About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Wednesday, October 4, 2023

  ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?ਰਹਾਉ।

ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ। ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।

ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।

ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।

DHANAASAREE, FOURTH MEHL:

O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ll

Monday, October 2, 2023

ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥

 ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥ 

ਅਰਥ: ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ।੧।

(ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤਿ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ।੧।

(ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ, ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਹੇ ਨਾਨਕ! ਆਖ-) ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ। ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ।੨।੨੧।੪੯।

SORAT’H, FIFTH MEHL:

My True Guru is my Savior and Protector. Showering us with His Mercy and Grace, God extended His Hand, and saved Hargobind, who is now safe and secure. || 1 || Pause || The fever is gone — God Himself eradicated it, and preserved the honor of His servant. I have obtained all blessings from the Saadh Sangat, the Company of the Holy; I am a sacrifice to the True Guru. || 1 || God has saved me, both here and hereafter. He has not taken my merits and demerits into account. Your Word is eternal, O Guru Nanak; You placed Your Hand of blessing upon my forehead. || 2 || 21 || 49 ||

Sunday, October 1, 2023

ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥ 

ਅਰਥ: (ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ) ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ ਬੋਦੀ ਆ ਫੜੀ।੧।ਰਹਾਉ।

ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ-ਇਹ ਸਭ ਕੁਝ ਨਾਸਵੰਤ ਸਮਝੋ। ਪਰਮਾਤਮਾ ਦਾ ਭਜਨ (ਹੀ) ਅਸਲ (ਸਾਥੀ) ਹੈ।੧।

ਹੇ ਭਾਈ! ਕਈ ਜੁਗ (ਜੂਨਾਂ ਵਿਚ) ਭਟਕ ਭਟਕ ਕੇ ਤੂੰ ਥੱਕ ਗਿਆ ਸੀ। (ਹੁਣ) ਤੈਨੂੰ ਮਨੁੱਖਾ ਸਰੀਰ ਲੱਭਾ ਹੈ। ਨਾਨਕ ਆਖਦਾ ਹੈ-(ਹੇ ਭਾਈ! ਪਰਮਾਤਮਾ ਨੂੰ) ਮਿਲਣ ਦੀ ਇਹੀ ਵਾਰੀ ਹੈ, ਹੁਣ ਤੂੰ ਸਿਮਰਨ ਕਿਉਂ ਨਹੀਂ ਕਰਦਾ?੨।੨।

SORATH, NINTH MEHL

The mind remains in the mind. He does not meditate on the Lord, nor does he perform service at sacred shrines, and so death seizes him by the hair. || 1 || Pause || Wife, friends, children, carriages, property, total wealth, the entire world - know that all of these things are false. The Lords meditation alone is true. || 1 || Wandering, wandering around for so many ages, he has grown weary, and finally, he obtained this human body. Says Nanak, this is the opportunity to meet the Lord; why dont you remember Him in meditation? || 2 || 2 ||

Saturday, September 30, 2023

 

ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥ ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥

ਅਰਥ: ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ। ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂਜਾਣੋ (ਜਿਵੇਂ) ਲੱਖਾਂ ਤਕਲਫ਼ਿਾਂ ਆ ਪੈਂਦੀਆਂ ਹਨ।ਰਹਾਉ।

ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ। ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ।੧।

ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆ, ਉਹ ਤੇਰੀ ਸ਼ਰਨ ਵਿਚ ਰਹਿ ਕੇ ਸੁਖ ਮਾਣਦੇ ਹਨ। ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਸਰਬ-ਵਿਆਪਕ ਕਰਤਾਰ ਭੁੱਲ ਜਾਂਦਾ ਹੈ, ਉਹ ਮਨੁੱਖ ਦੁਖੀਆਂ ਵਿਚ ਗਿਣੇ ਜਾਂਦੇ ਹਨ।੨।

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਆਗਿਆ ਮੰਨ ਕੇ ਪਰਮਾਤਮਾ ਵਿਚ ਸੁਰਤਿ ਜੋੜ ਲਈ, ਉਹਨਾਂ ਨੇ ਬੜਾ ਆਨੰਦ ਬੜਾ ਰਸ ਮਾਣਿਆ। ਪਰ ਜੇਹੜੇ ਮਨੁੱਖ ਪਰਮਾਤਮਾ ਨੂੰ ਭੁਲਾ ਕੇ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ ਉਹ ਭਿਆਨਕ ਨਰਕ ਵਿਚ ਪਏ ਰਹਿੰਦੇ ਹਨ।੩।

ਹੇ ਨਾਨਕ! ਜੀਵਾਂ ਦੇ ਕੀਹ ਵੱਸ?) ਜਿਸ ਕੰਮ ਵਿਚ ਪਰਮਾਤਮਾ ਕਿਸੇ ਜੀਵ ਨੂੰ ਲਾਂਦਾ ਹੈ ਉਸੇ ਕੰਮ ਵਿਚ ਹੀ ਉਹ ਲੱਗਾ ਰਹਿੰਦਾ ਹੈ, ਹਰੇਕ ਜੀਵ ਉਹੋ ਜਿਹੀ ਵਰਤੋਂ ਹੀ ਕਰਦਾ ਹੈ। ਜਿਨ੍ਹਾਂ ਮਨੁੱਖਾਂ ਨੇ (ਪ੍ਰਭੂ ਦੀ ਪ੍ਰੇਰਨਾ ਨਾਲ) ਸੰਤ ਜਨਾਂ ਦਾ ਆਸਰਾ ਲਿਆ ਹੈ ਉਹ ਅੰਦਰੋਂ ਪ੍ਰਭੂ ਦੇ ਚਰਨਾਂ ਵਿਚ ਹੀ ਮਸਤ ਰਹਿੰਦੇ ਹਨ।੪।੪।੧੫।

SORAT’H, FIFTH MEHL:

Those whose minds are attached to the lotus feet of the Lord — those humble beings are satisfied and fulfilled. But those, within whose hearts the priceless virtue does not abide — those men remain thirsty and unsatisfied. || 1 || Worshipping the Lord in adoration, one becomes happy, and free of disease. But one who forgets my Dear Lord — know him to be afflicted with tens of thousands of illnesses. || Pause || Those who hold tightly to Your Support, God, are happy in Your Sanctuary. But those humble beings who forget the Primal Lord, the Architect of Destiny, are counted among the most miserable beings. || 2 || One who has faith in the Guru, and who is lovingly attached to God, enjoys the delights of supreme ecstasy. One who forgets God and forsakes the Guru, falls into the most horrible hell. || 3 || As the Lord engages someone, so he is engaged, and so does he perform. Nanak has taken to the Shelter of the Saints; his heart is absorbed in the Lord’s feet. || 4 || 4 || 15 ||


Friday, September 29, 2023

 The daily Hukamnama sahib from Sri Darbar Sahib Amritsar including Punjabi and English translation audio



ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥ 

ਨੋਟ: ਭਾ: ਮਰਦਾਨਾ ਆਪਣੀ ਕਿਸੇ ਰਚਨਾ ਵਿਚ ਲਫ਼ਜ਼ 'ਨਾਨਕ' ਨਹੀਂ ਸੀ ਵਰਤ ਸਕਦਾ। ਸਲੋਕ ਮ: ੧ ਹੈ ਅਤੇ ਮਰਦਾਨੇ ਨੂੰ ਸੰਬੋਧਨ ਕੀਤਾ ਹੈ। ਤਿੰਨੇ ਹੀ ਸਲੋਕ ਮ: ੧ ਦੇ ਹਨ।


ਅਰਥ: ਕਲਜੁਗੀ ਸੁਭਾਉ (ਮਾਨੋ) (ਸ਼ਰਾਬ ਕੱਢਣ ਵਾਲੀ) ਮੱਟੀ ਹੈ; ਕਾਮ (ਮਾਨੋ) ਸ਼ਰਾਬ ਹੈ ਤੇ ਇਸ ਨੂੰ ਪੀਣ ਵਾਲਾ (ਮਨੁੱਖ ਦਾ) ਮਨ ਹੈ, ਮੋਹ ਨਾਲ ਭਰੀ ਹੋਈ ਕ੍ਰੋਧ ਦੀ (ਮਾਨੋ) ਕਟੋਰੀ ਹੈ ਤੇ ਅਹੰਕਾਰ (ਮਾਨੋ) ਪਿਲਾਉਣ ਵਾਲਾ ਹੈ, ਕੂੜੇ ਲੱਬ ਦੀ (ਮਾਨੋ) ਮਜਲਸ ਹੈ (ਜਿਸ ਵਿਚ ਬਹਿ ਕੇ) ਮਨ (ਕਾਮ ਦੀ ਸ਼ਰਾਬ ਨੂੰ) ਪੀ ਪੀ ਕੇ ਖ਼ੁਆਰ ਹੁੰਦਾ ਹੈ।

ਚੰਗੀ ਕਰਣੀ ਨੂੰ (ਸ਼ਰਾਬ ਕੱਢਣ ਵਾਲੀ) ਲਾਹਣ, ਸੱਚ ਬੋਲਣ ਨੂੰ ਗੁੜ ਬਣਾ ਕੇ ਸੱਚੇ ਨਾਮ ਨੂੰ ਸ੍ਰੇਸ਼ਟ ਸ਼ਰਾਬ ਬਣਾ। ਗੁਣਾਂ ਨੂੰ ਮੰਡੇ, ਸੀਤਲ ਸੁਭਾਉ ਨੂੰ ਘਿਉ ਤੇ ਸ਼ਰਮ ਨੂੰ ਮਾਸ-(ਇਹ ਸਾਰੀ) ਖ਼ੁਰਾਕ ਬਣਾ; ਹੇ ਨਾਨਕ! ਇਹ ਖ਼ੁਰਾਕ ਸਤਿਗੁਰੂ ਦੇ ਸਨਮੁਖ ਹੋਇਆਂ ਮਿਲਦੀ ਹੈ ਤੇ ਇਸ ਦੇ ਖਾਧਿਆਂ ਸਾਰੇ ਵਿਕਾਰ ਦੂਰ ਹੋ ਜਾਂਦੇ ਹਨ।੧।

ਮਰਦਾਨਾ ੧ ॥ ਕਾਇਆ ਲਾਹਣਿ ਆਪੁ ਮਦੁ ਮਜਲਸ ਤ੍ਰਿਸਨਾ ਧਾਤੁ ॥ ਮਨਸਾ ਕਟੋਰੀ ਕੂੜਿ ਭਰੀ ਪੀਲਾਏ ਜਮਕਾਲੁ ॥ ਇਤੁ ਮਦਿ ਪੀਤੈ ਨਾਨਕਾ ਬਹੁਤੇ ਖਟੀਅਹਿ ਬਿਕਾਰ ॥ ਗਿਆਨੁ ਗੁੜੁ ਸਾਲਾਹ ਮੰਡੇ ਭਉ ਮਾਸੁ ਆਹਾਰੁ ॥ ਨਾਨਕ ਇਹੁ ਭੋਜਨੁ ਸਚੁ ਹੈ ਸਚੁ ਨਾਮੁ ਆਧਾਰੁ ॥੨॥

ਅਰਥ: ਸਰੀਰ (ਮਾਨੋ) (ਸ਼ਰਾਬ ਕੱਢਣ ਵਾਲੀ ਸਮਗਰੀ ਸਮੇਤ) ਮੱਟੀ ਹੈ, ਅਹੰਕਾਰ ਸ਼ਰਾਬ, ਤੇ ਤ੍ਰਿਸ਼ਨਾ ਵਿਚ ਭਟਕਣਾ (ਮਾਨੋ) ਮਹਿਫ਼ਲ ਹੈ, ਕੂੜ ਨਾਲ ਭਰੀ ਹੋਈ ਵਾਸ਼ਨਾਂ (ਮਾਨੋ) ਕਟੋਰੀ ਹੈ ਤੇ ਜਮ ਕਾਲ (ਮਾਨੋ) ਪਿਲਾਉਂਦਾ ਹੈ। ਹੇ ਨਾਨਕ! ਇਸ ਸ਼ਰਾਬ ਦੇ ਪੀਤਿਆਂ ਬਹੁਤੇ ਵਿਕਾਰ ਖੱਟੇ ਜਾਂਦੇ ਹਨ (ਭਾਵ, ਅਹੰਕਾਰ ਤ੍ਰਿਸ਼ਨਾ ਕੂੜ ਆਦਿਕ ਦੇ ਕਾਰਨ ਵਿਕਾਰ ਹੀ ਵਿਕਾਰ ਪੈਦਾ ਹੋ ਰਹੇ ਹਨ) ।

ਪ੍ਰਭੂ ਦਾ ਗਿਆਨ (ਮਾਨੋ) ਗੁੜ ਹੋਵੇ, ਸਿਫ਼ਤਿ-ਸਾਲਾਹ ਰੋਟੀਆਂ, (ਪ੍ਰਭੂ ਦਾ) ਡਰ ਮਾਸ-ਇਹ ਖ਼ੁਰਾਕ ਹੋਵੇ, ਹੇ ਨਾਨਕ! ਇਹ ਭੋਜਨ ਸੱਚਾ ਹੈ, ਕਿਉਂਕਿ ਸੱਚਾ ਨਾਮ ਹੀ (ਜ਼ਿੰਦਗੀ ਦਾ) ਆਸਰਾ ਹੋ ਸਕਦਾ ਹੈ।੨।

ਕਾਂਯਾਂ ਲਾਹਣਿ ਆਪੁ ਮਦੁ ਅੰਮ੍ਰਿਤ ਤਿਸ ਕੀ ਧਾਰ ॥ ਸਤਸੰਗਤਿ ਸਿਉ ਮੇਲਾਪੁ ਹੋਇ ਲਿਵ ਕਟੋਰੀ ਅੰਮ੍ਰਿਤ ਭਰੀ ਪੀ ਪੀ ਕਟਹਿ ਬਿਕਾਰ ॥੩॥ 

(ਜੇ) ਸਰੀਰ ਮੱਟੀ ਹੋਵੇ, ਆਪੇ ਦੀ ਪਛਾਣ ਸ਼ਰਾਬ ਤੇ ਉਸ ਦੀ ਧਾਰ (ਭਾਵ, ਜਿਸ ਦੀ ਧਾਰ) ਅਮਰ ਕਰਨ ਵਾਲੀ ਹੋਵੇ, ਸਤਸੰਗਤਿ ਨਾਲ ਮੇਲ ਹੋਵੇ (ਭਾਵ, ਮਜਲਸ ਸਤਸੰਗਤਿ ਹੋਵੇ) , ਅੰਮ੍ਰਿਤ (ਨਾਮ) ਦੀ ਭਰੀ ਹੋਈ ਲਿਵ (ਰੂਪ) ਕਟੋਰੀ ਹੋਵੇ, (ਤਾਂ ਹੀ ਮਨੁੱਖ) (ਇਸ ਸ਼ਰਾਬ ਨੂੰ) ਪੀ ਪੀ ਕੇ ਸਾਰੇ ਵਿਕਾਰ ਪਾਪ ਦੂਰ ਕਰਦੇ ਹਨ।੧।

ਪਉੜੀ ॥ ਆਪੇ ਸੁਰਿ ਨਰ ਗਣ ਗੰਧਰਬਾ ਆਪੇ ਖਟ ਦਰਸਨ ਕੀ ਬਾਣੀ ॥ ਆਪੇ ਸਿਵ ਸੰਕਰ ਮਹੇਸਾ ਆਪੇ ਗੁਰਮੁਖਿ ਅਕਥ ਕਹਾਣੀ ॥ ਆਪੇ ਜੋਗੀ ਆਪੇ ਭੋਗੀ ਆਪੇ ਸੰਨਿਆਸੀ ਫਿਰੈ ਬਿਬਾਣੀ ॥ ਆਪੈ ਨਾਲਿ ਗੋਸਟਿ ਆਪਿ ਉਪਦੇਸੈ ਆਪੇ ਸੁਘੜੁ ਸਰੂਪੁ ਸਿਆਣੀ ॥ ਆਪਣਾ ਚੋਜੁ ਕਰਿ ਵੇਖੈ ਆਪੇ ਆਪੇ ਸਭਨਾ ਜੀਆ ਕਾ ਹੈ ਜਾਣੀ ॥੧੨॥

ਪ੍ਰਭੂ ਆਪ ਹੀ ਦੇਵਤੇ, ਮਨੁੱਖ, (ਸ਼ਿਵ ਜੀ ਦੇ) ਗਣ, ਦੇਵਤਿਆਂ ਦੇ ਰਾਗੀ, ਅਤੇ ਆਪ ਹੀ ਛੇ ਦਰਸ਼ਨਾਂ ਦੀ ਬੋਲੀ (ਬਨਾਣ ਵਾਲਾ) ਹੈ, ਆਪ ਹੀ ਸ਼ਿਵ, ਸ਼ੰਕਰ ਤੇ ਮਹੇਸ਼ (ਦਾ ਕਰਤਾ) ਹੈ, ਆਪ ਹੀ ਗੁਰੂ ਦੇ ਸਨਮੁਖ ਹੋ ਕੇ ਆਪਣੇ ਅਕੱਥ ਸਰੂਪ ਦੀਆਂ ਵਡਿਆਈਆਂ (ਕਰਦਾ ਹੈ) , ਆਪ ਹੀ ਜੋਗ ਦੀ ਸਾਧਨਾ ਕਰਨ ਵਾਲਾ ਹੈ, ਆਪ ਹੀ ਭੋਗਾਂ ਵਿਚ ਪਰਵਿਰਤ ਹੈ ਤੇ ਆਪ ਹੀ ਸੰਨਿਆਸੀ ਬਣ ਕੇ ਉਜਾੜਾਂ ਵਿਚ ਫਿਰਦਾ ਹੈ, ਆਪ ਹੀ ਆਪਣੇ ਨਾਲ ਚਰਚਾ ਕਰਦਾ ਹੈ, ਆਪ ਹੀ ਉਪਦੇਸ਼ ਕਰਦਾ ਹੈ, ਆਪ ਹੀ ਸਿਆਣੀ ਮਤਿ ਵਾਲਾ ਸੁੰਦਰ ਸਰੂਪ ਵਾਲਾ ਹੈ, ਆਪਣਾ ਕੌਤਕ ਕਰ ਕੇ ਆਪ ਹੀ ਵੇਖਦਾ ਹੈ ਤੇ ਆਪ ਹੀ ਸਾਰੇ ਜੀਵਾਂ ਦੇ ਹਿਰਦੇ ਦੀ ਜਾਣਨ ਵਾਲਾ ਹੈ।੧੨।

SHALOK, MARDAANAA 1:

The Dark Age of Kali Yuga is the vessel, filled with the wine of sex; the mind is the drinker. Anger is the cup, filled with emotional attachment; egotism is the bartender. Drinking too much in the company of falsehood and greed, one is ruined. So let good deeds be your distillery, and let Truth be the molasses you ferment; make the most excellent wine of Truth. Make virtue your bread, good conduct the ghee, and modesty the dish of meat. As Gurmukh, these are obtained, O Nanak; consuming them, evil and corruption depart. || 1 || MARDAANAA: The body is the bottle, self-conceit is the wine, an --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» 

Thursday, September 28, 2023

ਰਾਮਕਲੀ ਮਹਲਾ ੪ ॥ ਸਤਗੁਰੁ ਦਾਤਾ ਵਡਾ ਵਡ ਪੁਰਖੁ ਹੈ ਜਿਤੁ ਮਿਲਿਐ ਹਰਿ ਉਰ ਧਾਰੇ ॥ ਜੀਅ ਦਾਨੁ ਗੁਰਿ ਪੂਰੈ ਦੀਆ ਹਰਿ ਅੰਮ੍ਰਿਤ ਨਾਮੁ ਸਮਾਰੇ ॥੧॥ ਰਾਮ ਗੁਰਿ ਹਰਿ ਹਰਿ ਨਾਮੁ ਕੰਠਿ ਧਾਰੇ ॥ ਗੁਰਮੁਖਿ ਕਥਾ ਸੁਣੀ ਮਨਿ ਭਾਈ ਧਨੁ ਧਨੁ ਵਡ ਭਾਗ ਹਮਾਰੇ ॥੧॥ ਰਹਾਉ ॥ਕੋਟਿ ਕੋਟਿ ਤੇਤੀਸ ਧਿਆਵਹਿ ਤਾ ਕਾ ਅੰਤੁ ਨ ਪਾਵਹਿ ਪਾਰੇ ॥ ਹਿਰਦੈ ਕਾਮ ਕਾਮਨੀ ਮਾਗਹਿ ਰਿਧਿ ਮਾਗਹਿ ਹਾਥੁ ਪਸਾਰੇ ॥੨॥ ਹਰਿ ਜਸੁ ਜਪਿ ਜਪੁ ਵਡਾ ਵਡੇਰਾ ਗੁਰਮੁਖਿ ਰਖਉ ਉਰਿ ਧਾਰੇ ॥ ਜੇ ਵਡ ਭਾਗ ਹੋਵਹਿ ਤਾ ਜਪੀਐ ਹਰਿ ਭਉਜਲੁ ਪਾਰਿ ਉਤਾਰੇ ॥੩॥ ਹਰਿ ਜਨ ਨਿਕਟਿ ਨਿਕਟਿ ਹਰਿ ਜਨ ਹੈ ਹਰਿ ਰਾਖੈ ਕੰਠਿ ਜਨ ਧਾਰੇ ॥ ਨਾਨਕ ਪਿਤਾ ਮਾਤਾ ਹੈ ਹਰਿ ਪ੍ਰਭੁ ਹਮ ਬਾਰਿਕ ਹਰਿ ਪ੍ਰਤਿਪਾਰੇ ॥੪॥੬॥੧੮||

ਹੇ ਮੇਰੇ ਰਾਮ! ਮੇਰੇ ਵੱਡੇ ਭਾਗ ਹੋ ਗਏ ਹਨ, ਗੁਰੂ ਦੀ ਰਾਹੀਂ, ਹੇ ਹਰੀ! ਤੇਰਾ ਨਾਮ ਮੈਂ ਆਪਣੇ ਗਲ ਵਿਚ ਪ੍ਰੋ ਲਿਆ ਹੈ। ਗੁਰੂ ਦੀ ਸਰਨ ਪੈ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਸੁਣੀ ਹੈ, ਤੇ, ਉਹ ਮੇਰੇ ਮਨ ਵਿਚ ਪਿਆਰੀ ਲੱਗ ਰਹੀ ਹੈ।੧।ਰਹਾਉ।

ਹੇ ਭਾਈ! ਪ੍ਰਭੂ ਦੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ (ਹੀ) ਸਭ ਤੋਂ ਵੱਡਾ ਵਿਅਕਤੀ ਹੈ। ਗੁਰੂ ਨੂੰ ਮਿਲਣ ਨਾਲ ਮਨੁੱਖ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾ ਲੈਂਦਾ ਹੈ। ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਆਤਮਕ ਜੀਵਨ ਦੀ ਦਾਤਿ ਦੇ ਦਿੱਤੀ, ਉਹ ਮਨੁੱਖ ਪ੍ਰਭੂ ਦੇ ਜੀਵਨ ਦੇਣ ਵਾਲੇ ਨਾਮ ਨੂੰ (ਹਿਰਦੇ ਵਿਚ) ਸੰਭਾਲ ਰੱਖਦਾ ਹੈ।੧।

ਹੇ ਭਾਈ! ਤੇਤੀ ਕ੍ਰੋੜ (ਦੇਵਤੇ) ਪਰਮਾਤਮਾ ਦਾ ਧਿਆਨ ਧਰਦੇ ਰਹਿੰਦੇ ਹਨ, ਪਰ ਉਸ ਦੇ ਗੁਣਾਂ ਦਾ ਅੰਤ ਗੁਣਾਂ ਦਾ ਪਾਰਲਾ ਬੰਨਾ ਨਹੀਂ ਲੱਭ ਸਕਦੇ। (ਅਨੇਕਾਂ ਐਸੇ ਭੀ ਹਨ ਜੋ ਆਪਣੇ) ਹਿਰਦੇ ਵਿਚ ਕਾਮ-ਵਾਸਨਾ ਧਾਰ ਕੇ (ਪਰਮਾਤਮਾ ਦੇ ਦਰ ਤੋਂ) ਇਸਤ੍ਰੀ (ਹੀ) ਮੰਗਦੇ ਹਨ, (ਉਸ ਦੇ ਅੱਗੇ) ਹੱਥ ਪਸਾਰ ਕੇ (ਦੁਨੀਆ ਦੇ) ਧਨ-ਪਦਾਰਥ (ਹੀ) ਮੰਗਦੇ ਹਨ।੨।

ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਿਆ ਕਰ, ਪਰਮਾਤਮਾ ਦੇ ਨਾਮ ਦਾ ਜਾਪ ਹੀ ਸਭ ਤੋਂ ਵੱਡਾ ਕੰਮ ਹੈ। ਮੈਂ ਤਾਂ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਹੀ ਆਪਣੇ ਹਿਰਦੇ ਵਿਚ ਵਸਾਂਦਾ ਹਾਂ। ਹੇ ਭਾਈ! ਜੇ ਵੱਡੀ ਕਿਸਮਤ ਹੋਵੇ ਤਾਂ ਹੀ ਹਰਿ-ਨਾਮ ਜਪਿਆ ਜਾ ਸਕਦਾ ਹੈ (ਜੇਹੜਾ ਮਨੁੱਖ ਜਪਦਾ ਹੈ ਉਸ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ।੩।

ਹੇ ਭਾਈ! ਸੰਤ ਜਨ ਪਰਮਾਤਮਾ ਦੇ ਨੇੜੇ ਵੱਸਦੇ ਹਨ, ਪਰਮਾਤਮਾ ਸੰਤ ਜਨਾਂ ਦੇ ਨੇੜੇ ਵੱਸਦਾ ਹੈ। ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਹੇ ਨਾਨਕ! (ਆਖ-ਹੇ ਭਾਈ!) ਪਰਮਾਤਮਾ ਸਾਡਾ ਪਿਉ ਹੈ, ਪਰਮਾਤਮਾ ਸਾਡੀ ਮਾਂ ਹੈ। ਸਾਨੂੰ ਬੱਚਿਆਂ ਨੂੰ ਪਰਮਾਤਮਾ ਹੀ ਪਾਲਦਾ ਹੈ।੪।੬।੧੮।|

Meaning: O my Rama! I have had great fortunes, through the Guru, O Hari! I have taken your name in my neck. I have listened to your praises while falling under the shelter of the Guru, and she seems lovely in my mind. 1. Stay. Hey brother! The Guru (He) is the greatest person who gives the gift of Lord's name. By meeting the Guru, man gets God in his heart. To whom the whole Guru has given the gift of spiritual life, that man preserves the life-giving name of the Lord (in his heart). 1.

Hey brother! Tens of crores (gods) keep on paying attention to the Lord, but cannot find the end of His merits. (Many are also those who, with lust in their hearts, ask (from God) for a wife, (before him) with outstretched hands and ask for (worldly) wealth. 2 .

(O my mother! Apart from chanting the name of the Lord) I do not think (does not feel good) of any other work. As the Guru inspires to chant, I chant the name of the Lord in my mind. Hey brother! Those who live without name, they walk around (in the world) like shameless people, they are dishonored many times. 3.

O Lord of life of the world! O my Lord! Place your name in my heart, and give me spiritual life. O Nanak! This is the gift of the name, the Guru is complete, the Guru is complete. The name of the Lord can be meditated only by meeting the Guru. 4.5.

Wednesday, September 27, 2023

 ਏਹੁ ਸੋਹਿਲਾ ਸਬਦੁ ਸੁਹਾਵਾ ॥ ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ ॥ ਏਹੁ ਤਿਨ ਕੈ ਮੰਨਿ ਵਸਿਆ ਜਿਨ ਧੁਰਹੁ ਲਿਖਿਆ ਆਇਆ ॥ ਇਕਿ ਫਿਰਹਿ ਘਨੇਰੇ ਕਰਹਿ ਗਲਾ ਗਲੀ ਕਿਨੈ ਨ ਪਾਇਆ ॥ ਕਹੈ ਨਾਨਕੁ ਸਬਦੁ ਸੋਹਿਲਾ ਸਤਿਗੁਰੂ ਸੁਣਾਇਆ ॥੧੬॥ 

ਅਰਥ: (ਸਤਿਗੁਰੂ ਦਾ) ਇਹ ਸੋਹਣਾ ਸ਼ਬਦ (ਆਤਮਕ) ਆਨੰਦ ਦੇਣ ਵਾਲਾ ਗੀਤ ਹੈ, (ਯਕੀਨ ਜਾਣੋ ਕਿ) ਸਤਿਗੁਰੂ ਨੇ ਜੇਹੜਾ ਸੋਹਣਾ ਸ਼ਬਦ ਸੁਣਾਇਆ ਹੈ ਉਹ ਸਦਾ ਆਤਮਕ ਆਨੰਦ ਦੇਣ ਵਾਲਾ ਹੈ। ਪਰ ਇਹ ਗੁਰ-ਸ਼ਬਦ ਉਹਨਾਂ ਦੇ ਮਨ ਵਿਚ ਵੱਸਦਾ ਹੈ ਜਿਨ੍ਹਾਂ ਦੇ ਮੱਥੇ ਤੇ ਧੁਰੋਂ ਲਿਖਿਆ ਲੇਖ ਉੱਘੜਦਾ ਹੈ। 

ਬਥੇਰੇ ਅਨੇਕਾਂ ਐਸੇ ਬੰਦੇ ਫਿਰਦੇ ਹਨ (ਜਿਨ੍ਹਾਂ ਦੇ ਮਨ ਵਿਚ ਗੁਰ-ਸ਼ਬਦ ਤਾਂ ਨਹੀਂ ਵੱਸਿਆ, ਪਰ ਗਿਆਨ ਦੀਆਂ) ਗੱਲਾਂ ਕਰਦੇ ਹਨ। ਨਿਰੀਆਂ ਗੱਲਾਂ ਨਾਲ ਆਤਮਕ ਆਨੰਦ ਕਿਸੇ ਨੂੰ ਨਹੀਂ ਮਿਲਿਆ। 

ਨਾਨਕ ਆਖਦਾ ਹੈ– ਸਤਿਗੁਰੂ ਦਾ ਸੁਣਾਇਆ ਹੋਇਆ ਸ਼ਬਦ ਹੀ ਆਤਮਕ ਆਨੰਦ-ਦਾਤਾ ਹੈ। 16। 

ਭਾਵ: ਸਤਿਗੁਰੂ ਦੀ ਬਾਣੀ ਹੀ ਆਤਮਕ ਆਨੰਦ ਪ੍ਰਾਪਤ ਕਰਨ ਦਾ ਵਸੀਲਾ ਹੈ। ਪਰ ਗੁਰਬਾਣੀ ਉਹਨਾਂ ਦੇ ਹੀ ਹਿਰਦੇ ਵਿਚ ਵੱਸਦੀ ਹੈ ਜਿਨ੍ਹਾਂ ਦੇ ਭਾਗਾਂ ਵਿਚ ਧੁਰੋਂ ਇਹ ਲੇਖ ਲਿਖਿਆ ਹੁੰਦਾ ਹੈ। 

ਪਵਿਤੁ ਹੋਏ ਸੇ ਜਨਾ ਜਿਨੀ ਹਰਿ ਧਿਆਇਆ ॥ ਹਰਿ ਧਿਆਇਆ ਪਵਿਤੁ ਹੋਏ ਗੁਰਮੁਖਿ ਜਿਨੀ ਧਿਆਇਆ ॥ ਪਵਿਤੁ ਮਾਤਾ ਪਿਤਾ ਕੁਟੰਬ ਸਹਿਤ ਸਿਉ ਪਵਿਤੁ ਸੰਗਤਿ ਸਬਾਈਆ ॥ ਕਹਦੇ ਪਵਿਤੁ ਸੁਣਦੇ ਪਵਿਤੁ ਸੇ ਪਵਿਤੁ ਜਿਨੀ ਮੰਨਿ ਵਸਾਇਆ ॥ ਕਹੈ ਨਾਨਕੁ ਸੇ ਪਵਿਤੁ ਜਿਨੀ ਗੁਰਮੁਖਿ ਹਰਿ ਹਰਿ ਧਿਆਇਆ ॥੧੭॥ 

ਅਰਥ: (ਗੁਰ ਸ਼ਬਦ ਦਾ ਸਦਕਾ) ਜਿਨ੍ਹਾਂ ਬੰਦਿਆਂ ਨੇ ਪਰਮਾਤਮਾ ਦਾ ਨਾਮ ਸਿਮਰਿਆ (ਉਹਨਾਂ ਦੇ ਅੰਦਰ ਐਸਾ ਆਨੰਦ ਪੈਦਾ ਹੋਇਆ ਕਿ ਮਾਇਆ ਵਾਲੇ ਰਸਾਂ ਦੀ ਉਹਨਾਂ ਨੂੰ ਖਿੱਚ ਹੀ ਨਾਹ ਰਹੀ, ਤੇ) ਉਹ ਬੰਦੇ ਪਵਿਤ੍ਰ ਜੀਵਨ ਵਾਲੇ ਬਣ ਗਏ। ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਜਿਨ੍ਹਾਂ ਨੇ ਹਰੀ ਦਾ ਨਾਮ ਸਿਮਰਿਆ ਉਹ ਸੁੱਧ ਆਚਰਨ ਵਾਲੇ ਹੋ ਗਏ! (ਉਹਨਾਂ ਦੀ ਲਾਗ ਨਾਲ) ਉਹਨਾਂ ਦੇ ਮਾਤਾ ਪਿਤਾ ਪਰਵਾਰ ਦੇ ਜੀਵ ਪਵਿਤ੍ਰ ਜੀਵਨ ਵਾਲੇ ਬਣੇ, ਜਿਨ੍ਹਾਂ ਜਿਨ੍ਹਾਂ ਨੇ ਉਹਨਾਂ ਦੀ ਸੰਗਤਿ ਕੀਤੀ ਉਹ ਸਾਰੇ ਪਵਿਤ੍ਰ ਹੋ ਗਏ। 

ਹਰੀ-ਨਾਮ (ਇਕ ਐਸਾ ਆਨੰਦ ਦਾ ਸੋਮਾ ਹੈ ਕਿ ਇਸ ਨੂੰ) ਜਪਣ ਵਾਲੇ ਭੀ ਪਵਿਤ੍ਰ ਤੇ ਸੁਣਨ ਵਾਲੇ ਭੀ ਪਵਿਤ੍ਰ ਹੋ ਜਾਂਦੇ ਹਨ, ਜੇਹੜੇ ਇਸ ਨੂੰ ਮਨ ਵਿਚ ਵਸਾਂਦੇ ਹਨ ਉਹ ਭੀ ਪਵਿਤ੍ਰ ਹੋ ਜਾਂਦੇ ਹਨ। 

ਨਾਨਕ ਆਖਦਾ ਹੈ– ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਸਰਨ ਪੈ ਕੇ ਹਰੀ-ਨਾਮ ਸਿਮਰਿਆ ਹੈ ਉਹ ਸੁੱਧ ਆਚਰਨ ਵਾਲੇ ਹੋ ਗਏ ਹਨ। 17। 

ਭਾਵ: ਗੁਰੂ ਦੀ ਸਰਨ ਪੈ ਕੇ ਜਿਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹਨਾਂ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ, ਇਸ ਦੀ ਬਰਕਤਿ ਨਾਲ ਮਾਇਆ ਵਾਲੇ ਹੋਛੇ ਰਸ ਉਹਨਾਂ ਨੂੰ ਖਿੱਚ ਨਹੀਂ ਪਾ ਸਕਦੇ। ਉਹਨਾਂ ਦਾ ਜੀਵਨ ਉੱਚਾ ਹੋ ਜਾਂਦਾ ਹੈ, ਤੇ, ਉਹਨਾਂ ਦੀ ਲਾਗ ਨਾਲ ਹੋਰਨਾਂ ਦਾ ਆਚਰਨ ਭੀ ਪਵਿੱਤਰ ਹੋ ਜਾਂਦਾ ਹੈ। 

ਕਰਮੀ ਸਹਜੁ ਨ ਊਪਜੈ ਵਿਣੁ ਸਹਜੈ ਸਹਸਾ ਨ ਜਾਇ ॥ ਨਹ ਜਾਇ ਸਹਸਾ ਕਿਤੈ ਸੰਜਮਿ ਰਹੇ ਕਰਮ ਕਮਾਏ ॥ ਸਹਸੈ ਜੀਉ ਮਲੀਣੁ ਹੈ ਕਿਤੁ ਸੰਜਮਿ ਧੋਤਾ ਜਾਏ ॥ ਮੰਨੁ ਧੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ ॥ ਕਹੈ ਨਾਨਕੁ ਗੁਰ ਪਰਸਾਦੀ ਸਹਜੁ ਉਪਜੈ ਇਹੁ ਸਹਸਾ ਇਵ ਜਾਇ ॥੧੮॥ 

ਅਰਥ: ਮਾਇਆ ਦੇ ਮੋਹ ਵਿਚ ਫਸੇ ਰਿਹਾਂ ਮਨ ਵਿਚ ਸਦਾ ਤੌਖ਼ਲਾ-ਸਹਿਮ ਬਣਿਆ ਰਹਿੰਦਾ ਹੈ, (ਇਹ) ਤੌਖ਼ਲਾ-ਸਹਿਮ ਆਤਮਕ ਆਨੰਦ ਤੋਂ ਬਿਨਾ ਦੂਰ ਨਹੀਂ ਹੁੰਦਾ, (ਤੇ,) ਆਤਮਕ ਆਨੰਦ ਬਾਹਰੋਂ ਧਾਰਮਿਕ ਜਾਪਦੇ ਕਰਮ ਕੀਤਿਆਂ ਪੈਦਾ ਨਹੀਂ ਹੋ ਸਕਦਾ। ਅਨੇਕਾਂ ਬੰਦੇ (ਅਜੇਹੇ) ਕਰਮ ਕਰ ਕਰ ਕੇ ਹਾਰ ਗਏ ਹਨ, ਪਰ ਮਨ ਦਾ ਤੌਖ਼ਲਾ-ਸਹਿਮ ਅਜੇਹੇ ਕਿਸੇ ਤਰੀਕੇ ਨਾਲ ਨਹੀਂ ਜਾਂਦਾ। (ਜਿਤਨਾ ਚਿਰ) ਮਨ ਸਹਿਮ ਵਿਚ (ਹੈ ਉਤਨਾ ਚਿਰ) ਮੈਲਾ ਰਹਿੰਦਾ ਹੈ, ਮਨ ਦੀ ਇਹ ਮੈਲ ਕਿਸੇ (ਬਾਹਰਲੀ) ਜੁਗਤੀ ਨਾਲ ਨਹੀਂ ਧੁਪਦੀ। 

(ਹੇ ਭਾਈ!) ਗੁਰੂ ਦੇ ਸ਼ਬਦ ਵਿਚ ਜੁੜੋ, ਪਰਮਾਤਮਾ ਦੇ ਚਰਨਾਂ ਵਿਚ ਸਦਾ ਚਿੱਤ ਜੋੜੀ ਰੱਖੋ, (ਜੇ) ਮਨ (ਧੋਣਾ ਹੈ ਤਾਂ ਇਸ ਤਰ੍ਹਾਂ) ਧੋਵੋ। 

ਨਾਨਕ ਆਖਦਾ ਹੈ– ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਦੇ ਅੰਦਰ) ਆਤਮਕ ਆਨੰਦ ਪੈਦਾ ਹੁੰਦਾ ਹੈ, ਤੇ ਇਸ ਤਰ੍ਹਾਂ ਮਨ ਦਾ ਤੌਖ਼ਲਾ-ਸਹਿਮ ਦੂਰ ਹੋ ਜਾਂਦਾ ਹੈ। 18। 

ਭਾਵ: ਮਾਇਆ ਦੇ ਮੋਹ ਵਿਚ ਫਸੇ ਰਿਹਾਂ ਮਨ ਵਿਚ ਤੌਖ਼ਲਾ-ਸਹਿਮ ਬਣਿਆ ਰਹਿੰਦਾ ਹੈ। ਇਸ ਤੌਖ਼ਲੇ-ਸਹਿਮ ਦਾ ਇਲਾਜ ਹੈ ਆਤਮਕ ਆਨੰਦ, ਤੇ, ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਗੁਰੂ ਦੀ ਕਿਰਪਾ ਨਾਲ। ਸੋ, ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜੀ ਰੱਖੋ, ਤੇ, ਪਰਮਾਤਮਾ ਦੀ ਯਾਦ ਵਿਚ ਸਦਾ ਜੁੜੇ ਰਹੋ। 

ਜੀਅਹੁ ਮੈਲੇ ਬਾਹਰਹੁ ਨਿਰਮਲ ॥ ਬਾਹਰਹੁ ਨਿਰਮਲ ਜੀਅਹੁ ਤ ਮੈਲੇ ਤਿਨੀ ਜਨਮੁ ਜੂਐ ਹਾਰਿਆ ॥ ਏਹ ਤਿਸਨਾ ਵਡਾ ਰੋਗੁ ਲਗਾ ਮਰਣੁ ਮਨਹੁ ਵਿਸਾਰਿਆ ॥ ਵੇਦਾ ਮਹਿ ਨਾਮੁ ਉਤਮੁ ਸੋ ਸੁਣਹਿ ਨਾਹੀ ਫਿਰਹਿ ਜਿਉ ਬੇਤਾਲਿਆ ॥ ਕਹੈ ਨਾਨਕੁ ਜਿਨ ਸਚੁ ਤਜਿਆ ਕੂੜੇ ਲਾਗੇ ਤਿਨੀ ਜਨਮੁ ਜੂਐ ਹਾਰਿਆ ॥੧੯॥

ਅਰਥ: (ਨਿਰੇ ਬਾਹਰੋਂ ਧਾਰਮਿਕ ਦਿੱਸਦੇ ਕਰਮ ਕਰਨ ਵਾਲੇ ਬੰਦੇ) ਮਨ ਵਿਚ (ਵਿਕਾਰਾਂ ਨਾਲ) ਮੈਲੇ ਰਹਿੰਦੇ ਹਨ ਤੇ ਸਿਰਫ਼ ਵੇਖਣ ਨੂੰ ਹੀ ਪਵਿਤ੍ਰ ਜਾਪਦੇ ਹਨ। ਤੇ, ਜੇਹੜੇ ਬੰਦੇ ਬਾਹਰੋਂ ਪਵਿਤ੍ਰ ਦਿੱਸਣ, ਉਂਞ ਮਨੋਂ ਵਿਕਾਰੀ ਹੋਣ, ਉਹਨਾਂ ਨੇ ਆਪਣਾ ਜੀਵਨ ਇਉਂ ਵਿਅਰਥ ਗਵਾ ਲਿਆ ਸਮਝੋ ਜਿਵੇਂ ਕੋਈ ਜੁਆਰੀਆ ਜੂਏ ਵਿਚ ਧਨ ਹਾਰ ਆਉਂਦਾ ਹੈ। (ਉਹਨਾਂ ਨੂੰ ਅੰਦਰੋ-ਅੰਦਰ) ਮਾਇਆ ਦੀ ਤ੍ਰਿਸ਼ਨਾ ਦਾ ਭਾਰਾ ਰੋਗ ਖਾਈ ਜਾਂਦਾ ਹੈ, (ਮਾਇਆ ਦੇ ਲਾਲਚ ਵਿਚ) ਮੌਤ ਨੂੰ ਉਹਨਾਂ ਭੁਲਾਇਆ ਹੁੰਦਾ ਹੈ। (ਲੋਕਾਂ ਦੀਆਂ ਨਜ਼ਰਾਂ ਵਿਚ ਧਾਰਮਿਕ ਦਿੱਸਣ ਵਾਸਤੇ ਉਹ ਆਪਣੇ ਬਾਹਰੋਂ ਧਾਰਮਿਕ ਦਿੱਸਦੇ ਕਰਮਾਂ ਦੀ ਵਡਿਆਈ ਦੱਸਣ ਲਈ ਵੇਦ ਆਦਿਕ ਧਰਮ-ਪੁਸਤਕਾਂ ਵਿਚੋਂ ਹਵਾਲੇ ਦੇਂਦੇ ਹਨ, ਪਰ) ਵੇਦ ਆਦਿਕ ਧਰਮ-ਪੁਸਤਕਾਂ ਵਿਚ ਜੋ ਪ੍ਰਭੂ ਦਾ ਨਾਮ ਜਪਣ ਦਾ ਉੱਤਮ ਉਪਦੇਸ਼ ਹੈ ਉਸ ਵਲ ਉਹ ਧਿਆਨ ਨਹੀਂ ਕਰਦੇ, ਤੇ ਭੂਤਾਂ ਵਾਂਗ ਹੀ ਜਗਤ ਵਿਚ ਵਿਚਰਦੇ ਹਨ (ਜੀਵਨ-ਤਾਲ ਤੋਂ ਖੁੰਝੇ ਰਹਿੰਦੇ ਹਨ) । 

ਨਾਨਕ ਆਖਦਾ ਹੈ– ਜਿਨ੍ਹਾਂ ਨੇ ਪਰਮਾਤਮਾ ਦਾ ਨਾਮ (-ਸਿਮਰਨ) ਛੱਡਿਆ ਹੋਇਆ ਹੈ, ਤੇ ਜੋ ਮਾਇਆ ਦੇ ਮੋਹ ਵਿਚ ਫਸੇ ਹੋਏ ਹਨ, ਉਹਨਾਂ ਆਪਣੀ ਜੀਵਨ-ਖੇਡ ਜੂਏ ਵਿਚ ਹਾਰ ਲਈ ਸਮਝੋ। 

ਭਾਵ: ਨਿਰੇ ਬਾਹਰੋਂ ਧਾਰਮਿਕ ਦਿੱਸਦੇ ਕਰਮ ਕਰਨ ਨਾਲ ਮਨ ਦੀ ਵਿਕਾਰਾਂ ਦੀ ਮੈਲ ਟਿਕੀ ਰਹਿੰਦੀ ਹੈ, ਮਨ ਨੂੰ ਮਾਇਆ ਦੇ ਮੋਹ ਦਾ ਰੋਗ ਚੰਬੜਿਆ ਰਹਿੰਦਾ ਹੈ। ਜਿੱਥੇ ਰੋਗ ਹੈ ਉਥੇ ਆਨੰਦ ਕਿੱਥੇ? ਸੋ, ਸਦਾ ਹਰਿ-ਨਾਮ ਸਿਮਰਦੇ ਰਹੋ। ਇਹੀ ਹੈ ਮਨ ਦੀ ਅਰੋਗਤਾ ਦਾ ਵਸੀਲਾ, ਤੇ ਆਤਮਕ ਆਨੰਦ ਦੇਣ ਵਾਲਾ। 

ਜੀਅਹੁ ਨਿਰਮਲ ਬਾਹਰਹੁ ਨਿਰਮਲ ॥ ਬਾਹਰਹੁ ਤ ਨਿਰਮਲ ਜੀਅਹੁ ਨਿਰਮਲ ਸਤਿਗੁਰ ਤੇ ਕਰਣੀ ਕਮਾਣੀ ॥ ਕੂੜ ਕੀ ਸੋਇ ਪਹੁਚੈ ਨਾਹੀ ਮਨਸਾ ਸਚਿ ਸਮਾਣੀ ॥ ਜਨਮੁ ਰਤਨੁ ਜਿਨੀ ਖਟਿਆ ਭਲੇ ਸੇ ਵਣਜਾਰੇ ॥ ਕਹੈ ਨਾਨਕੁ ਜਿਨ ਮੰਨੁ ਨਿਰਮਲੁ ਸਦਾ ਰਹਹਿ ਗੁਰ ਨਾਲੇ ॥੨੦॥ 


ਅਰਥ: ਜੋ ਬੰਦੇ (ਆਚਰਨ-ਉਸਾਰੀ ਦੀ) ਉਹ ਕਮਾਈ ਕਰਦੇ ਹਨ ਜਿਸ ਦੀ ਹਿਦਾਇਤ ਗੁਰੂ ਤੋਂ ਮਿਲਦੀ ਹੈ, ਉਹ ਮਨੋਂ ਭੀ ਪਵਿਤ੍ਰ ਹੁੰਦੇ ਹਨ, ਤੇ ਬਾਹਰੋਂ ਭੀ ਪਵਿਤ੍ਰ ਹੁੰਦੇ ਹਨ (ਭਾਵ, ਉਹਨਾਂ ਦਾ ਜਗਤ ਨਾਲ ਵਰਤਾਰਾ ਭੀ ਸੁਚੱਜਾ ਹੁੰਦਾ ਹੈ) , ਉਹ ਬਾਹਰੋਂ ਭੀ ਪਵਿਤ੍ਰ ਤੇ ਅੰਦਰੋਂ ਭੀ ਸੁੱਚੇ ਰਹਿੰਦੇ ਹਨ। ਉਹਨਾਂ ਦੇ ਮਨ ਦਾ ਮਾਇਕ ਫੁਰਨਾ ਸਿਮਰਨ ਵਿਚ ਹੀ ਮੁੱਕ ਜਾਂਦਾ ਹੈ, (ਉਹਨਾਂ ਦੇ ਅੰਦਰ ਇਤਨਾ ਆਤਮਕ ਆਨੰਦ ਬਣਦਾ ਹੈ ਕਿ) ਮਾਇਆ ਦੇ ਮੋਹ ਦੀ ਖ਼ਬਰ ਤਕ ਉਹਨਾਂ ਦੇ ਮਨ ਤਕ ਨਹੀਂ ਪਹੁੰਚਦੀ। 

(ਜੀਵ ਜਗਤ ਵਿਚ ਆਤਮਕ ਆਨੰਦ ਦਾ ਵੱਖਰ ਵਿਹਾਝਣ ਆਏ ਹਨ) ਉਹੀ ਜੀਵ-ਵਪਾਰੀ ਚੰਗੇ ਕਹੇ ਜਾਂਦੇ ਹਨ ਜਿਨ੍ਹਾਂ ਨੇ (ਗੁਰੂ ਦੇ ਦੱਸੇ ਰਾਹ ਉਤੇ ਤੁਰ ਕੇ ਨਾਮ-ਕਮਾਈ ਕਰ ਕੇ) ਸ੍ਰੇਸ਼ਟ ਮਨੁੱਖਾ ਜਨਮ ਸਫਲਾ ਕਰ ਲਿਆ। 

ਨਾਨਕ ਆਖਦਾ ਹੈ– ਜਿਨ੍ਹਾਂ ਬੰਦਿਆਂ ਦਾ ਮਨ ਪਵਿਤ੍ਰ ਹੋ ਜਾਂਦਾ ਹੈ (ਜਿਨ੍ਹਾਂ ਦੇ ਅੰਦਰ ਆਤਮਕ ਆਨੰਦ ਬਣ ਜਾਂਦਾ ਹੈ) ਉਹ (ਅੰਤਰ ਆਤਮੇ) ਸਦਾ ਗੁਰੂ ਦੇ ਚਰਨਾਂ ਵਿਚ ਰਹਿੰਦੇ ਹਨ। 20। 

ਭਾਵ: ਮਨੁੱਖ ਜਗਤ ਵਿਚ ਆਤਮਕ ਆਨੰਦ ਦਾ ਵੱਖਰ ਵਿਹਾਝਣ ਆਉਂਦਾ ਹੈ। ਜਿਹੜਾ ਮਨੁੱਖ ਗੁਰੂ ਦੇ ਦੱਸੇ ਰਸਤੇ ਉਤੇ ਤੁਰਦਾ ਹੈ, ਮਾਇਆ ਦਾ ਮੋਹ ਉਸ ਦੇ ਨੇੜੇ ਨਹੀਂ ਢੁਕਦਾ। ਉਸ ਦਾ ਮਨ ਵਿਕਾਰਾਂ ਤੋਂ ਬਚਿਆ ਰਹਿੰਦਾ ਹੈ, ਬਾਹਰ ਦੁਨੀਆ ਨਾਲ ਭੀ ਉਸ ਦਾ ਵਰਤਾਰਾ ਸੁਚੱਜਾ ਹੁੰਦਾ ਹੈ। ਉਸ ਦੀ ਜ਼ਿੰਦਗੀ ਕਾਮਯਾਬ ਸਮਝੋ।


SatGuru) This beautiful word (spiritual) is a happy word, (Sightivate that Satguru Jihar is everlasting bliss. But this Gur - The Gur "resides in their minds, whose premises written on the forehead.

Eradicated many such people (whose hearts whose mind does not dwell, but the knowledge) speak. The spiritual joy did not get any of the things.

Nanak, says - the Granted Shabad word of SatGuru is a spiritual jiling. 16.

Meaning: Bani of SatGuru is the source of attaining spiritual bliss. But Gurbani dwells in their own Hirda with this article in part of the part.

It is always a foreign endeavor (on) the power of the face cannot be born in the attachment of Maya. Many people have lost (so) deeds, but the endurance of the mind does not go any way. (Tomorrow) In the mind of the mind (the way it is) the measure remains, this dirt of the mind is not dumpling with a (extremate) structure.

(Heh!) Connect to the Guru's word, always hold the mind pair at God's feet, (if) wash the mind (so).

He says - by the grace of the Guru (within the human being) is born (within the human being), and thus the endeavor of the mind is removed. 18.

Meaning: The man who receives the instruction from the Guru, also are virtuous, they are also healthy, they Even in the outside, even swells even in the outside. The mine of his mind is fought in Simran, (within them) is in the face of the love of Maya.

(There are uniffever wedge of spiritual blind in the organuation) are said to be good deprivation of life-traders (by earning the Guru's sovereignty) took the sublime birthday.

Nanak says - the minds of the people who are prevalent (in which becomes spiritual joy) (inner soul) are always at the Guru's feet. 20.

Meaning: Visit the spiritual joy in the man world is separated. The human being who walks on the Guru's sovereignty, the attitude of Maya is not close to him. His mind remains avoided disorders, even with the world. Understand his life successful.


Tuesday, September 26, 2023

 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ਰਾਗੁ ਟੋਡੀ ਮਹਲਾ ੪ ਘਰੁ ੧ ॥ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥ ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥ ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥


ਅਰਥ: ਹੇ ਭਾਈ! ਮੇਰਾ ਮਨ ਪਰਮਾਤਮਾ ਦੀ ਯਾਦ ਤੋਂ ਬਿਨਾ ਰਹਿ ਨਹੀਂ ਸਕਦਾ। ਗੁਰੂ (ਜਿਸ ਮਨੁੱਖ ਨੂੰ) ਜਿੰਦ ਦਾ ਪਿਆਰਾ ਪ੍ਰਭੂ ਮਿਲਾ ਦੇਂਦਾ ਹੈ, ਉਸ ਨੂੰ ਸੰਸਾਰ-ਸਮੁੰਦਰ ਵਿਚ ਮੁੜ ਨਹੀਂ ਆਉਣਾ ਪੈਂਦਾ।੧।ਰਹਾਉ।

ਹੇ ਭਾਈ! ਮੇਰੇ ਹਿਰਦੇ ਵਿਚ ਪ੍ਰਭੂ (ਦੇ ਮਿਲਾਪ) ਦੀ ਤਾਂਘ ਲੱਗੀ ਹੋਈ ਸੀ (ਮੇਰਾ ਜੀ ਕਰਦਾ ਸੀ ਕਿ) ਮੈਂ (ਆਪਣੀਆਂ) ਅੱਖਾਂ ਨਾਲ ਹਰੀ-ਪ੍ਰਭੂ ਨੂੰ ਵੇਖ ਲਵਾਂ। ਦਇਆਲ ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ-ਇਹੀ ਹੈ ਹਰੀ-ਪ੍ਰਭੂ (ਨੂੰ ਮਿਲਣ) ਦਾ ਪੱਧਰਾ ਰਸਤਾ।੧।

ਹੇ ਭਾਈ! ਅਨੇਕਾਂ ਕੌਤਕਾਂ ਦੇ ਮਾਲਕ ਹਰੀ ਪ੍ਰਭੂ ਗੋਬਿੰਦ ਦਾ ਨਾਮ ਜਿਸ ਮਨੁੱਖ ਨੇ ਪ੍ਰਾਪਤ ਕਰ ਲਿਆ, ਉਸ ਦੇ ਹਿਰਦੇ ਵਿਚ, ਉਸ ਦੇ ਮਨ ਵਿਚ ਸਰੀਰ ਵਿਚ, ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਦੇ ਮੱਥੇ ਉੱਤੇ ਮੂੰਹ ਉੱਤੇ ਚੰਗਾ ਭਾਗ ਜਾਗ ਪੈਂਦਾ ਹੈ।੨।

ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਲੋਭ ਆਦਿਕ ਵਿਕਾਰਾਂ ਵਿਚ ਮਸਤ ਰਹਿੰਦਾ ਹੈ, ਉਹਨਾਂ ਨੂੰ ਚੰਗਾ ਅਕਾਲ ਪੁਰਖ ਭੁੱਲਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਹ ਮਨੁੱਖ ਮੂਰਖ ਕਹੇ ਜਾਂਦੇ ਹਨ, ਆਤਮਕ ਜੀਵਨ ਵਲੋਂ ਬੇ-ਸਮਝ ਆਖੇ ਜਾਂਦੇ ਹਨ। ਉਹਨਾਂ ਦੇ ਮੱਥੇ ਉਤੇ ਮੰਦੀ ਕਿਸਮਤ (ਉੱਘੜੀ ਹੋਈ ਸਮਝ ਲਵੋ) ।੩।

ਹੇ ਦਾਸ ਨਾਨਕ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰੋਂ ਲਿਖਿਆ ਚੰਗਾ ਭਾਗ ਉੱਘੜ ਪਿਆ, ਉਹਨਾਂ ਨੇ ਗੁਰੂ ਪਾਸੋਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਉਹਨਾਂ ਨੇ ਗੁਰੂ ਪਾਸੋਂ ਚੰਗੇ ਮੰਦੇ ਕੰਮ ਦੀ ਪਰਖ ਕਰਨ ਵਾਲੀ ਅਕਲ ਹਾਸਲ ਕਰ ਲਈ, ਉਹਨਾਂ ਨੇ ਪਰਮਾਤਮਾ ਦੇ ਮਿਲਾਪ ਵਾਸਤੇ ਗੁਰੂ ਪਾਸੋਂ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰ ਲਈ।੪।੧।

ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:

RAAG TODEE, CHAU-PADAS, FOURTH MEHL, FIRST HOUSE:

Without the Lord, my mind cannot survive. If the Guru unites me with my Beloved Lord God, my breath of life, then I shall not have to face the wheel of reincarnation again in the terrifying world-ocean. || 1 || Pause || My heart is gripped by a yearning for my Lord God, and with my eyes, I behold my Lord God. The merciful True Guru has implanted the Name of the Lord within me; this is the Path leading to my Lord God. || 1 || Through the Lord’s Love, I have found the Naam, the Name of my Lord God, the Lord of the Universe, the Lord my God. The Lord seems so very sweet to my heart, mind and body; upon my face, upon my forehead, my good destiny is inscribed. || 2 || Those whose minds are attached to greed and corruption forget the Lord, the good Lord God. Those self-willed manmukhs are called foolish and ignorant; misfortune and bad destiny are written on their foreheads. || 3 || From the True Guru, I have obtained a discriminating intellect; the Guru has revealed the spiritual wisdom of God. Servant Nanak has obtained the Naam from the Guru; such is the destiny inscribed upon his forehead. || 4 || 1 ||

  ਸਲੋਕੁ ਮਃ ੩ ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਅਰਥ: ਅੰਨ੍...