ਬਿਲਾਵਲ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੪ ॥ ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥ ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥ ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥ ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥ ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥ ਮਃ ੩ ॥ ਬਿਲਾਵਲੁ ਤਬ ਹੀ ਕੀਜੀਐ ਜਬ ਮੁਖਿ ਹੋਵੈ ਨਾਮੁ ॥ ਰਾਗ ਨਾਦ ਸਬਦਿ ਸੋਹਣੇ ਜਾ ਲਾਗੈ ਸਹਜਿ ਧਿਆਨੁ ॥ ਰਾਗ ਨਾਦ ਛੋਡਿ ਹਰਿ ਸੇਵੀਐ ਤਾ ਦਰਗਹ ਪਾਈਐ ਮਾਨੁ ॥ ਨਾਨਕ ਗੁਰਮੁਖਿ ਬ੍ਰਹਮੁ ਬੀਚਾਰੀਐ ਚੂਕੈ ਮਨਿ ਅਭਿਮਾਨੁ ॥੨॥ ਪਉੜੀ ॥ ਤੂ ਹਰਿ ਪ੍ਰਭੁ ਆਪਿ ਅਗੰਮੁ ਹੈ ਸਭਿ ਤੁਧੁ ਉਪਾਇਆ ॥ ਤੂ ਆਪੇ ਆਪਿ ਵਰਤਦਾ ਸਭੁ ਜਗਤੁ ਸਬਾਇਆ ॥ ਤੁਧੁ ਆਪੇ ਤਾੜੀ ਲਾਈਐ ਆਪੇ ਗੁਣ ਗਾਇਆ ॥ ਹਰਿ ਧਿਆਵਹੁ ਭਗਤਹੁ ਦਿਨਸੁ ਰਾਤਿ ਅੰਤਿ ਲਏ ਛਡਾਇਆ ॥ ਜਿਨਿ ਸੇਵਿਆ ਤਿਨਿ ਸੁਖੁ ਪਾਇਆ ਹਰਿ ਨਾਮਿ ਸਮਾਇਆ ॥੧॥ ਅਰਥ: ਹੇ ਭਾਈ! ਪਿਛਲੇ ਕੀਤੇ ਕਰਮਾਂ ਅਨੁਸਾਰ) ਜਿਸ ਮਨੁੱਖ ਦੇ ਮੱਥੇ ਉਤੇ ਧੁਰ ਤੋਂ ਹੀ ਪੂਰਨ ਭਾਗ ਹੈ, (ਜਿਸ ਦੇ ਹਿਰਦੇ ਵਿਚ ਪੂਰਨ ਭਲੇ ਸੰਸਕਾਰਾਂ ਦਾ ਲੇਖ ਉੱਘੜਦਾ ਹੈ) ਉਸ ਨੇ ਗੁਰੂ ਦਾ ਸ਼ਬਦ-ਰੂਪ ਬਿਲਾਵਲ ਰਾਗ ਉਚਾਰ ਕੇ ਸਭ ਤੋਂ ਸ੍ਰੇਸ਼ਟ ਪਰਮਾਤਮਾ ਦੇ ਗੁਣ ਗਾਏ ਹਨ, ਉਸ ਨੇ ਸਤਿਗੁਰੂ ਦਾ ਉਪਦੇਸ਼ ਸੁਣ ਕੇ ਹਿਰਦੇ ਵਿਚ ਵਸਾਇਆ ਹੈ। ਉਹ ਮਨੁੱਖ ਸਾਰਾ ਦਿਨ ਤੇ ਸਾਰੀ ਰਾਤ (ਅੱਠੇ ਪਹਿਰ) ਪਰਮਾਤਮਾ ਦੇ ਗੁਣ ਗਾਂਦਾ ਹੈ (ਕਿਉਂਕਿ ਉਸ ਦੇ) ਹਿਰਦੇ ਵਿਚ ਪਰਮਾਤਮਾ ਦੀ ਯਾਦ ਦੀ ਲਗਨ ਲੱਗੀ ਰਹਿੰਦੀ ਹੈ। ਉਸ ਦਾ ਸਾਰਾ ਤਨ ਸਾਰਾ ਮਨ ਹਰਾ-ਭਰਾ ਹੋ ਜਾਂਦਾ ਹੈ (ਆਤਮਕ ਜੀਵਨ ਦੇ ਰਸ ਨਾਲ ਭਰ ਜਾਂਦਾ ਹੈ) , ਉਸ ਦਾ ਮਨ (ਇਉਂ) ਖਿੜ ਪੈਂਦਾ ਹੈ (ਜਿਵੇਂ) ਹਰਾ ਹੋਇਆ ਹੋਇਆ ਬਾਗ਼ ਹੈ। ਗੁਰੂ ਦੀ ਦਿੱਤੀ ਹੋਈ ਆਤਮਕ ਜੀਵਨ ਦੀ ਸੂਝ (ਉਸ ਦੇ ਅੰਦਰ, ਮਾਨੋ) ਦੀਵਾ ਰੌਸ਼ਨੀ ਕਰ ਦੇਂਦਾ ਹੈ (ਜਿਸ ਦੀ ਬਰਕਤ ਨਾਲ ਉਸ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਮਿਟ ਜਾਂਦਾ ਹੈ। ਹੇ ਹਰੀ! ਤੇਰਾ) ਦਾਸ ਨਾਨਕ (ਅਜੇਹੇ ਗੁਰਮੁਖਿ ਮਨੁੱਖ ਨੂੰ) ਵੇਖ ਕੇ ਆਤਮਕ ਜੀਵਨ ਹਾਸਲ ਕਰਦਾ ਹੈ (ਤੇ, ਚਾਹੁੰਦਾ ਹੈ ਕਿ) ਭਾਵੇਂ ਇਕ ਪਲ-ਭਰ ਹੀ ਉਸ ਦਾ ਦਰਸ਼ਨ ਹੋਵੇ।੧। ਹੇ ਭਾਈ! ਪੂਰਨ ਆਤਮਕ ਆਨੰਦ ਤਦੋਂ ਹੀ ਮਾਣਿਆ ਜਾ ਸਕਦਾ ਹੈ, ਜਦੋਂ ਪਰਮਾਤਮਾ ਦਾ ਨਾਮ (ਮਨੁੱਖ ਦੇ) ਮੂੰਹ ਵਿਚ ਟਿਕਦਾ ਹੈ। ਹੇ ਭਾਈ! ਰਾਗ ਤੇ ਨਾਦ (ਭੀ) ਗੁਰੂ ਦੇ ਸ਼ਬਦ ਦੀ ਰਾਹੀਂ ਤਦੋਂ ਹੀ ਸੋਹਣੇ ਲੱਗਦੇ ਹਨ ਜਦੋਂ (ਸ਼ਬਦ ਦੀ ਬਰਕਤ ਨਾਲ ਮਨੁੱਖ ਦੀ) ਸੁਰਤਿ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ। ਹੇ ਭਾਈ! ਸੰਸਾਰਕ) ਰਾਗ ਰੰਗ (ਦਾ ਰਸ) ਛੱਡ ਕੇ ਪਰਮਾਤਮਾ ਦੀ ਭਗਤੀ ਕਰਨੀ ਚਾਹੀਦੀ ਹੈ, ਤਦੋਂ ਹੀ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਮਿਲਦਾ ਹੈ। ਹੇ ਨਾਨਕ! ਆਖ-) ਜੇ ਗੁਰੂ ਦੇ ਸਨਮੁਖ ਹੋ ਕੇ ਪਰਮਾਤਮਾ ਦੀ ਯਾਦ ਮਨ ਵਿਚ ਟਿਕਾਈਏ, ਤਾਂ ਮਨ ਵਿਚ (ਟਿਕਿਆ ਹੋਇਆ) ਅਹੰਕਾਰ ਦੂਰ ਹੋ ਜਾਂਦਾ ਹੈ।੨। ਹੇ ਹਰੀ! ਤੂੰ ਆਪ ਹੀ (ਸਭ ਜੀਵਾਂ ਦਾ) ਮਾਲਕ ਹੈਂ, ਸਾਰੇ ਜੀਵ ਤੂੰ ਹੀ ਪੈਦਾ ਕੀਤੇ ਹੋਏ ਹਨ, ਪਰ ਤੂੰ ਜੀਵਾਂ ਦੀ ਪਹੁੰਚ ਤੋਂ ਪਰੇ ਹੈਂ। (ਇਹ ਜੋ) ਸਾਰਾ ਜਗਤ (ਦਿੱਸ ਰਿਹਾ) ਹੈ (ਇਸ ਵਿਚ ਹਰ ਥਾਂ) ਤੂੰ ਆਪ ਹੀ ਆਪ ਵਿਆਪਕ ਹੈਂ! ਸਾਰੇ ਜੀਵਾਂ ਵਿਚ ਵਿਆਪਕ ਹੋ ਕੇ) ਸਮਾਧੀ ਭੀ ਤੂੰ ਆਪ ਹੀ ਲਾ ਰਿਹਾ ਹੈਂ, ਤੇ (ਆਪਣੇ) ਗੁਣ ਭੀ ਤੂੰ ਆਪ ਹੀ ਗਾ ਰਿਹਾ ਹੈਂ। ਹੇ ਸੰਤ ਜਨੋ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦਾ ਧਿਆਨ ਧਰਿਆ ਕਰੋ, ਉਹ ਪਰਮਾਤਮਾ ਹੀ ਅੰਤ ਵਿਚ ਬਚਾਂਦਾ ਹੈ। ਜਿਸ (ਭੀ) ਮਨੁੱਖ ਨੇ ਉਸ ਦੀ ਸੇਵਾ-ਭਗਤੀ ਕੀਤੀ, ਉਸ ਨੇ (ਹੀ) ਸੁਖ ਪ੍ਰਾਪਤ ਕੀਤਾ, (ਕਿਉਂਕਿ ਉਹ ਸਦਾ) ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ।੧। VAAR OF BILAAVAL, FOURTH MEHL: |
ONE UNIVERSAL CREATOR GOD. BY THE GRACE OF THE TRUE GURU: |
SHALOK, FOURTH MEHL: I sing of the sublime Lord, the Lord God, in the melody of Raag Bilaaval. Hearing the Guru’s Teachings, I obey them; this is the pre-ordained destiny written upon my forehead. All day and night, I chant the Glorious Praises of the Lord, Har, Har, Har; within my heart, I am lovingly attuned to Him. My body and mind are totally rejuvenated, and the garden of my mind has blossomed forth in lush abundance. The darkness of ignorance has been dispelled, with the light of the lamp of the Guru’s wisdom. Servant Nanak lives by beholding the Lord. Let me behold Your face, for a moment, even an instant! || 1 || THIRD MEHL: Be happy and sing in Bilaaval, when the Naam, the Name of the Lord, is in your mouth. The melody and music, and the Word of the Shabad are beautiful, when one focuses his meditation on the celestial Lord. So leave behind the melody and music, and serve the Lord; then, you shall obtain honor in the Court of the Lord. O Nanak, as Gurmukh, contemplate God, and rid your mind of egotistical pride. || 2 || PAUREE: O Lord God, You Yourself are inaccessible; You formed everything. You Yourself are totally permeating and pervading the entire universe. You Yourself are absorbed in the state of deep meditation; You Yourself sing Your Glorious Praises. Meditate on the Lord, O devotees, day and night; He shall deliver you in the end. Those who serve the Lord, find peace; they are absorbed in the Name of the Lord. || 1 || |
My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great
About Me
- GS Jhampur
- The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.
Sunday, October 2, 2022
Hukamnama Sahib Oct 03,2022
Thursday, September 29, 2022
#2022#Sep#30#hukamnamasahib
ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥
ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ।
ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧।
ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ।੨।
ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯।
SORAT’H, NINTH MEHL: |
In this world, I have not found any true friend. The whole world is attached to its own pleasures, and when trouble comes, no one is with you. || 1 || Pause || Wives, friends, children and relatives — all are attached to wealth. When they see a poor man, they all forsake his company and run away. || 1 || So what should I say to this crazy mind, which is affectionately attached to them? The Lord is the Master of the meek, the Destroyer of all fears, and I have forgotten to praise Him. || 2 || Like a dog’s tail, which will never straighten out, the mind will not change, no matter how many things are tried. Says Nanak, please, Lord, uphold the honor of Your innate nature; I chant Your Name. || 3 || 9 || |
Wednesday, September 28, 2022
#2022 #sep 29#hukamnamasahib
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਰਾਗੁ ਟੋਡੀ ਮਹਲਾ ੪ ਘਰੁ ੧ ॥ ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥ ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥ ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥ ਅਰਥ: ਹੇ ਭਾਈ! ਮੇਰਾ ਮਨ ਪਰਮਾਤਮਾ ਦੀ ਯਾਦ ਤੋਂ ਬਿਨਾ ਰਹਿ ਨਹੀਂ ਸਕਦਾ। ਗੁਰੂ (ਜਿਸ ਮਨੁੱਖ ਨੂੰ) ਜਿੰਦ ਦਾ ਪਿਆਰਾ ਪ੍ਰਭੂ ਮਿਲਾ ਦੇਂਦਾ ਹੈ, ਉਸ ਨੂੰ ਸੰਸਾਰ-ਸਮੁੰਦਰ ਵਿਚ ਮੁੜ ਨਹੀਂ ਆਉਣਾ ਪੈਂਦਾ।੧।ਰਹਾਉ। ਹੇ ਭਾਈ! ਮੇਰੇ ਹਿਰਦੇ ਵਿਚ ਪ੍ਰਭੂ (ਦੇ ਮਿਲਾਪ) ਦੀ ਤਾਂਘ ਲੱਗੀ ਹੋਈ ਸੀ (ਮੇਰਾ ਜੀ ਕਰਦਾ ਸੀ ਕਿ) ਮੈਂ (ਆਪਣੀਆਂ) ਅੱਖਾਂ ਨਾਲ ਹਰੀ-ਪ੍ਰਭੂ ਨੂੰ ਵੇਖ ਲਵਾਂ। ਦਇਆਲ ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ-ਇਹੀ ਹੈ ਹਰੀ-ਪ੍ਰਭੂ (ਨੂੰ ਮਿਲਣ) ਦਾ ਪੱਧਰਾ ਰਸਤਾ।੧। ਹੇ ਭਾਈ! ਅਨੇਕਾਂ ਕੌਤਕਾਂ ਦੇ ਮਾਲਕ ਹਰੀ ਪ੍ਰਭੂ ਗੋਬਿੰਦ ਦਾ ਨਾਮ ਜਿਸ ਮਨੁੱਖ ਨੇ ਪ੍ਰਾਪਤ ਕਰ ਲਿਆ, ਉਸ ਦੇ ਹਿਰਦੇ ਵਿਚ, ਉਸ ਦੇ ਮਨ ਵਿਚ ਸਰੀਰ ਵਿਚ, ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਦੇ ਮੱਥੇ ਉੱਤੇ ਮੂੰਹ ਉੱਤੇ ਚੰਗਾ ਭਾਗ ਜਾਗ ਪੈਂਦਾ ਹੈ।੨। ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਲੋਭ ਆਦਿਕ ਵਿਕਾਰਾਂ ਵਿਚ ਮਸਤ ਰਹਿੰਦਾ ਹੈ, ਉਹਨਾਂ ਨੂੰ ਚੰਗਾ ਅਕਾਲ ਪੁਰਖ ਭੁੱਲਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਹ ਮਨੁੱਖ ਮੂਰਖ ਕਹੇ ਜਾਂਦੇ ਹਨ, ਆਤਮਕ ਜੀਵਨ ਵਲੋਂ ਬੇ-ਸਮਝ ਆਖੇ ਜਾਂਦੇ ਹਨ। ਉਹਨਾਂ ਦੇ ਮੱਥੇ ਉਤੇ ਮੰਦੀ ਕਿਸਮਤ (ਉੱਘੜੀ ਹੋਈ ਸਮਝ ਲਵੋ) ।੩। ਹੇ ਦਾਸ ਨਾਨਕ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰੋਂ ਲਿਖਿਆ ਚੰਗਾ ਭਾਗ ਉੱਘੜ ਪਿਆ, ਉਹਨਾਂ ਨੇ ਗੁਰੂ ਪਾਸੋਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਉਹਨਾਂ ਨੇ ਗੁਰੂ ਪਾਸੋਂ ਚੰਗੇ ਮੰਦੇ ਕੰਮ ਦੀ ਪਰਖ ਕਰਨ ਵਾਲੀ ਅਕਲ ਹਾਸਲ ਕਰ ਲਈ, ਉਹਨਾਂ ਨੇ ਪਰਮਾਤਮਾ ਦੇ ਮਿਲਾਪ ਵਾਸਤੇ ਗੁਰੂ ਪਾਸੋਂ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰ ਲਈ।੪।੧। ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE: |
RAAG TODEE, CHAU-PADAS, FOURTH MEHL, FIRST HOUSE: |
Without the Lord, my mind cannot survive. If the Guru unites me with my Beloved Lord God, my breath of life, then I shall not have to face the wheel of reincarnation again in the terrifying world-ocean. || 1 || Pause || My heart is gripped by a yearning for my Lord God, and with my eyes, I behold my Lord God. The merciful True Guru has implanted the Name of the Lord within me; this is the Path leading to my Lord God. || 1 || Through the Lord’s Love, I have found the Naam, the Name of my Lord God, the Lord of the Universe, the Lord my God. The Lord seems so very sweet to my heart, mind and body; upon my face, upon my forehead, my good destiny is inscribed. || 2 || Those whose minds are attached to greed and corruption forget the Lord, the good Lord God. Those self-willed manmukhs are called foolish and ignorant; misfortune and bad destiny are written on their foreheads. || 3 || From the True Guru, I have obtained a discriminating intellect; the Guru has revealed the spiritual wisdom of God. Servant Nanak has obtained the Naam from the Guru; such is the destiny inscribed upon his forehead. || 4 || 1 || |
Tuesday, September 20, 2022
Hukamnama Sahib September 21,2022@GS JHAMPUR #hukamnamasahib
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧। JAITSREE, FOURTH MEHL, FIRST HOUSE, CHAU-PADAS: |
ONE UNIVERSAL CREATOR GOD. BY THE GRACE OF THE TRUE GURU: |
The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 || |
Friday, September 16, 2022
Monday, September 12, 2022
Hukamnama Sahib September 13,2022
ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ ਅਰਥ: ਦੁਨੀਆ ਤ੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ; ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫਿਰ ਦੂਜੀ ਵਾਰੀ ਨਾਹ ਸੜੇ; (ਕਿਉਂਕਿ) ਹੇ ਨਾਨਕ! ਜਦ ਤਕ ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ ਪ੍ਰਭੂ ਦੀ ਵਿਚਾਰ ਨਾਹ ਕਰੇ ਤਦ ਤਕ (ਨਾਮ ਨਹੀਂ ਮਿਲਦਾ, ਤੇ) ਨਾਮ ਤੋਂ ਬਿਨਾ ਕਿਸੇ ਦਾ ਭੀ ਡਰ ਨਹੀਂ ਮੁੱਕਦਾ (ਇਹ ਡਰ ਤੇ ਸਹਿਮ ਹੀ ਮੁੜ ਮੁੜ ਤ੍ਰਿਸ਼ਨਾ ਦੇ ਅਧੀਨ ਕਰਦਾ ਹੈ) ।੧। ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥ ਅਰਥ: ਭੇਖ ਧਾਰਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ, ਮਨ ਵਿਚ ਚਿੰਤਾ ਟਿਕੀ ਰਹਿੰਦੀ ਹੈ; ਜਿਵੇਂ ਸੱਪ ਦੀ ਰੁੱਡ ਬੰਦ ਕੀਤਿਆਂ ਸੱਪ ਨਹੀਂ ਮਰਦਾ, ਤਿਵੇਂ ਹੀ ਉਹ ਮਨੁੱਖ ਕਰਮ ਕਰਦੇ ਹਨ ਜੋ ਗੁਰੂ ਦੀ ਸ਼ਰਨ ਨਹੀਂ ਆਉਂਦੇ (ਗੁਰੂ ਦੀ ਸ਼ਰਨ ਪੈ ਕੇ ਆਪਾ-ਭਾਵ ਮਿਟਾਉਣ ਤੋਂ ਬਿਨਾ ਤ੍ਰਿਸ਼ਨਾ ਦੀ ਅੱਗ ਬੁੱਝਦੀ ਨਹੀਂ) । ਜੇ (ਨਾਮ ਦੀ ਦਾਤਿ) ਦੇਣ ਵਾਲੇ ਗੁਰੂ ਦੀ ਦੱਸੀ ਹੋਈ ਕਾਰ ਕਰੀਏ ਤਾਂ ਗੁਰੂ ਦਾ ਸ਼ਬਦ ਮਨ ਵਿਚ ਆ ਵੱਸਦਾ ਹੈ, ਮਨ ਤਨ ਠੰਢਾ ਠਾਰ ਹੋ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁਝ ਜਾਂਦੀ ਹੈ ਤੇ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ; (ਗੁਰੂ ਦੀ ਸੇਵਾ ਵਿਚ) ਜਦੋਂ ਮਨੁੱਖ ਅਹੰਕਾਰ ਦੂਰ ਕਰਦਾ ਹੈ ਤਾਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ। ਗੁਰੂ ਦੇ ਸਨਮੁਖ ਹੋਇਆ ਹੋਇਆ ਉਹ ਮਨੁੱਖ ਹੀ (ਤ੍ਰਿਸ਼ਨਾ ਵਲੋਂ) ਤਿਆਗ ਕਰਦਾ ਹੈ ਜੋ ਸੱਚੇ ਨਾਮ ਵਿਚ ਸੁਰਤਿ ਜੋੜੀ ਰੱਖਦਾ ਹੈ, ਉਸ ਨੂੰ ਚਿੰਤਾ ਉੱਕਾ ਹੀ ਨਹੀਂ ਹੁੰਦੀ, ਪ੍ਰਭੂ ਦੇ ਨਾਲ ਹੀ ਉਹ ਚੰਗੀ ਤਰ੍ਹਾਂ ਰੱਜਿਆ ਰਹਿੰਦਾ ਹੈ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਤ੍ਰਿਸ਼ਨਾ ਦੀ ਅੱਗ ਤੋਂ) ਬਚ ਨਹੀਂ ਸਕੀਦਾ, (ਨਾਮ ਤੋਂ ਬਿਨਾ) ਜੀਵ ਅਹੰਕਾਰ ਵਿਚ ਪਏ ਸੜਦੇ ਹਨ। ਪਉੜੀ ॥ ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥ ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥ ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥ ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥ ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥੬॥ ਅਰਥ: ਜਿਨ੍ਹਾਂ ਮਨੁੱਖਾਂ ਨੇ ਪ੍ਰਭੂ ਦਾ ਨਾਮ ਸਿਮਰਿਆ ਹੈ, ਉਹਨਾਂ ਨੂੰ ਸਾਰੇ ਸੁਖ ਮਿਲ ਗਏ ਹਨ, ਉਹਨਾਂ ਦਾ ਸਾਰਾ ਮਨੁੱਖਾ ਜੀਵਨ ਸਫਲ ਹੋਇਆ ਹੈ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਭੁੱਖ ਲੱਗੀ ਹੋਈ ਹੈ (ਭਾਵ, 'ਨਾਮ' ਜਿਨ੍ਹਾਂ ਦੀ ਜ਼ਿੰਦਗੀ ਦਾ ਆਸਰਾ ਹੋ ਜਾਂਦਾ ਹੈ) । ਜਿਨ੍ਹਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦਾ ਸਿਮਰਨ ਕੀਤਾ ਹੈ, ਉਹਨਾਂ ਦੇ ਸਾਰੇ ਦੁਖ ਦੂਰ ਹੋ ਗਏ ਹਨ। ਉਹ ਗੁਰਸਿੱਖ ਚੰਗੇ ਸੰਤ ਹਨ ਜਿਨ੍ਹਾਂ ਨੇ (ਪ੍ਰਭੂ ਤੋਂ ਬਿਨਾ) ਹੋਰ ਕਿਸੇ ਦੀ ਰਤਾ ਭੀ ਆਸ ਨਹੀਂ ਰੱਖੀ; ਉਹਨਾਂ ਦਾ ਗੁਰੂ ਭੀ ਧੰਨ ਹੈ, ਭਾਗਾਂ ਵਾਲਾ ਹੈ, ਜਿਸ ਦੇ ਮੂੰਹ ਨੂੰ (ਪ੍ਰਭੂ ਦੀ ਸਿਫ਼ਤਿ-ਸਾਲਾਹ ਰੂਪ) ਅਮਰ ਕਰਨ ਵਾਲੇ ਫਲ ਲੱਗੇ ਹੋਏ ਹਨ (ਭਾਵ, ਜਿਸ ਦੇ ਮੂੰਹੋਂ ਪ੍ਰਭੂ ਦੀ ਵਡਿਆਈ ਦੇ ਬਚਨ ਨਿਕਲਦੇ ਹਨ) ।੬। SHALOK, THIRD MEHL: |
Consumed by desire, the world is burning and dying; burning and burning, it screams. But if it meets with the cooling and soothing True Guru, it does not burn any longer. O Nanak, without the Name, and without contemplating the Word of the Shabad, no one becomes fearless. || 1 || THIRD MEHL: Wearing ceremonial robes, the fire is not quenched, and the mind is filled with anxiety. Destroying the snake’s hole, the snake is not killed; it is just like doing deeds without a Guru. Serving the Giver, the True Guru, the Word of the Shabad comes to abide in the mind. The mind and body are cooled and soothed; peace ensues, and the fire of desire is quenched. The greatest comforts and lasting peace are obtained, when one eradicates selfishness from within. He alone becomes a detached Gurmukh, who lovingly focuses his awareness on the True Lord. Anxiety does not affect him at all; he is satisfied and satiated with the Name of the Lord. O Nanak, without the Naam, no one is saved; they are utterly ruined by egotism. || 2 || PAUREE: Those who meditate on the Name of the Lord, Har, Har, obtain all peace and comforts. Fruitful is the entire life of those, who feel hunger for the Name of the Lord in their minds. Those who worship and adore the Lord through the Guru’s Word, forget all their pain and suffering. Those Gursikhs are good Saints, who care for nothing other than the Lord. Blessed, blessed is their Guru, whose mouth tastes the Ambrosial Fruit of the Lord. || 6 || |
Wednesday, September 7, 2022
Hukamnama Sahib September 08,2022@GS JHAMPUR #amritsar
ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥
ਅਰਥ: ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ।ਰਹਾਉ।
ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ 'ਗੋਬਿੰਦ ਦਾ ਭਗਤ' ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ।੧।
ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ।੧।
ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ।
ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ।੩।
ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮੇਲ ਦੇਂਦਾ ਹੈ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ।
ਹੇ ਦਾਸ ਨਾਨਕ! ਆਖ-ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ।੪।੧੨।੬੨।
SORAT’H, FIFTH MEHL: |
The Restorer of what was taken away, the Liberator from captivity; the Formless Lord, the Destroyer of pain. I do not know about karma and good deeds; I do not know about Dharma and righteous living. I am so greedy, chasing after Maya. I go by the name of God’s devotee; please, save this honor of Yours. || 1 || O Dear Lord, You are the honor of the dishonored. You make the unworthy ones worthy, O my Lord of the Universe; I am a sacrifice to Your almighty creative power. || Pause || Like the child, innocently making thousands of mistakes — his father teaches him, and scolds him so many times, but still, he hugs him close in his embrace. Please forgive my past actions, God, and place me on Your path for the future. || 2 || The Lord, the Inner-knower, the Searcher of hearts, knows all about my state of mind; so who else should I go to and speak to? The Lord, the Lord of the Universe, is not pleased by mere recitation of words; if it is pleasing to His Will, He preserves our honor. I have seen all other shelters, but Yours alone remains for me. || 3 || Becoming kind and compassionate, God the Lord and Master Himself listens to my prayer. He unites me in Union with the Perfect True Guru, and all the cares and anxieties of my mind are dispelled. The Lord, Har, Har, has placed the medicine of the Naam into my mouth; servant Nanak abides in peace. || 4 || 12 || 62 || |
Thursday, September 1, 2022
Hukamnama Sahib September 02,2022@GS JHAMPUR
ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥
ਅਰਥ: ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ?।ਰਹਾਉ।
ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ) । ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ।੧।
ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ। ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ। ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ।੨।
ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ। ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ। (ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ।੩।
ਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ। ਹੇ ਗੋਪਾਲ ਪ੍ਰਭੂ! ਸਾਡੀ ਜੀਵਾਂ ਦੀ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ। ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ।੪।੧।
SORAT’H, FIFTH MEHL, FIRST HOUSE, TI-TUKAS: |
ONE UNIVERSAL CREATOR GOD. BY THE GRACE OF THE TRUE GURU: |
Who should I ask? Who should I worship? All were created by Him. Whoever appears to be the greatest of the great, shall ultimately be mixed with the dust. The Fearless, Formless Lord, the Destroyer of Fear bestows all comforts, and the nine treasures. || 1 || O Dear Lord, Your gifts alone satisfy me. Why should I praise the poor helpless man? Why should I feel subservient to him? || Pause || All things come to one who meditates on the Lord; the Lord satisfies his hunger. The Lord, the Giver of peace, bestows such wealth, that it can never be exhausted. I am in ecstasy, absorbed in celestial peace; the True Guru has united me in His Union. || 2 || O mind, chant the Naam, the Name of the Lord; worship the Naam, night and day, and recite the Naam. Listen to the Teachings of the Holy Saints, and all fear of death will be dispelled. Those blessed by God’s Grace are attached to the Word of the Guru’s Bani. || 3 || Who can estimate Your worth, God? You are kind and compassionate to all beings. Everything which You do, prevails; I am just a poor child — what can I do? Protect and preserve Your servant Nanak; be kind to him, like a father to his son. || 4 || 1 | |
Wednesday, August 31, 2022
Hukamnama Sahib September 01,2022@GS JHAMPUR
ਸਲੋਕੁ ਮਃ ੩ ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥ ਮਃ ੩ ॥ ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥ ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥ ਪਉੜੀ ॥ ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥ ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥ ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥ ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥ ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥੧੫॥
ਸਲੋਕੁ ਮਃ ੩ ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਅਰਥ: ਅੰਨ੍...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ...
-
ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ...