About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Friday, January 6, 2023

Jan 07,2023 Hukamnama Sahib

 

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

JAITSREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||

Thursday, January 5, 2023

Jan 06,2023 Hukamnama Sahib

ਗੂਜਰੀ ਅਸਟਪਦੀਆ ਮਹਲਾ ੧ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥ ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥੧॥ ਚੇਤਹੁ ਬਾਸੁਦੇਉ ਬਨਵਾਲੀ ॥ ਰਾਮੁ ਰਿਦੈ ਜਪਮਾਲੀ ॥੧॥ ਰਹਾਉ ॥ ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ ॥ ਸਹਜ ਭਾਇ ਜਾਇ ਤੇ ਨਾਨਕ ਪਾਰਬ੍ਰਹਮ ਲਿਵ ਜਾਗੇ ॥੨॥ ਪਾਰਜਾਤੁ ਘਰਿ ਆਗਨਿ ਮੇਰੈ ਪੁਹਪ ਪਤ੍ਰ ਤਤੁ ਡਾਲਾ ॥ ਸਰਬ ਜੋਤਿ ਨਿਰੰਜਨ ਸੰਭੂ ਛੋਡਹੁ ਬਹੁਤੁ ਜੰਜਾਲਾ ॥੩॥ ਸੁਣਿ ਸਿਖਵੰਤੇ ਨਾਨਕੁ ਬਿਨਵੈ ਛੋਡਹੁ ਮਾਇਆ ਜਾਲਾ ॥ ਮਨਿ ਬੀਚਾਰਿ ਏਕ ਲਿਵ ਲਾਗੀ ਪੁਨਰਪਿ ਜਨਮੁ ਨ ਕਾਲਾ ॥੪॥ ਸੋ ਗੁਰੂ ਸੋ ਸਿਖੁ ਕਥੀਅਲੇ ਸੋ ਵੈਦੁ ਜਿ ਜਾਣੈ ਰੋਗੀ ॥ ਤਿਸੁ ਕਾਰਣਿ ਕੰਮੁ ਨ ਧੰਧਾ ਨਾਹੀ ਧੰਧੈ ਗਿਰਹੀ ਜੋਗੀ ॥੫॥ ਕਾਮੁ ਕ੍ਰੋਧੁ ਅਹੰਕਾਰੁ ਤਜੀਅਲੇ ਲੋਭੁ ਮੋਹੁ ਤਿਸ ਮਾਇਆ ॥ ਮਨਿ ਤਤੁ ਅਵਿਗਤੁ ਧਿਆਇਆ ਗੁਰ ਪਰਸਾਦੀ ਪਾਇਆ ॥੬॥ ਗਿਆਨੁ ਧਿਆਨੁ ਸਭ ਦਾਤਿ ਕਥੀਅਲੇ ਸੇਤ ਬਰਨ ਸਭਿ ਦੂਤਾ ॥ ਬ੍ਰਹਮ ਕਮਲ ਮਧੁ ਤਾਸੁ ਰਸਾਦੰ ਜਾਗਤ ਨਾਹੀ ਸੂਤਾ ॥੭॥ ਮਹਾ ਗੰਭੀਰ ਪਤ੍ਰ ਪਾਤਾਲਾ ਨਾਨਕ ਸਰਬ ਜੁਆਇਆ ॥ ਉਪਦੇਸ ਗੁਰੂ ਮਮ ਪੁਨਹਿ ਨ ਗਰਭੰ ਬਿਖੁ ਤਜਿ ਅੰਮ੍ਰਿਤੁ ਪੀਆਇਆ ॥੮॥੧॥ 

ਹੇ ਭਾਈ। ਸਰਬ-ਵਿਆਪਕ ਜਗਤ-ਮਾਲਕ ਪਰਮਾਤਮਾ ਨੂੰ ਸਦਾ ਚੇਤੇ ਰੱਖੋ। ਪ੍ਰਭੂ ਨੂੰ ਆਪਣੇ ਹਿਰਦੇ ਵਿਚ ਟਿਕਾਓ-(ਇਸ ਨੂੰ ਆਪਣੀਮਾਲਾ (ਬਣਾਉ)।੧।ਰਹਾਉ।

ਇਸ ਇਕੋ ਹੀ (ਸਰੀਰ-) ਨਗਰ ਵਿਚ (ਕਾਮਾਦਿਕ) ਪੰਜ ਚੋਰ ਵੱਸੇ ਹੋਏ ਹਨ, ਵਰਜਦਿਆਂ ਭੀ (ਇਹਨਾਂ ਵਿਚੋਂ ਹਰੇਕ ਇਸ ਨਗਰ ਵਿਚਲੇ ਆਤਮਕ ਗੁਣਾਂ ਨੂੰ) ਚੁਰਾਣ ਲਈ ਉੱਠ ਦੌੜਦਾ ਹੈ। (ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾ ਕੇ) ਜੇਹੜਾ ਮਨੁੱਖ (ਇਹਨਾਂ ਪੰਜਾਂ ਤੋਂ) ਮਾਇਆ ਦੇ ਤਿੰਨ ਗੁਣਾਂ ਤੋਂ ਅਤੇ ਦਸ ਇੰਦ੍ਰਿਆਂ ਤੋਂ (ਆਪਣਾ ਆਤਮਕ ਗੁਣਾਂ ਦਾ) ਸਰਮਾਇਆ ਬਚਾ ਰੱਖਦਾ ਹੈ, ਹੇ ਨਾਨਕ! ਉਹ (ਇਹਨਾਂ ਤੋਂ) ਸਦਾ ਲਈ ਖ਼ਲਾਸੀ ਪ੍ਰਾਪਤ ਕਰ ਲੈਂਦਾ ਹੈ।੧।

ਜਿਸ ਮਾਇਆ ਦਾ ਮੂਲ-ਪ੍ਰਭੂ, ਮਾਇਆ ਦੇ ਪ੍ਰਭਾਵ ਤੋਂ ਉੱਚਾ ਹੈ, ਜਗਤ ਪਸਾਰਾ ਜਿਸ ਮਾਇਆ ਦੇ ਪ੍ਰਭਾਵ ਹੇਠ ਹੈ, ਚਾਰੇ ਵੇਦ ਜਿਸ (ਮਾਇਆ ਦੇ ਬਲ ਦੇ ਜ਼ਿਕਰ) ਵਿਚ ਲੱਗੇ ਰਹੇ ਹਨ, ਉਹ ਮਾਇਆ ਸਹਜੇ ਹੀ (ਉਹਨਾਂ ਬੰਦਿਆਂ ਤੋਂ) ਪਰੇ ਹਟ ਜਾਂਦੀ ਹੈ (ਜੋ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਂਦੇ ਹਨ, ਕਿਉਂਕਿ) ਉਹ ਬੰਦੇ, ਹੇ ਨਾਨਕ! ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ।੨।

(ਇਹ ਸਾਰਾ ਜਗਤ ਜਿਸ ਪਾਰਜਾਤ-ਪ੍ਰਭੂ ਦਾ) ਫੁੱਲ ਪੱਤਰ ਡਾਲੀਆਂ ਆਦਿਕ ਪਸਾਰਾ ਹੈਜੋ ਪ੍ਰਭੂ ਸਾਰੇ ਜਗਤ ਦਾ ਮੂਲ ਹੈ, ਜਿਸ ਦੀ ਜੋਤਿ ਸਭ ਜੀਵਾਂ ਵਿਚ ਪਸਰ ਰਹੀ ਹੈ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੈ, ਉਹ (ਸਰਬ-ਇੱਛਾ-ਪੂਰਕ) ਪਾਰਜਾਤ (-ਪ੍ਰਭੂਮੇਰੇ ਹਿਰਦੇ-ਆਂਗਨ ਵਿਚ ਪਰਗਟ ਹੋ ਗਿਆ ਹੈ (ਤੇ ਮੇਰੇ ਅੰਦਰੋਂ ਮਾਇਆ ਵਾਲੇ ਜੰਜਾਲ ਮੁੱਕ ਗਏ ਹਨ)। (ਹੇ ਭਾਈ! ਤੁਸੀ ਭੀ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉ, ਇਸ ਤਰ੍ਹਾਂ) ਮਾਇਆ ਦੇ ਬਹੁਤੇ ਜੰਜਾਲ ਛੱਡ ਸਕੋਗੇ।੩।

ਹੇ (ਮੇਰੀ) ਸਿੱਖਿਆ ਸੁਣਨ ਵਾਲੇ ਭਾਈ! ਜੋ ਬੇਨਤੀ ਨਾਨਕ ਕਰਦਾ ਹੈ ਉਹ ਸੁਣ-(ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਧਾਰਨ ਕਰ, ਇਸ ਤਰ੍ਹਾਂ ਤੂੰ) ਮਾਇਆ ਦੇ ਬੰਧਨ ਤਿਆਗ ਸਕੇਂਗਾ। ਜਿਸ ਮਨੁੱਖ ਦੇ ਮਨ ਵਿਚ ਸੋਚ-ਮੰਡਲ ਵਿਚ ਇਕ ਪਰਮਾਤਮਾ ਦੀ ਲਿਵ ਲੱਗ ਜਾਂਦੀ ਹੈ ਉਸ ਨੂੰ ਮੁੜ ਮੁੜ ਜਨਮ ਮਰਨ (ਦਾ ਗੇੜ) ਨਹੀਂ ਹੁੰਦਾ।੪।

(ਜਿਸ ਮਨੁੱਖ ਨੇ ਪਰਮਾਤਮਾ ਨੂੰ ਹਿਰਦੇ ਵਿਚ ਵਸਾ ਲਿਆ ਹੈ) ਉਹ ਗੁਰੂ ਕਿਹਾ ਜਾ ਸਕਦਾ ਹੈ, ਉਹ (ਅਸਲ) ਸਿੱਖ ਕਿਹਾ ਜਾ ਸਕਦਾ ਹੈਉਹ (ਅਸਲ) ਵੈਦ ਕਿਹਾ ਜਾ ਸਕਦਾ ਹੈ ਕਿਉਂਕਿ ਉਹ ਹੋਰ (ਆਤਮਕ) ਰੋਗੀਆਂ ਦੇ ਰੋਗ ਸਮਝ ਲੈਂਦਾ ਹੈ। ਪਰਮਾਤਮਾ ਦੇ ਸਿਮਰਨ ਦੀ ਬਰਕਤਿ ਨਾਲ ਦੁਨੀਆ ਦਾ ਕੰਮ-ਧੰਧਾ ਉਸ ਨੂੰ ਵਿਆਪ ਨਹੀਂ ਸਕਦਾ। (ਪ੍ਰਭੂ ਦੇ ਸਿਮਰਨ ਸਦਕਾਉਹ ਮਾਇਆ ਦੇ ਬੰਧਨ ਵਿਚ ਨਹੀਂ (ਫਸਦਾ) , ਉਹ ਗ੍ਰਿਹਸਤੀ (ਹੁੰਦਾ ਭੀ) ਜੋਗੀ ਹੈ।੫।

ਜਿਸ ਮਨੁੱਖ ਨੇ ਗੁਰੂ ਦੀ ਮੇਹਰ ਨਾਲ ਆਪਣੇ ਮਨ ਵਿਚ ਜਗਤ-ਮੂਲ ਅਦ੍ਰਿਸ਼ਟ ਪ੍ਰਭੂ ਨੂੰ ਸਿਮਰਿਆ ਹੈ ਤੇ ਉਸ ਨਾਲ ਮਿਲਾਪ ਹਾਸਲ ਕਰ ਲਿਆ ਹੈ ਉਸ ਨੇ ਕਾਮ ਕ੍ਰੋਧ ਤੇ ਅਹੰਕਾਰ ਤਿਆਗ ਦਿੱਤਾ ਹੈ, ਉਸ ਨੇ ਲੋਭ ਮੋਹ ਤੇ ਮਾਇਆ ਦੀ ਤ੍ਰਿਸ਼ਨਾ ਛੱਡ ਦਿੱਤੀ ਹੈ।੬।

ਪਰਮਾਤਮਾ ਨਾਲ ਡੂੰਘੀ ਸਾਂਝ ਬਣਨੀ, ਪ੍ਰਭੂ-ਚਰਨਾਂ ਵਿਚ ਸੁਰਤਿ ਜੁੜਨੀ-ਇਹ ਸਭ ਪ੍ਰਭੂ ਦੀ ਦਾਤਿ ਹੀ ਕਹੀ ਜਾ ਸਕਦੀ ਹੈ, (ਜਿਸ ਨੂੰ ਇਹ ਦਾਤਿ ਮਿਲਦੀ ਹੈ ਉਸ ਨੂੰ ਤੱਕ ਕੇ) ਕਾਮਾਦਿਕ ਵੈਰੀਆਂ ਦਾ ਰੰਗ ਫੱਕ ਹੋ ਜਾਂਦਾ ਹੈ, ਕਿਉਂਕਿ ਸਿਮਰਨ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ, ਮਾਨੋ) ਬ੍ਰਹਮ-ਰੂਪ ਕਮਲ ਦਾ ਸ਼ਹਿਦ (ਚੋਣ ਲੱਗ ਪੈਂਦਾ ਹੈ) ਉਸ (ਨਾਮ-ਅੰਮ੍ਰਿਤ ਸ਼ਹਿਦ ਦਾ) ਰਸ ਉਹ ਮਨੁੱਖ ਚੱਖਦਾ ਹੈ (ਇਸ ਕਰਕੇ ਉਹ ਮਾਇਆ ਦੇ ਹੱਲਿਆਂ ਵਲੋਂਸੁਚੇਤ ਰਹਿੰਦਾ ਹੈ, (ਮਾਇਆ-ਮੋਹ ਦੀ ਨੀਂਦ ਵਿਚ) ਗ਼ਾਫ਼ਿਲ ਨਹੀਂ ਹੁੰਦਾ।੭।

ਹੇ ਨਾਨਕ! ਜੋ ਪ੍ਰਭੂ ਵੱਡੇ ਜਿਗਰੇ ਵਾਲਾ ਹੈ, ਸਾਰੇ ਪਾਤਾਲ (ਸਾਰਾ ਸੰਸਾਰ ਜਿਸ ਪਾਰਜਾਤ-ਪ੍ਰਭੂ) ਦੇ ਪੱਤਰ (ਪਸਾਰਾ) ਹਨ, ਜੋ ਸਭ ਜੀਵਾਂ ਵਿਚ ਵਿਆਪਕ ਹੈ, ਗੁਰੂ ਦੇ ਉਪਦੇਸ ਦੀ ਬਰਕਤਿ ਨਾਲ ਮੈਂ ਉਸ ਦਾ ਨਾਮ-ਅੰਮ੍ਰਿਤ ਪੀਤਾ ਹੈ ਤੇ ਮਾਇਆ ਦਾ ਜ਼ਹਰ ਤਿਆਗਿਆ ਹੈ, ਹੁਣ ਮੇਰਾ ਮੁੜ ਮੁੜ ਗਰਭ-ਵਾਸ (ਜਨਮ ਮਰਨ) ਨਹੀਂ ਹੋਵੇਗਾ।੮।੧।

hey brother Always remember the Lord of the Universe. Keep the Lord in your heart (make it your) garland. 1. Stay.

In this same (body-) city there are (Kamadik) five thieves living, despite prohibitions (each one of them) rises and runs to steal the spiritual qualities in this city. (Having God in his heart) He who saves (his spiritual qualities) from (these five) the three qualities of Maya and from the ten senses, O Nanak! He obtains eternal salvation (from them). 1.

The Lord of Maya, whose origin is above the influence of Maya, the universe under the influence of Maya, in which the four Vedas are engaged (mentioning the power of Maya), that Maya would easily have gone beyond (those men). is (those who dwell God in their hearts, because) that man, O Nanak! By adding surti to (the feet of) God, they remain alert (from the attacks of Maya). 2.

(This whole world of which Parjat-Prbhu) is spread like flowers, who is the Lord who is the origin of the whole world, whose light is spreading in all beings, who is beyond the influence of maya, whose light is from himself. , that (all-desire-fulfilling) Parjat (-Lord) has become manifest in my heart (and the entanglements of maya have disappeared from within me). (O brother! You also dwell God in your heart, in this way) you will be able to leave most of the tangles of Maya. 3.

O brother who listens to (my) teaching! Listen to what Nanak prays (keep the name of God in your heart, thus you will be able to) renounce the bonds of maya. A person who has the life of one God in his mind does not have to be born and die again and again. 4.

(The man who has settled God in his heart) he can be called a Guru, he can be called a (real) Sikh, he can be called a (real) physician because he understands the diseases of other (spiritual) patients. . With the blessing of God's meditation, the world's business cannot overwhelm him. (Due to Lord's meditation) He is not (trapped) in the bonds of Maya, He is a Grihasti (also) a Yogi. 5.

The man who, with the grace of the Guru, has meditated in his mind on the invisible Lord, the origin of the world, and has attained union with him, has given up lust, anger and ego, he has given up lust, attachment and maya. 6.

Deep communion with God, joining the soul at the Lord's feet - all this can be called the gift of the Lord. In his heart, as if) the honey of the Brahma-form lotus (selection begins) of that (name-amrit honey) juice that man tastes (therefore he is aware of the attacks of maya), (of maya-moha) in sleep) is not oblivious.7.

O Nanak! Who is the Lord with a large liver, who is the letter (Pasara) of all the nether worlds (the whole world of which Parjat-Prhubhu), who is pervading all beings, with the blessing of the Guru's instruction, I have drunk His name-amrit and renounced the poison of Maya. Yes, now I will not be pregnant (birth and death) again and again. 8.1.

Saturday, December 31, 2022

Jan 01,2023 Hukamnama Sahib

ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥

ਅਰਥ: ਹੇ ਪਿਆਰੇ ਪ੍ਰਭੂ ਜੀ! ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ।ਰਹਾਉ।

ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀ (ਜੀਵ, ਤੇਰੇ ਦਰ ਦੇਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧।

(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ (ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ) ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।੨।

ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੋਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩।

ਹੇ ਭਾਈ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।੪।੧੧।

SORAT’H, THIRD MEHL:

Without serving the True Guru, he suffers in terrible pain, and throughout the four ages, he wanders aimlessly. I am poor and meek, and throughout the ages, You are the Great Giver - please, grant me the understanding of the Shabad. || 1 || O Dear Beloved Lord, please show mercy to me. Unite me in the Union of the True Guru, the Great Giver, and give me the support of the Lord’s Name.|| Pause || Conquering my desires and duality, I have merged in celestial peace, and I have found the Naam, the Name of the Infinite Lord. I have tasted the sublime essence of the Lord, and my soul has become immaculately pure; the Lord is the Destroyer of sins. || 2 || Dying in the Word of the Shabad, you shall live forever, and you shall never die again. The Ambrosial Nectar of the Naam is ever-sweet to the mind; but how few are those who obtain the Shabad. || 3 || The Great Giver keeps His Gifts in His Hand; He gives them to those with whom He is pleased. O Nanak, imbued with the Naam, they find peace, and in the Court of the Lord, they are exalted. || 4 || 11 ||

Wednesday, December 28, 2022

ਸੋਰਠਿ ਮਹਲਾ ੫ ॥ ਮਾਤ ਗਰਭ ਦੁਖ ਸਾਗਰੋ ਪਿਆਰੇ ਤਹ ਅਪਣਾ ਨਾਮੁ ਜਪਾਇਆ ॥ ਬਾਹਰਿ ਕਾਢਿ ਬਿਖੁ ਪਸਰੀਆ ਪਿਆਰੇ ਮਾਇਆ ਮੋਹੁ ਵਧਾਇਆ ॥ ਜਿਸ ਨੋ ਕੀਤੋ ਕਰਮੁ ਆਪਿ ਪਿਆਰੇ ਤਿਸੁ ਪੂਰਾ ਗੁਰੂ ਮਿਲਾਇਆ ॥ ਸੋ ਆਰਾਧੇ ਸਾਸਿ ਸਾਸਿ ਪਿਆਰੇ ਰਾਮ ਨਾਮ ਲਿਵ ਲਾਇਆ ॥੧॥ ਮਨਿ ਤਨਿ ਤੇਰੀ ਟੇਕ ਹੈ ਪਿਆਰੇ ਮਨਿ ਤਨਿ ਤੇਰੀ ਟੇਕ ॥ ਤੁਧੁ ਬਿਨੁ ਅਵਰੁ ਨ ਕਰਨਹਾਰੁ ਪਿਆਰੇ ਅੰਤਰਜਾਮੀ ਏਕ ॥ ਰਹਾਉ ॥ ਕੋਟਿ ਜਨਮ ਭ੍ਰਮਿ ਆਇਆ ਪਿਆਰੇ ਅਨਿਕ ਜੋਨਿ ਦੁਖੁ ਪਾਇ ॥ ਸਾਚਾ ਸਾਹਿਬੁ ਵਿਸਰਿਆ ਪਿਆਰੇ ਬਹੁਤੀ ਮਿਲੈ ਸਜਾਇ ॥ ਜਿਨ ਭੇਟੈ ਪੂਰਾ ਸਤਿਗੁਰੂ ਪਿਆਰੇ ਸੇ ਲਾਗੇ ਸਾਚੈ ਨਾਇ ॥ ਤਿਨਾ ਪਿਛੈ ਛੁਟੀਐ ਪਿਆਰੇ ਜੋ ਸਾਚੀ ਸਰਣਾਇ ॥੨॥

ਅਰਥ: ਹੇ ਪਿਆਰੇ ਪ੍ਰਭੂ! ਮੇਰੇ) ਮਨ ਵਿਚ (ਮੇਰੇਹਿਰਦੇ ਵਿਚ ਸਦਾ ਤੇਰਾ ਹੀ ਆਸਰਾ ਹੈ (ਤੂੰ ਹੀ ਮਾਇਆ ਦੇ ਮੋਹ ਤੋਂ ਬਚਾਣ ਵਾਲਾ ਹੈਂ। ਹੇ ਪਿਆਰੇ ਪ੍ਰਭੂ! ਤੂੰ ਹੀ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ। ਤੈਥੋਂ ਬਿਨਾ ਹੋਰ ਕੋਈ ਨਹੀਂ ਜੋ ਸਭ ਕੁਝ ਕਰਨ ਦੀ ਸਮਰਥਾ ਵਾਲਾ ਹੋਵੇ।ਰਹਾਉ।

ਹੇ ਪਿਆਰੇ (ਭਾਈ) ! ਮਾਂ ਦਾ ਪੇਟ ਦੁੱਖਾਂ ਦਾ ਸਮੁੰਦਰ ਹੈ, ਉਥੇ (ਪ੍ਰਭੂ ਨੇ ਜੀਵ ਪਾਸੋਂ) ਆਪਣੇ ਨਾਮ ਦਾ ਸਿਮਰਨ ਕਰਾਇਆ (ਤੇ, ਇਸ ਨੂੰ ਦੁੱਖਾਂ ਤੋਂ ਬਚਾਈ ਰੱਖਿਆ। ਮਾਂ ਦੇ ਪੇਟ ਵਿਚੋਂ ਕੱਢ ਕੇ (ਜਨਮ ਦੇ ਕੇ, ਪ੍ਰਭੂ ਨੇ ਜੀਵ ਵਾਸਤੇਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੀ ਮਾਇਆ ਦੇ ਮੋਹ ਦੀ) ਜ਼ਹਰ ਖਿਲਾਰ ਰੱਖੀ (ਤੇ, ਇਸ ਤਰ੍ਹਾਂ ਜੀਵ ਦੇ ਹਿਰਦੇ ਵਿਚ) ਮਾਇਆ ਦਾ ਮੋਹ ਵਧਾ ਦਿੱਤਾ। ਹੇ ਭਾਈ! ਜਿਸ ਮਨੁੱਖ ਉੱਤੇ ਆਪ ਪ੍ਰਭੂ ਮੇਹਰ ਕਰਦਾ ਹੈ, ਉਸ ਨੂੰ ਪੂਰਾ ਗੁਰੂ ਮਿਲਾਂਦਾ ਹੈ। ਉਹ ਮਨੁੱਖ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਸਿਮਰਨ ਕਰਦਾ ਹੈ, ਤੇ, ਪਰਮਾਤਮਾ ਦੇ ਨਾਮ ਦੀ ਲਗਨ (ਆਪਣੇ ਅੰਦਰ) ਬਣਾਈ ਰੱਖਦਾ ਹੈ।੧।

ਹੇ ਭਾਈ! ਅਨੇਕਾਂ ਜੂਨਾਂ ਦੇ ਦੁੱਖ ਸਹਾਰ ਕੇ, ਕ੍ਰੋੜਾਂ ਜਨਮਾਂ ਵਿਚ ਭਟਕ ਕੇ (ਜੀਵ ਮਨੁੱਖਾ ਜਨਮ ਵਿਚ) ਆਉਂਦਾ ਹੈ, (ਪਰ ਇੱਥੇ ਇਸ ਨੂੰ) ਸਦਾ ਕਾਇਮ ਰਹਿਣ ਵਾਲਾ ਮਾਲਕ ਭੁੱਲ ਜਾਂਦਾ ਹੈ, ਤੇ, ਇਸ ਨੂੰ ਬੜੀ ਸਜ਼ਾ ਮਿਲਦੀ ਹੈ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਸੁਰਤਿ ਜੋੜਦੇ ਹਨ। ਹੇ ਭਾਈ! ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਉਹਨਾਂ ਦੇ ਪੂਰਨਿਆਂ ਤੇ ਤੁਰ ਕੇ (ਮਾਇਆ ਦੇ ਮੋਹ ਦੀ ਜ਼ਹਿਰ ਤੋਂ) ਬਚ ਜਾਈਦਾ ਹੈ।੨।

ਮਿਠਾ ਕਰਿ ਕੈ ਖਾਇਆ ਪਿਆਰੇ ਤਿਨਿ ਤਨਿ ਕੀਤਾ ਰੋਗੁ ॥ ਕਉੜਾ ਹੋਇ ਪਤਿਸਟਿਆ ਪਿਆਰੇ ਤਿਸ ਤੇ ਉਪਜਿਆ ਸੋਗੁ ॥ ਭੋਗ ਭੁੰਚਾਇ ਭੁਲਾਇਅਨੁ ਪਿਆਰੇ ਉਤਰੈ ਨਹੀ ਵਿਜੋਗੁ ॥ ਜੋ ਗੁਰ ਮੇਲਿ ਉਧਾਰਿਆ ਪਿਆਰੇ ਤਿਨ ਧੁਰੇ ਪਇਆ ਸੰਜੋਗੁ ॥੩॥ ਮਾਇਆ ਲਾਲਚਿ ਅਟਿਆ ਪਿਆਰੇ ਚਿਤਿ ਨ ਆਵਹਿ ਮੂਲਿ ॥ ਜਿਨ ਤੂ ਵਿਸਰਹਿ ਪਾਰਬ੍ਰਹਮ ਸੁਆਮੀ ਸੇ ਤਨ ਹੋਏ ਧੂੜਿ ॥ ਬਿਲਲਾਟ ਕਰਹਿ ਬਹੁਤੇਰਿਆ ਪਿਆਰੇ ਉਤਰੈ ਨਾਹੀ ਸੂਲੁ ॥ ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨ ਕਾ ਰਹਿਆ ਮੂਲੁ ॥੪॥

ਹੇ ਭਾਈ! ਮਨੁੱਖ ਨੇ (ਸਾਰੀ ਉਮਰ ਦੁਨੀਆ ਦੇ ਪਦਾਰਥਾਂ ਨੂੰ) ਮਿੱਠੇ ਮੰਨ ਕੇ ਖਾਧਾ, ਉਸ ਮਿੱਠੇ ਨੇ (ਉਸ ਦੇ) ਸਰੀਰ ਵਿਚ ਰੋਗ ਪੈਦਾ ਕਰ ਦਿੱਤਾ। ਉਹ ਰੋਗ ਦੁਖਦਾਈ ਹੋ ਕੇ ਸਰੀਰ ਵਿਚ ਪੱਕਾ ਟਿਕ ਜਾਂਦਾ ਹੈ ਉਸ (ਰੋਗ) ਤੋਂ ਚਿੰਤਾ-ਗ਼ਮ ਪੈਦਾ ਹੁੰਦੀ ਹੈ। ਦੁਨੀਆ ਦੇ ਪਦਾਰਥ ਖਵਾ ਖਵਾ ਕੇ ਉਸ ਪਰਮਾਤਮਾ ਨੇ (ਆਪ ਹੀ ਜੀਵ ਨੂੰ) ਕੁਰਾਹੇ ਪਾ ਰੱਖਿਆ ਹੈ। (ਪਰਮਾਤਮਾ ਨਾਲੋਂ ਜੀਵ ਦਾ) ਵਿਛੋੜ ਮੁੱਕਣ ਵਿਚ ਨਹੀਂ ਆਉਂਦਾ। ਜਿਨ੍ਹਾਂ ਜੀਵਾਂ ਨੂੰ ਗੁਰੂ ਨਾਲ ਮਿਲਾ ਕੇ ਪ੍ਰਭੂ ਨੇ (ਪਦਾਰਥਾਂ ਦੇ ਭੋਗਾਂ ਤੋਂ) ਬਚਾ ਲਿਆਧੁਰੋਂ ਲਿਖੇ ਅਨੁਸਾਰ ਉਹਨਾਂ ਦਾ (ਪਰਮਾਤਮਾ ਨਾਲ) ਮਿਲਾਪ ਹੋ ਗਿਆ।੩।

ਹੇ ਪਿਆਰੇ ਪ੍ਰਭੂ! ਜੇਹੜੇ ਮਨੁੱਖ (ਸਦਾ) ਮਾਇਆ ਦੇ ਲਾਲਚ ਵਿਚ ਫਸੇ ਰਹਿੰਦੇ ਹਨ, ਉਹਨਾਂ ਦੇ ਚਿੱਤ ਵਿਚ ਤੂੰ ਉੱਕਾ ਹੀ ਨਹੀਂ ਵੱਸਦਾ। ਹੇ ਮਾਲਕ ਪ੍ਰਭੂ! ਜਿਨ੍ਹਾਂ ਨੂੰ ਤੇਰੀ ਯਾਦ ਭੁੱਲ ਜਾਂਦੀ ਹੈ ਉਹ ਸਰੀਰ (ਆਤਮਕ ਜੀਵਨ ਦੀ ਪੂੰਜੀ ਬਣਾਣ ਤੋਂ ਬਿਨਾ ਹੀ) ਮਿੱਟੀ ਹੋ ਜਾਂਦੇ ਹਨ। (ਮਾਇਆ ਦੇ ਮੋਹ ਕਾਰਨ ਦੁੱਖੀ ਹੋ ਹੋ ਕੇ) ਉਹ ਬਥੇਰੇ ਵਿਲਕਦੇ ਹਨ, ਪਰ ਉਹਨਾਂ ਦੇ ਅੰਦਰ ਦਾ ਉਹ ਦੁੱਖ ਦੂਰ ਨਹੀਂ ਹੁੰਦਾ।

ਹੇ ਭਾਈ! ਗੁਰੂ ਨਾਲ ਮਿਲਾ ਕੇ ਜਿਨ੍ਹਾਂ ਦਾ ਜੀਵਨ ਪਰਮਾਤਮਾ ਸੋਹਣਾ ਬਣਾ ਦੇਂਦਾ ਹੈ, ਉਹਨਾਂ ਦਾ ਆਤਮਕ ਜੀਵਨ ਦਾ ਸਰਮਾਇਆ ਬਚਿਆ ਰਹਿੰਦਾ ਹੈ।੪।

ਸਾਕਤ ਸੰਗੁ ਨ ਕੀਜਈ ਪਿਆਰੇ ਜੇ ਕਾ ਪਾਰਿ ਵਸਾਇ ॥ ਜਿਸੁ ਮਿਲਿਐ ਹਰਿ ਵਿਸਰੈ ਪਿਆਰੇ ਸ ਮੁਹਿ ਕਾਲੈ ਉਠਿ ਜਾਇ ॥ ਮਨਮੁਖਿ ਢੋਈ ਨਹ ਮਿਲੈ ਪਿਆਰੇ ਦਰਗਹ ਮਿਲੈ ਸਜਾਇ ॥ ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨਾ ਪੂਰੀ ਪਾਇ ॥੫॥ ਸੰਜਮ ਸਹਸ ਸਿਆਣਪਾ ਪਿਆਰੇ ਇਕ ਨ ਚਲੀ ਨਾਲਿ ॥ ਜੋ ਬੇਮੁਖ ਗੋਬਿੰਦ ਤੇ ਪਿਆਰੇ ਤਿਨ ਕੁਲਿ ਲਾਗੈ ਗਾਲਿ ॥ ਹੋਦੀ ਵਸਤੁ ਨ ਜਾਤੀਆ ਪਿਆਰੇ ਕੂੜੁ ਨ ਚਲੀ ਨਾਲਿ ॥ ਸਤਿਗੁਰੁ ਜਿਨਾ ਮਿਲਾਇਓਨੁ ਪਿਆਰੇ ਸਾਚਾ ਨਾਮੁ ਸਮਾਲਿ ॥੬॥

ਹੇ ਭਾਈ! ਜਿਥੋਂ ਤਕ ਵੱਸ ਲੱਗੇ, ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਦਾ ਸਾਥ ਨਹੀਂ ਕਰਨਾ ਚਾਹੀਦਾ, ਕਿਉਂਕਿ ਉਸ ਮਨੁੱਖ ਨੂੰ ਮਿਲਿਆਂ ਪਰਮਾਤਮਾ ਵਿਸਰ ਜਾਂਦਾ ਹੈ। (ਜੇਹੜਾ ਮਨੁੱਖ ਸਾਕਤ ਦਾ ਸੰਗ ਕਰਦਾ ਹੈ) ਉਹ ਬਦਨਾਮੀ ਖੱਟ ਕੇ ਹੀ ਦੁਨੀਆ ਤੋਂ ਚਲਾ ਜਾਂਦਾ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਪਰਮਾਤਮਾ ਦੀ ਦਰਗਾਹ ਵਿਚ ਥਾਂ ਨਹੀਂ ਮਿਲਦੀ, (ਉਸ ਨੂੰ ਸਗੋਂ ਉਥੇ) ਸਜ਼ਾ ਮਿਲਦੀ ਹੈ। ਪਰ, ਹੇ ਭਾਈ! ਗੁਰੂ ਦੇ ਨਾਲ ਮਿਲਾ ਕੇ ਜਿਨ੍ਹਾਂ ਮਨੁੱਖਾਂ ਦਾ ਜੀਵਨ ਪਰਮਾਤਮਾ ਨੇ ਸੋਹਣਾ ਬਣਾ ਦਿੱਤਾ ਹੈਉਹਨਾਂ ਨੂੰ ਸਫਲਤਾ ਪ੍ਰਾਪਤ ਹੁੰਦੀ ਹੈ।੫।

ਹੇ ਭਾਈ! ਵਰਤ ਨੇਮ ਆਦਿਕ) ਹਜ਼ਾਰਾਂ ਸੰਜਮ ਤੇ ਹਜ਼ਾਰਾਂ ਸਿਆਣਪਾਂ (ਜੇ ਮਨੁੱਖ ਕਰਦਾ ਰਹੇ, ਤਾਂ ਇਹਨਾਂ ਵਿਚੋਂ) ਇੱਕ ਭੀ (ਪਰਲੋਕ ਵਿਚ) ਮਦਦ ਨਹੀਂ ਕਰਦੀ। ਜੇਹੜੇ ਮਨੁੱਖ ਪਰਮਾਤਮਾ ਵਲੋਂ ਆਪਣਾ ਮੂੰਹ ਭਵਾਈ ਰੱਖਦੇ ਹਨ, ਉਹਨਾਂ ਦੇ (ਤਾਂ) ਖ਼ਾਨਦਾਨ ਵਿਚ (ਭੀਕਲੰਕ ਦਾ ਟਿੱਕਾ ਲੱਗ ਜਾਂਦਾ ਹੈ। (ਸਾਕਤ ਮਨੁੱਖ ਹਿਰਦੇ ਵਿਚ) ਵੱਸਦੇ (ਕੀਮਤੀ ਹਰਿ-ਨਾਮ) ਪਦਾਰਥ ਨਾਲ ਸਾਂਝ ਨਹੀਂ ਪਾਂਦਾ (ਦੁਨੀਆ ਦੇ ਨਾਸਵੰਤ ਪਦਾਰਥਾਂ ਨਾਲ ਹੀ ਮੋਹ ਪਾਈ ਰੱਖਦਾ ਹੈ, ਪਰ ਕੋਈ ਭੀ) ਨਾਸਵੰਤ ਪਦਾਰਥ (ਪਰਲੋਕ ਵਿਚ) ਨਾਲ ਨਹੀਂ ਜਾਂਦਾ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਉਸ ਪਰਮਾਤਮਾ ਨੇ ਗੁਰੂ ਮਿਲਾ ਦਿੱਤਾ ਹੈ ਉਹ ਮਨੁੱਖ ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ (ਆਪਣੇ ਹਿਰਦੇ ਵਿਚ) ਵਸਾਈ ਰੱਖਦੇ ਹਨ।੬।

ਸਤੁ ਸੰਤੋਖੁ ਗਿਆਨੁ ਧਿਆਨੁ ਪਿਆਰੇ ਜਿਸ ਨੋ ਨਦਰਿ ਕਰੇ ॥ ਅਨਦਿਨੁ ਕੀਰਤਨੁ ਗੁਣ ਰਵੈ ਪਿਆਰੇ ਅੰਮ੍ਰਿਤਿ ਪੂਰ ਭਰੇ ॥ ਦੁਖ ਸਾਗਰੁ ਤਿਨ ਲੰਘਿਆ ਪਿਆਰੇ ਭਵਜਲੁ ਪਾਰਿ ਪਰੇ ॥ ਜਿਸੁ ਭਾਵੈ ਤਿਸੁ ਮੇਲਿ ਲੈਹਿ ਪਿਆਰੇ ਸੇਈ ਸਦਾ ਖਰੇ ॥੭॥ ਸੰਮ੍ਰਥ ਪੁਰਖੁ ਦਇਆਲ ਦੇਉ ਪਿਆਰੇ ਭਗਤਾ ਤਿਸ ਕਾ ਤਾਣੁ ॥ ਤਿਸੁ ਸਰਣਾਈ ਢਹਿ ਪਏ ਪਿਆਰੇ ਜਿ ਅੰਤਰਜਾਮੀ ਜਾਣੁ ॥ ਹਲਤੁ ਪਲਤੁ ਸਵਾਰਿਆ ਪਿਆਰੇ ਮਸਤਕਿ ਸਚੁ ਨੀਸਾਣੁ ॥ ਸੋ ਪ੍ਰਭੁ ਕਦੇ ਨ ਵੀਸਰੈ ਪਿਆਰੇ ਨਾਨਕ ਸਦ ਕੁਰਬਾਣੁ ॥੮॥੨॥

ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ, ਉਸ ਦੇ ਅੰਦਰ ਸੇਵਾ ਸੰਤੋਖ ਗਿਆਨ ਧਿਆਨ (ਆਦਿਕ ਗੁਣ ਪੈਦਾ ਹੋ ਜਾਂਦੇ ਹਨ। ਉਹ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ, ਪਰਮਾਤਮਾ ਦੇ ਗੁਣ ਚੇਤੇ ਕਰਦਾ ਰਹਿੰਦਾ ਹੈ, (ਉਸ ਦਾ ਹਿਰਦਾ) ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਨਕਾ-ਨੱਕ ਭਰਿਆ ਰਹਿੰਦਾ ਹੈ। (ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪ੍ਰਭੂ ਦੀ ਮੇਹਰ ਦੀ ਨਿਗਾਹ ਹੁੰਦੀ ਹੈ) ਉਹ ਮਨੁੱਖ ਦੁੱਖਾਂ ਦੇ ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ ਉਹ ਸੰਸਾਰ-ਸਮੁੰਦਰ ਤੋਂ ਪਾਰ ਪਹੁੰਚ ਜਾਂਦੇ ਹਨ।

ਹੇ ਪਿਆਰੇ ਪ੍ਰਭੂ! ਜੇਹੜਾ ਜੇਹੜਾ ਮਨੁੱਖ ਤੈਨੂੰ ਚੰਗਾ ਲੱਗਦਾ ਹੈ, ਉਸ ਉਸ ਨੂੰ ਤੂੰ (ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈਂ। ਉਹ ਬੰਦੇ ਸਦਾ ਲਈ ਚੰਗੇ ਜੀਵਨ ਵਾਲੇ ਹੋ ਜਾਂਦੇ ਹਨ।੭।

ਹੇ ਭਾਈ! ਪਰਮਾਤਮਾ ਸਾਰੀਆਂ ਤਾਕਤਾਂ ਦਾ ਮਾਲਕ ਹੈ, ਸਰਬ-ਵਿਆਪਕ ਹੈ, ਦਇਆ ਦਾ ਘਰ ਹੈ, ਪ੍ਰਕਾਸ਼-ਰੂਪ ਹੈ। ਭਗਤਾਂ ਨੂੰ (ਸਦਾ) ਉਸ ਦਾ ਆਸਰਾ ਰਹਿੰਦਾ ਹੈ। ਹੇ ਭਾਈ! ਭਗਤ ਉਸ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ, ਜੇਹੜਾ ਸਭ ਦੇ ਦਿਲ ਦੀ ਜਾਣਨ ਵਾਲਾ ਹੈਤੇ, ਸਿਆਣਾ ਹੈ। ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਸਦਾ ਕਾਇਮ ਰਹਿਣ ਵਾਲੀ ਮੋਹਰ ਲਾ ਦੇਂਦਾ ਹੈ, ਉਸ ਦਾ ਇਹ ਲੋਕ ਤੇ ਪਰਲੋਕ ਸੰਵਰ ਜਾਂਦਾ ਹੈ।

ਹੇ ਨਾਨਕ! ਆਖ-ਹੇ ਭਾਈ (ਮੇਰੀ ਤਾਂ ਸਦਾ ਇਹੀ ਤਾਂਘ ਹੈ ਕਿਉਹ ਪਰਮਾਤਮਾ ਮੈਨੂੰ ਕਦੇ ਭੀ ਨਾਹ ਭੁੱਲੇ। ਮੈਂ (ਉਸ ਤੋਂ) ਸਦਾ ਸਦਕੇ ਜਾਂਦਾ ਹਾਂ।੮।੨।

SORAT’H, FIFTH MEHL:

The womb of the mother is an ocean of pain, O Beloved; even there, the Lord causes His Name to be chanted. When he emerges, he finds corruption pervading everywhere, O Beloved, and he becomes increasingly attached to Maya. One whom the Lord blesses with His kind favor, O Beloved, meets the Perfect Guru. He worships the Lord in adoration with each and every breath, O Beloved; he is lovingly attached to the Lord’s Name. || 1 || You are the support of my mind and body, O Beloved; You are the support of my mind and body. There is no other Creator except for You, O Beloved; You alone are the Inner-knower, the Searcher of hearts. || Pause || After wandering in doubt for millions of incarnations, he comes into the world, O Beloved; for uncounted lifetimes, he has suffered in pain. He has forgotten his True Lord and Master, O Beloved, and so he suffers terrible punishment. Those who meet with the Perfect True Guru, O Beloved, are attached to the True Name. We are saved by following those, O Beloved, who seek the Sanctuary of the True Lord. || 2 || He thinks that his food is so sweet, O Beloved, but it makes his body ill. It turns out to be bitter, O Beloved, and it produces only sadness. The Lord leads him astray in the enjoyment of pleasures, O Beloved, and so his sense of separation does not depart. Those who meet the Guru are saved, O Beloved; this is their pre-ordained destiny. || 3 || He is filled with longing for Maya, O Beloved, and so the Lord does not ever come into his mind. Those who forget You, O Supreme Lord Master, their bodies turn to dust. They cry out and scream horribly, O Beloved, but their torment does not end. Those who meet the Guru, and reform themselves, O Beloved, their capital remains intact. || 4 || As far as possible, do not associate with the faithless cynics, O Beloved. Meeting with them, the Lord is forgotten, O Beloved, and you rise and depart with a blackened face. The self-willed manmukh finds no rest or shelter, O Beloved; in the Court of the Lord, they are punished. Those who meet with the Guru, and reform themselves, O Beloved, their affairs are resolved. || 5 || One may have thousands of clever tricks and techniques of austere self-discipline, O Beloved, but not even one of them will go with him. Those who turn their backs on the Lord of the Universe, O Beloved, their families are stained with disgrace. He does not know that thing which is, O Beloved; falsehood will not help him. Those who meet with the True Guru, O Beloved, dwell upon the True Name. || 6 || When the Lord casts His Glance of Grace, O Beloved, one is blessed with Truth, contentment, wisdom and meditation. Night and day, he sings the Kirtan of the Lord’s Praises, O Beloved, totally filled with Ambrosial Nectar. He crosses over the sea of pain, O Beloved, and swims across the terrifying world-ocean. One who is pleasing to His Will, He unites with Himself, O Beloved; he is forever true. || 7 || The all-powerful Divine Lord is compassionate, O Beloved; He is the Support of His devotees. I seek His Sanctuary, O Beloved; He is the Inner-knower, the Searcher of hearts. He has adorned me in this world and the next, O Beloved; He has placed the Emblem of Truth upon my forehead. I shall never forget that God, O Beloved; Nanak is forever a sacrifice to Him. || 8 || 2 ||

Tuesday, December 27, 2022

Dec 28,2022 Hukamnana Sahib

  ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥

ਅਰਥ: ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ।

ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧।

ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।੨।

ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।੩।

ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ। ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।੪।

ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ। ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।੫।

ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ।

ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ।੬।

ਹੇ ਭਾਈ! ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ। ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ ਹੈ। (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ।੭।

ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤਿ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ। ਹੇ ਨਾਨਕ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ।੮।੩।

SORAT’H, FIRST MEHL:

Those who serve the True Guru, O Beloved, their companions are saved as well. No one blocks their way, O Beloved, and the Lord’s Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. || 1 || I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore? || 1 || Pause || I praise the Praiseworthy Lord, O Beloved; there is no other one to praise. Those who praise my God are good, O Beloved; they are imbued with the Word of the Shabad, and His Love. If I join them, O Beloved, I can churn the essence and so find joy. || 2 || The gateway to honor is Truth, O Beloved; it bears the Insignia of the True Name of the Lord. We come into the world, and we depart, with our destiny written and pre-ordained, O Beloved; realize the Command of the Commander. Without the Guru, this Command is not understood, O Beloved; True is the Power of the True Lord. || 3 || By His Command, we are conceived, O Beloved, and by His Command, we grow in the womb. By His Command, we are born, O Beloved, head-first, and upside-down. The Gurmukh is honored in the Court of the Lord, O Beloved; he departs after resolving his affairs. || 4 || By His Command, one comes into the world, O Beloved, and by His Will, he goes. By His Will, some are bound and gagged and driven away, O Beloved; the self-willed manmukhs suffer their punishment. By His Command, the Word of the Shabad, is realized, O Beloved, and one goes to the Court of the Lord robed in honor. || 5 || By His Command, some accounts are accounted for, O Beloved; by His Command, some suffer in egotism and duality. By His Command, one wanders in reincarnation, O Beloved; deceived by sins and demerits, he cries out in his suffering. If he comes to realize the Command of the Lord’s Will, O Beloved, then he is blessed with Truth and Honor. || 6 || It is so difficult to speak it, O Beloved; how can we speak, and hear, the True Name? I am a sacrifice to those who praise the Lord, O Beloved. I have obtained the Name, and I am satisfied, O Beloved; by His Grace, I am united in His Union. || 7 || If my body were to become the paper, O Beloved, and my mind the inkpot; and if my tongue became the pen, O Beloved, I would write, and contemplate, the Glorious Praises of the True Lord. Blessed is that scribe, O Nanak, who writes the True Name, and enshrines it within his heart. || 8 || 3 ||

Thursday, December 15, 2022

Sangrand and Hukamnama Sahib 16.12.2022

 ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥ ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥ ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥ ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥ ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥ ਪੋਖੁ ਸੋੁਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥

ਅਰਥ: ਪੋਹ ਦੇ ਮਹੀਨੇ ਜਿਸ ਜੀਵ-ਇਸਤ੍ਰੀ ਦੇ ਗਲ ਨਾਲ (ਹਿਰਦੇ ਵਿਚ) ਪ੍ਰਭੂ-ਪਤੀ ਲੱਗਾ ਹੋਇਆ ਹੋਵੇ ਉਸ ਨੂੰ ਕੱਕਰ (ਮਨ ਦੀ ਕਠੋਰਤਾ, ਕੋਰਾਪਨ) ਜ਼ੋਰ ਨਹੀਂ ਪਾ ਸਕਦਾ, (ਕਿਉਂਕਿ) ਉਸਦੀ ਬ੍ਰਿਤੀ ਪ੍ਰਭੂ ਦੇ ਦੀਦਾਰ ਦੀ ਤਾਂਘ ਵਿਚ ਜੁੜੀ ਰਹਿੰਦੀ ਹੈ, ਉਸ ਦਾ ਮਨ ਪ੍ਰਭੂ ਦੇ ਸੋਹਣੇ ਚਰਨਾਂ ਵਿਚ ਵਿੱਝਾ ਰਹਿੰਦਾ ਹੈ।

ਜਿਸ ਜੀਵ-ਇਸਤ੍ਰੀ ਨੇ ਗੋਬਿੰਦ ਗੋਪਾਲ ਦਾ ਆਸਰਾ ਲਿਆ ਹੈ, ਉਸ ਨੇ ਪ੍ਰਭੂ-ਪਤੀ ਦੀ ਸੇਵਾ ਦਾ ਲਾਭ ਖੱਟਿਆ ਹੈ, ਮਾਇਆ ਉਸ ਨੂੰ ਪੋਹ ਨਹੀਂ ਸਕਦੀ, ਗੁਰੂ ਨੂੰ ਮਿਲ ਕੇ ਉਸ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਚੁੱਭੀ ਲਾਈ ਹੈ। ਜਿਸ ਪਰਮਾਤਮਾ ਤੋਂ ਉਸ ਨੇ ਜਨਮ ਲਿਆ ਹੈ, ਉਸੇ ਵਿਚ ਉਹ ਜੁੜੀ ਰਹਿੰਦੀ ਹੈ, ਉਸ ਦੀ ਲਿਵ ਪ੍ਰਭੂ ਦੀ ਪ੍ਰੀਤ ਵਿਚ ਲੱਗੀ ਰਹਿੰਦੀ ਹੈ। ਪਾਰਬ੍ਰਹਮ ਨੇ (ਉਸ ਦਾ) ਹੱਥ ਫੜ ਕੇ (ਉਸ ਨੂੰ ਆਪਣੇ ਚਰਨਾਂ ਵਿਚ) ਜੋੜਿਆ ਹੁੰਦਾ ਹੈ, ਉਹ ਮੁੜ (ਉਸ ਦੇ ਚਰਨਾਂ ਤੋਂ) ਵਿੱਛੁੜਦੀ ਨਹੀਂ। (ਪਰ) ਉਹ ਸੱਜਣ ਪ੍ਰਭੂ ਬੜਾ ਅਪਹੁੰਚ ਹੈ, ਬੜਾ ਡੂੰਘਾ ਹੈ, ਮੈਂ ਉਸ ਤੋਂ ਲਖ ਵਾਰੀ ਕੁਰਬਾਨ ਹਾਂ। ਹੇ ਨਾਨਕ! (ਉਹ ਬੜਾ ਦਿਆਲ ਹੈ) ਦਰ ਉੱਤੇ ਡਿੱਗਿਆਂ ਦੀ ਉਸ ਪ੍ਰਭੂ ਨੂੰ ਇੱਜ਼ਤ ਰੱਖਣੀ ਹੀ ਪੈਂਦੀ ਹੈ।

ਜਿਸ ਉੱਤੇ ਉਹ ਬੇ-ਪਰਵਾਹ ਪ੍ਰਭੂ ਮਿਹਰ ਕਰਦਾ ਹੈ, ਉਸ ਨੂੰ ਪੋਹ ਦਾ ਮਹੀਨਾ ਸੁਹਾਵਣਾ ਲੱਗਦਾ ਹੈ ਉਸ ਨੂੰ ਸਾਰੇ ਹੀ ਸੁਖ ਮਿਲ ਜਾਂਦੇ ਹਨ।11।

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:
ONE UNIVERSAL CREATOR GOD. BY THE GRACE OF THE TRUE GURU:

In the month of Poh, the cold does not touch those, whom the Husband Lord hugs close in His Embrace. Their minds are transfixed by His Lotus Feet. They are attached to the Blessed Vision of the Lord’s Darshan. Seek the Protection of the Lord of the Universe; His service is truly profitable. Corruption shall not touch you, when you join the Holy Saints and sing the Lord’s Praises. From where it originated, there the soul is blended again. It is absorbed in the Love of the True Lord. When the Supreme Lord God grasps someone’s hand, he shall never again suffer separation from Him. I am a sacrifice, 100,000 times, to the Lord, my Friend, the Unapproachable and Unfathomable. Please preserve my honor, Lord; Nanak begs at Your Door. Poh is beautiful, and all comforts come to that one, whom the Carefree Lord has forgiven. || 11 ||

ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥
ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧।
SHALOK, THIRD MEHL:ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ।ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ।ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।
GREAT MEN SPEAK THE TEACHINGS BY RELATING THEM TO INDIVIDUAL SITUATIONS, BUT THE WHOLE WORLD SHARES IN THEM. ONE WHO BECOMES GURMUKH KNOWS THE FEAR OF GOD, AND REALIZES HIS OWN SELF. IF, BY GURU’S GRACE, ONE REMAINS DEAD WHILE YET ALIVE, THE MIND BECOMES CONTENT IN ITSELF. THOSE WHO HAVE NO FAITH IN THEIR OWN MINDS, O NANAK — HOW CAN THEY SPEAK OF SPIRITUAL WISDOM? || 1 || THIRD MEHL: THOSE WHO DO NOT FOCUS THEIR CONSCIOUSNESS ON THE LORD, AS GURMUKH, SUFFER PAIN AND GRIEF IN THE END. THEY ARE BLIND, INWARDLY AND OUTWARDLY, AND THEY DO NOT UNDERSTAND ANYTHING. O PANDIT, O RELIGIOUS SCHOLAR, THE WHOLE WORLD IS FED FOR THE SAKE OF THOSE WHO ARE ATTUNED TO THE LORD’S NAME. THOSE WHO PRAISE THE WORD OF THE GURU’S SHABAD, REMAIN BLENDED WITH THE LORD. O PANDIT, O RELIGIOUS SCHOLAR, NO ONE IS SATISFIED, AND NO ONE FINDS TRUE WEALTH THROUGH THE LOVE OF DUALITY. THEY HAVE GROWN WEARY OF READING SCRIPTURES, BUT STILL, THEY DO NOT FIND CONTENTMENT, AND THEY PASS THEIR LIVES BURNING, NIGHT AND DAY. THEIR CRIES AND COMPLAINTS NEVER END, AND DOUBT DOES NOT DEPART FROM WITHIN THEM. O NANAK, WITHOUT THE NAAM, THE NAME OF THE LORD, THEY RISE UP AND DEPART WITH BLACKENED FACES. || 2 || PAUREE: O BELOVED, LEAD ME TO MEET MY TRUE FRIEND; MEETING WITH HIM, I SHALL ASK HIM TO SHOW ME THE PATH. I AM A SACRIFICE TO THAT FRIEND, WHO SHOWS IT TO ME. I SHARE HIS VIRTUES WITH HIM, AND MEDITATE ON THE LORD’S NAME. I SERVE MY BELOVED LORD FOREVER; SERVING THE LORD, I HAVE FOUND PEACE. I AM A SACRIFICE TO THE TRUE GURU, WHO HAS IMPARTED THIS UNDERSTANDING TO ME. || 12 ||

Wednesday, December 14, 2022

Dec 15,2022 Hukamnama Sahib

  ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥

ਅਰਥ: ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ।

ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧।

ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।੨।

ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।੩।

ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ। ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।੪।

ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ। ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।੫।

ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ।

ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ।੬।

ਹੇ ਭਾਈ! ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ। ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ ਹੈ। (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ।੭।

ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤਿ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ। ਹੇ ਨਾਨਕ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ।੮।੩।

SORAT’H, FIRST MEHL:

Those who serve the True Guru, O Beloved, their companions are saved as well. No one blocks their way, O Beloved, and the Lord’s Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. || 1 || I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore? || 1 || Pause || I praise the Praiseworthy Lord, O Beloved; there is no other one to praise. Those who praise my God are good, O Beloved; they are imbued with the Word of the Shabad, and His Love. If I join them, O Beloved, I can churn the essence and so find joy. || 2 || The gateway to honor is Truth, O Beloved; it bears the Insignia of the True Name of the Lord. We come into the world, and we depart, with our destiny written and pre-ordained, O Beloved; realize the Command of the Commander. Without the Guru, this Command is not understood, O Beloved; True is the Power of the True Lord. || 3 || By His Command, we are conceived, O Beloved, and by His Command, we grow in the womb. By His Command, we are born, O Beloved, head-first, and upside-down. The Gurmukh is honored in the Court of the Lord, O Beloved; he departs after resolving his affairs. || 4 || By His Command, one comes into the world, O Beloved, and by His Will, he goes. By His Will, some are bound and gagged and driven away, O Beloved; the self-willed manmukhs suffer their punishment. By His Command, the Word of the Shabad, is realized, O Beloved, and one goes to the Court of the Lord robed in honor. || 5 || By His Command, some accounts are accounted for, O Beloved; by His Command, some suffer in egotism and duality. By His Command, one wanders in reincarnation, O Beloved; deceived by sins and demerits, he cries out in his suffering. If he comes to realize the Command of the Lord’s Will, O Beloved, then he is blessed with Truth and Honor. || 6 || It is so difficult to speak it, O Beloved; how can we speak, and hear, the True Name? I am a sacrifice to those who praise the Lord, O Beloved. I have obtained the Name, and I am satisfied, O Beloved; by His Grace, I am united in His Union. || 7 || If my body were to become the paper, O Beloved, and my mind the inkpot; and if my tongue became the pen, O Beloved, I would write, and contemplate, the Glorious Praises of the True Lord. Blessed is that scribe, O Nanak, who writes the True Name, and enshrines it within his heart. || 8 || 3 ||

Sunday, December 11, 2022

Dec 12,2022 Hukamnama Sahib

 ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ 

ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧।

ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨।

(ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ।

ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩।

SHALOK:

He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||

Thursday, December 8, 2022

Dec 09,2022 #hukamnamasahib

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ    ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥ 

ਅਰਥ: ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ। ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪਦਾ ਰਸਤਾ ਦੱਸ ਦੇ।੧।ਰਹਾਉ।

ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ। ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ। ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ। ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ। ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ।੧।

ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ 'ਮੇਰੀ ਮਾਇਆ, ਮੇਰੀ ਮਾਇਆਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ। (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ।੨।ਅਰਥ: ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ। ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ।੩।

ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ। (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ।੪।

ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ। ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ। ਹੇ ਭਾਈ! ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ।੫।ਅਰਥ: ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ। ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ।੬।

ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ। ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ।੭।

ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦੇ) ਮਾਇਆ ਦੇ ਬੰਧਨ ਕੱਟ ਦੇਂਦਾ ਹੈ। ਹੇ ਭਾਈ! ਮੇਰਾ ਮਨ (ਭੀ) ਗੁਰੂ ਦੇ ਸ਼ਬਦ ਵਿਚ (ਹੀ) ਮਗਨ ਰਹਿੰਦਾ ਹੈ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ) ਸਾਰੇ ਡਰਾਂ ਤੋਂ ਰਹਿਤ ਗੋਬਿੰਦ ਮਿਲ ਪੈਂਦਾ ਹੈ, ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਲੀਨ ਰਹਿ ਕੇ ਉਹ ਮਨੁੱਖ ਸਾਰੇ ਸੁਖ ਪ੍ਰਾਪਤ ਕਰ ਲੈਂਦਾ ਹੈ।੮।

(ਹੇ ਭਾਈ! ਗੁਰੂ ਦੇ ਦਰ ਤੇ ਪਿਆਂ) ਮਨੁੱਖਾ ਜੀਵਨ ਵਾਲਾ ਸਫ਼ਰ ਕਾਮਯਾਬ ਹੋ ਜਾਂਦਾ ਹੈ। ਗੁਰੂ ਨੂੰ ਮਿਲ ਕੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ।੧। ਰਹਾਉ ਦੂਜਾ।੧।੩।

DHANAASAREE, FIFTH MEHL, SIXTH HOUSE, ASHTAPADEES:
ONE UNIVERSAL CREATOR GOD. BY THE GRACE OF THE TRUE GURU:

Whoever is born into the world, is entangled in it; human birth is obtained only by good destiny. I look to Your support, O Holy Saint; give me Your hand, and protect me. By Your Grace, let me meet the Lord, my King. || 1 || I wandered through countless incarnations, but I did not find stability anywhere. I serve the Guru, and I fall at His feet, praying, “O Dear Lord of the Universe, please, show me the way.” || 1 || Pause || I have tried so many things to acquire the wealth of Maya, and to cherish it in my mind; I have passed my life constantly crying out, “Mine, mine!” Is there any such Saint, who would meet with me, take away my anxiety, and lead me to enshrine love for my Lord and Master. || 2 || I have read all the Vedas, and yet the sense of separation in my mind still has not been removed; the five thieves of my house are not quieted, even for an instant. Is there any devotee, who is unattached to Maya, who may irrigate my mind with the Ambrosial Naam, the Name of the One Lord? || 3 || In spite of the many places of pilgrimage for people to bathe in, their minds are still stained by their stubborn ego; the Lord Master is not pleased by this at all. When will I find the Saadh Sangat, the Company of the Holy? There, I shall be always in the ecstasy of the Lord, Har, Har, and my mind shall take its cleansing bath in the healing ointment of spiritual wisdom. || 4 || I have followed the four stages of life, but my mind is not satisfied; I wash my body, but it is totally lacking in understanding. If only I could meet some devotee of the Supreme Lord God, imbued with the Lord’s Love, who could eradicate the filthy evil-mindedness from my mind. || 5 || One who is attached to religious rituals, does not love the Lord, even for an instant; he is filled with pride, and he is of no account. One who meets with the rewarding personality of the Guru, continually sings the Kirtan of the Lord’s Praises. By Guru’s Grace, such a rare one beholds the Lord with his eyes. || 6 || One who acts through stubbornness is of no account at all; like a crane, he pretends to meditate, but he is still stuck in Maya. Is there any such Giver of peace, who can recite to me the sermon of God? Meeting him, I would be emancipated. || 7 || When the Lord, my King, is totally pleased with mme, He will break the bonds of Maya for me; my mind is imbued with the Word of the Guru’s Shabad. I am in ecstasy, forever and ever, meeting the Fearless Lord, the Lord of the Universe. Falling at the Lord’s Feet, Nanak has found peace. || 8 || My Yatra, my life pilgrimage, has become fruitful, fruitful, fruitful. My comings and goings have ended, since I met the Holy Saint. || 1 || Second Pause || 1 || 3

   ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆ...