About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Sunday, September 3, 2023

 

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥ 

ਅਰਥ: ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾਫੁੱਲ ਭੌਰੇ ਨੇ (ਸੁੰਘ ਕੇਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾਹ ਰਹਿ ਗਏ)।੧।

ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲਨਹੀਂ (ਸਕਦਾ)। ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ?੧।ਰਹਾਉ।

ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ) , ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ।੨।

ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ) , (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ?੩।

(ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ; (ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ।੪।

ਰਵਿਦਾਸ ਆਖਦਾ ਹੈ-(ਹੇ ਪ੍ਰਭੂ! ਜੇ ਸੁੱਚੇ ਦੁੱਧ, ਫੁੱਲਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੈਆਂ ਸੁੱਚੀਆਂ ਨਾਹ ਮਿਲਣ ਕਰ ਕੇ) ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਤਾਂ ਫਿਰ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ?੫।੧।

ਭਾਵ: ਲੋਕ ਦੇਵੀ ਦੇਵਤਿਆਂ ਦੀਆਂ ਮੂਰਤੀਆਂ ਨੂੰ ਆਪਣੇ ਵੱਲੋਂ ਸੁੱਚੇ ਜਲ, ਫੁੱਲ ਤੇ ਦੁੱਧ ਆਦਿਕ ਨਾਲ ਪ੍ਰਸੰਨ ਕਰਨ ਦੇ ਜਤਨ ਕਰਦੇ ਹਨਪਰ ਇਹ ਚੀਜ਼ਾਂ ਤਾਂ ਪਹਿਲਾਂ ਹੀ ਜੂਠੀਆਂ ਹੋ ਜਾਂਦੀਆਂ ਹਨ। ਪਰਮਾਤਮਾ ਅਜਿਹੀਆਂ ਚੀਜ਼ਾਂ ਦੀ ਭੇਟਾ ਨਾਲ ਖ਼ੁਸ਼ ਨਹੀਂ ਹੁੰਦਾ। ਉਹ ਤਾਂ ਤਨ ਮਨ ਦੀ ਭੇਟ ਮੰਗਦਾ ਹੈ।

GUJRI, PADAS OF RAVI DAAS JEE, THIRD HOUSE:
ONE UNIVERSAL CREATOR GOD. BY THE GRACE OF THE TRUE GURU:

The calf has contaminated the milk in the breasts. The bumble bee has contaminated the flower, and the fish the water. || 1 || O mother, where shall I find any offering for the Lord’s worship? I cannot find any other flowers worthy of the incomparable Lord. || 1 || Pause || The snakes encircle the sandalwood trees. Poison and nectar dwell there together. || 2 || Even with incense, lamps, offerings of food and fragrant flowers, how are Your slaves to worship You? || 3 || I dedicate and offer my body and mind to You. By Guru’s Grace, I attain the immaculate Lord. || 4 || I cannot worship You, nor offer You flowers. Says Ravi Daas, what shall my condition be hereafter? || 5 || 1 ||

Saturday, September 2, 2023

 

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥

ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ।

ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ।

ਹੇ ਨਾਨਕ! ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼੧।

ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ

ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ। ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ।

ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ।

ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ।

ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ। (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ।੨।

ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ।

ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ। (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ। ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ। (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ। ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ। ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ।

ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ।੩।

ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ। ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ। ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ (ਨਾਮ ਵਾਸਤੇ ਉਹਨਾਂ ਦੀ) ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ (ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ

ਹੇ ਪ੍ਰਭੂ! ਜਦੋਂ (ਭਗਤ ਜਨ) ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ (ਹੋਰਨਾਂ ਨੂੰ ਪਵਿਤ੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ

ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ਨੂੰ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ। ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ।

ਹੇ ਨਾਨਕ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨਉਹ (ਆਪਣੇ ਸਾਰੇ ਜੀਵਨ ਵਿਚ) ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ।੪।

ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ। (ਮਾਇਆ ਦੀ ਤ੍ਰਿਸ਼ਨਾ ਦੂਰ ਕਰਨ ਦਾ ਇਲਾਜ) ਮੈਂ ਜਾ ਕੇ ਆਪਣੇ ਗੁਰੂ ਤੋਂ ਪੁੱਛਦਾ ਹਾਂ (ਤੇ ਉਸ ਦੀ ਸਿੱਖਿਆ ਅਨੁਸਾਰ) ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ (ਨਾਮ ਹੀ ਤ੍ਰਿਸਨਾ ਦੂਰ ਕਰਦਾ ਹੈ

ਗੁਰੂ ਦੀ ਸਰਨ ਪੈ ਕੇ ਮੈਂ ਸਦਾ-ਥਿਰ ਨਾਮ ਸਿਮਰਦਾ ਹਾਂ ਸਦਾ-ਥਿਰ ਪ੍ਰਭੂ (ਦੀ ਸਿਫ਼ਤਿ-ਸਾਲਾਹ) ਉਚਾਰਦਾ ਹਾਂ, ਤੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦਾ ਹਾਂ। ਮੈਂ ਹਰ ਰੋਜ਼ ਉਸ ਪ੍ਰਭੂ ਦਾ ਨਾਮ ਮੂੰਹੋਂ ਬੋਲਦਾ ਹਾਂ ਜੋ ਦੀਨਾਂ ਦਾ ਸਹਾਰਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ।

ਪਰਮਾਤਮਾ ਨੇ ਜਿਸ ਮਨੁੱਖ ਨੂੰ ਆਪਣੀ ਹਜ਼ੂਰੀ ਤੋਂ ਹੀ ਨਾਮ ਸਿਮਰਨ ਦੀ ਕਰਨ-ਜੋਗ ਕਾਰ ਕਰਨ ਦਾ ਹੁਕਮ ਦੇ ਦਿੱਤਾ, ਉਹ ਮਨੁੱਖ ਆਪਣੇ ਮਨ ਨੂੰ (ਮਾਇਆ ਵਲੋਂ) ਮਾਰ ਕੇ ਤ੍ਰਿਸ਼ਨਾ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ। ਹੇ ਨਾਨਕ! ਉਸ ਮਨੁੱਖ ਨੂੰ ਪ੍ਰਭੂ ਦਾ ਨਾਮ ਹੀ ਮਿੱਠਾ ਤੇ ਹੋਰ ਸਭ ਰਸਾਂ ਨਾਲੋਂ ਸ੍ਰੇਸ਼ਟ ਲੱਗਦਾ ਹੈ, ਉਸ ਨੇ ਨਾਮ ਸਿਮਰਨ ਦੀ ਬਰਕਤਿ ਨਾਲ ਮਾਇਆ ਦੀ ਤ੍ਰਿਸ਼ਨਾ (ਆਪਣੇ ਅੰਦਰੋਂ) ਦੂਰ ਕਰ ਲਈ ਹੁੰਦੀ ਹੈ।੫।੨।

DHANAASAREE, FIRST MEHL:

I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord’s Command; no one can challenge it. He Himself creates, and watches; His written command is above each and every head. He Himself imparts understanding and awareness. O Nanak, the Lord Master is inaccessible and unfathomable; I live by His True Name. || 1 || No one can compare to You, Lord; all come and go. By Your Command, the account is settled, and doubt is dispelled. The Guru dispels doubt, and makes us speak the Unspoken Speech; the true ones are absorbed into Truth. He Himself creates, and He Himself destroys; I accept the Command of the Commander Lord. True greatness comes from the Guru; You alone are the mind’s companion in the end. O Nanak, there is no other than the Lord and Master; greatness comes from Your Name. || 2 || You are the True Creator Lord, the unknowable Maker. There is only the One Lord and Master, but there are two paths, by which conflict increases. All follow these two paths, by the Hukam of the Lord’s Command; the world is born, only to die. Without the Naam, the Name of the Lord, the mortal has no friend at all; he carries loads of sin on his head. By the Hukam of the Lord’s Command, he comes, but he does not understand this Hukam; the Lord’s Hukam is the Embellisher. O Nanak, through the Shabad, the Word of the Lord and Master, the True Creator Lord is realized. || 3 || Your devotees look beautiful in Your Court, embellished with the Shabad. They chant the Ambrosial Word of His Bani, savoring it with their tongues. Savoring it with their tongues, they thirst for the Naam; they are a sacrifice to the Word of the Guru’s Shabad. Touching the philosopher’s stone, they become the philosopher’s stone, which transforms lead into gold; O Lord, they become pleasing to your mind. They attain the immortal status and eradicate their self-conceit; how rare is that person, who contemplates spiritual wisdom. O Nanak, the devotees look beautiful in the Court of the True Lord; they are dealers in the Truth. || 4 || I am hungry and thirsty for wealth; how will I be able to go to the Lord’s Court? I shall go and ask the True Guru, and meditate on the Naam, the Name of the Lord. I meditate on the True Name, chant the True Name, and as Gurmukh, I realize the True Name. Night and day, I chant the Name of the merciful, immaculate Lord, the Master of the poor. The Primal Lord has ordained the tasks to be done; self-conceit is overcome, and the mind is subdued. O Nanak, the Naam is the sweetest essence; through the Naam, thirst and desire are stilled. || 5 || 2 ||

Friday, September 1, 2023

 ਰਾਮਕਲੀ ਮਹਲਾ ੫ ॥ ਦਰਸਨ ਕਉ ਜਾਈਐ ਕੁਰਬਾਨੁ ॥ ਚਰਨ ਕਮਲ ਹਿਰਦੈ ਧਰਿ ਧਿਆਨੁ ॥ ਧੂਰਿ ਸੰਤਨ ਕੀ ਮਸਤਕਿ ਲਾਇ ॥ ਜਨਮ ਜਨਮ ਕੀ ਦੁਰਮਤਿ ਮਲੁ ਜਾਇ ॥੧॥ ਜਿਸੁ ਭੇਟਤ ਮਿਟੈ ਅਭਿਮਾਨੁ ॥ ਪਾਰਬ੍ਰਹਮੁ ਸਭੁ ਨਦਰੀ ਆਵੈ ਕਰਿ ਕਿਰਪਾ ਪੂਰਨ ਭਗਵਾਨ ॥੧॥ ਰਹਾਉ ॥ਗੁਰ ਕੀ ਕੀਰਤਿ ਜਪੀਐ ਹਰਿ ਨਾਉ ॥ ਗੁਰ ਕੀ ਭਗਤਿ ਸਦਾ ਗੁਣ ਗਾਉ ॥ ਗੁਰ ਕੀ ਸੁਰਤਿ ਨਿਕਟਿ ਕਰਿ ਜਾਨੁ ॥ ਗੁਰ ਕਾ ਸਬਦੁ ਸਤਿ ਕਰਿ ਮਾਨੁ ॥੨॥ ਗੁਰ ਬਚਨੀ ਸਮਸਰਿ ਸੁਖ ਦੂਖ ॥ ਕਦੇ ਨ ਬਿਆਪੈ ਤ੍ਰਿਸਨਾ ਭੂਖ ॥ ਮਨਿ ਸੰਤੋਖੁ ਸਬਦਿ ਗੁਰ ਰਾਜੇ ॥ ਜਪਿ ਗੋਬਿੰਦੁ ਪੜਦੇ ਸਭਿ ਕਾਜੇ ॥੩॥ ਗੁਰੁ ਪਰਮੇਸਰੁ ਗੁਰੁ ਗੋਵਿੰਦੁ ॥ ਗੁਰੁ ਦਾਤਾ ਦਇਆਲ ਬਖਸਿੰਦੁ ॥ ਗੁਰ ਚਰਨੀ ਜਾ ਕਾ ਮਨੁ ਲਾਗਾ ॥ ਨਾਨਕ ਦਾਸ ਤਿਸੁ ਪੂਰਨ ਭਾਗਾ ॥੪॥੩੬॥੪੭॥ ਅਰਥ: ਹੇ ਸਭ ਗੁਣਾਂ ਵਾਲੇ ਭਗਵਾਨ! ਮੇਰੇ ਉਤੇ) ਕਿਰਪਾ ਕਰ (ਮੈਨੂੰ ਉਹ ਗੁਰੂ ਮਿਲਾ) ਜਿਸ ਗੁਰੂ ਨੂੰ ਮਿਲਿਆਂ (ਮਨ ਵਿਚੋਂ) ਅਹੰਕਾਰ ਦੂਰ ਹੋ ਜਾਂਦਾ ਹੈ, ਅਤੇ ਪਾਰਬ੍ਰਹਮ ਪ੍ਰਭੂ ਹਰ ਥਾਂ ਦਿੱਸ ਪੈਂਦਾ ਹੈ।੧।ਰਹਾਉ।

(ਹੇ ਭਾਈ! ਗੁਰੂ ਦੇਸੋਹਣੇ ਚਰਨਾਂ ਦਾ ਧਿਆਨ ਹਿਰਦੇ ਵਿਚ ਧਰ ਕੇ (ਗੁਰੂ ਦੇ) ਦਰਸ਼ਨ ਤੋਂ ਸਦਕੇ ਜਾਣਾ ਚਾਹੀਦਾ ਹੈ (ਦਰਸ਼ਨ ਦੀ ਖ਼ਾਤਰ ਆਪਾ-ਭਾਵ ਕੁਰਬਾਨ ਕਰ ਦੇਣਾ ਚਾਹੀਦਾ ਹੈ। (ਹੇ ਭਾਈ! ਗੁਰੂ ਦੇ ਦਰ ਤੇ ਰਹਿਣ ਵਾਲੇ) ਸੰਤ ਜਨਾਂ ਦੀ ਚਰਨ-ਧੂੜ ਮੱਥੇ ਉਤੇ ਲਾਇਆ ਕਰ, (ਇਸ ਤਰ੍ਹਾਂ) ਅਨੇਕਾਂ ਜਨਮਾਂ ਦੀ ਖੋਟੀ ਮਤਿ ਦੀ ਮੈਲ ਲਹਿ ਜਾਂਦੀ ਹੈ।੧।

ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ-ਇਹੀ ਹੈ ਗੁਰੂ ਦੀ ਸੋਭਾ (ਕਰਨੀ। ਹੇ ਭਾਈ! ਸਦਾ ਪ੍ਰਭੂ ਦੇ ਗੁਣ ਗਾਇਆ ਕਰ-ਇਹੀ ਹੈ ਗੁਰੂ ਦੀ ਭਗਤੀ! ਹੇ ਭਾਈ! ਪਰਮਾਤਮਾ ਨੂੰ ਸਦਾ ਆਪਣੇ ਨੇੜੇ ਵੱਸਦਾ ਜਾਣ-ਇਹੀ ਹੈ ਗੁਰੂ ਦੇ ਚਰਨਾਂ ਵਿਚ ਧਿਆਨ ਧਰਨਾ। ਹੇ ਭਾਈ! ਗੁਰੂ ਦੇ ਸ਼ਬਦ ਨੂੰ (ਸਦਾ) ਸੱਚਾ ਕਰਕੇ ਮੰਨ।੨।

ਹੇ ਭਾਈ! ਗੁਰੂ ਦੇ ਬਚਨਾਂ ਦੀ ਰਾਹੀਂ (ਸਾਰੇ) ਸੁਖ ਦੁਖ ਇਕੋ ਜਿਹੇ ਜਾਪਣ ਲੱਗ ਪੈਂਦੇ ਹਨ, ਮਾਇਆ ਦੀ ਤ੍ਰਿਸ਼ਨਾ ਮਾਇਆ ਦੀ ਭੁੱਖ ਕਦੇ ਆਪਣਾ ਜ਼ੋਰ ਨਹੀਂ ਪਾ ਸਕਦੀ। ਗੁਰੂ ਦੇ ਸ਼ਬਦ ਦੀ ਰਾਹੀਂ ਮਨ ਵਿਚ ਸੰਤੋਖ ਪੈਦਾ ਹੋ ਜਾਂਦਾ ਹੈ, (ਮਨ) ਰੱਜ ਜਾਂਦਾ ਹੈ। ਪਰਮਾਤਮਾ ਦਾ ਨਾਮ ਜਪ ਕੇ ਸਾਰੇ ਪੜਦੇ ਕੱਜੇ ਜਾਂਦੇ ਹਨ (ਲੋਕ ਪਰਲੋਕ ਵਿਚ ਇੱਜ਼ਤ ਬਣ ਜਾਂਦੀ ਹੈ੩।

ਹੇ ਭਾਈ! ਗੁਰੂ ਪਰਮਾਤਮਾ (ਦਾ ਰੂਪ) ਹੈ, ਗੁਰੂ ਗੋਬਿੰਦ (ਦਾ ਰੂਪ) ਹੈ। ਗੁਰੂ ਦਾਤਾਰ (ਪ੍ਰਭੂ ਦਾ ਰੂਪ) ਹੈ, ਗੁਰੂ ਦਇਆ ਦੇ ਸੋਮੇ ਬਖ਼ਸ਼ਣਹਾਰ ਪ੍ਰਭੂ (ਦਾ ਰੂਪ) ਹੈ। ਹੇ ਨਾਨਕ! ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਟਿਕ ਜਾਂਦਾ ਹੈ, ਉਸ ਦਾਸ ਦੇ ਪੂਰੇ ਭਾਗ ਜਾਗ ਪੈਂਦੇ ਹਨ।੪।੩੬।੪੭।

RAAMKALEE, FIFTH MEHL:

Let yourself be a sacrifice to the Blessed Vision of the Lord�s Darshan. Focus your heart�s meditation on the Lord�s lotus feet. Apply the dust of the feet of the Saints to your forehead, and the filthy evil-mindedness of countless incarnations will be washed off. || 1 || Meeting Him, egotistical pride is eradicated, and you will come to see the Supreme Lord God in all. The Perfect Lord God has showered His Mercy. || 1 || Pause || This is the Guru�s Praise, to chant the Name of the Lord. This is devotion to the Guru, to sing forever the Glorious Praises of the Lord. This is contemplation upon the Guru, to know that the Lord is close at hand. Accept the Word of the Guru�s Shabad as Truth. || 2 || Through the Word of the Guru�s Teachings, look upon pleasure and pain as one and the same. Hunger and thirst shall never afflict you. The mind becomes content and satisfied through the Word of the Guru�s Shabad. Meditate on the Lord of the Universe, and He will cover all your faults. || 3 || The Guru is the Supreme Lord God; the Guru is the Lord of the Universe. The Guru is the Great Giver, merciful and forgiving. One whose mind is attached to the Guru�s feet, O slave Nanak, is blessed with perfect destiny. || 4 || 36 || 47 ||






Thursday, August 31, 2023

ਰਾਮਕਲੀ ਮਹਲਾ ੫ ॥ ਭੇਟਤ ਸੰਗਿ ਪਾਰਬ੍ਰਹਮੁ ਚਿਤਿ ਆਇਆ ॥ ਸੰਗਤਿ ਕਰਤ ਸੰਤੋਖੁ ਮਨਿ ਪਾਇਆ ॥ ਸੰਤਹ ਚਰਨ ਮਾਥਾ ਮੇਰੋ ਪਉਤ ॥ ਅਨਿਕ ਬਾਰ ਸੰਤਹ ਡੰਡਉਤ ॥੧॥ ਇਹੁ ਮਨੁ ਸੰਤਨ ਕੈ ਬਲਿਹਾਰੀ ॥ ਜਾ ਕੀ ਓਟ ਗਹੀ ਸੁਖੁ ਪਾਇਆ ਰਾਖੇ ਕਿਰਪਾ ਧਾਰੀ ॥੧॥ ਰਹਾਉ ॥ਸੰਤਹ ਚਰਣ ਧੋਇ ਧੋਇ ਪੀਵਾ ॥ ਸੰਤਹ ਦਰਸੁ ਪੇਖਿ ਪੇਖਿ ਜੀਵਾ ॥ ਸੰਤਹ ਕੀ ਮੇਰੈ ਮਨਿ ਆਸ ॥ ਸੰਤ ਹਮਾਰੀ ਨਿਰਮਲ ਰਾਸਿ ॥੨॥ ਸੰਤ ਹਮਾਰਾ ਰਾਖਿਆ ਪੜਦਾ ॥ ਸੰਤ ਪ੍ਰਸਾਦਿ ਮੋਹਿ ਕਬਹੂ ਨ ਕੜਦਾ ॥ ਸੰਤਹ ਸੰਗੁ ਦੀਆ ਕਿਰਪਾਲ ॥ ਸੰਤ ਸਹਾਈ ਭਏ ਦਇਆਲ ॥੩॥ ਸੁਰਤਿ ਮਤਿ ਬੁਧਿ ਪਰਗਾਸੁ ॥ ਗਹਿਰ ਗੰਭੀਰ ਅਪਾਰ ਗੁਣਤਾਸੁ ॥ ਜੀਅ ਜੰਤ ਸਗਲੇ ਪ੍ਰਤਿਪਾਲ ॥ ਨਾਨਕ ਸੰਤਹ ਦੇਖਿ ਨਿਹਾਲ ॥੪॥੧੦॥੨੧॥ 


ਹੇ ਭਾਈ! ਮੇਰਾ ਇਹ ਮਨ ਸੰਤ-ਜਨਾਂ ਤੋਂ ਸਦਕੇ ਜਾਂਦਾ ਹੈ, ਜਿਨ੍ਹਾਂ ਦਾ ਆਸਰਾ ਲੈ ਕੇ ਮੈਂ (ਆਤਮਕ) ਆਨੰਦ ਹਾਸਲ ਕੀਤਾ ਹੈ। ਸੰਤ ਜਨ ਕਿਰਪਾ ਕਰ ਕੇ (ਵਿਕਾਰ ਆਦਿਕਾਂ ਤੋਂ) ਰੱਖਿਆ ਕਰਦੇ ਹਨ।੧।ਰਹਾਉ।

ਹੇ ਭਾਈ! ਸੰਤ ਜਨਾਂ ਨਾਲ ਮਿਲਦਿਆਂ ਪਰਮਾਤਮਾ (ਮੇਰੇ) ਚਿਤ ਵਿਚ ਆ ਵੱਸਿਆ ਹੈ, ਸੰਤ ਜਨਾਂ ਦੀ ਸੰਗਤਿ ਕਰਦਿਆਂ ਮੈਂ ਮਨ ਵਿਚ ਸੰਤੋਖ ਪ੍ਰਾਪਤ ਕਰ ਲਿਆ ਹੈ। (ਪ੍ਰਭੂ ਮੇਹਰ ਕਰੇ) ਮੇਰਾ ਮੱਥਾ ਸੰਤ ਜਨਾਂ ਦੇ ਚਰਨਾਂ ਤੇ ਪਿਆ ਰਹੇ, ਮੈਂ ਅਨੇਕਾਂ ਵਾਰੀ ਸੰਤ ਜਨਾਂ ਨੂੰ ਨਮਸਕਾਰ ਕਰਦਾ ਹਾਂ।੧।

ਹੇ ਭਾਈ! ਜੇ ਪ੍ਰਭੂ ਕਿਰਪਾ ਕਰੇ, ਤਾਂ) ਮੈਂ ਸੰਤ ਜਨਾਂ ਦੇ ਚਰਨ ਧੋ ਧੋ ਕੇ ਪੀਂਦਾ ਰਹਾਂ, ਸੰਤ ਜਨਾਂ ਦਾ ਦਰਸਨ ਕਰ ਕਰ ਕੇ ਮੈਨੂੰ ਆਤਮਕ ਜੀਵਨ ਮਿਲਦਾ ਰਹਿੰਦਾ ਹੈ। ਮੇਰੇ ਮਨ ਵਿਚ ਸੰਤ ਜਨਾਂ ਦੀ ਸਹਾਇਤਾ ਦਾ ਧਰਵਾਸ ਬਣਿਆ ਰਹਿੰਦਾ ਹੈ, ਸੰਤ ਜਨਾਂ ਦੀ ਸੰਗਤਿ ਹੀ ਮੇਰੇ ਵਾਸਤੇ ਪਵਿੱਤ੍ਰ ਸਰਮਾਇਆ ਹੈ।੨।

ਹੇ ਭਾਈ! ਸੰਤ ਜਨਾਂ ਨੇ (ਵਿਕਾਰ ਆਦਿਕਾਂ ਤੋਂ) ਮੇਰੀ ਇੱਜ਼ਤ ਬਚਾ ਲਈ ਹੈ, ਸੰਤ ਜਨਾਂ ਦੀ ਕਿਰਪਾ ਨਾਲ ਮੈਨੂੰ ਕਦੇ ਭੀ ਕੋਈ ਚਿੰਤਾ-ਫ਼ਿਕਰ ਨਹੀਂ ਵਿਆਪਦਾ। ਕਿਰਪਾ ਦੇ ਸੋਮੇ ਪਰਮਾਤਮਾ ਨੇ ਆਪ ਹੀ ਮੈਨੂੰ ਸੰਤ ਜਨਾਂ ਦਾ ਸਾਥ ਬਖ਼ਸ਼ਿਆ ਹੈ। ਜਦੋਂ ਸੰਤ ਜਨ ਮਦਦਗਾਰ ਬਣਦੇ ਹਨਤਾਂ ਪ੍ਰਭੂ ਦਇਆਵਾਨ ਹੋ ਜਾਂਦਾ ਹੈ।੩।

(ਹੇ ਭਾਈ! ਸੰਤ ਜਨਾਂ ਦੀ ਸੰਗਤਿ ਦੀ ਬਰਕਤਿ ਨਾਲ ਮੇਰੀ) ਸੁਰਤਿ ਵਿਚ ਮਤਿ ਵਿਚ ਬੁੱਧਿ ਵਿਚ (ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ। ਹੇ ਨਾਨਕ! ਅਥਾਹ, ਬੇਅੰਤ, ਗੁਣਾਂ ਦਾ ਖ਼ਜ਼ਾਨਾ, ਅਤੇ ਸਾਰੇ ਜੀਵਾਂ ਦੀ ਪਾਲਣਾ ਕਰਨ ਵਾਲਾ ਪਰਮਾਤਮਾ (ਆਪਣੇ) ਸੰਤ ਜਨਾਂ ਨੂੰ ਵੇਖ ਕੇ ਲੂੰ-ਲੂੰ ਖ਼ੁਸ਼ ਹੋ ਜਾਂਦਾ ਹੈ।੪।੧੦।੨੧।



RAAMKALEE, FIFTH MEHL:

Meeting with the Sangat, the Congregation, the Supreme Lord God has come into my consciousness. In the Sangat, my mind has found contentment. I touch my forehead to the feet of the Saints. Countless times, I humbly bow to the Saints. || 1 || This mind is a sacrifice to the Saints; holding tight to their support, I have found peace, and in their mercy, they have protected me. || 1 || Pause || I wash the feet of the Saints, and drink in that water. Gazing upon the Blessed Vision of the Saints� Darshan, I live. My mind rests its hopes in the Saints. The Saints are my immaculate wealth. || 2 || The Saints have covered my faults. By the Grace of the Saints, I am no longer tormented. The Merciful Lord has blessed me with the Saints� Congregation. The Compassionate Saints have become my help and support. || 3 || My consciousness, intellect and wisdom have been enlightened. The Lord is profound, unfathomable, infinite, the treasure of virtue. He cherishes all beings and creatures. Nanak is enraptured, seeing the Saints. || 4 || 10 || 21 ||

Wednesday, August 30, 2023

  

[August 31, 2023, Thursday 05:00 AM. IST]   
ਧਨਾਸਰੀ ਮਹਲਾ ੫॥

ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮੑ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥


Ang (673)


ਧਨਾਸਰੀ ਮਹਲਾ ੫॥

(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ । ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ।੧। ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ । ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ।੧।ਰਹਾਉ। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ।੨। ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ । ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕੋ੍ਰੜਾਂ ਸੁਖ ਆਨੰਦ ਮਾਣ ਲਏ ਹਨ ।੩। ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ । ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤਿ੍ਰਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ।੪।੧੦।

DHANAASAREE, FIFTH MEHL:

I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to Gods Mind. Chanting the Naam, all thirst and desire is satisfied; Nanak is satisfied and fulfilled. || 4 || 10 ||


Thursday, 15th Bhaadon (Samvat 555 Nanakshahi)

Tuesday, August 29, 2023

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥

ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥ ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥ ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥ ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥ ਇਨ੍ਹ੍ਹ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨ੍ਹ੍ਹ ਕਾ ਵਾਹਿਆ ਕਛੁ ਨ ਵਸਾਈ ॥ ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥੨॥ ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥ ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥ ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥ ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥ ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੈ ਸਤਿਗੁਰਿ ਬੂਝ ਬੁਝਾਈ ॥ ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤ੍ਰਿਪਤਾਈ ॥੪॥੧॥ 

ਹੇ ਮੇਰੇ ਮਨ! ਜਗਤ ਦੇ ਮਾਲਕ ਧਰਤੀ ਦੇ ਸਾਈਂ ਦੀ (ਸਹਾਇਤਾ ਦੀ) ਆਸ ਰੱਖਿਆ ਕਰ। ਪਰਮਾਤਮਾ ਤੋਂ ਬਿਨਾ ਜੇਹੜੀ ਭੀ ਕਿਸੇ ਹੋਰ ਦੀ ਆਸ ਕਰੀਦੀ ਹੈ, ਉਹ ਆਸ ਸਫਲ ਨਹੀਂ ਹੁੰਦੀ, ਉਹ ਆਸ ਵਿਅਰਥ ਜਾਂਦੀ ਹੈ।੧।ਰਹਾਉ।

ਹੇ ਭਾਈ! ਜੇ ਤੂੰ ਆਪਣੇ ਮਨ ਵਿਚ ਆਪਣੇ ਚਿੱਤ ਵਿਚ ਸਿਰਫ਼ ਪਰਮਾਤਮਾ ਉਤੇ ਭਰੋਸਾ ਰੱਖੇਂ, ਤਾਂ ਤੂੰ ਅਨੇਕਾਂ ਹੀ ਮਨ-ਮੰਗੇ ਫਲ ਹਾਸਲ ਕਰ ਲਏਂਗਾ, (ਕਿਉਂਕਿ) ਪਰਮਾਤਮਾ ਉਹ ਸਭ ਕੁਝ ਜਾਣਦਾ ਹੈ ਜੋ (ਅਸਾਂ ਜੀਵਾਂ ਦੇ) ਮਨ ਵਿਚ ਵਰਤਦਾ ਹੈ, ਅਤੇ, ਪਰਮਾਤਮਾ ਕਿਸੇ ਦੀ ਕੀਤੀ ਹੋਈ ਮੇਹਨਤ ਰਤਾ ਭਰ ਭੀ ਅਜਾਈਂ ਨਹੀਂ ਜਾਣ ਦੇਂਦਾ। ਸੋ, ਹੇ ਮੇਰੇ ਮਨ! ਉਸ ਮਾਲਕ-ਪਰਮਾਤਮਾ ਦੀ ਸਦਾ ਆਸ ਰੱਖ, ਜੇਹੜਾ ਸਭ ਜੀਵਾਂ ਵਿਚ ਮੌਜੂਦ ਹੈ।੧।

ਹੇ ਮੇਰੇ ਮਨ! ਜੋ ਇਹ ਸਾਰਾ ਪਰਵਾਰ ਦਿੱਸ ਰਿਹਾ ਹੈ, ਇਹ ਮਾਇਆ ਦੇ ਮੋਹ (ਦਾ ਮੂਲ) ਹੈ। ਇਸ ਪਰਵਾਰ ਦੀ ਆਸ ਰੱਖ ਕੇ ਕਿਤੇ ਆਪਣਾ ਜੀਵਨ ਵਿਅਰਥ ਨਾਹ ਗਵਾ ਲਈਂ। ਇਹਨਾਂ ਸੰਬੰਧੀਆਂ ਦੇ ਹੱਥ ਵਿਚ ਕੁਝ ਨਹੀਂ। ਇਹ ਵਿਚਾਰੇ ਕੀਹ ਕਰ ਸਕਦੇ ਹਨਇਹਨਾਂ ਦਾ ਲਾਇਆ ਹੋਇਆ ਜ਼ੋਰ ਸਫਲ ਨਹੀਂ ਹੋ ਸਕਦਾ। ਸੋ, ਹੇ ਮੇਰੇ ਮਨ! ਆਪਣੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖਉਹੀ ਤੈਨੂੰ ਪਾਰ ਲੰਘਾ ਸਕਦਾ ਹੈ, ਤੇਰੇ ਪਰਵਾਰ ਨੂੰ ਭੀ (ਹਰੇਕ ਬਿਪਤਾ ਤੋਂ) ਛੁਡਾ ਸਕਦਾ ਹੈ।੨।

ਹੇ ਭਾਈ! ਜੇ ਤੂੰ (ਪ੍ਰਭੂ ਨੂੰ ਛੱਡ ਕੇ) ਹੋਰ ਮਾਇਆ ਆਦਿਕ ਦੀ ਆਸ ਬਣਾਏਂਗਾ, ਕਿਤੇ ਇਹ ਨਾਹ ਸਮਝ ਲਈਂ ਕਿ ਮਾਇਆ ਤੇਰੇ ਕਿਸੇ ਕੰਮ ਆਵੇਗੀ। ਮਾਇਆ ਵਾਲੀ ਆਸ (ਪ੍ਰਭੂ ਤੋਂ ਬਿਨਾ) ਦੂਜਾ ਪਿਆਰ ਹੈ, ਇਹ ਸਾਰਾ ਝੂਠਾ ਪਿਆਰ ਹੈ, ਇਹ ਤਾਂ ਇਕ ਖਿਨ ਵਿਚ ਨਾਸ ਹੋ ਜਾਇਗਾ। ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹ ਪ੍ਰਭੂ ਤੇਰੀ ਕੀਤੀ ਹੋਈ ਸਾਰੀ ਮੇਹਨਤ ਸਫਲ ਕਰੇਗਾ।੩।

ਪਰ, ਹੇ ਮੇਰੇ ਮਾਲਕ-ਪ੍ਰਭੂ! ਤੇਰੀ ਹੀ ਪ੍ਰੇਰਨਾ ਨਾਲ ਜੀਵ ਆਸਾਂ ਧਾਰਦਾ ਹੈ, ਮਨ ਦੇ ਫੁਰਨੇ ਬਣਾਂਦਾ ਹੈ। ਹਰੇਕ ਜੀਵ ਉਹੋ ਜਿਹੀ ਹੀ ਆਸ ਧਾਰਦਾ ਹੈ ਜਿਹੋ ਜਿਹੀ ਤੂੰ ਪ੍ਰੇਰਨਾ ਕਰਦਾ ਹੈਂ। ਹੇ ਮੇਰੇ ਮਾਲਕ! ਕਿਸੇ ਭੀ ਜੀਵ ਦੇ ਕੁਝ ਵੱਸ ਨਹੀਂ-ਮੈਨੂੰ ਤਾਂ ਮੇਰੇ ਗੁਰੂ ਨੇ ਇਹ ਸੂਝ ਬਖ਼ਸ਼ੀ ਹੈ। ਹੇ ਪ੍ਰਭੂ! (ਆਪਣੇ) ਦਾਸ ਨਾਨਕ ਦੀ (ਧਾਰੀ ਹੋਈ) ਆਸ ਤੂੰ ਆਪ ਹੀ ਜਾਣਦਾ ਹੈਂ (ਉਹ ਤਾਂਘ ਇਹ ਹੈ ਕਿ) ਪ੍ਰਭੂ ਦਾ ਦਰਸ਼ਨ ਕਰ ਕੇ (ਨਾਨਕ ਦਾ ਮਨ) ਦਰਸ਼ਨ ਦੀ ਬਰਕਤ ਨਾਲ (ਮਾਇਆ ਦੀਆਂ ਆਸਾਂ ਵੱਲੋਂ) ਰੱਜਿਆ ਰਹੇ।੪।੧।

ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU'S GRACE:
RAAG GOND, CHAU-PADAS, FOURTH MEHL, FIRST HOUSE:

If, in his conscious mind, he places his hopes in the Lord, then he shall obtain the fruits of all the many desires of his mind. The Lord knows everything which happens to the soul. Not even an iota of one's effort goes to waste. Place your hopes in the Lord, O my mind; the Lord and Master is pervading and permeating all. || 1 || O my mind, place your hopes in the Lord of the World, the Master of the Universe. That hope which is placed in any other than the Lord - that hope is fruitless, and totally useless. || 1 || Pause || That which you can see, Maya, and all attachment to family - don't place your hopes in them, or your life will be wasted and lost. Nothing is in their hands, what can these poor creatures do? By their actions, nothing can be done. O my mind, place your hopes in the Lord, your Beloved, who shall carry you across, and save your whole family as well. || 2 || If you place your hopes in any other, in any friend other than the Lord, then you shall come to know that it is of no use at all. This hope placed in other friends comes from the love of duality. In an instant, it is gone; it is totally false. O my mind, place your hopes in the Lord, your True Beloved, who shall approve and reward you for all your efforts. || 3 || Hope and desire are all Yours, O my Lord and Master. As You inspire hope, so are the hopes held. Nothing is in the hands of anyone, O my Lord and Master; such is the understanding the True Guru has given me to understand. You alone know the hope of servant Nanak, O Lord, gazing upon the Blessed Vision of the Lord's Darshan, he is satisfied. || 4 || 1 ||


Monday, August 28, 2023


[August 29, 2023, Tuesday 05:00 AM. IST]   
ਧਨਾਸਰੀ ਮਹਲਾ ੫॥

ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮੑ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥


673)


ਧਨਾਸਰੀ ਮਹਲਾ ੫॥

(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ । ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ।੧। ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ । ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ।੧।ਰਹਾਉ। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ।੨। ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ । ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕੋ੍ਰੜਾਂ ਸੁਖ ਆਨੰਦ ਮਾਣ ਲਏ ਹਨ ।੩। ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ । ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤਿ੍ਰਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ।੪।੧੦।

DHANAASAREE, FIFTH MEHL:

I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to Gods Mind. Chanting the Naam, all thirst and desire is satisfied; Nanak is satisfied and fulfilled. || 4 || 10 ||


Tuesday, 13th Bhaadon (Samvat 555 Nanakshahi)

Sunday, August 27, 2023

  

[August 28, 2023, Monday 05:00 AM. IST]   
ਜੈਤਸਰੀ ਮਹਲਾ ੫ ॥

ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥

Monday, 12th Bhaadon (Samvat 555 Nanakshahi)(Page: 702

ਜੈਤਸਰੀ ਮਹਲਾ ੫ ॥

ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ । ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ । ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ ।੧। ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ । ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ।੨।੮।੧੨।

JAITSREE, FIFTH MEHL:

After wandering through so many incarnations, I have come to Your Sanctuary. Save me lift my body up out of the deep, dark pit of the world, and attach me to Your feet. || 1 || Pause || I do not know anything about spiritual wisdom, meditation or karma, and my way of life is not clean and pure. Please attach me to the hem of the robe of the Saadh Sangat, the Company of the Holy; help me to cross over the terrible river. || 1 || Comforts, riches and the sweet pleasures of Maya do not implant these within your mind. Slave Nanak is satisfied and satiated by the Blessed Vision of the Lords Darshan; his only ornamentation is the love of the Lords Name. || 2 || 8 || 12 ||


Monday, 12th Bhaadon (Samvat 555 Nanakshahi)(Page: 702)

Saturday, August 26, 2023

 

[August 27, 2023, Sunday 05:00 AM. IST]   
ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ
ੴ ਸਤਿਗੁਰ ਪ੍ਰਸਾਦਿ ॥

ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥ ਸਗਲ ਜੋਤਿ ਇਨਿ ਹੀਰੈ ਬੇਧੀ ਸਤਿਗੁਰ ਬਚਨੀ ਮੈ ਪਾਈ ॥੧॥ ਹਰਿ ਕੀ ਕਥਾ ਅਨਾਹਦ ਬਾਨੀ ॥ ਹੰਸੁ ਹੁਇ ਹੀਰਾ ਲੇਇ ਪਛਾਨੀ ॥੧॥ ਰਹਾਉ ॥ ਕਹਿ ਕਬੀਰ ਹੀਰਾ ਅਸ ਦੇਖਿਓ ਜਗ ਮਹ ਰਹਾ ਸਮਾਈ ॥ ਗੁਪਤਾ ਹੀਰਾ ਪ੍ਰਗਟ ਭਇਓ ਜਬ ਗੁਰ ਗਮ ਦੀਆ ਦਿਖਾਈ ॥੨॥੧॥੩੧॥


Sunday, e11th Bhaadon (Samvat 555 Nanakshahi)(Page: 483)


ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ
ੴ ਸਤਿਗੁਰ ਪ੍ਰਸਾਦਿ ॥

ਜਦੋਂ (ਜੀਵ-) ਹੀਰਾ (ਪ੍ਰਭੂ-) ਹੀਰੇ ਨੂੰ ਵਿੰਨ੍ਹ ਲੈਂਦਾ ਹੈ (ਭਾਵ, ਜਦੋਂ ਜੀਵ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜ ਲੈਂਦਾ ਹੈ) ਤਾਂ ਇਸ ਦਾ ਚੰਚਲ ਮਨ ਅਡੋਲ ਅਵਸਥਾ ਵਿਚ ਸਦਾ ਟਿਕਿਆ ਰਹਿੰਦਾ ਹੈ । ਇਹ ਪ੍ਰਭੂ-ਹੀਰਾ ਐਸਾ ਹੈ ਜੋ ਸਾਰੇ ਜੀਆ-ਜੰਤਾਂ ਵਿਚ ਮੌਜੂਦ ਹੈ�ਇਹ ਗੱਲ ਮੈਂ ਸਤਿਗੁਰੂ ਦੇ ਉਪਦੇਸ਼ ਦੀ ਬਰਕਤ ਨਾਲ ਸਮਝੀ ਹੈ ।੧।ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਤੇ ਇੱਕ-ਰਸ ਗੁਰੂ ਦੀ ਬਾਣੀ ਵਿਚ ਜੁੜ ਕੇ ਜੋ ਜੀਵ ਹੰਸ ਬਣ ਜਾਂਦਾ ਹੈ ਉਹ (ਪ੍ਰਭੂ-) ਹੀਰੇ ਨੂੰ ਪਛਾਣ ਲੈਂਦਾ ਹੈ (ਜਿਵੇਂ ਹੰਸ ਮੋਤੀ ਪਛਾਣ ਲੈਂਦਾ ਹੈ) ।੧।ਰਹਾਉ।ਕਬੀਰ ਆਖਦਾ ਹੈ�ਜੋ ਪ੍ਰਭੂ-ਹੀਰਾ ਸਾਰੇ ਜਗਤ ਵਿਚ ਵਿਆਪਕ ਹੈ, ਜਦੋਂ ਉਸ ਤਕ ਪਹੁੰਚ ਵਾਲੇ ਸਤਿਗੁਰੂ ਨੇ ਮੈਨੂੰ ਉਸ ਦਾ ਦੀਦਾਰ ਕਰਾਇਆ, ਤਾਂ ਮੈਂ ਉਹ ਹੀਰਾ (ਆਪਣੇ ਅੰਦਰ ਹੀ) ਵੇਖ ਲਿਆ, ਉਹ ਲੁਕਿਆ ਹੋਇਆ ਹੀਰਾ (ਮੇਰੇ ਅੰਦਰ ਹੀ) ਪ੍ਰਤੱਖ ਹੋ ਗਿਆ ।੨।੧।੩੧।

AASAA OF KABEER JEE, DU-PADAS:
ONE UNIVERSAL CREATOR GOD. BY THE GRACE OF THE TRUE GURU:

When the Diamond of the Lord pierces the diamond of my mind, the fickle mind waving in the wind is easily absorbed into Him. This Diamond fills all with Divine Light; through the True Guru�s Teachings, I have found Him. || 1 || The sermon of the Lord is the unstruck, endless song. Becoming a swan, one recognizes the Diamond of the Lord. || 1 || Pause || Says Kabeer, I have seen such a Diamond, permeating and pervading the world. The hidden diamond became visible, when the Guru revealed it to me. || 2 || 1 || 31 ||


Sunday, e11th Bhaadon (Samvat 555 Nanakshahi)(Page: 483)

   ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆ...