ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥ ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥ ਅਰਥ: ਹੇ ਸੰਤ ਜਨੋ! ਸਾਧ ਸੰਗਤਿ (ਇਕ) ਸੁੰਦਰ (ਅਸਥਾਨ) ਹੈ। ਜੇਹੜਾ ਮਨੁੱਖ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ (ਮਨ ਨੂੰ ਨਾਮ-ਜਲ ਨਾਲ ਪਵਿਤ੍ਰ ਕਰਦਾ ਹੈ) , ਉਸ ਦੀ ਜਿੰਦ ਦਾ (ਵਿਕਾਰਾਂ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ, ਉਹ ਆਪਣੀ ਸਾਰੀ ਕੁਲ ਨੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧।ਰਹਾਉ। (ਹੇ ਭਾਈ! ਸਾਧ ਸੰਗਤਿ ਵਿਚ ਜਿਸ ਮਨੁੱਖ ਦਾ) ਆਤਮਕ ਇਸ਼ਨਾਨ ਗੁਰੂ ਨੇ ਸਫਲ ਕਰ ਦਿੱਤਾ, ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪ ਜਪ ਕੇ (ਆਪਣੇ ਸਾਰੇ) ਪਾਪ ਨਾਸ ਕਰ ਲੈਂਦਾ ਹੈ। ਸਰਬ-ਵਿਆਪਕ ਕਰਤਾਰ ਆਪ ਉਸ ਦੀ ਸਹੈਤਾ ਕਰਦਾ ਹੈ, (ਉਸ ਦੀ ਆਤਮਕ ਰਾਸਿ-ਪੂੰਜੀ ਦਾ) ਰਤਾ ਭਰ ਭੀ ਨੁਕਸਾਨ ਨਹੀਂ ਹੁੰਦਾ।੧। ਹੇ ਭਾਈ! ਜੇਹੜਾ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ ਟਿਕ ਕੇ) ਆਪਣੇ ਪਰਮਾਤਮਾ ਦਾ ਆਰਾਧਨ ਕਰਦਾ ਹੈ, (ਉਹ ਮਨੁੱਖ ਇਸ ਸਤਸੰਗ-ਸਰੋਵਰ ਵਿਚ ਆਤਮਕ) ਇਸ਼ਨਾਨ ਕਰ ਕੇ ਆਪਣੀ ਆਤਮਕ ਜੀਵਨ ਦੀ ਰਾਸਿ-ਪੂੰਜੀ ਨੂੰ ਪੂਰਨ ਤੌਰ ਤੇ ਬਚਾ ਲੈਂਦਾ ਹੈ। ਸਾਰਾ ਜਗਤ ਉਸ ਦੀ ਸੋਭਾ ਦਾ ਗੀਤ ਗਾਂਦਾ ਹੈ, ਉਹ ਮਨੁੱਖ ਮਨ-ਚਿਤਵੇ ਫਲ ਹਾਸਲ ਕਰ ਲੈਂਦਾ ਹੈ।੨। ਹੇ ਭਾਈ! ਜੇਹੜਾ ਮਨੁੱਖ ਸੰਤਾਂ ਦੇ ਸਰੋਵਰ ਵਿਚ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ, ਉਹ ਮਨੁੱਖ ਸਭ ਤੋਂ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ।੩। ਹੇ ਭਾਈ! ਪਰਮਾਤਮਾ ਨਾਲ ਮਿਲਾਪ ਦੀ ਇਸ ਵਿਚਾਰ ਨੂੰ ਉਹ ਮਨੁੱਖ ਸਮਝਦਾ ਹੈ, ਜਿਸ ਉੱਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ। ਹੇ ਨਾਨਕ! (ਆਖ-) ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੀ ਸ਼ਰਨ ਪਿਆ ਰਹਿੰਦਾ ਹੈ, ਉਹ ਆਪਣਾ ਹਰੇਕ ਕਿਸਮ ਦਾ ਚਿੰਤਾ-ਫ਼ਿਕਰ ਦੂਰ ਕਰ ਲੈਂਦਾ ਹੈ।੪।੭।੫੭। SORATH, FIFTH MEHL: |
The Creator Lord Himself stood between us, and not a hair upon my head was touched. The Guru made my cleansing bath successful; meditating on the Lord, Har, Har, my sins were erased. || 1 || O Saints, the purifying pool of Ram Das is sublime. Whoever bathes in it, his family and ancestry are saved, and his soul is saved as well. || 1 || Pause || The world sings cheers of victory, and the fruits of his mind痴 desires are obtained. Whoever comes and bathes here, and meditates on his God, is safe and sound. || 2 || One who bathes in the healing pool of the Saints, that humble being obtains the supreme status. He does not die, or come and go in reincarnation; he meditates on the Name of the Lord, Har, Har. || 3 || He alone knows this about God, whom God blesses with His kindness. Baba Nanak seeks the Sanctuary of God; all his worries and anxieties are dispelled. || 4 || 7 || 57 || |
My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great
About Me
- GS Jhampur
- The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.
Monday, August 14, 2023
Sunday, August 13, 2023
ਬਿਲਾਵਲੁ ਮਹਲਾ ੪ ॥ |
ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥ ਮਨ ਕੀ ਬਿਰਥਾ ਮਨ ਹੀ ਜਾਣੈ ਅਵਰੁ ਕਿ ਜਾਣੈ ਕੋ ਪੀਰ ਪਰਈਆ ॥੧॥ ਰਾਮ ਗੁਰਿ ਮੋਹਨਿ ਮੋਹਿ ਮਨੁ ਲਈਆ ॥ ਹਉ ਆਕਲ ਬਿਕਲ ਭਈ ਗੁਰ ਦੇਖੇ ਹਉ ਲੋਟ ਪੋਟ ਹੋਇ ਪਈਆ ॥੧॥ ਰਹਾਉ ॥ ਹਉ ਨਿਰਖਤ ਫਿਰਉ ਸਭਿ ਦੇਸ ਦਿਸੰਤਰ ਮੈ ਪ੍ਰਭ ਦੇਖਨ ਕੋ ਬਹੁਤੁ ਮਨਿ ਚਈਆ ॥ ਮਨੁ ਤਨੁ ਕਾਟਿ ਦੇਉ ਗੁਰ ਆਗੈ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਈਆ ॥੨॥ ਕੋਈ ਆਣਿ ਸਦੇਸਾ ਦੇਇ ਪ੍ਰਭ ਕੇਰਾ ਰਿਦ ਅੰਤਰਿ ਮਨਿ ਤਨਿ ਮੀਠ ਲਗਈਆ ॥ ਮਸਤਕੁ ਕਾਟਿ ਦੇਉ ਚਰਣਾ ਤਲਿ ਜੋ ਹਰਿ ਪ੍ਰਭੁ ਮੇਲੇ ਮੇਲਿ ਮਿਲਈਆ ॥੩॥ ਚਲੁ ਚਲੁ ਸਖੀ ਹਮ ਪ੍ਰਭੁ ਪਰਬੋਧਹ ਗੁਣ ਕਾਮਣ ਕਰਿ ਹਰਿ ਪ੍ਰਭੁ ਲਹੀਆ ॥ ਭਗਤਿ ਵਛਲੁ ਉਆ ਕੋ ਨਾਮੁ ਕਹੀਅਤੁ ਹੈ ਸਰਣਿ ਪ੍ਰਭੂ ਤਿਸੁ ਪਾਛੈ ਪਈਆ ॥੪॥ ਖਿਮਾ ਸੀਗਾਰ ਕਰੇ ਪ੍ਰਭ ਖੁਸੀਆ ਮਨਿ ਦੀਪਕ ਗੁਰ ਗਿਆਨੁ ਬਲਈਆ ॥ ਰਸਿ ਰਸਿ ਭੋਗ ਕਰੇ ਪ੍ਰਭੁ ਮੇਰਾ ਹਮ ਤਿਸੁ ਆਗੈ ਜੀਉ ਕਟਿ ਕਟਿ ਪਈਆ ॥੫॥ ਹਰਿ ਹਰਿ ਹਾਰੁ ਕੰਠਿ ਹੈ ਬਨਿਆ ਮਨੁ ਮੋਤੀਚੂਰੁ ਵਡ ਗਹਨ ਗਹਨਈਆ ॥ ਹਰਿ ਹਰਿ ਸਰਧਾ ਸੇਜ ਵਿਛਾਈ ਪ੍ਰਭੁ ਛੋਡਿ ਨ ਸਕੈ ਬਹੁਤੁ ਮਨਿ ਭਈਆ ॥੬॥ਕਹੈ ਪ੍ਰਭੁ ਅਵਰੁ ਅਵਰੁ ਕਿਛੁ ਕੀਜੈ ਸਭੁ ਬਾਦਿ ਸੀਗਾਰੁ ਫੋਕਟ ਫੋਕਟਈਆ ॥ ਕੀਓ ਸੀਗਾਰੁ ਮਿਲਣ ਕੈ ਤਾਈ ਪ੍ਰਭੁ ਲੀਓ ਸੁਹਾਗਨਿ ਥੂਕ ਮੁਖਿ ਪਈਆ ॥੭॥ ਹਮ ਚੇਰੀ ਤੂ ਅਗਮ ਗੁਸਾਈ ਕਿਆ ਹਮ ਕਰਹ ਤੇਰੈ ਵਸਿ ਪਈਆ ॥ ਦਇਆ ਦੀਨ ਕਰਹੁ ਰਖਿ ਲੇਵਹੁ ਨਾਨਕ ਹਰਿ ਗੁਰ ਸਰਣਿ ਸਮਈਆ ॥੮॥੫॥੮॥ |
| somvwr, 30 swvx (sMmq 555 nwnkSwhI) | (AMg: 835) |
ਬਿਲਾਵਲੁ ਮਹਲਾ ੪ ॥ |
ਹੇ ਭਾਈ! ਗੁਰੂ ਦੇ ਬਚਨ ਸੁਣ ਕੇ (ਇਉਂ ਹੋਇਆ ਹੈ ਜਿਵੇਂ ਮੇਰੇ) ਮਨ ਵਿਚ (ਬਿਰਹੋਂ ਦੇ) ਤੀਰ ਵੱਜ ਗਏ ਹਨ ਮੇਰੇ ਅੰਦਰ ਪ੍ਰਭੂ ਦੇ ਦਰਸਨ ਦੀ ਤਾਂਘ ਪੈਦਾ ਹੋ ਗਈ ਹੈ । ਹੇ ਭਾਈ! (ਮੇਰੇ) ਮਨ ਦੀ (ਇਸ ਵੇਲੇ ਦੀ) ਪੀੜਾ ਨੂੰ (ਮੇਰਾ ਆਪਣਾ) ਮਨ ਹੀ ਜਾਣਦਾ ਹੈ । ਕੋਈ ਹੋਰ ਪਰਾਈ ਪੀੜ ਨੂੰ ਕੀਹ ਜਾਣ ਸਕਦਾ ਹੈ ।੧।ਹੇ (ਮੇਰੇ) ਰਾਮ! ਪਿਆਰੇ ਗੁਰੂ ਨੇ (ਮੇਰਾ) ਮਨ ਆਪਣੇ ਵੱਸ ਵਿਚ ਕਰ ਲਿਆ ਹੈ । ਗੁਰੂ ਦਾ ਦਰਸਨ ਕਰ ਕੇ (ਹੁਣ) ਮੈਂ ਆਪਣੀ ਚਤੁਰਾਈ-ਸਿਆਣਪ ਗਵਾ ਬੈਠੀ ਹਾਂ ਮੇਰਾ ਆਪਣਾ ਆਪ ਮੇਰੇ ਆਪਣੇ ਵੱਸ ਵਿਚ ਨਹੀਂ ਰਿਹਾ (ਮੇਰਾ ਮਨ ਅਤੇ ਮੇਰੇ ਗਿਆਨ-ਇੰਦ੍ਰੇ ਗੁਰੂ ਦੇ ਵੱਸ ਵਿਚ ਹੋ ਗਏ ਹਨ) ।੧।ਰਹਾਉ।ਹੇ ਭਾਈ! (ਮੇਰੇ) ਮਨ ਵਿਚ ਪ੍ਰਭੂ ਦਾ ਦਰਸਨ ਕਰਨ ਦਾ ਬਹੁਤ ਚਾਉ ਪੈਦਾ ਹੋ ਚੁਕਾ ਹੈ ਮੈਂ ਸਾਰੇ ਦੇਸਾਂ ਦੇਸਾਂਤਰਾਂ ਵਿਚ (ਉਸ ਨੂੰ) ਭਾਲਦੀ ਫਿਰਦੀ ਹਾਂ (ਸਾਂ) । ਜਿਸ (ਗੁਰੂ) ਨੇ (ਮੈਨੂੰ) ਪ੍ਰਭੂ (ਦੇ ਮਿਲਾਪ) ਦਾ ਰਸਤਾ ਵਿਖਾਲ ਦਿੱਤਾ ਹੈ ਉਸ ਗੁਰੂ ਦੇ ਅੱਗੇ ਮੈਂ ਆਪਣਾ ਤਨ ਕੱਟ ਕੇ ਭੇਟਾ ਕਰ ਰਹੀ ਹਾਂ (ਆਪਣਾ ਆਪ ਗੁਰੂ ਦੇ ਹਵਾਲੇ ਕਰ ਰਹੀ ਹਾਂ) ।੨।ਹੇ ਭਾਈ! (ਹੁਣ ਜੇ) ਕੋਈ ਪ੍ਰਭੂ ਦਾ ਸੁਨੇਹਾ ਲਿਆ ਕੇ (ਮੈਨੂੰ) ਦੇਂਦਾ ਹੈ ਤਾਂ ਉਹ ਮੇਰੇ ਹਿਰਦੇ ਵਿਚ ਮੇਰੇ ਮਨ ਵਿਚ ਮੇਰੇ ਤਨ ਵਿਚ ਪਿਆਰਾ ਲੱਗਦਾ ਹੈ । ਹੇ ਭਾਈ! ਜਿਹੜਾ ਕੋਈ ਸੱਜਣ ਮੈਨੂੰ ਪ੍ਰਭੂ ਮਿਲਾਂਦਾ ਹੈ ਮੈਂ ਆਪਣਾ ਸਿਰ ਕੱਟ ਕੇ ਉਸ ਦੇ ਪੈਰਾਂ ਹੇਠ ਰੱਖਣ ਨੂੰ ਤਿਆਰ ਹਾਂ ।੩।ਹੇ ਸਖੀ! ਆ ਤੁਰ ਹੇ ਸਖੀ! ਆ ਤੁਰ ਅਸੀ (ਚੱਲ ਕੇ) ਪ੍ਰਭੂ (ਦੇ ਪਿਆਰ) ਨੂੰ ਹਿਲੂਣਾ ਦੇਈਏ (ਆਤਮਕ) ਗੁਣਾਂ ਦੇ ਕਾਮਣ ਪਾ ਕੇ ਉਸ ਪ੍ਰਭੂ-ਪਤੀ ਨੂੰ ਵੱਸ ਵਿਚ ਕਰੀਏ । ਭਗਤੀ ਨਾਲ ਪਿਆਰ ਕਰਨ ਵਾਲਾ ਇਹ ਉਸ ਦਾ ਨਾਮ ਕਿਹਾ ਜਾਂਦਾ ਹੈ (ਹੇ ਸਖੀ! ਆ) ਉਸ ਦੀ ਸਰਨ ਪੈ ਜਾਈਏ ਉਸ ਦੇ ਦਰ ਤੇ ਡਿੱਗ ਪਈਏ ।੪।ਹੇ ਸਹੇਲੀਏ! ਜਿਹੜੀ ਜੀਵ-ਇਸਤ੍ਰੀ ਖਿਮਾ ਵਾਲੇ ਸੁਭਾਵ ਨੂੰ ਆਪਣੇ ਆਤਮਕ ਜੀਵਨ ਦੀ ਸਜਾਵਟ ਬਣਾਂਦੀ ਹੈ ਜਿਹੜੀ ਆਪਣੇ ਮਨ ਵਿਚ ਗੁਰੂ ਤੋਂ ਮਿਲੀ ਆਤਮਕ ਜੀਵਨ ਦੀ ਸੂਝ (ਦਾ) ਦੀਵਾ ਜਗਾਂਦੀ ਹੈ ਪ੍ਰਭੂ-ਪਤੀ ਉਸ ਉਤੇ ਪ੍ਰਸੰਨ ਹੋ ਜਾਂਦਾ ਹੈ । ਪ੍ਰਭੂ ਉਸ ਦੇ ਆਤਮਕ ਮਿਲਾਪ ਨੂੰ ਬੜੇ ਆਨੰਦ ਨਾਲ ਮਾਣਦਾ ਹੈ । ਹੇ ਸਹੇਲੀ! ਮੈਂ ਉਸ ਪ੍ਰਭੂ-ਪਤੀ ਦੇ ਅੱਗੇ ਆਪਣੀ ਜਿੰਦ ਮੁੜ ਮੁੜ ਵਾਰਨੇ ਕਰਨ ਨੂੰ ਤਿਆਰ ਹਾਂ ।੫।ਹੇ ਸਹੇਲੀਏ! ਪਰਮਾਤਮਾ ਦੇ ਨਾਮ (ਦੀ ਸੁਆਸ ਸੁਆਸ ਯਾਦ) ਦਾ ਹਾਰ ਮੈਂ (ਆਪਣੇ) ਗਲ ਵਿਚ ਪਾ ਲਿਆ ਹੈ (ਯਾਦ ਦੀ ਬਰਕਤ ਨਾਲ ਸੁੰਦਰ ਹੋ ਚੁਕਿਆ ਆਪਣਾ) ਮਨ ਮੈਂ ਸਭ ਤੋਂ ਵੱਡਾ ਮੋਤੀਚੁੂਰ ਗਹਿਣਾ ਬਣਾ ਲਿਆ ਹੈ । ਹਰਿ-ਨਾਮ ਦੀ ਸਰਧਾ ਦੀ ਮੈਂ (ਆਪਣੇ ਹਿਰਦੇ ਵਿਚ) ਸੇਜ ਵਿਛਾ ਦਿੱਤੀ ਹੈ ਮੇਰੇ ਮਨ ਵਿਚ ਉਹ ਪ੍ਰਭੂ-ਪਤੀ ਬਹੁਤ ਪਿਆਰਾ ਲੱਗ ਰਿਹਾ ਹੈ (ਹੁਣ ਤੈਨੂੰ ਯਕੀਨ ਹੈ ਕਿ ਉਹ) ਪ੍ਰਭੂ-ਪਤੀ ਮੈਨੂੰ ਛੱਡ ਨਹੀਂ ਸਕਦਾ ।੬।ਹੇ ਸਹੇਲੀਏ! (ਜੇ) ਪ੍ਰਭੂ-ਪਤੀ ਕੁਝ ਹੋਰ ਆਖਦਾ ਰਹੇ ਤੇ (ਜੀਵ-ਇਸਤ੍ਰੀ) ਕੁਝ ਹੋਰ ਕਰਦੀ ਰਹੇ ਤਾਂ (ਉਸ ਜੀਵ-ਇਸਤ੍ਰੀ ਦਾ) ਸਾਰਾ ਸਿੰਗਾਰ (ਸਾਰਾ ਧਾਰਮਿਕ ਉੱਦਮ) ਵਿਅਰਥ ਚਲਾ ਜਾਂਦਾ ਹੈ ਬਿਲਕੁਲ ਫੋਕਾ ਬਣ ਜਾਂਦਾ ਹੈ । (ਉਸ ਦੇ) ਮੂੰਹ ਉਤੇ ਤਾਂ ਥੁੱਕਾਂ ਹੀ ਪਈਆਂ ਉਸ ਪ੍ਰਭੂ ਨੇ ਤਾਂ (ਕਿਸੇ ਹੋਰ) ਸੁਹਾਗਣ ਨੂੰ ਆਪਣੀ ਬਣਾ ਲਿਆ ।੭।ਹੇ ਪ੍ਰਭੂ! ਅਸੀ ਤੇਰੀਆਂ ਦਾਸੀਆਂ ਹਾਂ ਤੂੰ ਅਪਹੁੰਚ ਤੇ ਧਰਤੀ ਦਾ ਖਸਮ ਹੈਂ । ਅਸੀ ਜੀਵ-ਇਸਤ੍ਰੀਆਂ (ਤੇਰੇ ਹੁਕਮ ਤੋਂ ਬਾਹਰ) ਕੁਝ ਨਹੀਂ ਕਰ ਸਕਦੀਆਂ ਅਸੀ ਤਾਂ ਸਦਾ ਤੇਰੇ ਵੱਸ ਵਿਚ ਹਾਂ । ਹੇ ਨਾਨਕ! (ਆਖ) ਹੇ ਹਰੀ! ਅਸਾਂ ਕੰਗਾਲਾਂ ਉਤੇ ਮਿਹਰ ਕਰ ਸਾਨੂੰ ਆਪਣੇ ਚਰਨਾਂ ਵਿਚ ਰੱਖ ਸਾਨੂੰ ਗੁਰੂ ਦੀ ਸਰਨ ਵਿਚ ਸਮਾਈ ਦੇਈ ਰੱਖ ।੮।੫। |
BILAAVAL, FOURTH MEHL: |
The thirst for God has welled up deep within me; hearing the Word of the Gurus Teachings, my mind is pierced by His arrow. The pain of my mind is known only to my own mind; who can know the pain of another? || 1 || The Lord, the Guru, the Enticer, has enticed my mind. I am stunned and amazed, gazing upon my Guru; I have entered the realm of wonder and bliss. || 1 || Pause || I wander around, exploring all lands and foreign countries; within my mind, I have such a great longing to see my God. I sacrifice my mind and body to the Guru, who has shown me the Way, the Path to my Lord God. || 2 || If only someone would bring me news of God; He seems so sweet to my heart, mind and body. I would cut off my head and place it under the feet of that one who leads me to meet and unite with my Lord God. || 3 || Let us go, O my companions, and understand our God; with the spell of virtue, let us obtain our Lord God. He is called the Lover of His devotees; let us follow in the footsteps of those who seek Gods Sanctuary. || 4 || If the soul-bride adorns herself with compassion and forgiveness, God is pleased, and her mind is illumined with the lamp of the Gurus wisdom. With happiness and ecstasy, my God enjoys her; I offer each and every bit of my soul to Him. || 5 || I have made the Name of the Lord, Har, Har, my necklace; my mind tinged with devotion is the intricate ornament of crowning glory. I have spread out my bed of faith in the Lord, Har, Har. I cannot abandon Him my mind is filled with such a great love for Him. || 6 || If God says one thing, and the soul-bride does something else, then all her decorations are useless and false. She may adorn herself to meet her Husband Lord, but still, only the virtuous soul-bride meets God, and the others face is spat upon. || 7 || I am Your hand-maiden, O Inaccessible Lord of the Universe; what can I do by myself? I am under Your power. Be merciful, Lord, to the meek, and save them; Nanak has entered the Sanctuary of the Lord, and the Guru. || 8 || 5 || 8 || |
Saturday, August 12, 2023
ਹੇ ਮੇਰੇ ਮਾਲਿਕ! ਮੈਂ ਤੇਰੀ ਕਦਰ ਨਾ ਜਾਤੀ, ਜੁਆਨੀ ਦਾ ਵੇਲਾ ਗਵਾ ਕੇ ਹੁਣ ਪਿਛੋਂ ਮੈਂ ਝੁਰ ਰਹੀ ਹਾਂ।ਰਹਾਉ।
ਬੜੀ ਦੁਖੀ ਹੋ ਕੇ, ਬੜੀ ਤੜਫ ਕੇ ਮੈਂ ਹੁਣ ਹੱਥ ਮਲ ਰਹੀ ਹਾਂ, ਤੇ ਝੱਲੀ ਹੋ ਕੇ ਹੁਣ ਮੈਂ ਉਸ ਖਸਮ ਨੂੰ ਲੱਭਦੀ ਫਿਰਦੀ ਹਾਂ। ਹੇ ਖਸਮ-ਪ੍ਰਭੂ! ਤੇਰਾ ਕੋਈ ਦੋਸ (ਮੇਰੀ ਇਸ ਭੈੜੀ ਹਾਲਤ ਬਾਰੇ) ਨਹੀਂ ਹੈ, ਮੇਰੇ ਵਿਚ ਹੀ ਔਗੁਣ ਸਨ, ਤਾਹੀਏਂ ਤੂੰ ਆਪਣੇ ਮਨ ਵਿਚ ਮੇਰੇ ਨਾਲ ਰੋਸਾ ਕੀਤਾ।੧।
(ਹੁਣ ਮੈਂ ਕੋਇਲ ਨੂੰ ਪੁੱਛਦੀ ਫਿਰਦੀ ਹਾਂ-) ਹੇ ਕਾਲੀ ਕੋਇਲ! ਭਲਾ, ਮੈਂ ਤਾਂ ਆਪਣੇ ਕਰਮਾਂ ਦੀ ਮਾਰੀ ਦੁਖੀ ਹਾਂ ਹੀ) ਤੂੰ ਭੀ ਕਿਉਂ ਕਾਲੀ (ਹੋ ਗਈ) ਹੈਂ? (ਕੋਇਲ ਭੀ ਇਹੀ ਉੱਤਰ ਦੇਂਦੀ ਹੈ) ਮੈਨੂੰ ਮੇਰੇ ਪ੍ਰੀਤਮ ਦੇ ਵਿਛੋੜੇ ਨੇ ਸਾੜ ਦਿੱਤਾ ਹੈ। (ਠੀਕ ਹੈ) ਖਸਮ ਤੋਂ ਵਿੱਛੁੜ ਕੇ ਕਿਥੇ ਕੋਈ ਸੁਖ ਪਾ ਸਕਦੀ ਹੈ? (ਪਰ ਜੀਵ-ਇਸਤ੍ਰੀ ਦੇ ਵੱਸ ਦੀ ਗੱਲ ਨਹੀਂ ਹੈ) ਜਦੋਂ ਪ੍ਰਭੂ ਆਪ ਮਿਹਰਬਾਨ ਹੁੰਦਾ ਹੈ ਤਾਂ ਆਪ ਹੀ ਮਿਲਾ ਲੈਂਦਾ ਹੈ।
(ਇਸ ਜਗਤ-ਰੂਪ) ਡਰਾਉਣੀ ਖੂਹੀ ਵਿਚ ਮੈਂ ਜੀਵ-ਇਸਤ੍ਰੀ ਇਕੱਲੀ (ਡਿੱਗੀ ਪਈ ਸਾਂ, ਇਥੇ) ਕੋਈ ਮੇਰਾ ਸਾਥੀ ਨਹੀਂ (ਮੇਰੇ ਦੁੱਖਾਂ ਵਿਚ) ਕੋਈ ਮੇਰਾ ਮਦਦਗਾਰ ਨਹੀਂ। ਹੁਣ ਜਦੋਂ ਪ੍ਰਭੂ ਨੇ ਮੇਹਰ ਕਰ ਕੇ ਮੈਨੂੰ ਸਤਸੰਗ ਵਿਚ ਮਿਲਾਇਆ ਹੈ, (ਸਤਸੰਗ ਵਿਚ ਆ ਕੇ) ਜਦੋਂ ਮੈਂ ਵੇਖਦੀ ਹਾਂ ਤਾਂ ਮੈਨੂੰ ਮੇਰਾ ਰੱਬ ਬੇਲੀ ਦਿੱਸ ਰਿਹਾ ਹੈ।੩।
ਹੇ ਭਾਈ! ਅਸਾਡਾ ਇਹ ਜੀਵਨ-ਪੰਧ ਬੜਾ ਭਿਆਨਕ ਹੈ, ਖੰਡੇ ਨਾਲੋਂ ਤਿੱਖਾ ਹੈ, ਬੜੀ ਤੇਜ਼ ਧਾਰ ਵਾਲਾ ਹੈ; ਇਸ ਦੇ ਉਤੋਂ ਦੀ ਅਸਾਂ ਲੰਘਣਾ ਹੈ। ਇਸ ਵਾਸਤੇ, ਹੇ ਫਰੀਦ! ਸਵੇਰੇ ਸਵੇਰੇ ਰਸਤਾ ਸੰਭਾਲ।੪।੧।
O my lord! I didn't appreciate you, I lost the time of youth and now I am falling behind. Stay.
I am now wringing my hands in great pain, in great agony, and now I am wandering around looking for that person. O Lord of Khasam! You have no fault (about this bad condition of mine), I only had flaws, so you were angry with me in your heart.
(Now I keep asking the cuckoo-) O black cuckoo! Well, I am suffering because of my deeds) Why are you also black (turned)? (Cuckoo also gives the same answer) I have been burned by the separation of my beloved. (Okay) Where can one find happiness after being freed from khasam? (But it is not a matter of the power of the living-woman) When the Lord Himself is merciful, He reconciles Himself. 2.
In this world-form) fearsome pit I the creature alone (fell, here) No one is my companion (in my sorrows) No one is my helper. Now that the Lord has graciously joined me in the Satsang, (coming to the Satsang) when I look, I am seeing my God Belly. 3. Hey brother! Asada, this part of life is very terrible, it is sharper than a sword, it has a very sharp edge; We have to pass through it. Therefore, O Farid! Save the way early in the morning. 4.1.Friday, August 11, 2023
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧। JAITSREE, FOURTH MEHL, FIRST HOUSE, CHAU-PADAS: |
ONE UNIVERSAL CREATOR GOD. BY THE GRACE OF THE TRUE GURU: |
The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 |
Thursday, August 10, 2023
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥ ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ। ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧। ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩। ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪। ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ। ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ (ਆਤਮਕ ਮੌਤ ਤੋਂ) ਬਚ ਜਾਂਦੇ ਹਨ।੭। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ (ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।੮।੧। SORAT’H, THIRD MEHL FIRST HOUSE, TI-TUKAS: |
ONE UNIVERSAL CREATOR GOD. BY THE GRACE OF THE TRUE GURU: |
You always preserve the honor of Your devotees, O Dear Lord; You have protected them from the very beginning of time. You protected Your servant Prahlaad, O Dear Lord, and annihilated Harnaakhash. The Gurmukhs place their faith in the Dear Lord, but the self-willed manmukhs are deluded by doubt. || 1 || O Dear Lord, this is Your Glory. You preserve the honor of Your devotees, O Lord Master; Your devotees seek Your Sanctuary. || Pause || The Messenger of Death cannot touch Your devotees; death cannot even approach them. The Name of the Lord alone abides in their minds; through the Naam, the Name of the Lord, they find liberation. Wealth and all the spiritual powers of the Siddhis fall at the feet of the Lord’s devotees; they obtain peace and poise from the Guru. || 2 || The self-willed manmukhs have no faith; they are filled with greed and self-interest. They are not Gurmukh — they do not understand the Word of the Shabad in their hearts; they do not love the Naam, the Name of the Lord. Their masks of falsehood and hypocrisy shall fall off; the self-willed manmukhs speak with insipid words. || 3 || You are pervading through Your devotees, O Dear God; through Your devotees, You are known.All the people are enticed by Maya; they are Yours, Lord — You alone are the Architect of Destiny. Overcoming my egotism and quieting the desires within my mind, I have come to realize the Word of the Guru’s Shabad. || 4 || God automatically does the work of those who love the Name of the Lord. By Guru’s Grace, he ever dwells in their minds, and He resolves all their affairs. Whoever challenges them is destroyed; they have the Lord God as their Savior. || 5 || Without serving the True Guru, no one finds the Lord; the self-willed manmukhs die crying out in pain. They come and go, and find no place of rest; in pain and suffering, they perish. But one who becomes Gurmukh drinks in the Ambrosial Nectar, and is easily absorbed in the True Name. || 6 || Without serving the True Guru, one cannot escape reincarnation, even by performing numerous rituals. Those who read the Vedas, and argue and debate without the Lord, lose their honor. True is the True Guru, and True is the Word of His Bani; in the Guru’s Sanctuary, one is saved. || 7 || Those whose minds are filled with the Lord are judged as true in the Court of the Lord; they are hailed as true in the True Court. Their praises echo throughout the ages, and no one can erase them. Nanak is forever a sacrifice to those who enshrine the Lord within their hearts. || 8 || 1 || |
Wednesday, August 9, 2023
Tuesday, August 8, 2023
Monday, August 7, 2023
ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥
ਅਰਥ: ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ, ਤੇਰਾ ਹੀ ਆਸਰਾ ਹੈ। ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ। (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ।੧।ਰਹਾਉ।
ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ। ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ। ਹੇ ਭਾਈ! ਗੁਰੂ ਸੁਆਮੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰਨ ਦੇ ਸਮਰੱਥ ਹੈ (ਕਿਉਂਕਿ) ਉਹ ਸਾਰੀਆਂ ਤਾਕਤਾਂ ਦਾ ਮਾਲਕ ਹੈ। ਹੇ ਨਾਨਕ! ਗੁਰੂ ਪਰਮਾਤਮਾ ਦਾ ਰੂਪ ਹੈ। (ਆਪਣੇ ਸੇਵਕਾਂ ਦੇ) ਸਦਾ ਹੀ ਅੰਗ-ਸੰਗ ਰਹਿੰਦਾ ਹੈ।੧।
ਹੇ ਭਾਈ! ਜੇਹੜੇ ਮਨੁੱਖ ਆਪਣੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ, ਉਹਨਾਂ ਦੀ ਸੋਭਾ ਸੁਣ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ। (ਉਹ ਵਡ-ਭਾਗੀ ਮਨੁੱਖ ਸਦਾ) ਪਰਮਾਤਮਾ ਦਾ ਨਾਮ ਸਿਮਰਦੇ ਹਨ, ਪਰਮਾਤਮਾ ਦਾ ਨਾਮ ਉਚਾਰਦੇ ਹਨ, ਪਰਮਾਤਮਾ ਦੇ ਨਾਮ ਵਿਚ ਹੀ ਉਹਨਾਂ ਦਾ ਮਨ ਰੰਗਿਆ ਰਹਿੰਦਾ ਹੈ। ਹੇ ਪ੍ਰਭੂ! ਤੇਰਾ ਇਹ) ਸੇਵਕ (ਤੇਰੇ ਉਹਨਾਂ) ਸੇਵਕਾਂ ਦੀ ਸੇਵਾ (ਦੀ ਦਾਤਿ ਤੇਰੇ ਪਾਸੋਂ) ਮੰਗਦਾ ਹੈ, (ਤੇਰੀ) ਪੂਰਨ ਬਖ਼ਸ਼ਸ਼ ਨਾਲ (ਹੀ) ਮੈਂ (ਉਹਨਾਂ ਦੀ) ਸੇਵਾ ਦੀ ਕਾਰ ਕਰ ਸਕਦਾ ਹਾਂ। ਹੇ ਮਾਲਕ-ਪ੍ਰਭੂ! ਤੇਰੇ ਸੇਵਕ) ਨਾਨਕ ਦੀ (ਤੇਰੇ ਦਰ ਤੇ) ਅਰਦਾਸ ਹੈ, (-ਮੇਹਰ ਕਰ) ਮੈਂ ਤੇਰੇ ਸੇਵਕਾਂ ਦਾ ਦਰਸਨ ਕਰ ਸਕਾਂ।੨।
ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਬਹਿਣ-ਖਲੋਣ ਸਦਾ ਗੁਰਮੁਖਾਂ ਦੀ ਸੰਗਤਿ ਵਿਚ ਹੈ, ਉਹ ਮਨੁੱਖ ਵੱਡੇ ਭਾਗਾਂ ਵਾਲੇ ਆਖੇ ਜਾ ਸਕਦੇ ਹਨ। (ਗੁਰਮੁਖਾਂ ਦੀ ਸੰਗਤਿ ਵਿਚ ਹੀ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਪਵਿੱਤਰ ਨਾਮ ਸਿਮਰਿਆ ਜਾ ਸਕਦਾ ਹੈ, ਅਤੇ ਮਨ ਵਿਚ (ਉੱਚੇ ਆਤਮਕ ਜੀਵਨ ਦਾ) ਚਾਨਣ (ਗਿਆਨ) ਪੈਦਾ ਹੁੰਦਾ ਹੈ। ਹੇ ਭਾਈ! ਗੁਰਮੁਖਾਂ ਦੀ ਸੰਗਤਿ ਵਿਚ ਹੀ) ਸਾਰੀ ਉਮਰ ਦਾ ਦੁੱਖ ਕੱਟਿਆ ਜਾ ਸਕਦਾ ਹੈ, ਅਤੇ ਜਮਰਾਜ ਦੀ ਧੌਂਸ ਭੀ ਮੁੱਕ ਜਾਂਦੀ ਹੈ। ਪਰ, ਹੇ ਨਾਨਕ! ਗੁਰਮੁਖਾਂ ਦਾ) ਦਰਸਨ ਉਹਨਾਂ ਮਨੁੱਖਾਂ ਨੂੰ ਹੀ ਨਸੀਬ ਹੁੰਦਾ ਹੈ ਜੋ ਆਪਣੇ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ।੩।
ਹੇ ਸਭ ਤੋਂ ਉੱਚੇ, ਅਪਾਰ ਅਤੇ ਬੇਅੰਤ ਮਾਲਕ-ਪ੍ਰਭੂ! ਕੋਈ ਭੀ ਮਨੁੱਖ ਤੇਰੇ (ਸਾਰੇ) ਗੁਣ ਨਹੀਂ ਜਾਣ ਸਕਦਾ। ਜੇਹੜੇ ਮਨੁੱਖ (ਤੇਰੇ ਗੁਣ) ਗਾਂਦੇ ਹਨ, ਉਹ ਵਿਕਾਰਾਂ ਤੋਂ ਬਚ ਨਿਕਲਦੇ ਹਨ। ਜੇਹੜੇ ਮਨੁੱਖ (ਤੇਰੀਆਂ ਸਿਫ਼ਤਾਂ) ਸੁਣਦੇ ਹਨ, ਉਹਨਾਂ ਦੇ ਅਨੇਕਾਂ ਪਾਪ ਨਾਸ ਹੋ ਜਾਂਦੇ ਹਨ।
ਹੇ ਭਾਈ! ਪਰਮਾਤਮਾ ਪਸ਼ੂ-ਸੁਭਾਵ ਬੰਦਿਆਂ ਨੂੰ, ਅਤੇ ਮਹਾ ਮੂਰਖਾਂ ਨੂੰ (ਸੰਸਾਰ-ਸਮੁੰਦਰ ਤੋਂ) ਤਾਰ ਦੇਂਦਾ ਹੈ, ਬੜੇ ਬੜੇ ਕਠੋਰ-ਚਿੱਤ ਮਨੁੱਖਾਂ ਨੂੰ ਪਾਰ ਲੰਘਾ ਲੈਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ!) ਤੇਰੇ ਦਾਸ ਤੇਰੀ ਸਰਨ ਪਏ ਰਹਿੰਦੇ ਹਨ, ਅਤੇ ਸਦਾ ਹੀ ਤੈਥੋਂ ਸਦਕੇ ਹੁੰਦੇ ਹਨ।੪।੧।੪।
RAAG BILAAVAL, FIFTH MEHL, SECOND HOUSE, TO BE SUNG TO THE TUNE OF YAAN-REE-AY: |
ONE UNIVERSAL CREATOR GOD. BY THE GRACE OF THE TRUE GURU: |
You are the Support of my mind, O my Beloved, You are the Support of my mind. All other clever tricks are useless, O Beloved; You alone are my Protector. || 1 || Pause || One who meets with the Perfect True Guru, O Beloved, that humble person is enraptured. He alone serves the Guru, O Beloved, unto whom the Lord becomes merciful. Fruitful is the form of the Divine Guru, O Lord and Master; He is overflowing with all powers. O Nanak, the Guru is the Supreme Lord God, the Transcendent Lord; He is ever-present, forever and ever. || 1 || I live by hearing, hearing of those who know their God. They contemplate the Lord’s Name, they chant the Lord’s Name, and their minds are imbued with the Lord’s Name. I am Your servant; I beg to serve Your humble servants. By the karma of perfect destiny, I do this. This is Nanak’s prayer: O my Lord and Master, may I obtain the Blessed Vision of Your humble servants. || 2 || They are said to be very fortunate, O Beloved, who who dwell in the Society of the Saints. They contemplate the Immaculate, Ambrosial Naam, and their minds are illuminated. The pains of birth and death are eradicated, O Beloved, and the fear of the Messenger of Death is ended. They alone obtain the Blessed Vision of this Darshan, O Nanak, who are pleasing to their God. || 3 || O my lofty, incomparable and infinite Lord and Master, who can know Your Glorious Virtues? Those who sing them are saved, and those who listen to them are saved; all their sins are erased. You save the beasts, demons and fools, and even stones are carried across. Slave Nanak seeks Your Sanctuary; he is forever and ever a sacrifice to You. || 4 || 1 || 4 ||1 |
Sunday, August 6, 2023
ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥ ਅਰਥ: ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ।ਰਹਾਉ। ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ।੧। ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ। ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ। (ਭਗਤੀ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ (ਉਹਨਾਂ ਦੇ ਅੰਦਰੋਂ) ਚਿੰਤਾ ਨਾਸ ਹੋ ਜਾਂਦੀ ਹੈ।੨। ਹੇ ਭਾਈ! ਸਾਧ ਸੰਤ ਜਿੱਥੇ (ਭੀ) ਇਕੱਠੇ ਹੁੰਦੇ ਹਨ ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ (ਹੀ) ਗਾਂਦੇ ਹਨ। ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਸ਼ਾਂਤੀ ਹਾਸਲ ਹੁੰਦੀ ਹੈ। ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ ਬਖ਼ਸ਼ਸ਼ (ਦਾ ਲੇਖ ਲਿਖਿਆ ਹੋਵੇ) ।੩। ਹੇ ਭਾਈ! ਮੈਂ ਆਪਣੇ ਦੋਵੇਂ ਹੱਥ ਜੋੜ ਕੇ ਅਰਦਾਸ ਕਰਦਾ ਹਾਂ ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ। ਹੇ ਭਾਈ! ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ (ਸਦਾ ਟਿਕੇ ਰਹਿੰਦੇ ਹਨ) ।੪।੨।੨੩। DHANAASAREE, FIFTH MEHL: |
I am meek and poor; the Name of God is my only Support. The Name of the Lord, Har, Har, is my occupation and earnings. I gather only the Lord’s Name. It is useful in both this world and the next. || 1 || Imbued with the Love of the Lord God’s Infinite Name, the Holy Saints sing the Glorious Praises of the One Lord, the Formless Lord. || Pause || The Glory of the Holy Saints comes from their total humility. The Saints realize that their greatness rests in the Praises of the Lord. Meditating on the Lord of the Universe, the Saints are in bliss. The Saints find peace, and their anxieties are dispelled. || 2 || Wherever the Holy Saints gather, there they sing the Praises of the Lord, in music and poetry. In the Society of the Saints, there is bliss and peace. They alone obtain this Society, upon whose foreheads such destiny is written. || 3 || With my palms pressed together, I offer my prayer. I wash their feet, and chant the Praises of the Lord, the treasure of virtue. O God, merciful and compassionate, let me remain in Your Presence. Nanak lives, in the dust of the Saints. || 4 || 2 || 23 || |
ਸਲੋਕੁ ਮਃ ੩ ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਅਰਥ: ਅੰਨ੍...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ...
-
ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ...