ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great
About Me
- GS Jhampur
- The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.
Friday, June 16, 2023
Thursday, June 15, 2023
ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥ ਅਰਥ: ਹੇ ਮਿੱਤਰ! ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ। ਹੇ ਮਿੱਤਰ! ਜਦੋਂ ਮਨੁੱਖ) ! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨। ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯। |
SORATH, NINTH MEHL: |
O dear friend, know this in your mind. The world is entangled in its own pleasures; no one is for anyone else. || 1 || Pause || In good times, many come and sit together, surrounding you on all four sides. But when hard times come, they all leave, and no one comes near you. || 1 || Your wife, whom you love so much, and who has remained ever attached to you, runs away crying, Ghost Ghost, as soon as the swan-soul leaves this body. || 2 || This is the way they act - those whom we love so much. At the very last moment, O Nanak, no one is any use at all, except the Dear Lord. || 3 || 12 || 139 || |
Wednesday, June 14, 2023
ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥ ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥ ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥ ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥
ਅਰਥ: ਹਾੜ ਦਾ ਮਹੀਨਾ ਉਸ ਜੀਵ ਨੂੰ ਤਪਦਾ ਪ੍ਰਤੀਤ ਹੁੰਦਾ ਹੈ (ਉਹ ਬੰਦੇ ਹਾੜ ਦੇ ਮਹੀਨੇ ਵਾਂਗ ਤਪਦੇ-ਕਲਪਦੇ ਰਹਿੰਦੇ ਹਨ) ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ-ਪਤੀ ਨਹੀਂ ਵੱਸਦਾ, ਜੇਹੜੇ ਜਗਤ-ਦੇ-ਸਹਾਰੇ ਪਰਮਾਤਮਾ (ਦਾ ਆਸਰਾ) ਛੱਡ ਕੇ ਬੰਦਿਆਂ ਦੀਆਂ ਆਸਾਂ ਬਣਾਈ ਰੱਖਦੇ ਹਨ।
(ਪ੍ਰਭੂ ਤੋਂ ਬਿਨਾ) ਕਿਸੇ ਹੋਰ ਦੇ ਆਸਰੇ ਰਿਹਾਂ ਖ਼ੁਆਰ ਹੀ ਹੋਈਦਾ ਹੈ, (ਜੋ ਭੀ ਕੋਈ ਹੋਰ ਸਹਾਰਾ ਤੱਕਦਾ ਹੈ) ਉਸ ਦੇ ਗਲ ਵਿਚ ਜਮ ਦੀ ਫਾਹੀ ਪੈਂਦੀ ਹੈ (ਉਸ ਦਾ ਜੀਵਨ ਸਦਾ ਸਹਮ ਵਿਚ ਬੀਤਦਾ ਹੈ) । (ਕੁਦਰਤਿ ਦਾ ਨਿਯਮ ਹੀ ਐਸਾ ਹੈ ਕਿ) ਮਨੁੱਖ ਜੇਹਾ ਬੀਜ ਬੀਜਦਾ ਹੈ, (ਕੀਤੇ ਕਰਮਾਂ ਅਨੁਸਾਰ) ਜੇਹੜਾ ਲੇਖ ਉਸਦੇ ਮੱਥੇ ਉੱਤੇ ਲਿਖਿਆ ਜਾਂਦਾ ਹੈ, ਉਹੋ ਜਿਹਾ ਫਲ ਉਹ ਪ੍ਰਾਪਤ ਕਰਦਾ ਹੈ। (ਜਗਜੀਵਨ ਪੁਰਖ ਨੂੰ ਵਿਸਾਰਨ ਵਾਲੀ ਜੀਵ-ਇਸਤ੍ਰੀ ਦੀ) ਸਾਰੀ ਜ਼ਿੰਦਗੀ ਪਛੁਤਾਵਿਆਂ ਵਿਚ ਹੀ ਗੁਜ਼ਰਦੀ ਹੈ, ਉਹ ਜਗਤ ਤੋਂ ਟੁੱਟੇ ਹੋਏ ਦਿਲ ਨਾਲ ਹੀ ਤੁਰ ਪੈਂਦੀ ਹੈ।
ਜਿਨ੍ਹਾਂ ਬੰਦਿਆਂ ਨੂੰ ਗੁਰੂ ਮਿਲ ਪੈਂਦਾ ਹੈ, ਉਹ ਪਰਮਾਤਮਾ ਦੀ ਹਜ਼ੂਰੀ ਵਿਚ ਸੁਰਖ਼ਰੂ ਹੁੰਦੇ ਹਨ (ਆਦਰ-ਮਾਣ ਪਾਂਦੇ ਹਨ) ।
ਹੇ ਪ੍ਰਭੂ! (ਤੇਰੇ ਅੱਗੇ) ਨਾਨਕ ਦੀ ਬੇਨਤੀ ਹੈ– ਆਪਣੀ ਮਿਹਰ ਕਰ, (ਮੇਰੇ ਮਨ ਵਿਚ) ਤੇਰੇ ਦਰਸਨ ਦੀ ਤਾਂਘ ਬਣੀ ਰਹੇ, (ਕਿਉਂਕਿ) ਹੇ ਪ੍ਰਭੂ! ਤੈਥੋਂ ਬਿਨਾ ਮੇਰਾ ਕੋਈ ਹੋਰ ਆਸਰਾ-ਪਰਨਾ ਨਹੀਂ ਹੈ।
ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦੇ ਚਰਨਾਂ ਦਾ ਨਿਵਾਸ ਬਣਿਆ ਰਹੇ, ਉਸ ਨੂੰ (ਤਪਦਾ) ਹਾੜ (ਭੀ) ਸੁਹਾਵਣਾ ਜਾਪਦਾ ਹੈ (ਉਸ ਨੂੰ ਦੁਨੀਆ ਦੇ ਦੁੱਖ-ਕਲੇਸ਼ ਭੀ ਦੁਖੀ ਨਹੀਂ ਕਰ ਸਕਦੇ) ।5।
The month of Aasaarh seems burning hot, to those who are not close to their Husband Lord. They have forsaken God the Primal Being, the Life of the World, and they have come to rely upon mere mortals. In the love of duality, the soul-bride is ruined; around her neck she wears the noose of Death. As you plant, so shall you harvest; your destiny is recorded on your forehead. The life-night passes away, and in the end, one comes to regret and repent, and then depart with no hope at all. Those who meet with the Holy Saints are liberated in the Court of the Lord. Show Your Mercy to me, O God; I am thirsty for the Blessed Vision of Your Darshan. Without You, God, there is no other at all. This is Nanak's humble prayer. The month of Aasaarh is pleasant, when the Feet of the Lord abide in the mind. ||
June 15,2023 Hukamnama Sahib
ਬਿਲਾਵਲੁ ਮਹਲਾ ੫ ॥ ਸ੍ਰਬ ਨਿਧਾਨ ਪੂਰਨ ਗੁਰਦੇਵ ॥੧॥ ਰਹਾਉ ॥ ਹਰਿ ਹਰਿ ਨਾਮੁ ਜਪਤ ਨਰ ਜੀਵੇ ॥ ਮਰਿ ਖੁਆਰੁ ਸਾਕਤ ਨਰ ਥੀਵੇ ॥੧॥ ਰਾਮ ਨਾਮੁ ਹੋਆ ਰਖਵਾਰਾ ॥ ਝਖ ਮਾਰਉ ਸਾਕਤੁ ਵੇਚਾਰਾ ॥੨॥ ਨਿੰਦਾ ਕਰਿ ਕਰਿ ਪਚਹਿ ਘਨੇਰੇ ॥ ਮਿਰਤਕ ਫਾਸ ਗਲੈ ਸਿਰਿ ਪੈਰੇ ॥੩॥ ਕਹੁ ਨਾਨਕ ਜਪਹਿ ਜਨ ਨਾਮ ॥ ਤਾ ਕੇ ਨਿਕਟਿ ਨ ਆਵੈ ਜਾਮ ॥੪॥੧੩॥੧੮॥ ,ਹੇ ਭਾਈ! ਪੂਰੇ ਗੁਰੂ ਦੀ ਸਰਨ ਪਿਆਂ ਸਾਰੇ ਖ਼ਜ਼ਾਨਿਆਂ ਦਾ ਮਾਲਕ ਪ੍ਰਭੂ ਮਿਲ ਪੈਂਦਾ ਹੈ।੧।ਰਹਾਉ। (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਜਪਣ ਨਾਲ ਮਨੁੱਖ ਆਤਮਕ ਜੀਵਨ ਲੱਭ ਲੈਂਦੇ ਹਨ। ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਆਤਮਕ ਮੌਤ ਸਹੇੜ ਕੇ ਦੁਖੀ ਹੁੰਦੇ ਹਨ।੧। (ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਦਾ ਹੈ) ਹਰਿ-ਨਾਮ (ਹਰ ਥਾਂ ਉਸ ਦਾ) ਰਾਖਾ ਬਣਦਾ ਹੈ। ਪਰਮਾਤਮਾ ਨਾਲੋਂ ਟੁੱਟਾ ਹੋਇਆ ਮਨੁੱਖ ਵਿਚਾਰਾ (ਉਸ ਦੀ ਨਿੰਦਾ ਆਦਿਕ ਕਰਨ ਵਾਸਤੇ) ਪਿਆ ਝਖਾਂ ਮਾਰੇ (ਉਸ ਦਾ ਕੁਝ ਵਿਗਾੜ ਨਹੀਂ ਸਕਦਾ) ।੨। ਅਨੇਕਾਂ ਬੰਦੇ (ਹਰਿ-ਨਾਮ ਸਿਮਰਨ ਵਾਲੇ ਮਨੁੱਖ ਦੀ) ਨਿੰਦਾ ਕਰ ਕਰ ਕੇ (ਸਗੋਂ) ਖਿੱਝਦੇ (ਹੀ) ਹਨ। (ਆਤਮਕ) ਮੌਤ ਦੀ ਫਾਹੀ ਉਹਨਾਂ ਦੇ ਗਲ ਵਿਚ ਉਹਨਾਂ ਦੇ ਪੈਰਾਂ ਵਿਚ ਪਈ ਰਹਿੰਦੀ ਹੈ, ਆਤਮਕ ਮੌਤ ਉਹਨਾਂ ਦੇ ਸਿਰ ਉਤੇ ਸਵਾਰ ਰਹਿੰਦੀ ਹੈ।੩। ਹੇ ਨਾਨਕ! ਬੇ-ਸ਼ੱਕ) ਆਖ-ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਜਮ ਭੀ ਉਹਨਾਂ ਦੇ ਨੇੜੇ ਨਹੀਂ ਢੁਕ ਸਕਦਾ।੪।੧੩।੧੮। ਨੋਟ: ਇਥੇ ਚਾਰ ਬੰਦਾਂ ਵਾਲੇ ਸ਼ਬਦ (ਚਉਪਦੇ) ਖ਼ਤਮ ਹੋ ਗਏ ਹਨ। ਅਗਾਂਹ ਦੋ ਬੰਦਾਂ ਵਾਲੇ ਸ਼ਬਦ (ਦੁਪਦੇ) ਸ਼ੁਰੂ ਹੁੰਦੇ ਹਨ। BILAAVALMEHL:5th |
All treasures come from the Perfect Divine Guru. || 1 || Pause || Chanting the Name of the Lord, Har, Har, the man lives. The faithless cynic dies in shame and misery. || 1 || The Name of the Lord has become my Protector. The wretched, faithless cynic makes only useless efforts. || 2 || Spreading slander, many have been ruined. Their necks, heads and feet are tied by deaths noose. || 3 || Says Nanak, the humble devotees chant the Naam, the Name of the Lord. The Messenger of Death does not even approach them. || 4 || 13 || 18 || |
Tuesday, June 13, 2023
June 14,2023 Hukamnama Sahib
ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ। ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨। ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ। ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩। ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ। (ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ। DHANAASAREE, FIRST MEHL, FIRST HOUSE, CHAU-PADAS: |
ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE: |
My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 |
Monday, June 12, 2023
June 13,2023 Hukamnama Sahib
The daily Hukamnama Sahib from Sri Darbar Sahib Amritsar including Translation in Punjabi and English audio
ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥ਅਰਥ: ਹੇ ਮਿੱਤਰ! ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ।
ਹੇ ਮਿੱਤਰ! ਜਦੋਂ ਮਨੁੱਖ) ! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।
ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨।
ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯।
SORAT’H, NINTH MEHL:
O dear friend, know this in your mind. The world is entangled in its own pleasures; no one is for anyone else. || 1 || Pause || In good times, many come and sit together, surrounding you on all four sides. But when hard times come, they all leave, and no one comes near you. || 1 || Your wife, whom you love so much, and who has remained ever attached to you, runs away crying, “Ghost! Ghost!”, as soon as the swan-soul leaves this body. || 2 || This is the way they act — those whom we love so much. At the very last moment, O Nanak, no one is any use at all, except the Dear Lord. || 3 || 12 || 139 ||
Brought to you by @ Gs jhampur ------------------------------------------------------------
Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
Sunday, June 11, 2023
ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥ ਅਰਥ: (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧। (ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ।੧।ਰਹਾਉ। (ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ।੨। ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ।੩। (ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ। ਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾ ਨਹੀਂ ਰੱਖਦਾ) ।੪।੩।੫। DHANAASAREE, FIRST MEHL: |
My soul burns, over and over again. Burning and burning, it is ruined, and it falls into evil. That body, which forgets the Word of the Guru’s Bani, cries out in pain, like a chronic patient. || 1 || To speak too much and babble is useless. Even without our speaking, He knows everything. || 1 || Pause || He created our ears, eyes and nose. He gave us our tongue to speak so fluently. He preserved the mind in the fire of the womb; at His Command, the wind blows everywhere.|| 2 ||These worldly attachments, loves and pleasurable tastes, all are just black stains. One who departs, with these black stains of sin on his face shall find no place to sit in the Court of the Lord. || 3 || By Your Grace, we chant Your Name. Becoming attached to it, one is saved; there is no other way. Even if one is drowning, still, he may be saved. O Nanak, the True Lord is the Giver of all. || 4 || 3 || 5 || |
Saturday, June 10, 2023
June 11,2023 Hukamnama Sahib
ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥
Remember the Lord, remember the Lord, remember the Lord in meditation, O Siblings of Destiny.
Without remembering the Lord's Name in meditation, a great many are drowned. ||1||Pause||
Your spouse, children, body, house and possessions - you think these will give you peace.
But none of these shall be yours, when the time of death comes. ||1||
Ajaamal, the elephant, and the prostitute committed many sins,
but still, they crossed over the world-ocean, by chanting the Lord's Name. ||2||
You have wandered in reincarnation, as pigs and dogs - did you feel no shame?
Forsaking the Ambrosial Name of the Lord, why do you eat poison? ||3||
Abandon your doubts about do's and dont's, and take to the Lord's Name.
By Guru's Grace, O servant Kabeer, love the Lord.
Friday, June 9, 2023
June 10,2023 Hukamnama Sahib
ਸਲੋਕੁ ਮਃ ੩ ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥
ਅਰਥ: ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ। ਹੇ ਨਾਨਕ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ।੧।
ਮਃ ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥
ਅਰਥ: ਹੇ ਮੇਰੇ ਮਨ! ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ; ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏ; ਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏ ਤੇ ਮਨ ਵਿਚ ਸੱਚਾ ਹਰੀ ਆ ਵੱਸੇ, ਅਤੇ ਹੇ ਮਨ! ਉਸ ਸਤਿਗੁਰੂ ਦੇ ਦੱਸੇ ਹੋਏ) ਸੰਜਮ ਵਿਚ ਸੱਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏ।
ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥
ਅਰਥ: ਹੇ ਨਾਨਕ! ਜਦੋਂ ਹਰੀ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ਤਦੋਂ (ਇਹੋ ਜਿਹਾ) ਸਤਿਗੁਰੂ ਪੂਰੀ ਬਖ਼ਸ਼ਸ਼ ਨਾਲ ਹੀ ਮਿਲਦਾ ਹੈ।੨।
ਪਉੜੀ ॥ ਜਿਸ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ ॥ ਤਿਸ ਕਉ ਤਲਕੀ ਕਿਸੈ ਦੀ ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ ॥
ਅਰਥ: ਜਿਸ ਮਨੁੱਖ ਦੇ ਹਿਰਦੇ ਵਿਚ (ਸਭ ਦਾ) ਹਾਕਮ ਪ੍ਰਭੂ ਵੱਸਦਾ ਹੋਵੇ, ਸਾਰਾ ਸੰਸਾਰ ਉਸ ਦੇ ਵੱਸ ਵਿਚ ਆ ਜਾਂਦਾ ਹੈ, ਉਸ ਨੂੰ ਕਿਸੇ ਦੀ ਕਾਣ ਨਹੀਂ ਹੁੰਦੀ, (ਸਗੋਂ) ਪਰਮਾਤਮਾ ਹਾਕਮ ਨੇ ਸਾਰਿਆਂ ਨੂੰ ਲਿਆ ਕੇ ਉਸ ਦੀ ਚਰਨੀਂ ਪਾਇਆ (ਹੁੰਦਾ) ਹੈ।
ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ ਦੀਬਾਣਹੁ ਕੋਈ ਕਿਥੈ ਜਾਇਆ ॥ ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ ਸਭਿ ਭਗਤਾ ਅਗੈ ਖਲਵਾਇਆ ॥
ਅਰਥ: ਮਨੁੱਖ ਦੀ ਕਚਹਿਰੀ ਵਿਚੋਂ ਤਾਂ ਮਨੁੱਖ ਨੱਸ ਭੱਜ ਕੇ ਭੀ ਕਿਤੇ ਖਿਸਕ ਸਕਦਾ ਹੈ, ਪਰ ਰੱਬ ਦੀ ਹਕੂਮਤਿ ਤੋਂ ਭੱਜ ਕੇ ਕੋਈ ਕਿੱਥੇ ਜਾ ਸਕਦਾ ਹੈ? ਇਹੋ ਜਿਹਾ ਹਾਕਮ ਹਰੀ ਭਗਤਾਂ ਦੇ ਹਿਰਦੇ ਵਿਚ ਵੱਸਿਆ ਹੋਇਆ ਹੈ, ਉਸ ਨੇ "ਰਹਿੰਦੇ ਖੁੰਹਦੇ" ਸਾਰੇ ਜੀਵਾਂ ਨੂੰ ਲਿਆ ਕੇ ਭਗਤ ਜਨਾਂ ਦੇ ਅੱਗੇ ਖੜੇ ਕਰ ਦਿੱਤਾ ਹੈ (ਭਾਵ, ਚਰਨੀਂ ਲਿਆ ਪਾਇਆ ਹੈ) ।
ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੈ ਕਿਨੈ ਧਿਆਇਆ ॥੧੪॥
ਅਰਥ: ਪ੍ਰਭੂ ਦੀ ਖ਼ਾਸ ਮੇਹਰ ਨਾਲ ਹੀ ਪ੍ਰਭੂ ਦੇ ਨਾਮ ਦੀ ਵਡਿਆਈ (ਕਰਨ ਦਾ ਗੁਣ) ਪ੍ਰਾਪਤ ਹੁੰਦਾ ਹੈ; ਸਤਿਗੁਰੂ ਦੇ ਸਨਮੁਖ ਹੋ ਕੇ ਕੋਈ ਵਿਰਲਾ ਹੀ (ਨਾਮ) ਸਿਮਰਦਾ ਹੈ।੧੪।
SHALOK, THIRD MEHL:
One who has no faith in the True Guru, and who does not love the Word of the Shabad, shall find no peace, even though he may come and go hundreds of times. O Nanak, the Gurmukh meets the True Lord with natural ease; he is in love with the Lord. || 1 || THIRD MEHL: O mind, search for such a True Guru, by serving whom the pains of birth and death are dispelled. Doubt shall never afflict you, and your ego shall be burnt away through the Word of the Shabad. The veil of falsehood shall be torn down from within you, and Truth shall come to dwell in the mind. Peace and happiness shall fill your mind deep within, if you act according to truth and self-discipline. O Nanak, by perfect good karma, you shall meet the True Guru, and then the Dear Lord, by His Sweet Will, shall bless you with His Mercy. || 2 || PAUREE: The whole world comes under the control of one whose home is filled with the Lord, the King. He is subject to no one else’s rule, and the Lord, the King, causes everyone to fall at his feet. One may run away from the courts of other men, but where can one go to escape the Lord’s Kingdom? The Lord is such a King, who abides in the hearts of His devotees; He brings the others, and makes them stand before His devotees. The glorious greatness of the Lord’s Name is obtained only by His Grace; how few are the Gurmukhs who meditate on Him. || 14 ||
Brought to you by @ Gs jhampur ------------------------------------------------------------
Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ...
-
ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ...