ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫। ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩। SOOHEE, FIRST MEHL, SIXTH HOUSE: |
ONE UNIVERSAL CREATOR GOD. BY THE GRACE OF THE TRUE GURU: |
Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 || |
My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great
About Me
- GS Jhampur
- The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.
Monday, April 11, 2022
Hukamnma Sahib April 12, 2022
Sunday, April 10, 2022
Hukamnama Sahib April 11,2022
ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥
ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।
ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।
ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।
DHANAASAREE, FIFTH MEHL: |
One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 || |
Saturday, April 9, 2022
Hukamnama Sahib April 10,2022
ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥
ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ।
ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥
ਅਰਥ: ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ) , ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ 'ਨਾਮ' ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ।੧।
ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥
ਅਰਥ: ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ) ; ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ।
ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥
ਅਰਥ: ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ) । ਹੇ ਨਾਨਕ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ।੨।
ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥
ਅਰਥ: ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ। ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ, ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ। ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ। ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ।੨੧।
Reading and contemplation is the work of the world (has been done) (meaning, like other practices it has also become a practice, but) in the Hirda there are Trishna and Vikar (remain); In Ahankaar all (Pandits) are tired of reading, in love with Maya there are only holes.That human being is an educated and wise Pandit (meaning, consider that human being a Pandit), who meditates on the Shabad of SatGuru, who searches his mind (from within) finds God and finds a way to escape (from Trishna). One who obtains the treasure of virtues from God and keeps Surat paired with the virtues of God by remaining in spiritual tranquility. O Nanak! Blessed is the merchant of that Naam who has the support (form) of 'Naam' in the presence of SatGuru.You look at any human being with concentrated attention, no one understands without controlling the mind (ie, no one's work is done); The beggars (even the saints) are left after making pilgrimages, (thus) this mind is not killed.The human being who is in the presence of SatGuru keeps his mind attached to the True God (because of this) his mind is dead while he is alive (ie, he is saddened by Maya even while working in Maya). O Nanak! The filth of this mind descends in such a way that (the ego of the mind) is burnt with (SatGuru's) word.O my holy brother! Just a little (me too) chant God's Name. O God! Make the adornment of God's name, and wear the garment of forgiveness, such adornment is pleasing to dear God, adornment of love is pleasing to God. Day and night remember God's Name, in an instant all sins will be cut off. The Gurmukh on whom God has mercy, he (from the world) wins (by) meditating on God.
Friday, April 8, 2022
Hukamnama Sahib April 09,2022
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭। SHALOK: |
The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 || |
Hukamnama Sahib April 08,2022
ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥
ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।
ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।
ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।
DHANAASAREE, FIFTH MEHL: |
One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 || |
Wednesday, April 6, 2022
Hukamnama Sahib April 07,2022
ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥
ਅਰਥ: ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ।
ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧।
ਹੇ ਭਾਈ! ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ।੨।
ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ। ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ। (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ) ।੩।
ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ। ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਹੇ ਨਾਨਕ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ। ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ।੪।੬।੫੬।
SORAT’H, FIFTH MEHL: |
The Creator has brought utter peace to my home; the fever has left my family. The Perfect Guru has saved us. I sought the Sanctuary of the True Lord. || 1 || The Transcendent Lord Himself has become my Protector. Tranquility, intuitive peace and poise welled up in an instant, and my mind was comforted forever. || Pause || The Lord, Har, Har, gave me the medicine of His Name, which has cured all disease. He extended His Mercy to me, and resolved all these affairs. || 2 || God confirmed His loving nature; He did not take my merits or demerits into account. The Word of the Guru’s Shabad has become manifest, and through it, my honor was totally preserved. || 3 || I speak as You cause me to speak; O Lord and Master, You are the ocean of excellence. Nanak chants the Naam, the Name of the Lord, according to the Teachings of Truth. God preserves the honor of His slaves. || 4 || 6 || 56 || |
Tuesday, April 5, 2022
Hukamnama Sahib April 06,2022
ਰਾਮਕਲੀ ਮਹਲਾ ੧ ॥ ਹਮ ਡੋਲਤ ਬੇੜੀ ਪਾਪ ਭਰੀ ਹੈ ਪਵਣੁ ਲਗੈ ਮਤੁ ਜਾਈ ॥ ਸਨਮੁਖ ਸਿਧ ਭੇਟਣ ਕਉ ਆਏ ਨਿਹਚਉ ਦੇਹਿ ਵਡਿਆਈ ॥੧॥ ਗੁਰ ਤਾਰਿ ਤਾਰਣਹਾਰਿਆ ॥ ਦੇਹਿ ਭਗਤਿ ਪੂਰਨ ਅਵਿਨਾਸੀ ਹਉ ਤੁਝ ਕਉ ਬਲਿਹਾਰਿਆ ॥੧॥ ਰਹਾਉ ॥ ਸਿਧ ਸਾਧਿਕ ਜੋਗੀ ਅਰੁ ਜੰਗਮ ਏਕੁ ਸਿਧੁ ਜਿਨੀ ਧਿਆਇਆ ॥ ਪਰਸਤ ਪੈਰ ਸਿਝਤ ਤੇ ਸੁਆਮੀ ਅਖਰੁ ਜਿਨ ਕਉ ਆਇਆ ॥੨॥ ਜਪ ਤਪ ਸੰਜਮ ਕਰਮ ਨ ਜਾਨਾ ਨਾਮੁ ਜਪੀ ਪ੍ਰਭ ਤੇਰਾ ॥ ਗੁਰੁ ਪਰਮੇਸਰੁ ਨਾਨਕ ਭੇਟਿਓ ਸਾਚੈ ਸਬਦਿ ਨਿਬੇਰਾ ॥੩॥੬॥ ਅਰਥ: (ਸੰਸਾਰ-ਸਮੁੰਦਰ ਦੀਆਂ ਵਿਕਾਰਾਂ ਦੀਆਂ ਲਹਿਰਾਂ ਵਿਚੋਂ) ਤਾਰਨ ਵਾਲੇ ਹੇ ਗੁਰੂ! ਮੈਨੂੰ (ਇਹਨਾਂ ਲਹਿਰਾਂ ਵਿਚੋਂ) ਪਾਰ ਲੰਘਾ ਲੈ। ਸਦਾ ਕਾਇਮ ਰਹਿਣ ਵਾਲੇ ਅਤੇ ਸਰਬ-ਵਿਆਪਕ ਪਰਮਾਤਮਾ ਦੀ ਭਗਤੀ (ਦੀ ਦਾਤਿ) ਮੈਨੂੰ ਦੇਹ। ਮੈਂ ਤੈਥੋਂ ਸਦਕੇ ਜਾਂਦਾ ਹਾਂ।੧।ਰਹਾਉ। (ਹੇ ਗੁਰੂ!) ਮੇਰੀ ਜ਼ਿੰਦਗੀ ਦੀ ਬੇੜੀ ਪਾਪਾਂ ਨਾਲ ਭਰੀ ਹੋਈ ਹੈ, ਮਾਇਆ ਦਾ ਝੱਖੜ ਝੁੱਲ ਰਿਹਾ ਹੈ, ਮੈਨੂੰ ਡਰ ਲੱਗ ਰਿਹਾ ਹੈ ਕਿ ਕਿਤੇ (ਮੇਰੀ ਬੇੜੀ) ਡੁੱਬ ਨ ਜਾਏ। (ਚੰਗਾ ਹਾਂ ਮੰਦਾ ਹਾਂ) ਪਰਮਾਤਮਾ ਨੂੰ ਮਿਲਣ ਵਾਸਤੇ (ਪ੍ਰਭੂ ਦੇ ਚਰਨਾਂ ਵਿਚ ਜੁੜਨ ਵਾਸਤੇ) ਮੈਂ ਝਾਕਾ ਲਾਹ ਕੇ ਤੇਰੇ ਦਰ ਤੇ ਆ ਗਿਆ ਹਾਂ। ਹੇ ਗੁਰੂ! ਮੈਨੂੰ ਜ਼ਰੂਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਦਾਤਿ ਦੇਹ।੧। ਜਿਨ੍ਹਾਂ ਨੂੰ ਗੁਰੂ ਦਾ ਉਪਦੇਸ਼ ਮਿਲ ਜਾਂਦਾ ਹੈ ਉਹ ਮਾਲਿਕ-ਪ੍ਰਭੂ ਦੇ ਚਰਨ ਛੁਹ ਕੇ (ਜ਼ਿੰਦਗੀ ਦੀ ਬਾਜ਼ੀ ਵਿਚ) ਕਾਮਯਾਬ ਹੋ ਜਾਂਦੇ ਹਨ, ਉਹ ਇੱਕ ਪਰਮਾਤਮਾ ਨੂੰ ਆਪਣੇ ਚਿੱਤ ਵਿਚ ਵਸਾਂਦੇ ਹਨ, ਉਹੀ ਹਨ ਅਸਲ ਸਿੱਧ ਸਾਧਿਕ ਜੋਗੀ ਤੇ ਜੰਗਮ।੨। ਹੇ ਪ੍ਰਭੂ! ਜਨਮਾਂ ਜਨਮਾਂਤਰਾਂ ਦੇ ਕੀਤੇ ਕਰਮਾਂ ਦਾ ਲੇਖਾ ਨਿਬੇੜਨ ਵਾਸਤੇ) ਮੈਂ ਕਿਸੇ ਜਪ ਤਪ ਸੰਜਮ ਆਦਿਕ ਧਾਰਮਿਕ ਕਰਮ ਨੂੰ ਕਾਫ਼ੀ ਨਹੀਂ ਸਮਝਦਾ। ਮੈਂ ਤੇਰਾ ਨਾਮ ਹੀ ਸਿਮਰਦਾ ਹਾਂ। ਹੇ ਨਾਨਕ! ਜਿਸ ਨੂੰ ਗੁਰੂ ਮਿਲ ਪੈਂਦਾ ਹੈ ਉਸ ਨੂੰ ਪਰਮਾਤਮਾ ਮਿਲ ਪੈਂਦਾ ਹੈ (ਕਿਉਂਕਿ) ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ ਉਸ ਦੇ ਜਨਮਾਂ ਜਨਮਾਂਤਰਾਂ ਦੇ ਕੀਤੇ ਕਰਮਾਂ ਦਾ ਲੇਖਾ ਨਿੱਬੜ ਜਾਂਦਾ ਹੈ।੩।੬। RAAMKALEE, FIRST MEHL: |
My boat is wobbly and unsteady; it is filled with sins. The wind is rising — what if it tips over? As sunmukh, I have turned to the Guru; O my Perfect Master; please be sure to bless me with Your glorious greatness. || 1 || O Guru, my Saving Grace, please carry me across the world-ocean. Bless me with devotion to the perfect, imperishable Lord God; I am a sacrifice to You. || 1 || Pause || He alone is a Siddha, a seeker, a Yogi, a wandering pilgrim, who meditates on the One Perfect Lord. Touching the feet of the Lord Master, they are emancipated; they come to receive the Word of the Teachings. || 2 || I know nothing of charity, meditation, self-discipline or religious rituals; I only chant Your Name, God. Nanak has met the Guru, the Transcendent Lord God; through the True Word of His Shabad, he is set free. || 3 || 6 || |
Monday, April 4, 2022
Hukamnama Sahib April 05,2022
ਬਿਲਾਵਲੁ ਮਹਲਾ ੫ ॥ ਧਰਤਿ ਸੁਹਾਵੀ ਸਫਲ ਥਾਨੁ ਪੂਰਨ ਭਏ ਕਾਮ ॥ ਭਉ ਨਾਠਾ ਭ੍ਰਮੁ ਮਿਟਿ ਗਇਆ ਰਵਿਆ ਨਿਤ ਰਾਮ ॥੧॥ ਸਾਧ ਜਨਾ ਕੈ ਸੰਗਿ ਬਸਤ ਸੁਖ ਸਹਜ ਬਿਸ੍ਰਾਮ ॥ ਸਾਈ ਘੜੀ ਸੁਲਖਣੀ ਸਿਮਰਤ ਹਰਿ ਨਾਮ ॥੧॥ ਰਹਾਉ ॥ਪ੍ਰਗਟ ਭਏ ਸੰਸਾਰ ਮਹਿ ਫਿਰਤੇ ਪਹਨਾਮ ॥ ਨਾਨਕ ਤਿਸੁ ਸਰਣਾਗਤੀ ਘਟ ਘਟ ਸਭ ਜਾਨ ॥੨॥੧੨॥੭੬॥ ਅਰਥ: ਹੇ ਭਾਈ! ਗੁਰਮੁਖਾਂ ਦੀ ਸੰਗਤਿ ਵਿਚ ਟਿਕੇ ਰਿਹਾਂ ਆਤਮਕ ਅਡੋਲਤਾ ਦਾ ਆਨੰਦ ਪ੍ਰਾਪਤ ਹੁੰਦਾ ਹੈ, (ਮਨ ਨੂੰ) ਸ਼ਾਂਤੀ ਮਿਲਦੀ ਹੈ। (ਹੇ ਭਾਈ! ਮਨੁੱਖ ਦੇ ਜੀਵਨ ਵਿਚ) ਉਹੀ ਘੜੀ ਭਾਗਾਂ ਵਾਲੀ ਹੁੰਦੀ ਹੈ; (ਜਦੋਂ ਮਨੁੱਖ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮਾਤਮਾ ਦਾ ਨਾਮ ਸਿਮਰਦਾ ਹੈ।੧।ਰਹਾਉ। (ਹੇ ਭਾਈ! ਜੇਹੜਾ ਮਨੁੱਖ ਸਾਧ ਸੰਗਤਿ ਵਿਚ ਟਿਕ ਕੇ) ਪ੍ਰਭੂ ਦਾ ਨਾਮ ਸਦਾ ਸਿਮਰਦਾ ਹੈ, (ਉਸ ਦੇ ਮਨ ਵਿਚੋਂ ਹਰੇਕ ਕਿਸਮ ਦਾ) ਡਰ ਦੂਰ ਹੋ ਜਾਂਦਾ ਹੈ, ਭਟਕਣਾ ਮਿਟ ਜਾਂਦੀ ਹੈ, ਉਸ ਦਾ ਸਰੀਰ ਸੋਹਣਾ ਹੋ ਜਾਂਦਾ ਹੈ (ਉਸ ਦੇ ਗਿਆਨ-ਇੰਦ੍ਰੇ ਸੁਚੱਜੇ ਹੋ ਜਾਂਦੇ ਹਨ) , ਉਸ ਦਾ ਹਿਰਦਾ-ਥਾਂ ਜੀਵਨ-ਮਨੋਰਥ ਪੂਰਾ ਕਰਨ ਵਾਲਾ ਬਣ ਜਾਂਦਾ ਹੈ, ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ।੨। ਹੇ ਭਾਈ! ਜੇਹੜੇ ਮਨੁੱਖਾਂ ਨੂੰ ਪਹਿਲਾਂ ਕੋਈ ਭੀ ਜਾਣਦਾ-ਸਿੰਞਾਣਦਾ ਨਹੀਂ ਸੀ (ਸਾਧ ਸੰਗਤਿ ਵਿਚ ਟਿਕ ਕੇ ਸਿਮਰਨ ਦੀ ਬਰਕਤਿ ਨਾਲ) ਉਹ ਜਗਤ ਵਿਚ ਨਾਮਣੇ ਵਾਲੇ ਹੋ ਜਾਂਦੇ ਹਨ। ਹੇ ਨਾਨਕ! ਸਾਧ ਸੰਗਤਿ ਦਾ ਆਸਰਾ ਲੈ ਕੇ) ਉਸ ਪਰਮਾਤਮਾ ਦੀ ਸਦਾ ਸਰਨ ਪਏ ਰਹਿਣਾ ਚਾਹੀਦਾ ਹੈ ਜੇਹੜਾ ਹਰੇਕ ਜੀਵ ਦੇ ਹਿਰਦੇ ਦੀ ਹਰੇਕ ਗੱਲ ਜਾਣਨ ਵਾਲਾ ਹੈ।੨।੧੨।੭੬। BILAAVAL, FIFTH MEHL: |
The earth is beautified, all places are fruitful, and my affairs are perfectly resolved. Fear runs away, and doubt is dispelled, dwelling constantly upon the Lord. || 1 || Dwelling with the humble Holy people, one finds peace, poise and tranquility, Blessed and auspicious is that time, when one meditates in remembrance on the Lord’s Name. || 1 || Pause || They have become famous throughout the world; before this, no one even knew their names. Nanak has come to the Sanctuary of the One who knows each and every heart. || 2 || 12 || 76 || |
Sunday, April 3, 2022
Hukamnama Sahib April 04,2022
RAAG DHANAASAREE, THE WORD OF DEVOTEE KABEER JEE: |
ONE UNIVERSAL CREATOR GOD. BY THE GRACE OF THE TRUE GURU: |
ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥
ਅਰਥ: ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ।
ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧।
ਅਜਾਮਲ, ਗਜ, ਗਨਿਕਾ-ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ।੨।
(ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) । ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ?।੩।
(ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ-ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ।੪।੫।
ਸ਼ਬਦ ਦਾ ਭਾਵ: ਪਰਮਾਤਮਾ ਦਾ ਨਾਮ ਸਿਮਰੋ-ਇਹੀ ਹੈ ਸਦਾ ਦਾ ਸਾਥੀ, ਤੇ ਇਸ ਦੀ ਬਰਕਤਿ ਨਾਲ ਬੜੇ ਬੜੇ ਵਿਕਾਰੀ ਭੀ ਤਰ ਜਾਂਦੇ ਹਨ। ਕਰਮ-ਕਾਂਡ ਦੇ ਭੁਲੇਖਿਆਂ ਵਿਚ ਨਾਹ ਪਵੋ।
RAAG DHANAASAREE, THE WORD OF DEVOTEE KABEER JEE: |
ONE UNIVERSAL CREATOR GOD. BY THE GRACE OF THE TRUE GURU: |
Remember the Lord, remember the Lord, remember the Lord in meditation, O Siblings of Destiny. Without remembering the Lord’s Name in meditation, a great many are drowned. || 1 || Pause || Your spouse, children, body, house and possessions — you think these will give you peace. But none of these shall be yours, when the time of death comes. || 1 || Ajaamal, the elephant, and the prostitute committed many sins, but still, they crossed over the world-ocean, by chanting the Lord’s Name. || 2 || You have wandered in reincarnation, as pigs and dogs — did you feel no shame? Forsaking the Ambrosial Name of the Lord, why do you eat poison? || 3 || Abandon your doubts about do’s and dont’s, and take to the Lord’s Name. By Guru’s Grace, O servant Kabeer, love the Lord. || 4 || 5 || |
ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ...
-
ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ...