ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥ ਅਰਥ: ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧। ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ। ਹੇ ਨਾਨਕ! ਆਖ-ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ।੨।੯।੨੭। TODEE, FIFTH MEHL: |
In the Saadh Sangat, the Company of the Holy, I contemplate the Name of the Lord, Har, Har. I am in peaceful poise and bliss, day and night; the seed of my destiny has sprouted. || Pause || I have met the True Guru, by great good fortune; He has no end or limitation. Taking His humble servant by the hand, He pulls him out of the poisonous world-ocean. || 1 || Birth and death are ended for me, by the Word of the Guru’s Teachings; I shall no longer pass through the door of pain and suffering. Nanak holds tight to the Sanctuary of his Lord and Master; again and again, he bows in humility and reverence to Him. || 2 || 9 || 28 || |
My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great
About Me
- GS Jhampur
- The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.
Friday, September 22, 2023
ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥ ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ। ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨। ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ।੩।੩।੨੧। DHANAASAREE, FIFTH MEHL: |
Wandering and roaming around, I met the Holy Perfect Guru, who has taught me. All other devices did not work, so I meditate on the Name of the Lord, Har, Har. || 1 || For this reason, I sought the Protection and Support of my Lord, the Cherisher of the Universe. I sought the Sanctuary of the Perfect Transcendent Lord, and all my entanglements were dissolved. || Pause || Paradise, the earth, the nether regions of the underworld, and the globe of the world — all are engrossed in Maya. To save your soul, and liberate all your ancestors, meditate on the Name of the Lord, Har, Har. || 2 || O Nanak, singing the Naam, the Name of the Immaculate Lord, all treasures are obtained. Only that rare person, whom the Lord and Master blesses with His Grace, comes to know this. || 3 || 3 || 21 |
Wednesday, September 20, 2023
ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥
ਅਰਥ: ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ।੧।ਰਹਾਉ।
ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਮਾਲਕ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ? ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ।੧।
ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ।੨।
ਹੇ ਮੇਰੇ ਮਨ! ਵੇਖ, (ਪਾਣੀ ਦੇ) ਵਿਚ ਹੀ ਧਰਤੀ ਹੈ, (ਧਰਤੀ ਦੇ) ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, (ਮਾਲਕ-ਪ੍ਰਭੂ ਨੇ, ਮਾਨੋ) ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ) ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ।੩।
ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਹੇ ਨਾਨਕ! ਜਿਵੇਂ ਧਰਤੀ (ਮਨੁੱਖ ਦੇ) ਪੈਰਾਂ ਹੇਠੋਂ (ਮੌਤ ਆਉਣ ਤੇ ਉਸ ਦੇ) ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ।੪।੧।੧੨।
ਨੋਟ: 'ਘਰੁ ੭' ਦੇ ਨਵੇਂ ਸੰਗ੍ਰਹਿ ਦਾ ਇਹ ਪਹਿਲਾ ਸ਼ਬਦ ਹੈ।
SOOHEE, FOURTH MEHL, SEVENTH HOUSE: |
ONE UNIVERSAL CREATOR GOD. BY THE GRACE OF THE TRUE GURU: |
Which, which of Your Glorious Virtues should I sing and recount, Lord? You are my Lord and Master, the treasure of excellence. I cannot express Your Glorious Praises. You are my Lord and Master, lofty and benevolent. || 1 || The Name of the Lord, Har, Har, is my only support. If it pleases You, please save me, O my Lord and Master; without You, I have no other at all. || 1 || Pause || You alone are my strength, and my Court, O my Lord and Master; unto You alone I pray. There is no other place where I can offer my prayers; I can tell my pains and pleasures only to You. || 2 || Water is locked up in the earth, and fire is locked up in wood. The sheep and the lions are kept in one place; O mortal, meditate on the Lord, and your doubts and fears shall be removed. || 3 || So behold the glorious greatness of the Lord, O Saints; the Lord blesses the dishonored with honor. As dust rises from underfoot, O Nanak, so does the Lord make all people fall at the feet of the Holy. || 4 || 1 || 12 || |
Tuesday, September 19, 2023
ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ) । (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧। ਹੇ ਨਾਨਕ! ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨। TODEE, FIFTH MEHL: |
Forgetting the Lord, one is ruined forever. How can anyone be deceived, who has Your Support, O Lord? || Pause || Without meditating in remembrance on the Lord, life is like a burning fire, even if one lives long, like a snake. One may rule over the nine regions of the earth, but in the end, he shall have to depart, losing the game of life. || 1 || He alone sings the Glorious Praises of the Lord, the treasure of virtue, upon whom the Lord showers His Grace. He is at peace, and his birth is blessed; Nanak is a sacrifice to him. || 2 || 2 || |
ਆਸਾ ॥ ਕਾਹੂ ਦੀਨ੍ਹ੍ਹੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥ ਕੁਮ੍ਹ੍ਹਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥ ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥ ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥ ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥੩॥ ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥ ਜੋ ਤਿਸੁ ਭਾਵੈ ਸਤਿ ਕਰਿ ਮਾਨੈ ਭਾਣਾ ਮੰਨਿ ਵਸਾਈ ॥੪॥ ਕਹੈ ਕਬੀਰੁ ਸੁਨਹੁ ਰੇ ਸੰਤਹੁ ਮੇਰੀ ਮੇਰੀ ਝੂਠੀ ॥ ਚਿਰਗਟ ਫਾਰਿ ਚਟਾਰਾ ਲੈ ਗਇਓ ਤਰੀ ਤਾਗਰੀ ਛੂਟੀ ॥੫॥੩॥੧੬॥
(ਪਰਮਾਤਮਾ ਨੇ) ਕਈ ਬੰਦਿਆਂ ਨੂੰ ਰੇਸ਼ਮ ਦੇ ਕੱਪੜੇ (ਪਾਣ ਨੂੰ) ਦਿੱਤੇ ਹਨ ਤੇ ਨਿਵਾਰੀ ਪਲੰਘ (ਸੌਣ ਨੂੰ) ; ਪਰ ਕਈ (ਵਿਚਾਰਿਆਂ) ਨੂੰ ਗਲੀ ਹੋਈ ਜੁੱਲੀ ਭੀ ਨਹੀਂ ਮਿਲਦੀ, ਤੇ ਕਈ ਘਰਾਂ ਵਿਚ (ਬਿਸਤਰੇ ਦੇ ਥਾਂ) ਪਰਾਲੀ ਹੀ ਹੈ।1।
(ਪਰ) ਹੇ ਮਨ! ਈਰਖਾ ਤੇ ਝਗੜਾ ਕਿਉਂ ਕਰਦਾ ਹੈਂ? ਨੇਕ ਕਮਾਈ ਕਰੀ ਜਾਹ ਤੇ ਤੂੰ ਭੀ (ਇਹ ਸੁਖ) ਹਾਸਲ ਕਰ ਲੈ।1। ਰਹਾਉ।
ਘੁਮਿਆਰ ਨੇ ਇਕੋ ਹੀ ਮਿੱਟੀ ਗੁੰਨ੍ਹੀ ਤੇ ਉਸ ਨੂੰ ਕਈ ਕਿਸਮ ਦੇ ਰੰਗ ਲਾ ਦਿੱਤੇ (ਭਾਵ, ਕਈ ਵੰਨਗੀਆਂ ਦੇ ਭਾਂਡੇ ਬਣਾ ਦਿੱਤੇ)। ਕਿਸੇ ਭਾਂਡੇ ਵਿਚ ਮੋਤੀ ਤੇ ਮੋਤੀਆਂ ਦੀਆਂ ਮਾਲਾਂ (ਮਨੁੱਖ ਨੇ) ਪਾ ਦਿੱਤੀਆਂ ਤੇ ਕਿਸੇ ਵਿਚ (ਸ਼ਰਾਬ ਆਦਿਕ) ਰੋਗ ਲਾਣ ਵਾਲੀਆਂ ਚੀਜ਼ਾਂ।2।
ਸ਼ੂਮ ਨੂੰ ਧਨ ਜੋੜ ਕੇ ਰੱਖਣ ਲਈ ਜੁੜਿਆ ਹੈ, (ਅਤੇ) ਮੂਰਖ (ਸ਼ੂਮ) ਆਖਦਾ ਹੈ– ਇਹ ਧਨ ਮੇਰਾ ਹੈ। (ਪਰ ਜਿਸ ਵੇਲੇ) ਜਮ ਦਾ ਡੰਡਾ ਸਿਰ ਤੇ ਆ ਵੱਜਦਾ ਹੈ ਤਦੋਂ ਇਕ ਪਲਕ ਵਿਚ ਫ਼ੈਸਲਾ ਕਰ ਦੇਂਦਾ ਹੈ (ਕਿ ਅਸਲ ਵਿਚ ਇਹ ਧਨ ਕਿਸੇ ਦਾ ਭੀ ਨਹੀਂ)।3।
ਜੋ ਮਨੁੱਖ ਪਰਮਾਤਮਾ ਦਾ ਸੇਵਕ (ਬਣ ਕੇ ਰਹਿੰਦਾ) ਹੈ, ਉਹ ਪਰਮਾਤਮਾ ਦਾ ਹੁਕਮ ਮੰਨ ਕੇ ਸੁਖ ਮਾਣਦਾ ਹੈ ਤੇ ਜਗਤ ਵਿਚ ਨੇਕ ਭਗਤ ਸਦਾਂਦਾ ਹੈ (ਭਾਵ, ਸੋਭਾ ਪਾਂਦਾ ਹੈ) , ਪ੍ਰਭੂ ਦੀ ਰਜ਼ਾ ਮਨ ਵਿਚ ਵਸਾਂਦਾ ਹੈ, ਜੋ ਪ੍ਰਭੂ ਨੂੰ ਭਾਂਦਾ ਹੈ ਉਸੇ ਨੂੰ ਹੀ ਠੀਕ ਸਮਝਦਾ ਹੈ।4।
ਕਬੀਰ ਕਹਿੰਦਾ ਹੈ– ਹੇ ਸੰਤ ਜਨੋ! ਸੁਣੋ, "ਇਹ ਧਨ ਪਦਾਰਥ ਆਦਿਕ ਮੇਰਾ ਹੈ" = ਇਹ ਖ਼ਿਆਲ ਕੂੜਾ ਹੈ (ਭਾਵ, ਦੁਨੀਆ ਦੇ ਪਦਾਰਥਾਂ ਵਾਲੀ ਅਪਣੱਤ ਸਦਾ ਨਹੀਂ ਰਹਿ ਸਕਦੀ) ; (ਜਿਵੇਂ, ਜੇ) ਪਿੰਜਰੇ ਨੂੰ ਪਾੜ ਕੇ (ਕੋਈ ਬਿੱਲਾ) ਚਿੜੇ ਨੂੰ ਫੜ ਕੇ ਲੈ ਜਾਏ ਤਾਂ (ਉਸ ਪਿੰਜਰੇ-ਪਏ ਪੰਛੀ ਦੀ) ਕੁੱਜੀ ਤੇ ਠੂਠੀ ਧਰੀ ਹੀ ਰਹਿ ਜਾਂਦੀ ਹੈ (ਤਿਵੇਂ, ਮੌਤ ਆਇਆਂ ਬੰਦੇ ਦੇ ਖਾਣ-ਪੀਣ ਵਾਲੇ ਪਦਾਰਥ ਇਥੇ ਹੀ ਧਰੇ ਰਹਿ ਜਾਂਦੇ ਹਨ)।5।3। 16।
(God) has given many men silk clothes (to drink) and comfortable beds (to sleep) ; But many (thoughts) do not even get a worn cobweb, and in many houses there is only straw (instead of a bed). 1.
(But) O mind! Why do you quarrel with jealousy? Earn good things and you too will get (this happiness). 1. stayThe potter kneaded the same clay and applied different colors to it (ie, made different types of vessels). (Man) put pearls and pearl goods in some vessel and disease-causing things (alcohol etc.) in another. 2.Miser is attached to keep wealth, (and) the fool (Shum) says – This wealth is mine. (But when) Jam's stick hits his head, then he decides in a blink of an eye (that in fact this money does not belong to anyone). 3.A person who is a servant of God, he enjoys happiness by obeying the command of God and is a good devotee in the world (meaning, brings glory), the will of the Lord dwells in his mind, he who loves the Lord is the same. 4.Kabir says – O saints! Hear, "This wealth, material, etc. is mine" = this thought is rubbish (ie, an immaturity with worldly material cannot last forever) ; (For example, if) the cage is torn open and (a cat) takes away the sparrow, then (the caged bird's) hooves and beak are left behind. are left).5.3. 16.
Sunday, September 17, 2023
ਰਾਮਕਲੀ ਮਹਲਾ ੫ ॥ |
ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥ ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥ ਬਡੈ ਭਾਗਿ ਸਾਧ ਸੰਗੁ ਪਾਇਓ ॥੧॥ ਬਿਨੁ ਗੁਰ ਪੂਰੇ ਨਾਹੀ ਉਧਾਰੁ ॥ ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥੨॥੧੧॥ |
ਰਾਮਕਲੀ ਮਹਲਾ ੫ ॥ |
ਹੇ ਭਾਈ! ਗੋਬਿੰਦ (ਦਾ ਨਾਮ) ਜਪਿਆ ਕਰ, ਸੋਹਣੇ ਗੋਪਾਲ ਦਾ ਨਾਮ ਜਪਿਆ ਕਰ । ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜਿਉਂ ਜਿਉਂ ਨਾਮ ਸਿਮਰੇਂਗਾ) ਤੈਨੂੰ ਉੱਚਾ ਆਤਮਕ ਜੀਵਨ ਮਿਲਿਆ ਰਹੇਗਾ । ਭਿਆਨਕ ਆਤਮਕ ਮੌਤ (ਤੇਰੇ ਆਤਮਕ ਜੀਵਨ ਨੂੰ) ਫਿਰ ਕਦੇ ਮੁਕਾ ਨਹੀਂ ਸਕੇਗੀ ।੧।ਰਹਾਉ।ਹੇ ਭਾਈ! (ਅਨੇਕਾਂ ਕਿਸਮਾਂ ਦੇ) ਕੋ੍ਰੜਾਂ ਜਨਮਾਂ ਵਿਚ ਭਟਕ ਕੇ (ਹੁਣ ਤੂੰ ਮਨੁੱਖਾ ਜਨਮ ਵਿਚ) ਆਇਆ ਹੈਂ, (ਤੇ, ਇਥੇ) ਵੱਡੀ ਕਿਸਮਤ ਨਾਲ (ਤੈਨੂੰ) ਗੁਰੂ ਦਾ ਸਾਥ ਮਿਲ ਗਿਆ ਹੈ ।੧।ਹੇ ਭਾਈ! ਨਾਨਕ (ਤੈਨੂੰ) ਇਹ ਵਿਚਾਰ ਦੀ ਗੱਲ ਦੱਸਦਾ ਹੈ ਪੂਰੇ ਗੁਰੂ ਦੀ ਸਰਨ ਪੈਣ ਤੋਂ ਬਿਨਾ (ਅਨੇਕਾਂ ਜੂਨਾਂ ਤੋਂ) ਪਾਰ-ਉਤਾਰਾ ਨਹੀਂ ਹੋ ਸਕਦਾ ।੨।੧੧। |
RAAMKALEE, FIFTH MEHL: |
Meditate on the Lord of the Universe, the Beloved Lord of the World. Meditating in remembrance on the Lords Name, you shall live, and the Great Death shall not consume you ever again. || 1 || Pause || Through millions of incarnations, you have come, wandering, wandering, wandering. By the highest destiny, you found the Saadh Sangat, the Company of the Holy. Without the Perfect Guru, no one is saved. This is what Baba Nanak says, after deep reflection. || 2 || 11 || |
ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿੰਨ੍ਹ੍ਹੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥ ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥ ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥ ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥
ਅਰਥ: ਹੇ ਮਾਂ! (ਭਾਦਰੋਂ ਦੇ ਘੁੰਮੇ ਤੇ ਤ੍ਰਾਟਕੇ ਲੰਘਣ ਪਿੱਛੋਂ) ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ (ਮੇਰੇ ਅੰਦਰ ਪ੍ਰਭੂ-ਪਤੀ ਦੇ) ਪਿਆਰ ਦਾ ਉਛਾਲਾ ਆ ਰਿਹਾ ਹੈ (ਮਨ ਤੜਫਦਾ ਹੈ ਕਿ) ਕਿਸੇ ਨਾ ਕਿਸੇ ਤਰ੍ਹਾਂ ਚੱਲ ਕੇ ਪ੍ਰਭੂ-ਪਤੀ ਨੂੰ ਮਿਲਾਂ। ਮੇਰੇ ਮਨ ਵਿਚ ਮੇਰੇ ਤਨ ਵਿਚ ਪ੍ਰਭੂ ਦੇ ਦਰਸਨ ਦੀ ਬੜੀ ਪਿਆਸ ਲੱਗੀ ਹੋਈ ਹੈ (ਚਿੱਤ ਲੋਚਦਾ ਹੈ ਕਿ) ਕੋਈ (ਉਸ ਪਤੀ ਨੂੰ) ਲਿਆ ਕੇ ਮੇਲ ਕਰਾ ਦੇਵੇ। (ਇਹ ਸੁਣ ਕੇ ਕਿ) ਸੰਤ ਜਨ ਪ੍ਰੇਮ ਵਧਾਣ ਵਿਚ ਸਹੈਤਾ ਕਰਿਆ ਕਰਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗੀ ਹਾਂ। (ਹੇ ਮਾਂ!) ਪ੍ਰਭੂ ਤੋਂ ਬਿਨਾ ਸੁਖ ਆਨੰਦ ਨਹੀਂ ਮਿਲ ਸਕਦਾ (ਕਿਉਂਕਿ ਸੁਖ-ਆਨੰਦ ਦੀ) ਹੋਰ ਕੋਈ ਥਾਂ ਹੀ ਨਹੀਂ।
ਜਿਨ੍ਹਾਂ (ਵਡ-ਭਾਗੀਆਂ) ਨੇ ਪ੍ਰਭੂ-ਪਿਆਰ ਦਾ ਸੁਆਦ (ਇਕ ਵਾਰੀ) ਚੱਖ ਲਿਆ ਹੈ (ਉਹਨਾਂ ਨੂੰ ਮਾਇਆ ਦੇ ਸੁਆਦ ਭੁੱਲ ਜਾਂਦੇ ਹਨ, ਮਾਇਆ ਵੱਲੋਂ) ਉਹ ਰੱਜ ਜਾਂਦੇ ਹਨ, ਆਪਾ-ਭਾਵ ਛੱਡ ਕੇ ਉਹ ਸਦਾ ਅਰਦਾਸਾਂ ਕਰਦੇ ਰਹਿੰਦੇ ਹਨ– ਹੇ ਪ੍ਰਭੂ! ਸਾਨੂੰ ਆਪਣੇ ਲੜ ਲਾਈ ਰੱਖ।
ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਖਸਮ ਨੇ ਆਪਣੇ ਨਾਲ ਮਿਲਾ ਲਿਆ ਹੈ, ਉਹ (ਉਸ ਮਿਲਾਪ ਵਿਚੋਂ) ਵਿੱਛੁੜ ਕੇ ਹੋਰ ਕਿਸੇ ਥਾਂ ਨਹੀਂ ਜਾਂਦੀ, (ਕਿਉਂਕਿ) ਹੇ ਨਾਨਕ (ਉਸ ਨੂੰ ਨਿਸਚਾ ਆ ਜਾਂਦਾ ਹੈ ਕਿ ਸਦੀਵੀ ਸੁਖ ਵਾਸਤੇ) ਪ੍ਰਭੂ ਦੀ ਸਰਨ ਤੋਂ ਬਿਨਾ ਹੋਰ ਕੋਈ ਥਾਂ ਨਹੀਂ ਹੈ। ਉਹ ਸਦਾ ਪ੍ਰਭੂ ਦੀ ਸਰਨ ਪਈ ਰਹਿੰਦੀ ਹੈ।
ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ ਉਹ ਜੀਵ-ਇਸਤ੍ਰੀਆਂ ਸੁਖ ਵਿਚ ਵੱਸਦੀਆਂ ਹਨ, ਜਿਨ੍ਹਾਂ ਉੱਤੇ ਪਰਮਾਤਮਾ ਦੀ ਕਿਰਪਾ ਹੁੰਦੀ ਹੈ।8।
In the month of Assu, my love for the Lord overwhelms me. How can I go and meet the Lord? My mind and body are so thirsty for the Blessed Vision of His Darshan. Won’t someone please come and lead me to him, O my mother. The Saints are the helpers of the Lord’s lovers; I fall and touch their feet. Without God, how can I find peace? There is nowhere else to go. Those who have tasted the sublime essence of His Love, remain satisfied and fulfilled. They renounce their selfishness and conceit, and they pray, “God, please attach me to the hem of Your robe.” Those whom the Husband Lord has united with Himself, shall not be separated from Him again. Without God, there is no other at all. Nanak has entered the Sanctuary of the Lord. In Assu, the Lord, the Sovereign King, has granted His Mercy, and they dwell in peace. || 8 || |
Saturday, September 16, 2023
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥
ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।
ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।
ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।
ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।
ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥
ਅਰਥ: ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ।੫।
ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੬।
ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ।੭।
ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਹੇ ਨਾਨਕ! ਆਖ-ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ।੮।
ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ।੧।੩।
SORAT’H, FIFTH MEHL, SECOND HOUSE, ASHTAPADEES: |
ONE UNIVERSAL CREATOR GOD. BY THE GRACE OF THE TRUE GURU: |
They read scriptures, and contemplate the Vedas; they practice the inner cleansing techniques of Yoga, and control of the breath. But they cannot escape from the company of the five passions; they are increasingly bound to egotism. || 1 || O Beloved, this is not the way to meet the Lord; I have performed these rituals so many times. I have collapsed, exhausted, at the Door of my Lord Master; I pray that He may grant me a discerning intellect. || Pause || One may remain silent and use his hands as begging bowls, and wander naked in the forest. He may make pilgrimages to river banks and sacred shrines all over the world, but his sense of duality will not leave him. || 2 || His mind’s desires may lead him to go and dwell at sacred places of pilgrimage, and offer his head to be sawn off; but this will not cause the filth of his mind to depart, even though he may make thousands of efforts. || 3 || He may give gifts of all sorts — gold, women, horses and elephants. He may make offerings of corn, clothes and land in abundance, but this will not lead him to the Lord’s Door. || 4 || He may remain devoted to worship and adoration, bowing his forehead to the floor, practicing the six religious rituals. He indulges in egotism and pride, and falls into entanglements, but he does not meet the Lord by these devices. || 5 || He practices the eighty-four postures of Yoga, and acquires the supernatural powers of the Siddhas, but he gets tired of practicing these. He lives a long life, but is reincarnated again and again; he has not met with the Lord. || 6 || He may enjoy princely pleasures, and regal pomp and ceremony, and issue unchallenged commands. He may lie on beautiful beds, perfumed with sandalwood oil, but this will led him only to the gates of the most horrible hell. || 7 || Singing the Kirtan of the Lord’s Praises in the Saadh Sangat, the Company of the Holy, is the highest of all actions. Says Nanak, he alone obtains it, who is pre-destined to receive it. || 8 || Your slave is intoxicated with this Love of Yours. The Destroyer of the pains of the poor has become merciful to me, and this mind is imbued with the Praises of the Lord, Har, Har. || Second Pause || 1 || 3|| |
Friday, September 15, 2023
ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥
ਅਰਥ: ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ। ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ।ਰਹਾਉ।
ਹੇ ਮੇਰੀ ਜਿੰਦੇ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ ਵੱਸ ਵਿਚ (ਸ੍ਵਰਗ ਵਿਚ ਰਹਿਣ ਵਾਲੀ ਸਮਝੀ ਗਈ) ਕਾਮਧੇਨ ਹੈ ਉਸ ਅਜੇਹੀ ਸਮਰਥਾ ਵਾਲੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ। ਹੇ ਮੇਰੇ ਮਨ! ਜਦੋਂ ਤੂੰ ਪਰਮਾਤਮਾ ਦਾ ਸਿਮਰਨ ਕਰੇਂਗਾ) ਤਦੋਂ ਸਾਰੇ ਸੁਖ ਹਾਸਲ ਕਰ ਲਏਂਗਾ।੧।
ਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾ-ਬਖੇੜਾ ਚਾਲੇ ਪਾ ਜਾਂਦਾ ਹੈ। (ਫਿਰ ਭੀ) ਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ। ਹੇ ਭਾਈ! ਦਾਸ ਨਾਨਕ ਨੂੰ (ਤਾਂ) ਗੁਰੂ ਨੇ ਇਹ ਸਮਝ ਬਖ਼ਸ਼ੀ ਹੈ ਕਿ ਪਰਮਾਤਮਾ ਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੨।੬।੧੨।
Dhanaasaree, Fourth Mehl:
The Lord is the Fulfiller of desires, the Giver of total peace; the Kaamadhaynaa, the wish-fulfilling cow, is in His power.
So meditate on such a Lord, O my soul. Then, you shall obtain total peace, O my mind. ||1||
Chant, O my mind, the True Name, Sat Naam, the True Name.
In this world, and in the world beyond, your face shall be radiant, by meditating continually on the immaculate Lord God. ||Pause||
Wherever anyone remembers the Lord in meditation, disaster runs away from that place. By great good fortune, we meditate on the Lord.
The Guru has blessed servant Nanak with this understanding, that by meditating on the Lord, we cross over the terrifying world-ocean. ||2||6||12||
ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ...
-
ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ...