About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Thursday, June 9, 2022

Hukamnama Sahib June 10,2022

ਸਲੋਕ ਮਃ ੧ ॥ ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥ ਸਾਗਰ ਲਹਰਿ ਸਮੁੰਦ ਸਰ ਵੇਲਿ ਵਰਸ ਵਰਾਹੁ ॥ ਆਪਿ ਖੜੋਵਹਿ ਆਪਿ ਕਰਿ ਆਪੀਣੈ ਆਪਾਹੁ ॥ ਗੁਰਮੁਖਿ ਸੇਵਾ ਥਾਇ ਪਵੈ ਉਨਮਨਿ ਤਤੁ ਕਮਾਹੁ ॥ ਮਸਕਤਿ ਲਹਹੁ ਮਜੂਰੀਆ ਮੰਗਿ ਮੰਗਿ ਖਸਮ ਦਰਾਹੁ ॥ ਨਾਨਕ ਪੁਰ ਦਰ ਵੇਪਰਵਾਹ ਤਉ ਦਰਿ ਊਣਾ ਨਾਹਿ ਕੋ ਸਚਾ ਵੇਪਰਵਾਹੁ ॥੧॥

ਅਰਥ: ਹੇ ਖਸਮ! ਤੂੰ ਧੰਨ ਹੈਂ! ਤੂੰ ਧੰਨ ਹੈਂ! ਜਿਸ ਜਗਤ-ਰਚਨਾ ਰਚ ਕੇ ਅਸਾਨੂੰ (ਜੀਵਾਂ ਨੂੰ) ਪੈਦਾ ਕੀਤਾ। ਸਮੁੰਦਰਸਮੁੰਦਰ ਦੀਆਂ ਲਹਿਰਾਂ, ਤਲਾਬ, ਹਰੀਆਂ ਵੇਲਾਂ, ਵਰਖਾ ਕਰਨ ਵਾਲੇ ਬੱਦਲ-(ਇਹ ਸਾਰੀ ਰਚਨਾ ਕਰਨ ਵਾਲਾ ਤੂੰ ਹੀ ਹੈਂ

ਤੂੰ ਆਪ ਹੀ ਸਭ ਨੂੰ ਪੈਦਾ ਕਰਕੇ ਸਭ ਵਿਚ ਆਪ ਵਿਆਪਕ ਹੈਂ ਤੇ (ਨਿਰਲੇਪ ਭੀ ਹੈਂ) ਉਤਸ਼ਾਹ ਨਾਲ ਤੇਰੇ ਨਾਮ ਦੀ ਕਮਾਈ ਕਰ ਕੇ ਗੁਰਮੁਖਾਂ ਦੀ ਮਿਹਨਤ (ਤੇਰੇ ਦਰ ਤੇ) ਕਬੂਲ ਪੈਂਦੀ ਹੈ, ਉਹ ਬੰਦਗੀ ਦੀ ਘਾਲ ਘਾਲ ਕੇ, ਹੇ ਖਸਮ! ਤੇਰੇ ਦਰ ਤੋਂ ਮੰਗ ਮੰਗ ਕੇ ਮਜੂਰੀ ਲੈਂਦੇ ਹਨ।

ਹੇ ਨਾਨਕ! ਆਖ-) ਹੇ ਵੇਪਰਵਾਹ ਪ੍ਰਭੂ! ਤੇਰੇ ਦਰ (ਬਰਕਤਾਂ ਨਾਲ) ਭਰੇ ਹੋਏ ਹਨ, ਕੋਈ ਜੀਵ ਤੇਰੇ ਦਰ ਤੇ (ਆ ਕੇ) ਖ਼ਾਲੀ ਨਹੀਂ ਗਿਆ, ਤੂੰ ਸਦਾ ਕਾਇਮ ਰਹਿਣ ਵਾਲਾ ਤੇ ਬੇ-ਮੁਥਾਜ ਹੈਂ।੧।

ਮਹਲਾ ੧ ॥ ਉਜਲ ਮੋਤੀ ਸੋਹਣੇ ਰਤਨਾ ਨਾਲਿ ਜੁੜੰਨਿ ॥ ਤਿਨ ਜਰੁ ਵੈਰੀ ਨਾਨਕਾ ਜਿ ਬੁਢੇ ਥੀਇ ਮਰੰਨਿ ॥੨॥ 

ਅਰਥ: ਜੋ ਸਰੀਰ ਸੋਹਣੇ ਚਿੱਟੇ ਦੰਦਾਂ ਨਾਲ ਤੇ ਸੋਹਣੇ ਨੈਣਾਂ ਨਾਲ ਸੋਭ ਰਹੇ ਹਨ, ਹੇ ਨਾਨਕ! ਬੁਢੇਪਾ ਇਹਨਾਂ ਦਾ ਵੈਰੀ ਹੈ, ਕਿਉਂਕਿ ਬੁੱਢੇ ਹੋ ਕੇ ਇਹ ਨਾਸ ਹੋ ਜਾਂਦੇ ਹਨ।੨।

ਪਉੜੀ ॥ ਹਰਿ ਸਾਲਾਹੀ ਸਦਾ ਸਦਾ ਤਨੁ ਮਨੁ ਸਉਪਿ ਸਰੀਰੁ ॥ ਗੁਰ ਸਬਦੀ ਸਚੁ ਪਾਇਆ ਸਚਾ ਗਹਿਰ ਗੰਭੀਰੁ ॥ ਮਨਿ ਤਨਿ ਹਿਰਦੈ ਰਵਿ ਰਹਿਆ ਹਰਿ ਹੀਰਾ ਹੀਰੁ ॥ ਜਨਮ ਮਰਣ ਕਾ ਦੁਖੁ ਗਇਆ ਫਿਰਿ ਪਵੈ ਨ ਫੀਰੁ ॥ ਨਾਨਕ ਨਾਮੁ ਸਲਾਹਿ ਤੂ ਹਰਿ ਗੁਣੀ ਗਹੀਰੁ ॥੧੦॥ 

ਅਰਥ: (ਹੇ ਜੀਵ!) ਤਨ ਮਨ ਸਰੀਰ (ਆਪਣਾ ਆਪ) ਪ੍ਰਭੂ ਦੇ ਹਵਾਲੇ ਕਰ ਕੇ (ਭਾਵ, ਪ੍ਰਭੂ ਦੀ ਪੂਰਨ ਰਜ਼ਾ ਵਿਚ ਰਹਿ ਕੇ) ਸਦਾ ਉਸ ਦੀ ਸਿਫ਼ਤਿ-ਸਾਲਾਹ ਕਰ; (ਜਿਸ ਮਨੁੱਖ ਨੇ) ਗੁਰ-ਸ਼ਬਦ ਦੀ ਰਾਹੀਂ (ਸਿਮਰਿਆ ਹੈ, ਉਸ ਨੂੰਸਦਾ-ਥਿਰ ਰਹਿਣ ਵਾਲਾ, ਡੂੰਘੇ ਵੱਡੇ ਦਿਲ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੇ ਮਨ ਵਿਚ ਤਨ ਵਿਚ ਹੀਰਿਆਂ ਦਾ ਹੀਰਾ ਪ੍ਰਭੂ ਸਦਾ ਵੱਸਦਾ ਹੈਉਸ ਦਾ ਜਨਮ ਮਰਨ ਦਾ ਦੁੱਖ ਮਿਟ ਜਾਂਦਾ ਹੈ, ਉਸ ਨੂੰ ਫਿਰ (ਇਸ ਗੇੜ ਵਿਚ) ਚੱਕਰ ਨਹੀਂ ਲਾਣਾ ਪੈਂਦਾ।

(ਸੋ) ਹੇ ਨਾਨਕ! ਤੂੰ ਭੀ ਉਸ ਪ੍ਰਭੂ ਦਾ ਨਾਮ ਸਿਮਰ ਜੋ ਗੁਣਾਂ ਦਾ ਮਾਲਕ ਹੈ ਤੇ ਵੱਡੇ ਦਿਲ ਵਾਲਾ ਹੈ।੧੦।

SHALOK, FIRST MEHL:

Waaho! Waaho! You are wonderful and great, O Lord and Master; You created the creation, and made us. You made the waters, waves, oceans, pools, plants, clouds and mountains. You Yourself stand in the midst of what You Yourself created. The selfless service of the Gurmukhs is approved; in celestial peace, they live the essence of reality. They receive the wages of their labor, begging at the Door of their Lord and Master. O Nanak, the Court of the Lord is overflowing and carefree; O my True Carefree Lord, no one returns empty-handed from Your Court. || 1 || FIRST MEHL: The teeth are like brilliant, beautiful pearls, and the eyes are like sparkling jewels. Old age is their enemy, O Nanak; when they grow old, they waste away. || 2 || PAUREE: Praise the Lord, forever and ever; dedicate your body and mind to Him. Through the Word of the Guru’s Shabad, I have found the True, Profound and Unfathomable Lord. The Lord, the jewel of jewels, is permeating my mind, body and heart. The pains of birth and death are gone, and I shall never again be consigned to the cycle of reincarnation. O Nanak, praise the Naam, the Name of the Lord, the ocean of excellence. || 10 ||

Wednesday, June 8, 2022

Hukamnama Sahib June 09,2022 @GS JHAMPUR

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥

ਅਰਥ: ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ, ਤੇਰਾ ਹੀ ਆਸਰਾ ਹੈ। ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ। (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ।੧।ਰਹਾਉ।

ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ। ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ। ਹੇ ਭਾਈ! ਗੁਰੂ ਸੁਆਮੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰਨ ਦੇ ਸਮਰੱਥ ਹੈ (ਕਿਉਂਕਿ) ਉਹ ਸਾਰੀਆਂ ਤਾਕਤਾਂ ਦਾ ਮਾਲਕ ਹੈ। ਹੇ ਨਾਨਕ! ਗੁਰੂ ਪਰਮਾਤਮਾ ਦਾ ਰੂਪ ਹੈ। (ਆਪਣੇ ਸੇਵਕਾਂ ਦੇ) ਸਦਾ ਹੀ ਅੰਗ-ਸੰਗ ਰਹਿੰਦਾ ਹੈ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ, ਉਹਨਾਂ ਦੀ ਸੋਭਾ ਸੁਣ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ। (ਉਹ ਵਡ-ਭਾਗੀ ਮਨੁੱਖ ਸਦਾ) ਪਰਮਾਤਮਾ ਦਾ ਨਾਮ ਸਿਮਰਦੇ ਹਨ, ਪਰਮਾਤਮਾ ਦਾ ਨਾਮ ਉਚਾਰਦੇ ਹਨ, ਪਰਮਾਤਮਾ ਦੇ ਨਾਮ ਵਿਚ ਹੀ ਉਹਨਾਂ ਦਾ ਮਨ ਰੰਗਿਆ ਰਹਿੰਦਾ ਹੈ। ਹੇ ਪ੍ਰਭੂ! ਤੇਰਾ ਇਹ) ਸੇਵਕ (ਤੇਰੇ ਉਹਨਾਂ) ਸੇਵਕਾਂ ਦੀ ਸੇਵਾ (ਦੀ ਦਾਤਿ ਤੇਰੇ ਪਾਸੋਂ) ਮੰਗਦਾ ਹੈ, (ਤੇਰੀ) ਪੂਰਨ ਬਖ਼ਸ਼ਸ਼ ਨਾਲ (ਹੀ) ਮੈਂ (ਉਹਨਾਂ ਦੀਸੇਵਾ ਦੀ ਕਾਰ ਕਰ ਸਕਦਾ ਹਾਂ। ਹੇ ਮਾਲਕ-ਪ੍ਰਭੂ! ਤੇਰੇ ਸੇਵਕ) ਨਾਨਕ ਦੀ (ਤੇਰੇ ਦਰ ਤੇਅਰਦਾਸ ਹੈ, (-ਮੇਹਰ ਕਰ) ਮੈਂ ਤੇਰੇ ਸੇਵਕਾਂ ਦਾ ਦਰਸਨ ਕਰ ਸਕਾਂ।੨।

ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਬਹਿਣ-ਖਲੋਣ ਸਦਾ ਗੁਰਮੁਖਾਂ ਦੀ ਸੰਗਤਿ ਵਿਚ ਹੈ, ਉਹ ਮਨੁੱਖ ਵੱਡੇ ਭਾਗਾਂ ਵਾਲੇ ਆਖੇ ਜਾ ਸਕਦੇ ਹਨ। (ਗੁਰਮੁਖਾਂ ਦੀ ਸੰਗਤਿ ਵਿਚ ਹੀ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਪਵਿੱਤਰ ਨਾਮ ਸਿਮਰਿਆ ਜਾ ਸਕਦਾ ਹੈ, ਅਤੇ ਮਨ ਵਿਚ (ਉੱਚੇ ਆਤਮਕ ਜੀਵਨ ਦਾ) ਚਾਨਣ (ਗਿਆਨ) ਪੈਦਾ ਹੁੰਦਾ ਹੈ। ਹੇ ਭਾਈ! ਗੁਰਮੁਖਾਂ ਦੀ ਸੰਗਤਿ ਵਿਚ ਹੀ) ਸਾਰੀ ਉਮਰ ਦਾ ਦੁੱਖ ਕੱਟਿਆ ਜਾ ਸਕਦਾ ਹੈ, ਅਤੇ ਜਮਰਾਜ ਦੀ ਧੌਂਸ ਭੀ ਮੁੱਕ ਜਾਂਦੀ ਹੈ। ਪਰ, ਹੇ ਨਾਨਕ! ਗੁਰਮੁਖਾਂ ਦਾ) ਦਰਸਨ ਉਹਨਾਂ ਮਨੁੱਖਾਂ ਨੂੰ ਹੀ ਨਸੀਬ ਹੁੰਦਾ ਹੈ ਜੋ ਆਪਣੇ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ।੩।

ਹੇ ਸਭ ਤੋਂ ਉੱਚੇ, ਅਪਾਰ ਅਤੇ ਬੇਅੰਤ ਮਾਲਕ-ਪ੍ਰਭੂ! ਕੋਈ ਭੀ ਮਨੁੱਖ ਤੇਰੇ (ਸਾਰੇ) ਗੁਣ ਨਹੀਂ ਜਾਣ ਸਕਦਾ। ਜੇਹੜੇ ਮਨੁੱਖ (ਤੇਰੇ ਗੁਣ) ਗਾਂਦੇ ਹਨ, ਉਹ ਵਿਕਾਰਾਂ ਤੋਂ ਬਚ ਨਿਕਲਦੇ ਹਨ। ਜੇਹੜੇ ਮਨੁੱਖ (ਤੇਰੀਆਂ ਸਿਫ਼ਤਾਂ) ਸੁਣਦੇ ਹਨ, ਉਹਨਾਂ ਦੇ ਅਨੇਕਾਂ ਪਾਪ ਨਾਸ ਹੋ ਜਾਂਦੇ ਹਨ।

ਹੇ ਭਾਈ! ਪਰਮਾਤਮਾ ਪਸ਼ੂ-ਸੁਭਾਵ ਬੰਦਿਆਂ ਨੂੰ, ਅਤੇ ਮਹਾ ਮੂਰਖਾਂ ਨੂੰ (ਸੰਸਾਰ-ਸਮੁੰਦਰ ਤੋਂ) ਤਾਰ ਦੇਂਦਾ ਹੈ, ਬੜੇ ਬੜੇ ਕਠੋਰ-ਚਿੱਤ ਮਨੁੱਖਾਂ ਨੂੰ ਪਾਰ ਲੰਘਾ ਲੈਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ!) ਤੇਰੇ ਦਾਸ ਤੇਰੀ ਸਰਨ ਪਏ ਰਹਿੰਦੇ ਹਨ, ਅਤੇ ਸਦਾ ਹੀ ਤੈਥੋਂ ਸਦਕੇ ਹੁੰਦੇ ਹਨ।੪।੧।੪।

RAAG BILAAVAL, FIFTH MEHL, SECOND HOUSE, TO BE SUNG TO THE TUNE OF YAAN-REE-AY:
ONE UNIVERSAL CREATOR GOD. BY THE GRACE OF THE TRUE GURU:

You are the Support of my mind, O my Beloved, You are the Support of my mind. All other clever tricks are useless, O Beloved; You alone are my Protector. || 1 || Pause || One who meets with the Perfect True Guru, O Beloved, that humble person is enraptured. He alone serves the Guru, O Beloved, unto whom the Lord becomes merciful. Fruitful is the form of the Divine Guru, O Lord and Master; He is overflowing with all powers. O Nanak, the Guru is the Supreme Lord God, the Transcendent Lord; He is ever-present, forever and ever. || 1 || I live by hearing, hearing of those who know their God. They contemplate the Lord’s Name, they chant the Lord’s Name, and their minds are imbued with the Lord’s Name. I am Your servant; I beg to serve Your humble servants. By the karma of perfect destiny, I do this. This is Nanak’s prayer: O my Lord and Master, may I obtain the Blessed Vision of Your humble servants. || 2 || They are said to be very fortunate, O Beloved, who who dwell in the Society of the Saints. They contemplate the Immaculate, Ambrosial Naam, and their minds are illuminated. The pains of birth and death are eradicated, O Beloved, and the fear of the Messenger of Death is ended. They alone obtain the Blessed Vision of this Darshan, O Nanak, who are pleasing to their God. || 3 || O my lofty, incomparable and infinite Lord and Master, who can know Your Glorious Virtues? Those who sing them are saved, and those who listen to them are saved; all their sins are erased. You save the beasts, demons and fools, and even stones are carried across. Slave Nanak seeks Your Sanctuary; he is forever and ever a sacrifice to You. || 4 || 1 || 4 ||1


Tuesday, June 7, 2022

Hukamnama Sahib June 08,2022 @GS JHAMPUR

The daily Hukamnama Sahib from Sri Darbar Sahib Amritsar including translation in English and Punjabi audio ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥:  (ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ।ਰਹਾਉ। ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਸਾਰੇ ਜਗਤ ਵਿਚ ਹਰ ਥਾਂ ਉਸ ਦੀ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ।੧। ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈ, ਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ।੨।੧੨।੩੦।  BILAAVAL, FIFTH MEHL:  The Perfect Guru has blessed me with celestial Samaadhi, bliss and peace. God is always my Helper and Companion; I contemplate His Ambrosial Virtues. || Pause || Triumphant cheers greet me all across the world, and all beings yearn for me. The True Guru and God are totally pleased with me; no obstacle blocks my way. || 1 || One who has the Merciful Lord God on his side — everyone becomes his slave. Forever and ever, O Nanak, glorious greatness rests with the Guru. || 2 || 12 || 30 ||

Monday, June 6, 2022

Hukamnama Sahib June 07,2022

ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥ 

ਨੋਟ: ਭਾ: ਮਰਦਾਨਾ ਆਪਣੀ ਕਿਸੇ ਰਚਨਾ ਵਿਚ ਲਫ਼ਜ਼ 'ਨਾਨਕਨਹੀਂ ਸੀ ਵਰਤ ਸਕਦਾ। ਸਲੋਕ ਮ: ੧ ਹੈ ਅਤੇ ਮਰਦਾਨੇ ਨੂੰ ਸੰਬੋਧਨ ਕੀਤਾ ਹੈ। ਤਿੰਨੇ ਹੀ ਸਲੋਕ ਮ: ੧ ਦੇ ਹਨ।


ਅਰਥ: ਕਲਜੁਗੀ ਸੁਭਾਉ (ਮਾਨੋ) (ਸ਼ਰਾਬ ਕੱਢਣ ਵਾਲੀ) ਮੱਟੀ ਹੈਕਾਮ (ਮਾਨੋ) ਸ਼ਰਾਬ ਹੈ ਤੇ ਇਸ ਨੂੰ ਪੀਣ ਵਾਲਾ (ਮਨੁੱਖ ਦਾ) ਮਨ ਹੈ, ਮੋਹ ਨਾਲ ਭਰੀ ਹੋਈ ਕ੍ਰੋਧ ਦੀ (ਮਾਨੋ) ਕਟੋਰੀ ਹੈ ਤੇ ਅਹੰਕਾਰ (ਮਾਨੋ) ਪਿਲਾਉਣ ਵਾਲਾ ਹੈ, ਕੂੜੇ ਲੱਬ ਦੀ (ਮਾਨੋ) ਮਜਲਸ ਹੈ (ਜਿਸ ਵਿਚ ਬਹਿ ਕੇ) ਮਨ (ਕਾਮ ਦੀ ਸ਼ਰਾਬ ਨੂੰ) ਪੀ ਪੀ ਕੇ ਖ਼ੁਆਰ ਹੁੰਦਾ ਹੈ।

ਚੰਗੀ ਕਰਣੀ ਨੂੰ (ਸ਼ਰਾਬ ਕੱਢਣ ਵਾਲੀ) ਲਾਹਣ, ਸੱਚ ਬੋਲਣ ਨੂੰ ਗੁੜ ਬਣਾ ਕੇ ਸੱਚੇ ਨਾਮ ਨੂੰ ਸ੍ਰੇਸ਼ਟ ਸ਼ਰਾਬ ਬਣਾ। ਗੁਣਾਂ ਨੂੰ ਮੰਡੇ, ਸੀਤਲ ਸੁਭਾਉ ਨੂੰ ਘਿਉ ਤੇ ਸ਼ਰਮ ਨੂੰ ਮਾਸ-(ਇਹ ਸਾਰੀ) ਖ਼ੁਰਾਕ ਬਣਾਹੇ ਨਾਨਕ! ਇਹ ਖ਼ੁਰਾਕ ਸਤਿਗੁਰੂ ਦੇ ਸਨਮੁਖ ਹੋਇਆਂ ਮਿਲਦੀ ਹੈ ਤੇ ਇਸ ਦੇ ਖਾਧਿਆਂ ਸਾਰੇ ਵਿਕਾਰ ਦੂਰ ਹੋ ਜਾਂਦੇ ਹਨ।੧।

ਮਰਦਾਨਾ ੧ ॥ ਕਾਇਆ ਲਾਹਣਿ ਆਪੁ ਮਦੁ ਮਜਲਸ ਤ੍ਰਿਸਨਾ ਧਾਤੁ ॥ ਮਨਸਾ ਕਟੋਰੀ ਕੂੜਿ ਭਰੀ ਪੀਲਾਏ ਜਮਕਾਲੁ ॥ ਇਤੁ ਮਦਿ ਪੀਤੈ ਨਾਨਕਾ ਬਹੁਤੇ ਖਟੀਅਹਿ ਬਿਕਾਰ ॥ ਗਿਆਨੁ ਗੁੜੁ ਸਾਲਾਹ ਮੰਡੇ ਭਉ ਮਾਸੁ ਆਹਾਰੁ ॥ ਨਾਨਕ ਇਹੁ ਭੋਜਨੁ ਸਚੁ ਹੈ ਸਚੁ ਨਾਮੁ ਆਧਾਰੁ ॥੨॥

ਅਰਥ: ਸਰੀਰ (ਮਾਨੋ) (ਸ਼ਰਾਬ ਕੱਢਣ ਵਾਲੀ ਸਮਗਰੀ ਸਮੇਤ) ਮੱਟੀ ਹੈ, ਅਹੰਕਾਰ ਸ਼ਰਾਬ, ਤੇ ਤ੍ਰਿਸ਼ਨਾ ਵਿਚ ਭਟਕਣਾ (ਮਾਨੋ) ਮਹਿਫ਼ਲ ਹੈ, ਕੂੜ ਨਾਲ ਭਰੀ ਹੋਈ ਵਾਸ਼ਨਾਂ (ਮਾਨੋ) ਕਟੋਰੀ ਹੈ ਤੇ ਜਮ ਕਾਲ (ਮਾਨੋ) ਪਿਲਾਉਂਦਾ ਹੈ। ਹੇ ਨਾਨਕ! ਇਸ ਸ਼ਰਾਬ ਦੇ ਪੀਤਿਆਂ ਬਹੁਤੇ ਵਿਕਾਰ ਖੱਟੇ ਜਾਂਦੇ ਹਨ (ਭਾਵ, ਅਹੰਕਾਰ ਤ੍ਰਿਸ਼ਨਾ ਕੂੜ ਆਦਿਕ ਦੇ ਕਾਰਨ ਵਿਕਾਰ ਹੀ ਵਿਕਾਰ ਪੈਦਾ ਹੋ ਰਹੇ ਹਨ

ਪ੍ਰਭੂ ਦਾ ਗਿਆਨ (ਮਾਨੋਗੁੜ ਹੋਵੇ, ਸਿਫ਼ਤਿ-ਸਾਲਾਹ ਰੋਟੀਆਂ, (ਪ੍ਰਭੂ ਦਾ) ਡਰ ਮਾਸ-ਇਹ ਖ਼ੁਰਾਕ ਹੋਵੇ, ਹੇ ਨਾਨਕ! ਇਹ ਭੋਜਨ ਸੱਚਾ ਹੈ, ਕਿਉਂਕਿ ਸੱਚਾ ਨਾਮ ਹੀ (ਜ਼ਿੰਦਗੀ ਦਾ) ਆਸਰਾ ਹੋ ਸਕਦਾ ਹੈ।੨।

ਕਾਂਯਾਂ ਲਾਹਣਿ ਆਪੁ ਮਦੁ ਅੰਮ੍ਰਿਤ ਤਿਸ ਕੀ ਧਾਰ ॥ ਸਤਸੰਗਤਿ ਸਿਉ ਮੇਲਾਪੁ ਹੋਇ ਲਿਵ ਕਟੋਰੀ ਅੰਮ੍ਰਿਤ ਭਰੀ ਪੀ ਪੀ ਕਟਹਿ ਬਿਕਾਰ ॥੩॥ 

(ਜੇ) ਸਰੀਰ ਮੱਟੀ ਹੋਵੇ, ਆਪੇ ਦੀ ਪਛਾਣ ਸ਼ਰਾਬ ਤੇ ਉਸ ਦੀ ਧਾਰ (ਭਾਵ, ਜਿਸ ਦੀ ਧਾਰ) ਅਮਰ ਕਰਨ ਵਾਲੀ ਹੋਵੇ, ਸਤਸੰਗਤਿ ਨਾਲ ਮੇਲ ਹੋਵੇ (ਭਾਵ, ਮਜਲਸ ਸਤਸੰਗਤਿ ਹੋਵੇ) , ਅੰਮ੍ਰਿਤ (ਨਾਮ) ਦੀ ਭਰੀ ਹੋਈ ਲਿਵ (ਰੂਪ) ਕਟੋਰੀ ਹੋਵੇ, (ਤਾਂ ਹੀ ਮਨੁੱਖ) (ਇਸ ਸ਼ਰਾਬ ਨੂੰ) ਪੀ ਪੀ ਕੇ ਸਾਰੇ ਵਿਕਾਰ ਪਾਪ ਦੂਰ ਕਰਦੇ ਹਨ।੧।

ਪਉੜੀ ॥ ਆਪੇ ਸੁਰਿ ਨਰ ਗਣ ਗੰਧਰਬਾ ਆਪੇ ਖਟ ਦਰਸਨ ਕੀ ਬਾਣੀ ॥ ਆਪੇ ਸਿਵ ਸੰਕਰ ਮਹੇਸਾ ਆਪੇ ਗੁਰਮੁਖਿ ਅਕਥ ਕਹਾਣੀ ॥ ਆਪੇ ਜੋਗੀ ਆਪੇ ਭੋਗੀ ਆਪੇ ਸੰਨਿਆਸੀ ਫਿਰੈ ਬਿਬਾਣੀ ॥ ਆਪੈ ਨਾਲਿ ਗੋਸਟਿ ਆਪਿ ਉਪਦੇਸੈ ਆਪੇ ਸੁਘੜੁ ਸਰੂਪੁ ਸਿਆਣੀ ॥ ਆਪਣਾ ਚੋਜੁ ਕਰਿ ਵੇਖੈ ਆਪੇ ਆਪੇ ਸਭਨਾ ਜੀਆ ਕਾ ਹੈ ਜਾਣੀ ॥੧੨॥

ਪ੍ਰਭੂ ਆਪ ਹੀ ਦੇਵਤੇ, ਮਨੁੱਖ, (ਸ਼ਿਵ ਜੀ ਦੇ) ਗਣਦੇਵਤਿਆਂ ਦੇ ਰਾਗੀ, ਅਤੇ ਆਪ ਹੀ ਛੇ ਦਰਸ਼ਨਾਂ ਦੀ ਬੋਲੀ (ਬਨਾਣ ਵਾਲਾ) ਹੈ, ਆਪ ਹੀ ਸ਼ਿਵ, ਸ਼ੰਕਰ ਤੇ ਮਹੇਸ਼ (ਦਾ ਕਰਤਾ) ਹੈ, ਆਪ ਹੀ ਗੁਰੂ ਦੇ ਸਨਮੁਖ ਹੋ ਕੇ ਆਪਣੇ ਅਕੱਥ ਸਰੂਪ ਦੀਆਂ ਵਡਿਆਈਆਂ (ਕਰਦਾ ਹੈ) , ਆਪ ਹੀ ਜੋਗ ਦੀ ਸਾਧਨਾ ਕਰਨ ਵਾਲਾ ਹੈ, ਆਪ ਹੀ ਭੋਗਾਂ ਵਿਚ ਪਰਵਿਰਤ ਹੈ ਤੇ ਆਪ ਹੀ ਸੰਨਿਆਸੀ ਬਣ ਕੇ ਉਜਾੜਾਂ ਵਿਚ ਫਿਰਦਾ ਹੈ, ਆਪ ਹੀ ਆਪਣੇ ਨਾਲ ਚਰਚਾ ਕਰਦਾ ਹੈ, ਆਪ ਹੀ ਉਪਦੇਸ਼ ਕਰਦਾ ਹੈ, ਆਪ ਹੀ ਸਿਆਣੀ ਮਤਿ ਵਾਲਾ ਸੁੰਦਰ ਸਰੂਪ ਵਾਲਾ ਹੈ, ਆਪਣਾ ਕੌਤਕ ਕਰ ਕੇ ਆਪ ਹੀ ਵੇਖਦਾ ਹੈ ਤੇ ਆਪ ਹੀ ਸਾਰੇ ਜੀਵਾਂ ਦੇ ਹਿਰਦੇ ਦੀ ਜਾਣਨ ਵਾਲਾ ਹੈ।੧੨।

SHALOK, MARDAANAA 1:

The Dark Age of Kali Yuga is the vessel, filled with the wine of sex; the mind is the drinker. Anger is the cup, filled with emotional attachment; egotism is the bartender. Drinking too much in the company of falsehood and greed, one is ruined. So let good deeds be your distillery, and let Truth be the molasses you ferment; make the most excellent wine of Truth. Make virtue your bread, good conduct the ghee, and modesty the dish of meat. As Gurmukh, these are obtained, O Nanak; consuming them, evil and corruption depart. || 1 || MARDAANAA: The body is the bottle, self-conceit is the wine, and desire is the company of drinking buddies. The glass of the mind’s longing is filled to overflowing with falsehood; the Messenger of Death is the bartender. Drinking in this wine, O Nanak, one takes on countless vices and corruption. So make spiritual wisdom your molasses, and the Praise of God your bread; let the Fear of God be the dish of meat. O Nanak, this is the true food; let the True Name be your only Support. || 2 || If the human body is the pitcher, and self-realization is the wine, then the Ambrosial Nectar streams down. Joining the Sat Sangat, the True Congregation, the glass of the Lord’s Love is filled with this Ambrosial Nectar; drinking it in, one’s evil and corruption are eradicated. || 3 || PAUREE: He Himself is the angelic being, the heavenly herald, and the celestial singer. He Himself is the one who explains the six schools of philosophy. He Himself is Shiva, Shankara and Mahaysh; He Himself is the Gurmukh, who speaks the Unspoken Speech. He Himself is the Yogi, He Himself is the Enjoyer of pleasures, and He Himself is the Sannyaasee, wandering through the wilderness. He discusses with Himself, and He teaches Himself; He Himself is discrete, graceful and wise. Staging His own play, He Himself watches it; He Himself is the Knower of all beings. || 12 ||

Sunday, June 5, 2022

Hukamnama Sahib June 06,2022

ਵਡਹੰਸੁ ਮਹਲਾ ੧ ਛੰਤ    ੴ ਸਤਿਗੁਰ ਪ੍ਰਸਾਦਿ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁ ਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾ ਪਾਈਐ ॥ ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿ ਸਬਦੁ ਲਿਖਾਈਐ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥੧॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਮੇਰੈ ਮਨਿ ਭਾਇਆ ॥ ਨਾਮੁ ਮੀਠਾ ਮਨਹਿ ਲਾਗਾ ਦੂਖਿ ਡੇਰਾ ਢਾਹਿਆ ॥ ਸੂਖੁ ਮਨ ਮਹਿ ਆਇ ਵਸਿਆ ਜਾਮਿ ਤੈ ਫੁਰਮਾਇਆ ॥ ਨਦਰਿ ਤੁਧੁ ਅਰਦਾਸਿ ਮੇਰੀ ਜਿੰਨਿ ਆਪੁ ਉਪਾਇਆ ॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥੨॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥ ਮੰਦਾ ਕਿਸੈ ਨ ਆਖਿ ਝਗੜਾ ਪਾਵਣਾ ॥ ਨਹ ਪਾਇ ਝਗੜਾ ਸੁਆਮਿ ਸੇਤੀ ਆਪਿ ਆਪੁ ਵਞਾਵਣਾ ॥ ਜਿਸੁ ਨਾਲਿ ਸੰਗਤਿ ਕਰਿ ਸਰੀਕੀ ਜਾਇ ਕਿਆ ਰੂਆਵਣਾ ॥ ਜੋ ਦੇਇ ਸਹਣਾ ਮਨਹਿ ਕਹਣਾ ਆਖਿ ਨਾਹੀ ਵਾਵਣਾ ॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥੩॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥ ਕਉੜਾ ਕੋਇ ਨ ਮਾਗੈ ਮੀਠਾ ਸਭ ਮਾਗੈ ॥ ਸਭੁ ਕੋਇ ਮੀਠਾ ਮੰਗਿ ਦੇਖੈ ਖਸਮ ਭਾਵੈ ਸੋ ਕਰੇ ॥ ਕਿਛੁ ਪੁੰਨ ਦਾਨ ਅਨੇਕ ਕਰਣੀ ਨਾਮ ਤੁਲਿ ਨ ਸਮਸਰੇ ॥ ਨਾਨਕਾ ਜਿਨ ਨਾਮੁ ਮਿਲਿਆ ਕਰਮੁ ਹੋਆ ਧੁਰਿ ਕਦੇ ॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥੪॥੧॥ 

ਅਰਥ: ਸਰੀਰ ਨੂੰ (ਹਿਰਦੇ ਨੂੰ) ਮਾਇਆ ਦੇ ਮੋਹ ਵਿਚ ਗੰਦਾ ਕਰ ਕੇ (ਤੀਰਥ-) ਇਸ਼ਨਾਨ ਕਰਨ ਦਾ ਕੋਈ ਲਾਭ ਨਹੀਂ ਹੈ। ਉਹੀ ਮਨੁੱਖ ਨ੍ਹਾਤਾ ਹੋਇਆ (ਪਵਿਤ੍ਰ) ਹੈ ਤੇ ਉਹੀ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਹੈ ਜੋ ਸਦਾ-ਥਿਰ ਪ੍ਰਭੂ-ਨਾਮ ਸਿਮਰਨ ਦੀ ਕਮਾਈ ਕਰਦਾ ਹੈ। ਜਦੋਂ ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਜੀਵ ਸਦਾ-ਥਿਰ ਪ੍ਰਭੂ ਨਾਲ ਇਕ-ਮਿਕ ਹੋ ਜਾਂਦਾ ਹੈ ਤਦੋਂ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਮਿਲ ਪੈਂਦਾ ਹੈ। ਪਰ ਪ੍ਰਭੂ ਦੇ ਹੁਕਮ ਤੋਂ ਬਿਨਾ ਮਨੁੱਖ ਦੀ ਸੁਰਤਿ (ਕੂੜ ਵਿਚੋਂ ਨਿਕਲ ਕੇ) ਉੱਚੀ ਨਹੀਂ ਹੋ ਸਕਦੀ। ਨਿਰੀਆਂ ਜ਼ਬਾਨੀ (ਗਿਆਨ ਦੀਆਂ) ਗੱਲਾਂ ਕਰ ਕੇ ਸਗੋਂ ਆਪਣਾ ਆਤਮਕ ਜੀਵਨ ਹੋਰ ਖ਼ਰਾਬ ਕਰਦਾ ਹੈ। ਜਿਥੇ ਭੀ (ਭਾਵ, ਸਾਧ ਸੰਗਤਿ ਵਿਚ) ਜਾ ਕੇ ਬੈਠੀਏ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਆਪਣੀ ਸੁਰਤਿ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਪ੍ਰੋਣੀ ਚਾਹੀਦੀ ਹੈ। (ਨਹੀਂ ਤਾਂ) ਹਿਰਦੇ ਨੂੰ ਮਾਇਆ ਦੇ ਮੋਹ ਵਿਚ ਮੈਲਾ ਕਰ ਕੇ (ਤੀਰਥ-) ਇਸ਼ਨਾਨ ਦਾ ਕੀਹ ਲਾਭ?੧।

(ਪਰ ਇਹ ਸਿਫ਼ਤਿ-ਸਾਲਾਹ ਹੇ ਪ੍ਰਭੂ! ਤੇਰੀ ਆਪਣੀ ਬਖ਼ਸ਼ਸ਼ ਹੈ) ਮੈਂ ਤਦੋਂ ਹੀ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ ਜਦੋਂ ਤੂੰ ਆਪ ਪ੍ਰੇਰਨਾ ਕਰਦਾ ਹੈਂ।

(ਪ੍ਰਭੂ ਦੀ ਮੇਹਰ ਨਾਲ ਹੀ) ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਮੇਰੇ ਮਨ ਵਿਚ ਪਿਆਰਾ ਲੱਗ ਸਕਦਾ ਹੈ। ਜਦੋਂ ਪ੍ਰਭੂ ਦਾ ਨਾਮ ਮਨ ਵਿਚ ਮਿੱਠਾ ਲੱਗਦਾ ਹੈ ਤਦੋਂ ਦੁੱਖ ਨੇ (ਉਸ ਮਨ ਵਿਚੋਂ) ਆਪਣਾ ਡੇਰਾ ਚੁੱਕ ਲਿਆ (ਸਮਝੋ

ਹੇ ਪ੍ਰਭੂ! ਜਦੋਂ ਤੂੰ ਹੁਕਮ ਕੀਤਾ ਤਦੋਂ ਆਤਮਕ ਆਨੰਦ ਮੇਰੇ ਮਨ ਵਿਚ ਆ ਵੱਸਦਾ ਹੈ। ਹੇ ਪ੍ਰਭੂ! ਜਿਸ ਤੈਂ ਨੇ ਆਪਣੇ ਆਪ ਨੂੰ ਆਪ ਹੀ (ਜਗਤ-ਰੂਪ ਵਿਚ) ਪਰਗਟ ਕੀਤਾ ਹੈ, ਜਦੋਂ ਤੂੰ ਮੈਨੂੰ ਪ੍ਰੇਰਨਾ ਕਰਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਮੇਰੀ ਤਾਂ ਤੇਰੇ ਦਰ ਤੇ ਅਰਜ਼ੋਈ ਹੀ ਹੁੰਦੀ ਹੈ, ਮੇਹਰ ਦੀ ਨਜ਼ਰ ਤੂੰ ਆਪ ਕਰਦਾ ਹੈਂ।੨।

ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਖਸਮ-ਪ੍ਰਭੂ ਹਰੇਕ ਜੀਵ ਨੂੰ ਮਨੁੱਖਾ ਜਨਮ ਦੀ ਵਾਰੀ ਦੇਂਦਾ ਹੈ (ਪਿਛਲੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੀ ਕਿਸੇ ਨੂੰ ਚੰਗਾ ਤੇ ਕਿਸੇ ਨੂੰ ਮੰਦਾ ਬਣਾਂਦਾ ਹੈ, ਇਸ ਵਾਸਤੇ) ਕਿਸੇ ਮਨੁੱਖ ਨੂੰ ਭੈੜਾ ਆਖ ਆਖ ਕੇ ਕੋਈ ਝਗੜਾ ਖੜਾ ਨਹੀਂ ਕਰਨਾ ਚਾਹੀਦਾ (ਭੈੜਾ ਮਨੁੱਖ ਪ੍ਰਭੂ ਦੀ ਰਜ਼ਾ ਵਿਚ ਹੀ ਭੈੜਾ ਬਣਿਆ ਹੈ। ਭੈੜੇ ਨੂੰ ਨਿੰਦਿਆਂ ਪ੍ਰਭੂ ਨਾਲ ਝਗੜਾ ਹੈ। (ਸੋਹੇ ਭਾਈ!) ਮਾਲਕ-ਪ੍ਰਭੂ ਨਾਲ ਝਗੜਾ ਨਹੀਂ ਪਾਣਾ ਚਾਹੀਦਾ, ਇਸ ਤਰ੍ਹਾਂ ਤਾਂ ਆਪਣੇ ਆਪ ਨੂੰ ਆਪ ਹੀ ਤਬਾਹ ਕਰ ਲਈਦਾ ਹੈ।

ਜਿਸ ਮਾਲਕ ਦੇ ਆਸਰੇ ਸਦਾ ਜੀਊਣਾ ਹੈ, ਉਸੇ ਨਾਲ ਹੀ ਬਰਾਬਰੀ ਕਰ ਕੇ (ਜੇ ਦੁੱਖ ਪ੍ਰਾਪਤ ਹੋਇਆ ਤਾਂ ਫਿਰ ਉਸੇ ਪਾਸ) ਜਾ ਕੇ ਪੁਕਾਰ ਕਰਨ ਦਾ ਕੋਈ ਲਾਭ ਨਹੀਂ ਹੋ ਸਕਦਾ। ਪਰਮਾਤਮਾ ਜੋ (ਸੁਖ ਦੁਖ) ਦੇਂਦਾ ਹੈ ਉਹ (ਖਿੜੇ-ਮੱਥੇ) ਸਹਾਰਨਾ ਚਾਹੀਦਾ ਹੈ, ਗਿਲਾ-ਗੁਜ਼ਾਰੀ ਨਹੀਂ ਕਰਨੀ ਚਾਹੀਦੀ, ਗਿਲਾ ਗੁਜ਼ਾਰੀ ਕਰ ਕੇ ਵਿਅਰਥ ਬੋਲ-ਬੁਲਾਰਾ ਨਹੀਂ ਕਰਨਾ ਚਾਹੀਦਾ। (ਅਸਲ ਗੱਲ ਇਹ ਹੈ ਕਿ) ਸਾਡੇ ਕੀਤੇ ਕਰਮਾਂ ਅਨੁਸਾਰ ਖਸਮ-ਪ੍ਰਭੂ ਸਾਨੂੰ ਮਨੁੱਖਾ ਜਨਮ ਦੀ ਵਾਰੀ ਦੇਂਦਾ ਹੈ।੩।

ਸਾਰੀ ਸ੍ਰਿਸ਼ਟੀ ਪਰਮਾਤਮਾ ਨੇ ਆਪ ਪੈਦਾ ਕੀਤੀ ਹੈਆਪ ਹੀ ਹਰੇਕ ਜੀਵ ਉਤੇ ਮੇਹਰ ਦੀ ਨਿਗਾਹ ਕਰਦਾ ਹੈ। (ਉਸ ਦੇ ਦਰ ਤੋਂ ਸਭ ਜੀਵ ਦਾਤਾਂ ਮੰਗਦੇ ਹਨ) ਕੌੜੀ ਚੀਜ਼ ਭੀ ਨਹੀਂ ਮੰਗਦਾ, ਹਰੇਕ ਜੀਵ ਮਿੱਠੀਆਂ ਸੁਖਦਾਈ ਚੀਜ਼ਾਂ ਹੀ ਮੰਗਦਾ ਹੈ। ਹਰੇਕ ਜੀਵ ਮਿੱਠੇ ਪਦਾਰਥਾਂ ਦੀ ਮੰਗ ਹੀ ਮੰਗਦਾ ਹੈ, ਪਰ ਖਸਮ-ਪ੍ਰਭੂ ਉਹੀ ਕੁਝ ਕਰਦਾ ਹੈ ਜੋ ਉਸ ਨੂੰ ਚੰਗਾ ਜਾਪਦਾ ਹੈ।

ਜੀਵ (ਦੁਨੀਆ ਦੇ ਮਿੱਠੇ ਪਦਾਰਥਾਂ ਦੀ ਖ਼ਾਤਰ) ਦਾਨ-ਪੁੰਨ ਕਰਦੇ ਹਨਇਹੋ ਜਿਹੇ ਹੋਰ ਭੀ ਅਨੇਕਾਂ ਧਾਰਮਿਕ ਕੰਮ ਕਰਦੇ ਹਨ, ਪਰ ਪਰਮਾਤਮਾ ਦੇ ਨਾਮ ਦੇ ਬਰਾਬਰ ਹੋਰ ਕੋਈ ਉੱਦਮ ਨਹੀਂ ਹੈ। ਹੇ ਨਾਨਕ! ਜਿਨ੍ਹਾਂ ਬੰਦਿਆਂ ਉਤੇ ਧੁਰੋਂ ਪਰਮਾਤਮਾ ਵਲੋਂ ਕਦੇ ਬਖ਼ਸ਼ਸ਼ ਹੁੰਦੀ ਹੈ ਉਹਨਾਂ ਨੂੰ ਨਾਮ ਦੀ ਦਾਤਿ ਮਿਲਦੀ ਹੈ।

ਇਹ ਸਾਰਾ ਜਗਤ ਪ੍ਰਭੂ ਨੇ ਆਪ ਹੀ ਪੈਦਾ ਕੀਤਾ ਹੈ ਤੇ ਆਪ ਹੀ ਸਭ ਉਤੇ ਮੇਹਰ ਦੀ ਨਜ਼ਰ ਕਰਦਾ ਹੈ।੪।੧।

WADAHANS, FIRST MEHL, CHHANT:
ONE UNIVERSAL CREATOR GOD. BY THE GRACE OF THE TRUE GURU:

Why bother to wash the body which is polluted by falsehood? One’s cleansing bath is only approved, if one practices Truth. When there is Truth deep within, then one becomes True, and obtains the True Lord. Without pre-ordained destiny, awareness is not attained; talking and babbling, one’s life is wasted away. Wherever you go and sit, speak well, and write the Word of the Shabad in your awareness. Why bother to wash the body which is polluted by falsehood? || 1 || When I spoke, I spoke as You made me speak. The Ambrosial Name of the Lord is pleasing to my mind. The Naam, the Name of the Lord, seems so sweet to my mind; it has destroyed the house of pain. Peace came to dwell in my mind, when You gave the Order. It is Yours to grant Your Grace, and it is mine to speak this prayer; You created Yourself. When I spoke, I spoke as You made me speak. || 2 || The Lord and Master gives us our turn, according to the deeds we have done. Don’t speak ill of others, or get involved in arguments. Don’t get into arguments with your Lord and Master — you shall only ruin yourself. If you challenge the One, with whom you must abide, you will only cry in the end. Accept and endure what God gives you; tell your mind not to complain in vain. The Lord and Master gives us our turn, according to the deeds we have done. || 3 || He Himself created all, and He blesses them with His Glance of Grace. No one asks for that which is bitter; everyone asks for sweets. Let everyone ask for sweets and see that it is as the Lord and Master wills. Giving donations to charity and performing various religious rituals are not equal to contemplation of the Naam. O Nanak, those who are blessed with the Naam have such karma pre-ordained. He Himself created all, and He blesses them with His Glance of Grace. || 4 || 1 ||

Saturday, June 4, 2022

ਹੁਕਮਨਾਮਾ ਸਾਹਿਬ ਜੀ @GS JHAMPUR

The daily Hukamnama Sahib from Sri Darbar Sahib Amritsar including translation in English and Punjabi audio ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥  ਅਰਥ: ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ। ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧। ਹੇ ਭਾਈ! ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ।੨। ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ। ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ। (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ) ।੩। ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ। ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਹੇ ਨਾਨਕ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ। ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ।੪।੬।੫੬।  SORAT’H, FIFTH MEHL:  The Creator has brought utter peace to my home; the fever has left my family. The Perfect Guru has saved us. I sought the Sanctuary of the True Lord. || 1 || The Transcendent Lord Himself has become my Protector. Tranquility, intuitive peace and poise welled up in an instant, and my mind was comforted forever. || Pause || The Lord, Har, Har, gave me the medicine of His Name, which has cured all disease. He extended His Mercy to me, and resolved all these affairs. || 2 || God confirmed His loving nature; He did not take my merits or demerits into account. The Word of the Guru’s Shabad has become manifest, and through it, my honor was totally preserved. || 3 || I speak as You cause me to speak; O Lord and Master, You are the ocean of excellence. Nanak chants the Naam, the Name of the Lord, according to the Teachings of Truth. God preserves the honor of His slaves. || 4 || 6 || 56 ||

Friday, June 3, 2022

Hukamnama Sahib June 04,2022

ਰਾਮਕਲੀ ਮਹਲਾ ੫ ॥ ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥੧॥ ਹਰਿ ਹਰਿ ਜਾਪੁ ਜਪਲਾ ॥ ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥ ਨਾਮੁ ਨਿਧਾਨੁ ਧਿਆਇ ਮਨ ਅਟਲ ॥ ਤਾ ਛੂਟਹਿ ਮਾਇਆ ਕੇ ਪਟਲ ॥ ਗੁਰ ਕਾ ਸਬਦੁ ਅੰਮ੍ਰਿਤ ਰਸੁ ਪੀਉ ॥ ਤਾ ਤੇਰਾ ਹੋਇ ਨਿਰਮਲ ਜੀਉ ॥੨॥ ਸੋਧਤ ਸੋਧਤ ਸੋਧਿ ਬੀਚਾਰਾ ॥ ਬਿਨੁ ਹਰਿ ਭਗਤਿ ਨਹੀ ਛੁਟਕਾਰਾ ॥ ਸੋ ਹਰਿ ਭਜਨੁ ਸਾਧ ਕੈ ਸੰਗਿ ॥ ਮਨੁ ਤਨੁ ਰਾਪੈ ਹਰਿ ਕੈ ਰੰਗਿ ॥੩॥ ਛੋਡਿ ਸਿਆਣਪ ਬਹੁ ਚਤੁਰਾਈ ॥ ਮਨ ਬਿਨੁ ਹਰਿ ਨਾਵੈ ਜਾਇ ਨ ਕਾਈ ॥ ਦਇਆ ਧਾਰੀ ਗੋਵਿਦ ਗਸਾਈ ॥ ਹਰਿ ਹਰਿ ਨਾਨਕ ਟੇਕ ਟਿਕਾਈ ॥੪॥੧੬॥੨੭॥ 

ਅਰਥ: (ਹੇ ਭਾਈ! ਜਿਸ ਮਨੁੱਖ ਨੇ) ਪਰਮਾਤਮਾ (ਦੇ ਨਾਮਦਾ ਜਾਪ ਜਪਿਆ, (ਜਿਸ ਮਨੁੱਖ ਦੇ) ਹਿਰਦੇ ਵਿਚ ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਦਾ ਨਾਮਆ ਵੱਸਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ।੧।ਰਹਾਉ।

(ਹੇ ਭਾਈ!) ਪਰਮਾਤਮਾ ਦੀ ਸਿਫ਼ਤਿ (ਦਾ ਗੀਤ) ਗਾਇਆ ਕਰੋ (ਪਰਮਾਤਮਾ ਨੂੰ ਵੱਸ ਕਰਨ ਦਾ) ਇਹ ਸਭ ਤੋਂ ਸ੍ਰੇਸ਼ਟ ਮੰਤ੍ਰ ਹੈ। (ਕੀਰਤਨ ਦੀ ਬਰਕਤਿ ਨਾਲ) ਪਰਲੋਕ ਵਿਚ ਨਿਆਸਰੇ ਜੀਵ ਨੂੰ ਭੀ ਆਸਰਾ ਮਿਲ ਜਾਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੇ ਚਰਨਾਂ ਤੇ ਪਿਆ ਰਹੁ, ਇਸ ਤਰ੍ਹਾਂ ਕਈ ਜਨਮਾਂ ਤੋਂ (ਮਾਇਆ ਦੇ ਮੋਹ ਦੀ) ਨੀਂਦ ਵਿਚ ਸੁੱਤਾ ਹੋਇਆ ਤੂੰ ਜਾਗ ਪਏਂਗਾ।੧।

ਹੇ ਮਨ! ਪਰਮਾਤਮਾ ਦਾ ਨਾਮ ਕਦੇ ਨਾਹ ਮੁੱਕਣ ਵਾਲਾ ਖ਼ਜ਼ਾਨਾ ਹੈ, ਇਸ ਨੂੰ ਸਿਮਰਦਾ ਰਹੁ, ਤਦੋਂ ਹੀ ਤੇਰੇ ਮਾਇਆ (ਦੇ ਮੋਹ) ਦੇ ਪੜਦੇ ਪਾਟਣਗੇ। ਹੇ ਮਨ! ਗੁਰੂ ਦਾ ਸ਼ਬਦ ਆਤਮਕ ਜੀਵਨ ਦੇਣ ਵਾਲਾ ਰਸ ਹੈ, ਇਸ ਨੂੰ ਪੀਂਦਾ ਰਹੁ, ਤਦੋਂ ਹੀ ਤੇਰੀ ਜਿੰਦ ਪਵਿੱਤ੍ਰ ਹੋਵੇਗੀ।੨।

ਹੇ ਮਨ! ਅਸਾਂ ਬਹੁਤ ਵਿਚਾਰ ਵਿਚਾਰ ਕੇ ਇਹ ਸਿੱਟਾ ਕੱਢਿਆ ਹੈ ਕਿ ਪਰਮਾਤਮਾ ਦੀ ਭਗਤੀ ਤੋਂ ਬਿਨਾ (ਮਾਇਆ ਦੇ ਮੋਹ ਤੋਂ) ਖ਼ਲਾਸੀ ਨਹੀਂ ਹੋ ਸਕਦੀ। ਪ੍ਰਭੂ ਦੀ ਉਹ ਭਗਤੀ ਗੁਰੂ ਦੀ ਸੰਗਤਿ ਵਿਚ (ਪ੍ਰਾਪਤ ਹੁੰਦੀ ਹੈ। ਜਿਸ ਨੂੰ ਪ੍ਰਾਪਤੀ ਹੁੰਦੀ ਹੈ, ਉਸ ਦਾ) ਮਨ ਅਤੇ ਤਨ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ।੩।

ਹੇ ਮਨ! ਆਪਣੀ) ਸਿਆਣਪ ਅਤੇ ਬਹੁਤੀ ਚਤੁਰਾਈ ਛੱਡ ਦੇ। (ਜਿਵੇਂ ਜਾਲੇ ਦੇ ਕਾਰਨ ਭੁਇਂ ਵਿਚ ਪਾਣੀ ਜੀਊਰਦਾ ਨਹੀਂ, ਇਸੇ ਤਰ੍ਹਾਂ ਹਉਮੈ ਦੇ ਕਾਰਨ ਗੁਰੂ ਦੇ ਉਪਦੇਸ਼ ਦਾ ਅਸਰ ਨਹੀਂ ਹੁੰਦਾ) , ਪਰਮਾਤਮਾ ਦੇ ਨਾਮ ਤੋਂ ਬਿਨਾ ਇਹ ਜਾਲਾ ਦੂਰ ਨਹੀਂ ਹੁੰਦਾ। ਹੇ ਨਾਨਕ! ਆਖ-) ਜਿਸ ਮਨੁੱਖ ਉਤੇ ਧਰਤੀ ਦਾ ਖਸਮ ਪ੍ਰਭੂ ਦਇਆ ਕਰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਦਾ ਆਸਰਾ ਲੈਂਦਾ ਹੈ।੪।੧੬।੧੭।

RAAMKALEE, FIFTH MEHL:

Sing the Kirtan of the Lord’s Praises, and the Beej Mantra, the Seed Mantra. Even the homeless find a home in the world hereafter. Fall at the feet of the Perfect Guru; you have slept for so many incarnations — wake up! || 1 || Chant the Chant of the Lord’s Name, Har, Har. By Guru’s Grace, it shall be enshrined within your heart, and you shall cross over the terrifying world-ocean. || 1 || Pause || Meditate on the eternal treasure of the Naam, the Name of the Lord, O mind, and then, the screen of Maya shall be torn away. Drink in the Ambrosial Nectar of the Guru’s Shabad, and then your soul shall be rendered immaculate and pure. || 2 || Searching, searching, searching, I have realized that without devotional worship of the Lord, no one is saved. So vibrate, and meditate on that Lord in the Saadh Sangat, the Company of the Holy; your mind and body shall be imbued with love for the Lord. || 3 || Renounce all your cleverness and trickery. O mind, without the Lord’s Name, there is no place of rest. The Lord of the Universe, the Lord of the World, has taken pity on me. Nanak seeks the protection and support of the Lord, Har, Har. || 4 || 16 || 27 ||


Thursday, June 2, 2022

Hukamnama Sahib June 03,2022

ਸੋਰਿਠ  ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥


ਅਰਥ: ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ।

ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧।

ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ।੨।੧।੨੯।

SORAT’H, FIFTH MEHL, SECOND HOUSE, DU-PADAS:

ONE UNIVERSAL CREATOR GOD. BY THE GRACE OF THE TRUE GURU:

Fire is contained in all firewood, and butter is contained in all milk. God’s Light is contained in the high and the low; the Lord is in the hearts of all beings. || 1 || O Saints, He is pervading and permeating each and every heart. The Perfect Lord is completely permeating everyone, everywhere; He is diffused in the water and the land. || 1 || Pause || Nanak sings the Praises of the Lord, the treasure of excellence; the True Guru has dispelled his doubt. The Lord is pervading everywhere, permeating all, and yet, He is unattached from all. || 2 || 1 || 29 ||

Wednesday, June 1, 2022

Hukamnama Sahib June 02,2022 @GS JHAMPUR

ਬਿਲਾਵਲੁ ਮਹਲਾ ੫ ॥ ਪ੍ਰਭ ਜਨਮ ਮਰਨ ਨਿਵਾਰਿ ॥ ਹਾਰਿ ਪਰਿਓ ਦੁਆਰਿ ॥ ਗਹਿ ਚਰਨ ਸਾਧੂ ਸੰਗ ॥ ਮਨ ਮਿਸਟ ਹਰਿ ਹਰਿ ਰੰਗ ॥ ਕਰਿ ਦਇਆ ਲੇਹੁ ਲੜਿ ਲਾਇ ॥ ਨਾਨਕਾ ਨਾਮੁ ਧਿਆਇ ॥੧॥ ਦੀਨਾ ਨਾਥ ਦਇਆਲ ਮੇਰੇ ਸੁਆਮੀ ਦੀਨਾ ਨਾਥ ਦਇਆਲ ॥ ਜਾਚਉ ਸੰਤ ਰਵਾਲ ॥੧॥ ਰਹਾਉ ॥ਸੰਸਾਰੁ ਬਿਖਿਆ ਕੂਪ ॥ ਤਮ ਅਗਿਆਨ ਮੋਹਤ ਘੂਪ ॥ ਗਹਿ ਭੁਜਾ ਪ੍ਰਭ ਜੀ ਲੇਹੁ ॥ ਹਰਿ ਨਾਮੁ ਅਪੁਨਾ ਦੇਹੁ ॥ ਪ੍ਰਭ ਤੁਝ ਬਿਨਾ ਨਹੀ ਠਾਉ ॥ ਨਾਨਕਾ ਬਲਿ ਬਲਿ ਜਾਉ ॥੨॥ 

ਲੋਭਿ ਮੋਹਿ ਬਾਧੀ ਦੇਹ ॥ ਬਿਨੁ ਭਜਨ ਹੋਵਤ ਖੇਹ ॥ ਜਮਦੂਤ ਮਹਾ ਭਇਆਨ ॥ਚਿਤ ਗੁਪਤ ਕਰਮਹਿ ਜਾਨ ॥ ਦਿਨੁ ਰੈਨਿ ਸਾਖਿ ਸੁਨਾਇ ॥ ਨਾਨਕਾ ਹਰਿ ਸਰਨਾਇ ॥੩॥ ਭੈ ਭੰਜਨਾ ਮੁਰਾਰਿ ॥ ਕਰਿ ਦਇਆ ਪਤਿਤ ਉਧਾਰਿ ॥ ਮੇਰੇ ਦੋਖ ਗਨੇ ਨ ਜਾਹਿ ॥ ਹਰਿ ਬਿਨਾ ਕਤਹਿ ਸਮਾਹਿ ॥ ਗਹਿ ਓਟ ਚਿਤਵੀ ਨਾਥ ॥ ਨਾਨਕਾ ਦੇ ਰਖੁ ਹਾਥ ॥੪॥ ਹਰਿ ਗੁਣ ਨਿਧੇ ਗੋਪਾਲ ॥ ਸਰਬ ਘਟ ਪ੍ਰਤਿਪਾਲ ॥ ਮਨਿ ਪ੍ਰੀਤਿ ਦਰਸਨ ਪਿਆਸ ॥ ਗੋਬਿੰਦ ਪੂਰਨ ਆਸ ॥ ਇਕ ਨਿਮਖ ਰਹਨੁ ਨ ਜਾਇ ॥ ਵਡ ਭਾਗਿ ਨਾਨਕ ਪਾਇ ॥੫॥ 

ਪ੍ਰਭ ਤੁਝ ਬਿਨਾ ਨਹੀ ਹੋਰ ॥ ਮਨਿ ਪ੍ਰੀਤਿ ਚੰਦ ਚਕੋਰ ॥ ਜਿਉ ਮੀਨ ਜਲ ਸਿਉ ਹੇਤੁ ॥ ਅਲਿ ਕਮਲ ਭਿੰਨੁ ਨ ਭੇਤੁ ॥ ਜਿਉ ਚਕਵੀ ਸੂਰਜ ਆਸ ॥ ਨਾਨਕ ਚਰਨ ਪਿਆਸ ॥੬॥

ਜਿਉ ਤਰੁਨਿ ਭਰਤ ਪਰਾਨ ॥ ਜਿਉ ਲੋਭੀਐ ਧਨੁ ਦਾਨੁ ॥ ਜਿਉ ਦੂਧ ਜਲਹਿ ਸੰਜੋਗੁ ॥ ਜਿਉ ਮਹਾ ਖੁਧਿਆਰਥ ਭੋਗੁ ॥ ਜਿਉ ਮਾਤ ਪੂਤਹਿ ਹੇਤੁ ॥ ਹਰਿ ਸਿਮਰਿ ਨਾਨਕ ਨੇਤ ॥੭॥ ਜਿਉ ਦੀਪ ਪਤਨ ਪਤੰਗ ॥ ਜਿਉ ਚੋਰੁ ਹਿਰਤ ਨਿਸੰਗ ॥ ਮੈਗਲਹਿ ਕਾਮੈ ਬੰਧੁ ॥ ਜਿਉ ਗ੍ਰਸਤ ਬਿਖਈ ਧੰਧੁ ॥ ਜਿਉ ਜੂਆਰ ਬਿਸਨੁ ਨ ਜਾਇ ॥ ਹਰਿ ਨਾਨਕ ਇਹੁ ਮਨੁ ਲਾਇ ॥੮॥ 

ਕੁਰੰਕ ਨਾਦੈ ਨੇਹੁ ॥ ਚਾਤ੍ਰਿਕੁ ਚਾਹਤ ਮੇਹੁ ॥ ਜਨ ਜੀਵਨਾ ਸਤਸੰਗਿ ॥ ਗੋਬਿਦੁ ਭਜਨਾ ਰੰਗਿ ॥ ਰਸਨਾ ਬਖਾਨੈ ਨਾਮੁ ॥ ਨਾਨਕ ਦਰਸਨ ਦਾਨੁ ॥੯॥ ਗੁਨ ਗਾਇ ਸੁਨਿ ਲਿਖਿ ਦੇਇ ॥ ਸੋ ਸਰਬ ਫਲ ਹਰਿ ਲੇਇ ॥ ਕੁਲ ਸਮੂਹ ਕਰਤ ਉਧਾਰੁ ॥ ਸੰਸਾਰੁ ਉਤਰਸਿ ਪਾਰਿ ॥ ਹਰਿ ਚਰਨ ਬੋਹਿਥ ਤਾਹਿ ॥ ਮਿਲਿ ਸਾਧਸੰਗਿ ਜਸੁ ਗਾਹਿ ॥ ਹਰਿ ਪੈਜ ਰਖੈ ਮੁਰਾਰਿ ॥ ਹਰਿ ਨਾਨਕ ਸਰਨਿ ਦੁਆਰਿ ॥੧੦॥੨॥

ਅਰਥ: ਹੇ ਗ਼ਰੀਬਾਂ ਦੇ ਖਸਮ! ਹੇ ਦਇਆ ਦੇ ਸੋਮੇ! ਹੇ ਮੇਰੇ ਸੁਆਮੀ! ਹੇ ਦੀਨਾ ਨਾਥ! ਹੇ ਦਇਆਲ! ਮੈਂ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੧।ਰਹਾਉ।

ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆ ਕਰ (ਅਤੇ ਬੇਨਤੀ ਕਰਿਆ ਕਰ-) ਹੇ ਪ੍ਰਭੂ! ਮੇਰਾ) ਜਨਮ ਮਰਨ (ਦਾ ਗੇੜ) ਮੁਕਾ ਦੇਹ, ਮੈਂ (ਹੋਰ ਪਾਸਿਆਂ ਵਲੋਂ) ਆਸ ਲਾਹ ਕੇ ਤੇਰੇ ਦਰ ਤੇ ਆ ਡਿੱਗਾ ਹਾਂ। (ਮਿਹਰ ਕਰ) ਤੇਰੇ ਸੰਤ ਜਨਾਂ ਦੇ ਚਰਨ ਫੜ ਕੇ (ਤੇਰੇ ਸੰਤ ਜਨਾਂ ਦਾ) ਪੱਲਾ ਫੜ ਕੇ, ਮੇਰੇ ਮਨ ਨੂੰਹੇ ਹਰੀ! ਤੇਰਾ ਪਿਆਰ ਮਿੱਠਾ ਲੱਗਦਾ ਰਹੇ। ਮਿਹਰ ਕਰ ਕੇ ਮੈਨੂੰ ਆਪਣੇ ਲੜ ਨਾਲ ਲਾ ਲੈ।੧।

ਹੇ ਨਾਨਕ! ਪ੍ਰਭੂ ਦੇ ਦਰ ਤੇ ਅਰਦਾਸ ਕਰ, ਤੇ, ਆਖ-) ਹੇ ਪ੍ਰਭੂ! ਮੈਂ (ਤੇਰੇ ਨਾਮ ਤੋਂ) ਸਦਕੇ ਜਾਂਦਾ ਹਾਂ, ਕੁਰਬਾਨ ਜਾਂਦਾ ਹਾਂ। ਤੈਥੋਂ ਬਿਨਾ ਮੇਰਾ ਕੋਈ ਹੋਰ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਆਪਣਾ ਨਾਮ ਬਖ਼ਸ਼। ਇਹ ਜਗਤ ਮਾਇਆ (ਦੇ ਮੋਹ) ਦਾ ਖੂਹ ਹੈ, ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਘੁੱਪ ਹਨੇਰਾ (ਮੈਨੂੰ) ਮੋਹ ਰਿਹਾ ਹੈ। (ਮੇਰੀ) ਬਾਂਹ ਫੜ ਕੇ (ਮੈਨੂੰ) ਬਚਾ ਲੈ।੨।

ਹੇ ਨਾਨਕ! ਆਖ-) ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ। ਮੇਰਾ ਸਰੀਰ ਲੋਭ ਵਿਚ ਮੋਹ ਵਿਚ ਬੱਝਾ ਪਿਆ ਹੈ, (ਤੇਰਾ) ਭਜਨ ਕਰਨ ਤੋਂ ਬਿਨਾ ਮਿੱਟੀ ਹੁੰਦਾ ਜਾ ਰਿਹਾ ਹੈ। (ਮੈਨੂੰ) ਜਮਦੂਤ ਬੜੇ ਡਰਾਉਣੇ (ਲੱਗ ਰਹੇ ਹਨ। ਚਿੱਤ੍ਰ ਗੁਪਤ (ਮੇਰੇ) ਕਰਮਾਂ ਨੂੰ ਜਾਣਦੇ ਹਨ। ਦਿਨ ਅਤੇ ਰਾਤ (ਇਹ ਭੀ ਮੇਰੇ ਕਰਮਾਂ ਦੀ) ਗਵਾਹੀ ਦੇ ਕੇ (ਇਹੀ ਕਹਿ ਰਹੇ ਹਨ ਕਿ ਮੈਂ ਮੰਦ-ਕਰਮੀ ਹਾਂ੩।

ਹੇ ਨਾਨਕ! ਆਖ-) ਹੇ ਸਾਰੇ ਡਰਾਂ ਦੇ ਨਾਸ ਕਰਨ ਵਾਲੇ ਪ੍ਰਭੂ! ਮਿਹਰ ਕਰ ਕੇ (ਮੈਨੂੰ) ਵਿਕਾਰੀ ਨੂੰ (ਵਿਕਾਰਾਂ ਤੋਂ) ਬਚਾ ਲੈ। ਮੇਰੇ ਵਿਕਾਰ ਗਿਣੇ ਨਹੀਂ ਜਾ ਸਕਦੇ। ਹੇ ਹਰੀ! ਤੈਥੋਂ ਬਿਨਾ ਹੋਰ ਕਿਸੇ ਦਰ ਤੇ ਭੀ ਇਹ ਬਖ਼ਸ਼ੇ ਨਹੀਂ ਜਾ ਸਕਦੇ। ਹੇ ਨਾਥਮੈਂ ਤੇਰਾ ਆਸਰਾ ਹੀ ਸੋਚਿਆ ਹੈ, (ਮੇਰੀ ਬਾਂਹਫੜ ਲੈ, (ਆਪਣਾ) ਹੱਥ ਦੇ ਕੇ ਮੇਰੀ ਰੱਖਿਆ ਕਰ।੪।

ਹੇ ਨਾਨਕ! ਆਖ-) ਹੇ ਹਰੀ! ਹੇ ਗੁਣਾਂ ਦੇ ਖ਼ਜ਼ਾਨੇ! ਹੇ ਧਰਤੀ ਦੇ ਰੱਖਿਅਕ! ਹੇ ਸਭ ਸਰੀਰਾਂ ਦੇ ਪਾਲਣਹਾਰ! ਹੇ ਗੋਬਿੰਦ! ਮੇਰੇ ਮਨ ਦੀ) ਆਸ ਪੂਰੀ ਕਰ, (ਮੇਰੇ) ਮਨ ਵਿਚ (ਤੇਰੀ) ਪ੍ਰੀਤ (ਬਣੀ ਰਹੇਤੇਰੇ) ਦਰਸਨ ਦੀ ਤਾਂਘ (ਬਣੀ ਰਹੇ, ਤੇਰੇ ਦਰਸਨ ਤੋਂ ਬਿਨਾ ਮੈਥੋਂ) ਇਕ ਪਲ ਭਰ ਭੀ ਰਿਹਾ ਨਹੀਂ ਜਾ ਸਕਦਾ। ਵੱਡੀ ਕਿਸਮਤ ਨਾਲ ਹੀ ਕੋਈ (ਤੇਰਾ) ਮਿਲਾਪ ਪ੍ਰਾਪਤ ਕਰਦਾ ਹੈ।੫।

 ਹੇ ਨਾਨਕ! ਆਖ-) ਹੇ ਪ੍ਰਭੂ! ਤੈਥੋਂ ਬਿਨਾ (ਮੇਰਾ ਕੋਈ) ਹੋਰ (ਆਸਰਾ) ਨਹੀਂ ਹੈ। (ਮੇਰੇ) ਮਨ ਵਿਚ (ਤੇਰੇ ਚਰਨਾਂ ਦੀ) ਪ੍ਰੀਤ ਹੈ (ਜਿਵੇਂ) ਚਕੋਰ ਨੂੰ ਚੰਦ ਨਾਲ ਪਿਆਰ ਹੈ, ਜਿਵੇਂ ਮਛਲੀ ਦਾ ਪਾਣੀ ਨਾਲ ਪਿਆਰ ਹੈ, (ਜਿਵੇਂ) ਭੌਰ ਦਾ ਕੌਲ ਫੁੱਲ ਨਾਲੋਂ ਕੋਈ ਫ਼ਰਕ ਨਹੀਂ ਰਹਿ ਜਾਂਦਾ, ਜਿਵੇਂ ਚਕਵੀ ਨੂੰ ਸੂਰਜ (ਦੇ ਚੜ੍ਹਨ) ਦੀ ਉਡੀਕ ਲੱਗੀ ਰਹਿੰਦੀ ਹੈ, (ਇਸੇ ਤਰ੍ਹਾਂ, ਹੇ ਪ੍ਰਭੂ! ਮੈਨੂੰ ਤੇਰੇ) ਚਰਨਾਂ ਦੀ ਤਾਂਘ ਹੈ।੬।

ਹੇ ਨਾਨਕ! ਆਖ-ਹੇ ਭਾਈ) ਜਿਵੇਂ ਜੁਆਨ ਇਸਤ੍ਰੀ ਨੂੰ (ਆਪਣਾ) ਖਸਮ ਬਹੁਤ ਪਿਆਰਾ ਹੁੰਦਾ ਹੈ, ਜਿਵੇਂ ਲਾਲਚੀ ਮਨੁੱਖ ਨੂੰ ਧਨ-ਪ੍ਰਾਪਤੀ (ਤੋਂ ਖ਼ੁਸ਼ੀ ਹੁੰਦੀ ਹੈ) , ਜਿਵੇਂ ਦੁੱਧ ਦਾ ਪਾਣੀ ਨਾਲ ਮਿਲਾਪ ਹੋ ਜਾਂਦਾ ਹੈ, ਜਿਵੇਂ ਬਹੁਤ ਭੁੱਖੇ ਨੂੰ ਭੋਜਨ (ਤ੍ਰਿਪਤ ਕਰਦਾ ਹੈ) , ਜਿਵੇਂ ਮਾਂ ਦਾ ਪੁੱਤਰ ਨਾਲ ਪਿਆਰ ਹੁੰਦਾ ਹੈ, ਤਿਵੇਂ ਸਦਾ ਪਰਮਾਤਮਾ ਨੂੰ (ਪਿਆਰ ਨਾਲ) ਸਿਮਰਿਆ ਕਰ।੭।

ਹੇ ਨਾਨਕ! ਆਖ-ਹੇ ਭਾਈ!) ਜਿਵੇਂ (ਪ੍ਰੇਮ ਦੇ ਬੱਝੇ) ਭੰਬਟ ਦੀਵੇ ਉਤੇ ਡਿੱਗਦੇ ਹਨ, ਜਿਵੇਂ ਚੋਰ ਝਾਕਾ ਲਾਹ ਕੇ ਚੋਰੀ ਕਰਦਾ ਹੈ, ਜਿਵੇਂ ਹਾਥੀ ਦਾ ਕਾਮ-ਵਾਸਨਾ ਨਾਲ ਜੋੜ ਹੈ, ਜਿਵੇਂ (ਵਿਸ਼ਿਆਂ ਦਾ) ਧੰਧਾ ਵਿਸ਼ਈ ਮਨੁੱਖ ਨੂੰ ਗ੍ਰਸੀ ਰੱਖਦਾ ਹੈ, ਜਿਵੇਂ ਜੁਆਰੀਏ ਦੀ (ਜੂਆ ਖੇਡਣ ਦੀ) ਭੈੜੀ ਆਦਤ ਦੂਰ ਨਹੀਂ ਹੁੰਦੀ, ਤਿਵੇਂ (ਆਪਣੇ) ਇਸ ਮਨ ਨੂੰ (ਪ੍ਰਭੂ-ਚਰਨਾਂ ਵਿਚ ਪਿਆਰ ਨਾਲ) ਜੋੜੀ ਰੱਖੀਂ।੮।

 ਜਿਵੇਂ ਹਰਨ ਦਾ ਘੰਡੇਹੇੜੇ ਦੀ ਆਵਾਜ਼ ਨਾਲ ਪਿਆਰ ਹੁੰਦਾ ਹੈ, ਜਿਵੇਂ ਪਪੀਹਾ (ਹਰ ਵੇਲੇ) ਮੀਂਹ ਮੰਗਦਾ ਹੈ, ਤਿਵੇਂਹੇ ਨਾਨਕ! ਪਰਮਾਤਮਾ ਦੇ) ਸੇਵਕ ਦਾ (ਸੁਖੀ) ਜੀਵ ਸਾਧ ਸੰਗਤਿ ਵਿਚ (ਹੀ ਹੁੰਦਾ) ਹੈ, ਸੇਵਕ ਪਿਆਰ ਨਾਲ ਪਰਮਾਤਮਾ (ਦੇ ਨਾਮ) ਨੂੰ ਜਪਦਾ ਹੈ, (ਆਪਣੀ) ਜੀਭ ਨਾਲ (ਪਰਮਾਤਮਾ ਦਾ) ਨਾਮ ਉਚਾਰਦਾ ਰਹਿੰਦਾ ਹੈ ਅਤੇ (ਪਰਮਾਤਮਾ ਦੇ) ਦਰਸਨ ਦੀ ਦਾਤਿ (ਮੰਗਦਾ ਰਹਿੰਦਾ ਹੈ੯।

ਜਿਹੜਾ ਮਨੁੱਖ (ਪਰਮਾਤਮਾ ਦੇ) ਗੁਣ ਗਾ ਕੇ, ਸੁਣ ਕੇ, ਲਿਖ ਕੇ (ਇਹ ਦਾਤਿ ਹੋਰਨਾਂ ਨੂੰ ਭੀ) ਦੇਂਦਾ ਹੈ, ਉਹ ਮਨੁੱਖ ਸਾਰੇ ਫਲ ਦੇਣ ਵਾਲੇ ਪ੍ਰਭੂ ਦਾ ਮਿਲਾਪ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ (ਆਪਣੀਆਂ) ਸਾਰੀਆਂ ਕੁਲਾਂ ਦਾ (ਹੀ) ਪਾਰ-ਉਤਾਰਾ ਕਰਾ ਲੈਂਦਾ ਹੈ, ਉਹ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ।

ਹੇ ਨਾਨਕ! ਜਿਹੜੇ ਮਨੁੱਖ ਗੁਰੂ ਦੀ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ, (ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਲਈ) ਪਰਮਾਤਮਾ ਦੇ ਚਰਨ ਉਹਨਾਂ ਵਾਸਤੇ ਜਹਾਜ਼ (ਦਾ ਕੰਮ ਦੇਂਦੇ) ਹਨ। ਮੁਰਾਰੀ ਪ੍ਰਭੂ ਉਹਨਾਂ ਦੀ ਲਾਜ ਰੱਖਦਾ ਹੈ, ਉਹ ਹਰੀ ਦੀ ਸਰਨ ਪਏ ਰਹਿੰਦੇ ਹਨ, ਉਹ ਹਰੀ ਦੇ ਦਰ ਤੇ ਟਿਕੇ ਰਹਿੰਦੇ ਹਨ।੧੦।੨।

BILAAVAL, FIFTH MEHL:

God, please release me from birth and death. I have grown weary, and collapsed at Your door. I grasp Your Feet, in the Saadh Sangat, the Company of the Holy. The Love of the Lord, Har, Har, is sweet to my mind. Be Merciful, and attach me to the hem of Your robe. Nanak meditates on the Naam, the Name of the Lord. || 1 || O Merciful Master of the meek, You are my Lord and Master, O Merciful Master of the meek. I yearn for the dust of the feet of the Saints.|| 1 || Pause || The world is a pit of poison, filled with the utter darkness of ignorance and emotional attachment. Please take my hand, and save me, Dear God. Please bless me with Your Name, Lord. Without You, God, I have no place at all. Nanak is a sacrifice, a sacrifice to You. || 2 || The human body is in the grip of greed and attachment. Without meditating and vibrating upon the Lord, it is reduced to ashes. The Messenger of Death is dreadful and horrible. The recording scribes of the conscious and the unconscious, Chitr and Gupt, know all actions and karma. Day and night, they bear witness. Nanak seeks the Sanctuary of the Lord. || 3 || O Lord, Destroyer of fear and egotism, be merciful, and save the sinners. My sins cannot even be counted. Without the Lord, who can hide them? I thought of Your Support, and seized it, O my Lord and Master. Please, give Nanak Your hand and save him, Lord! || 4 || The Lord, the treasure of virtue, the Lord of the world, cherishes and and sustains every heart. My mind is thirsty for Your Love, and the Blessed Vision of Your Darshan. O Lord of the Universe, please fulfill my hopes. I cannot survive, even for an instant. By great good fortune, Nanak has found the Lord. || 5 || Without You, God, there is no other at all. My mind loves You, as the partridge loves the moon, as the fish loves the water, as the bee and the lotus cannot be separated. As the chakvi bird longs for the sun, so does Nanak thirst for the Lord’s feet. || 6 || As the young bride places the hopes of her life in her husband, as the greedy person looks upon the gift of wealth, as milk is joined to water, as food is to the very hungry man, and as the mother loves her son, so does Nanak constantly remember the Lord in meditation. || 7 || As the moth falls into the lamp, as the thief steals without hesitation, as the elephant is trapped by its sexual urges, as the sinner is caught in his sins, as the gambler’s addiction does not leave him, so is this mind of Nanak’s attached to the Lord. || 8 || As the deer loves the sound of the bell, and as the song-bird longs for the rain, the Lord’s humble servant lives in the Society of the Saints, lovingly meditating and vibrating upon the Lord of the Universe. My tongue chants the Naam, the Name of the Lord. Please bless Nanak with the gift of the Blessed Vision of Your Darshan. || 9 || One who sings the Glorious Praises of the Lord, and hears them, and writes them, receives all fruits and rewards from the Lord. He saves all his ancestors and generations, and crosses over the world-ocean. The Lord’s Feet are the boat to carry him across. Joining the Saadh Sangat, the Company of the Holy, he sings the Praises of the Lord. The Lord protects his honor. Nanak seeks the Sanctuary of the Lord’s door. || 10 || 2 ||

   ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆ...