About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Saturday, October 14, 2023

 

ਬਿਲਾਵਲ ਕੀ ਵਾਰ ਮਹਲਾ ੪    ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੪ ॥ ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥ ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥ ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥ ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥ ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥
ਮਃ ੩ ॥ ਬਿਲਾਵਲੁ ਤਬ ਹੀ ਕੀਜੀਐ ਜਬ ਮੁਖਿ ਹੋਵੈ ਨਾਮੁ ॥ ਰਾਗ ਨਾਦ ਸਬਦਿ ਸੋਹਣੇ ਜਾ ਲਾਗੈ ਸਹਜਿ ਧਿਆਨੁ ॥ ਰਾਗ ਨਾਦ ਛੋਡਿ ਹਰਿ ਸੇਵੀਐ ਤਾ ਦਰਗਹ ਪਾਈਐ ਮਾਨੁ ॥ ਨਾਨਕ ਗੁਰਮੁਖਿ ਬ੍ਰਹਮੁ ਬੀਚਾਰੀਐ ਚੂਕੈ ਮਨਿ ਅਭਿਮਾਨੁ ॥੨॥
ਪਉੜੀ ॥ ਤੂ ਹਰਿ ਪ੍ਰਭੁ ਆਪਿ ਅਗੰਮੁ ਹੈ ਸਭਿ ਤੁਧੁ ਉਪਾਇਆ ॥ ਤੂ ਆਪੇ ਆਪਿ ਵਰਤਦਾ ਸਭੁ ਜਗਤੁ ਸਬਾਇਆ ॥ ਤੁਧੁ ਆਪੇ ਤਾੜੀ ਲਾਈਐ ਆਪੇ ਗੁਣ ਗਾਇਆ ॥ ਹਰਿ ਧਿਆਵਹੁ ਭਗਤਹੁ ਦਿਨਸੁ ਰਾਤਿ ਅੰਤਿ ਲਏ ਛਡਾਇਆ ॥ ਜਿਨਿ ਸੇਵਿਆ ਤਿਨਿ ਸੁਖੁ ਪਾਇਆ ਹਰਿ ਨਾਮਿ ਸਮਾਇਆ ॥੧॥

ਅਰਥ: ਹੇ ਭਾਈ! ਪਿਛਲੇ ਕੀਤੇ ਕਰਮਾਂ ਅਨੁਸਾਰ) ਜਿਸ ਮਨੁੱਖ ਦੇ ਮੱਥੇ ਉਤੇ ਧੁਰ ਤੋਂ ਹੀ ਪੂਰਨ ਭਾਗ ਹੈ, (ਜਿਸ ਦੇ ਹਿਰਦੇ ਵਿਚ ਪੂਰਨ ਭਲੇ ਸੰਸਕਾਰਾਂ ਦਾ ਲੇਖ ਉੱਘੜਦਾ ਹੈ) ਉਸ ਨੇ ਗੁਰੂ ਦਾ ਸ਼ਬਦ-ਰੂਪ ਬਿਲਾਵਲ ਰਾਗ ਉਚਾਰ ਕੇ ਸਭ ਤੋਂ ਸ੍ਰੇਸ਼ਟ ਪਰਮਾਤਮਾ ਦੇ ਗੁਣ ਗਾਏ ਹਨ, ਉਸ ਨੇ ਸਤਿਗੁਰੂ ਦਾ ਉਪਦੇਸ਼ ਸੁਣ ਕੇ ਹਿਰਦੇ ਵਿਚ ਵਸਾਇਆ ਹੈ

ਉਹ ਮਨੁੱਖ ਸਾਰਾ ਦਿਨ ਤੇ ਸਾਰੀ ਰਾਤ (ਅੱਠੇ ਪਹਿਰ) ਪਰਮਾਤਮਾ ਦੇ ਗੁਣ ਗਾਂਦਾ ਹੈ (ਕਿਉਂਕਿ ਉਸ ਦੇ) ਹਿਰਦੇ ਵਿਚ ਪਰਮਾਤਮਾ ਦੀ ਯਾਦ ਦੀ ਲਗਨ ਲੱਗੀ ਰਹਿੰਦੀ ਹੈ। ਉਸ ਦਾ ਸਾਰਾ ਤਨ ਸਾਰਾ ਮਨ ਹਰਾ-ਭਰਾ ਹੋ ਜਾਂਦਾ ਹੈ (ਆਤਮਕ ਜੀਵਨ ਦੇ ਰਸ ਨਾਲ ਭਰ ਜਾਂਦਾ ਹੈ) , ਉਸ ਦਾ ਮਨ (ਇਉਂ) ਖਿੜ ਪੈਂਦਾ ਹੈ (ਜਿਵੇਂ) ਹਰਾ ਹੋਇਆ ਹੋਇਆ ਬਾਗ਼ ਹੈ

ਗੁਰੂ ਦੀ ਦਿੱਤੀ ਹੋਈ ਆਤਮਕ ਜੀਵਨ ਦੀ ਸੂਝ (ਉਸ ਦੇ ਅੰਦਰ, ਮਾਨੋ) ਦੀਵਾ ਰੌਸ਼ਨੀ ਕਰ ਦੇਂਦਾ ਹੈ (ਜਿਸ ਦੀ ਬਰਕਤ ਨਾਲ ਉਸ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਮਿਟ ਜਾਂਦਾ ਹੈ। ਹੇ ਹਰੀ! ਤੇਰਾ) ਦਾਸ ਨਾਨਕ (ਅਜੇਹੇ ਗੁਰਮੁਖਿ ਮਨੁੱਖ ਨੂੰ) ਵੇਖ ਕੇ ਆਤਮਕ ਜੀਵਨ ਹਾਸਲ ਕਰਦਾ ਹੈ (ਤੇ, ਚਾਹੁੰਦਾ ਹੈ ਕਿ) ਭਾਵੇਂ ਇਕ ਪਲ-ਭਰ ਹੀ ਉਸ ਦਾ ਦਰਸ਼ਨ ਹੋਵੇ

ਹੇ ਭਾਈ! ਪੂਰਨ ਆਤਮਕ ਆਨੰਦ ਤਦੋਂ ਹੀ ਮਾਣਿਆ ਜਾ ਸਕਦਾ ਹੈ, ਜਦੋਂ ਪਰਮਾਤਮਾ ਦਾ ਨਾਮ (ਮਨੁੱਖ ਦੇ) ਮੂੰਹ ਵਿਚ ਟਿਕਦਾ ਹੈ। ਹੇ ਭਾਈ! ਰਾਗ ਤੇ ਨਾਦ (ਭੀ) ਗੁਰੂ ਦੇ ਸ਼ਬਦ ਦੀ ਰਾਹੀਂ ਤਦੋਂ ਹੀ ਸੋਹਣੇ ਲੱਗਦੇ ਹਨ ਜਦੋਂ (ਸ਼ਬਦ ਦੀ ਬਰਕਤ ਨਾਲ ਮਨੁੱਖ ਦੀਸੁਰਤਿ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ। ਹੇ ਭਾਈ! ਸੰਸਾਰਕ) ਰਾਗ ਰੰਗ (ਦਾ ਰਸ) ਛੱਡ ਕੇ ਪਰਮਾਤਮਾ ਦੀ ਭਗਤੀ ਕਰਨੀ ਚਾਹੀਦੀ ਹੈ, ਤਦੋਂ ਹੀ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਮਿਲਦਾ ਹੈ। ਹੇ ਨਾਨਕ! ਆਖ-) ਜੇ ਗੁਰੂ ਦੇ ਸਨਮੁਖ ਹੋ ਕੇ ਪਰਮਾਤਮਾ ਦੀ ਯਾਦ ਮਨ ਵਿਚ ਟਿਕਾਈਏ, ਤਾਂ ਮਨ ਵਿਚ (ਟਿਕਿਆ ਹੋਇਆਅਹੰਕਾਰ ਦੂਰ ਹੋ ਜਾਂਦਾ ਹੈ

 ਹੇ ਹਰੀ! ਤੂੰ ਆਪ ਹੀ (ਸਭ ਜੀਵਾਂ ਦਾ) ਮਾਲਕ ਹੈਂਸਾਰੇ ਜੀਵ ਤੂੰ ਹੀ ਪੈਦਾ ਕੀਤੇ ਹੋਏ ਹਨ, ਪਰ ਤੂੰ ਜੀਵਾਂ ਦੀ ਪਹੁੰਚ ਤੋਂ ਪਰੇ ਹੈਂ। (ਇਹ ਜੋ) ਸਾਰਾ ਜਗਤ (ਦਿੱਸ ਰਿਹਾ) ਹੈ (ਇਸ ਵਿਚ ਹਰ ਥਾਂ) ਤੂੰ ਆਪ ਹੀ ਆਪ ਵਿਆਪਕ ਹੈਂ! ਸਾਰੇ ਜੀਵਾਂ ਵਿਚ ਵਿਆਪਕ ਹੋ ਕੇ) ਸਮਾਧੀ ਭੀ ਤੂੰ ਆਪ ਹੀ ਲਾ ਰਿਹਾ ਹੈਂ, ਤੇ (ਆਪਣੇ) ਗੁਣ ਭੀ ਤੂੰ ਆਪ ਹੀ ਗਾ ਰਿਹਾ ਹੈਂ

ਹੇ ਸੰਤ ਜਨੋ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦਾ ਧਿਆਨ ਧਰਿਆ ਕਰੋ, ਉਹ ਪਰਮਾਤਮਾ ਹੀ ਅੰਤ ਵਿਚ ਬਚਾਂਦਾ ਹੈ। ਜਿਸ (ਭੀ) ਮਨੁੱਖ ਨੇ ਉਸ ਦੀ ਸੇਵਾ-ਭਗਤੀ ਕੀਤੀ, ਉਸ ਨੇ (ਹੀ) ਸੁਖ ਪ੍ਰਾਪਤ ਕੀਤਾ, (ਕਿਉਂਕਿ ਉਹ ਸਦਾ) ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ

VAAR OF BILAAVAL, FOURTH MEHL:
ONE UNIVERSAL CREATOR GOD. BY THE GRACE OF THE TRUE GURU:

SHALOK, FOURTH MEHL: I sing of the sublime Lord, the Lord God, in the melody of Raag Bilaaval. Hearing the Guru’s Teachings, I obey them; this is the pre-ordained destiny written upon my forehead. All day and night, I chant the Glorious Praises of the Lord, Har, Har, Har; within my heart, I am lovingly attuned to Him. My body and mind are totally rejuvenated, and the garden of my mind has blossomed forth in lush abundance. The darkness of ignorance has been dispelled, with the light of the lamp of the Guru’s wisdom. Servant Nanak lives by beholding the Lord. Let me behold Your face, for a moment, even an instant! || 1 || THIRD MEHL: Be happy and sing in Bilaaval, when the Naam, the Name of the Lord, is in your mouth. The melody and music, and the Word of the Shabad are beautiful, when one focuses his meditation on the celestial Lord. So leave behind the melody and music, and serve the Lord; then, you shall obtain honor in the Court of the Lord. O Nanak, as Gurmukh, contemplate God, and rid your mind of egotistical pride. || 2 || PAUREE: O Lord God, You Yourself are inaccessible; You formed everything. You Yourself are totally permeating and pervading the entire universe. You Yourself are absorbed in the state of deep meditation; You Yourself sing Your Glorious Praises. Meditate on the Lord, O devotees, day and night; He shall deliver you in the end. Those who serve the Lord, find peace; they are absorbed in the Name of the Lord. || 1 ||

Friday, October 13, 2023

 ਰਾਮਕਲੀ ਮਹਲਾ ੫ ॥ ਕੋਟਿ ਜਾਪ ਤਾਪ ਬਿਸ੍ਰਾਮ ॥ ਰਿਧਿ ਬੁਧਿ ਸਿਧਿ ਸੁਰ ਗਿਆਨ ॥ ਅਨਿਕ ਰੂਪ ਰੰਗ ਭੋਗ ਰਸੈ ॥ ਗੁਰਮੁਖਿ ਨਾਮੁ ਨਿਮਖ ਰਿਦੈ ਵਸੈ ॥੧॥ ਹਰਿ ਕੇ ਨਾਮ ਕੀ ਵਡਿਆਈ ॥ ਕੀਮਤਿ ਕਹਣੁ ਨ ਜਾਈ ॥੧॥ ਰਹਾਉ ॥ ਸੂਰਬੀਰ ਧੀਰਜ ਮਤਿ ਪੂਰਾ ॥ ਸਹਜ ਸਮਾਧਿ ਧੁਨਿ ਗਹਿਰ ਗੰਭੀਰਾ ॥ ਸਦਾ ਮੁਕਤੁ ਤਾ ਕੇ ਪੂਰੇ ਕਾਮ ॥ ਜਾ ਕੈ ਰਿਦੈ ਵਸੈ ਹਰਿ ਨਾਮ ॥੨॥ ਸਗਲ ਸੂਖ ਆਨੰਦ ਅਰੋਗ ॥ ਸਮਦਰਸੀ ਪੂਰਨ ਨਿਰਜੋਗ ॥ ਆਇ ਨ ਜਾਇ ਡੋਲੈ ਕਤ ਨਾਹੀ ॥ ਜਾ ਕੈ ਨਾਮੁ ਬਸੈ ਮਨ ਮਾਹੀ ॥੩॥ ਦੀਨ ਦਇਆਲ ਗਪਾਲ ਗੋਵਿੰਦ ॥ ਗੁਰਮੁਖਿ ਜਪੀਐ ਉਤਰੈ ਚਿੰਦ ॥ ਨਾਨਕ ਕਉ ਗੁਰਿ ਦੀਆ ਨਾਮੁ ॥ ਸੰਤਨ ਕੀ ਟਹਲ ਸੰਤ ਕਾ ਕਾਮੁ ॥੪॥੧੫॥੨੬॥ 

ਅਰਥ: (ਹੇ ਭਾਈ!) ਪਰਮਾਤਮਾ ਦੇ ਨਾਮ ਦੀ ਮਹੱਤਤਾ ਦੱਸੀ ਨਹੀਂ ਜਾ ਸਕਦੀ, ਹਰਿ-ਨਾਮ ਦਾ ਮੁੱਲ ਪਾਇਆ ਨਹੀਂ ਜਾ ਸਕਦਾ।੧।ਰਹਾਉ।

(ਹੇ ਭਾਈ!) ਗੁਰੂ ਦੀ ਰਾਹੀਂ (ਜਿਸ ਮਨੁੱਖ ਦੇ) ਹਿਰਦੇ ਵਿਚ ਅੱਖ ਦੇ ਫੋਰ ਜਿਤਨੇ ਸਮੇ ਵਾਸਤੇ ਭੀ ਹਰਿ-ਨਾਮ ਵੱਸਦਾ ਹੈ, ਉਹ (ਮਾਨੋ) ਅਨੇਕਾਂ ਰੂਪਾਂ ਰੰਗਾਂ ਅਤੇ ਮਾਇਕ ਪਦਾਰਥਾਂ ਦਾ ਰਸ ਮਾਣਦਾ ਹੈ। ਉਸ ਮਨੁੱਖ ਦੀ ਦੇਵਤਿਆਂ ਵਾਲੀ ਸੂਝ-ਬੂਝ ਹੋ ਜਾਂਦੀ ਹੈ, ਉਸ ਦੀ ਬੁੱਧੀ (ਉੱਚੀ ਹੋ ਜਾਂਦੀ ਹੈ) ਉਹ ਰਿੱਧੀਆਂ ਸਿੱਧੀਆਂ (ਦਾ ਮਾਲਕ ਹੋ ਜਾਂਦਾ ਹੈ) ; ਕ੍ਰੋੜਾਂ ਜਪਾਂ ਤਪਾਂ (ਦਾ ਫਲ ਉਸ ਦੇ ਅੰਦਰਆ ਵੱਸਦਾ ਹੈ।੧।

(ਹੇ ਭਾਈ!) ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਉਹ (ਵਿਕਾਰਾਂ ਦੇ ਟਾਕਰੇ ਤੇ) ਸੂਰਮਾ ਹੈ ਬਹਾਦਰ ਹੈਪੂਰੀ ਅਕਲ ਅਤੇ ਧੀਰਜ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਵਿਚ ਉਸ ਦੀ ਡੂੰਘੀ ਲਗਨ ਬਣੀ ਰਹਿੰਦੀ ਹੈ, ਉਹ ਸਦਾ ਵਿਕਾਰਾਂ ਤੋਂ ਆਜ਼ਾਦ ਰਹਿੰਦਾ ਹੈਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ।੨।

(ਹੇ ਭਾਈ!) ਜਿਸ ਮਨੁੱਖ ਦੇ ਮਨ ਵਿਚ ਹਰਿ-ਨਾਮ ਆ ਵੱਸਦਾ ਹੈ, ਉਹ ਕਿਤੇ ਭਟਕਦਾ ਨਹੀਂ, ਕਿਤੇ ਡੋਲਦਾ ਨਹੀਂ, (ਮਾਇਆ ਦੇ ਪ੍ਰਭਾਵ ਤੋਂ ਉਹ) ਪੂਰੇ ਤੌਰ ਤੇ ਨਿਰਲੇਪ ਰਹਿੰਦਾ ਹੈ, ਸਭਨਾਂ ਵਿਚ ਇਕ ਪਰਮਾਤਮਾ ਦੀ ਜੋਤਿ ਵੇਖਦਾ ਹੈ, ਉਸ ਨੂੰ ਸਾਰੇ ਸੁਖ ਆਨੰਦ ਪ੍ਰਾਪਤ ਰਹਿੰਦੇ ਹਨ, ਉਹ (ਮਾਨਸਕ) ਰੋਗਾਂ ਤੋਂ ਬਚਿਆ ਰਹਿੰਦਾ ਹੈ।੩।

(ਹੇ ਭਾਈ!) ਗੁਰੂ ਦੀ ਸਰਨ ਪੈ ਕੇ ਦੀਨਾਂ ਉਤੇ ਦਇਆ ਕਰਨ ਵਾਲੇ ਗੋਪਾਲ ਗੋਵਿੰਦ ਦਾ ਨਾਮ ਜਪਣਾ ਚਾਹੀਦਾ ਹੈ, (ਜਿਹੜਾ ਮਨੁੱਖ ਜਪਦਾ ਹੈ, ਉਸ ਦਾ) ਚਿੰਤਾ-ਫ਼ਿਕਰ ਦੂਰ ਹੋ ਜਾਂਦਾ ਹੈ। (ਹੇ ਭਾਈ! ਮੈਨੂੰ) ਨਾਨਕ ਨੂੰ ਗੁਰੂ ਨੇ ਪ੍ਰਭੂ ਦਾ ਨਾਮ ਬਖ਼ਸ਼ਿਆ ਹੈ, ਸੰਤ ਜਨਾਂ ਦੀ ਟਹਿਲ (ਦੀ ਦਾਤਿ) ਦਿੱਤੀ ਹੈ। (ਹਰਿ-ਨਾਮ ਦਾ ਸਿਮਰਨ ਹੀਗੁਰੂ ਦਾ (ਦੱਸਿਆ) ਕੰਮ ਹੈ।੪।੧੫।੨੬।



Raamkalee, Fifth Mehla:

Millions of meditations and austerities rest in him,

along with wealth, wisdom, miraculous spiritual powers and angelic spiritual insight.

He enjoys the various shows and forms, pleasures and delicacies;

the Naam, the Name of the Lord, dwells within the heart of the Gurmukh. ||1||

Such is the glorious greatness of the Name of the Lord.

Its value cannot be described. ||1||Pause||

He alone is brave, patient and perfectly wise;


he is intuitively in Samaadhi, profound and unfathomable.

He is liberated forever and all his affairs are perfectly resolved;

the Lord's Name abides within his heart. ||2||

He is totally peaceful, blissful and healthy;

he looks upon all impartially, and is perfectly detached.

He does not come and go, and he never wavers;

the Naam abides in his mind. ||3||

God is Merciful to the meek; He is the Lord of the World, the Lord of the Universe.

The Gurmukh meditates on Him, and his worries are gone.

The Guru has blessed Nanak with the Naam;

he serves the Saints, and works for the Saints. ||4||15||26||


 ਬਿਲਾਵਲੁ ਮਹਲਾ ੫ ਛੰਤ    ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥ 

ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥ 

ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥ ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥

ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥ ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸੰਤਸੰਗਿ ਲਿਵ ਲਾਗੀ ॥੪॥੧॥

ਅਰਥ: ਹੇ ਸਹੇਲੀਏ! ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵਿਆਂ (ਮਨ ਵਿਚ) ਖ਼ੁਸ਼ੀ ਦਾ ਰੰਗ-ਢੰਗ ਬਣ ਜਾਂਦਾ ਹੈ। ਉਸ ਕਦੇ ਨਾਹ ਮਰਨ ਵਾਲੇ ਖਸਮ-ਪ੍ਰਭੂ (ਦਾ ਨਾਮ) ਸੁਣਿਆਂ ਮਨ ਵਿਚ ਚਾਉ ਪੈਦਾ ਹੋ ਜਾਂਦਾ ਹੈ।

(ਜਦੋਂ) ਵੱਡੀ ਕਿਸਮਤ ਨਾਲ (ਕਿਸੇ ਜੀਵ-ਇਸਤ੍ਰੀ ਦੇ) ਮਨ ਵਿਚ ਪਰਮਾਤਮਾ-ਪਤੀ ਦਾ ਪਿਆਰ ਪੈਦਾ ਹੁੰਦਾ ਹੈ, (ਤਦੋਂ ਉਹ ਉਤਾਵਲੀ ਹੋ ਹੋ ਪੈਂਦੀ ਹੈ ਕਿ ਉਸ) ਸਾਰੇ ਗੁਣਾਂ ਦੇ ਮਾਲਕ ਪ੍ਰਭੂ-ਪਤੀ ਨੂੰ ਕਦੋਂ ਮਿਲਿਆ ਜਾ ਸਕੇਗਾ। (ਉਸ ਨੂੰ ਅੱਗੋਂ ਇਹ ਉੱਤਰ ਮਿਲਦਾ ਹੈ-ਜੇ) ਆਤਮਕ ਅਡੋਲਤਾ ਵਿਚ ਲੀਨ ਰਹੀਏ ਤਾਂ ਪਰਮਾਤਮਾ-ਪਤੀ ਮਿਲ ਪੈਂਦਾ ਹੈ। (ਉਹ ਭਾਗਾਂ ਵਾਲੀ ਜੀਵ-ਇਸਤ੍ਰੀ ਮੁੜ ਮੁੜ ਪੁੱਛਦੀ ਹੈ-) ਹੇ ਸਹੇਲੀਏ! ਮੈਨੂੰ ਮਤਿ ਦੇਹਿ, ਕਿ ਕਿਸ ਤਰੀਕੇ ਨਾਲ ਪ੍ਰਭੂ-ਪਤੀ ਮਿਲ ਸਕਦਾ ਹੈ (ਹੇ ਸਹੇਲੀਏ! ਦੱਸ) ਮੈਂ ਦਿਨ ਰਾਤ ਖਲੋਤੀ ਤੇਰੀ ਸੇਵਾ ਕਰਾਂਗੀ।

ਨਾਨਕ (ਭੀ) ਬੇਨਤੀ ਕਰਦਾ ਹੈ-(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ, (ਮੈਨੂੰ ਆਪਣੇਲੜ ਨਾਲ ਲਾਈ ਰੱਖ।੧।

ਹੇ ਭਾਈ! ਪਰਮਾਤਮਾ ਦਾ ਨਾਮ ਕੀਮਤੀ ਰਤਨ ਹੈ, ਜਿਹੜਾ ਮਨੁੱਖ ਇਹ) ਹਰਿ-ਨਾਮ ਵਿਹਾਝਦਾ ਹੈ, (ਉਸ ਦੇ ਅੰਦਰ) ਧੀਰਜ ਪੈਦਾ ਹੋ ਜਾਂਦੀ ਹੈ। ਪਰ ਇਹ ਨਾਮ-ਰਤਨ (ਕੋਈ ਵਿਰਲਾ) ਖੋਜ ਕਰਨ ਵਾਲਾ ਮਨੁੱਖ ਭਾਲ ਕਰ ਕੇ ਸੰਤ ਜਨਾਂ ਪਾਸੋਂ ਹੀ ਹਾਸਲ ਕਰਦਾ ਹੈ। ਜਿਸ ਵਡ-ਭਾਗੀ ਮਨੁੱਖ ਨੂੰ ਪਿਆਰੇ ਸੰਤ ਜਨ ਮਿਲ ਪੈਂਦੇ ਹਨ, (ਉਹੀ) ਮਿਹਰ ਕਰ ਕੇ (ਉਸ ਨੂੰ) ਅਕੱਥ ਪ੍ਰਭੂ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਂਦੇ ਹਨ।

ਹੇ ਭਾਈ! ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਸੁਰਤਿ ਜੋੜ ਕੇ, ਮਨ ਲਾ ਕੇ ਪ੍ਰਭੂ-ਚਰਨਾਂ ਨਾਲ ਪਿਆਰ ਪਾ ਕੇ (ਪਰਮਾਤਮਾ ਦਾ) ਨਾਮ ਸਿਮਰਿਆ ਕਰ। ਪ੍ਰਭੂ ਦੇ ਦਰ ਤੇ (ਦੋਵੇਂ) ਹੱਥ ਜੋੜ ਕੇ ਅਰਦਾਸ ਕਰਿਆ ਕਰ। (ਜਿਹੜਾ ਮਨੁੱਖ ਨਿੱਤ ਅਰਦਾਸ ਕਰਦਾ ਰਹਿੰਦਾ ਹੈ, ਉਸ ਨੂੰ ਮਨੁੱਖਾ ਜੀਵਨ ਦੀ) ਖੱਟੀ (ਵਜੋਂ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦੀ ਦਾਤਿ) ਮਿਲਦੀ ਹੈ।

ਹੇ ਅਪਹੁੰਚ ਤੇ ਆਥਾਹ ਪ੍ਰਭੂ! ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ-ਮੈਂ ਤੇਰਾ ਦਾਸ ਹਾਂ, ਤੂੰ ਮੇਰਾ ਮਾਲਕ ਹੈਂ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਬਖ਼ਸ਼੨।

 (ਕੁੜੀ ਮੁੰਡੇ ਦੇ ਵਿਆਹ ਦਾ ਮੁਹੂਰਤ ਮਿਥਿਆ ਜਾਂਦਾ ਹੈ। ਲਾੜੇ ਦੇ ਨਾਲ ਜਾਂਞੀ ਆਉਂਦੇ ਹਨ, ਲੜਕੀ ਵਾਲਿਆਂ ਦੇ ਘਰ ਢੁਕਦੇ ਹਨ, ਲੜਕੀ ਦੇ ਸਨ-ਬੰਧੀਆਂ ਦੇ ਮਨ ਵਿਚ ਉਸ ਵੇਲੇ ਖ਼ੁਸ਼ੀ ਹੁੰਦੀ ਹੈ। ਜਾਂਞੀਆਂ ਨੂੰ ਉਹ ਕਈ ਸੁਆਦਲੇ ਭੋਜਨ ਖੁਆਂਦੇ ਹਨ। ਪਾਂਧਾ ਲਾਵਾਂ ਪੜ੍ਹ ਕੇ ਲੜਕੇ ਲੜਕੀ ਦਾ ਮੇਲ ਕਰ ਦੇਂਦਾ ਹੈ। (ਇਸੇ ਤਰ੍ਹਾਂ ਸਾਧ ਸੰਗਤਿ ਦੀ ਬਰਕਤ ਨਾਲ ਜੀਵ-ਇਸਤ੍ਰੀ ਅਤੇ ਪ੍ਰਭੂ-ਪਤੀ ਦੇ ਮਿਲਾਪ ਦਾ) ਕਦੇ ਨਾਹ ਖੁੰਝਣ ਵਾਲਾ ਮੁਹੂਰਤ ਸੋਧਿਆ ਜਾਂਦਾ ਹੈ। (ਸਾਧ ਸੰਗਤਿ ਦੀ ਕਿਰਪਾ ਨਾਲ ਜੀਵ-ਇਸਤ੍ਰੀ ਦਾ) ਪੂਰਨ ਪਰਮਾਤਮਾ ਨਾਲ ਮਿਲਾਪ (ਵਿਆਹ) ਹੋ ਜਾਂਦਾ ਹੈ, (ਜੀਵ-ਇਸਤ੍ਰੀ ਦੇ ਹਿਰਦੇ ਵਿਚ) ਸਾਰੇ ਸੁਖ ਆ ਵੱਸਦੇ ਹਨ (ਪ੍ਰਭੂ-ਪਤੀ ਨਾਲੋਂ ਉਸਦਾ) ਵਿਛੋੜਾ ਮੁੱਕ ਜਾਂਦਾ ਹੈ।

ਸੰਤ ਜਨ ਮਿਲ ਕੇ (ਸਾਧ ਸੰਗਤਿ ਵਿਚ) ਆਉਂਦੇ ਹਨ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ (ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ ਇਹ ਸਤਸੰਗੀ) ਅਸਚਰਜ ਜਾਂਞੀ ਬਣ ਜਾਂਦੇ ਹਨ। (ਸੰਤ ਜਨ) ਮਿਲ ਕੇ (ਸਾਧ ਸੰਗਤਿ ਵਿਚ) ਇਕੱਠੇ ਹੁੰਦੇ ਹਨ, ਆਤਮਕ ਅਡੋਲਤਾ ਵਿਚ (ਟਿਕਦੇ ਹਨ, ਮਾਨੋ, ਲੜਕੀ ਵਾਲਿਆਂ ਦੇ ਘਰ) ਢੁਕਾਉ ਹੋ ਰਿਹਾ ਹੈ, (ਜਿਵੇਂ,) ਲੜਕੀ ਦੇ ਸਨਬੰਧੀਆਂ ਦੇ ਮਨ ਵਿਚ ਚਾਉ ਪੈਦਾ ਹੁੰਦਾ ਹੈ (ਤਿਵੇਂ, ਜਿੰਦ ਦੇ ਸਾਥੀਆਂ ਦੇ ਮਨ ਵਿਚ, ਸਾਰੇ ਗਿਆਨ-ਇੰਦ੍ਰਿਆਂ ਦੇ ਅੰਦਰ ਉਤਸ਼ਾਹ ਪੈਦਾ ਹੁੰਦਾ ਹੈ। (ਸਾਧ ਸੰਗਤਿ ਦੇ ਪਰਤਾਪ ਨਾਲ ਜੀਵ-ਇਸਤ੍ਰੀ ਦੀ) ਜਿੰਦ ਪ੍ਰਭੂ ਦੀ ਜੋਤਿ ਵਿਚ ਮਿਲ ਕੇ ਤਾਣੇ-ਪੇਟੇ ਵਾਂਗ ਇਕ-ਮਿਕ ਹੋ ਜਾਂਦੀ ਹੈ (ਜਿਵੇਂ ਜਾਂਞੀਆਂ ਮਾਂਞੀਆਂ ਨੂੰ) ਸਾਰੇ ਸੁਆਦਲੇ ਭੋਜਨ ਛਕਾਏ ਜਾਂਦੇ ਹਨ, (ਤਿਵੇਂ ਜੀਵ-ਇਸਤ੍ਰੀ ਨੂੰ) ਪਰਮਾਤਮਾ ਦਾ ਨਾਮ-ਭੋਜਨ ਪ੍ਰਾਪਤ ਹੁੰਦਾ ਹੈ।

ਨਾਨਕ ਬੇਨਤੀ ਕਰਦਾ ਹੈ-(ਇਹ ਸਾਰੀ ਗੁਰੂ ਦੀ ਹੀ ਮਿਹਰ ਹੈ) ਗੁਰੂ-ਸੰਤ ਨੇ (ਸਰਨ ਪਈ) ਸਾਰੀ ਲੁਕਾਈ ਨੂੰ ਸਾਰੇ ਜਗਤ ਦਾ ਮੂਲ ਸਭਨਾਂ ਤਾਕਤਾਂ ਦਾ ਮਾਲਕ ਪਰਮਾਤਮਾ ਮਿਲਾਇਆ ਹੈ।੩।

 (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਚਰਨੀਂ ਲੱਗਦੀ ਹੈ, ਉਸ ਦੇ (ਹਿਰਦੇ-) ਘਰ ਵਿਚ ਪ੍ਰਭੂ-ਪਤੀ ਆ ਬੈਠਦਾ ਹੈ, ਉਸ ਦਾ (ਸਰੀਰ-) ਭਵਨ ਸੋਹਣਾ ਹੋ ਜਾਂਦਾ ਹੈਉਸ ਦੀ (ਹਿਰਦਾ-) ਧਰਤੀ ਭਾਗਾਂ ਵਾਲੀ ਬਣ ਜਾਂਦੀ ਹੈ। (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਚਰਨੀਂ ਲੱਗਦੀ ਹੈ, ਉਹ ਆਤਮਕ ਅਡੋਲਤਾ ਵਿਚ (ਟਿਕ ਕੇ ਵਿਕਾਰਾਂ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੀ ਹੈ, ਉਸ ਦੀਆਂ ਸਾਰੀਆਂ ਇੱਛਾਂ ਪੂਰੀਆਂ ਹੋ ਜਾਂਦੀਆਂ ਹਨ। ਸਾਧ ਸੰਗਤਿ ਦੀ ਚਰਨ-ਧੂੜ ਦੇ ਪਰਤਾਪ ਨਾਲ (ਉਸ ਦੇ ਅੰਦਰੋਂ) ਮਮਤਾ ਵਧਾਣ ਵਾਲੀ ਆਸ ਖ਼ਤਮ ਹੋ ਜਾਂਦੀ ਹੈ, ਉਸ ਨੂੰ ਚਿਰਾਂ ਦੇ ਵਿਛੁੜੇ ਹੋਏ ਪ੍ਰਭੂ-ਕੰਤ ਜੀ ਮਿਲ ਪੈਂਦੇ ਹਨ।

ਨਾਨਕ ਬੇਨਤੀ ਕਰਦਾ ਹੈ-(ਗੁਰੂ ਦੀ ਚਰਨੀਂ ਲੱਗੀ ਹੋਈ ਜੀਵ-ਇਸਤ੍ਰੀ ਦੇ ਅੰਦਰ) ਹਰ ਵੇਲੇ ਆਤਮਕ ਆਨੰਦ ਦੇ ਵਾਜੇ ਵੱਜਦੇ ਰਹਿੰਦੇ ਹਨ (ਜਿਸ ਦਾ ਸਦਕਾ ਉਹ ਆਪਣੇ) ਮਨ ਦੀ ਹਉਮੈ ਵਾਲੀ ਮਤਿ ਤਿਆਗ ਦੇਂਦੀ ਹੈ ਸਾਧ ਸੰਗਤਿ ਵਿਚ ਰਹਿ ਕੇ ਉਸ ਦੀ ਸੁਰਤਿ ਮਾਲਕ-ਪ੍ਰਭੂ ਵਿਚ ਲੱਗੀ ਰਹਿੰਦੀ ਹੈ, ਉਹ ਜੀਵ-ਇਸਤ੍ਰੀ ਮਾਲਕ-ਪ੍ਰਭੂ ਦੀ ਸਰਨ ਪਈ ਰਹਿੰਦੀ ਹੈ।੪।੧।

BILAAVAL, FIFTH MEHL, CHHANT:
ONE UNIVERSAL CREATOR GOD. BY THE GRACE OF THE TRUE GURU: 

The time of rejoicing has come; I sing of my Lord God. I have heard of my Imperishable Husband Lord, and happiness fills my mind. My mind is in love with Him; when shall I realize my great good fortune, and meet with my Perfect Husband? If only I could meet the Lord of the Universe, and be automatically absorbed into Him; tell me how, O my companions! Day and night, I stand and serve my God; how can I attain Him? Prays Nanak, have mercy on me, and attach me to the hem of Your robe, O Lord. || 1 || Joy has come! I have purchased the jewel of the Lord. Searching, the seeker has found the Lord with the Saints. I have met the Beloved Saints, and they have blessed me with their kindness; I contemplate the Unspoken Speech of the Lord. With my consciousness centered, and my mind one-pointed, I meditate on my Lord and Master, with love and affection. With my palms pressed together, I pray unto God, to bless me with the profit of the Lord’s Praise. Prays Nanak, I am Your slave. My God is inaccessible and unfathomable. || 2 || The date for my wedding is set, and cannot be changed; my union with the Lord is perfect. I am totally at peace, and my separation from Him has ended. The Saints meet and come together, and meditate on God; they form a wondrous wedding party. Gathering together, they arrive with poise and grace, and love fills the minds of the bride’s family. Her light blends with His Light, through and through, and everyone enjoys the Nectar of the Lord’s Name. Prays Nanak, the Saints have totally united me with God, the All-powerful Cause of causes. || 3 || Beautiful is my home, and beauteous is the earth. God has entered the home of my heart; I touch the Guru’s feet. Grasping the Guru’s feet, I awake in peace and poise. All my desires are fulfilled. My hopes are fulfilled, through the dust of the feet of the Saints. After such a long separation, I have met my Husband Lord. Night and day, the sounds of ecstasy resound and resonate; I have forsaken my stubborn-minded intellect. Prays Nanak, I seek the Sanctuary of my Lord and Master; in the Society 

Wednesday, October 11, 2023

 ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥ ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥ ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥੨॥੧੦॥੯੬॥ 



ਬਿਲਾਵਲੁ ਮਹਲਾ ੫ ॥

(ਹੇ ਭਾਈ! ਪਤਾ ਨਹੀਂ ਜੀਵ) ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ । (ਜੀਵ ਸਾਰੇ ਮੰਦੇ ਕਰਮ) ਕਰਦੇ ਕਰਾਂਦੇ ਭੀ ਹਨ, (ਫਿਰ) ਮੁੱਕਰ ਭੀ ਜਾਂਦੇ ਹਨ (ਕਿ ਅਸਾਂ ਨਹੀਂ ਕੀਤੇ) । ਪਰ ਪਰਮਾਤਮਾ ਸਦਾ ਸਭ ਜੀਵਾਂ ਦੇ ਨਾਲ ਵੱਸਦਾ (ਸਭਨਾਂ ਦੀਆਂ ਕਰਤੂਤਾਂ) ਵੇਖਦਾ ਸੁਣਦਾ ਹੈ ।੧।ਰਹਾਉ। ਹੇ ਭਾਈ! ਕੱਚ ਦਾ ਵਪਾਰ ਕਰਨਾ, ਸੋਨਾ ਛੱਡ ਦੇਣਾ, ਸੱਚੇ ਮਿੱਤਰ ਤਿਆਗ ਕੇ ਵੈਰੀ ਨਾਲ ਪਿਆਰ (ਇਹ ਹਨ ਜੀਵਾਂ ਦੀਆਂ ਕਰਤੂਤਾਂ) । ਪਰਮਾਤਮਾ (ਦਾ ਨਾਮ) ਕੌੜਾ ਲੱਗਣਾ, ਮਾਇਆ ਦਾ ਮੋਹ ਮਿੱਠਾ ਲੱਗਣਾ (ਇਹ ਹੈ ਨਿੱਤ ਦਾ ਸੁਭਾਉ ਜੀਵਾਂ ਦਾ । ਮਾਇਆ ਦੇ ਮੋਹ ਵਿਚ ਫਸ ਕੇ ਸਦਾ ਖਿੱਝਦੇ ਰਹਿੰਦੇ ਹਨ) ।੧। ਹੇ ਭਾਈ! ਜੀਵ (ਸਦਾ) ਮੋਹ ਦੇ ਅੰਨ੍ਹੇ (ਹਨੇਰੇ) ਖੂਹ ਵਿਚ ਪਏ ਰਹਿੰਦੇ ਹਨ, (ਜੀਵਾਂ ਨੂੰ ਸਦਾ) ਭਟਕਣਾ ਲੱਗੀ ਰਹਿੰਦੀ ਹੈ, ਮੋਹ ਦੇ ਹਨੇਰੇ ਜਕੜ ਵਿਚ ਫਸੇ ਰਹਿੰਦੇ ਹਨ (ਪਤਾ ਨਹੀਂ ਇਹ ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ) । ਹੇ ਨਾਨਕ! ਆਖ ਜਿਸ ਮਨੁੱਖ ਉੱਤੇ ਪ੍ਰਭੂ ਦਇਆਵਾਨ ਹੁੰਦਾ ਹੈ, ਉਸ ਨੂੰ ਗੁਰੂ ਮਿਲ ਪੈਂਦਾ ਹੈ (ਤੇ, ਗੁਰੂ ਉਸ ਦੀ) ਬਾਂਹ ਫੜ ਕੇ (ਉਸ ਨੂੰ ਹਨੇਰੇ ਖੂਹ ਵਿਚੋਂ) ਕੱਢ ਲੈਂਦਾ ਹੈ ।੨।੧੦।੯੬।

BILAAVAL, FIFTH MEHL:

Why do you wander in delusion like this? You act, and incite others to act, and then deny it. The Lord is always with you; He sees and hears everything. || 1 || Pause || You purchase glass, and discard gold; you are in love with your enemy, while you renounce your true friend. That which exists, seems bitter; that which does not exist, seems sweet to you. Engrossed in corruption, you are burning away. || 1 || The mortal has fallen into the deep, dark pit, and is entangled in the darkness of doubt, and the bondage of emotional attachment. Says Nanak, when God becomes merciful, one meets with the Guru, who takes him by the arm, and lifts him out. || 2 || 10 || 96 ||

Tuesday, October 10, 2023

 

ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:
RAAG GOND, CHAU-PADAS, FOURTH MEHL, FIRST HOUSE:
Oh my mind! Hope for (the help of) the Lord of the world. Whoever hopes for someone else besides God, that hope is not successful, that hope goes in vain. 1. Stay.

Hey brother! If you trust only in God in your mind, then you will get many desired fruits, (because) God knows everything that is used in the mind (of those beings), and God does not know anything. He does not let his hard work go to waste. So, oh my mind! Always have hope of that Master-God, who is present in all beings. 1.
Oh my mind! What this whole family is showing is (the root of) Maya's attachment. Don't waste your life hoping for this family. There is nothing in the hands of those concerned. What can these ideas do? Their efforts cannot be successful. So, oh my mind! Hope only in your beloved Lord, He can pass you through, can also save your family (from every calamity). 2.
Hey brother! If you (apart from the Lord) hope for other illusions etc., do not think that illusion will be of any use to you. Maya wali aasa (apart from Lord) is another love, it is all false love, it will perish in a moment. Oh my mind! Have hope only in the beloved Lord who is eternal, that Lord will make all your hard work successful. 3.
But, O my Lord! With your inspiration, the living being hopes, the mind becomes full of joy. Every living being hopes as you inspire. O my lord! No creature can control anything - my Guru has given me this insight. O Lord! You yourself know the (held) hope of (your) slave Nanak (that longing is that) by seeing the Lord (Nanak's mind) be satisfied with the blessing of the vision (from Maya's hopes). 4.1.

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥

ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥ ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥ ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥ ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥ ਇਨ੍ਹ੍ਹ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨ੍ਹ੍ਹ ਕਾ ਵਾਹਿਆ ਕਛੁ ਨ ਵਸਾਈ ॥ ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥੨॥ ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥ ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥ ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥ ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥ ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੈ ਸਤਿਗੁਰਿ ਬੂਝ ਬੁਝਾਈ ॥ ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤ੍ਰਿਪਤਾਈ ॥੪॥੧॥

ਅਰਥ: ਹੇ ਮੇਰੇ ਮਨ! ਜਗਤ ਦੇ ਮਾਲਕ ਧਰਤੀ ਦੇ ਸਾਈਂ ਦੀ (ਸਹਾਇਤਾ ਦੀ) ਆਸ ਰੱਖਿਆ ਕਰ। ਪਰਮਾਤਮਾ ਤੋਂ ਬਿਨਾ ਜੇਹੜੀ ਭੀ ਕਿਸੇ ਹੋਰ ਦੀ ਆਸ ਕਰੀਦੀ ਹੈ, ਉਹ ਆਸ ਸਫਲ ਨਹੀਂ ਹੁੰਦੀ, ਉਹ ਆਸ ਵਿਅਰਥ ਜਾਂਦੀ ਹੈ।੧।ਰਹਾਉ।

ਹੇ ਭਾਈ! ਜੇ ਤੂੰ ਆਪਣੇ ਮਨ ਵਿਚ ਆਪਣੇ ਚਿੱਤ ਵਿਚ ਸਿਰਫ਼ ਪਰਮਾਤਮਾ ਉਤੇ ਭਰੋਸਾ ਰੱਖੇਂ, ਤਾਂ ਤੂੰ ਅਨੇਕਾਂ ਹੀ ਮਨ-ਮੰਗੇ ਫਲ ਹਾਸਲ ਕਰ ਲਏਂਗਾ, (ਕਿਉਂਕਿ) ਪਰਮਾਤਮਾ ਉਹ ਸਭ ਕੁਝ ਜਾਣਦਾ ਹੈ ਜੋ (ਅਸਾਂ ਜੀਵਾਂ ਦੇ) ਮਨ ਵਿਚ ਵਰਤਦਾ ਹੈ, ਅਤੇ, ਪਰਮਾਤਮਾ ਕਿਸੇ ਦੀ ਕੀਤੀ ਹੋਈ ਮੇਹਨਤ ਰਤਾ ਭਰ ਭੀ ਅਜਾਈਂ ਨਹੀਂ ਜਾਣ ਦੇਂਦਾ। ਸੋ, ਹੇ ਮੇਰੇ ਮਨ! ਉਸ ਮਾਲਕ-ਪਰਮਾਤਮਾ ਦੀ ਸਦਾ ਆਸ ਰੱਖ, ਜੇਹੜਾ ਸਭ ਜੀਵਾਂ ਵਿਚ ਮੌਜੂਦ ਹੈ।੧।

ਹੇ ਮੇਰੇ ਮਨ! ਜੋ ਇਹ ਸਾਰਾ ਪਰਵਾਰ ਦਿੱਸ ਰਿਹਾ ਹੈ, ਇਹ ਮਾਇਆ ਦੇ ਮੋਹ (ਦਾ ਮੂਲ) ਹੈ। ਇਸ ਪਰਵਾਰ ਦੀ ਆਸ ਰੱਖ ਕੇ ਕਿਤੇ ਆਪਣਾ ਜੀਵਨ ਵਿਅਰਥ ਨਾਹ ਗਵਾ ਲਈਂ। ਇਹਨਾਂ ਸੰਬੰਧੀਆਂ ਦੇ ਹੱਥ ਵਿਚ ਕੁਝ ਨਹੀਂ। ਇਹ ਵਿਚਾਰੇ ਕੀਹ ਕਰ ਸਕਦੇ ਹਨਇਹਨਾਂ ਦਾ ਲਾਇਆ ਹੋਇਆ ਜ਼ੋਰ ਸਫਲ ਨਹੀਂ ਹੋ ਸਕਦਾ। ਸੋ, ਹੇ ਮੇਰੇ ਮਨ! ਆਪਣੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖਉਹੀ ਤੈਨੂੰ ਪਾਰ ਲੰਘਾ ਸਕਦਾ ਹੈ, ਤੇਰੇ ਪਰਵਾਰ ਨੂੰ ਭੀ (ਹਰੇਕ ਬਿਪਤਾ ਤੋਂ) ਛੁਡਾ ਸਕਦਾ ਹੈ।੨।

ਹੇ ਭਾਈ! ਜੇ ਤੂੰ (ਪ੍ਰਭੂ ਨੂੰ ਛੱਡ ਕੇ) ਹੋਰ ਮਾਇਆ ਆਦਿਕ ਦੀ ਆਸ ਬਣਾਏਂਗਾ, ਕਿਤੇ ਇਹ ਨਾਹ ਸਮਝ ਲਈਂ ਕਿ ਮਾਇਆ ਤੇਰੇ ਕਿਸੇ ਕੰਮ ਆਵੇਗੀ। ਮਾਇਆ ਵਾਲੀ ਆਸ (ਪ੍ਰਭੂ ਤੋਂ ਬਿਨਾ) ਦੂਜਾ ਪਿਆਰ ਹੈ, ਇਹ ਸਾਰਾ ਝੂਠਾ ਪਿਆਰ ਹੈ, ਇਹ ਤਾਂ ਇਕ ਖਿਨ ਵਿਚ ਨਾਸ ਹੋ ਜਾਇਗਾ। ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹ ਪ੍ਰਭੂ ਤੇਰੀ ਕੀਤੀ ਹੋਈ ਸਾਰੀ ਮੇਹਨਤ ਸਫਲ ਕਰੇਗਾ।੩।

ਪਰ, ਹੇ ਮੇਰੇ ਮਾਲਕ-ਪ੍ਰਭੂ! ਤੇਰੀ ਹੀ ਪ੍ਰੇਰਨਾ ਨਾਲ ਜੀਵ ਆਸਾਂ ਧਾਰਦਾ ਹੈ, ਮਨ ਦੇ ਫੁਰਨੇ ਬਣਾਂਦਾ ਹੈ। ਹਰੇਕ ਜੀਵ ਉਹੋ ਜਿਹੀ ਹੀ ਆਸ ਧਾਰਦਾ ਹੈ ਜਿਹੋ ਜਿਹੀ ਤੂੰ ਪ੍ਰੇਰਨਾ ਕਰਦਾ ਹੈਂ। ਹੇ ਮੇਰੇ ਮਾਲਕ! ਕਿਸੇ ਭੀ ਜੀਵ ਦੇ ਕੁਝ ਵੱਸ ਨਹੀਂ-ਮੈਨੂੰ ਤਾਂ ਮੇਰੇ ਗੁਰੂ ਨੇ ਇਹ ਸੂਝ ਬਖ਼ਸ਼ੀ ਹੈ। ਹੇ ਪ੍ਰਭੂ! (ਆਪਣੇ) ਦਾਸ ਨਾਨਕ ਦੀ (ਧਾਰੀ ਹੋਈ) ਆਸ ਤੂੰ ਆਪ ਹੀ ਜਾਣਦਾ ਹੈਂ (ਉਹ ਤਾਂਘ ਇਹ ਹੈ ਕਿ) ਪ੍ਰਭੂ ਦਾ ਦਰਸ਼ਨ ਕਰ ਕੇ (ਨਾਨਕ ਦਾ ਮਨ) ਦਰਸ਼ਨ ਦੀ ਬਰਕਤ ਨਾਲ (ਮਾਇਆ ਦੀਆਂ ਆਸਾਂ ਵੱਲੋਂ) ਰੱਜਿਆ ਰਹੇ।੪।੧।

Monday, October 9, 2023

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ   ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥

ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥

ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥

 ਇਹ ਜਗਤ (ਭਾਵ, ਹਰੇਕ ਜੀਵ) (ਇਹ ਚੀਜ਼ 'ਮੇਰੀ' ਬਣ ਜਾਏ, ਇਹ ਚੀਜ਼ 'ਮੇਰੀ' ਹੋ ਜਾਏ-ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖਿ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ।੧।

ਜਿਨ੍ਹਾਂ ਮਨੁੱਖਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ, ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਉਹਨਾਂ ਨੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ।

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ। ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ)।੨।


ਜਦੋਂ ਪ੍ਰਭੂ ਨੇ ਆਪਣਾ ਆਪ (ਹੀ) ਪੈਦਾ ਕੀਤਾ ਹੋਇਆ ਸੀ ਤਦੋਂ ਕੋਈ ਹੋਰ ਦੂਜਾ ਨਹੀਂ ਸੀ, ਸਲਾਹ ਮਸ਼ਵਰਾ ਭੀ ਆਪ ਹੀ ਕਰਦਾ ਸੀ, ਜੋ ਕਰਦਾ ਸੀ ਸੋ ਹੁੰਦਾ ਸੀ। ਉਸ ਵੇਲੇ ਨਾਹ ਆਕਾਸ਼ ਨਾਹ ਪਾਤਾਲ ਤੇ ਨਾਹ ਇਹ ਤ੍ਰੈਵੇ ਲੋਕ ਸਨ, ਕੋਈ ਉਤਪੱਤੀ ਅਜੇ ਨਹੀਂ ਸੀ ਹੋਈ, ਆਕਾਰ-ਰਹਿਤ ਪਰਮਾਤਮਾ ਅਜੇ ਆਪ ਹੀ ਆਪ ਸੀ।

ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਕਰਦਾ ਹੈ ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ।੧।


This world (meaning, every living being) (this thing becomes 'mine', this thing becomes 'mine'-this) is so stuck in the unknown that it is not trying to live. Those who walk on the words of Satguru, they learn the way of life, those who attach their mind to the Lord's feet, understand, they live forever, (because) O Nanak! Faced with the Guru, Lord Lord of Mercy comes to dwell in the mind and Gurmukhs reach that state where the mind is not swayed by material things. 1.


Those people who are infatuated with Maya, who are infatuated with the love of Maya, never wake up (from this oblivion), they have anxiety and conflict in their minds, they have brought this burden of the world's lamps on their heads. has happened The habit of the people who follow their own mind is that they never think about the Gur Shabad. O Nanak! They have not been blessed with the name of God, they are lost in birth and life kills them and destroys them (ie, they are always suffering from the hands of death). 2.

stanza Take care of yourself, then there is no one else. The decision is to do whatever you want to do. Tadhu akasu na patalu hai na trai loi ॥ Then you are self-deprecating. Jiu tisu bhavai tivai kare tisu binu avaru na koi.1.


Sunday, October 8, 2023

 

ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥

ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ।

ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।

ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩।

ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪।

ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।

ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ।

ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ (ਆਤਮਕ ਮੌਤ ਤੋਂਬਚ ਜਾਂਦੇ ਹਨ।੭।

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ (ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।੮।੧।

SORAT’H, THIRD MEHL FIRST HOUSE, TI-TUKAS:
ONE UNIVERSAL CREATOR GOD. BY THE GRACE OF THE TRUE GURU:

You always preserve the honor of Your devotees, O Dear Lord; You have protected them from the very beginning of time. You protected Your servant Prahlaad, O Dear Lord, and annihilated Harnaakhash. The Gurmukhs place their faith in the Dear Lord, but the self-willed manmukhs are deluded by doubt. || 1 || O Dear Lord, this is Your Glory. You preserve the honor of Your devotees, O Lord Master; Your devotees seek Your Sanctuary. || Pause || The Messenger of Death cannot touch Your devotees; death cannot even approach them. The Name of the Lord alone abides in their minds; through the Naam, the Name of the Lord, they find liberation. Wealth and all the spiritual powers of the Siddhis fall at the feet of the Lord’s devotees; they obtain peace and poise from the Guru. || 2 || The self-willed manmukhs have no faith; they are filled with greed and self-interest. They are not Gurmukh — they do not understand the Word of the Shabad in their hearts; they do not love the Naam, the Name of the Lord. Their masks of falsehood and hypocrisy shall fall off; the self-willed manmukhs speak with insipid words. || 3 || You are pervading through Your devotees, O Dear God; through Your devotees, You are known.All the people are enticed by Maya; they are Yours, Lord — You alone are the Architect of Destiny. Overcoming my egotism and quieting the desires within my mind, I have come to realize the Word of the Guru’s Shabad. || 4 || God automatically does the work of those who love the Name of the Lord. By Guru’s Grace, he ever dwells in their minds, and He resolves all their affairs. Whoever challenges them is destroyed; they have the Lord God as their Savior. || 5 || Without serving the True Guru, no one finds the Lord; the self-willed manmukhs die crying out in pain. They come and go, and find no place of rest; in pain and suffering, they perish. But one who becomes Gurmukh drinks in the Ambrosial Nectar, and is easily absorbed in the True Name. || 6 || Without serving the True Guru, one cannot escape reincarnation, even by performing numerous rituals. Those who read the Vedas, and argue and debate without the Lord, lose their honor. True is the True Guru, and True is the Word of His Bani; in the Guru’s Sanctuary, one is saved. || 7 || Those whose minds are filled with the Lord are judged as true in the Court of the Lord; they are hailed as true in the True Court. Their praises echo throughout the ages, and no one can erase them. Nanak is forever a sacrifice to those who enshrine the Lord within their hearts. || 8 || 1 ||

 ਸਲੋਕੁ ਮਃ ੧ ॥ ਸਚੇ ਤੇਰੇ ਖੰਡ ਸਚੇ ਬ੍ਰਹਮੰਡ ॥ ਸਚੇ ਤੇਰੇ ਲੋਅ ਸਚੇ ਆਕਾਰ ॥ ਸਚੇ ਤੇਰੇ ਕਰਣੇ ਸਰਬ ਬੀਚਾਰ ॥ ਸਚਾ ਤੇਰਾ ਅਮਰੁ ਸਚਾ ਦੀਬਾਣੁ ॥ ਸਚਾ ਤੇਰਾ ਹੁਕਮੁ ਸਚਾ ਫੁਰਮਾਣੁ ॥ ਸਚਾ ਤੇਰਾ ਕਰਮੁ ਸਚਾ ਨੀਸਾਣੁ ॥ ਸਚੇ ਤੁਧੁ ਆਖਹਿ ਲਖ ਕਰੋੜਿ ॥ ਸਚੈ ਸਭਿ ਤਾਣਿ ਸਚੈ ਸਭਿ ਜੋਰਿ ॥ ਸਚੀ ਤੇਰੀ ਸਿਫਤਿ ਸਚੀ ਸਾਲਾਹ ॥ ਸਚੀ ਤੇਰੀ ਕੁਦਰਤਿ ਸਚੇ ਪਾਤਿਸਾਹ ॥ ਨਾਨਕ ਸਚੁ ਧਿਆਇਨਿ ਸਚੁ ॥ ਜੋ ਮਰਿ ਜੰਮੇ ਸੁ ਕਚੁ ਨਿਕਚੁ ॥੧॥ 


ਮਃ ੧ ॥ ਵਡੀ ਵਡਿਆਈ ਜਾ ਵਡਾ ਨਾਉ ॥ ਵਡੀ ਵਡਿਆਈ ਜਾ ਸਚੁ ਨਿਆਉ ॥ ਵਡੀ ਵਡਿਆਈ ਜਾ ਨਿਹਚਲ ਥਾਉ ॥ ਵਡੀ ਵਡਿਆਈ ਜਾਣੈ ਆਲਾਉ ॥ ਵਡੀ ਵਡਿਆਈ ਬੁਝੈ ਸਭਿ ਭਾਉ ॥ ਵਡੀ ਵਡਿਆਈ ਜਾ ਪੁਛਿ ਨ ਦਾਤਿ ॥ ਵਡੀ ਵਡਿਆਈ ਜਾ ਆਪੇ ਆਪਿ ॥ ਨਾਨਕ ਕਾਰ ਨ ਕਥਨੀ ਜਾਇ ॥ ਕੀਤਾ ਕਰਣਾ ਸਰਬ ਰਜਾਇ ॥੨॥ 


ਮਹਲਾ ੨ ॥ ਇਹੁ ਜਗੁ ਸਚੈ ਕੀ ਹੈ ਕੋਠੜੀ ਸਚੇ ਕਾ ਵਿਚਿ ਵਾਸੁ ॥ ਇਕਨ੍ਹ੍ਹਾ ਹੁਕਮਿ ਸਮਾਇ ਲਏ ਇਕਨ੍ਹ੍ਹਾ ਹੁਕਮੇ ਕਰੇ ਵਿਣਾਸੁ ॥ ਇਕਨ੍ਹ੍ਹਾ ਭਾਣੈ ਕਢਿ ਲਏ ਇਕਨ੍ਹ੍ਹਾ ਮਾਇਆ ਵਿਚਿ ਨਿਵਾਸੁ ॥ ਏਵ ਭਿ ਆਖਿ ਨ ਜਾਪਈ ਜਿ ਕਿਸੈ ਆਣੇ ਰਾਸਿ ॥ ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥੩॥ 


ਪਉੜੀ ॥ ਨਾਨਕ ਜੀਅ ਉਪਾਇ ਕੈ ਲਿਖਿ ਨਾਵੈ ਧਰਮੁ ਬਹਾਲਿਆ ॥ ਓਥੈ ਸਚੇ ਹੀ ਸਚਿ ਨਿਬੜੈ ਚੁਣਿ ਵਖਿ ਕਢੇ ਜਜਮਾਲਿਆ ॥ ਥਾਉ ਨ ਪਾਇਨਿ ਕੂੜਿਆਰ ਮੁਹ ਕਾਲ੍ਹ੍ਹੈ ਦੋਜਕਿ ਚਾਲਿਆ ॥ ਤੇਰੈ ਨਾਇ ਰਤੇ ਸੇ ਜਿਣਿ ਗਏ ਹਾਰਿ ਗਏ ਸਿ ਠਗਣ ਵਾਲਿਆ ॥ ਲਿਖਿ ਨਾਵੈ ਧਰਮੁ ਬਹਾਲਿਆ ॥੨॥


ਅਰਥ:  ਹੇ ਸੱਚੇ ਪਾਤਸ਼ਾਹ! ਤੇਰੇ (ਪੈਦਾ ਕੀਤੇ ਹੋਏ) ਖੰਡ ਤੇ ਬ੍ਰਹਿਮੰਡ ਸੱਚੇ ਹਨ (ਭਾਵ, ਖੰਡ ਤੇ ਬ੍ਰਹਿਮੰਡ ਸਾਜਣ ਵਾਲਾ ਤੇਰਾ ਇਹ ਸਿਲਸਿਲਾ ਸਦਾ ਲਈ ਅਟੱਲ ਹੈ) । 

ਤੇਰੇ (ਸਿਰਜੇ ਹੋਏ ਚੌਂਦਾਂ) ਲੋਕ ਤੇ (ਇਹ ਬੇਅੰਤ) ਆਕਾਰ ਭੀ ਸਦਾ-ਥਿਰ ਰਹਿਣ ਵਾਲੇ ਹਨ; ਤੇਰੇ ਕੰਮ ਤੇ ਸਾਰੀਆਂ ਵਿਚਾਰਾਂ ਨਾਸ-ਰਹਿਤ ਹਨ। 

ਹੇ ਪਾਤਸ਼ਾਹ! ਤੇਰੀ ਪਾਤਸ਼ਾਹੀ ਤੇ ਤੇਰਾ ਦਰਬਾਰ ਅਟੱਲ ਹਨ, ਤੇਰਾ ਹੁਕਮ ਤੇ ਤੇਰਾ (ਸ਼ਾਹੀ) ਫ਼ੁਰਮਾਨ ਭੀ ਅਟੱਲ ਹਨ। ਤੇਰੀ ਬਖ਼ਸ਼ਸ਼ ਸਦਾ ਲਈ ਥਿਰ ਹੈ ਤੇ ਤੇਰੀਆਂ ਬਖ਼ਸ਼ਸ਼ਾਂ ਦਾ ਨਿਸ਼ਾਨ ਭੀ (ਭਾਵ, ਇਹ ਬੇਅੰਤ ਪਦਾਰਥ ਜੋ ਤੂੰ ਜੀਆਂ ਨੂੰ ਦੇ ਰਿਹਾ ਹੈਂ) ਸਦਾ ਵਾਸਤੇ ਕਾਇਮ ਹੈ। 

ਲੱਖਾਂ ਕਰੋੜਾਂ ਜੀਵ, ਜੋ ਤੈਨੂੰ ਸਿਮਰ ਰਹੇ ਹਨ, ਸੱਚੇ ਹਨ (ਭਾਵ, ਬੇਅੰਤ ਜੀਵਾਂ ਦਾ ਤੈਨੂੰ ਸਿਮਰਨਾ = ਇਹ ਭੀ ਤੇਰਾ ਇਕ ਅਜਿਹਾ ਚਲਾਇਆ ਹੋਇਆ ਕੰਮ ਹੈ ਜੋ ਸਦਾ ਲਈ ਥਿਰ ਹੈ) । (ਇਹ ਖੰਡ, ਬ੍ਰਹਿਮੰਡ, ਲੋਕ, ਆਕਾਰ, ਜੀਅ ਜੰਤ ਆਦਿਕ) ਸਾਰੇ ਹੀ ਸੱਚੇ ਹਰੀ ਦੇ ਤਾਣ ਤੇ ਜ਼ੋਰ ਵਿਚ ਹਨ (ਭਾਵ, ਇਹਨਾਂ ਸਭਨਾਂ ਦੀ ਹਸਤੀ, ਸਭਨਾਂ ਦਾ ਆਸਰਾ ਪ੍ਰਭੂ ਆਪ ਹੈ) । 

ਤੇਰੀ ਸਿਫ਼ਤਿ-ਸਾਲਾਹ ਕਰਨੀ ਤੇਰਾ ਇਕ ਅਟੱਲ ਸਿਲਸਿਲਾ ਹੈ; ਹੇ ਸੱਚੇ ਪਾਤਿਸ਼ਾਹ! ਇਹ ਸਾਰੀ ਰਚਨਾ ਹੀ ਤੇਰਾ ਇਕ ਨਾ ਮੁੱਕਣ ਵਾਲਾ ਪਰਬੰਧ ਹੈ। 

ਹੇ ਨਾਨਕ! ਜੋ ਜੀਵ ਉਸ ਅਬਿਨਾਸ਼ੀ ਪ੍ਰਭੂ ਨੂੰ ਸਿਮਰਦੇ ਹਨ, ਉਹ ਭੀ ਉਸ ਦਾ ਰੂਪ ਹਨ; ਪਰ ਜੋ ਜੰਮਣ ਮਰਨ ਦੇ ਗੇੜ ਵਿਚ ਪਏ ਹਨ, ਉਹ (ਅਜੇ) ਬਿਲਕੁਲ ਕੱਚੇ ਹਨ (ਭਾਵ, ਉਸ ਅਸਲ ਜੋਤ ਦਾ ਰੂਪ ਨਹੀਂ ਹੋਏ) ।1। 

ਨੋਟ: ਸ਼ਬਦ 'ਸਚੁ' ਸੰਸਕ੍ਰਿਤ ਸ਼ਬਦ 'ਸਤਯ' (sÄX) ਦਾ ਪੰਜਾਬੀ ਰੂਪ ਹੈ, 'ਸਤਯ' ਦਾ ਅਰਥ ਹੈ 'ਅਸਲੀ', ਜੋ ਸੱਚ-ਮੁੱਚ ਹੋਂਦ ਵਿਚ ਹੈ। 

ਕਈ ਮਤਾਂ ਵਾਲੇ ਇਹ ਖ਼ਿਆਲ ਕਰਦੇ ਹਨ ਕਿ ਜਗਤ ਅਸਲ ਵਿਚ ਕੁਝ ਨਹੀਂ ਹੈ। ਗੁਰੂ ਨਾਨਕ ਸਾਹਿਬ ਇਸ ਸਲੋਕ ਵਿਚ ਫ਼ੁਰਮਾਉਂਦੇ ਹਨ ਕਿ ਖੰਡਾਂ, ਬ੍ਰਹਿਮੰਡਾਂ ਆਦਿਕ ਵਾਲਾ ਇਹ ਸਾਰਾ ਸਿਲਸਲਾ ਭਰਮ ਰੂਪ ਨਹੀਂ ਹੈ; ਹਸਤੀ ਵਾਲੇ ਰੱਬ ਦਾ ਸੱਚ-ਮੁੱਚ ਇਹ ਹਸਤੀ ਵਾਲਾ ਹੀ ਪਸਾਰਾ ਹੈ। ਪਰ ਹੈ ਇਹ ਸਾਰੀ ਖੇਡ ਉਸ ਦੇ ਆਪਣੇ ਹੱਥ ਵਿਚ। ਸਮੁੱਚੇ ਤੌਰ ਤੇ ਇਹ ਸਾਰੀ ਕੁਦਰਤ ਉਸ ਦਾ ਇਕ ਅਟੱਲ ਪਰਬੰਧ ਹੈ, ਪਰ ਇਸ ਦੇ ਵਿਚ ਜੇ ਵਖੋ ਵਖਰੇ ਪਦਾਰਥ, ਜੀਆ ਜੰਤਾਂ ਦੇ ਸਰੀਰ ਆਦਿਕ ਲਈਏ ਤਾਂ ਇਹ ਨਾਸਵੰਤ ਹਨ। ਹਾਂ, ਜੋ ਉਸ ਨੂੰ ਸਿਮਰਦੇ ਹਨ, ਉਹ ਉਸ ਦਾ ਰੂਪ ਹੋ ਜਾਂਦੇ ਹਨ।


ਸ ਪ੍ਰਭੂ ਦੀ ਸਿਫ਼ਤਿ ਕੀਤੀ ਨਹੀਂ ਜਾ ਸਕਦੀ ਜਿਸ ਦਾ ਨਾਮਣਾ ਵੱਡਾ ਹੈ। ਪ੍ਰਭੂ ਦਾ ਇਹ ਇਕ ਵੱਡਾ ਗੁਣ ਹੈ ਕਿ ਉਸ ਦਾ ਨਾਉਂ (ਸਦਾ) ਅਟੱਲ ਹੈ। ਉਸ ਦੀ ਇਹ ਇਕ ਵੱਡੀ ਸਿਫ਼ਤ ਹੈ ਕਿ ਉਸ ਦਾ ਆਸਣ ਅਡੋਲ ਹੈ। ਪ੍ਰਭੂ ਦੀ ਇਹ ਇਕ ਬੜੀ ਵਡਿਆਈ ਹੈ ਕਿ ਉਹ ਸਾਰੇ ਜੀਵਾਂ ਦੀਆਂ ਅਰਦਾਸਾਂ ਨੂੰ ਜਾਣਦਾ ਹੈ ਅਤੇ ਸਾਰਿਆਂ ਦੇ ਦਿਲਾਂ ਦੇ ਵਲਵਲਿਆਂ ਨੂੰ ਸਮਝਦਾ ਹੈ। 

ਰੱਬ ਦੀ ਇਹ ਇਕ ਉੱਚੀ ਸਿਫ਼ਤ ਹੈ ਕਿ ਕਿਸੇ ਦੀ ਸਲਾਹ ਲੈ ਕੇ (ਜੀਵਾਂ ਨੂੰ) ਦਾਤਾਂ ਨਹੀਂ ਦੇ ਰਿਹਾ (ਆਪਣੇ ਆਪ ਬੇਅੰਤ ਦਾਤਾਂ ਬਖ਼ਸ਼ਦਾ ਹੈ) (ਕਿਉਂਕਿ) ਉਸ ਵਰਗਾ ਹੋਰ ਕੋਈ ਨਹੀਂ ਹੈ। 

ਹੇ ਨਾਨਕ! ਰੱਬ ਦੀ ਕੁਦਰਤਿ ਬਿਆਨ ਨਹੀਂ ਕੀਤੀ ਜਾ ਸਕਦੀ, ਸਾਰੀ ਰਚਨਾ ਉਸ ਆਪਣੇ ਹੁਕਮ ਵਿਚ ਰਚੀ ਹੈ।2।


ਇਹ ਜਗਤ ਪ੍ਰਭੂ ਦੇ ਰਹਿਣ ਦੀ ਥਾਂ ਹੈ, ਪ੍ਰਭੂ ਇਸ ਵਿਚ ਵੱਸ ਰਿਹਾ ਹੈ। ਕਈ ਜੀਵਾਂ ਨੂੰ ਆਪਣੇ ਹੁਕਮ ਅਨੁਸਾਰ (ਇਸ ਸੰਸਾਰ-ਸਾਗਰ ਵਿਚੋਂ ਬਚਾ ਕੇ) ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ਅਤੇ ਕਈ ਜੀਵਾਂ ਨੂੰ ਆਪਣੇ ਹੁਕਮ ਅਨੁਸਾਰ ਹੀ ਇਸੇ ਵਿਚ ਡੋਬ ਦੇਂਦਾ ਹੈ। ਕਈ ਜੀਵਾਂ ਨੂੰ ਆਪਣੀ ਰਜ਼ਾ ਅਨੁਸਾਰ ਮਾਇਆ ਦੇ ਮੋਹ ਵਿਚੋਂ ਕੱਢ ਲੈਂਦਾ ਹੈ, ਕਈਆਂ ਨੂੰ ਇਸੇ ਵਿਚ ਫਸਾਈ ਰੱਖਦਾ ਹੈ। 

ਇਹ ਗੱਲ ਭੀ ਦੱਸੀ ਨਹੀਂ ਜਾ ਸਕਦੀ ਕਿ ਰੱਬ ਕਿਸ ਦਾ ਬੇੜਾ ਪਾਰ ਕਰਦਾ ਹੈ। ਹੇ ਨਾਨਕ! ਜਿਸ (ਵਡਭਾਗੀ) ਮਨੁੱਖ ਨੂੰ ਚਾਨਣ ਬਖ਼ਸ਼ਦਾ ਹੈ, ਉਸ ਨੂੰ ਗੁਰੂ ਦੀ ਰਾਹੀਂ ਸਮਝ ਪੈ ਜਾਂਦੀ ਹੈ।3।


ਹੇ ਨਾਨਕ! ਜੀਵਾਂ ਨੂੰ ਪੈਦਾ ਕਰ ਕੇ ਪਰਮਾਤਮਾ ਨੇ ਧਰਮ-ਰਾਜ ਨੂੰ (ਉਹਨਾਂ ਦੇ ਸਿਰ ਤੇ) ਮੁਕੱਰਰ ਕੀਤਾ ਹੋਇਆ ਹੈ ਕਿ ਜੀਵਾਂ ਦੇ ਕੀਤੇ ਕਰਮਾਂ ਦਾ ਲੇਖਾ ਲਿਖਦਾ ਰਹੇ। 

ਧਰਮ-ਰਾਜ ਦੀ ਕਚਹਿਰੀ ਵਿਚ ਨਿਰੋਲ ਸੱਚ ਦੁਆਰਾ (ਜੀਵਾਂ ਦੇ ਕਰਮਾਂ ਦਾ) ਨਿਬੇੜਾ ਹੁੰਦਾ ਹੈ (ਭਾਵ, ਓਥੇ ਨਿਬੇੜੇ ਦਾ ਮਾਪ 'ਨਿਰੋਲ ਸਚੁ' ਹੈ, ਜਿਨ੍ਹਾਂ ਦੇ ਪੱਲੇ 'ਸਚੁ' ਹੁੰਦਾ ਹੈ ਉਹਨਾਂ ਨੂੰ ਆਦਰ ਮਿਲਦਾ ਹੈ ਤੇ) ਮੰਦ-ਕਰਮੀ ਜੀਵ ਚੁਣ ਕੇ ਵੱਖਰੇ ਕੀਤੇ ਜਾਂਦੇ ਹਨ। ਕੂੜ ਠੱਗੀ ਕਰਨ ਵਾਲੇ ਜੀਵਾਂ ਨੂੰ ਓਥੇ ਟਿਕਾਣਾ ਨਹੀਂ ਮਿਲਦਾ; ਕਾਲਾ ਮੂੰਹ ਕਰ ਕੇ ਉਹਨਾਂ ਨੂੰ ਦੋਜ਼ਕ ਵਿਚ ਧੱਕਿਆ ਜਾਂਦਾ ਹੈ। 

(ਹੇ ਪ੍ਰਭੂ!) ਜੋ ਮਨੁੱਖ ਤੇਰੇ ਨਾਮ ਵਿਚ ਰੰਗੇ ਹੋਏ ਹਨ, ਉਹ (ਏਥੋਂ) ਬਾਜ਼ੀ ਜਿੱਤ ਕੇ ਜਾਂਦੇ ਹਨ ਤੇ ਠੱਗੀ ਕਰਨ ਵਾਲੇ ਬੰਦੇ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਕੇ ਜਾਂਦੇ ਹਨ। (ਤੂੰ, ਹੇ ਪ੍ਰਭੂ!) ਧਰਮ-ਰਾਜ ਨੂੰ (ਜੀਵਾਂ ਦੇ ਕੀਤੇ ਕਰਮਾਂ ਦਾ) ਲੇਖਾ ਲਿਖਣ ਵਾਸਤੇ (ਉਹਨਾਂ ਦੇ ਉੱਤੇ) ਮੁਕੱਰਰ ਕੀਤਾ ਹੋਇਆ ਹੈ।2।

SHALOK, FIRST MEHL:

True are Your worlds, True are Your solar Systems. True are Your realms, True is Your creation. True are Your actions, and all Your deliberations. True is Your Command, and True is Your Court. True is the Command of Your Will, True is Your Order. True is Your Mercy, True is Your Insignia. Hundreds of thousands and millions call You True. In the True Lord is all power, in the True Lord is all might. True is Your Praise, True is Your Adoration. True is Your almighty creative power, True King. O Nanak, true are those who meditate on the True One. || 1 || FIRST MEHL: Great is His greatness, as great as His Name. Great is His greatness, as True is His justice. Great is His greatness, as permanent as His Throne. Great is His greatness, as He knows our utterances. Great is His greatness, as He understands all our affections. Great is His greatness, as He gives without being asked. Great is His greatness, as He Himself is all-in-all. O Nanak, His actions cannot be described. Whatever He has done, or will do, is all by His Own Will. || 2 || SECOND MEHL: This world is the room of the True Lord; within it is the dwelling of the True Lord. By His Command, some are merged into Him, and some, by His Command, are destroyed. Some, by the Pleasure of His Will, are lifted up out of Maya, while others are made to dwell within it. No one can say who will be rescued. O Nanak, he alone is known as Gurmukh, unto whom the Lord reveals Himself. || 3 || PAUREE: O Nanak, having created the souls, the Lord installed the Righteous Judge of Dharma to read and record their accounts. There, only the Truth is judged true; the sinners are picked out and separated. The false find no place there, and they go to hell with their faces blackened. Those who are imbued with Your Name win, while the cheaters lose. The Lord installed the Righteous Judge of Dharma to read and record the accounts. || 2 ||

Friday, October 6, 2023

 ਆਸਾ ॥ ਕਾਹੂ ਦੀਨ੍ਹ੍ਹੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥ ਕੁਮ੍ਹ੍ਹਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥ ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥ ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥ ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥੩॥ ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥ ਜੋ ਤਿਸੁ ਭਾਵੈ ਸਤਿ ਕਰਿ ਮਾਨੈ ਭਾਣਾ ਮੰਨਿ ਵਸਾਈ ॥੪॥ ਕਹੈ ਕਬੀਰੁ ਸੁਨਹੁ ਰੇ ਸੰਤਹੁ ਮੇਰੀ ਮੇਰੀ ਝੂਠੀ ॥ ਚਿਰਗਟ ਫਾਰਿ ਚਟਾਰਾ ਲੈ ਗਇਓ ਤਰੀ ਤਾਗਰੀ ਛੂਟੀ ॥੫॥੩॥੧੬॥

(ਪਰਮਾਤਮਾ ਨੇ) ਕਈ ਬੰਦਿਆਂ ਨੂੰ ਰੇਸ਼ਮ ਦੇ ਕੱਪੜੇ (ਪਾਣ ਨੂੰ) ਦਿੱਤੇ ਹਨ ਤੇ ਨਿਵਾਰੀ ਪਲੰਘ (ਸੌਣ ਨੂੰ) ; ਪਰ ਕਈ (ਵਿਚਾਰਿਆਂ) ਨੂੰ ਗਲੀ ਹੋਈ ਜੁੱਲੀ ਭੀ ਨਹੀਂ ਮਿਲਦੀ, ਤੇ ਕਈ ਘਰਾਂ ਵਿਚ (ਬਿਸਤਰੇ ਦੇ ਥਾਂ) ਪਰਾਲੀ ਹੀ ਹੈ।1।

(ਪਰ) ਹੇ ਮਨ! ਈਰਖਾ ਤੇ ਝਗੜਾ ਕਿਉਂ ਕਰਦਾ ਹੈਂ? ਨੇਕ ਕਮਾਈ ਕਰੀ ਜਾਹ ਤੇ ਤੂੰ ਭੀ (ਇਹ ਸੁਖ) ਹਾਸਲ ਕਰ ਲੈ।1। ਰਹਾਉ।

ਘੁਮਿਆਰ ਨੇ ਇਕੋ ਹੀ ਮਿੱਟੀ ਗੁੰਨ੍ਹੀ ਤੇ ਉਸ ਨੂੰ ਕਈ ਕਿਸਮ ਦੇ ਰੰਗ ਲਾ ਦਿੱਤੇ (ਭਾਵ, ਕਈ ਵੰਨਗੀਆਂ ਦੇ ਭਾਂਡੇ ਬਣਾ ਦਿੱਤੇ)। ਕਿਸੇ ਭਾਂਡੇ ਵਿਚ ਮੋਤੀ ਤੇ ਮੋਤੀਆਂ ਦੀਆਂ ਮਾਲਾਂ (ਮਨੁੱਖ ਨੇ) ਪਾ ਦਿੱਤੀਆਂ ਤੇ ਕਿਸੇ ਵਿਚ (ਸ਼ਰਾਬ ਆਦਿਕ) ਰੋਗ ਲਾਣ ਵਾਲੀਆਂ ਚੀਜ਼ਾਂ।2।

ਸ਼ੂਮ ਨੂੰ ਧਨ ਜੋੜ ਕੇ ਰੱਖਣ ਲਈ ਜੁੜਿਆ ਹੈ, (ਅਤੇ) ਮੂਰਖ (ਸ਼ੂਮ) ਆਖਦਾ ਹੈ– ਇਹ ਧਨ ਮੇਰਾ ਹੈ। (ਪਰ ਜਿਸ ਵੇਲੇ) ਜਮ ਦਾ ਡੰਡਾ ਸਿਰ ਤੇ ਆ ਵੱਜਦਾ ਹੈ ਤਦੋਂ ਇਕ ਪਲਕ ਵਿਚ ਫ਼ੈਸਲਾ ਕਰ ਦੇਂਦਾ ਹੈ (ਕਿ ਅਸਲ ਵਿਚ ਇਹ ਧਨ ਕਿਸੇ ਦਾ ਭੀ ਨਹੀਂ)।3।

ਜੋ ਮਨੁੱਖ ਪਰਮਾਤਮਾ ਦਾ ਸੇਵਕ (ਬਣ ਕੇ ਰਹਿੰਦਾ) ਹੈ, ਉਹ ਪਰਮਾਤਮਾ ਦਾ ਹੁਕਮ ਮੰਨ ਕੇ ਸੁਖ ਮਾਣਦਾ ਹੈ ਤੇ ਜਗਤ ਵਿਚ ਨੇਕ ਭਗਤ ਸਦਾਂਦਾ ਹੈ (ਭਾਵ, ਸੋਭਾ ਪਾਂਦਾ ਹੈ) , ਪ੍ਰਭੂ ਦੀ ਰਜ਼ਾ ਮਨ ਵਿਚ ਵਸਾਂਦਾ ਹੈ, ਜੋ ਪ੍ਰਭੂ ਨੂੰ ਭਾਂਦਾ ਹੈ ਉਸੇ ਨੂੰ ਹੀ ਠੀਕ ਸਮਝਦਾ ਹੈ।4।

ਕਬੀਰ ਕਹਿੰਦਾ ਹੈ– ਹੇ ਸੰਤ ਜਨੋ! ਸੁਣੋ, "ਇਹ ਧਨ ਪਦਾਰਥ ਆਦਿਕ ਮੇਰਾ ਹੈ" = ਇਹ ਖ਼ਿਆਲ ਕੂੜਾ ਹੈ (ਭਾਵ, ਦੁਨੀਆ ਦੇ ਪਦਾਰਥਾਂ ਵਾਲੀ ਅਪਣੱਤ ਸਦਾ ਨਹੀਂ ਰਹਿ ਸਕਦੀ) ; (ਜਿਵੇਂ, ਜੇ) ਪਿੰਜਰੇ ਨੂੰ ਪਾੜ ਕੇ (ਕੋਈ ਬਿੱਲਾ) ਚਿੜੇ ਨੂੰ ਫੜ ਕੇ ਲੈ ਜਾਏ ਤਾਂ (ਉਸ ਪਿੰਜਰੇ-ਪਏ ਪੰਛੀ ਦੀ) ਕੁੱਜੀ ਤੇ ਠੂਠੀ ਧਰੀ ਹੀ ਰਹਿ ਜਾਂਦੀ ਹੈ (ਤਿਵੇਂ, ਮੌਤ ਆਇਆਂ ਬੰਦੇ ਦੇ ਖਾਣ-ਪੀਣ ਵਾਲੇ ਪਦਾਰਥ ਇਥੇ ਹੀ ਧਰੇ ਰਹਿ ਜਾਂਦੇ ਹਨ)।5।3। 16।

(God) has given many men silk clothes (to drink) and comfortable beds (to sleep) ; But many (thoughts) do not even get a worn cobweb, and in many houses there is only straw (instead of a bed). 1.

(But) O mind! Why do you quarrel with jealousy? Earn good things and you too will get (this happiness). 1. stay
The potter kneaded the same clay and applied different colors to it (ie, made different types of vessels). (Man) put pearls and pearl goods in some vessel and disease-causing things (alcohol etc.) in another. 2.
Miser is attached to keep wealth, (and) the fool (Shum) says – This wealth is mine. (But when) Jam's stick hits his head, then he decides in a blink of an eye (that in fact this money does not belong to anyone). 3.
A person who is a servant of God, he enjoys happiness by obeying the command of God and is a good devotee in the world (meaning, brings glory), the will of the Lord dwells in his mind, he who loves the Lord is the same. 4.
Kabir says – O saints! Hear, "This wealth, material, etc. is mine" = this thought is rubbish (ie, an immaturity with worldly material cannot last forever) ; (For example, if) the cage is torn open and (a cat) takes away the sparrow, then (the caged bird's) hooves and beak are left behind. are left).5.3. 16.

   ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆ...