About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Tuesday, June 28, 2022

Hukamnama Sahib June 29,2022 @GS JHAMPUR

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ    ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥ 

ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ੧।

ਹੇ ਭਾਈ! ਆਪਣੇ ਹੀਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ।

ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ) , ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨।

(ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ) , ਉਹ ਹਰ ਥਾਂ ਮੌਜੂਦ ਹੈ।੩।

ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ) , ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧।

TILANG, THE WORD OF DEVOTEE KABEER JEE:
ONE UNIVERSAL CREATOR GOD. BY THE GRACE OF THE TRUE GURU:

The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 ||

Monday, June 27, 2022

Hukamnama Sahib June 28,2022 @GS JHAMPUR

The daily Hukamnama Sahib from Sri Darbar Sahib Amritsar including English and Punjabi translation audio ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥  ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।   BAIRAAREE, FOURTH MEHL:  The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 || The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 || 

Sunday, June 26, 2022

Hukamnama Sahib June 27,2022 @GS JHAMPUR

 

ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ    ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥ ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥ ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥ ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥ ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥ ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥ ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥ ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥ ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥ ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥ ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥ ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥ ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥ 


ਅਰਥ: ਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ ਹੈ। ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ। ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ। ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ) , ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ।੧।ਰਹਾਉ।

ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ। ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ। ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ।

ਹੇ ਮੇਰੇ ਸਾਈਂ! ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ੧।

ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ। ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ। ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ।੨।

ਹੇ ਭਾਈ! ਜਿਸ ਮਨੁੱਖ ਦਾ) ਚੰਚਲ ਮਨ ਰਤਾ ਭਰ ਭੀ ਆਤਮਕ ਆਨੰਦ ਵਿਚ ਨਿਵਾਸ ਦੇਣ ਵਾਲੇ ਨਾਮ ਵਿਚ ਵੱਸਦਾ ਹੈ (ਉਹ ਮਨੁੱਖ ਅਸਲ ਬੈਰਾਗੀ ਹੈ, ਤੇ ਉਹ ਬੈਰਾਗੀ) ਆਤਮਕ ਆਨੰਦ (ਮਾਣਦਾ ਹੈ। ਹੇ ਪ੍ਰਭੂ! ਤੂੰ ਆਪ (ਉਸ ਬੈਰਾਗੀ ਨੂੰ ਜੀਵਨ ਦੇ ਸਹੀ ਰਸਤੇ ਦੀਸਮਝ ਦਿੱਤੀ ਹੈ, (ਜਿਸ ਦੀ ਬਰਕਤਿ ਨਾਲ ਉਸ ਦੀ ਤ੍ਰਿਸ਼ਨਾ-) ਅੱਗ ਬੁਝ ਗਈ ਹੈ, ਤੇ ਉਸ ਦੀ ਜੀਭ ਉਸ ਦੀਆਂ ਅੱਖਾਂ (ਆਦਿਕ) ਇੰਦ੍ਰੇ ਸਦਾ-ਥਿਰ (ਹਰਿ-ਨਾਮ) ਵਿਚ ਰੰਗੇ ਰਹਿੰਦੇ ਹਨ। ਉਹ ਬੈਰਾਗੀ ਦੁਨੀਆ ਦੀਆਂ ਆਸਾਂ ਤੋਂ ਨਿਰਮੋਹ ਹੋ ਕੇ ਜੀਵਨ ਬਿਤੀਤ ਕਰਦਾ ਹੈ, ਉਹ (ਦੁਨੀਆ ਵਾਲੇ ਘਰ-ਘਾਟ ਦੀ ਅਪਣੱਤ ਛੱਡ ਕੇ) ਉਸ ਘਰ ਵਿਚ ਸੁਰਤਿ ਜੋੜੀ ਰੱਖਦਾ ਹੈ ਜੋ ਸਚ ਮੁਚ ਉਸ ਦਾ ਆਪਣਾ ਹੀ ਰਹੇਗਾ। ਅਜੇਹੇ ਬੈਰਾਗੀ (ਗੁਰੂ-ਦਰ ਤੋਂ ਮਿਲੀ) ਨਾਮ-ਭਿੱਛਿਆ ਨਾਲ ਰੱਜੇ ਰਹਿੰਦੇ ਹਨ, ਸੰਤੋਖੀ ਰਹਿੰਦੇ ਹਨ, (ਕਿਉਂਕਿ ਉਹਨਾਂ ਨੂੰ ਗੁਰੂ ਨੇਅਡੋਲ ਆਤਮਕ ਅਵਸਥਾ ਵਿਚ ਟਿਕਾ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪਿਲਾ ਦਿੱਤਾ ਹੈ।੩।

ਜਦ ਤਕ (ਮਨ ਵਿਚ) ਰਤਾ ਭਰ ਭੀ ਕੋਈ ਹੋਰ ਝਾਕ ਹੈ ਕਿਸੇ ਹੋਰ ਆਸਰੇ ਦੀ ਭਾਲ ਹੈ ਤਦ ਤਕ ਬਿਰਹੋਂ-ਅਵਸਥਾ ਪੈਦਾ ਨਹੀਂ ਹੋ ਸਕਦੀ। (ਪਰ ਹੇ ਪ੍ਰਭੂ! ਇਹ ਬਿਰਹੋਂ ਦੀਦਾਤ ਦੇਣ ਵਾਲਾ ਤੂੰ ਇਕ ਆਪ ਹੀ ਹੈਂ, ਤੈਥੋਂ ਬਿਨਾ ਕੋਈ ਹੋਰ (ਇਹ ਦਾਤਿ) ਦੇਣ ਵਾਲਾ ਨਹੀਂ ਹੈਤੇ ਇਹ ਸਾਰਾ ਜਗਤ ਤੇਰਾ ਆਪਣਾ ਹੀ (ਰਚਿਆ ਹੋਇਆ) ਹੈ।

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਸਦਾ ਦੁੱਖ ਵਿਚ ਟਿਕੇ ਰਹਿੰਦੇ ਹਨ, ਜੇਹੜੇ ਬੰਦੇ ਗੁਰੂ ਦੀ ਸ਼ਰਨ ਪੈਂਦੇ ਹਨਉਹਨਾਂ ਨੂੰ ਪ੍ਰਭੂ (ਨਾਮ ਦੀ ਦਾਤਿ ਦੇ ਕੇਆਦਰ ਮਾਣ ਬਖ਼ਸ਼ਦਾ ਹੈ। ਉਸ ਬੇਅੰਤ ਅਪਹੁੰਚ ਤੇ ਅਗੋਚਰ ਪ੍ਰਭੂ ਦੀ ਕੀਮਤ (ਜੀਵਾਂ ਦੇ) ਬਿਆਨ ਕਰਨ ਨਾਲ ਨਹੀਂ ਦੱਸੀ ਜਾ ਸਕਦੀ (ਉਸਦੇ ਬਰਾਬਰ ਦਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ੪।

ਪਰਮਾਤਮਾ ਇਕ ਐਸੀ ਆਤਮਕ ਅਵਸਥਾ ਦਾ ਮਾਲਕ ਹੈ ਕਿ ਉਸ ਉਤੇ ਮਾਇਆ ਦੇ ਫੁਰਨੇ ਜ਼ੋਰ ਨਹੀਂ ਪਾ ਸਕਦੇ, ਉਹ ਤਿੰਨਾਂ ਹੀ ਭਵਨਾਂ ਦਾ ਮਾਲਕ ਹੈ, ਉਸ ਦਾ ਨਾਮ ਜੀਵਾਂ ਵਾਸਤੇ ਮਹਾਨ ਉੱਚਾ ਸ੍ਰੇਸ਼ਟ ਧਨ ਹੈ। ਜਗਤ ਵਿਚ ਜਿਤਨੇ ਭੀ ਜੀਵ ਜਨਮ ਲੈਂਦੇ ਹਨ ਉਹਨਾਂ ਦੇ ਮੱਥੇ ਉਤੇ (ਉਹਨਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਪਰਮਾਤਮਾ ਦੀ ਰਜ਼ਾ ਵਿਚ ਹੀ) ਲੇਖ (ਲਿਖਿਆ ਜਾਂਦਾ ਹੈ, ਹਰੇਕ ਜੀਵ ਨੂੰ) ਆਪੋ ਆਪਣੇ ਸਿਰ ਉਤੇ ਲਿਖਿਆ ਲੇਖ ਸਹਿਣਾ ਪੈਂਦਾ ਹੈ। ਪਰਮਾਤਮਾ ਆਪ ਹੀ (ਸਾਧਾਰਨ) ਕੰਮ ਤੇ ਚੰਗੇ ਕੰਮ (ਜੀਵਾਂ ਪਾਸੋਂ) ਕਰਾਂਦਾ ਹੈ, ਆਪ ਹੀ (ਜੀਵਾਂ ਦੇ ਹਿਰਦੇ ਵਿਚ ਆਪਣੀ) ਭਗਤੀ ਦ੍ਰਿੜ੍ਹ ਕਰਦਾ ਹੈ। ਅਪਹੁੰਚ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੀ) ਡੂੰਘੀ ਸਾਂਝ ਬਖਸ਼ਦਾ ਹੈ। (ਸੱਚਾ ਵੈਰਾਗੀਪਰਮਾਤਮਾ ਦੇ ਡਰ-ਅਦਬ ਵਿਚ ਗਿੱਝ ਜਾਂਦਾ ਹੈਉਸ ਦੇ ਮਨ ਵਿਚ ਤੇ ਮੂੰਹ ਵਿਚ (ਪਹਿਲਾਂ ਜੋ ਭੀ ਵਿਕਾਰਾਂ ਦੀ ਨਿੰਦਾ ਆਦਿਕ ਦੀ) ਮੈਲ (ਹੁੰਦੀ ਹੈ ਉਹ) ਦੂਰ ਹੋ ਜਾਂਦੀ ਹੈ।੫।

ਜਿਨ੍ਹਾਂ ਮਨੁੱਖ ਨੇ (ਪਰਮਾਤਮਾ ਦੇ ਨਾਮ ਦਾ ਰਸ) ਚੱਖਿਆ ਹੈ, (ਉਸ ਦਾਸੁਆਦ ਉਹੀ ਜਾਣਦੇ ਹਨ (ਦੱਸ ਨਹੀਂ ਸਕਦੇ) , ਜਿਵੇਂ ਗੁੰਗੇ ਮਨੁੱਖ ਦੀ ਖਾਧੀ ਮਿਠਿਆਈ (ਦਾ ਸੁਆਦ ਗੁੰਗਾ ਆਪ ਹੀ ਜਾਣਦਾ ਹੈ, ਕਿਸੇ ਨੂੰ ਦੱਸ ਨਹੀਂ ਸਕਦਾ। ਹੇ ਭਾਈ! ਨਾਮ-ਰਸ ਹੈ ਹੀ ਅਕੱਥ, ਬਿਆਨ ਕੀਤਾ ਹੀ ਨਹੀਂ ਜਾ ਸਕਦਾ। (ਮੈਂ ਤਾਂ ਸਦਾ ਇਹੀ ਤਾਂਘ ਰੱਖਦਾ ਹਾਂ ਕਿ) ਮੈਂ ਉਸ ਮਾਲਕ-ਪ੍ਰਭੂ ਦੀ ਰਜ਼ਾ ਵਿਚ ਤੁਰਾਂ। (ਪਰ ਰਜ਼ਾ ਵਿਚ ਤੁਰਨ ਦੀਸੂਝ ਭੀ ਤਦੋਂ ਹੀ ਆਉਂਦੀ ਹੈ ਜੇ ਗੁਰੂ ਉਸ ਦਾਤਾਰ-ਪ੍ਰਭੂ ਨਾਲ ਮਿਲਾ ਦੇਵੇ। ਜੇਹੜਾ ਬੰਦਾ ਗੁਰੂ ਦੀ ਸ਼ਰਨ ਨਹੀਂ ਪਿਆ, ਉਸ ਨੂੰ ਇਹ ਸਮਝ ਰਤਾ ਭੀ ਨਹੀਂ ਆਉਂਦੀ। ਹੇ ਭਾਈ! ਕੋਈ ਆਦਮੀ ਆਪਣੀ ਸਿਆਣਪ ਦਾ ਮਾਣ ਨਹੀਂ ਕਰ ਸਕਦਾ, ਜਿਵੇਂ ਜਿਵੇਂ ਪਰਮਾਤਮਾ ਸਾਨੂੰ ਜੀਵਾਂ ਨੂੰ (ਜੀਵਨ-ਰਾਹ ਉਤੇ) ਤੋਰਦਾ ਹੈ ਤਿਵੇਂ ਤਿਵੇਂ ਹੀ ਅਸੀ ਤੁਰਦੇ ਹਾਂ।੬।

ਹੇ ਅਪਾਰ ਪ੍ਰਭੂ! ਅਨੇਕਾਂ ਜੀਵ ਭਟਕਣਾ ਵਿਚ (ਪਾ ਕੇ) ਕੁਰਾਹੇ ਪਾਏ ਹੋਏ ਹਨ, ਅਨੇਕਾਂ ਜੀਵ ਤੇਰੀ ਭਗਤੀ (ਦੇ ਰੰਗ) ਵਿਚ ਰੰਗੇ ਹੋਏ ਹਨ-ਇਹ (ਸਭ) ਤੇਰਾ ਖੇਲ (ਰਚਿਆ ਹੋਇਆ) ਹੈ। ਜਿਸ ਪਾਸੇ ਤੂੰ ਜੀਵਾਂ ਨੂੰ ਲਾਇਆ ਹੋਇਆ ਹੈ ਉਹੋ ਜਿਹਾ ਫਲ ਜੀਵ ਭੋਗ ਰਹੇ ਹਨ। ਤੂੰ (ਸਭ ਜੀਵਾਂ ਨੂੰ) ਆਪਣੇ ਹੁਕਮ ਵਿਚ ਚਲਾਣ ਦੇ ਸਮਰੱਥ ਹੈਂ। (ਮੇਰੇ ਪਾਸ) ਜੇ ਕੋਈ ਚੀਜ਼ ਮੇਰੀ ਆਪਣੀ ਹੋਵੇ ਤਾਂ (ਮੈਂ ਇਹ ਆਖਣ ਦਾ ਫ਼ਖਰ ਕਰ ਸਕਾਂ ਕਿ) ਮੈਂ ਤੇਰੀ ਸੇਵਾ ਕਰ ਰਿਹਾ ਹਾਂ, ਪਰ ਮੇਰੀ ਇਹ ਜਿੰਦ ਤੇਰੀ ਹੀ ਦਿੱਤੀ ਹੋਈ ਹੈ ਤੇ ਮੇਰਾ ਸਰੀਰ ਭੀ ਤੇਰਾ ਹੀ ਦਿੱਤਾ ਹੋਇਆ ਹੈ। ਜੇ ਗੁਰੂ ਮਿਲ ਪਏ ਤਾਂ ਉਹ ਕਿਰਪਾ ਕਰਦਾ ਹੈ ਤੇ ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮੈਨੂੰ (ਜ਼ਿੰਦਗੀ ਦਾ) ਆਸਰਾ ਦੇਂਦਾ ਹੈ।੭।

ਹੇ ਨਾਨਕ! ਜੋ ਮਨੁੱਖ ਸਦਾ ਉੱਚੇ ਆਤਮਕ ਮੰਡਲ ਵਿਚ ਵੱਸਦਾ ਹੈ (ਸੁਰਤਿ ਟਿਕਾਈ ਰੱਖਦਾ ਹੈ) ਉਸ ਦੇ ਅੰਦਰ ਆਤਮਕ ਗੁਣ ਪਰਗਟ ਹੁੰਦੇ ਹਨ, ਆਤਮਕ ਗੁਣਾਂ ਨਾਲ ਉਹ ਡੂੰਘੀ ਸਾਂਝ ਪਾਈ ਰੱਖਦਾ ਹੈ, ਆਤਮਕ ਗੁਣਾਂ ਵਿਚ ਹੀ ਉਸ ਦੀ ਸੁਰਤਿ ਜੁੜੀ ਰਹਿੰਦੀ ਹੈ (ਉਹੀ ਮਨੁੱਖ ਪੂਰਨ ਤਿਆਗੀ ਹੈ। ਉਸ ਦੇ ਮਨ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਦਾ ਹੈ, ਉਹ (ਆਪ ਨਾਮ) ਸਿਮਰਦਾ ਹੈ (ਹੋਰਨਾਂ ਨੂੰ ਸਿਮਰਨ ਲਈ) ਪ੍ਰੇਰਦਾ ਹੈ। ਉਹ ਸਦਾ ਜਗਤ-ਮੂਲ ਪ੍ਰਭੂ ਦੀ ਹੀ ਸਿਫ਼ਤਿ-ਸਾਲਾਹ ਕਰਦਾ ਹੈ। ਗੁਰੂ ਪੀਰ ਦੇ ਸ਼ਬਦ ਨੂੰ (ਹਿਰਦੇ ਵਿਚ ਟਿਕਾ ਕੇ) ਉਹ ਡੂੰਘੇ ਜਿਗਰੇ ਵਾਲਾ ਬਣ ਜਾਂਦਾ ਹੈ। ਪਰ ਗੁਰ-ਸ਼ਬਦ ਤੋਂ ਖੁੰਝ ਕੇ ਜਗਤ (ਮਾਇਆ ਦੇ ਮੋਹ ਵਿਚ) ਕਮਲਾ (ਹੋਇਆ ਫਿਰਦਾ) ਹੈ। ਉਹ ਪੂਰਨ ਤਿਆਗੀ ਮਨੁੱਖ ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਚੰਗੇ ਭਾਗਾਂ ਵਾਲਾ ਬਣ ਜਾਂਦਾ ਹੈ, ਉਸ ਦਾ ਮਨ ਸਦਾ-ਥਿਰ ਰਹਿਣ ਵਾਲੇ ਪ੍ਰਭੂ (ਦੀ ਯਾਦ ਨੂੰ ਹੀ ਆਪਣਾ ਜੀਵਨ-ਨਿਸ਼ਾਨਾ) ਮੰਨਦਾ ਹੈ।੮।੧।

SORAT’H, FIRST MEHL, FIRST HOUSE, ASHTAPADEES, CHAU-TUKAS:
ONE UNIVERSAL CREATOR GOD. BY THE GRACE OF THE TRUE GURU:

I am not torn by duality, because I do not worship any other than the Lord; I do not visit tombs or crematoriums. I do not enter the houses of strangers, engrossed in desire. The Naam, the Name of the Lord, has satisfied my desires. Deep within my heart, the Guru has shown me the home of my being, and my mind is imbued with peace and poise, O Siblings of Destiny. You Yourself are all-knowing, and You Yourself are all-seeing; You alone bestow intelligence, O Lord. || 1 || My mind is detached, imbued with detachment; the Word of the Shabad has pierced my mind, O my mother. God’s Light shines continually within the nucleus of my deepest self; I am lovingly attached to the Bani, the Word of the True Lord Master. || Pause || Countless detached renunciates talk of detachment and renunciation, but he alone is a true renunciate, who is pleasing to the Lord Master. The Word of the Shabad is ever in his heart; he is absorbed in the Fear of God, and he works to serve the Guru. He remembers the One Lord, his mind does not waver, and he restrains its wanderings. He is intoxicated with celestial bliss, and is ever imbued with the Lord’s Love; he sings the Glorious Praises of the True Lord. || 2 || The mind is like the wind, but if it comes to rest in peace, even for an instant, then he shall abide in the peace of the Name, O Siblings of Destiny. His tongue, eyes and ears are imbued with Truth; O Lord, You quench the fires of desire. In hope, the renunciate remains free of hopes; in the home of his own inner self, he is absorbed in the trance of deep meditation. He remains content, satisfied with the charity of the Naam; he drinks in the Ambrosial Amrit with ease. || 3 || There is no renunciation in duality, as long as there is even a particle of duality. The whole world is Yours, Lord; You alone are the Giver. There is not any other, O Siblings of Destiny. The self-willed manmukh dwells in misery forever, while the Lord bestows greatness upon the Gurmukh. God is infinite, endless, inaccessible and unfathomable; His worth cannot be described. || 4 || The consciousness in deep Samaadhi, the Supreme Being, the Lord of the three worlds — these are Your Names, Lord. The creatures born into this world have their destiny inscribed upon their foreheads; they experience according to their destinies. The Lord Himself causes them to do good and bad deeds; He Himself makes them steadfast in devotional worship. The filth of their mind and mouth is washed off when they live in the Fear of God; the inaccessible Lord Himself blesses them with spiritual wisdom. || 5 || Only those who taste it know its sweet taste, like the mute, who eats the candy, and only smiles. How can I describe the indescribable, O Siblings of Destiny? I shall follow His Will forever. If one meets with the Guru, the Generous Giver, then he understands; those who have no Guru cannot understand this. As the Lord causes us to act, so do we act, O Siblings of Destiny. What other clever tricks can anyone try? || 6 || Some are deluded by doubt, while others are imbued with devotional worship; Your play is infinite and endless. As You engage them, they receive the fruits of their rewards; You alone are the One who issues Your Commands. I would serve You, if anything were my own; my soul and body are Yours. One who meets with the True Guru, by His Grace, takes the Support of the Ambrosial Naam. || 7 || He dwells in the heavenly realms, and his virtues radiantly shine forth; meditation and spiritual wisdom are found in virtue. The Naam is pleasing to his mind; he speaks it, and causes others to speak it as well. He speaks the essential essence of wisdom. The Word of the Shabad is his Guru and spiritual teacher, profound and unfathomable; without the Shabad, the world is insane. He is a perfect renunciate, naturally at ease, O Nanak, whose mind is pleased with the True Lord. || 8 || 1 ||

Saturday, June 25, 2022

Hukamnama Sahib June 26,2022 @GS JHAMPUR l Sri Darbar Sahib Amritsar

ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ 
ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥
ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥
ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥
ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥
ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।
ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨।
 (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩।
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ।੪।
 ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ। (ਹੇ ਭਾਈ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ। ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਕ ਆਨੰਦ ਮਾਣਦਾ ਹੈ। ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ। ਹੇ ਹਰੀ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ।੫।੧।

DHANAASAREE, CHHANT, FOURTH MEHL, FIRST HOUSE:
ONE UNIVERSAL CREATOR GOD. BY THE GRACE OF THE TRUE GURU:

When the Dear Lord grants His Grace, one meditates on the Naam, the Name of the Lord. Meeting the True Guru, through loving faith and devotion, one intuitively sings the Glorious Praises of the Lord. Singing His Glorious Praises continually, night and day, one blossoms forth, when it is pleasing to the True Lord. Egotism, self-conceit and Maya are forsaken, and he is intuitively absorbed into the Naam. The Creator Himself acts; when He gives, then we receive. When the Dear Lord grants His Grace, we meditate on the Naam. || 1 || Deep within, I feel true love for the Perfect True Guru. I serve Him day and night; I never forget Him. I never forget Him; I remember Him night and day. When I chant the Naam, then I live. With my ears, I hear about Him, and my mind is satisfied. As Gurmukh, I drink in the Ambrosial Nectar. If He bestows His Glance of Grace, then I shall meet the True Guru; my discriminating intellect would contemplate Him, night and day. Deep within, I feel true love for the Perfect True Guru. || 2 || By great good fortune, one joins the Sat Sangat, the True Congregation; then, one comes to savor the subtle essence of the Lord. Night and day, he remains lovingly focused on the Lord; he merges in celestial peace. Merging in celestial peace, he becomes pleasing to the Lord’s Mind; he remains forever unattached and untouched. He receives honor in this world and the next, lovingly focused on the Lord’s Name. He is liberated from both pleasure and pain; he is pleased by whatever God does. By great good fortune, one joins the Sat Sangat, the True Congregation, and then, one comes to savor the subtle essence of the Lord. || 3 || In the love of duality, there is pain and suffering; the Messenger of Death eyes the self-willed manmukhs. They cry and howl, day and night, caught by the pain of Maya. Caught by the pain of Maya, provoked by his ego, he passes his life crying out, “Mine, mine!”. He does not remember God, the Giver, and in the end, he departs regretting and repenting. Without the Name, nothing shall go along with him; not his children, spouse or the enticements of Maya. In the love of duality, there is pain and suffering; the Messenger of Death eyes the self-willed manmukhs. || 4 || Granting His Grace, the Lord has merged me with Himself; I have found the Mansion of the Lord’s Presence. I remain standing with my palms pressed together; I have become pleasing to God’s Mind. When one is pleasing to God’s Mind, then he merges in the Hukam of the Lord’s Command; surrendering to His Hukam, he finds peace. Night and day, he chants the Lord’s Name, day and night; intuitively, naturally, he meditates on the Naam, the Name of the Lord. Through the Naam, the glorious greatness of the Naam is obtained; the Naam is pleasing to Nanak’s mind. Granting His Grace, the Lord has merged me with Himself; I have found the Mansion of the Lord’s Presence. || 5 || 1 ||

SYL Live @GS JHAMPUR

Friday, June 24, 2022

Hukamnama Sahib l 24 June 2022 @GS JHAMPUR Sri Darbar Sahib

 ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗਪਾਲਾ ॥੪॥੧੦॥

ਅਰਥ: ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ।ਰਹਾਉ।

ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ।੧।

ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ) , ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ।੨।

ਹੇ ਭਾਈ! ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ (ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ।੩।

ਹੇ ਗੋਪਾਲ! ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ।੪।੧੦।

Sorat'h, Fifth Mehla:

I have searched and searched and searched, and found that the Lord's Name is the most sublime reality.

Contemplating it for even an instant, sins are erased; the Gurmukh is carried across and saved. ||1||

Drink in the sublime essence of the Lord's Name, O man of spiritual wisdom.

Listening to the Ambrosial Words of the Holy Saints, the mind finds absolute fulfillment and satisfaction. ||Pause||

Liberation, pleasures, and the true way of life are obtained from the Lord, the Giver of all peace.

The Perfect Lord, the Architect of Destiny, blesses His slave with the gift of devotional worship. ||2||

Hear with your ears, and sing with your tongue, and meditate within your heart on Him.

The Lord and Master is all-powerful, the Cause of causes; without Him, there is nothing at all. ||3||

By great good fortune, I have obtained the jewel of human life; have mercy on me, O Merciful Lord.

In the Saadh Sangat, the Company of the Holy, Nanak sings the Glorious Praises of the Lord, and contemplates Him forever in meditation. ||4||10||

Thursday, June 23, 2022

Hukamnama Sahib 24 June 2022@ GS jhampur

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥

ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।

ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।

ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩।

ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।

SORAT’H, THIRD MEHL:

Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru’s Shabad, my mind is enlightened. || 1 || Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. || Pause || I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. The Guru is the Giver of the Shabad; my mind is imbued with it, and I remain absorbed in the Lord. || 2 || Those who do not know the Shabad are blind and deaf; why did they even bother to come into the world? They do not obtain the subtle essence of the Lord’s elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away. || 3 || The Lord Himself creates us, watches over us, and places us on the Path, O Siblings of Destiny; there is no one other than Him. No one can erase that which is pre-ordained, O Siblings of Destiny; whatever the Creator wills, comes to pass. O Nanak, the Naam, the Name of the Lord, abides deep within the mind; O Siblings of Destiny, there is no other at all. || 4 || 4 ||

Wednesday, June 22, 2022

Hukamnama Sahib June 23,2022

The daily Hukamnama Sahib from Sri Darbar Sahib Amritsar including English and Punjabi audio ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥  ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।  SHALOK:  The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 || 

Tuesday, June 21, 2022

22 June 2022 Hukamnama Sahib from Sri Darbar Sahib Amritsar

The daily Hukamnama Sahib from Sri Darbar Sahib Amritsar including English and Punjabi translation audio ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥   ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫। ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।  SOOHEE, FIRST MEHL, SIXTH HOUSE:  ONE UNIVERSAL CREATOR GOD. BY THE GRACE OF THE TRUE GURU:  Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||

   ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆ...