About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Monday, September 25, 2023

ਧਨਾਸਰੀ ਮਹਲਾ ੫॥

ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮੑ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥


Ang (673)
ਧਨਾਸਰੀ ਮਹਲਾ ੫॥

(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ । ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ।੧। ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ । ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ।੧।ਰਹਾਉ। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ।੨। ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ । ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕੋ੍ਰੜਾਂ ਸੁਖ ਆਨੰਦ ਮਾਣ ਲਏ ਹਨ ।੩। ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ । ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤਿ੍ਰਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ।੪।੧੦।

DHANAASAREE, FIFTH MEHL:

I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to Gods Mind. Chanting the Naam, all thirst and desire is satisfied; Nanak is satisfied and fulfilled. || 4 || 10 ||

Sunday, September 24, 2023

ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥  ਅਰਥ: ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ। ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧। ਹੇ ਭਾਈ! ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ।੨। ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ। ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ। (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ) ।੩। ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ। ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਹੇ ਨਾਨਕ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ। ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ।੪।੬।੫੬।  SORAT’H, FIFTH MEHL:  The Creator has brought utter peace to my home; the fever has left my family. The Perfect Guru has saved us. I sought the Sanctuary of the True Lord. || 1 || The Transcendent Lord Himself has become my Protector. Tranquility, intuitive peace and poise welled up in an instant, and my mind was comforted forever. || Pause || The Lord, Har, Har, gave me the medicine of His Name, which has cured all disease. He extended His Mercy to me, and resolved all these affairs. || 2 || God confirmed His loving nature; He did not take my merits or demerits into account. The Word of the Guru’s Shabad has become manifest, and through it, my honor was totally preserved. || 3 || I speak as You cause me to speak; O Lord and Master, You are the ocean of excellence. Nanak chants the Naam, the Name of the Lord, according to the Teachings of Truth. God preserves the honor of His slaves. || 4 || 6 || 56 || 

Saturday, September 23, 2023

 The daily Hukamnama Sahib from Sri Darbari Sahib Amritsar including English and Punjabi translation audio ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥  ਅਰਥ: ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ। ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧। ਹੇ ਭਾਈ! ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ।੨। ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ। ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ। (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ) ।੩। ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ। ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਹੇ ਨਾਨਕ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ। ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ।੪।੬।੫੬।  SORAT’H, FIFTH MEHL:  The Creator has brought utter peace to my home; the fever has left my family. The Perfect Guru has saved us. I sought the Sanctuary of the True Lord. || 1 || The Transcendent Lord Himself has become my Protector. Tranquility, intuitive peace and poise welled up in an instant, and my mind was comforted forever. || Pause || The Lord, Har, Har, gave me the medicine of His Name, which has cured all disease. He extended His Mercy to me, and resolved all these affairs. || 2 || God confirmed His loving nature; He did not take my merits or demerits into account. The Word of the Guru’s Shabad has become manifest, and through it, my honor was totally preserved. || 3 || I speak as You cause me to speak; O Lord and Master, You are the ocean of excellence. Nanak chants the Naam, the Name of the Lord, according to the Teachings of Truth. God preserves the honor of His slaves. || 4 || 6 || 56 || ----- Brought to you by @ Gs jhampur ---------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» 

Friday, September 22, 2023


ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥

ਅਰਥ: ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ।

ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧।

ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ। ਹੇ ਨਾਨਕ! ਆਖ-ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ।੨।੯।੨੭।

TODEE, FIFTH MEHL:

In the Saadh Sangat, the Company of the Holy, I contemplate the Name of the Lord, Har, Har. I am in peaceful poise and bliss, day and night; the seed of my destiny has sprouted. || Pause || I have met the True Guru, by great good fortune; He has no end or limitation. Taking His humble servant by the hand, He pulls him out of the poisonous world-ocean. || 1 || Birth and death are ended for me, by the Word of the Guru’s Teachings; I shall no longer pass through the door of pain and suffering. Nanak holds tight to the Sanctuary of his Lord and Master; again and again, he bows in humility and reverence to Him. || 2 || 9 || 28 ||

ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥ 

ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧।

ਇਸ ਵਾਸਤੇ, ਹੇ ਭਾਈਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ।

ਹੇ ਭਾਈ! ਦੇਵ ਲੋਕਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।

ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ।੩।੩।੨੧।

DHANAASAREE, FIFTH MEHL:

Wandering and roaming around, I met the Holy Perfect Guru, who has taught me. All other devices did not work, so I meditate on the Name of the Lord, Har, Har. || 1 || For this reason, I sought the Protection and Support of my Lord, the Cherisher of the Universe. I sought the Sanctuary of the Perfect Transcendent Lord, and all my entanglements were dissolved. || Pause || Paradise, the earth, the nether regions of the underworld, and the globe of the world — all are engrossed in Maya. To save your soul, and liberate all your ancestors, meditate on the Name of the Lord, Har, Har. || 2 || O Nanak, singing the Naam, the Name of the Immaculate Lord, all treasures are obtained. Only that rare person, whom the Lord and Master blesses with His Grace, comes to know this. || 3 || 3 || 21 

Wednesday, September 20, 2023

  ਸੂਹੀ ਮਹਲਾ ੪ ਘਰੁ ੭    ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥

ਅਰਥ: ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ।੧।ਰਹਾਉ।

ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਮਾਲਕ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ।੧।

ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ।੨।

ਹੇ ਮੇਰੇ ਮਨ! ਵੇਖ, (ਪਾਣੀ ਦੇ) ਵਿਚ ਹੀ ਧਰਤੀ ਹੈ, (ਧਰਤੀ ਦੇ) ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, (ਮਾਲਕ-ਪ੍ਰਭੂ ਨੇ, ਮਾਨੋ) ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! ਤੂੰ ਕਿਉਂ ਡਰਦਾ ਹੈਂਅਜੇਹੀ ਸ਼ਕਤੀ ਵਾਲੇ) ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ।੩।

ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਹੇ ਨਾਨਕ! ਜਿਵੇਂ ਧਰਤੀ (ਮਨੁੱਖ ਦੇ) ਪੈਰਾਂ ਹੇਠੋਂ (ਮੌਤ ਆਉਣ ਤੇ ਉਸ ਦੇ) ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ।੪।੧।੧੨।

ਨੋਟ: 'ਘਰੁ ੭ਦੇ ਨਵੇਂ ਸੰਗ੍ਰਹਿ ਦਾ ਇਹ ਪਹਿਲਾ ਸ਼ਬਦ ਹੈ।

SOOHEE, FOURTH MEHL, SEVENTH HOUSE:
ONE UNIVERSAL CREATOR GOD. BY THE GRACE OF THE TRUE GURU:

Which, which of Your Glorious Virtues should I sing and recount, Lord? You are my Lord and Master, the treasure of excellence. I cannot express Your Glorious Praises. You are my Lord and Master, lofty and benevolent. || 1 || The Name of the Lord, Har, Har, is my only support. If it pleases You, please save me, O my Lord and Master; without You, I have no other at all. || 1 || Pause || You alone are my strength, and my Court, O my Lord and Master; unto You alone I pray. There is no other place where I can offer my prayers; I can tell my pains and pleasures only to You. || 2 || Water is locked up in the earth, and fire is locked up in wood. The sheep and the lions are kept in one place; O mortal, meditate on the Lord, and your doubts and fears shall be removed. || 3 || So behold the glorious greatness of the Lord, O Saints; the Lord blesses the dishonored with honor. As dust rises from underfoot, O Nanak, so does the Lord make all people fall at the feet of the Holy. || 4 || 1 || 12 ||

Tuesday, September 19, 2023

 

ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ 

ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ।

ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ। (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧।

ਹੇ ਨਾਨਕ! ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।


TODEE, FIFTH MEHL:

Forgetting the Lord, one is ruined forever. How can anyone be deceived, who has Your Support, O Lord? || Pause || Without meditating in remembrance on the Lord, life is like a burning fire, even if one lives long, like a snake. One may rule over the nine regions of the earth, but in the end, he shall have to depart, losing the game of life. || 1 || He alone sings the Glorious Praises of the Lord, the treasure of virtue, upon whom the Lord showers His Grace. He is at peace, and his birth is blessed; Nanak is a sacrifice to him. || 2 || 2 ||

 ਆਸਾ ॥ ਕਾਹੂ ਦੀਨ੍ਹ੍ਹੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥ ਕੁਮ੍ਹ੍ਹਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥ ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥ ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥ ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥੩॥ ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥ ਜੋ ਤਿਸੁ ਭਾਵੈ ਸਤਿ ਕਰਿ ਮਾਨੈ ਭਾਣਾ ਮੰਨਿ ਵਸਾਈ ॥੪॥ ਕਹੈ ਕਬੀਰੁ ਸੁਨਹੁ ਰੇ ਸੰਤਹੁ ਮੇਰੀ ਮੇਰੀ ਝੂਠੀ ॥ ਚਿਰਗਟ ਫਾਰਿ ਚਟਾਰਾ ਲੈ ਗਇਓ ਤਰੀ ਤਾਗਰੀ ਛੂਟੀ ॥੫॥੩॥੧੬॥

(ਪਰਮਾਤਮਾ ਨੇ) ਕਈ ਬੰਦਿਆਂ ਨੂੰ ਰੇਸ਼ਮ ਦੇ ਕੱਪੜੇ (ਪਾਣ ਨੂੰ) ਦਿੱਤੇ ਹਨ ਤੇ ਨਿਵਾਰੀ ਪਲੰਘ (ਸੌਣ ਨੂੰ) ; ਪਰ ਕਈ (ਵਿਚਾਰਿਆਂ) ਨੂੰ ਗਲੀ ਹੋਈ ਜੁੱਲੀ ਭੀ ਨਹੀਂ ਮਿਲਦੀ, ਤੇ ਕਈ ਘਰਾਂ ਵਿਚ (ਬਿਸਤਰੇ ਦੇ ਥਾਂ) ਪਰਾਲੀ ਹੀ ਹੈ।1।

(ਪਰ) ਹੇ ਮਨ! ਈਰਖਾ ਤੇ ਝਗੜਾ ਕਿਉਂ ਕਰਦਾ ਹੈਂ? ਨੇਕ ਕਮਾਈ ਕਰੀ ਜਾਹ ਤੇ ਤੂੰ ਭੀ (ਇਹ ਸੁਖ) ਹਾਸਲ ਕਰ ਲੈ।1। ਰਹਾਉ।

ਘੁਮਿਆਰ ਨੇ ਇਕੋ ਹੀ ਮਿੱਟੀ ਗੁੰਨ੍ਹੀ ਤੇ ਉਸ ਨੂੰ ਕਈ ਕਿਸਮ ਦੇ ਰੰਗ ਲਾ ਦਿੱਤੇ (ਭਾਵ, ਕਈ ਵੰਨਗੀਆਂ ਦੇ ਭਾਂਡੇ ਬਣਾ ਦਿੱਤੇ)। ਕਿਸੇ ਭਾਂਡੇ ਵਿਚ ਮੋਤੀ ਤੇ ਮੋਤੀਆਂ ਦੀਆਂ ਮਾਲਾਂ (ਮਨੁੱਖ ਨੇ) ਪਾ ਦਿੱਤੀਆਂ ਤੇ ਕਿਸੇ ਵਿਚ (ਸ਼ਰਾਬ ਆਦਿਕ) ਰੋਗ ਲਾਣ ਵਾਲੀਆਂ ਚੀਜ਼ਾਂ।2।

ਸ਼ੂਮ ਨੂੰ ਧਨ ਜੋੜ ਕੇ ਰੱਖਣ ਲਈ ਜੁੜਿਆ ਹੈ, (ਅਤੇ) ਮੂਰਖ (ਸ਼ੂਮ) ਆਖਦਾ ਹੈ– ਇਹ ਧਨ ਮੇਰਾ ਹੈ। (ਪਰ ਜਿਸ ਵੇਲੇ) ਜਮ ਦਾ ਡੰਡਾ ਸਿਰ ਤੇ ਆ ਵੱਜਦਾ ਹੈ ਤਦੋਂ ਇਕ ਪਲਕ ਵਿਚ ਫ਼ੈਸਲਾ ਕਰ ਦੇਂਦਾ ਹੈ (ਕਿ ਅਸਲ ਵਿਚ ਇਹ ਧਨ ਕਿਸੇ ਦਾ ਭੀ ਨਹੀਂ)।3।

ਜੋ ਮਨੁੱਖ ਪਰਮਾਤਮਾ ਦਾ ਸੇਵਕ (ਬਣ ਕੇ ਰਹਿੰਦਾ) ਹੈ, ਉਹ ਪਰਮਾਤਮਾ ਦਾ ਹੁਕਮ ਮੰਨ ਕੇ ਸੁਖ ਮਾਣਦਾ ਹੈ ਤੇ ਜਗਤ ਵਿਚ ਨੇਕ ਭਗਤ ਸਦਾਂਦਾ ਹੈ (ਭਾਵ, ਸੋਭਾ ਪਾਂਦਾ ਹੈ) , ਪ੍ਰਭੂ ਦੀ ਰਜ਼ਾ ਮਨ ਵਿਚ ਵਸਾਂਦਾ ਹੈ, ਜੋ ਪ੍ਰਭੂ ਨੂੰ ਭਾਂਦਾ ਹੈ ਉਸੇ ਨੂੰ ਹੀ ਠੀਕ ਸਮਝਦਾ ਹੈ।4।

ਕਬੀਰ ਕਹਿੰਦਾ ਹੈ– ਹੇ ਸੰਤ ਜਨੋ! ਸੁਣੋ, "ਇਹ ਧਨ ਪਦਾਰਥ ਆਦਿਕ ਮੇਰਾ ਹੈ" = ਇਹ ਖ਼ਿਆਲ ਕੂੜਾ ਹੈ (ਭਾਵ, ਦੁਨੀਆ ਦੇ ਪਦਾਰਥਾਂ ਵਾਲੀ ਅਪਣੱਤ ਸਦਾ ਨਹੀਂ ਰਹਿ ਸਕਦੀ) ; (ਜਿਵੇਂ, ਜੇ) ਪਿੰਜਰੇ ਨੂੰ ਪਾੜ ਕੇ (ਕੋਈ ਬਿੱਲਾ) ਚਿੜੇ ਨੂੰ ਫੜ ਕੇ ਲੈ ਜਾਏ ਤਾਂ (ਉਸ ਪਿੰਜਰੇ-ਪਏ ਪੰਛੀ ਦੀ) ਕੁੱਜੀ ਤੇ ਠੂਠੀ ਧਰੀ ਹੀ ਰਹਿ ਜਾਂਦੀ ਹੈ (ਤਿਵੇਂ, ਮੌਤ ਆਇਆਂ ਬੰਦੇ ਦੇ ਖਾਣ-ਪੀਣ ਵਾਲੇ ਪਦਾਰਥ ਇਥੇ ਹੀ ਧਰੇ ਰਹਿ ਜਾਂਦੇ ਹਨ)।5।3। 16।

(God) has given many men silk clothes (to drink) and comfortable beds (to sleep) ; But many (thoughts) do not even get a worn cobweb, and in many houses there is only straw (instead of a bed). 1.

(But) O mind! Why do you quarrel with jealousy? Earn good things and you too will get (this happiness). 1. stay
The potter kneaded the same clay and applied different colors to it (ie, made different types of vessels). (Man) put pearls and pearl goods in some vessel and disease-causing things (alcohol etc.) in another. 2.
Miser is attached to keep wealth, (and) the fool (Shum) says – This wealth is mine. (But when) Jam's stick hits his head, then he decides in a blink of an eye (that in fact this money does not belong to anyone). 3.
A person who is a servant of God, he enjoys happiness by obeying the command of God and is a good devotee in the world (meaning, brings glory), the will of the Lord dwells in his mind, he who loves the Lord is the same. 4.
Kabir says – O saints! Hear, "This wealth, material, etc. is mine" = this thought is rubbish (ie, an immaturity with worldly material cannot last forever) ; (For example, if) the cage is torn open and (a cat) takes away the sparrow, then (the caged bird's) hooves and beak are left behind. are left).5.3. 16.

Sunday, September 17, 2023

 

ਰਾਮਕਲੀ ਮਹਲਾ ੫ ॥

ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥ ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥ ਬਡੈ ਭਾਗਿ ਸਾਧ ਸੰਗੁ ਪਾਇਓ ॥੧॥ ਬਿਨੁ ਗੁਰ ਪੂਰੇ ਨਾਹੀ ਉਧਾਰੁ ॥ ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥੨॥੧੧॥


ਰਾਮਕਲੀ ਮਹਲਾ ੫ ॥

ਹੇ ਭਾਈ! ਗੋਬਿੰਦ (ਦਾ ਨਾਮ) ਜਪਿਆ ਕਰ, ਸੋਹਣੇ ਗੋਪਾਲ ਦਾ ਨਾਮ ਜਪਿਆ ਕਰ । ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜਿਉਂ ਜਿਉਂ ਨਾਮ ਸਿਮਰੇਂਗਾ) ਤੈਨੂੰ ਉੱਚਾ ਆਤਮਕ ਜੀਵਨ ਮਿਲਿਆ ਰਹੇਗਾ । ਭਿਆਨਕ ਆਤਮਕ ਮੌਤ (ਤੇਰੇ ਆਤਮਕ ਜੀਵਨ ਨੂੰ) ਫਿਰ ਕਦੇ ਮੁਕਾ ਨਹੀਂ ਸਕੇਗੀ ।੧।ਰਹਾਉ।ਹੇ ਭਾਈ! (ਅਨੇਕਾਂ ਕਿਸਮਾਂ ਦੇ) ਕੋ੍ਰੜਾਂ ਜਨਮਾਂ ਵਿਚ ਭਟਕ ਕੇ (ਹੁਣ ਤੂੰ ਮਨੁੱਖਾ ਜਨਮ ਵਿਚ) ਆਇਆ ਹੈਂ, (ਤੇ, ਇਥੇ) ਵੱਡੀ ਕਿਸਮਤ ਨਾਲ (ਤੈਨੂੰ) ਗੁਰੂ ਦਾ ਸਾਥ ਮਿਲ ਗਿਆ ਹੈ ।੧।ਹੇ ਭਾਈ! ਨਾਨਕ (ਤੈਨੂੰ) ਇਹ ਵਿਚਾਰ ਦੀ ਗੱਲ ਦੱਸਦਾ ਹੈ ਪੂਰੇ ਗੁਰੂ ਦੀ ਸਰਨ ਪੈਣ ਤੋਂ ਬਿਨਾ (ਅਨੇਕਾਂ ਜੂਨਾਂ ਤੋਂ) ਪਾਰ-ਉਤਾਰਾ ਨਹੀਂ ਹੋ ਸਕਦਾ ।੨।੧੧।

RAAMKALEE, FIFTH MEHL:

Meditate on the Lord of the Universe, the Beloved Lord of the World. Meditating in remembrance on the Lords Name, you shall live, and the Great Death shall not consume you ever again. || 1 || Pause || Through millions of incarnations, you have come, wandering, wandering, wandering. By the highest destiny, you found the Saadh Sangat, the Company of the Holy. Without the Perfect Guru, no one is saved. This is what Baba Nanak says, after deep reflection. || 2 || 11 ||

  ਸਲੋਕੁ ਮਃ ੩ ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਅਰਥ: ਅੰਨ੍...