About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Saturday, August 26, 2023

 Sunday, e11th Bhaadon (Samvat 555 Nanakshahi)(Page: 483)


Friday, August 25, 2023

 ਆਸਾ ॥ ਕਾਹੂ ਦੀਨ੍ਹ੍ਹੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥ ਕੁਮ੍ਹ੍ਹਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥ ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥ ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥ ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥੩॥ ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥ ਜੋ ਤਿਸੁ ਭਾਵੈ ਸਤਿ ਕਰਿ ਮਾਨੈ ਭਾਣਾ ਮੰਨਿ ਵਸਾਈ ॥੪॥ ਕਹੈ ਕਬੀਰੁ ਸੁਨਹੁ ਰੇ ਸੰਤਹੁ ਮੇਰੀ ਮੇਰੀ ਝੂਠੀ ॥ ਚਿਰਗਟ ਫਾਰਿ ਚਟਾਰਾ ਲੈ ਗਇਓ ਤਰੀ ਤਾਗਰੀ ਛੂਟੀ ॥੫॥੩॥੧੬॥

(ਪਰਮਾਤਮਾ ਨੇ) ਕਈ ਬੰਦਿਆਂ ਨੂੰ ਰੇਸ਼ਮ ਦੇ ਕੱਪੜੇ (ਪਾਣ ਨੂੰ) ਦਿੱਤੇ ਹਨ ਤੇ ਨਿਵਾਰੀ ਪਲੰਘ (ਸੌਣ ਨੂੰ) ; ਪਰ ਕਈ (ਵਿਚਾਰਿਆਂ) ਨੂੰ ਗਲੀ ਹੋਈ ਜੁੱਲੀ ਭੀ ਨਹੀਂ ਮਿਲਦੀ, ਤੇ ਕਈ ਘਰਾਂ ਵਿਚ (ਬਿਸਤਰੇ ਦੇ ਥਾਂ) ਪਰਾਲੀ ਹੀ ਹੈ।1।

(ਪਰ) ਹੇ ਮਨ! ਈਰਖਾ ਤੇ ਝਗੜਾ ਕਿਉਂ ਕਰਦਾ ਹੈਂ? ਨੇਕ ਕਮਾਈ ਕਰੀ ਜਾਹ ਤੇ ਤੂੰ ਭੀ (ਇਹ ਸੁਖ) ਹਾਸਲ ਕਰ ਲੈ।1। ਰਹਾਉ।

ਘੁਮਿਆਰ ਨੇ ਇਕੋ ਹੀ ਮਿੱਟੀ ਗੁੰਨ੍ਹੀ ਤੇ ਉਸ ਨੂੰ ਕਈ ਕਿਸਮ ਦੇ ਰੰਗ ਲਾ ਦਿੱਤੇ (ਭਾਵ, ਕਈ ਵੰਨਗੀਆਂ ਦੇ ਭਾਂਡੇ ਬਣਾ ਦਿੱਤੇ)। ਕਿਸੇ ਭਾਂਡੇ ਵਿਚ ਮੋਤੀ ਤੇ ਮੋਤੀਆਂ ਦੀਆਂ ਮਾਲਾਂ (ਮਨੁੱਖ ਨੇ) ਪਾ ਦਿੱਤੀਆਂ ਤੇ ਕਿਸੇ ਵਿਚ (ਸ਼ਰਾਬ ਆਦਿਕ) ਰੋਗ ਲਾਣ ਵਾਲੀਆਂ ਚੀਜ਼ਾਂ।2।

ਸ਼ੂਮ ਨੂੰ ਧਨ ਜੋੜ ਕੇ ਰੱਖਣ ਲਈ ਜੁੜਿਆ ਹੈ, (ਅਤੇ) ਮੂਰਖ (ਸ਼ੂਮ) ਆਖਦਾ ਹੈ– ਇਹ ਧਨ ਮੇਰਾ ਹੈ। (ਪਰ ਜਿਸ ਵੇਲੇ) ਜਮ ਦਾ ਡੰਡਾ ਸਿਰ ਤੇ ਆ ਵੱਜਦਾ ਹੈ ਤਦੋਂ ਇਕ ਪਲਕ ਵਿਚ ਫ਼ੈਸਲਾ ਕਰ ਦੇਂਦਾ ਹੈ (ਕਿ ਅਸਲ ਵਿਚ ਇਹ ਧਨ ਕਿਸੇ ਦਾ ਭੀ ਨਹੀਂ)।3।

ਜੋ ਮਨੁੱਖ ਪਰਮਾਤਮਾ ਦਾ ਸੇਵਕ (ਬਣ ਕੇ ਰਹਿੰਦਾ) ਹੈ, ਉਹ ਪਰਮਾਤਮਾ ਦਾ ਹੁਕਮ ਮੰਨ ਕੇ ਸੁਖ ਮਾਣਦਾ ਹੈ ਤੇ ਜਗਤ ਵਿਚ ਨੇਕ ਭਗਤ ਸਦਾਂਦਾ ਹੈ (ਭਾਵ, ਸੋਭਾ ਪਾਂਦਾ ਹੈ) , ਪ੍ਰਭੂ ਦੀ ਰਜ਼ਾ ਮਨ ਵਿਚ ਵਸਾਂਦਾ ਹੈ, ਜੋ ਪ੍ਰਭੂ ਨੂੰ ਭਾਂਦਾ ਹੈ ਉਸੇ ਨੂੰ ਹੀ ਠੀਕ ਸਮਝਦਾ ਹੈ।4।

ਕਬੀਰ ਕਹਿੰਦਾ ਹੈ– ਹੇ ਸੰਤ ਜਨੋ! ਸੁਣੋ, "ਇਹ ਧਨ ਪਦਾਰਥ ਆਦਿਕ ਮੇਰਾ ਹੈ" = ਇਹ ਖ਼ਿਆਲ ਕੂੜਾ ਹੈ (ਭਾਵ, ਦੁਨੀਆ ਦੇ ਪਦਾਰਥਾਂ ਵਾਲੀ ਅਪਣੱਤ ਸਦਾ ਨਹੀਂ ਰਹਿ ਸਕਦੀ) ; (ਜਿਵੇਂ, ਜੇ) ਪਿੰਜਰੇ ਨੂੰ ਪਾੜ ਕੇ (ਕੋਈ ਬਿੱਲਾ) ਚਿੜੇ ਨੂੰ ਫੜ ਕੇ ਲੈ ਜਾਏ ਤਾਂ (ਉਸ ਪਿੰਜਰੇ-ਪਏ ਪੰਛੀ ਦੀ) ਕੁੱਜੀ ਤੇ ਠੂਠੀ ਧਰੀ ਹੀ ਰਹਿ ਜਾਂਦੀ ਹੈ (ਤਿਵੇਂ, ਮੌਤ ਆਇਆਂ ਬੰਦੇ ਦੇ ਖਾਣ-ਪੀਣ ਵਾਲੇ ਪਦਾਰਥ ਇਥੇ ਹੀ ਧਰੇ ਰਹਿ ਜਾਂਦੇ ਹਨ)।5।3। 16।

(God) has given many men silk clothes (to drink) and comfortable beds (to sleep) ; But many (thoughts) do not even get a worn cobweb, and in many houses there is only straw (instead of a bed). 1.

(But) O mind! Why do you quarrel with jealousy? Earn good things and you too will get (this happiness). 1. stay
The potter kneaded the same clay and applied different colors to it (ie, made different types of vessels). (Man) put pearls and pearl goods in some vessel and disease-causing things (alcohol etc.) in another. 2.
Miser is attached to keep wealth, (and) the fool (Shum) says – This wealth is mine. (But when) Jam's stick hits his head, then he decides in a blink of an eye (that in fact this money does not belong to anyone). 3.
A person who is a servant of God, he enjoys happiness by obeying the command of God and is a good devotee in the world (meaning, brings glory), the will of the Lord dwells in his mind, he who loves the Lord is the same. 4.
Kabir says – O saints! Hear, "This wealth, material, etc. is mine" = this thought is rubbish (ie, an immaturity with worldly material cannot last forever) ; (For example, if) the cage is torn open and (a cat) takes away the sparrow, then (the caged bird's) hooves and beak are left behind. are left).5.3. 16.

Thursday, August 24, 2023


ਗੂਜਰੀ ਮਹਲਾ ੫ ॥

ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥ ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥ ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥ ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ ਨ ਆਇਆ ॥ ਹਰਿ ਕਾ ਦਾਸੁ ਨੀਚ ਕੁਲੁ ਊਚਾ ਤਿਸੁ ਸੰਗਿ ਮਨ ਬਾਂਛਤ ਫਲ ਪਾਇਆ ॥੨॥ ਲਾਖ ਕੋਟਿ ਬਿਖਿਆ ਕੇ ਬਿੰਜਨ ਤਾ ਮਹਿ ਤ੍ਰਿਸਨ ਨ ਬੂਝੀ ॥ ਸਿਮਰਤ ਨਾਮੁ ਕੋਟਿ ਉਜੀਆਰਾ ਬਸਤੁ ਅਗੋਚਰ ਸੂਝੀ ॥੩॥ ਫਿਰਤ ਫਿਰਤ ਤੁਮੑਰੈ ਦੁਆਰਿ ਆਇਆ ਭੈ ਭੰਜਨ ਹਰਿ ਰਾਇਆ ॥ ਸਾਧ ਕੇ ਚਰਨ ਧੂਰਿ ਜਨੁ ਬਾਛੈ ਸੁਖੁ ਨਾਨਕ ਇਹੁ ਪਾਇਆ ॥੪॥੬॥੭॥


ਗੂਜਰੀ ਮਹਲਾ ੫ ॥

ਹੇ ਭਾਈ! ਮੈਂ ਜਿਸ ਭੀ ਮਨੁੱਖ ਕੋਲ ਆਪਣੇ ਦੁੱਖ ਦੀ ਗੱਲ ਕਰਦਾ ਹਾਂ, ਉਹ ਆਪਣੇ ਦੁੱਖ ਨਾਲ ਭਰਿਆ ਹੋਇਆ ਦਿੱਸਦਾ ਹੈ, ਉਹ ਮੇਰਾ ਦੁਖ ਕੀਹ ਨਿਵਿਰਤ ਕਰੇ? ਹੇ ਭਾਈ! ਜਿਸ ਮਨੁੱਖ ਨੇ ਆਪਣੇ ਹਿਰਦੇ ਵਿਚ ਪਰਮਾਤਮਾ ਨੂੰ ਆਰਾਧਿਆ ਹੈ, ਉਸ ਨੇ ਹੀ ਇਹ ਡਰ (ਭਰਿਆ ਸੰਸਾਰ) ਸਮੁੰਦਰ ਪਾਰ ਕੀਤਾ ਹੈ।੧।ਹੇ ਭਾਈ! ਗੁਰੂ ਤੋਂ ਬਿਨਾ ਪਰਮਾਤਮਾ ਤੋਂ ਬਿਨਾ ਕੋਈ ਹੋਰ ਧਿਰ ਕਿਸੇ ਦਾ ਦੁੱਖ ਪੀੜ ਕੱਟ ਨਹੀਂ ਸਕਦਾ। ਪਰਮਾਤਮਾ ਦਾ ਆਸਰਾ ਛੱਡ ਕੇ ਜੇ ਕਿਸੇ ਹੋਰ ਦਾ ਸੇਵਕ ਬਣੀਏ, ਤਾਂ ਇਸ ਕੰਮ ਵਿਚ ਇੱਜ਼ਤ ਵਡਿਆਈ ਸੋਭਾ ਘਟ ਜਾਂਦੀ ਹੈ।੧।ਰਹਾਉ।ਹੇ ਭਾਈ! ਮਾਇਆ ਦੇ ਕਾਰਨ ਬਣੇ ਹੋਏ ਇਹ ਸਾਕ ਸੱਜਣ ਰਿਸ਼ਤੇਦਾਰ ਦੁੱਖਾਂ ਦੀ ਨਿਵਿਰਤੀ ਵਾਸਤੇ ਕਿਸੇ ਭੀ ਕੰਮ ਨਹੀਂ ਆ ਸਕਦੇ। ਪਰਮਾਤਮਾ ਦਾ ਭਗਤ ਜੇ ਨੀਵੀਂ ਕੁਲ ਦਾ ਭੀ ਹੋਵੇ, ਉਸ ਨੂੰ ਸ੍ਰੇਸ਼ਟ ਜਾਣੋ, ਉਸ ਦੀ ਸੰਗਤਿ ਵਿਚ ਰਿਹਾਂ ਮਨ-ਇੱਛਤ ਫਲ ਹਾਸਲ ਕਰ ਲਈਦੇ ਹਨ।੨। ਹੇ ਭਾਈ! ਜੇ ਮਾਇਆ ਦੇ ਲੱਖਾਂ ਕ੍ਰੋੜਾਂ ਸੁਆਦਲੇ ਖਾਣੇ ਹੋਣ, ਉਹਨਾਂ ਵਿਚ ਲੱਗਿਆਂ ਖਾਣ ਦੀ ਤ੍ਰਿਸ਼ਨਾ ਨਹੀਂ ਮੁੱਕਦੀ। ਪਰਮਾਤਮਾ ਦਾ ਨਾਮ ਸਿਮਰਦਿਆਂ ਅੰਦਰ, ਮਾਨੋਂ ਕ੍ਰੋੜਾਂ ਸੂਰਜਾਂ ਦਾ ਚਾਨਣ ਹੋ ਜਾਂਦਾ ਹੈ, ਤੇ ਅੰਦਰ ਉਹ ਕੀਮਤੀ ਨਾਮ-ਪਦਾਰਥ ਦਿੱਸ ਪੈਂਦਾ ਹੈ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ।੩। ਹੇ ਨਾਨਕ! ਆਖ- ਹੇ ਪ੍ਰਭੂ ਪਾਤਿਸ਼ਾਹ! ਹੇ ਜੀਵਾਂ ਦੇ ਸਾਰੇ ਡਰ ਨਾਸ ਕਰਨ ਵਾਲੇ ਹਰੀ! ਜੇਹੜਾ ਮਨੁੱਖ ਭਟਕਦਾ ਭਟਕਦਾ ਆਖ਼ਰ ਤੇਰੇ ਦਰ ਤੇ ਆ ਪਹੁੰਚਦਾ ਹੈ ਉਹ ਤੇਰੇ ਦਰ ਤੋਂ ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ, ਤੇ ਤੇਰੇ ਦਰ ਤੋਂ ਇਹ ਸੁਖ ਪ੍ਰਾਪਤ ਕਰਦਾ ਹੈ।੪।੬।੭।


GUJRI, FIFTH MEHL:

Whoever I approach to ask for help, I find him full of his own troubles. One who worships in his heart the Supreme Lord God, crosses over the terrifying world-ocean. || 1 || No one, except the Guru-Lord, can dispel our pain and sorrow. Forsaking God, and serving another, ones honor, dignity and reputation are decreased. || 1 || Pause || Relatives, relations and family bound through Maya are of no avail. The Lords servant, although of lowly birth, is exalted. Associating with him, one obtains the fruits of his minds desires. || 2 || Through corruption, one may obtain thousands and millions of enjoyments, but even so, his desires are not satisfied through them. Remembering the Naam, the Name of the Lord, millions of lights appear, and the incomprehensible is understood. || 3 || Wandering and roaming around, I have come to Your Door, Destroyer of fear, O Lord King. Servant Nanak yearns for the dust of the feet of the Holy; in it, he finds peace. || 4 || 6 || 7 ||

Wednesday, August 23, 2023

 ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂਰਹਾਉ।

ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।

ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

DHANAASAREE, FIFTH MEHL:

People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 || They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||

Tuesday, August 22, 2023

 


[August 23, 2023, Wednesday 05:00 AM. IST]   
ਸਲੋਕੁ ਮਃ ੩ ॥

ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥ ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥੧॥ ਮਃ ੩ ॥ ਵਾਹੁ ਵਾਹੁ ਕਰਤੀ ਰਸਨਾ ਸਬਦਿ ਸੁਹਾਈ ॥ ਪੂਰੈ ਸਬਦਿ ਪ੍ਰਭੁ ਮਿਲਿਆ ਆਈ ॥ ਵਡਭਾਗੀਆ ਵਾਹੁ ਵਾਹੁ ਮੁਹਹੁ ਕਢਾਈ ॥ ਵਾਹੁ ਵਾਹੁ ਕਰਹਿ ਸੇਈ ਜਨ ਸੋਹਣੇ ਤਿਨੑ ਕਉ ਪਰਜਾ ਪੂਜਣ ਆਈ ॥ ਵਾਹੁ ਵਾਹੁ ਕਰਮਿ ਪਰਾਪਤਿ ਹੋਵੈ ਨਾਨਕ ਦਰਿ ਸਚੈ ਸੋਭਾ ਪਾਈ ॥੨॥ ਪਉੜੀ ॥ ਬਜਰ ਕਪਾਟ ਕਾਇਆ ਗੜੑ ਭੀਤਰਿ ਕੂੜੁ ਕੁਸਤੁ ਅਭਿਮਾਨੀ ॥ ਭਰਮਿ ਭੂਲੇ ਨਦਰਿ ਨ ਆਵਨੀ ਮਨਮੁਖ ਅੰਧ ਅਗਿਆਨੀ ॥ ਉਪਾਇ ਕਿਤੈ ਨ ਲਭਨੀ ਕਰਿ ਭੇਖ ਥਕੇ ਭੇਖਵਾਨੀ ॥ ਗੁਰ ਸਬਦੀ ਖੋਲਾਈਅਨਿੑ ਹਰਿ ਨਾਮੁ ਜਪਾਨੀ ॥ ਹਰਿ ਜੀਉ ਅੰਮ੍ਰਿਤ ਬਿਰਖੁ ਹੈ ਜਿਨ ਪੀਆ ਤੇ ਤ੍ਰਿਪਤਾਨੀ ॥੧੪॥


bu`Dvwr, 7 BwdoN (sMmq 555 nwnkSwhI)(AMg 514)


ਸਲੋਕੁ ਮਃ ੩ ॥

ਕੋਈ (ਵਿਰਲਾ) ਗੁਰਮੁਖ ਸਮਝਦਾ ਹੈ ਕਿ ਵਾਹ ਵਾਹ ਆਖਣਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੈ, ਉਹ ਸੱਚਾ ਪ੍ਰਭੂ ਆਪ ਹੀ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਮਨੁੱਖ ਪਾਸੋਂ) ਵਾਹੁ ਵਾਹੁ ਅਖਵਾਂਦਾ ਹੈ (ਭਾਵ, ਸਿਫ਼ਤਿ-ਸਾਲਾਹ ਕਰਾਂਦਾ ਹੈ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਪਰਮਾਤਮਾ ਦਾ ਰੂਪ ਹੈ, (ਇਸ ਨਾਲ) ਪਰਮਾਤਮਾ ਵਿਚ ਮੇਲ ਹੁੰਦਾ ਹੈ । ਹੇ ਨਾਨਕ! (ਪ੍ਰਭੂ ਦੀ) ਸਿਫ਼ਤਿ-ਸਾਲਾਹ ਕਰਦਿਆਂ ਪ੍ਰਭੂ ਮਿਲ ਪੈਂਦਾ ਹੈ; (ਪਰ, ਇਹ ਸਿਫ਼ਤਿ-ਸਾਲਾਹ) ਪ੍ਰਭੂ ਦੀ ਮਿਹਰ ਨਾਲ ਮਿਲਦੀ ਹੈ ।੧। ਗੁਰੂ ਦੇ ਸ਼ਬਦ ਦੁਆਰਾ ਵਾਹੁ ਵਾਹੁ ਆਖਦੀ ਜੀਭ ਸੋਹਣੀ ਲੱਗਦੀ ਹੈ, ਪ੍ਰਭੂ ਮਿਲਦਾ ਹੀ ਗੁਰੂ ਦੇ ਪੂਰਨ ਸ਼ਬਦ ਦੀ ਰਾਹੀਂ ਹੈ । ਵੱਡੇ ਭਾਗਾਂ ਵਾਲਿਆਂ ਦੇ ਮੂੰਹ ਵਿਚੋਂ ਪ੍ਰਭੂ ਵਾਹੁ ਵਾਹੁ ਅਖਵਾਉਂਦਾ ਹੈ, ਜੋ ਮਨੁੱਖ ਵਾਹੁ ਵਾਹੁ ਕਰਦੇ ਹਨ, ਉਹ ਸੋਹਣੇ ਲੱਗਦੇ ਹਨ ਤੇ ਸਾਰੀ ਦੁਨੀਆ ਉਹਨਾਂ ਦੇ ਚਰਨ ਪਰਸਣ ਆਉਂਦੀ ਹੈ । ਹੇ ਨਾਨਕ! ਪ੍ਰਭੂ ਦੀ ਮੇਹਰ ਨਾਲ ਪ੍ਰਭੂ ਦੀ ਸਿਫ਼ਤਿ-ਸਾਲਾਹ ਹੁੰਦੀ ਹੈ ਤੇ ਸੱਚੇ ਦਰ ਤੇ ਸੋਭਾ ਮਿਲਦੀ ਹੈ ।੨। ਅਹੰਕਾਰੀ ਮਨੁੱਖਾਂ ਦੇ ਸਰੀਰ-ਰੂਪ ਕਿਲੇ੍ਹ ਵਿਚ ਕੂੜ ਤੇ ਕੁਸੱਤ-ਰੂਪ ਕਰੜੇ ਫਾਟਕ ਲੱਗੇ ਹੋਏ ਹਨ, ਪਰ ਅੰਨ੍ਹੇ ਤੇ ਅਗਿਆਨੀ ਮਨਮੁਖਾਂ ਨੂੰ ਭਰਮ ਵਿਚ ਭੁੱਲੇ ਹੋਣ ਕਰ ਕੇ ਦਿੱਸਦੇ ਨਹੀਂ ਹਨ । ਭੇਖ ਕਰਨ ਵਾਲੇ ਲੋਕ ਭੇਖ ਕਰ ਕਰ ਕੇ ਥੱਕ ਗਏ ਹਨ, ਪਰ ਉਹਨਾਂ ਨੂੰ ਭੀ ਕਿਸੇ ਉਪਾਉ ਕਰਨ ਨਾਲ (ਇਹ ਫਾਟਕ) ਨਹੀਂ ਦਿੱਸੇ, (ਹਾਂ) ਜੋ ਮਨੁੱਖ ਹਰੀ ਦਾ ਨਾਮ ਜਪਦੇ ਹਨ, ਉਹਨਾਂ ਦੇ ਕਪਾਟ ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਖੁਲ੍ਹਦੇ ਹਨ । ਪ੍ਰਭੂ (ਦਾ ਨਾਮ) ਅੰਮ੍ਰਿਤ ਦਾ ਰੁੱਖ ਹੈ, ਜਿਨ੍ਹਾਂ ਨੇ (ਇਸ ਦਾ ਰਸ) ਪੀਤਾ ਹੈ ਉਹ ਰੱਜ ਗਏ ਹਨ ।੧੪।

SHALOK, THIRD MEHL:

Waaho! Waaho! The Lord Himself causes us to praise Him, through the True Word of the Gurus Shabad. Waaho! Waaho! is His Eulogy and Praise; how rare are the Gurmukhs who understand this. Waaho! Waaho! is the True Word of His Bani, by which we meet our True Lord. O Nanak, chanting Waaho! Waaho! God is attained; by His Grace, He is obtained. || 1 || THIRD MEHL: Chanting Waaho! Waaho! the tongue is adorned with the Word of the Shabad. Through the Perfect Shabad, one comes to meet God. How very fortunate are those, who with their mouths, chant Waaho! Waaho! How beautiful are those persons who chant Waaho! Waaho! and worship the Lord in adoration. Waaho! Waaho! is obtained by His Grace; O Nanak, honor is obtained at the Gate of the True Lord. || 2 || PAUREE: Within the fortress of body, are the hard and rigid doors of falsehood, deception and pride. Deluded by doubt, the blind and ignorant self-willed manmukhs cannot see them. They cannot be found by any efforts; wearing their religious robes, the wearers have grown weary of trying. The doors are opened only by the Word of the Gurus Shabad, and then, one chants the Name of the Lord. The Dear Lord is the Tree of Ambrosial Nectar; those who drink in this Nectar are satisfied. || 14 ||


Wednesday, 7th Bhaadon (Samvat 555 Nanakshahi)(Page 514)

Monday, August 21, 2023

 ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?ਰਹਾਉ।

ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ। ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।

ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।

ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।

DHANAASAREE, FOURTH MEHL:

O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ll

Sunday, August 20, 2023

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ 

ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ 

ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧।

ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ।

ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩।
SHALOK

He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||

Saturday, August 19, 2023

  

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ੧।ਰਹਾਉ।

ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।

ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।

(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।

ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।

(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂਵਿਚ ਜੁੜਦੇ ਹਨ।੫।

ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ੬।

(ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ

ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭।

ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ।

ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ।੮।੧।

DHANAASAREE, FIRST MEHL, SECOND HOUSE, ASHTAPADEES:
ONE UNIVERSAL CREATOR GOD. BY THE GRACE OF THE TRUE GURU:

The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. || 1 || What can the poor crane accomplish by bathing in the mud puddle? It sinks into the mire, and its filth is not washed away. || 1 || Pause || After careful deliberation, the thoughtful person takes a step. Forsaking duality, he becomes a devotee of the Formless Lord. He obtains the treasure of liberation, and enjoys the sublime essence of the Lord. His comings and goings end, and the Guru protects him. || 2 || The swan do not leave this pool. In loving devotional worship, they merge in the Celestial Lord. The swans are in the pool, and the pool is in the swans. They speak the Unspoken Speech, and they honor and revere the Guru’s Word. || 3 || The Yogi, the Primal Lord, sits within the celestial sphere of deepest Samaadhi. He is not male, and He is not female; how can anyone describe Him? The three worlds continue to center their attention on His Light. The silent sages and the Yogic masters seek the Sanctuary of the True Lord. || 4 || The Lord is the source of bliss, the support of the helpless. The Gurmukhs worship and contemplate the Celestial Lord. God is the Lover of His devotees, the Destroyer of fear. Subduing ego, one meets the Lord, and places his feet on the Path. || 5 || He makes many efforts, but still, the Messenger of Death tortures him. Destined only to die, he comes into the world. He wastes this precious human life through duality. He does not know his own self, and trapped by doubts, he cries out in pain. || 6 || Speak, read and hear of the One Lord. The Support of the earth shall bless you with courage, righteousness and protection. Chastity, purity and self-restraint are infused into the heart, when one centers his mind in the fourth state. || 7 || They are immaculate and true, and filth does not stick to them. Through the Word of the Guru’s Shabad, their doubt and fear depart. The form and personality of the Primal Lord are incomparably beautiful. Nanak begs for the Lord, the Embodiment of Truth. || 8 || 1 ||

ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ    ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥ ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥ ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥ ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥ ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥ ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥ ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥ ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥ ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥ ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥ ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥ ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥ ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥ 


ਅਰਥ: ਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ ਹੈ। ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ। ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ। ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ) , ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ।੧।ਰਹਾਉ।6

ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ। ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ। ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ।

ਹੇ ਮੇਰੇ ਸਾਈਂ! ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ੧।

ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ। ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ। ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ।੨।

ਹੇ ਭਾਈ! ਜਿਸ ਮਨੁੱਖ ਦਾ) ਚੰਚਲ ਮਨ ਰਤਾ ਭਰ ਭੀ ਆਤਮਕ ਆਨੰਦ ਵਿਚ ਨਿਵਾਸ ਦੇਣ ਵਾਲੇ ਨਾਮ ਵਿਚ ਵੱਸਦਾ ਹੈ (ਉਹ ਮਨੁੱਖ ਅਸਲ ਬੈਰਾਗੀ ਹੈ, ਤੇ ਉਹ ਬੈਰਾਗੀ) ਆਤਮਕ ਆਨੰਦ (ਮਾਣਦਾ ਹੈ। ਹੇ ਪ੍ਰਭੂ! ਤੂੰ ਆਪ (ਉਸ ਬੈਰਾਗੀ ਨੂੰ ਜੀਵਨ ਦੇ ਸਹੀ ਰਸਤੇ ਦੀਸਮਝ ਦਿੱਤੀ ਹੈ, (ਜਿਸ ਦੀ ਬਰਕਤਿ ਨਾਲ ਉਸ ਦੀ ਤ੍ਰਿਸ਼ਨਾ-) ਅੱਗ ਬੁਝ ਗਈ ਹੈ, ਤੇ ਉਸ ਦੀ ਜੀਭ ਉਸ ਦੀਆਂ ਅੱਖਾਂ (ਆਦਿਕ) ਇੰਦ੍ਰੇ ਸਦਾ-ਥਿਰ (ਹਰਿ-ਨਾਮ) ਵਿਚ ਰੰਗੇ ਰਹਿੰਦੇ ਹਨ। ਉਹ ਬੈਰਾਗੀ ਦੁਨੀਆ ਦੀਆਂ ਆਸਾਂ ਤੋਂ ਨਿਰਮੋਹ ਹੋ ਕੇ ਜੀਵਨ ਬਿਤੀਤ ਕਰਦਾ ਹੈ, ਉਹ (ਦੁਨੀਆ ਵਾਲੇ ਘਰ-ਘਾਟ ਦੀ ਅਪਣੱਤ ਛੱਡ ਕੇ) ਉਸ ਘਰ ਵਿਚ ਸੁਰਤਿ ਜੋੜੀ ਰੱਖਦਾ ਹੈ ਜੋ ਸਚ ਮੁਚ ਉਸ ਦਾ ਆਪਣਾ ਹੀ ਰਹੇਗਾ। ਅਜੇਹੇ ਬੈਰਾਗੀ (ਗੁਰੂ-ਦਰ ਤੋਂ ਮਿਲੀ) ਨਾਮ-ਭਿੱਛਿਆ ਨਾਲ ਰੱਜੇ ਰਹਿੰਦੇ ਹਨ, ਸੰਤੋਖੀ ਰਹਿੰਦੇ ਹਨ, (ਕਿਉਂਕਿ ਉਹਨਾਂ ਨੂੰ ਗੁਰੂ ਨੇਅਡੋਲ ਆਤਮਕ ਅਵਸਥਾ ਵਿਚ ਟਿਕਾ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪਿਲਾ ਦਿੱਤਾ ਹੈ।੩।

ਜਦ ਤਕ (ਮਨ ਵਿਚ) ਰਤਾ ਭਰ ਭੀ ਕੋਈ ਹੋਰ ਝਾਕ ਹੈ ਕਿਸੇ ਹੋਰ ਆਸਰੇ ਦੀ ਭਾਲ ਹੈ ਤਦ ਤਕ ਬਿਰਹੋਂ-ਅਵਸਥਾ ਪੈਦਾ ਨਹੀਂ ਹੋ ਸਕਦੀ। (ਪਰ ਹੇ ਪ੍ਰਭੂ! ਇਹ ਬਿਰਹੋਂ ਦੀਦਾਤ ਦੇਣ ਵਾਲਾ ਤੂੰ ਇਕ ਆਪ ਹੀ ਹੈਂ, ਤੈਥੋਂ ਬਿਨਾ ਕੋਈ ਹੋਰ (ਇਹ ਦਾਤਿ) ਦੇਣ ਵਾਲਾ ਨਹੀਂ ਹੈਤੇ ਇਹ ਸਾਰਾ ਜਗਤ ਤੇਰਾ ਆਪਣਾ ਹੀ (ਰਚਿਆ ਹੋਇਆ) ਹੈ।

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਸਦਾ ਦੁੱਖ ਵਿਚ ਟਿਕੇ ਰਹਿੰਦੇ ਹਨ, ਜੇਹੜੇ ਬੰਦੇ ਗੁਰੂ ਦੀ ਸ਼ਰਨ ਪੈਂਦੇ ਹਨਉਹਨਾਂ ਨੂੰ ਪ੍ਰਭੂ (ਨਾਮ ਦੀ ਦਾਤਿ ਦੇ ਕੇਆਦਰ ਮਾਣ ਬਖ਼ਸ਼ਦਾ ਹੈ। ਉਸ ਬੇਅੰਤ ਅਪਹੁੰਚ ਤੇ ਅਗੋਚਰ ਪ੍ਰਭੂ ਦੀ ਕੀਮਤ (ਜੀਵਾਂ ਦੇ) ਬਿਆਨ ਕਰਨ ਨਾਲ ਨਹੀਂ ਦੱਸੀ ਜਾ ਸਕਦੀ (ਉਸਦੇ ਬਰਾਬਰ ਦਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ੪।

ਪਰਮਾਤਮਾ ਇਕ ਐਸੀ ਆਤਮਕ ਅਵਸਥਾ ਦਾ ਮਾਲਕ ਹੈ ਕਿ ਉਸ ਉਤੇ ਮਾਇਆ ਦੇ ਫੁਰਨੇ ਜ਼ੋਰ ਨਹੀਂ ਪਾ ਸਕਦੇ, ਉਹ ਤਿੰਨਾਂ ਹੀ ਭਵਨਾਂ ਦਾ ਮਾਲਕ ਹੈ, ਉਸ ਦਾ ਨਾਮ ਜੀਵਾਂ ਵਾਸਤੇ ਮਹਾਨ ਉੱਚਾ ਸ੍ਰੇਸ਼ਟ ਧਨ ਹੈ। ਜਗਤ ਵਿਚ ਜਿਤਨੇ ਭੀ ਜੀਵ ਜਨਮ ਲੈਂਦੇ ਹਨ ਉਹਨਾਂ ਦੇ ਮੱਥੇ ਉਤੇ (ਉਹਨਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਪਰਮਾਤਮਾ ਦੀ ਰਜ਼ਾ ਵਿਚ ਹੀ) ਲੇਖ (ਲਿਖਿਆ ਜਾਂਦਾ ਹੈ, ਹਰੇਕ ਜੀਵ ਨੂੰ) ਆਪੋ ਆਪਣੇ ਸਿਰ ਉਤੇ ਲਿਖਿਆ ਲੇਖ ਸਹਿਣਾ ਪੈਂਦਾ ਹੈ। ਪਰਮਾਤਮਾ ਆਪ ਹੀ (ਸਾਧਾਰਨ) ਕੰਮ ਤੇ ਚੰਗੇ ਕੰਮ (ਜੀਵਾਂ ਪਾਸੋਂ) ਕਰਾਂਦਾ ਹੈ, ਆਪ ਹੀ (ਜੀਵਾਂ ਦੇ ਹਿਰਦੇ ਵਿਚ ਆਪਣੀ) ਭਗਤੀ ਦ੍ਰਿੜ੍ਹ ਕਰਦਾ ਹੈ। ਅਪਹੁੰਚ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੀ) ਡੂੰਘੀ ਸਾਂਝ ਬਖਸ਼ਦਾ ਹੈ। (ਸੱਚਾ ਵੈਰਾਗੀਪਰਮਾਤਮਾ ਦੇ ਡਰ-ਅਦਬ ਵਿਚ ਗਿੱਝ ਜਾਂਦਾ ਹੈਉਸ ਦੇ ਮਨ ਵਿਚ ਤੇ ਮੂੰਹ ਵਿਚ (ਪਹਿਲਾਂ ਜੋ ਭੀ ਵਿਕਾਰਾਂ ਦੀ ਨਿੰਦਾ ਆਦਿਕ ਦੀ) ਮੈਲ (ਹੁੰਦੀ ਹੈ ਉਹ) ਦੂਰ ਹੋ ਜਾਂਦੀ ਹੈ।੫।

ਜਿਨ੍ਹਾਂ ਮਨੁੱਖ ਨੇ (ਪਰਮਾਤਮਾ ਦੇ ਨਾਮ ਦਾ ਰਸ) ਚੱਖਿਆ ਹੈ, (ਉਸ ਦਾਸੁਆਦ ਉਹੀ ਜਾਣਦੇ ਹਨ (ਦੱਸ ਨਹੀਂ ਸਕਦੇ) , ਜਿਵੇਂ ਗੁੰਗੇ ਮਨੁੱਖ ਦੀ ਖਾਧੀ ਮਿਠਿਆਈ (ਦਾ ਸੁਆਦ ਗੁੰਗਾ ਆਪ ਹੀ ਜਾਣਦਾ ਹੈ, ਕਿਸੇ ਨੂੰ ਦੱਸ ਨਹੀਂ ਸਕਦਾ। ਹੇ ਭਾਈ! ਨਾਮ-ਰਸ ਹੈ ਹੀ ਅਕੱਥ, ਬਿਆਨ ਕੀਤਾ ਹੀ ਨਹੀਂ ਜਾ ਸਕਦਾ। (ਮੈਂ ਤਾਂ ਸਦਾ ਇਹੀ ਤਾਂਘ ਰੱਖਦਾ ਹਾਂ ਕਿ) ਮੈਂ ਉਸ ਮਾਲਕ-ਪ੍ਰਭੂ ਦੀ ਰਜ਼ਾ ਵਿਚ ਤੁਰਾਂ। (ਪਰ ਰਜ਼ਾ ਵਿਚ ਤੁਰਨ ਦੀਸੂਝ ਭੀ ਤਦੋਂ ਹੀ ਆਉਂਦੀ ਹੈ ਜੇ ਗੁਰੂ ਉਸ ਦਾਤਾਰ-ਪ੍ਰਭੂ ਨਾਲ ਮਿਲਾ ਦੇਵੇ। ਜੇਹੜਾ ਬੰਦਾ ਗੁਰੂ ਦੀ ਸ਼ਰਨ ਨਹੀਂ ਪਿਆ, ਉਸ ਨੂੰ ਇਹ ਸਮਝ ਰਤਾ ਭੀ ਨਹੀਂ ਆਉਂਦੀ। ਹੇ ਭਾਈ! ਕੋਈ ਆਦਮੀ ਆਪਣੀ ਸਿਆਣਪ ਦਾ ਮਾਣ ਨਹੀਂ ਕਰ ਸਕਦਾ, ਜਿਵੇਂ ਜਿਵੇਂ ਪਰਮਾਤਮਾ ਸਾਨੂੰ ਜੀਵਾਂ ਨੂੰ (ਜੀਵਨ-ਰਾਹ ਉਤੇ) ਤੋਰਦਾ ਹੈ ਤਿਵੇਂ ਤਿਵੇਂ ਹੀ ਅਸੀ ਤੁਰਦੇ ਹਾਂ।੬।

ਹੇ ਅਪਾਰ ਪ੍ਰਭੂ! ਅਨੇਕਾਂ ਜੀਵ ਭਟਕਣਾ ਵਿਚ (ਪਾ ਕੇ) ਕੁਰਾਹੇ ਪਾਏ ਹੋਏ ਹਨ, ਅਨੇਕਾਂ ਜੀਵ ਤੇਰੀ ਭਗਤੀ (ਦੇ ਰੰਗ) ਵਿਚ ਰੰਗੇ ਹੋਏ ਹਨ-ਇਹ (ਸਭ) ਤੇਰਾ ਖੇਲ (ਰਚਿਆ ਹੋਇਆ) ਹੈ। ਜਿਸ ਪਾਸੇ ਤੂੰ ਜੀਵਾਂ ਨੂੰ ਲਾਇਆ ਹੋਇਆ ਹੈ ਉਹੋ ਜਿਹਾ ਫਲ ਜੀਵ ਭੋਗ ਰਹੇ ਹਨ। ਤੂੰ (ਸਭ ਜੀਵਾਂ ਨੂੰ) ਆਪਣੇ ਹੁਕਮ ਵਿਚ ਚਲਾਣ ਦੇ ਸਮਰੱਥ ਹੈਂ। (ਮੇਰੇ ਪਾਸ) ਜੇ ਕੋਈ ਚੀਜ਼ ਮੇਰੀ ਆਪਣੀ ਹੋਵੇ ਤਾਂ (ਮੈਂ ਇਹ ਆਖਣ ਦਾ ਫ਼ਖਰ ਕਰ ਸਕਾਂ ਕਿ) ਮੈਂ ਤੇਰੀ ਸੇਵਾ ਕਰ ਰਿਹਾ ਹਾਂ, ਪਰ ਮੇਰੀ ਇਹ ਜਿੰਦ ਤੇਰੀ ਹੀ ਦਿੱਤੀ ਹੋਈ ਹੈ ਤੇ ਮੇਰਾ ਸਰੀਰ ਭੀ ਤੇਰਾ ਹੀ ਦਿੱਤਾ ਹੋਇਆ ਹੈ। ਜੇ ਗੁਰੂ ਮਿਲ ਪਏ ਤਾਂ ਉਹ ਕਿਰਪਾ ਕਰਦਾ ਹੈ ਤੇ ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮੈਨੂੰ (ਜ਼ਿੰਦਗੀ ਦਾ) ਆਸਰਾ ਦੇਂਦਾ ਹੈ।੭।

ਹੇ ਨਾਨਕ! ਜੋ ਮਨੁੱਖ ਸਦਾ ਉੱਚੇ ਆਤਮਕ ਮੰਡਲ ਵਿਚ ਵੱਸਦਾ ਹੈ (ਸੁਰਤਿ ਟਿਕਾਈ ਰੱਖਦਾ ਹੈ) ਉਸ ਦੇ ਅੰਦਰ ਆਤਮਕ ਗੁਣ ਪਰਗਟ ਹੁੰਦੇ ਹਨ, ਆਤਮਕ ਗੁਣਾਂ ਨਾਲ ਉਹ ਡੂੰਘੀ ਸਾਂਝ ਪਾਈ ਰੱਖਦਾ ਹੈ, ਆਤਮਕ ਗੁਣਾਂ ਵਿਚ ਹੀ ਉਸ ਦੀ ਸੁਰਤਿ ਜੁੜੀ ਰਹਿੰਦੀ ਹੈ (ਉਹੀ ਮਨੁੱਖ ਪੂਰਨ ਤਿਆਗੀ ਹੈ। ਉਸ ਦੇ ਮਨ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਦਾ ਹੈ, ਉਹ (ਆਪ ਨਾਮ) ਸਿਮਰਦਾ ਹੈ (ਹੋਰਨਾਂ ਨੂੰ ਸਿਮਰਨ ਲਈ) ਪ੍ਰੇਰਦਾ ਹੈ। ਉਹ ਸਦਾ ਜਗਤ-ਮੂਲ ਪ੍ਰਭੂ ਦੀ ਹੀ ਸਿਫ਼ਤਿ-ਸਾਲਾਹ ਕਰਦਾ ਹੈ। ਗੁਰੂ ਪੀਰ ਦੇ ਸ਼ਬਦ ਨੂੰ (ਹਿਰਦੇ ਵਿਚ ਟਿਕਾ ਕੇ) ਉਹ ਡੂੰਘੇ ਜਿਗਰੇ ਵਾਲਾ ਬਣ ਜਾਂਦਾ ਹੈ। ਪਰ ਗੁਰ-ਸ਼ਬਦ ਤੋਂ ਖੁੰਝ ਕੇ ਜਗਤ (ਮਾਇਆ ਦੇ ਮੋਹ ਵਿਚ) ਕਮਲਾ (ਹੋਇਆ ਫਿਰਦਾ) ਹੈ। ਉਹ ਪੂਰਨ ਤਿਆਗੀ ਮਨੁੱਖ ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਚੰਗੇ ਭਾਗਾਂ ਵਾਲਾ ਬਣ ਜਾਂਦਾ ਹੈ, ਉਸ ਦਾ ਮਨ ਸਦਾ-ਥਿਰ ਰਹਿਣ ਵਾਲੇ ਪ੍ਰਭੂ (ਦੀ ਯਾਦ ਨੂੰ ਹੀ ਆਪਣਾ ਜੀਵਨ-ਨਿਸ਼ਾਨਾ) ਮੰਨਦਾ ਹੈ।੮।੧।

SORAT’H, FIRST MEHL, FIRST HOUSE, ASHTAPADEES, CHAU-TUKAS:
ONE UNIVERSAL CREATOR GOD. BY THE GRACE OF THE TRUE GURU:

I am not torn by duality, because I do not worship any other than the Lord; I do not visit tombs or crematoriums. I do not enter the houses of strangers, engrossed in desire. The Naam, the Name of the Lord, has satisfied my desires. Deep within my heart, the Guru has shown me the home of my being, and my mind is imbued with peace and poise, O Siblings of Destiny. You Yourself are all-knowing, and You Yourself are all-seeing; You alone bestow intelligence, O Lord. || 1 || My mind is detached, imbued with detachment; the Word of the Shabad has pierced my mind, O my mother. God’s Light shines continually within the nucleus of my deepest self; I am lovingly attached to the Bani, the Word of the True Lord Master. || Pause || Countless detached renunciates talk of detachment and renunciation, but he alone is a true renunciate, who is pleasing to the Lord Master. The Word of the Shabad is ever in his heart; he is absorbed in the Fear of God, and he works to serve the Guru. He remembers the One Lord, his mind does not waver, and he restrains its wanderings. He is intoxicated with celestial bliss, and is ever imbued with the Lord’s Love; he sings the Glorious Praises of the True Lord. || 2 || The mind is like the wind, but if it comes to rest in peace, even for an instant, then he shall abide in the peace of the Name, O Siblings of Destiny. His tongue, eyes and ears are imbued with Truth; O Lord, You quench the fires of desire. In hope, the renunciate remains free of hopes; in the home of his own inner self, he is absorbed in the trance of deep meditation. He remains content, satisfied with the charity of the Naam; he drinks in the Ambrosial Amrit with ease. || 3 || There is no renunciation in duality, as long as there is even a particle of duality. The whole world is Yours, Lord; You alone are the Giver. There is not any other, O Siblings of Destiny. The self-willed manmukh dwells in misery forever, while the Lord bestows greatness upon the Gurmukh. God is infinite, endless, inaccessible and unfathomable; His worth cannot be described. || 4 || The consciousness in deep Samaadhi, the Supreme Being, the Lord of the three worlds — these are Your Names, Lord. The creatures born into this world have their destiny inscribed upon their foreheads; they experience according to their destinies. The Lord Himself causes them to do good and bad deeds; He Himself makes them steadfast in devotional worship. The filth of their mind and mouth is washed off when they live in the Fear of God; the inaccessible Lord Himself blesses them with spiritual wisdom. || 5 || Only those who taste it know its sweet taste, like the mute, who eats the candy, and only smiles. How can I describe the indescribable, O Siblings of Destiny? I shall follow His Will forever. If one meets with the Guru, the Generous Giver, then he understands; those who have no Guru cannot understand this. As the Lord causes us to act, so do we act, O Siblings of Destiny. What other clever tricks can anyone try? || 6 || Some are deluded by doubt, while others are imbued with devotional worship; Your play is infinite and endless. As You engage them, they receive the fruits of their rewards; You alone are the One who issues Your Commands. I would serve You, if anything were my own; my soul and body are Yours. One who meets with the True Guru, by His Grace, takes the Support of the Ambrosial Naam. || 7 || He dwells in the heavenly realms, and his virtues radiantly shine forth; meditation and spiritual wisdom are found in virtue. The Naam is pleasing to his mind; he speaks it, and causes others to speak it as well. He speaks the essential essence of wisdom. The Word of the Shabad is his Guru and spiritual teacher, profound and unfathomable; without the Shabad, the world is insane. He is a perfect renunciate, naturally at ease, O Nanak, whose mind is pleased with the True Lord. || 8 || 1 ||

   ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆ...