲਾਂਦਾ ਹੈ, ਆਪ ਹੀ ਉਹਨਾਂ ਨੂੰ ਸੋਭਾ ਦੇਂਦਾ ਹੈ। 19।

SHALOK, FIRST MEHL:

The cotton is ginned, woven and spun; the cloth is laid out, washed and bleached white. The tailor cuts it with his scissors, and sews it with his thread. Thus, the torn and tattered honor is sewn up again, through the Lord’s Praise, O Nanak, and one lives the true life. Becoming worn, the cloth is torn; with needle and thread it is sewn up again. It will not last for a month, or even a week. It barely lasts for an hour, or even a moment. But the Truth does not grow old; and when it is stitched, it is never torn again. O Nanak, the Lord and Master is the Truest of the True. While we meditate on Him, we see Him. || 1 || FIRST MEHL: The knife is Truth, and its steel is totally True. Its workmanship is incomparably beautiful. It is sharpened on the grindstone of the Shabad. It is placed in the scabbard of virtue. If the Shaykh is killed with that, then the blood of greed will spill out. One who is slaughtered in this ritualistic way, will be attached to the Lord. O Nanak, at the Lord’s door, he is absorbed into His Blessed Vision. || 2 || FIRST MEHL: A beautiful dagger hangs by your waist, and you ride such a beautiful horse. But don’t be too proud; O Nanak, you may fall head first to the ground. || 3 || PAUREE: They alone walk as Gurmukh, who receive the Shabad in the Sat Sangat, the True Congregation. Meditating on the True Lord, they become truthful; they carry in their robes the supplies of the Lord’s wealth. The devotees look beautiful, singing the Praises of the Lord; following the Guru’s Teachings, they become stable and unchanging. They enshrine the jewel of contemplation within their minds, and the most sublime Word of the Guru’s Shabad. He Himself unites in His Union; He Himself grants glorious greatness. || 19 ||

Thursday, March 10, 2022

Hukamnama Sahib March 11,2022

ਗੋਂਡ ਮਹਲਾ ੫ ॥ ਜਾ ਕਉ ਰਾਖੈ ਰਾਖਣਹਾਰੁ ॥ ਤਿਸ ਕਾ ਅੰਗੁ ਕਰੇ ਨਿਰੰਕਾਰੁ ॥੧॥ ਰਹਾਉ ॥ਮਾਤ ਗਰਭ ਮਹਿ ਅਗਨਿ ਨ ਜੋਹੈ ॥ ਕਾਮੁ ਕ੍ਰੋਧੁ ਲੋਭੁ ਮੋਹੁ ਨ ਪੋਹੈ ॥ ਸਾਧਸੰਗਿ ਜਪੈ ਨਿਰੰਕਾਰੁ ॥ ਨਿੰਦਕ ਕੈ ਮੁਹਿ ਲਾਗੈ ਛਾਰੁ ॥੧॥ ਰਾਮ ਕਵਚੁ ਦਾਸ ਕਾ ਸੰਨਾਹੁ ॥ ਦੂਤ ਦੁਸਟ ਤਿਸੁ ਪੋਹਤ ਨਾਹਿ ॥ ਜੋ ਜੋ ਗਰਬੁ ਕਰੇ ਸੋ ਜਾਇ ॥ ਗਰੀਬ ਦਾਸ ਕੀ ਪ੍ਰਭੁ ਸਰਣਾਇ ॥੨॥ ਜੋ ਜੋ ਸਰਣਿ ਪਇਆ ਹਰਿ ਰਾਇ ॥ ਸੋ ਦਾਸੁ ਰਖਿਆ ਅਪਣੈ ਕੰਠਿ ਲਾਇ ॥ ਜੇ ਕੋ ਬਹੁਤੁ ਕਰੇ ਅਹੰਕਾਰੁ ॥ ਓਹੁ ਖਿਨ ਮਹਿ ਰੁਲਤਾ ਖਾਕੂ ਨਾਲਿ ॥੩॥ ਹੈ ਭੀ ਸਾਚਾ ਹੋਵਣਹਾਰੁ ॥ ਸਦਾ ਸਦਾ ਜਾਈ ਬਲਿਹਾਰ ॥ ਅਪਣੇ ਦਾਸ ਰਖੇ ਕਿਰਪਾ ਧਾਰਿ ॥ ਨਾਨਕ ਕੇ ਪ੍ਰਭ ਪ੍ਰਾਣ ਅਧਾਰ ॥੪॥੧੮॥੨੦॥ 

ਅਰਥ: ਹੇ ਭਾਈ! ਜਿਸ ਮਨੁੱਖ ਨੂੰ ਰੱਖਣ-ਜੋਗ ਪ੍ਰਭੂ (ਕਾਮਾਦਿਕ ਵਿਕਾਰਾਂ ਤੋਂ) ਬਚਾਣਾ ਚਾਹੁੰਦਾ ਹੈ, ਪ੍ਰਭੂ ਉਸ ਮਨੁੱਖ ਦਾ ਪੱਖ ਕਰਦਾ ਹੈ (ਉਸ ਦੀ ਮਦਦ ਕਰਦਾ ਹੈ੧।ਰਹਾਉ।

ਹੇ ਭਾਈ! ਜਿਵੇਂ ਜੀਵ ਨੂੰ) ਮਾਂ ਦੇ ਪੇਟ ਵਿਚ ਅੱਗ ਦੁੱਖ ਨਹੀਂ ਦੇਂਦੀ, (ਤਿਵੇਂ ਪ੍ਰਭੂ ਜਿਸ ਮਨੁੱਖ ਦਾ ਪੱਖ ਕਰਦਾ ਹੈ, ਉਸ ਨੂੰ) ਕਾਮ, ਕ੍ਰੋਧ, ਲੋਭ, ਮੋਹ (ਕੋਈ ਭੀ) ਆਪਣੇ ਦਬਾਉ ਵਿਚ ਨਹੀਂ ਲਿਆ ਸਕਦਾ। ਉਹ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦਾ ਹੈ, (ਪਰ ਉਸ) ਦੀ ਨਿੰਦਾ ਕਰਨ ਵਾਲੇ ਮਨੁੱਖ ਦੇ ਸਿਰ ਉਤੇ ਸੁਆਹ ਪੈਂਦੀ ਹੈ (ਨਿੰਦਕ ਬਦਨਾਮੀ ਹੀ ਖੱਟਦਾ ਹੈ੧।

ਹੇ ਭਾਈ! ਪਰਮਾਤਮਾ (ਦਾ ਨਾਮ) ਸੇਵਕ ਵਾਸਤੇ (ਸ਼ਸਤ੍ਰਾਂ ਦੀ ਮਾਰ ਤੋਂ ਬਚਾਣ ਵਾਲਾ) ਤੰਤ੍ਰ ਹੈਸੰਜੋਅ ਹੈ (ਜਿਸ ਮਨੁੱਖ ਦੇ ਪਾਸ ਰਾਮ-ਨਾਮ ਦਾ ਕਵਚ ਹੈ ਸੰਜੋਅ ਹੈ) ਉਸ ਨੂੰ (ਕਾਮਾਦਿਕ) ਚੰਦਰੇ ਵੈਰੀ ਪੋਹ ਨਹੀਂ ਸਕਦੇ। (ਪਰ) ਜੇਹੜਾ ਜੇਹੜਾ ਮਨੁੱਖ (ਆਪਣੀ ਤਾਕਤ ਦਾ) ਮਾਣ ਕਰਦਾ ਹੈਉਹ (ਆਤਮਕ ਜੀਵਨ ਵਲੋਂ) ਤਬਾਹ ਹੋ ਜਾਂਦਾ ਹੈ। ਗ਼ਰੀਬ ਦਾ ਆਸਰਾ ਸੇਵਕ ਦਾ ਆਸਰਾ ਪ੍ਰਭੂ ਆਪ ਹੈ।੨।

ਹੇ ਭਾਈ! ਜੇਹੜਾ ਜੇਹੜਾ ਮਨੁੱਖ ਪ੍ਰਭੂ ਪਾਤਿਸ਼ਾਹ ਦੀ ਸਰਨੀ ਪੈ ਜਾਂਦਾ ਹੈ, ਉਸ ਸੇਵਕ ਨੂੰ ਪ੍ਰਭੂ ਆਪਣੇ ਗਲ ਨਾਲ ਲਾ ਕੇ (ਦੁਸਟ ਦੂਤਾਂ ਤੋਂ) ਬਚਾ ਲੈਂਦਾ ਹੈ। ਪਰ ਜੇਹੜਾ ਮਨੁੱਖ (ਆਪਣੀ ਹੀ ਤਾਕਤ ਉਤੇ) ਬੜਾ ਮਾਣ ਕਰਦਾ ਹੈ, ਉਹ ਮਨੁੱਖਾਂ (ਇਹਨਾਂ ਦੂਤਾਂ ਦੇ ਟਾਕਰੇ ਤੇ) ਇਕ ਖਿਨ ਵਿਚ ਹੀ ਮਿੱਟੀ ਵਿਚ ਮਿਲ ਜਾਂਦਾ ਹੈ।੩।

ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਪ੍ਰਭੂ ਹੁਣ ਭੀ ਮੌਜੂਦ ਹੈ, ਸਦਾ ਲਈ ਮੌਜੂਦ ਰਹੇਗਾ। ਮੈਂ ਸਦਾ ਉਸੇ ਉਤੋਂ ਸਦਕੇ ਜਾਂਦਾ ਹਾਂ। ਹੇ ਭਾਈ! ਨਾਨਕ ਦੇ ਪ੍ਰਭੂ ਜੀ ਆਪਣੇ ਦਾਸਾਂ ਦੀ ਜਿੰਦ ਦਾ ਆਸਰਾ ਹਨ। ਪ੍ਰਭੂ ਆਪਣੇ ਦਾਸ ਨੂੰ ਕਿਰਪਾ ਕਰ ਕੇ (ਵਿਕਾਰਾਂ ਤੋਂ ਸਦਾ) ਬਚਾਂਦਾ ਹੈ।੪।੧੮।੨੦।

O brother! The human being whom the maintainable Lord wants to save (from sexual disorders), the Lord favors that human being (helps him).

O brother! As fire does not afflict the creature (in the womb of the mother), (so the man whom the Lord favors) cannot be brought under (his) lust, anger, greed, attachment. He stays in the Sangat of Guru and chants God's name, (but ashes fall on the head of the person who slanders him).
O brother! God (Naam) is the Tantra for the Sevak (protector from the scourge of weapons), Sanjoa is (the man who has the armor of Ram Naam is Sanjoa) he (Kamadik) Chandra enemies cannot touch him. (But) every human being who is proud (of his strength) is destroyed (by the spiritual life). The support of the poor, the support of the servant is the Lord Himself.
O brother! Every human being who falls under the protection of the Lord King, the Lord saves (from the evil angels) the servant by embracing him. But the human being who is very proud (of his own strength), the human beings (against the resistance of these angels) are reduced to dust in a single moment.
O brother! The ever abiding Lord is still present, will be present forever. I am always sacrificing to Him. O brother! Nanak's Lord is the support of the life of His servants. The Lord graciously saves His servant (from vices).

Wednesday, March 9, 2022

Hukamnama Sahib March 10,2022

ਰਾਗੁ ਗੋਂਡ ਬਾਣੀ ਨਾਮਦੇਉ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥ 
ਗੋਂਡ ॥ ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥ ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਠੁਲਾ ਬਾਹ ਦੇ ॥੧॥ ਰਹਾਉ ॥ ਨਰ ਤੇ ਸੁਰ ਹੋਇ ਜਾਤ ਨਿਮਖ ਮੈ ਸਤਿਗੁਰ ਬੁਧਿ ਸਿਖਲਾਈ ॥ ਨਰ ਤੇ ਉਪਜਿ ਸੁਰਗ ਕਉ ਜੀਤਿਓ ਸੋ ਅਵਖਧ ਮੈ ਪਾਈ ॥੧॥ ਜਹਾ ਜਹਾ ਧੂਅ ਨਾਰਦੁ ਟੇਕੇ ਨੈਕੁ ਟਿਕਾਵਹੁ ਮੋਹਿ ॥ ਤੇਰੇ ਨਾਮ ਅਵਿਲੰਬਿ ਬਹੁਤੁ ਜਨ ਉਧਰੇ ਨਾਮੇ ਕੀ ਨਿਜ ਮਤਿ ਏਹ ॥੨॥੩॥ 

ਅਰਥ: ਹੇ ਮੇਰੇ ਰਾਮ! ਮੈਨੂੰ (ਸੰਸਾਰ-ਸਮੁੰਦਰ ਤੋਂ) ਤਾਰ ਲੈ, ਬਚਾ ਲੈ। ਹੇ ਮੇਰੇ ਪਿਤਾ ਪ੍ਰਭੂ! ਮੈਨੂੰ ਆਪਣੀ ਬਾਂਹ ਫੜਾ, ਮੈਂ ਤੇਰਾ ਅੰਞਾਣ ਸੇਵਕ ਹਾਂ, ਮੈਂ ਤਰਨਾ ਨਹੀਂ ਜਾਣਦਾ।ਰਹਾਉ।

(ਹੇ ਬੀਠੁਲ ਪਿਤਾ! ਮੈਨੂੰ ਭੀ ਗੁਰੂ ਮਿਲਾ) ਗੁਰੂ ਤੋਂ ਮਿਲੀ ਮੱਤ ਦੀ ਬਰਕਤ ਨਾਲ ਅੱਖ ਦੇ ਫੋਰ ਵਿਚ ਮਨੁੱਖਾਂ ਤੋਂ ਦੇਵਤੇ ਬਣ ਜਾਈਦਾ ਹੈ, ਹੇ ਪਿਤਾ! ਮਿਹਰ ਕਰ) ਮੈਂ ਭੀ ਉਹ ਦਵਾਈ ਹਾਸਲ ਕਰ ਲਵਾਂ ਜਿਸ ਨਾਲ ਮਨੁੱਖਾਂ ਤੋਂ ਜੰਮ ਕੇ (ਭਾਵ, ਮਨੁੱਖ-ਜਾਤੀ ਵਿਚੋਂ ਹੋ ਕੇ) ਸੁਰਗ ਨੂੰ ਜਿੱਤਿਆ ਜਾ ਸਕਦਾ ਹੈ (ਭਾਵ, ਸੁਰਗ ਦੀ ਭੀ ਪਰਵਾਹ ਨਹੀਂ ਰਹਿੰਦੀ੧।

ਹੇ ਮੇਰੇ ਰਾਮ! ਤੂੰ ਜਿਸ ਜਿਸ ਆਤਮਕ ਟਿਕਾਣੇ ਧ੍ਰੂ ਤੇ ਨਾਰਦ (ਵਰਗੇ ਭਗਤਾਂ) ਨੂੰ ਅਪੜਾਇਆ ਹੈ, ਮੈਨੂੰ ਸਦਾ ਲਈ ਅਪੜਾ ਦੇਹ, ਮੇਰਾ ਨਾਮਦੇਵ ਦਾ ਇਹ ਪੱਕਾ ਨਿਸ਼ਚਾ ਹੈ ਕਿ ਤੇਰੇ ਨਾਮ ਦੇ ਆਸਰੇ ਬੇਅੰਤ ਜੀਵ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂਬਚ ਨਿਕਲਦੇ ਹਨ।੨।੩।

ਭਾਵ: ਪ੍ਰਭੂ ਤੋਂ ਨਾਮ ਸਿਮਰਨ ਦੀ ਮੰਗ। ਨਾਮ ਦੀ ਬਰਕਤ ਨਾਲ ਸੁਰਗ ਦੀ ਭੀ ਲਾਲਸਾ ਨਹੀਂ ਰਹਿੰਦੀ।

GOND

Carry me across, O Lord, carry me across. I am ignorant, and I do not know how to swim. O my Beloved Father, please give me Your arm. || 1 || Pause || I have been transformed from a mortal being into an angel, in an instant; the True Guru has taught me this. Born of human flesh, I have conquered the heavens; such is the medicine I was given. || 1 || Please place me where You placed Dhroo and Naarad, O my Master. With the Support of Your Name, so many have been saved; this is Naam Dayv’s understanding. || 2 || 3 ||

Tuesday, March 8, 2022

Hukamnama Sahib March 09,2022

 ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥: 

(ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ।ਰਹਾਉ।

ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਸਾਰੇ ਜਗਤ ਵਿਚ ਹਰ ਥਾਂ ਉਸ ਦੀ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ।੧।

ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ।੨।੧੨।੩੦।


BILAAVAL, FIFTH MEHL:

The Perfect Guru has blessed me with celestial Samaadhi, bliss and peace. God is always my Helper and Companion; I contemplate His Ambrosial Virtues. || Pause || Triumphant cheers greet me all across the world, and all beings yearn for me. The True Guru and God are totally pleased with me; no obstacle blocks my way. || 1 || One who has the Merciful Lord God on his side — everyone becomes his slave. Forever and ever, O Nanak, glorious greatness rests with the Guru. || 2 || 12 || 30 ||

Monday, March 7, 2022

Hukamnama Sahib March 08,2022

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥

ਅਰਥ: ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ, ਤੇਰਾ ਹੀ ਆਸਰਾ ਹੈ। ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ। (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ।੧।ਰਹਾਉ।

ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ। ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ। ਹੇ ਭਾਈ! ਗੁਰੂ ਸੁਆਮੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰਨ ਦੇ ਸਮਰੱਥ ਹੈ (ਕਿਉਂਕਿ) ਉਹ ਸਾਰੀਆਂ ਤਾਕਤਾਂ ਦਾ ਮਾਲਕ ਹੈ। ਹੇ ਨਾਨਕ! ਗੁਰੂ ਪਰਮਾਤਮਾ ਦਾ ਰੂਪ ਹੈ। (ਆਪਣੇ ਸੇਵਕਾਂ ਦੇ) ਸਦਾ ਹੀ ਅੰਗ-ਸੰਗ ਰਹਿੰਦਾ ਹੈ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ, ਉਹਨਾਂ ਦੀ ਸੋਭਾ ਸੁਣ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ। (ਉਹ ਵਡ-ਭਾਗੀ ਮਨੁੱਖ ਸਦਾ) ਪਰਮਾਤਮਾ ਦਾ ਨਾਮ ਸਿਮਰਦੇ ਹਨ, ਪਰਮਾਤਮਾ ਦਾ ਨਾਮ ਉਚਾਰਦੇ ਹਨ, ਪਰਮਾਤਮਾ ਦੇ ਨਾਮ ਵਿਚ ਹੀ ਉਹਨਾਂ ਦਾ ਮਨ ਰੰਗਿਆ ਰਹਿੰਦਾ ਹੈ। ਹੇ ਪ੍ਰਭੂ! ਤੇਰਾ ਇਹ) ਸੇਵਕ (ਤੇਰੇ ਉਹਨਾਂ) ਸੇਵਕਾਂ ਦੀ ਸੇਵਾ (ਦੀ ਦਾਤਿ ਤੇਰੇ ਪਾਸੋਂ) ਮੰਗਦਾ ਹੈ, (ਤੇਰੀ) ਪੂਰਨ ਬਖ਼ਸ਼ਸ਼ ਨਾਲ (ਹੀ) ਮੈਂ (ਉਹਨਾਂ ਦੀਸੇਵਾ ਦੀ ਕਾਰ ਕਰ ਸਕਦਾ ਹਾਂ। ਹੇ ਮਾਲਕ-ਪ੍ਰਭੂ! ਤੇਰੇ ਸੇਵਕ) ਨਾਨਕ ਦੀ (ਤੇਰੇ ਦਰ ਤੇਅਰਦਾਸ ਹੈ, (-ਮੇਹਰ ਕਰ) ਮੈਂ ਤੇਰੇ ਸੇਵਕਾਂ ਦਾ ਦਰਸਨ ਕਰ ਸਕਾਂ।੨।

ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਬਹਿਣ-ਖਲੋਣ ਸਦਾ ਗੁਰਮੁਖਾਂ ਦੀ ਸੰਗਤਿ ਵਿਚ ਹੈ, ਉਹ ਮਨੁੱਖ ਵੱਡੇ ਭਾਗਾਂ ਵਾਲੇ ਆਖੇ ਜਾ ਸਕਦੇ ਹਨ। (ਗੁਰਮੁਖਾਂ ਦੀ ਸੰਗਤਿ ਵਿਚ ਹੀ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਪਵਿੱਤਰ ਨਾਮ ਸਿਮਰਿਆ ਜਾ ਸਕਦਾ ਹੈ, ਅਤੇ ਮਨ ਵਿਚ (ਉੱਚੇ ਆਤਮਕ ਜੀਵਨ ਦਾ) ਚਾਨਣ (ਗਿਆਨ) ਪੈਦਾ ਹੁੰਦਾ ਹੈ। ਹੇ ਭਾਈ! ਗੁਰਮੁਖਾਂ ਦੀ ਸੰਗਤਿ ਵਿਚ ਹੀ) ਸਾਰੀ ਉਮਰ ਦਾ ਦੁੱਖ ਕੱਟਿਆ ਜਾ ਸਕਦਾ ਹੈ, ਅਤੇ ਜਮਰਾਜ ਦੀ ਧੌਂਸ ਭੀ ਮੁੱਕ ਜਾਂਦੀ ਹੈ। ਪਰ, ਹੇ ਨਾਨਕ! ਗੁਰਮੁਖਾਂ ਦਾ) ਦਰਸਨ ਉਹਨਾਂ ਮਨੁੱਖਾਂ ਨੂੰ ਹੀ ਨਸੀਬ ਹੁੰਦਾ ਹੈ ਜੋ ਆਪਣੇ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ।੩।

ਹੇ ਸਭ ਤੋਂ ਉੱਚੇ, ਅਪਾਰ ਅਤੇ ਬੇਅੰਤ ਮਾਲਕ-ਪ੍ਰਭੂ! ਕੋਈ ਭੀ ਮਨੁੱਖ ਤੇਰੇ (ਸਾਰੇ) ਗੁਣ ਨਹੀਂ ਜਾਣ ਸਕਦਾ। ਜੇਹੜੇ ਮਨੁੱਖ (ਤੇਰੇ ਗੁਣ) ਗਾਂਦੇ ਹਨ, ਉਹ ਵਿਕਾਰਾਂ ਤੋਂ ਬਚ ਨਿਕਲਦੇ ਹਨ। ਜੇਹੜੇ ਮਨੁੱਖ (ਤੇਰੀਆਂ ਸਿਫ਼ਤਾਂ) ਸੁਣਦੇ ਹਨ, ਉਹਨਾਂ ਦੇ ਅਨੇਕਾਂ ਪਾਪ ਨਾਸ ਹੋ ਜਾਂਦੇ ਹਨ।

ਹੇ ਭਾਈ! ਪਰਮਾਤਮਾ ਪਸ਼ੂ-ਸੁਭਾਵ ਬੰਦਿਆਂ ਨੂੰ, ਅਤੇ ਮਹਾ ਮੂਰਖਾਂ ਨੂੰ (ਸੰਸਾਰ-ਸਮੁੰਦਰ ਤੋਂ) ਤਾਰ ਦੇਂਦਾ ਹੈ, ਬੜੇ ਬੜੇ ਕਠੋਰ-ਚਿੱਤ ਮਨੁੱਖਾਂ ਨੂੰ ਪਾਰ ਲੰਘਾ ਲੈਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ!) ਤੇਰੇ ਦਾਸ ਤੇਰੀ ਸਰਨ ਪਏ ਰਹਿੰਦੇ ਹਨ, ਅਤੇ ਸਦਾ ਹੀ ਤੈਥੋਂ ਸਦਕੇ ਹੁੰਦੇ ਹਨ।੪।੧।੪।

RAAG BILAAVAL, FIFTH MEHL, SECOND HOUSE, TO BE SUNG TO THE TUNE OF YAAN-REE-AY:
ONE UNIVERSAL CREATOR GOD. BY THE GRACE OF THE TRUE GURU:

You are the Support of my mind, O my Beloved, You are the Support of my mind. All other clever tricks are useless, O Beloved; You alone are my Protector. || 1 || Pause || One who meets with the Perfect True Guru, O Beloved, that humble person is enraptured. He alone serves the Guru, O Beloved, unto whom the Lord becomes merciful. Fruitful is the form of the Divine Guru, O Lord and Master; He is overflowing with all powers. O Nanak, the Guru is the Supreme Lord God, the Transcendent Lord; He is ever-present, forever and ever. || 1 || I live by hearing, hearing of those who know their God. They contemplate the Lord’s Name, they chant the Lord’s Name, and their minds are imbued with the Lord’s Name. I am Your servant; I beg to serve Your humble servants. By the karma of perfect destiny, I do this. This is Nanak’s prayer: O my Lord and Master, may I obtain the Blessed Vision of Your humble servants. || 2 || They are said to be very fortunate, O Beloved, who who dwell in the Society of the Saints. They contemplate the Immaculate, Ambrosial Naam, and their minds are illuminated. The pains of birth and death are eradicated, O Beloved, and the fear of the Messenger of Death is ended. They alone obtain the Blessed Vision of this Darshan, O Nanak, who are pleasing to their God. || 3 || O my lofty, incomparable and infinite Lord and Master, who can know Your Glorious Virtues? Those who sing them are saved, and those who listen to them are saved; all their sins are erased. You save the beasts, demons and fools, and even stones are carried across. Slave Nanak seeks Your Sanctuary; he is forever and ever a sacrifice to You. || 4 || 1 || 4 ||1


   ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆ...