ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥ ਅਰਥ: ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾਹ ਰਹਿ ਗਏ)।੧। ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ)। ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ?।੧।ਰਹਾਉ। ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ) , ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ।੨। ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ) , (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ?।੩। (ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ; (ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ।੪। ਰਵਿਦਾਸ ਆਖਦਾ ਹੈ-(ਹੇ ਪ੍ਰਭੂ! ਜੇ ਸੁੱਚੇ ਦੁੱਧ, ਫੁੱਲ, ਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੈਆਂ ਸੁੱਚੀਆਂ ਨਾਹ ਮਿਲਣ ਕਰ ਕੇ) ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਤਾਂ ਫਿਰ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ?।੫।੧। ਭਾਵ: ਲੋਕ ਦੇਵੀ ਦੇਵਤਿਆਂ ਦੀਆਂ ਮੂਰਤੀਆਂ ਨੂੰ ਆਪਣੇ ਵੱਲੋਂ ਸੁੱਚੇ ਜਲ, ਫੁੱਲ ਤੇ ਦੁੱਧ ਆਦਿਕ ਨਾਲ ਪ੍ਰਸੰਨ ਕਰਨ ਦੇ ਜਤਨ ਕਰਦੇ ਹਨ; ਪਰ ਇਹ ਚੀਜ਼ਾਂ ਤਾਂ ਪਹਿਲਾਂ ਹੀ ਜੂਠੀਆਂ ਹੋ ਜਾਂਦੀਆਂ ਹਨ। ਪਰਮਾਤਮਾ ਅਜਿਹੀਆਂ ਚੀਜ਼ਾਂ ਦੀ ਭੇਟਾ ਨਾਲ ਖ਼ੁਸ਼ ਨਹੀਂ ਹੁੰਦਾ। ਉਹ ਤਾਂ ਤਨ ਮਨ ਦੀ ਭੇਟ ਮੰਗਦਾ ਹੈ। GUJRI, PADAS OF RAVI DAAS JEE, THIRD HOUSE: |
ONE UNIVERSAL CREATOR GOD. BY THE GRACE OF THE TRUE GURU: |
The calf has contaminated the milk in the breasts. The bumble bee has contaminated the flower, and the fish the water. || 1 || O mother, where shall I find any offering for the Lord’s worship? I cannot find any other flowers worthy of the incomparable Lord. || 1 || Pause || The snakes encircle the sandalwood trees. Poison and nectar dwell there together. || 2 || Even with incense, lamps, offerings of food and fragrant flowers, how are Your slaves to worship You? || 3 || I dedicate and offer my body and mind to You. By Guru’s Grace, I attain the immaculate Lord. || 4 || I cannot worship You, nor offer You flowers. Says Ravi Daas, what shall my condition be hereafter? || 5 || 1 | |
My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great
About Me
- GS Jhampur
- The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.
Thursday, June 8, 2023
June 09,2023 Hunkamnama Sahib
Wednesday, June 7, 2023
June 08 2023 Hukamnama Sahib
ਵਡਹੰਸੁ ਮਹਲਾ ੫ ॥ ਪ੍ਰਭ ਕਰਣ ਕਾਰਣ ਸਮਰਥਾ ਰਾਮ ॥ ਰਖੁ ਜਗਤੁ ਸਗਲ ਦੇ ਹਥਾ ਰਾਮ ॥ ਸਮਰਥ ਸਰਣਾ ਜੋਗੁ ਸੁਆਮੀ ਕ੍ਰਿਪਾ ਨਿਧਿ ਸੁਖਦਾਤਾ ॥ ਹੰਉ ਕੁਰਬਾਣੀ ਦਾਸ ਤੇਰੇ ਜਿਨੀ ਏਕੁ ਪਛਾਤਾ ॥ ਵਰਨੁ ਚਿਹਨੁ ਨ ਜਾਇ ਲਖਿਆ ਕਥਨ ਤੇ ਅਕਥਾ ॥ ਬਿਨਵੰਤਿ ਨਾਨਕ ਸੁਣਹੁ ਬਿਨਤੀ ਪ੍ਰਭ ਕਰਣ ਕਾਰਣ ਸਮਰਥਾ ॥੧॥
ਅਰਥ: ਹੇ ਜਗਤ ਦੇ ਮੂਲ ਪ੍ਰਭੂ! ਹੇ ਸਭ ਤਾਕਤਾਂ ਦੇ ਮਾਲਕ! ਆਪਣਾ) ਹੱਥ ਦੇ ਕੇ ਸਾਰੇ ਜਗਤ ਦੀ ਰੱਖਿਆ ਕਰ। ਹੇ ਸਭ-ਤਾਕਤਾਂ ਦੇ ਮਾਲਕ! ਹੇ ਸਰਨ ਪਏ ਦੀ ਸਹਾਇਤਾ ਕਰ ਸਕਣ ਵਾਲੇ ਮਾਲਕ! ਹੇ ਕਿਰਪਾ ਦੇ ਖ਼ਜ਼ਾਨੇ! ਹੇ ਸੁਖਦਾਤੇ! ਮੈਂ ਤੇਰੇ ਉਹਨਾਂ ਸੇਵਕਾਂ ਤੋਂ ਸਦਕੇ ਜਾਂਦਾ ਹਾਂ ਜਿਨ੍ਹਾਂ ਨੇ ਤੇਰੇ ਨਾਲ ਸਾਂਝ ਪਾਈ ਹੈ। ਹੇ ਪ੍ਰਭੂ! ਤੇਰਾ ਕੋਈ ਰੰਗ ਤੇਰਾ ਕੋਈ ਨਿਸ਼ਾਨ ਦੱਸਿਆ ਨਹੀਂ ਜਾ ਸਕਦਾ, ਤੇਰਾ ਸਰੂਪ ਬਿਆਨ ਤੋਂ ਬਾਹਰ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਹੇ ਜਗਤ ਦੇ ਮੂਲ! ਹੇ ਸਭ ਤਾਕਤਾਂ ਦੇ ਮਾਲਕ! ਮੇਰੀ ਬੇਨਤੀ ਸੁਣ।੧।
ਏਹਿ ਜੀਅ ਤੇਰੇ ਤੂ ਕਰਤਾ ਰਾਮ ॥ ਪ੍ਰਭ ਦੂਖ ਦਰਦ ਭ੍ਰਮ ਹਰਤਾ ਰਾਮ ॥ ਭ੍ਰਮ ਦੂਖ ਦਰਦ ਨਿਵਾਰਿ ਖਿਨ ਮਹਿ ਰਖਿ ਲੇਹੁ ਦੀਨ ਦੈਆਲਾ ॥ ਮਾਤ ਪਿਤਾ ਸੁਆਮਿ ਸਜਣੁ ਸਭੁ ਜਗਤੁ ਬਾਲ ਗੋਪਾਲਾ ॥ ਜੋ ਸਰਣਿ ਆਵੈ ਗੁਣ ਨਿਧਾਨ ਪਾਵੈ ਸੋ ਬਹੁੜਿ ਜਨਮਿ ਨ ਮਰਤਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਸਭਿ ਜੀਅ ਤੇਰੇ ਤੂ ਕਰਤਾ ॥੨॥
ਅਰਥ: ਹੇ ਪ੍ਰਭੂ! ਸੰਸਾਰ ਦੇ) ਇਹ ਸਾਰੇ ਜੀਵ ਤੇਰੇ ਹਨ, ਤੂੰ ਇਹਨਾਂ ਦਾ ਪੈਦਾ ਕਰਨ ਵਾਲਾ ਹੈਂ, ਤੂੰ ਸਭ ਜੀਵਾਂ ਨੂੰ ਦੁੱਖਾਂ ਕਲੇਸ਼ਾਂ ਭਰਮਾਂ ਤੋਂ ਬਚਾਣ ਵਾਲਾ ਹੈਂ। ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਤੂੰ (ਸਾਰੇ ਜੀਵਾਂ ਦੇ) ਭਰਮ ਦੁੱਖ ਕਲੇਸ਼ ਇਕ ਖਿਨ ਵਿਚ ਦੂਰ ਕਰ ਕੇ ਬਚਾ ਲੈਂਦਾ ਹੈਂ। ਹੇ ਗੋਪਾਲ! ਤੂੰ (ਸਭ ਜੀਵਾਂ ਦਾ) ਮਾਂ ਪਿਉ ਮਾਲਕ ਤੇ ਸੱਜਣ ਹੈਂ, ਸਾਰਾ ਜਗਤ ਤੇਰੇ ਬੱਚੇ ਹਨ। ਹੇ ਪ੍ਰਭੂ! ਜੇਹੜਾ ਜੀਵ ਤੇਰੀ ਸਰਨ ਆਉਂਦਾ ਹੈ ਉਹ (ਤੇਰੇ ਦਰ ਤੋਂ ਤੇਰੇ) ਗੁਣਾਂ ਦੇ ਖ਼ਜ਼ਾਨੇ ਹਾਸਲ ਕਰ ਲੈਂਦਾ ਹੈ, ਉਹ ਮੁੜ ਨਾਹ ਜੰਮਦਾ ਹੈ ਨਾਹ ਮਰਦਾ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਬੇਨਤੀ ਕਰਦਾ ਹੈ-ਜਗਤ ਦੇ ਸਾਰੇ ਜੀਵ ਤੇਰੇ ਹਨ, ਤੂੰ ਸਭ ਦਾ ਪੈਦਾ ਕਰਨ ਵਾਲਾ ਹੈਂ।੨।
ਆਠ ਪਹਰ ਹਰਿ ਧਿਆਈਐ ਰਾਮ ॥ ਮਨ ਇਛਿਅੜਾ ਫਲੁ ਪਾਈਐ ਰਾਮ ॥ ਮਨ ਇਛ ਪਾਈਐ ਪ੍ਰਭੁ ਧਿਆਈਐ ਮਿਟਹਿ ਜਮ ਕੇ ਤ੍ਰਾਸਾ ॥ ਗੋਬਿਦੁ ਗਾਇਆ ਸਾਧ ਸੰਗਾਇਆ ਭਈ ਪੂਰਨ ਆਸਾ ॥ ਤਜਿ ਮਾਨੁ ਮੋਹੁ ਵਿਕਾਰ ਸਗਲੇ ਪ੍ਰਭੂ ਕੈ ਮਨਿ ਭਾਈਐ ॥ ਬਿਨਵੰਤਿ ਨਾਨਕ ਦਿਨਸੁ ਰੈਣੀ ਸਦਾ ਹਰਿ ਹਰਿ ਧਿਆਈਐ ॥੩॥
ਹੇ ਭਾਈ! ਅੱਠੇ ਪਹਰ (ਹਰ ਵੇਲੇ) ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ, (ਸਿਮਰਨ ਦੀ ਬਰਕਤਿ ਨਾਲ ਪ੍ਰਭੂ ਦੇ ਦਰ ਤੋਂ) ਮਨ-ਚਿਤਵਿਆ ਫਲ ਪ੍ਰਾਪਤ ਕਰ ਲਈਦਾ ਹੈ। ਹੇ ਭਾਈ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ, (ਸਿਮਰਨ ਕੀਤਿਆਂ) ਮਨੋ-ਕਾਮਨਾ ਹਾਸਲ ਕਰ ਲਈਦੀ ਹੈ, ਜਮਰਾਜ ਦੇ ਸਾਰੇ ਸਹਮ ਭੀ ਮੁੱਕ ਜਾਂਦੇ ਹਨ। ਹੇ ਭਾਈ! ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਜਾ ਕੇ ਗੋਬਿੰਦ ਦੀ ਸਿਫ਼ਤਿ-ਸਾਲਾਹ ਕੀਤੀ, ਉਸ ਦੀ (ਹਰੇਕ) ਆਸ ਪੂਰੀ ਹੋ ਗਈ। ਹੇ ਭਾਈ! ਅਹੰਕਾਰ, ਮੋਹ, ਸਾਰੇ ਵਿਕਾਰ ਦੂਰ ਕਰ ਕੇ ਪਰਮਾਤਮਾ ਦੇ ਮਨ ਵਿਚ ਭਾ ਜਾਈਦਾ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਭਾਈ! ਦਿਨ ਰਾਤ ਸਦਾ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ।੩।
ਦਰਿ ਵਾਜਹਿ ਅਨਹਤ ਵਾਜੇ ਰਾਮ ॥ ਘਟਿ ਘਟਿ ਹਰਿ ਗੋਬਿੰਦੁ ਗਾਜੇ ਰਾਮ ॥ ਗੋਵਿਦ ਗਾਜੇ ਸਦਾ ਬਿਰਾਜੇ ਅਗਮ ਅਗੋਚਰੁ ਊਚਾ ॥ ਗੁਣ ਬੇਅੰਤ ਕਿਛੁ ਕਹਣੁ ਨ ਜਾਈ ਕੋਇ ਨ ਸਕੈ ਪਹੂਚਾ ॥ ਆਪਿ ਉਪਾਏ ਆਪਿ ਪ੍ਰਤਿਪਾਲੇ ਜੀਅ ਜੰਤ ਸਭਿ ਸਾਜੇ ॥ ਬਿਨਵੰਤਿ ਨਾਨਕ ਸੁਖੁ ਨਾਮਿ ਭਗਤੀ ਦਰਿ ਵਜਹਿ ਅਨਹਦ ਵਾਜੇ ॥੪॥੩॥
ਅਰਥ: (ਹੇ ਭਾਈ! ਜਿਸ ਮਨੁੱਖ ਦੇ) ਹਿਰਦੇ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਵਾਜੇ ਸਦਾ ਵੱਜਦੇ ਹਨ, (ਜਿਸ ਮਨੁੱਖ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦਾ ਪ੍ਰਭਾਵ ਪ੍ਰਬਲ ਰਹਿੰਦਾ ਹੈ) ਉਸ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਪ੍ਰਤੱਖ ਵੱਸਦਾ ਦਿੱਸਦਾ ਹੈ।
ਹੇ ਭਾਈ! ਪਰਮਾਤਮਾ ਸਦਾ ਹਰੇਕ ਸਰੀਰ ਵਿਚ ਪ੍ਰਤੱਖ ਵੱਸ ਰਿਹਾ ਹੈ, ਪਰ (ਕਿਸੇ ਚਤੁਰਾਈ ਸਿਆਣਪ ਦੇ ਆਸਰੇ) ਉਸ ਤਕ ਪਹੁੰਚ ਨਹੀਂ ਹੋ ਸਕਦੀ, ਉਸ ਤਕ ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੈ, ਉਹ ਸਭ ਤੋਂ ਉੱਚਾ ਹੈ। ਹੇ ਭਾਈ! ਪਰਮਾਤਮਾ ਵਿਚ ਬੇਅੰਤ ਗੁਣ ਹਨ, ਉਸ ਦੇ ਸਰੂਪ ਬਾਰੇ ਕੁਝ ਕਿਹਾ ਨਹੀਂ ਜਾ ਸਕਦਾ, ਕੋਈ ਮਨੁੱਖ ਉਸ ਦੇ ਗੁਣਾਂ ਦੇ ਅਖ਼ੀਰ ਤਕ ਨਹੀਂ ਪਹੁੰਚ ਸਕਦਾ।
ਹੇ ਭਾਈ! ਪਰਮਾਤਮਾ ਆਪ ਸਭ ਨੂੰ ਪੈਦਾ ਕਰਦਾ ਹੈ, ਆਪ ਹੀ ਪਾਲਣਾ ਕਰਦਾ ਹੈ, ਸਾਰੇ ਜੀਅ ਜੰਤ ਉਸ ਨੇ ਆਪ ਹੀ ਬਣਾਏ ਹੋਏ ਹਨ। ਨਾਨਕ ਬੇਨਤੀ ਕਰਦਾ ਹੈ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਪਰਮਾਤਮਾ ਦੀ ਭਗਤੀ ਕੀਤਿਆਂ ਆਨੰਦ ਪ੍ਰਾਪਤ ਹੁੰਦਾ ਹੈ, ਹਿਰਦੇ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਇਕ-ਰਸ, ਮਾਨੋ ਵਾਜੇ ਵੱਜ ਪੈਂਦੇ ਹਨ।੪।੩।
O original Lord of the world! O Lord of all powers! Protect the whole world by giving your hand. O Lord of all powers! O Lord who can help the sheltered! O treasures of grace! O benefactor! I am sacrificed by Thy servants who have entered into union with Thee. O Lord! No color of yours, no sign of you can be told, your form is beyond description. Nanak entreats, O Lord! O origin of the world! O Lord of all powers! Listen to my request.l1lO Lord! All these creatures of the world are Thine, Thou art the creator of them, Thou art the savior of all beings from sorrows, calamities and delusions. O you who have mercy on religions! Thou savest (all beings) delusions, sorrows and troubles in a single moment. O Gopal! Thou art the mother, father, master and gentleman (of all beings), the whole world is Thine children. O Lord! The creature who comes to Thy shelter acquires the treasures of virtues (from Thy door), he is neither born again nor dies.O Lord! Thy servant Nanak entreats: All the creatures of the world are Thine, Thou art the Creator of all.l2lO brother! One should meditate on God all the time (at all times). O brother, one should meditate on God, (having meditated) the mind-desire is acquired, all the fears of Jamraj are also dispelled. O brother! The man who went to the Sadh Sangat and praised Gobind, his (every) hope was fulfilled. O brother! Ahankaar, Moh, removes all the vices and enters into the mind of God. Nanak entreats, O brother! One should always meditate on God day and night.l3l(O brother! In the Hirda of the human being) the bells of praise of God are always ringing, (in the Hirda of the human being the effect of praise is predominant) he sees God residing in every body.
O brother! God is always manifestly dwelling in every body, but (with the help of some clever wisdom) He cannot be reached, He has no access to human senses, He is the highest. O brother! God has infinite qualities, nothing can be said about His form, no human being can reach the end of His qualities.O brother! God Himself creates everything, He Himself follows, all living beings He has created. Nanak prays that devotion to God in the name of God is a joy to be reckoned with.l4l3l
Today’s Hukamnama Sachkhand Sri Harmandir Sahib Sri Amritsar Sahib
Ang-585 08/06/23 ਬਿਹਾਗੜਾ ਮਹਲਾ ੫ ॥
ਬਿਹਾਗੜਾ ਪੰਜਵੀਂ ਪਾਤਸ਼ਾਹੀ।
ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ ॥
ਵਾਹਿਗੁਰੂ ਦੇ ਚਰਨ ਅੰਮ੍ਰਿਤ ਦਾ ਤਾਲਾਬ ਹਨ। ਓਥੇ ਤੂੰ ਆਪਣਾ ਵਸੇਬਾ ਕਰ, ਹੇ ਮੇਰੀ ਜਿੰਦੜੀਏ!
ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ ॥
ਵਾਹਿਗੁਰੂ ਦੇ ਨਾਮ ਤਾਲਾਬ ਵਿੱਚ ਤੂੰ ਇਸ਼ਨਾਨ ਕਰ ਅਤੇ ਤੇਰੇ ਸਾਰੇ ਪਾਪ ਧੋਤੇ ਜਾਣਗੇ ਹੇ ਮੇਰੀ ਜਿੰਦੜੀਏ!
ਕਰਿ ਸਦਾ ਮਜਨੁ ਗੋਬਿੰਦ ਸਜਨੁ ਦੁਖ ਅੰਧੇਰਾ ਨਾਸੇ ॥
ਸਾਹਿਬ, ਮਿੱਤ੍ਰ ਦੇ ਨਾਮ ਅੰਦਰ ਤੂੰ ਹਮੇਸ਼ਾਂ ਇਸ਼ਨਾਨ ਕਰ, ਤੇਰੀ ਤਕਲੀਫ ਦਾ ਅੰਨ੍ਹੇਰਾ ਦੂਰ ਹੋ ਜਾਵੇਗਾ।
ਜਨਮ ਮਰਣੁ ਨ ਹੋਇ ਤਿਸ ਕਉ ਕਟੈ ਜਮ ਕੇ ਫਾਸੇ ॥
ਉਹ ਜਨਮ ਮਰਨ ਦੇ ਚੱਕਰ ਤੋਂ ਮੁਕਤ ਹੋ ਜਾਂਦਾ ਹੈ ਕਿਉਂਕਿ ਉਸ ਦੀ ਮੌਤ ਦੀ ਫਾਹੀ ਕੱਟੀ ਜਾਂਦੀ ਹੈ।
ਮਿਲੁ ਸਾਧਸੰਗੇ ਨਾਮ ਰੰਗੇ ਤਹਾ ਪੂਰਨ ਆਸੋ ॥
ਸਤਿ ਸੰਗਤ ਨਾਲ ਜੁੜ ਤਾਂ ਜੋ ਤੂੰ ਨਾਮ ਨਾਲ ਰੰਗਿਆ ਜਾਵੇਂ। ਉਥੇ ਤੇਰੀ ਮਨਸ਼ਾਂ ਪੂਰੀ ਹੋ ਜਾਵੇਗੀ।
ਬਿਨਵੰਤਿ ਨਾਨਕ ਧਾਰਿ ਕਿਰਪਾ ਹਰਿ ਚਰਣ ਕਮਲ ਨਿਵਾਸੋ ॥੧॥
ਨਾਨਕ ਬਿਨੇ ਕਰਦਾ ਹੈ, ਹੇ ਵਾਹਿਗੁਰੂ! ਮੇਰੇ ਉੱਤੇ ਤਰਸ ਕਰ ਤਾਂ ਜੋ ਮੇਰਾ ਤੇਰੇ ਕੰਵਲ ਰੂਪੀ ਚਰਨਾਂ ਵਿੱਚ ਵਾਸਾ ਹੋ ਜਾਵੇ।
ਤਹ ਅਨਦ ਬਿਨੋਦ ਸਦਾ ਅਨਹਦ ਝੁਣਕਾਰੋ ਰਾਮ ॥
ਉੱਥੇ ਹਮੇਸ਼ਾਂ ਖੁਸ਼ੀ ਤੇ ਮੌਜ ਬਹਾਰਾ ਹਨ ਅਤੇ ਬੈਕੁੰਠੀ ਕੀਰਤਨ ਓਥੇ ਗੂੰਜਦਾ ਹੈ।
ਮਿਲਿ ਗਾਵਹਿ ਸੰਤ ਜਨਾ ਪ੍ਰਭ ਕਾ ਜੈਕਾਰੋ ਰਾਮ ॥
ਇਕੱਤ੍ਰ ਹੋ ਕੇ ਨੇਕ ਪੁਰਸ਼ ਸੁਆਮੀ ਦਾ ਜੱਸ ਗਾਇਨ ਕਰਦੇ ਹਨ ਅਤੇ ਮਾਲਕ ਦੀ ਜਿੱਤ ਦੇ ਨਾਹਰੇ ਲਾਉਂਦੇ ਹਨ।
ਮਿਲਿ ਸੰਤ ਗਾਵਹਿ ਖਸਮ ਭਾਵਹਿ ਹਰਿ ਪ੍ਰੇਮ ਰਸ ਰੰਗਿ ਭਿੰਨੀਆ ॥
ਇਕੱਤ੍ਰ ਹੋ ਅਤੇ ਉਸ ਦੇ ਪਿਆਰ ਤੇ ਪ੍ਰੀਤ ਦੇ ਅੰਮ੍ਰਿਤ ਅੰਦਰ ਭਿੱਜ ਸਾਧੂ ਸੱਜਣ ਮਿਲ ਕੇ ਸੁਆਮੀ ਦਾ ਜੱਸ ਗਾਇਨ ਕਰਦੇ ਅਤੇ ਆਪਣੇ ਭਰਤੇ ਨੂੰ ਚੰਗੇ ਲੱਗਦੇ ਹਨ।
ਹਰਿ ਲਾਭੁ ਪਾਇਆ ਆਪੁ ਮਿਟਾਇਆ ਮਿਲੇ ਚਿਰੀ ਵਿਛੁੰਨਿਆ ॥
ਸਵੈ ਹੰਗਤਾ ਨੂੰ ਮਾਰ ਕੇ ਉਹ ਹਰੀ ਦੇ ਨਫੇ ਨੂੰ ਹਾਸਲ ਕਰਦੇ ਹਨ ਅਤੇ ਆਪਣੇ ਨਾਲੋਂ ਦੇਰ ਤੋਂ ਵਿਛੜੇ ਕੰਤ ਨੂੰ ਮਿਲ ਪੈਦੇ ਹਨ।
ਗਹਿ ਭੁਜਾ ਲੀਨੇ ਦਇਆ ਕੀਨ੍ਹ੍ਹੇ ਪ੍ਰਭ ਏਕ ਅਗਮ ਅਪਾਰੋ ॥
ਅਦੁੱਤੀ, ਪਹੁੰਚ ਤੋਂ ਪਰ੍ਹੇ ਅਤੇ ਬੇਅੰਤ ਸਾਹਿਬ ਆਪਣੀ ਰਹਿਮਤ ਧਾਰਦਾ ਹੈ ਅਤੇ ਉਨ੍ਹਾਂ ਨੂੰ ਬਾਹੋਂ ਫੜ ਆਪਣੇ ਨਿੱਜ ਦੇ ਬਣਾ ਲੈਦਾ ਹੈ।
ਬਿਨਵੰਤਿ ਨਾਨਕ ਸਦਾ ਨਿਰਮਲ ਸਚੁ ਸਬਦੁ ਰੁਣ ਝੁਣਕਾਰੋ ॥੨॥
ਨਾਨਕ ਜੋਦੜੀ ਕਰਦਾ ਹੈ, ਹਮੇਸ਼ਾਂ ਹੀ ਪਵਿੱਤ੍ਰ ਹਨ ਉਹ ਜੋ ਸੱਚੇ ਨਾਮ ਦੀ ਉਸਤਤੀ ਗਾਇਨ ਕਰਦੇ ਹਨ।
ਸੁਣਿ ਵਡਭਾਗੀਆ ਹਰਿ ਅੰਮ੍ਰਿਤ ਬਾਣੀ ਰਾਮ ॥
ਤੂੰ ਹੇ ਪਰਮ ਚੰਗੇ ਕਰਮਾਂ ਵਾਲਿਆ ਗੁਰੂ ਗੋਬਿੰਦ ਦੀ ਸੁਰਜੀਤ ਕਰਨ ਵਾਲੀ ਗੁਰਬਾਣੀ ਸ੍ਰਵਣ ਕਰ।
ਜਿਨ ਕਉ ਕਰਮਿ ਲਿਖੀ ਤਿਸੁ ਰਿਦੈ ਸਮਾਣੀ ਰਾਮ ॥
ਜਿਸ ਦੇ ਭਾਗਾਂ ਵਿੱਚ ਇਸ ਤਰ੍ਹਾਂ ਲਿਖਿਆ ਹੋਇਆ ਹੈ ਕੇਵਲ ਉਸ ਦੇ ਹਿਰਦੇ ਅੰਦਰ ਹੀ ਪ੍ਰਵੇਸ਼ ਕਰਦੀ ਹੈ।
ਅਕਥ ਕਹਾਣੀ ਤਿਨੀ ਜਾਣੀ ਜਿਸੁ ਆਪਿ ਪ੍ਰਭੁ ਕਿਰਪਾ ਕਰੇ ॥
ਕੇਵਲ ਉਹੀ ਇਸ ਅਕਹਿ ਵਾਰਤਾ ਨੂੰ ਸਮਝਦਾ ਹੈ, ਜਿਸ ਤੇ ਵਾਹਿਗੁਰੂ ਆਪ ਮਿਹਰ ਧਾਰਦਾ ਹੈ।
ਅਮਰੁ ਥੀਆ ਫਿਰਿ ਨ ਮੂਆ ਕਲਿ ਕਲੇਸਾ ਦੁਖ ਹਰੇ ॥
ਉਹ ਅਬਿਨਾਸ਼ੀ ਹੋ ਜਾਂਦਾ ਹੈ ਅਤੇ ਮੁੜ ਕੇ ਮਰਦਾ ਨਹੀਂ। ਉਸ ਦੇ ਝਗੜੇ, ਬਖੇੜੇ ਅਤੇ ਦੁਖੜੇ ਦੂਰ ਹੋ ਜਾਂਦੇ ਹਨ।
ਹਰਿ ਸਰਣਿ ਪਾਈ ਤਜਿ ਨ ਜਾਈ ਪ੍ਰਭ ਪ੍ਰੀਤਿ ਮਨਿ ਤਨਿ ਭਾਣੀ ॥
ਉਹ ਵਾਹਿਗੁਰੂ ਦੀ ਪਨਾਹ ਪਾ ਲੈਦਾ ਹੈ, ਜੋ ਉਸ ਨੂੰ ਛੱਡ ਕੇ ਹੋਰ ਕਿਧਰੇ ਨਹੀਂ ਜਾਂਦਾ। ਉਸ ਦੀ ਆਤਮਾ ਤੇ ਦੇਹ ਨੂੰ ਸੁਆਮੀ ਦਾ ਪਿਆਰ ਚੰਗਾ ਲੱਗਦਾ ਹੈ।
ਬਿਨਵੰਤਿ ਨਾਨਕ ਸਦਾ ਗਾਈਐ ਪਵਿਤ੍ਰ ਅੰਮ੍ਰਿਤ ਬਾਣੀ ॥੩॥
ਨਾਨਕ ਪ੍ਰਾਰਥਨਾ ਕਰਦਾ ਹੈ, ਹੇ ਪ੍ਰਾਣੀ! ਤੂੰ ਸਦੀਵ ਹੀ ਪਾਲਨ ਅਤੇ ਸੁਧਾ ਸਰੂਪ ਗੁਰੂ ਕੀ ਬਾਣੀ ਦਾ ਗਾਇਨ ਕਰ।
ਮਨ ਤਨ ਗਲਤੁ ਭਏ ਕਿਛੁ ਕਹਣੁ ਨ ਜਾਈ ਰਾਮ ॥
ਮੇਰਾ ਮਨੂਆ ਤੇ ਸਰੀਰ ਪ੍ਰਭੂ ਦੇ ਪਿਆਰ ਵਿੱਚ ਗਲਤਾਨ ਹੋਏ ਹੋਏ ਹਨ। ਮੇਰੀ ਅਵਸਥਾ ਬਿਆਨ ਨਹੀਂ ਕੀਤੀ ਜਾ ਸਕਦੀ ਹੈ।
ਜਿਸ ਤੇ ਉਪਜਿਅੜਾ ਤਿਨਿ ਲੀਆ ਸਮਾਈ ਰਾਮ ॥
ਜਿਸ ਤੋਂ ਮੈਂ ਉਤਪੰਨ ਹੋਇਆ ਸੀ ਉਸ ਸੁਆਮੀ ਨੇ ਮੈਨੂੰ ਆਪਣੇ ਵਿੱਚ ਲੀਨ ਕਰ ਲਿਆ ਹੈ।
ਮਿਲਿ ਬ੍ਰਹਮ ਜੋਤੀ ਓਤਿ ਪੋਤੀ ਉਦਕੁ ਉਦਕਿ ਸਮਾਇਆ ॥
ਜਿਸ ਤਰ੍ਹਾਂ ਪਾਣੀ ਪਾਣੀ ਨਾਲ ਅਭੇਦ ਹੋ ਜਾਂਦਾ ਹੈ ਏਸੇ ਤਰ੍ਹਾਂ ਹੀ ਮੈਂ ਤਾਣੇ ਪੇਟੇ ਦੀ ਮਾਨੰਦ ਪ੍ਰਭੂ ਦੇ ਪ੍ਰਕਾਸ਼ ਨਾਲ ਮਿਲ ਗਿਆ ਹਾਂ।
ਜਲਿ ਥਲਿ ਮਹੀਅਲਿ ਏਕੁ ਰਵਿਆ ਨਹ ਦੂਜਾ ਦ੍ਰਿਸਟਾਇਆ ॥
ਇਕ ਸੁਆਮੀ ਹੀ ਸਮੁੰਦਰ, ਧਰਤੀ ਅਤੇ ਆਕਾਸ਼ ਅੰਦਰ ਰਮਿਆ ਹੋਇਆ ਹੈ। ਮੈਨੂੰ ਹੋਰ ਕੋਈ ਨਜ਼ਰੀਂ ਨਹੀਂ ਪੈਂਦਾ।
ਬਣਿ ਤ੍ਰਿਣਿ ਤ੍ਰਿਭਵਣਿ ਪੂਰਿ ਪੂਰਨ ਕੀਮਤਿ ਕਹਣੁ ਨ ਜਾਈ ॥
ਉਹ ਜੰਗਲਾਂ ਘਾਅ ਦੀਆਂ ਤਿੜਾਂ ਅਤੇ ਤਿੰਨਾਂ ਜਹਾਨਾਂ ਅੰਦਰ ਪੂਰੀ ਤਰ੍ਹਾਂ ਵਿਆਪਕ ਹੋ ਰਿਹਾ ਹੈ। ਉਸ ਦਾ ਮੁੱਲ ਮੈਂ ਦੱਸ ਨਹੀਂ ਸਕਦਾ।
ਬਿਨਵੰਤਿ ਨਾਨਕ ਆਪਿ ਜਾਣੈ ਜਿਨਿ ਏਹ ਬਣਤ ਬਣਾਈ ॥੪॥੨॥੫॥
ਨਾਨਕ ਬੇਨਤੀ ਕਰਦਾ ਹੈ ਜਿਸ ਨੇ ਇਹ ਰਚਨਾ ਰਚੀ ਹੈ ਉਹ ਖੁਦ ਹੀ ਇਸ ਬਾਰੇ ਸਭ ਕੁਝ ਜਾਣਦਾ ਹੈ।
Tuesday, June 6, 2023
June 07,2023 Hukamnama Sahib
The daily Hukamnama Sahib from Sri Darbar Sahib Amritsar including English and Punjabi translation audio
ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥
ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ।
(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧।
ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨।
ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩।
ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।
DHANAASAREE, FIFTH MEHL:
I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled. || 4 || 10 ||
Email ThisBlogThis!Share to TwitterShare to FacebookShare to Pinterest
Brought to you by @ Gs jhampur ---------------------------------------------------------------------. ---------------------------------------------------------------------------------------
Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
Monday, June 5, 2023
June 06,2023 Hukamnama Sahib
Sunday, June 4, 2023
June 05,2023 Hukamnama Sahib
The daily Hukamnama Sahib from Sri Darbar Sahib Amritsar including English and Punjabi translation audio ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩। BAIRAAREE, FOURTH MEHL: The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 || The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 ||
June 04,2023 Hukamnama Sahib
ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥
(ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ।
ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ।
ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ।
ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ।੧।
ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ।
ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ।
ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ! ਉਹਨਾਂ ਦੇ ਸਿਰ ਕੀਹ ਦੋਸ਼?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ।੧।
ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥
ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ।
ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ।
ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥
(ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ।੩।
SHALOK, THIRD MEHL: |
He acts according to pre-ordained destiny, written by the Creator Himself. Emotional attachment has drugged him, and he has forgotten the Lord, the treasure of virtue. Don’t think that he is alive in the world — he is dead, through the love of duality. Those who do not meditate on the Lord, as Gurmukh, are not permitted to sit near the Lord. They suffer the most horrible pain and suffering, and neither their sons nor their wives go along with them. Their faces are blackened among men, and they sigh in deep regret. No one places any reliance in the self-willed manmukhs; trust in them is lost. O Nanak, the Gurmukhs live in absolute peace; the Naam, the Name of the Lord, abides within them. || 1 || THIRD MEHL: They alone are relatives, and they alone are friends, who, as Gurmukh, join together in love. Night and day, they act according to the True Guru’s Will; they remain absorbed in the True Name. Those who are attached to the love of duality are not called friends; they practice egotism and corruption. The self-willed manmukhs are selfish; they cannot resolve anyone’s affairs. O Nanak, they act according to their pre-ordained destiny; no one can erase it. || 2 || PAUREE: You Yourself created the world, and You Yourself arranged the play of it. You Yourself created the three qualities, and fostered emotional attachment to Maya. He is called to account for his deeds done in egotism; he continues coming and going in reincarnation. The Guru instructs those whom the Lord Himself blesses with Grace. I am a sacrifice to my Guru; forever and ever, I am a sacrifice to Him. || 3|| |
Saturday, May 27, 2023
May 27 2023 Hukamnama Sahib
The daily Hukamnama Sahib from Sri Darbar Sahib Amritsar including Translation in Punjabi and English audio ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||
Brought to you by @ Gs jhampur ---------------
Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
Monday, May 22, 2023
May 22,2023 Hukamnama Sahib
ਸਲੋਕ ਮਃ ੩ ॥ ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥ ਗੁਰ ਕੀ ਸੇਵਾ ਵਿਸਰੀ ਕਿਉ ਮਨੁ ਰਹੈ ਹਜੂਰਿ ॥ ਮਨਮੁਖਿ ਜਨਮੁ ਗਵਾਇਆ ਝੂਠੈ ਲਾਲਚਿ ਕੂਰਿ ॥ ਨਾਨਕ ਬਖਸਿ ਮਿਲਾਇਅਨੁ ਸਚੈ ਸਬਦਿ ਹਦੂਰਿ ॥੧॥
ਮਃ ੩ ॥ ਹਰਿ ਪ੍ਰਭੁ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥ ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥ ਵਡਭਾਗੀ ਹਰਿ ਪਾਇਆ ਪੂਰਨੁ ਪਰਮਾਨੰਦੁ ॥ ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥੨॥
ਪਉੜੀ ॥ ਕੋਈ ਨਿੰਦਕੁ ਹੋਵੈ ਸਤਿਗੁਰੂ ਕਾ ਫਿਰਿ ਸਰਣਿ ਗੁਰ ਆਵੈ ॥ ਪਿਛਲੇ ਗੁਨਹ ਸਤਿਗੁਰੁ ਬਖਸਿ ਲਏ ਸਤਸੰਗਤਿ ਨਾਲਿ ਰਲਾਵੈ ॥ ਜਿਉ ਮੀਹਿ ਵੁਠੈ ਗਲੀਆ ਨਾਲਿਆ ਟੋਭਿਆ ਕਾ ਜਲੁ ਜਾਇ ਪਵੈ ਵਿਚਿ ਸੁਰਸਰੀ ਸੁਰਸਰੀ ਮਿਲਤ ਪਵਿਤ੍ਰੁ ਪਾਵਨੁ ਹੋਇ ਜਾਵੈ ॥ ਏਹ ਵਡਿਆਈ ਸਤਿਗੁਰ ਨਿਰਵੈਰ ਵਿਚਿ ਜਿਤੁ ਮਿਲਿਐ ਤਿਸਨਾ ਭੁਖ ਉਤਰੈ ਹਰਿ ਸਾਂਤਿ ਤੜ ਆਵੈ ॥ ਨਾਨਕ ਇਹੁ ਅਚਰਜੁ ਦੇਖਹੁ ਮੇਰੇ ਹਰਿ ਸਚੇ ਸਾਹ ਕਾ ਜਿ ਸਤਿਗੁਰੂ ਨੋ ਮੰਨੈ ਸੁ ਸਭਨਾਂ ਭਾਵੈ ॥੧੩॥੧॥ ਸੁਧੁ ॥
(ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ) ਆਪਣੇ ਆਤਮਕ ਜੀਵਨ ਨੂੰ (ਕਦੇ) ਪਰਖਦਾ ਨਹੀਂ, ਉਹ ਪਰਮਾਤਮਾ ਨੂੰ (ਕਿਤੇ) ਦੂਰ ਵੱਸਦਾ ਸਮਝਦਾ ਹੈ, ਉਸ ਨੂੰ ਗੁਰੂ ਦੀ ਦੱਸੀ ਕਾਰ (ਸਦਾ) ਭੁੱਲੀ ਰਹਿੰਦੀ ਹੈ, (ਇਸ ਵਾਸਤੇ ਉਸ ਦਾ) ਮਨ (ਪਰਮਾਤਮਾ ਦੀ) ਹਜ਼ੂਰੀ ਵਿਚ (ਕਦੇ) ਨਹੀਂ ਟਿਕਦਾ।
ਹੇ ਨਾਨਕ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੇ ਝੂਠੇ ਲਾਲਚ ਵਿਚ (ਲੱਗ ਕੇ) ਮਾਇਆ ਦੇ ਮੋਹ ਵਿਚ (ਫਸ ਕੇ ਹੀ ਆਪਣਾ) ਜੀਵਨ ਗਵਾ ਲਿਆ ਹੁੰਦਾ ਹੈ। ਜਿਹੜੇ ਮਨੁੱਖ ਸਿਫ਼ਤਿ-ਸਾਲਾਹ ਵਾਲੇ ਗੁਰ-ਸ਼ਬਦ ਦੀ ਰਾਹੀਂ (ਪਰਮਾਤਮਾ ਦੀ) ਹਜ਼ੂਰੀ ਟਿਕੇ ਰਹਿੰਦੇ ਹਨ, ਉਹਨਾਂ ਨੂੰ ਪਰਮਾਤਮਾ ਨੇ ਮਿਹਰ ਕਰ ਕੇ (ਆਪਣੇ ਚਰਨਾਂ ਵਿਚ) ਮਿਲਾ ਲਿਆ ਹੁੰਦਾ ਹੈ।੧।
ਹੇ ਭਾਈ! ਹਰੀ ਪ੍ਰਭੂ ਗੋਬਿੰਦ ਸਦਾ ਕਾਇਮ ਰਹਿਣ ਵਾਲਾ ਹੈ, (ਉਸ ਦੀ) ਸਿਫ਼ਤਿ-ਸਾਲਾਹ ਦਾ ਗੀਤ (ਉਸ ਦਾ) ਨਾਮ ਗੁਰੂ ਦੀ ਸਰਨ ਪਿਆਂ (ਮਿਲਦਾ ਹੈ) । (ਜਿਸ ਮਨੁੱਖ ਨੂੰ ਹਰਿ-ਨਾਮ ਮਿਲਦਾ ਹੈ, ਉਹ) ਹਰ ਵੇਲੇ ਹੀ ਨਾਮ ਸਿਮਰਦਾ ਰਹਿੰਦਾ ਹੈ, ਅਤੇ ਪਰਮਾਤਮਾ ਦਾ ਨਾਮ ਸਿਮਰਦਿਆਂ (ਉਸ ਦੇ) ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਭਾਈ! ਪਰਮ ਆਨੰਦ ਦਾ ਮਾਲਕ ਪੂਰਨ ਪ੍ਰਭੂ ਪਰਮਾਤਮਾ ਵੱਡੇ ਭਾਗਾਂ ਨਾਲ ਹੀ ਮਿਲਦਾ ਹੈ। ਹੇ ਨਾਨਕ! ਆਖ-ਜਿਨ੍ਹਾਂ) ਦਾਸਾਂ ਨੇ (ਪਰਮਾਤਮਾ ਦਾ) ਨਾਮ ਸਿਮਰਿਆ, ਉਹਨਾਂ ਦੇ ਮਨ ਵਿਚ ਉਹਨਾਂ ਦੇ ਤਨ ਵਿਚ ਮੁੜ ਕਦੇ (ਪਰਮਾਤਮਾ ਨਾਲੋਂ) ਵਿੱਥ ਨਹੀਂ ਬਣਦੀ।੨।
(ਜੇ) ਕੋਈ ਮਨੁੱਖ (ਪਹਿਲਾਂ) ਗੁਰੂ ਦੀ ਨਿੰਦਾ ਕਰਨ ਵਾਲਾ ਹੋਵੇ (ਪਰ) ਫਿਰ ਗੁਰੂ ਦੀ ਸਰਨ ਆ ਜਾਏ, ਤਾਂ ਸਤਿਗੁਰੂ (ਉਸ ਦੇ) ਪਿਛਲੇ ਔਗੁਣ ਬਖ਼ਸ਼ ਲੈਂਦਾ ਹੈ (ਤੇ ਉਸ ਨੂੰ) ਸਾਧ ਸੰਗਤਿ ਵਿਚ ਰਲਾ ਦੇਂਦਾ ਹੈ।
ਹੇ ਭਾਈ! ਜਿਵੇਂ ਮੀਂਹ ਪਿਆਂ ਗਲੀਆਂ ਨਾਲਿਆਂ ਟੋਭਿਆਂ ਦਾ ਪਾਣੀ (ਜਦੋਂ) ਗੰਗਾ ਵਿਚ ਜਾ ਪੈਂਦਾ ਹੈ (ਤਾਂ) ਗੰਗਾ ਵਿਚ ਮਿਲਦਿਆਂ (ਹੀ ਉਹ ਪਾਣੀ) ਪੂਰਨ ਤੌਰ ਤੇ ਪਵਿੱਤਰ ਹੋ ਜਾਂਦਾ ਹੈ, (ਤਿਵੇਂ) ਨਿਰਵੈਰ ਸਤਿਗੁਰੂ ਵਿਚ (ਭੀ) ਇਹ ਗੁਣ ਹੈ ਕਿ ਉਸ (ਗੁਰੂ) ਨੂੰ ਮਿਲਿਆਂ (ਮਨੁੱਖ ਦੀ ਮਾਇਆ ਦੀ) ਤ੍ਰਿਹ (ਮਾਇਆ ਦੀ) ਭੁੱਖ ਦੂਰ ਹੋ ਜਾਂਦੀ ਹੈ (ਤੇ ਉਸ ਦੇ ਅੰਦਰ) ਪਰਮਾਤਮਾ (ਦੇ ਮਿਲਾਪ) ਦੀ ਠੰਢ ਤੁਰਤ ਪੈ ਜਾਂਦੀ ਹੈ।
ਹੇ ਨਾਨਕ! ਆਖ-ਹੇ ਭਾਈ!) ਸਦਾ ਕਾਇਮ ਰਹਿਣ ਵਾਲੇ ਸ਼ਾਹ ਪਰਮਾਤਮਾ ਦਾ ਇਹ ਅਚਰਜ ਤਮਾਸ਼ਾ ਵੇਖੋ ਕਿ ਜਿਹੜਾ ਮਨੁੱਖ ਗੁਰੂ ਉਤੇ ਸਰਧਾ ਲਿਆਉਂਦਾ ਹੈ ਉਹ ਮਨੁੱਖ ਸਭਨਾਂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ।੧੩।੧।ਸੁਧੁ।
SHALOK, THIRD MEHL: |
He does not understand himself; he believes the Lord God to be far away. He forgets to serve the Guru; how can his mind remain in the Lord s Presence? The self-willed manmukh wastes away his life in worthless greed and falsehood. O Nanak, the Lord forgives, and blends them with Himself; through the True Word of the Shabad, He is ever-present. || 1 || THIRD MEHL: True is the Praise of the Lord God; the Gurmukh chants the Name of the Lord of the Universe. Praising the Naam night and day, and meditating on the Lord, the mind becomes blissful. By great good fortune, I have found the Lord, the perfect embodiment of supreme bliss. Servant Nanak praises the Naam; his mind and body shall never again be shattered. || 2 || PAUREE: If someone slanders the True Guru, and then comes seeking the Guru s Protection, the True Guru forgives him for his past sins, and unites him with the Saints Congregation. When the rain falls, the water in the streams, rivers and ponds flows into the Ganges; flowing into the Ganges, it is made sacred and pure. Such is the glorious greatness of the True Guru, who has no vengeance; meeting with Him, thirst and hunger are quenched, and instantly, one attains celestial peace. O Nanak, behold this wonder of the Lord, my True King! Everyone is pleased with one who obeys and believes in the True Guru. || 13 || 1 || SUDH || |
ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ...
-
ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ...