About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Friday, August 26, 2022

Hukamnama Sahib Aug 27,2022@GS JHAMPUR

ਧਨਾਸਰੀ ਮਹਲਾ ੧ ਘਰੁ ੧ ਚਉਪਦੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ 


ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।

(ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।


ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨।

ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।


ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩।

ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।


(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪।

ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।

DHANAASAREE, FIRST MEHL, FIRST HOUSE, CHAU-PADAS:
ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:

My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 |

TRIBUNE INTERNATIONAL: HUKAMNAMA SAHIB APRIL 24,2021: ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿ...

Tuesday, August 23, 2022

Hukamnama Sahib August 24,2022@GS JHAMPUR

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥

ਅਰਥ: ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ, ਤੇਰਾ ਹੀ ਆਸਰਾ ਹੈ। ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ। (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ।੧।ਰਹਾਉ।

ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ। ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ। ਹੇ ਭਾਈ! ਗੁਰੂ ਸੁਆਮੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰਨ ਦੇ ਸਮਰੱਥ ਹੈ (ਕਿਉਂਕਿ) ਉਹ ਸਾਰੀਆਂ ਤਾਕਤਾਂ ਦਾ ਮਾਲਕ ਹੈ। ਹੇ ਨਾਨਕ! ਗੁਰੂ ਪਰਮਾਤਮਾ ਦਾ ਰੂਪ ਹੈ। (ਆਪਣੇ ਸੇਵਕਾਂ ਦੇ) ਸਦਾ ਹੀ ਅੰਗ-ਸੰਗ ਰਹਿੰਦਾ ਹੈ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ, ਉਹਨਾਂ ਦੀ ਸੋਭਾ ਸੁਣ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ। (ਉਹ ਵਡ-ਭਾਗੀ ਮਨੁੱਖ ਸਦਾ) ਪਰਮਾਤਮਾ ਦਾ ਨਾਮ ਸਿਮਰਦੇ ਹਨ, ਪਰਮਾਤਮਾ ਦਾ ਨਾਮ ਉਚਾਰਦੇ ਹਨ, ਪਰਮਾਤਮਾ ਦੇ ਨਾਮ ਵਿਚ ਹੀ ਉਹਨਾਂ ਦਾ ਮਨ ਰੰਗਿਆ ਰਹਿੰਦਾ ਹੈ। ਹੇ ਪ੍ਰਭੂ! ਤੇਰਾ ਇਹ) ਸੇਵਕ (ਤੇਰੇ ਉਹਨਾਂ) ਸੇਵਕਾਂ ਦੀ ਸੇਵਾ (ਦੀ ਦਾਤਿ ਤੇਰੇ ਪਾਸੋਂ) ਮੰਗਦਾ ਹੈ, (ਤੇਰੀ) ਪੂਰਨ ਬਖ਼ਸ਼ਸ਼ ਨਾਲ (ਹੀ) ਮੈਂ (ਉਹਨਾਂ ਦੀਸੇਵਾ ਦੀ ਕਾਰ ਕਰ ਸਕਦਾ ਹਾਂ। ਹੇ ਮਾਲਕ-ਪ੍ਰਭੂ! ਤੇਰੇ ਸੇਵਕ) ਨਾਨਕ ਦੀ (ਤੇਰੇ ਦਰ ਤੇਅਰਦਾਸ ਹੈ, (-ਮੇਹਰ ਕਰ) ਮੈਂ ਤੇਰੇ ਸੇਵਕਾਂ ਦਾ ਦਰਸਨ ਕਰ ਸਕਾਂ।੨।

ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਬਹਿਣ-ਖਲੋਣ ਸਦਾ ਗੁਰਮੁਖਾਂ ਦੀ ਸੰਗਤਿ ਵਿਚ ਹੈ, ਉਹ ਮਨੁੱਖ ਵੱਡੇ ਭਾਗਾਂ ਵਾਲੇ ਆਖੇ ਜਾ ਸਕਦੇ ਹਨ। (ਗੁਰਮੁਖਾਂ ਦੀ ਸੰਗਤਿ ਵਿਚ ਹੀ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਪਵਿੱਤਰ ਨਾਮ ਸਿਮਰਿਆ ਜਾ ਸਕਦਾ ਹੈ, ਅਤੇ ਮਨ ਵਿਚ (ਉੱਚੇ ਆਤਮਕ ਜੀਵਨ ਦਾ) ਚਾਨਣ (ਗਿਆਨ) ਪੈਦਾ ਹੁੰਦਾ ਹੈ। ਹੇ ਭਾਈ! ਗੁਰਮੁਖਾਂ ਦੀ ਸੰਗਤਿ ਵਿਚ ਹੀ) ਸਾਰੀ ਉਮਰ ਦਾ ਦੁੱਖ ਕੱਟਿਆ ਜਾ ਸਕਦਾ ਹੈ, ਅਤੇ ਜਮਰਾਜ ਦੀ ਧੌਂਸ ਭੀ ਮੁੱਕ ਜਾਂਦੀ ਹੈ। ਪਰ, ਹੇ ਨਾਨਕ! ਗੁਰਮੁਖਾਂ ਦਾ) ਦਰਸਨ ਉਹਨਾਂ ਮਨੁੱਖਾਂ ਨੂੰ ਹੀ ਨਸੀਬ ਹੁੰਦਾ ਹੈ ਜੋ ਆਪਣੇ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ।੩।

ਹੇ ਸਭ ਤੋਂ ਉੱਚੇ, ਅਪਾਰ ਅਤੇ ਬੇਅੰਤ ਮਾਲਕ-ਪ੍ਰਭੂ! ਕੋਈ ਭੀ ਮਨੁੱਖ ਤੇਰੇ (ਸਾਰੇ) ਗੁਣ ਨਹੀਂ ਜਾਣ ਸਕਦਾ। ਜੇਹੜੇ ਮਨੁੱਖ (ਤੇਰੇ ਗੁਣ) ਗਾਂਦੇ ਹਨ, ਉਹ ਵਿਕਾਰਾਂ ਤੋਂ ਬਚ ਨਿਕਲਦੇ ਹਨ। ਜੇਹੜੇ ਮਨੁੱਖ (ਤੇਰੀਆਂ ਸਿਫ਼ਤਾਂ) ਸੁਣਦੇ ਹਨ, ਉਹਨਾਂ ਦੇ ਅਨੇਕਾਂ ਪਾਪ ਨਾਸ ਹੋ ਜਾਂਦੇ ਹਨ।

ਹੇ ਭਾਈ! ਪਰਮਾਤਮਾ ਪਸ਼ੂ-ਸੁਭਾਵ ਬੰਦਿਆਂ ਨੂੰ, ਅਤੇ ਮਹਾ ਮੂਰਖਾਂ ਨੂੰ (ਸੰਸਾਰ-ਸਮੁੰਦਰ ਤੋਂ) ਤਾਰ ਦੇਂਦਾ ਹੈ, ਬੜੇ ਬੜੇ ਕਠੋਰ-ਚਿੱਤ ਮਨੁੱਖਾਂ ਨੂੰ ਪਾਰ ਲੰਘਾ ਲੈਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ!) ਤੇਰੇ ਦਾਸ ਤੇਰੀ ਸਰਨ ਪਏ ਰਹਿੰਦੇ ਹਨ, ਅਤੇ ਸਦਾ ਹੀ ਤੈਥੋਂ ਸਦਕੇ ਹੁੰਦੇ ਹਨ।੪।੧।੪।

RAAG BILAAVAL, FIFTH MEHL, SECOND HOUSE, TO BE SUNG TO THE TUNE OF YAAN-REE-AY:
ONE UNIVERSAL CREATOR GOD. BY THE GRACE OF THE TRUE GURU:

You are the Support of my mind, O my Beloved, You are the Support of my mind. All other clever tricks are useless, O Beloved; You alone are my Protector. || 1 || Pause || One who meets with the Perfect True Guru, O Beloved, that humble person is enraptured. He alone serves the Guru, O Beloved, unto whom the Lord becomes merciful. Fruitful is the form of the Divine Guru, O Lord and Master; He is overflowing with all powers. O Nanak, the Guru is the Supreme Lord God, the Transcendent Lord; He is ever-present, forever and ever. || 1 || I live by hearing, hearing of those who know their God. They contemplate the Lord’s Name, they chant the Lord’s Name, and their minds are imbued with the Lord’s Name. I am Your servant; I beg to serve Your humble servants. By the karma of perfect destiny, I do this. This is Nanak’s prayer: O my Lord and Master, may I obtain the Blessed Vision of Your humble servants. || 2 || They are said to be very fortunate, O Beloved, who who dwell in the Society of the Saints. They contemplate the Immaculate, Ambrosial Naam, and their minds are illuminated. The pains of birth and death are eradicated, O Beloved, and the fear of the Messenger of Death is ended. They alone obtain the Blessed Vision of this Darshan, O Nanak, who are pleasing to their God. || 3 || O my lofty, incomparable and infinite Lord and Master, who can know Your Glorious Virtues? Those who sing them are saved, and those who listen to them are saved; all their sins are erased. You save the beasts, demons and fools, and even stones are carried across. Slave Nanak seeks Your Sanctuary; he is forever and ever a sacrifice to You. || 4 || 1 || 4 ||1


Sunday, August 21, 2022

Hukamnama Sahib August 22,2022 @GS JHAMPUR

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ 

ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ 

ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧।

ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ।

ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩।
SHALOK

He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||

Tuesday, August 16, 2022

ਭਾਦੋਂ ਦੀ ਸੰਗਰਾਂਦ ਦਾ ਹੁਕਮਨਾਮਾ ਸਾਹਿਬ@ gs jhampur


ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥ ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥ ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥ ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥ ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ ॥ ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ ॥ ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥੭॥ 

ਅਰਥ: (ਜਿਵੇਂ) ਭਾਦਰੋਂ (ਦੇ ਤ੍ਰਾਟਕੇ ਤੇ ਘੁੰਮੇ) ਵਿਚ (ਮਨੁੱਖ ਬਹੁਤ ਘਬਰਾਂਦਾ ਹੈ, ਤਿਵੇਂ) ਜਿਸ ਜੀਵ-ਇਸਤ੍ਰੀ ਦਾ ਪਿਆਰ ਪ੍ਰਭੂ-ਪਤੀ ਤੋਂ ਬਿਨਾ ਕਿਸੇ ਹੋਰ ਨਾਲ ਲੱਗਦਾ ਹੈ ਉਹ ਭਟਕਣਾ ਦੇ ਕਾਰਨ ਜੀਵਨ ਦੇ ਸਹੀ ਰਸਤੇ ਤੋਂ ਖੁੰਝ ਜਾਂਦੀ ਹੈ, ਉਹ ਭਾਵੇਂ ਲੱਖਾਂ ਹਾਰ ਸਿੰਗਾਰ ਕਰੇ, (ਉਸ ਦੇ) ਕਿਸੇ ਕੰਮ ਨਹੀਂ ਆਉਂਦੇ।

ਜਿਸ ਦਿਨ ਮਨੁੱਖ ਦਾ ਸਰੀਰ ਨਾਸ ਹੋਵੇਗਾ (ਜਦੋਂ ਮਨੁੱਖ ਮਰ ਜਾਇਗਾ) ਉਸ ਵੇਲੇ (ਸਾਰੇ ਸਾਕ-ਅੰਗ) ਆਖਣਗੇ ਕਿ ਇਹ ਹੁਣ ਗੁਜ਼ਰ ਗਿਆ ਹੈ। (ਲੋਥ ਅਪਵਿਤ੍ਰ ਪਈ ਹੈ, ਇਸ ਨੂੰ ਛੇਤੀ ਬਾਹਰ ਲੈ ਚੱਲੋ) । ਜਮਦੂਤ (ਜਿੰਦ ਨੂੰ) ਫੜ ਕੇ ਅੱਗੇ ਲਾ ਲੈਂਦੇ ਹਨ, ਕਿਸੇ ਨੂੰ (ਇਹ) ਭੇਤ ਨਹੀਂ ਦੱਸਦੇ (ਕਿ ਕਿੱਥੇ ਲੈ ਚੱਲੇ ਹਾਂ) । (ਜਿਨ੍ਹਾਂ ਸੰਬੰਧੀਆਂ ਨਾਲ (ਸਾਰੀ ਉਮਰ ਬੜਾ) ਪਿਆਰ ਬਣਿਆ ਰਹਿੰਦਾ ਹੈ ਉਹ ਪਲ ਵਿਚ ਹੀ ਸਾਥ ਛੱਡ ਬੈਠਦੇ ਹਨ।

(ਮੌਤ ਆਈ ਵੇਖ ਕੇ ਮਨੁੱਖ) ਬੜਾ ਪਛੁਤਾਂਦਾ ਹੈ, ਉਸ ਦਾ ਸਰੀਰ ਔਖਾ ਹੁੰਦਾ ਹੈ, ਉਹ ਕਾਲੁ ਤੋਂ ਚਿੱਟਾ ਪਿਆ ਹੁੰਦਾ ਹੈ (ਘਬਰਾਹਟ ਨਾਲ ਇਕ ਰੰਗ ਆਉਂਦਾ ਹੈ ਇਕ ਜਾਂਦਾ ਹੈ) । ਇਹ ਸਰੀਰ ਮਨੁੱਖ ਦੇ ਕੀਤੇ ਕਰਮਾਂ ਦਾ ਖੇਤ ਹੈ, ਜੋ ਕੁਝ ਮਨੁੱਖ ਇਸ ਵਿਚ ਬੀਜਦਾ ਹੈ ਉਹੀ ਫ਼ਸਲ ਵੱਢਦਾ ਹੈ (ਜੇਹੇ ਕਰਮ ਕਰਦਾ ਹੈ, ਤੇਹਾ ਫਲ ਪਾਂਦਾ ਹੈ) ।

ਹੇ ਨਾਨਕ! ਜਿਨ੍ਹਾਂ ਦਾ ਰਾਖਾ ਤੇ ਹਿਤੂ ਗੁਰੂ ਬਣਦਾ ਹੈ, ਉਹ ਨਰਕ ਵਿਚ ਨਹੀਂ ਪਾਏ ਜਾਂਦੇ, (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹ ਪ੍ਰਭੂ ਦੀ ਸਰਨ ਵਿਚ ਆ ਜਾਂਦੇ ਹਨ, ਗੁਰੂ ਉਹਨਾਂ ਨੂੰ ਪ੍ਰਭੂ ਦੇ ਚਰਨ-ਰੂਪ ਜਹਾਜ਼ (ਵਿਚ ਚੜ੍ਹਾ) ਦੇਂਦਾ ਹੈ।7।


BAARAH MAAHAA ~ THE TWELVE MONTHS: MAAJH, FIFTH MEHL, FOURTH HOUSE:
ONE UNIVERSAL CREATOR GOD. BY THE GRACE OF THE TRUE GURU:

In the month of Bhaadon, she is deluded by doubt, because of her attachment to duality. She may wear thousands of ornaments, but they are of no use at all. On that day when the body perishes-at that time, she becomes a ghost. The Messenger of Death seizes and holds her, and does not tell anyone his secret. And her loved ones-in an instant, they move on, leaving her all alone. She wrings her hands, her body writhes in pain, and she turns from black to white. As she has planted, so does she harvest; such is the field of karma. Nanak seeks God’s Sanctuary; God has given him the Boat of His Feet. Those who love the Guru, the Protector and Savior, in Bhaadon, shall not be thrown down into hell. || 7 ||

Sangrand Hukamnama Sahib August 17,2022


ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥ ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥ ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥ ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥ ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ ॥ ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ ॥ ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥੭॥ 

ਅਰਥ: (ਜਿਵੇਂ) ਭਾਦਰੋਂ (ਦੇ ਤ੍ਰਾਟਕੇ ਤੇ ਘੁੰਮੇ) ਵਿਚ (ਮਨੁੱਖ ਬਹੁਤ ਘਬਰਾਂਦਾ ਹੈ, ਤਿਵੇਂ) ਜਿਸ ਜੀਵ-ਇਸਤ੍ਰੀ ਦਾ ਪਿਆਰ ਪ੍ਰਭੂ-ਪਤੀ ਤੋਂ ਬਿਨਾ ਕਿਸੇ ਹੋਰ ਨਾਲ ਲੱਗਦਾ ਹੈ ਉਹ ਭਟਕਣਾ ਦੇ ਕਾਰਨ ਜੀਵਨ ਦੇ ਸਹੀ ਰਸਤੇ ਤੋਂ ਖੁੰਝ ਜਾਂਦੀ ਹੈ, ਉਹ ਭਾਵੇਂ ਲੱਖਾਂ ਹਾਰ ਸਿੰਗਾਰ ਕਰੇ, (ਉਸ ਦੇ) ਕਿਸੇ ਕੰਮ ਨਹੀਂ ਆਉਂਦੇ।

ਜਿਸ ਦਿਨ ਮਨੁੱਖ ਦਾ ਸਰੀਰ ਨਾਸ ਹੋਵੇਗਾ (ਜਦੋਂ ਮਨੁੱਖ ਮਰ ਜਾਇਗਾ) ਉਸ ਵੇਲੇ (ਸਾਰੇ ਸਾਕ-ਅੰਗ) ਆਖਣਗੇ ਕਿ ਇਹ ਹੁਣ ਗੁਜ਼ਰ ਗਿਆ ਹੈ। (ਲੋਥ ਅਪਵਿਤ੍ਰ ਪਈ ਹੈ, ਇਸ ਨੂੰ ਛੇਤੀ ਬਾਹਰ ਲੈ ਚੱਲੋ) । ਜਮਦੂਤ (ਜਿੰਦ ਨੂੰ) ਫੜ ਕੇ ਅੱਗੇ ਲਾ ਲੈਂਦੇ ਹਨ, ਕਿਸੇ ਨੂੰ (ਇਹ) ਭੇਤ ਨਹੀਂ ਦੱਸਦੇ (ਕਿ ਕਿੱਥੇ ਲੈ ਚੱਲੇ ਹਾਂ) । (ਜਿਨ੍ਹਾਂ ਸੰਬੰਧੀਆਂ ਨਾਲ (ਸਾਰੀ ਉਮਰ ਬੜਾ) ਪਿਆਰ ਬਣਿਆ ਰਹਿੰਦਾ ਹੈ ਉਹ ਪਲ ਵਿਚ ਹੀ ਸਾਥ ਛੱਡ ਬੈਠਦੇ ਹਨ।

(ਮੌਤ ਆਈ ਵੇਖ ਕੇ ਮਨੁੱਖ) ਬੜਾ ਪਛੁਤਾਂਦਾ ਹੈ, ਉਸ ਦਾ ਸਰੀਰ ਔਖਾ ਹੁੰਦਾ ਹੈ, ਉਹ ਕਾਲੁ ਤੋਂ ਚਿੱਟਾ ਪਿਆ ਹੁੰਦਾ ਹੈ (ਘਬਰਾਹਟ ਨਾਲ ਇਕ ਰੰਗ ਆਉਂਦਾ ਹੈ ਇਕ ਜਾਂਦਾ ਹੈ) । ਇਹ ਸਰੀਰ ਮਨੁੱਖ ਦੇ ਕੀਤੇ ਕਰਮਾਂ ਦਾ ਖੇਤ ਹੈ, ਜੋ ਕੁਝ ਮਨੁੱਖ ਇਸ ਵਿਚ ਬੀਜਦਾ ਹੈ ਉਹੀ ਫ਼ਸਲ ਵੱਢਦਾ ਹੈ (ਜੇਹੇ ਕਰਮ ਕਰਦਾ ਹੈ, ਤੇਹਾ ਫਲ ਪਾਂਦਾ ਹੈ) ।

ਹੇ ਨਾਨਕ! ਜਿਨ੍ਹਾਂ ਦਾ ਰਾਖਾ ਤੇ ਹਿਤੂ ਗੁਰੂ ਬਣਦਾ ਹੈ, ਉਹ ਨਰਕ ਵਿਚ ਨਹੀਂ ਪਾਏ ਜਾਂਦੇ, (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹ ਪ੍ਰਭੂ ਦੀ ਸਰਨ ਵਿਚ ਆ ਜਾਂਦੇ ਹਨ, ਗੁਰੂ ਉਹਨਾਂ ਨੂੰ ਪ੍ਰਭੂ ਦੇ ਚਰਨ-ਰੂਪ ਜਹਾਜ਼ (ਵਿਚ ਚੜ੍ਹਾ) ਦੇਂਦਾ ਹੈ।7।


BAARAH MAAHAA ~ THE TWELVE MONTHS: MAAJH, FIFTH MEHL, FOURTH HOUSE:
ONE UNIVERSAL CREATOR GOD. BY THE GRACE OF THE TRUE GURU:

In the month of Bhaadon, she is deluded by doubt, because of her attachment to duality. She may wear thousands of ornaments, but they are of no use at all. On that day when the body perishes-at that time, she becomes a ghost. The Messenger of Death seizes and holds her, and does not tell anyone his secret. And her loved ones-in an instant, they move on, leaving her all alone. She wrings her hands, her body writhes in pain, and she turns from black to white. As she has planted, so does she harvest; such is the field of karma. Nanak seeks God’s Sanctuary; God has given him the Boat of His Feet. Those who love the Guru, the Protector and Savior, in Bhaadon, shall not be thrown down into hell. || 7 ||

Sunday, August 14, 2022

Hukamnama Sahib August 15,2022@GS JHAMPUR

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥ {ਪੰਨਾ 672}

ਅਰਥ: ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ। ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ। ਰਹਾਉ।

(ਹੇ ਭਾਈ! ਦੁਨੀਆ ਵਿਚਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ।੧।

ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ।੨।

ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ।੩।

ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ।੪।੬।

DHANAASAREE, FIFTH MEHL:

The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. || 1 || No one has ever found satisfaction in sin and corruption. The flame is not satisfied by more fuel; how can one be satisfied without the Lord? || Pause || Day after day, he eats his meals with many different foods, but his hunger is not eradicated. He runs around like a dog, searching in the four directions. || 2 || The lustful, lecherous man desires many women, and he never stops peeking into the homes of others. Day after day, he commits adultery again and again, and then he regrets his actions; he wastes away in misery and greed. || 3 || The Name of the Lord, Har, Har, is incomparable and priceless; it is the treasure of Ambrosial Nectar. The Saints abide in peace, poise and bliss; O Nanak, through the Guru, this is known. || 4 || 6 ||

Wednesday, August 10, 2022

Hukamnama Sahib August 11,2022@GS JHAMPUR

ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥ 

ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲਰਹਾਉ

ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ bkਹਨ ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ

ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇਮੰਨਿਆ ਹੈ

ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ

ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂਪਾਰ ਲੰਘ ਸਕੀਦਾ ਹੈ

ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈਸਦਾ ਸਦਕੇ ਜਾਂਦਾ ਹੈ

ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ

ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ

ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ

ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ

ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ੧੦

ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉਹਨਾਂ ਨੂੰ ਆਪ ਆਪਣੇ ਗਲ ਨਾਲ (ਸਦਾ) ਲਾ ਲਿਆ ਹੈ੧੧

ਹੇ ਪ੍ਰਭੂ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਤੇਰਾ) ਨਾਮ ਸਿਮਰਦੇ ਹਨ, ਉਹਨਾਂ ਦਾ ਮੈਨੂੰ ਦਰਸਨ ਬਖ਼ਸ਼। ਮੈਂ ਉਹਨਾਂ ਦੇ ਚਰਨ ਧੋਂਦਾ ਰਹਾਂ, ਤੇ, ਉਹਨਾਂ ਦੀ ਚਰਨ-ਧੂੜ ਘੋਲ ਘੋਲ ਕੇ ਪੀਂਦਾ ਰਹਾਂ੧੨

ਹੇ ਭਾਈ! ਜੇਹੜੀਆਂ ਜੀਵ-ਇਸਤ੍ਰੀਆਂ ਪਾਨ ਸੁਪਾਰੀ ਆਦਿਕ ਖਾਂਦੀਆਂ ਰਹਿੰਦੀਆਂ ਹਨਮੂੰਹ ਵਿਚ ਪਾਨ ਚਬਾਂਦੀਆਂ ਰਹਿੰਦੀਆਂ ਹਨ (ਭਾਵ, ਸਦਾ ਪਦਾਰਥਾਂ ਦੇ ਭੋਗਾਂ ਵਿਚ ਮਸਤ ਹਨ) , ਤੇ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਕਦੇ ਭੀ ਨਾਹ ਸਿਮਰਿਆ, ਉਹਨਾਂ ਨੂੰ ਮੌਤ (ਦੇ ਗੇੜਨੇ ਫੜ ਕੇ (ਸਦਾ ਲਈ) ਅੱਗੇ ਲਾ ਲਿਆ (ਉਹ ਚੌਰਾਸੀ ਦੇ ਗੇੜ ਵਿਚ ਪੈ ਗਈਆਂ੧੩

ਹੇ ਭਾਈ! ਜਿਨ੍ਹਾਂ ਆਪਣੇ ਮਨ ਵਿਚ ਹਿਰਦੇ ਵਿਚ ਟਿਕਾ ਕੇ ਪਰਮਾਤਮਾ ਦਾ ਨਾਮ ਸਿਮਰਿਆ, ਉਹਨਾਂ ਗੁਰੂ ਦੇ ਪਿਆਰੇ ਗੁਰਸਿੱਖਾਂ ਦੇ ਨੇੜੇ ਮੌਤ (ਦਾ ਡਰ) ਨਹੀਂ ਆਉਂਦਾ੧੪

ਹੇ ਭਾਈ! ਪਰਮਾਤਮਾ ਦਾ ਨਾਮ ਖ਼ਜ਼ਾਨਾ ਹੈ, ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ (ਨਾਮ ਨਾਲ) ਸਾਂਝ ਪਾਂਦਾ ਹੈ। ਹੇ ਨਾਨਕ! ਆਖ-) ਜਿਨ੍ਹਾਂ ਮਨੁੱਖਾਂ ਨੂੰ ਗੁਰੂ ਮਿਲ ਪੈਂਦਾ ਹੈ, ਉਹ (ਹਰੇਕ ਮਨੁੱਖ) ਹਰਿ-ਨਾਮ ਦੇ ਪ੍ਰੇਮ ਵਿਚ ਜੁੜ ਕੇ ਆਤਮਕ ਆਨੰਦ ਮਾਣਦਾ ਹੈ੧੫

 ਹੇ ਭਾਈ! ਗੁਰੂ ਨੂੰ (ਹੀ ਨਾਮ ਦੀ ਦਾਤਿ) ਦੇਣ ਵਾਲਾ ਆਖਣਾ ਚਾਹੀਦਾ ਹੈ। ਗੁਰੂ ਤੱ੍ਰੁਠ ਕੇ (ਨਾਮ ਦੇਣ ਦੀ) ਕਿਰਪਾ ਕਰਦਾ ਹੈ। ਮੈਂ (ਤਾਂ) ਸਦਾ ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂਜਿਸ ਨੇ (ਮੈਨੂੰ) ਪਰਮਾਤਮਾ ਦਾ ਨਾਮ ਦਿੱਤਾ ਹੈ੧੬

ਹੇ ਭਾਈ! ਉਹ ਗੁਰੂ ਸਲਾਹੁਣ-ਜੋਗ ਹੈ, ਉਸ ਗੁਰੂ ਦੀ ਵਡਿਆਈ ਕਰਨੀ ਚਾਹੀਦੀ ਹੈ, ਜੇਹੜਾ ਪਰਮਾਤਮਾ ਦਾ ਨਾਮ ਜਪਣ ਦਾ ਉਪਦੇਸ਼ ਦੇਂਦਾ ਹੈ। ਮੈਂ (ਤਾਂ) ਗੁਰੂ ਨੂੰ ਵੇਖ ਵੇਖ ਕੇ ਗੁਰੂ ਦਾ (ਸੋਹਣਾ) ਸਰੀਰ ਵੇਖ ਕੇ ਖਿੜ ਰਿਹਾ ਹਾਂ੧੭

ਹੇ ਭਾਈ! ਗੁਰੂ ਦੀ ਜੀਭ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਉਚਾਰਦੀ ਹੈ, ਹਰਿ-ਨਾਮ (ਉਚਾਰਨ ਦੇ ਕਾਰਨ ਸੋਹਣੀ ਲੱਗਦੀ ਹੈ। ਜਿਨ੍ਹਾਂ ਭੀ ਸਿੱਖਾਂ ਨੇ (ਗੁਰੂ ਦਾ ਉਪਦੇਸ਼) ਸੁਣ ਕੇ ਗੁਰੂ ਉੱਤੇ ਯਕੀਨ ਲਿਆਂਦਾ ਹੈ, ਉਹਨਾਂ ਦੀ (ਮਾਇਆ ਦੀਸਾਰੀ ਭੁੱਖ ਦੂਰ ਹੋ ਗਈ ਹੈ੧੮

ਹੇ ਭਾਈ! ਹਰਿ-ਨਾਮ ਸਿਮਰਨ ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਕਿਹਾ ਜਾਂਦਾ ਹੈ। ਹੇ ਭਾਈ! ਦੱਸ, ਕਿਸ ਤਰੀਕੇ ਨਾਲ (ਇਸ ਰਸਤੇ ਉੱਤੇ) ਤੁਰ ਸਕੀਦਾ ਹੈਹੇ ਪ੍ਰਭੂ! ਤੇਰਾ ਨਾਮ ਹੀ (ਰਸਤੇ ਦਾ) ਖ਼ਰਚ ਹੈ, ਇਹ ਖ਼ਰਚ ਪੱਲੇ ਬੰਨ੍ਹ ਕੇ (ਇਸ ਰਸਤੇ ਉੱਤੇ) ਤੁਰਨਾ ਚਾਹੀਦਾ ਹੈ੧੯

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਹੈ ਉਹ ਵੱਡੇ ਸਿਆਣੇ ਸ਼ਾਹ ਬਣ ਗਏ ਹਨ। ਮੈਂ ਸਦਾ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਗੁਰੂ ਦੇ ਬਚਨ ਦੀ ਰਾਹੀਂ (ਪਰਮਾਤਮਾ ਦੇ ਨਾਮ ਵਿਚਲੀਨ ਹੋ ਸਕੀਦਾ ਹੈ੨੦

ਹੇ ਪ੍ਰਭੂ! ਤੂੰ ਮੇਰਾ ਮਾਲਕ ਹੈਂ ਤੂੰ ਮੇਰਾ ਸਾਹਿਬ ਹੈਂ, ਤੂੰ ਹੀ ਮੇਰਾ ਪਾਤਿਸ਼ਾਹ ਹੈਂ। ਜੇ ਤੈਨੂੰ ਪਸੰਦ ਆਵੇ, ਤਾਂ ਹੀ ਤੇਰੀ ਭਗਤੀ ਕੀਤੀ ਜਾ ਸਕਦੀ ਹੈ। ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ੨੧

ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਆਪ ਹੀ (ਨਿਰਗੁਣ ਸਰੂਪ ਵਿਚ) ਇਕੋ ਇਕ ਹਸਤੀ ਹੈ, ਤੇਆਪ ਹੀ (ਸਰਗੁਣ ਸਰੂਪ ਵਿਚ) ਅਨੇਕਾਂ ਰੂਪਾਂ ਵਾਲਾ ਹੈ। ਜੇਹੜੀ ਗੱਲ ਉਸ ਨੂੰ ਚੰਗੀ ਲੱਗਦੀ ਹੈ, ਉਹੀ ਗੱਲ ਜੀਵਾਂ ਦੇ ਭਲੇ ਵਾਸਤੇ ਹੁੰਦੀ ਹੈ੨੨

TILANG, FOURTH MEHL:

The Guru, my friend, has told me the stories and the sermon of the Lord. I am a sacrifice to my Guru; to the Guru, I am a sacrifice. || 1 || Come, join with me, O Sikh of the Guru, come and join with me. You are my Guru’s Beloved. || Pause || The Glorious Praises of the Lord are pleasing to the Lord; I have obtained them from the Guru. I am a sacrifice, a sacrifice to those who surrender to, and obey the Guru’s Will. || 2 || I am dedicated and devoted to those who gaze upon the Beloved True Guru. I am forever a sacrifice to those who perform service for the Guru. || 3 || Your Name, O Lord, Har, Har, is the Destroyer of sorrow. Serving the Guru, it is obtained, and as Gurmukh, one is emancipated. || 4 || Those humble beings who meditate on the Lord’s Name, are celebrated and acclaimed. Nanak is a sacrifice to them, forever and ever a devoted sacrifice. || 5 || O Lord, that alone is Praise to You, whihch is pleasing to Your Will, O Lord God. Those Gurmukhs, who serve their Beloved Lord, obtain Him as their reward. || 6 || Those who cherish love for the Lord, their souls are always with God. Chanting and meditating on their Beloved, they live in, and gather in, the Lord’s Name. || 7 || I am a sacrifice to those Gurmukhs who serve their Beloved Lord. They themselves are saved, along with their families, and through them, all the world is saved. || 8 || My Beloved Guru serves the Lord. Blessed is the Guru, Blessed is the Guru. The Guru has shown me the Lord’s Path; the Guru has done the greatest good deed. || 9 || Those Sikhs of the Guru, who serve the Guru, are the most blessed beings. Servant Nanak is a sacrifice to them; He is forever and ever a sacrifice. || 10 || The Lord Himself is pleased with the Gurmukhs, the fellowship of the companions. In the Lord’s Court, they are given robes of honor, and the Lord Himself hugs them close in His embrace. || 11 || Please bless me with the Blessed Vision of the Darshan of those Gurmukhs, who meditate on the Naam, the Name of the Lord. I wash their feet, and drink in the dust of their feet, dissolved in the wash water. || 12 || Those who eat betel nuts and betel leaf and apply lipstick, but do not contemplate the Lord, Har, Har — the Messenger of Death will seize them and take them away. || 13 || The Messenger of Death does not even approach those who contemplate the Name of the Lord, Har, Har, and keep Him enshrined in their hearts. The Guru’s Sikhs are the Guru’s Beloveds. || 14 || The Name of the Lord is a treasure, known only to the few Gurmukhs. O Nanak, those who meet with the True Guru, enjoy peace and pleasure. || 15 || The True Guru is called the Giver; in His Mercy, He grants His Grace. I am forever a sacrifice to the Guru, who has blessed me with the Lord’s Name. || 16 || Blessed, very blessed is the Guru, who brings the Lord’s message. I gaze upon the Guru, the Guru, the True Guru embodied, and I blossom forth in bliss. || 17 || The Guru’s tongue recites Words of Ambrosial Nectar; He is adorned with the Lord’s Name. Those Sikhs who hear and obey the Guru — all their desires depart. || 18 || Some speak of the Lord’s Path; tell me, how can I walk on it? O Lord, Har, Har, Your Name is my supplies; I will take it with me and set out. || 19 || Those Gurmukhs who worship and adore the Lord, are wealthy and very wise. I am forever a sacrifice to the True Guru; I am absorbed in the Words of the Guru’s Teachings. || 20 || You are the Master, my Lord and Master; You are my Ruler and King. If it is pleasing to Your Will, then I worship and serve You; You are the treasure of virtue. || 21 || The Lord Himself is absolute; He is The One and Only; but He Himself is also manifested in many forms. Whatever pleases Him, O Nanak, that alone is good. || 22 || 2 ||

Wednesday, August 3, 2022

Hukamnama Sahib August 04,2022

 ਸਲੋਕ ਮਃ ੩ ॥ ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥ ਸਦਾ ਅਨੰਦਿ ਗਾਵਹਿ ਗੁਣ ਸਾਚੇ ਅਰਧਿ ਉਰਧਿ ਉਰਿ ਧਾਰਿ ॥ ਅੰਤਰਿ ਪ੍ਰੀਤਮੁ ਵਸਿਆ ਧੁਰਿ ਕਰਮੁ ਲਿਖਿਆ ਕਰਤਾਰਿ ॥ ਨਾਨਕ ਆਪਿ ਮਿਲਾਇਅਨੁ ਆਪੇ ਕਿਰਪਾ ਧਾਰਿ ॥੧॥

ਅਰਥ: ਸਤਿਗੁਰੂ ਦੇ ਸਨਮੁਖ ਰਹਿਣ 8 ਮਨੁੱਖ ਹਰ ਵੇਲੇ ਸਹਿਜ ਅਵਸਥਾ ਵਿਚ ਲਿਵ ਜੋੜ ਕੇ (ਭਾਵ, ਸਦਾ ਇਕਾਗਰ ਚਿੱਤ ਰਹਿ ਕੇ) ਸਦਾ ਸੱਚੇ ਪ੍ਰਭੂ ਨੂੰ ਸਿਮਰਦੇ ਹਨ, ਤੇ ਹੇਠ ਉਪਰ (ਸਭ ਥਾਈਂ) ਵਿਆਪਕ ਹਰੀ ਨੂੰ ਹਿਰਦੇ ਵਿਚ ਪ੍ਰੋ ਕੇ ਚੜ੍ਹਦੀ ਕਲਾ ਵਿਚ (ਰਹਿ ਕੇ) ਸਦਾ ਸੱਚੇ ਦੀ ਸਿਫ਼ਤਿ-ਸਾਲਾਹ ਕਰਦੇ ਹਨ।

ਧੁਰੋਂ ਹੀ ਕਰਤਾਰ ਨੇ (ਉਹਨਾਂ ਲਈ) ਬਖ਼ਸ਼ਸ਼ (ਦਾ ਫ਼ੁਰਮਾਨ) ਲਿਖ ਦਿੱਤਾ ਹੈ (ਇਸ ਕਰਕੇ) ਉਹਨਾਂ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਵੱਸਦਾ ਹੈ, ਹੇ ਨਾਨਕ! ਉਸ ਪ੍ਰਭੂ ਨੇ ਆਪ ਹੀ ਕਿਰਪਾ ਕਰ ਕੇ ਉਹਨਾਂ ਨੂੰ ਆਪਣੇ ਵਿਚ ਮਿਲਾ ਲਿਆ ਹੈ।੧।

ਮਃ ੩ ॥ ਕਹਿਐ ਕਥਿਐ ਨ ਪਾਈਐ ਅਨਦਿਨੁ ਰਹੈ ਸਦਾ ਗੁਣ ਗਾਇ ॥ ਵਿਣੁ ਕਰਮੈ ਕਿਨੈ ਨ ਪਾਇਓ ਭਉਕਿ ਮੁਏ ਬਿਲਲਾਇ ॥ ਗੁਰ ਕੈ ਸਬਦਿ ਮਨੁ ਤਨੁ ਭਿਜੈ ਆਪਿ ਵਸੈ ਮਨਿ ਆਇ ॥ ਨਾਨਕ ਨਦਰੀ ਪਾਈਐ ਆਪੇ ਲਏ ਮਿਲਾਇ ॥੨॥ 

ਅਰਥ: (ਜਦ ਤਾਈਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਿਰਦਾ ਨਾਹ ਭਿੱਜੇ ਤੇ ਪ੍ਰਭੂ ਦੀ ਬਖ਼ਸ਼ਸ਼ ਦਾ ਭਾਗੀ ਨਾਹ ਬਣੇ, ਤਦ ਤਾਈਂ) (ਚਾਹੇ) ਸਦਾ ਹਰ ਵੇਲੇ ਗੁਣ ਗਾਉਂਦਾ ਰਹੇ, (ਇਸ ਤਰ੍ਹਾਂ) ਕਹਿੰਦਿਆਂ ਤੇ ਕਥਦਿਆਂ ਹੱਥ ਨਹੀਂ ਮਿਲਦਾ, ਮੇਹਰ ਤੋਂ ਬਿਨਾ ਕਿਸੇ ਨੂੰ ਨਹੀਂ ਮਿਲਿਆਕਈ ਰੋਂਦੇ ਕੁਰਲਾਉਂਦੇ ਮਰ ਗਏ ਹਨ। ਸਤਿਗੁਰੂ ਦੇ ਸ਼ਬਦ ਨਾਲ (ਹੀ) ਮਨ ਤੇ ਤਨ ਭਿੱਜਦਾ ਹੈ ਤੇ ਪ੍ਰਭੂ ਹਿਰਦੇ ਵਿਚ ਵੱਸਦਾ ਹੈ। ਹੇ ਨਾਨਕ! ਪ੍ਰਭੂ ਆਪਣੀ ਕ੍ਰਿਪਾ ਦ੍ਰਿਸ਼ਟੀ ਨਾਲ ਹੀ ਮਿਲਦਾ ਹੈ, ਉਹ ਆਪ ਹੀ (ਜੀਵ ਨੂੰ) ਆਪਣੇ ਨਾਲ ਮਿਲਾਂਦਾ ਹੈ।੨।

ਪਉੜੀ ॥ ਆਪੇ ਵੇਦ ਪੁਰਾਣ ਸਭਿ ਸਾਸਤ ਆਪਿ ਕਥੈ ਆਪਿ ਭੀਜੈ ॥ ਆਪੇ ਹੀ ਬਹਿ ਪੂਜੇ ਕਰਤਾ ਆਪਿ ਪਰਪੰਚੁ ਕਰੀਜੈ ॥ ਆਪਿ ਪਰਵਿਰਤਿ ਆਪਿ ਨਿਰਵਿਰਤੀ ਆਪੇ ਅਕਥੁ ਕਥੀਜੈ ॥ ਆਪੇ ਪੁੰਨੁ ਸਭੁ ਆਪਿ ਕਰਾਏ ਆਪਿ ਅਲਿਪਤੁ ਵਰਤੀਜੈ ॥ ਆਪੇ ਸੁਖੁ ਦੁਖੁ ਦੇਵੈ ਕਰਤਾ ਆਪੇ ਬਖਸ ਕਰੀਜੈ ॥੮॥ 

ਅਰਥ: ਸਾਰੇ ਵੇਦ ਪੁਰਾਣ ਤੇ ਸ਼ਾਸਤ੍ਰ ਪ੍ਰਭੂ ਆਪ ਹੀ ਰਚਣ ਵਾਲਾ ਹੈ, ਆਪ ਹੀ ਇਹਨਾਂ ਦੀ ਕਥਾ ਕਰਦਾ ਹੈ ਤੇ ਆਪ ਹੀ (ਸੁਣ ਕੇ) ਪ੍ਰਸੰਨ ਹੁੰਦਾ ਹੈ, ਹਰੀ ਆਪ ਹੀ ਬੈਠ ਕੇ (ਪੁਰਾਣ ਆਦਿਕ ਮਤ-ਅਨੁਸਾਰ) ਪੂਜਾ ਕਰਦਾ ਹੈ ਤੇ ਆਪ ਹੀ (ਹੋਰ) ਪਸਾਰਾ ਪਸਾਰਦਾ ਹੈ, ਆਪ ਹੀ ਸੰਸਾਰ ਵਿਚ ਖਚਿਤ ਹੋ ਰਿਹਾ ਹੈ ਤੇ ਆਪ ਹੀ ਏਸ ਤੋਂ ਕਿਨਾਰਾ ਕਰੀ ਬੈਠਾ ਹੈ ਤੇ ਕਥਨ ਤੋਂ ਪਰੇ ਆਪਣਾ ਆਪਾ ਆਪ ਹੀ ਬਿਆਨ ਕਰਦਾ ਹੈ, ਪੁੰਨ ਭੀ ਆਪ ਹੀ ਕਰਾਉਂਦਾ ਹੈਫੇਰ (ਪਾਪ) ਪੁੰਨ ਤੋਂ ਅਲੇਪ ਭੀ ਆਪ ਹੀ ਵਰਤਦਾ ਹੈ, ਆਪ ਹੀ ਪ੍ਰਭੂ ਸੁਖ ਦੁਖ ਦੇਂਦਾ ਹੈ ਅਤੇ ਆਪ ਹੀ ਮੇਹਰ ਕਰਦਾ ਹੈ।੮।

SHALOK, THIRD MEHL:

The Gurmukhs serve God forever; night and day, they are intuitively absorbed in the Love of the True One. They are in bliss forever, singing the Glorious Praises of the True Lord; in this world and in the next, they keep Him clasped to their hearts. Their Beloved dwells deep within; the Creator pre-ordained this karma. O Nanak, He blends them into Himself; He Himself showers His Mercy upon them. || 1 || THIRD MEHL: By merely talking and speaking, He is not found. Night and day, sing His Glorious Praises forever. Without His Grace, no one finds Him; many have died barking and bewailing. When the mind and body are drenched with the Word of the Guru’s Shabad, the Lord Himself comes to dwell in the mind. O Nanak, by His Grace, He is found; He unites us in His Union. || 2 || PAUREE: He Himself is the Vedas, the Puraanas and all the Shaastras; He Himself recites them, and He Himself is pleased. He Himself sits down to worship, and He Himself creates the world. He Himself is the householder, and He Himself is the renunciate; He Himself speaks the Unspoken. He Himself is all goodness, and He Himself causes us to act; He Himself remains detached. He Himself grants pleasure and pain; the Creator Himself bestows His blessings. || 8 ||

Tuesday, August 2, 2022

Hukamnama Sahib August 03,2022 @GS JHAMPUR

The daily Hukamnama Sahib from Sri Darbar Sahib Amritsar including English and Punjabi translation audio 

The daily Hukamnama Sahib from Sri Darbar Sahib Amritsar including English and Punjabi audio ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥  ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।  SHALOK:  The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||
 Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» 

   ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆ...