ਬਿਲਾਵਲੁ ਮਹਲਾ ੫ ॥ ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥ ਅੰਧੁਲੇ ਤ੍ਰਿਭਵਣ ਸੂਝਿਆ ਗੁਰ ਭੇਟਿ ਪੁਨੀਤਾ ॥੧॥ ਮਹਿਮਾ ਸਾਧੂ ਸੰਗ ਕੀ ਸੁਨਹੁ ਮੇਰੇ ਮੀਤਾ ॥ ਮੈਲੁ ਖੋਈ ਕੋਟਿ ਅਘ ਹਰੇ ਨਿਰਮਲ ਭਏ ਚੀਤਾ ॥੧॥ ਰਹਾਉ ॥ ਐਸੀ ਭਗਤਿ ਗੋਵਿੰਦ ਕੀ ਕੀਟਿ ਹਸਤੀ ਜੀਤਾ ॥ ਜੋ ਜੋ ਕੀਨੋ ਆਪਨੋ ਤਿਸੁ ਅਭੈ ਦਾਨੁ ਦੀਤਾ ॥੨॥ ਸਿੰਘੁ ਬਿਲਾਈ ਹੋਇ ਗਇਓ ਤ੍ਰਿਣੁ ਮੇਰੁ ਦਿਖੀਤਾ ॥ ਸ੍ਰਮੁ ਕਰਤੇ ਦਮ ਆਢ ਕਉ ਤੇ ਗਨੀ ਧਨੀਤਾ ॥੩॥ ਕਵਨ ਵਡਾਈ ਕਹਿ ਸਕਉ ਬੇਅੰਤ ਗੁਨੀਤਾ ॥ ਕਰਿ ਕਿਰਪਾ ਮੋਹਿ ਨਾਮੁ ਦੇਹੁ ਨਾਨਕ ਦਰ ਸਰੀਤਾ ॥੪॥੭॥੩੭॥ ਅਰਥ: ਹੇ ਮੇਰੇ ਮਿੱਤਰ! ਗੁਰੂ ਦੀ ਸੰਗਤਿ ਦੀ ਵਡਿਆਈ (ਧਿਆਨ ਨਾਲ) ਸੁਣ। (ਜੇਹੜਾ ਭੀ ਮਨੁੱਖ ਨਿੱਤ ਗੁਰੂ ਦੀ ਸੰਗਤਿ ਵਿਚ ਬੈਠਦਾ ਹੈ, ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, (ਉਸ ਦੇ ਅੰਦਰੋਂ ਵਿਕਾਰਾਂ ਦੀ) ਮੈਲ ਦੂਰ ਹੋ ਜਾਂਦੀ ਹੈ, ਉਸ ਦੇ ਕ੍ਰੋੜਾਂ ਪਾਪ ਨਾਸ ਹੋ ਜਾਂਦੇ ਹਨ।੧।ਰਹਾਉ। ਹੇ ਮਿੱਤਰ! ਗੁਰੂ ਨੂੰ ਮਿਲ ਕੇ (ਮਨੁੱਖ) ਪਵਿੱਤਰ ਜੀਵਨ ਵਾਲੇ ਹੋ ਜਾਂਦੇ ਹਨ, (ਮਾਨੋ,) ਲੂਲ੍ਹੇ ਮਨੁੱਖ ਪਹਾੜਾਂ ਤੋਂ ਪਾਰ ਲੰਘ ਜਾਂਦੇ ਹਨ, ਮਹਾ ਮੂਰਖ ਮਨੁੱਖ ਸਿਆਣੇ ਵਖਿਆਨ-ਕਰਤਾ ਬਣ ਜਾਂਦੇ ਹਨ, ਅੰਨ੍ਹੇ ਨੂੰ ਤਿੰਨਾ ਭਵਨਾਂ ਦੀ ਸੋਝੀ ਪੈ ਜਾਂਦੀ ਹੈ।੧। (ਹੇ ਮਿੱਤਰ! ਸਾਧ ਸੰਗਤਿ ਵਿਚ ਆ ਕੇ ਕੀਤੀ ਹੋਈ) ਪਰਮਾਤਮਾ ਦੀ ਭਗਤੀ ਅਚਰਜ (ਤਾਕਤ ਰੱਖਦੀ ਹੈ, ਇਸ ਦੀ ਬਰਕਤਿ ਨਾਲ) ਕੀੜੀ (ਨਿਮ੍ਰਤਾ) ਨੇ ਹਾਥੀ (ਅਹੰਕਾਰ) ਨੂੰ ਜਿੱਤ ਲਿਆ ਹੈ। (ਭਗਤੀ ਉਤੇ ਪ੍ਰਸੰਨ ਹੋ ਕੇ) ਜਿਸ ਜਿਸ ਮਨੁੱਖ ਨੂੰ (ਪਰਮਾਤਮਾ ਨੇ) ਆਪਣਾ ਬਣਾ ਲਿਆ, ਉਸ ਨੂੰ ਪਰਮਾਤਮਾ ਨੇ ਨਿਰਭੈਤਾ ਦੀ ਦਾਤਿ ਦੇ ਦਿੱਤੀ।੨। (ਹੇ ਮਿੱਤਰ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਸ਼ੇਰ (ਅਹੰਕਾਰ) ਬਿੱਲੀ (ਨਿਮ੍ਰਤਾ) ਬਣ ਜਾਂਦਾ ਹੈ, ਤੀਲਾ (ਗ਼ਰੀਬੀ ਸੁਭਾਉ) ਸੁਮੇਰ ਪਰਬਤ (ਬੜੀ ਵੱਡੀ ਤਾਕਤ) ਦਿੱਸਣ ਲੱਗ ਪੈਂਦਾ ਹੈ। (ਜੇਹੜੇ ਮਨੁੱਖ ਪਹਿਲਾਂ) ਅੱਧੀ ਅੱਧੀ ਕੌਡੀ ਵਾਸਤੇ ਧੱਕੇ ਖਾਂਦੇ ਫਿਰਦੇ ਸਨ, ਉਹ ਦੌਲਤ-ਮੰਦ ਧਨਾਢ ਬਣ ਜਾਂਦੇ ਹਨ (ਮਾਇਆ ਵਲੋਂ ਬੇ-ਮੁਥਾਜ ਹੋ ਜਾਂਦੇ ਹਨ) ।੩। (ਹੇ ਮਿੱਤਰ! ਸਾਧ ਸੰਗਤਿ ਵਿਚੋਂ ਮਿਲਦੇ ਹਰਿ-ਨਾਮ ਦੀ) ਮੈਂ ਕੇਹੜੀ ਕੇਹੜੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਬੇਅੰਤ ਗੁਣਾਂ ਦਾ ਮਾਲਕ ਹੈ। ਹੇ ਨਾਨਕ! ਅਰਦਾਸ ਕਰ, ਤੇ, ਆਖ-ਹੇ ਪ੍ਰਭੂ!) ਮੈਂ ਤੇਰੇ ਦਰ ਦਾ ਗ਼ੁਲਾਮ ਹਾਂ, ਮੇਹਰ ਕਰ ਤੇ, ਮੈਨੂੰ ਆਪਣਾ ਨਾਮ ਬਖ਼ਸ਼।੪।੭।੩੭। BILAAVAL, FIFTH MEHL: |
The cripple crosses over the mountain, the fool becomes a wise man, and the blind man sees the three worlds, by meeting with the True Guru and being purified. || 1 || This is the Glory of the Saadh Sangat, the Company of the Holy; listen, O my friends. Filth is washed away, millions of sins are dispelled, and the consciousness becomes immaculate and pure. || 1 || Pause || Such is devotional worship of the Lord of the Universe, that the ant can overpower the elephant. Whoever the Lord makes His own, is blessed with the gift of fearlessness. || 2 || The lion becomes a cat, and the mountain looks like a blade of grass. Those who worked for half a shell, will be judged very wealthy. || 3 || What glorious greatness of Yours can I describe, O Lord of infinite excellences? Please bless me with Your Mercy, and grant me Your Name; O Nanak, I am lost without the Blessed Vision of Your Darshan. || 4 || 7 || 37 || |
My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great
About Me
- GS Jhampur
- The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.
Saturday, May 20, 2023
May 21,2023 Hukamnama Sahib
Thursday, May 18, 2023
May 19,2023 Hukamnama Sahib
ਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ ॥੧॥ ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥ ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮ੍ਹ੍ਹਰਾ ਧੋਰਾ ॥੧॥ ਰਹਾਉ ॥ ਬਲਿ ਬਲਿ ਬਲਿ ਬਲਿ ਚਰਣ ਤੁਮ੍ਹ੍ਹਾਰੇ ਈਹਾ ਊਹਾ ਤੁਮ੍ਹ੍ਹਾਰਾ ਜੋਰਾ ॥ ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ ॥੨॥੭॥੧੬॥ ਅਰਥ: ਹੇ ਮਾਲਕ ਪ੍ਰਭੂ! ਤੈਥੋਂ ਬਿਨਾ ਮੇਰਾ (ਹੋਰ ਕੋਈ ਆਸਰਾ) ਨਹੀਂ ਹੈ। ਮੈਂ ਨਿਆਸਰੇ ਗੁਣ-ਹੀਨ ਵਿਚ ਕੋਈ ਗੁਣ ਨਹੀਂ ਹੈ। ਮੈਂ ਤੇਰਾ ਹੀ ਆਸਰਾ ਤੱਕਿਆ ਹੈ।1। ਰਹਾਉ। ਹੇ ਭਾਈ! ਮਾਂ, ਪਿਉ, ਭਰਾ, ਪੁੱਤਰ, ਰਿਸ਼ਤੇਦਾਰ = ਇਹਨਾਂ ਦਾ ਆਸਰਾ ਕਮਜ਼ੋਰ ਆਸਰਾ ਹੈ। ਮੈਂ ਮਾਇਆ ਦੇ ਭੀ ਅਨੇਕਾਂ ਰੰਗ-ਤਮਾਸ਼ੇ ਵੇਖ ਲਏ ਹਨ (ਇਹਨਾਂ ਵਿਚੋਂ ਭੀ) ਕੁਝ ਰਤਾ ਭਰ ਭੀ (ਜੀਵ ਦੇ) ਨਾਲ ਨਹੀਂ ਜਾਂਦਾ।1। ਹੇ ਪ੍ਰਭੂ! ਮੈਂ ਤੇਰੇ ਚਰਨਾਂ ਤੋਂ ਕੁਰਬਾਨ ਕੁਰਬਾਨ ਕੁਰਬਾਨ ਜਾਂਦਾ ਹਾਂ। ਇਸ ਲੋਕ ਤੇ ਪਰਲੋਕ ਵਿਚ ਮੈਨੂੰ ਤੇਰਾ ਹੀ ਸਹਾਰਾ ਹੈ। ਹੇ ਨਾਨਕ! (ਆਖ– ਜਿਸ ਮਨੁੱਖ ਨੇ) ਸਾਧ ਸੰਗਤਿ ਵਿਚ ਟਿਕ ਕੇ ਪ੍ਰਭੂ ਦਾ ਦਰਸ਼ਨ ਕਰ ਲਿਆ, ਉਸ ਦੀ ਮੁਥਾਜੀ ਖ਼ਤਮ ਹੋ ਗਈ।2।7। 16। GUJRI, FIFTH MEHL: |
Mother, father, siblings, children and relatives � their power is insignificant. I have seen the many pleasures of Maya, but none goes with them in the end. || 1 || O Lord Master, other than You, no one is mine. I am a worthless orphan, devoid of merit; I long for Your Support. || 1 || Pause || I am a sacrifice, a sacrifice, a sacrifice, a sacrifice to Your lotus feet; here and hereafter, Yours is the only power. In the Saadh Sangat, the Company of the Holy, Nanak has obtained the Blessed Vision of Your Darshan; my obligations to all others are annulled. || 2 || 7 || 16 || |
Sunday, May 14, 2023
May 15,2023 Hukamnama Sahib
ਰਾਗੁ ਸੂਹੀ ਮਹਲਾ ੩ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥ ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥ ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥ ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥੪॥ ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥ ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥੫॥ ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥੬॥ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥ ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਨ ਜਾਇ ॥੭॥ ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥ ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥੮॥ ਗੁਣਕਾਰੀ ਗੁਣ ਸੰਘਰੈ ਅਵਰਾ ਉਪਦੇਸੇਨਿ ॥ ਸੇ ਵਡਭਾਗੀ ਜਿ ਓਨਾ ਮਿਲਿ ਰਹੇ ਅਨਦਿਨੁ ਨਾਮੁ ਲਏਨਿ ॥੯॥ ਦੇਸੀ ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ ॥ ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥੧੦॥ ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ ਨਦਰਿ ਨਿਹਾਲਿ ॥ ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥੧੧॥ ਮਨੁ ਮੈਲਾ ਸਚੁ ਨਿਰਮਲਾ ਕਿਉ ਕਰਿ ਮਿਲਿਆ ਜਾਇ ॥ ਪ੍ਰਭੁ ਮੇਲੇ ਤਾ ਮਿਲਿ ਰਹੈ ਹਉਮੈ ਸਬਦਿ ਜਲਾਇ ॥੧੨॥ਸੋ ਸਹੁ ਸਚਾ ਵੀਸਰੈ ਧ੍ਰਿਗੁ ਜੀਵਣੁ ਸੰਸਾਰਿ ॥ ਨਦਰਿ ਕਰੇ ਨਾ ਵੀਸਰੈ ਗੁਰਮਤੀ ਵੀਚਾਰਿ ॥੧੩॥ ਸਤਿਗੁਰੁ ਮੇਲੇ ਤਾ ਮਿਲਿ ਰਹਾ ਸਾਚੁ ਰਖਾ ਉਰ ਧਾਰਿ ॥ ਮਿਲਿਆ ਹੋਇ ਨ ਵੀਛੁੜੈ ਗੁਰ ਕੈ ਹੇਤਿ ਪਿਆਰਿ ॥੧੪॥ ਪਿਰੁ ਸਾਲਾਹੀ ਆਪਣਾ ਗੁਰ ਕੈ ਸਬਦਿ ਵੀਚਾਰਿ ॥ ਮਿਲਿ ਪ੍ਰੀਤਮ ਸੁਖੁ ਪਾਇਆ ਸੋਭਾਵੰਤੀ ਨਾਰਿ ॥੧੫॥ ਮਨਮੁਖ ਮਨੁ ਨ ਭਿਜਈ ਅਤਿ ਮੈਲੇ ਚਿਤਿ ਕਠੋਰ ॥ ਸਪੈ ਦੁਧੁ ਪੀਆਈਐ ਅੰਦਰਿ ਵਿਸੁ ਨਿਕੋਰ ॥੧੬॥ ਆਪਿ ਕਰੇ ਕਿਸੁ ਆਖੀਐ ਆਪੇ ਬਖਸਣਹਾਰੁ ॥ ਗੁਰ ਸਬਦੀ ਮੈਲੁ ਉਤਰੈ ਤਾ ਸਚੁ ਬਣਿਆ ਸੀਗਾਰੁ ॥੧੭॥ ਸਚਾ ਸਾਹੁ ਸਚੇ ਵਣਜਾਰੇ ਓਥੈ ਕੂੜੇ ਨਾ ਟਿਕੰਨਿ ॥ ਓਨਾ ਸਚੁ ਨ ਭਾਵਈ ਦੁਖ ਹੀ ਮਾਹਿ ਪਚੰਨਿ ॥੧੮॥ਹਉਮੈ ਮੈਲਾ ਜਗੁ ਫਿਰੈ ਮਰਿ ਜੰਮੈ ਵਾਰੋ ਵਾਰ ॥ ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰ ॥੧੯॥ ਸੰਤਾ ਸੰਗਤਿ ਮਿਲਿ ਰਹੈ ਤਾ ਸਚਿ ਲਗੈ ਪਿਆਰੁ ॥ ਸਚੁ ਸਲਾਹੀ ਸਚੁ ਮਨਿ ਦਰਿ ਸਚੈ ਸਚਿਆਰੁ ॥੨੦॥ ਗੁਰ ਪੂਰੇ ਪੂਰੀ ਮਤਿ ਹੈ ਅਹਿਨਿਸਿ ਨਾਮੁ ਧਿਆਇ ॥ ਹਉਮੈ ਮੇਰਾ ਵਡ ਰੋਗੁ ਹੈ ਵਿਚਹੁ ਠਾਕਿ ਰਹਾਇ ॥੨੧॥ ਗੁਰੁ ਸਾਲਾਹੀ ਆਪਣਾ ਨਿਵਿ ਨਿਵਿ ਲਾਗਾ ਪਾਇ ॥ ਤਨੁ ਮਨੁ ਸਉਪੀ ਆਗੈ ਧਰੀ ਵਿਚਹੁ ਆਪੁ ਗਵਾਇ ॥੨੨॥ ਖਿੰਚੋਤਾਣਿ ਵਿਗੁਚੀਐ ਏਕਸੁ ਸਿਉ ਲਿਵ ਲਾਇ ॥ ਹਉਮੈ ਮੇਰਾ ਛਡਿ ਤੂ ਤਾ ਸਚਿ ਰਹੈ ਸਮਾਇ ॥੨੩॥ ਸਤਿਗੁਰ ਨੋ ਮਿਲੇ ਸਿ ਭਾਇਰਾ ਸਚੈ ਸਬਦਿ ਲਗੰਨਿ ॥ ਸਚਿ ਮਿਲੇ ਸੇ ਨ ਵਿਛੁੜਹਿ ਦਰਿ ਸਚੈ ਦਿਸੰਨਿ ॥੨੪॥ ਸੇ ਭਾਈ ਸੇ ਸਜਣਾ ਜੋ ਸਚਾ ਸੇਵੰਨਿ ॥ ਅਵਗਣ ਵਿਕਣਿ ਪਲ੍ਹ੍ਹਰਨਿ ਗੁਣ ਕੀ ਸਾਝ ਕਰੰਨ੍ਹ੍ਹਿ ॥੨੫॥ ਗੁਣ ਕੀ ਸਾਝ ਸੁਖੁ ਊਪਜੈ ਸਚੀ ਭਗਤਿ ਕਰੇਨਿ ॥ ਸਚੁ ਵਣੰਜਹਿ ਗੁਰ ਸਬਦ ਸਿਉ ਲਾਹਾ ਨਾਮੁ ਲਏਨਿ ॥੨੬॥ ਸੁਇਨਾ ਰੁਪਾ ਪਾਪ ਕਰਿ ਕਰਿ ਸੰਚੀਐ ਚਲੈ ਨ ਚਲਦਿਆ ਨਾਲਿ ॥ ਵਿਣੁ ਨਾਵੈ ਨਾਲਿ ਨ ਚਲਸੀ ਸਭ ਮੁਠੀ ਜਮਕਾਲਿ ॥੨੭॥ ਮਨ ਕਾ ਤੋਸਾ ਹਰਿ ਨਾਮੁ ਹੈ ਹਿਰਦੈ ਰਖਹੁ ਸਮ੍ਹ੍ਹਾਲਿ ॥ ਏਹੁ ਖਰਚੁ ਅਖੁਟੁ ਹੈ ਗੁਰਮੁਖਿ ਨਿਬਹੈ ਨਾਲਿ ॥੨੮॥ ਏ ਮਨ ਮੂਲਹੁ ਭੁਲਿਆ ਜਾਸਹਿ ਪਤਿ ਗਵਾਇ ॥ ਇਹੁ ਜਗਤੁ ਮੋਹਿ ਦੂਜੈ ਵਿਆਪਿਆ ਗੁਰਮਤੀ ਸਚੁ ਧਿਆਇ ॥੨੯॥ਹਰਿ ਕੀ ਕੀਮਤਿ ਨਾ ਪਵੈ ਹਰਿ ਜਸੁ ਲਿਖਣੁ ਨ ਜਾਇ ॥ ਗੁਰ ਕੈ ਸਬਦਿ ਮਨੁ ਤਨੁ ਰਪੈ ਹਰਿ ਸਿਉ ਰਹੈ ਸਮਾਇ ॥੩੦॥ ਸੋ ਸਹੁ ਮੇਰਾ ਰੰਗੁਲਾ ਰੰਗੇ ਸਹਜਿ ਸੁਭਾਇ ॥ ਕਾਮਣਿ ਰੰਗੁ ਤਾ ਚੜੈ ਜਾ ਪਿਰ ਕੈ ਅੰਕਿ ਸਮਾਇ ॥੩੧॥ ਚਿਰੀ ਵਿਛੁੰਨੇ ਭੀ ਮਿਲਨਿ ਜੋ ਸਤਿਗੁਰੁ ਸੇਵੰਨਿ ॥ ਅੰਤਰਿ ਨਵ ਨਿਧਿ ਨਾਮੁ ਹੈ ਖਾਨਿ ਖਰਚਨਿ ਨ ਨਿਖੁਟਈ ਹਰਿ ਗੁਣ ਸਹਜਿ ਰਵੰਨਿ ॥੩੨॥ ਨਾ ਓਇ ਜਨਮਹਿ ਨਾ ਮਰਹਿ ਨਾ ਓਇ ਦੁਖ ਸਹੰਨਿ ॥ ਗੁਰਿ ਰਾਖੇ ਸੇ ਉਬਰੇ ਹਰਿ ਸਿਉ ਕੇਲ ਕਰੰਨਿ ॥੩੩॥ ਸਜਣ ਮਿਲੇ ਨ ਵਿਛੁੜਹਿ ਜਿ ਅਨਦਿਨੁ ਮਿਲੇ ਰਹੰਨਿ ॥ ਇਸੁ ਜਗ ਮਹਿ ਵਿਰਲੇ ਜਾਣੀਅਹਿ ਨਾਨਕ ਸਚੁ ਲਹੰਨਿ ॥੩੪॥੧॥੩॥
RAAG SOOHEE, THIRD MEHL, TENTH HOUSE: | |
ONE UNIVERSAL CREATOR GOD. BY THE GRACE OF THE TRUE GURU: | |
Do not praise the world; it shall simply pass away. Do not praise other people; they shall die and turn to dust. || 1 || Waaho! Waaho! Hail, hail to my Lord and Master. As Gurmukh, forever praise the One who is forever True, Independent and Carefree. || 1 || Pause || Making worldly friendships, the self-willed manmukhs burn and die. In the City of Death, they are bound and gagged and beaten; this opportunity shall never come again. || 2 || The lives of the Gurmukhs are fruitful and blessed; they are committed to the True Word of the Shabad. Their souls are illuminated by the Lord, and they dwell in peace and pleasure. || 3 || Those who forget the Word of the Guru’s Shabad are engrossed in the love of duality. Their hunger and thirst never leave them, and night and day, they wander around burning. || 4 || Those who make friendships with the wicked, and harbor animosity to the Saints, shall drown with their families, and their entire lineage shall be obliterated. || 5 || It is not good to slander anyone, but the foolish, self-willed manmukhs still do it. The faces of the slanderers turn black, and they fall into the most horrible hell. || 6 || O mind, as you serve, so do you become, and so are the deeds that you do. Whatever you yourself plant, that is what you shall have to eat; nothing else can be said about this. || 7 || The speech of the great spiritual beings has a higher purpose. They are filled to over-flowing with Ambrosial Nectar, and they have absolutely no greed at all. || 8 || The virtuous accumulate virtue, and teach others. Those who meet with them are so very fortunate; night and day, they chant the Naam, the Name of the Lord. || 9 || He who created the Universe, gives sustenance to it. The One Lord alone is the Great Giver. He Himself is the True Master. || 10 || That True Lord is always with you; the Gurmukh is blessed with His Glance of Grace. He Himself shall forgive you, and merge you into Himself; forever cherish and contemplate God. || 11 || The mind is impure; only the True Lord is pure. So how can it merge into Him? God merges it into Himself, and then it remains merged; through the Word of His Shabad, the ego is burnt away. || 12 || Cursed is the life in this world, of one who forgets her True Husband Lord. The Lord grants His Mercy, and she does not forget Him, if she contemplates the Guru’s Teachings. || 13 || The True Guru unites her, and so she remains united with Him, with the True Lord enshrined within her heart. And so united, she will not be separated again; she remains in the love and affection of the Guru. || 14 || I praise my Husband Lord, contemplating the Word of the Guru’s Shabad. Meeting with my Beloved, I have found peace; I am His most beautiful and happy soul-bride. || 15 || The mind of the self-willed manmukh is not softened; his consciousness is totally polluted and stone-hearted. Even if the venomous snake is fed on milk, it shall still be filled with poison. || 16 || He Himself does — who else should I ask? He Himself is the Forgiving Lord. Through the Guru’s Teachings, filth is washed away, and then, one is embellished with the ornament of Truth. || 17 ||
|
Saturday, May 13, 2023
May 14,2023 Hukamnama Sahib
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫। ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩। SOOHEE, FIRST MEHL, SIXTH HOUSE: |
ONE UNIVERSAL CREATOR GOD. BY THE GRACE OF THE TRUE GURU: |
Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 || |
Friday, May 12, 2023
May 13,2023 Hukamnama Sahib
ਧਨਾਸਰੀ ਮਹਲਾ ੧ ॥ ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥ ਸੁਣਿ ਮਨ ਅੰਧੇ ਕੁਤੇ ਕੂੜਿਆਰ ॥ ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥ ਚੋਰੁ ਸੁਆਲਿਉ ਚੋਰੁ ਸਿਆਣਾ ॥ ਖੋਟੇ ਕਾ ਮੁਲੁ ਏਕੁ ਦੁਗਾਣਾ ॥ ਜੇ ਸਾਥਿ ਰਖੀਐ ਦੀਜੈ ਰਲਾਇ ॥ ਜਾ ਪਰਖੀਐ ਖੋਟਾ ਹੋਇ ਜਾਇ ॥੨॥ ਜੈਸਾ ਕਰੇ ਸੁ ਤੈਸਾ ਪਾਵੈ ॥ ਆਪਿ ਬੀਜਿ ਆਪੇ ਹੀ ਖਾਵੈ ॥ ਜੇ ਵਡਿਆਈਆ ਆਪੇ ਖਾਇ ॥ ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥ ਜੇ ਸਉ ਕੂੜੀਆ ਕੂੜੁ ਕਬਾੜੁ ॥ ਭਾਵੈ ਸਭੁ ਆਖਉ ਸੰਸਾਰੁ ॥ ਤੁਧੁ ਭਾਵੈ ਅਧੀ ਪਰਵਾਣੁ ॥ ਨਾਨਕ ਜਾਣੈ ਜਾਣੁ ਸੁਜਾਣੁ ॥੪॥੪॥੬॥
ਅਰਥ: ਜੇ ਕੋਈ ਚੋਰ (ਉਸ ਹਾਕਮ ਦੀ ਜਿਸh ਦੇ ਸਾਹਮਣੇ ਉਸ ਦਾ ਮੁਕੱਦਮਾ ਪੇਸ਼ ਹੈ) ਖ਼ੁਸ਼ਾਮਦ ਕਰੇ ਤਾਂ ਉਸ ਨੂੰ (ਇਹ) ਯਕੀਨ ਨਹੀਂ ਬਣ ਸਕਦਾ (ਕਿ ਇਹ ਸੱਚਾ ਹੈ) , ਜੇ ਉਹ ਚੋਰ (ਹਾਕਮ ਦੀ) ਬਦ-ਖ਼ੋਈ ਕਰੇ ਤਾਂ ਭੀ ਉਹ ਰਤਾ ਭਰ ਨਹੀਂ ਘਾਬਰਦਾ। ਕੋਈ ਭੀ ਮਨੁੱਖ ਕਿਸੇ ਚੋਰ ਦੇ ਚੰਗੇ ਹੋਣ ਦੀ ਗਵਾਹੀ ਨਹੀਂ ਦੇ ਸਕਦਾ। ਜੇਹੜਾ ਮਨੁੱਖ (ਲੋਕਾਂ ਦੀਆਂ ਨਜ਼ਰਾਂ ਵਿਚ) ਚੋਰ ਮੰਨਿਆ ਗਿਆ, ਉਹ (ਖ਼ੁਸ਼ਾਮਦਾਂ ਜਾਂ ਬਦ-ਖ਼ੋਈਆਂ ਨਾਲ ਹੋਰਨਾਂ ਦੇ ਸਾਹਮਣੇ) ਚੰਗਾ ਨਹੀਂ ਬਣ ਸਕਦਾ।੧।
ਹੇ ਅੰਨ੍ਹੇ ਲਾਲਚੀ ਤੇ ਝੂਠੇ ਮਨ! ਧਿਆਨ ਨਾਲ) ਸੁਣ। ਸੱਚਾ ਮਨੁੱਖ ਬਿਨਾ ਬੋਲਿਆਂ ਹੀ ਪਛਾਣਿਆ ਜਾਂਦਾ ਹੈ।੧।ਰਹਾਉ।
ਚੋਰ ਪਿਆ ਸੋਹਣਾ ਬਣੇ ਚਤੁਰ ਬਣੇ (ਪਰ ਆਖ਼ਰ ਉਹ ਚੋਰ ਹੀ ਹੈ ਉਸ ਦੀ ਕਦਰ ਕੀਮਤ ਨਹੀਂ ਪੈਂਦੀ, ਜਿਵੇਂ) ਖੋਟੇ ਰੁਪਏ ਦਾ ਮੁੱਲ ਦੋ ਗੰਢੇ ਕੌਡਾਂ ਹੀ ਹੈ। ਜੇ ਖੋਟੇ ਰੁਪਏ ਨੂੰ (ਖਰਿਆਂ ਵਿਚ) ਰੱਖ ਦੇਈਏ, (ਖਰਿਆਂ ਵਿਚ) ਰਲਾ ਦੇਈਏ, ਤਾਂ ਭੀ ਜਦੋਂ ਉਸ ਦੀ ਪਰਖ ਹੁੰਦੀ ਹੈ ਤਦੋਂ ਉਹ ਖੋਟਾ ਹੀ ਕਿਹਾ ਜਾਂਦਾ ਹੈ।੨।
ਮਨੁੱਖ ਜੈਸਾ ਕੰਮ ਕਰਦਾ ਹੈ ਵੈਸਾ ਹੀ ਉਸ ਦਾ ਫਲ ਪਾਂਦਾ ਹੈ। ਹਰ ਕੋਈ ਆਪ (ਕਰਮਾਂ ਦੇ ਬੀਜ) ਬੀਜ ਕੇ ਆਪ ਹੀ ਫਲ ਖਾਂਦਾ ਹੈ। ਜੇ ਕੋਈ ਮਨੁੱਖ (ਹੋਵੇ ਤਾਂ ਖੋਟਾ, ਪਰ) ਆਪਣੀਆਂ ਵਡਿਆਈਆਂ ਦੀਆਂ ਕਸਮਾਂ ਚੁੱਕੀ ਜਾਏ (ਉਸ ਦਾ ਇਤਬਾਰ ਨਹੀਂ ਬਣ ਸਕਦਾ, ਕਿਉਂਕਿ) ਮਨੁੱਖ ਦੀ ਜਿਹੋ ਜਿਹੀ ਮਨੋ-ਵਾਸਨਾ ਹੈ ਉਹੋ ਜਿਹੇ ਰਸਤੇ ਉਤੇ ਹੀ ਉਹ ਤੁਰਦਾ ਹੈ।੩।
(ਆਪਣਾ ਇਤਬਾਰ ਜਮਾਣ ਲਈ ਚਲਾਕ ਬਣ ਕੇ) ਭਾਵੇਂ ਸਾਰੇ ਸੰਸਾਰ ਨੂੰ ਝੂਠੀਆਂ ਗੱਲਾਂ ਤੇ ਗੱਪਾਂ ਆਖੀ ਜਾਏ (ਪਰ, ਹੇ ਪ੍ਰਭੂ! ਕੋਈ ਮਨੁੱਖ ਤੈਨੂੰ ਧੋਖਾ ਨਹੀਂ ਦੇ ਸਕਦਾ) । (ਹੇ ਪ੍ਰਭੂ! ਜੇ ਦਿਲ ਦਾ ਖਰਾ ਹੋਵੇ ਤਾਂ) ਇਕ ਸਿੱਧੜ ਮਨੁੱਖ ਭੀ ਤੈਨੂੰ ਪਸੰਦ ਆ ਜਾਂਦਾ ਹੈ, ਤੇਰੇ ਦਰ ਤੇ ਕਬੂਲ ਹੋ ਜਾਂਦਾ ਹੈ।
ਹੇ ਨਾਨਕ! ਘਟ ਘਟ ਦੀ ਜਾਣਨ ਵਾਲਾ ਸੁਜਾਨ ਪ੍ਰਭੂ (ਸਭ ਕੁਝ) ਜਾਣਦਾ ਹੈ।੪।੩।੬।
DHANAASAREE, FIRST MEHL: |
If a thief praises someone, his mind is not pleased. If a thief curses him, no damage is done. No one will take responsibility for a thief. How can a thief’s actions be good? || 1 || Listen, O mind, you blind, false dog! Even without your speaking, the Lord knows and understands. || 1 || Pause || A thief may be handsome, and a thief may be wise, but he is still just a counterfeit coin, worth only a shell. If it is kept and mixed with other coins, it will be found to be false, when the coins are inspected. || 2 || As one acts, so does he receive. As he plants, so does he eat. He may praise himself gloriously, but still, according to his understanding, so is the path he must follow. || 3 || He may tell hundreds of lies to conceal his falsehood, and all the world may call him good. If it pleases You, Lord, even the foolish are approved. O Nanak, the Lord is wise, knowing, all-knowing. || 4 || 4 || 6 || |
Monday, May 8, 2023
May 09,2023 Hukamnama Sahib
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।
(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।
ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।
ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
JAITSREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:
The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 |
Friday, May 5, 2023
ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥
ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ।
(ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧।
ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨।
ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ। ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ।੩।
ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ। ਹੇ ਨਾਨਕ! ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ।੪।੫।੧੬।
SORAT’H, FIFTH MEHL: |
As the king is entangled in kingly affairs, and the egotist in his own egotism, and the greedy man is enticed by greed, so is the spiritually enlightened being absorbed in the Love of the Lord. || 1 || This is what befits the Lord’s servant. Beholding the Lord near at hand, he serves the True Guru, and he is satisfied through the Kirtan of the Lord’s Praises. || Pause || The addict is addicted to his drug, and the landlord is in love with his land. As the baby is attached to his milk, so the Saint is in love with God. || 2 || The scholar is absorbed in scholarship, and the eyes are happy to see. As the tongue savors the tastes, so does the humble servant of the Lord sing the Glorious Praises of the Lord. || 3 || As is the hunger, so is the fulfiller; He is the Lord and Master of all hearts. Nanak thirsts for the Blessed Vision of the Lord’s Darshan; he has met God, the Inner-knower, the Searcher of hearts. || 4 || 5 || 16 || |
Thursday, May 4, 2023
May 04,2023 Hukamnama Sahib
ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥ ਅਰਥ: ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ। ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ। ਰਹਾਉ। (ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ।੧। ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ।੨। ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ।੩। ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ।੪।੬। DHANAASAREE, FIFTH MEHL: |
The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. || 1 || No one has ever found satisfaction in sin and corruption. The flame is not satisfied by more fuel; how can one be satisfied without the Lord? || Pause || Day after day, he eats his meals with many different foods, but his hunger is not eradicated. He runs around like a dog, searching in the four directions. || 2 || The lustful, lecherous man desires many women, and he never stops peeking into the homes of others. Day after day, he commits adultery again and again, and then he regrets his actions; he wastes away in misery and greed. || 3 || The Name of the Lord, Har, Har, is incomparable and priceless; it is the treasure of Ambrosial Nectar. The Saints abide in peace, poise and bliss; O Nanak, through the Guru, this is known. || 4 || 6 || |
Monday, May 1, 2023
May 02,2023 Huky Sahil
ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥
(ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ।
ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ।
ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ।
ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ।੧।
ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ।
ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ।
ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ! ਉਹਨਾਂ ਦੇ ਸਿਰ ਕੀਹ ਦੋਸ਼?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ।੧।
ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥
ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ।
ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ।
ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥
(ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ।੩।
SHALOK, THIRD MEHL: |
He acts according to pre-ordained destiny, written by the Creator Himself. Emotional attachment has drugged him, and he has forgotten the Lord, the treasure of virtue. Don’t think that he is alive in the world — he is dead, through the love of duality. Those who do not meditate on the Lord, as Gurmukh, are not permitted to sit near the Lord. They suffer the most horrible pain and suffering, and neither their sons nor their wives go along with them. Their faces are blackened among men, and they sigh in deep regret. No one places any reliance in the self-willed manmukhs; trust in them is lost. O Nanak, the Gurmukhs live in absolute peace; the Naam, the Name of the Lord, abides within them. || 1 || THIRD MEHL: They alone are relatives, and they alone are friends, who, as Gurmukh, join together in love. Night and day, they act according to the True Guru’s Will; they remain absorbed in the True Name. Those who are attached to the love of duality are not called friends; they practice egotism and corruption. The self-willed manmukhs are selfish; they cannot resolve anyone’s affairs. O Nanak, they act according to their pre-ordained destiny; no one can erase it. || 2 || PAUREE: You Yourself created the world, and You Yourself arranged the play of it. You Yourself created the three qualities, and fostered emotional attachment to Maya. He is called to account for his deeds done in egotism; he continues coming and going in reincarnation. The Guru instructs those whom the Lord Himself blesses with Grace. I am a sacrifice to my Guru; forever and ever, I am a sacrifice to Him. || 3|| |
ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ...
-
ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ...